AMRITVELE DA HUKAMNAMA SRI DARBAR SAHIB, SRI AMRITSAR, ANG 668, 22-Sep-2019 www.facebook.com/HukamnamaSriDarbarSahibSriAmritsar ਧਨਾਸਰੀ ਮਹਲਾ ੪ ॥ ਕਲਿਜੁਗ ਕਾ ਧਰਮੁ ਕਹਹੁ ਤੁਮ ਭਾਈ ਕਿਵ ਛੂਟਹ ਹਮ ਛੁਟਕਾਕੀ ॥ ਹਰਿ ਹਰਿ ਜਪੁ ਬੇੜੀ ਹਰਿ ਤੁਲਹਾ ਹਰਿ ਜਪਿਓ ਤਰੈ ਤਰਾਕੀ ॥੧॥ ਹਰਿ ਜੀ ਲਾਜ ਰਖਹੁ ਹਰਿ ਜਨ ਕੀ ॥ ਹਰਿ ਹਰਿ ਜਪਨੁ ਜਪਾਵਹੁ ਅਪਨਾ ਹਮ ਮਾਗੀ ਭਗਤਿ ਇਕਾਕੀ ॥ ਰਹਾਉ ॥ ਹਰਿ ਕੇ ਸੇਵਕ ਸੇ ਹਰਿ ਪਿਆਰੇ ਜਿਨ ਜਪਿਓ ਹਰਿ ਬਚਨਾਕੀ ॥ ਲੇਖਾ ਚਿਤ੍ਰ ਗੁਪਤਿ ਜੋ ਲਿਖਿਆ ਸਭ ਛੂਟੀ ਜਮ ਕੀ ਬਾਕੀ ॥੨॥ ਹਰਿ ਕੇ ਸੰਤ ਜਪਿਓ ਮਨਿ ਹਰਿ ਹਰਿ ਲਗਿ ਸੰਗਤਿ ਸਾਧ ਜਨਾ ਕੀ ॥ ਦਿਨੀਅਰੁ ਸੂਰੁ ਤ੍ਰਿਸਨਾ ਅਗਨਿ ਬੁਝਾਨੀ ਸਿਵ ਚਰਿਓ ਚੰਦੁ ਚੰਦਾਕੀ ॥੩॥ ਤੁਮ ਵਡ ਪੁਰਖ ਵਡ ਅਗਮ ਅਗੋਚਰ ਤੁਮ ਆਪੇ ਆਪਿ ਅਪਾਕੀ ॥ ਜਨ ਨਾਨਕ ਕਉ ਪ੍ਰਭ ਕਿਰਪਾ ਕੀਜੈ ਕਰਿ ਦਾਸਨਿ ਦਾਸ ਦਸਾਕੀ ॥੪॥੬॥ धनासरी महला ४ ॥ कलिजुग का धरमु कहहु तुम भाई किव छूटह हम छुटकाकी ॥ हरि हरि जपु बेड़ी हरि तुलहा हरि जपिओ तरै तराकी ॥१॥ हरि जी लाज रखहु हरि जन की ॥ हरि हरि जपनु जपावहु अपना हम मागी भगति इकाकी ॥ रहाउ ॥ हरि के सेवक से हरि पिआरे जिन जपिओ हरि बचनाकी ॥ लेखा चित्र गुपति जो लिखिआ सभ छूटी जम की बाकी ॥२॥ हरि के संत जपिओ मनि हरि हरि लगि संगति साध जना की ॥ दिनीअरु सूरु त्रिसना अगनि बुझानी सिव चरिओ चंदु चंदाकी ॥३॥ तुम वड पुरख वड अगम अगोचर तुम आपे आपि अपाकी ॥ जन नानक कउ प्रभ किरपा कीजै करि दासनि दास दसाकी ॥४॥६॥ Dhanaasaree, Fourth Mehl: Tell me, O Siblings of Destiny, the religion for this Dark Age of Kali Yuga. I seek emancipation - how can I be emancipated? Meditation on the Lord, Har, Har, is the boat, the raft; meditating on the Lord, the swimmer swims across. ||1|| O Dear Lord, protect and preserve the honor of Your humble servant. O Lord, Har, Har, please make me chant the chant of Your Name; I beg only for Your devotional worship. ||Pause|| The Lord's servants are very dear to the Lord; they chant the Word of the Lord's Bani. The account of the recording angels, Chitr and Gupt, and the account with the Messenger of Death is totally erased. ||2|| The Saints of the Lord meditate on the Lord in their minds; they join the Saadh Sangat, the Company of the Holy. The piercing sun of desires has set, and the cool moon has risen. ||3|| You are the Greatest Being, absolutely unapproachable and unfathomable; You created the Universe from Your Own Being. O God, take pity on servant Nanak, and make him the slave of the slave of Your slaves. ||4||6|| ਪਦਅਰਥ:- ਕਲਿ—ਝਗੜੇ-ਕਲੇਸ਼। ਜੁਗ—ਸਮਾ। ਕਲਿਜੁਗ—ਝਗੜੇ ਕਲੇਸ਼ਾਂ ਨਾਲ ਭਰਪੂਰ ਜਗਤ {ਨੋਟ—ਇਥੇ ‘ਜੁਗਾਂ’ ਦਾ ਜ਼ਿਕਰ ਨਹੀਂ ਚੱਲ ਰਿਹਾ। ਸਾਧਾਰਨ ਤੌਰ ਤੇ ਦਸਿਆ ਹੈ ਕਿ ਦੁਨੀਆ ਵਿਚ ਮਾਇਆ ਦੇ ਮੋਹ ਕਾਰਨ ਝਗੜੇ-ਕਲੇਸ਼ ਵਧੇ ਰਹਿੰਦੇ ਹਨ}। ਕਲਿਜੁਗ ਕਾ ਧਰਮੁ—ਉਹ ਧਰਮ ਜੋ ਦੁਨੀਆ ਦੇ ਝੰਬੇਲਿਆਂ ਤੋਂ ਬਚਾ ਸਕੇ। ਭਾਈ—ਹੇ ਭਾਈ! ਕਿਵ ਛੂਟਹ—ਅਸੀਂ ਕਿਵੇਂ ਬਚੀਏ? ਛੁਟਕਾਕੀ—ਬਚਣ ਦੇ ਚਾਹਵਾਨ। ਤੁਲਹਾ—ਨਦੀ ਪਾਰ ਕਰਨ ਲਈ ਲੱਕੜਾਂ ਬਾਂਸਾਂ ਆਦਿਕ ਨੂੰ ਬੰਨ੍ਹ ਕੇ ਬਣਾਇਆ ਹੋਇਆ ਆਸਰਾ। ਤਰਾਕੀ—ਤਾਰੂ।1। ਲਾਜ—ਇੱਜ਼ਤ। ਹਮ ਮਾਗੀ—ਅਸਾਂ ਮੰਗੀ ਹੈ। ਇਕਾਕੀ—ਇਕੋ ਹੀ। ਰਹਾਉ। ਸੇ—ਉਹ {ਬਹੁ-ਬਚਨ}। ਬਚਨਾਕੀ—ਬਚਨਾਂ ਦੀ ਰਾਹੀਂ,ਗੁਰੂ ਦੀ ਬਾਣੀ ਦੀ ਰਾਹੀਂ। ਚਿਤ੍ਰ ਗੁਪਤਿ—ਚਿਤ੍ਰ ਗੁਪਤ ਨੇ{ਚਿਤ੍ਰ ਗੁਪਤ—ਧਰਮ ਰਾਜ ਦੇ ਇਹ ਦੋਵੇਂ ਲਿਖਾਰੀ ਮੰਨੇ ਗਏ ਹਨ, ਜੋ ਹਰੇਕ ਜੀਵ ਦੇ ਕੀਤੇ ਕਰਮਾਂ ਦਾ ਲੇਖਾ ਲਿਖਦੇ ਰਹਿੰਦੇ ਹਨ}। ਛੂਟੀ—ਮੁੱਕ ਗਈ। ਬਾਕੀ—ਹਿਸਾਬ।2। ਮਨਿ—ਮਨ ਵਿਚ। ਲਗਿ—ਲੱਗ ਕੇ। ਦਿਨੀਅਰੁ—{idnkr} ਸੂਰਜ। ਸੂਰੁ—ਸੂਰਜ। ਅਗਨਿ—ਅੱਗ। ਸਿਵ—ਕੱਲਿਆਣ-ਸਰੂਪ ਪਰਮਾਤਮਾ। ਚੰਦਾਕੀ—ਚਾਨਣੀ ਵਾਲਾ।3। ਅਗਮ—ਅਪਹੁੰਚ। ਅਗੋਚਰ—{ਅ-ਗੋ-ਚਰ। ਗੋ-ਗਿਆਨ-ਇੰਦ੍ਰ੍ਰੇ} ਜਿਸ ਤਕ ਗਿਆਨ-ਇੰਦ੍ਰਿਆਂ ਦੀ ਪਹੁੰਚ ਨਹੀਂ ਹੋ ਸਕਦੀ। ਅਪਾਕੀ—ਆਪ ਹੀ। ਕਉ—ਨੂੰ,ਉਤੇ। ਕਰਿ—ਬਣਾ ਲੈ।4। ਅਰਥ:- ਹੇ ਪ੍ਰਭੂ ਜੀ! (ਦੁਨੀਆ ਦੇ ਵਿਕਾਰਾਂ ਦੇ ਝੰਬੇਲਿਆਂ ਵਿਚੋਂ) ਆਪਣੇ ਸੇਵਕ ਦੀ ਇੱਜ਼ਤ ਬਚਾ ਲੈ। ਹੇ ਹਰੀ! ਮੈਨੂੰ ਆਪਣਾ ਨਾਮ ਜਪਣ ਦੀ ਸਮਰਥਾ ਦੇਹ। ਮੈਂ (ਤੇਰੇ ਪਾਸੋਂ) ਸਿਰਫ਼ ਤੇਰੀ ਭਗਤੀ ਦਾ ਦਾਨ ਮੰਗ ਰਿਹਾ ਹਾਂ। ਰਹਾਉ। ਹੇ ਭਾਈ! ਮੈਨੂੰ ਉਹ ਧਰਮ ਦੱਸ ਜਿਸ ਨਾਲ ਜਗਤ ਦੇ ਵਿਕਾਰਾਂ ਦੇ ਝੰਬੇਲਿਆਂ ਵਿਚੋਂ ਬਚਿਆ ਜਾ ਸਕੇ। ਮੈਂ ਇਹਨਾਂ ਝੰਬੇਲਿਆਂ ਤੋਂ ਬਚਣਾ ਚਾਹੁੰਦਾ ਹਾਂ। ਦੱਸ; ਮੈਂ ਕਿਵੇਂ ਬਚਾਂ? (ਉੱਤਰ—) ਪਰਮਾਤਮਾ ਦੇ ਨਾਮ ਦਾ ਜਾਪ ਬੇੜੀ ਹੈ, ਨਾਮ ਹੀ ਤੁਲਹਾ ਹੈ। ਜਿਸ ਮਨੁੱਖ ਨੇ ਹਰਿ-ਨਾਮ ਜਪਿਆ ਉਹ ਤਾਰੂ ਬਣ ਕੇ (ਸੰਸਾਰ-ਸਮੁੰਦਰ ਤੋਂ) ਪਾਰ ਲੰਘ ਜਾਂਦਾ ਹੈ।1। ਹੇ ਭਾਈ! ਜਿਨ੍ਹਾਂ ਮਨੁੱਖਾਂ ਨੇ ਗੁਰੂ ਦੇ ਬਚਨਾਂ ਦੀ ਰਾਹੀਂ ਪਰਮਾਤਮਾ ਦਾ ਨਾਮ ਜਪਿਆ, ਉਹ ਸੇਵਕ ਪਰਮਾਤਮਾ ਨੂੰ ਪਿਆਰੇ ਲੱਗਦੇ ਹਨ। ਚਿੱਤਰ ਗੁਪਤ ਨੇ ਜੇਹੜਾ ਭੀ ਉਹਨਾਂ (ਦੇ ਕਰਮਾਂ) ਦਾ ਲੇਖ ਲਿਖ ਰੱਖਿਆ ਸੀ, ਧਰਮਰਾਜ ਦਾ ਉਹ ਸਾਰਾ ਹਿਸਾਬ ਹੀ ਮੁੱਕ ਜਾਂਦਾ ਹੈ।2। ਹੇ ਭਾਈ! ਜਿਨ੍ਹਾਂ ਸੰਤ ਜਨਾਂ ਨੇ ਸਾਧ ਜਨਾਂ ਦੀ ਸੰਗਤਿ ਵਿਚ ਬੈਠ ਕੇ ਆਪਣੇ ਮਨ ਵਿਚ ਪਰਮਾਤਮਾ ਦੇ ਨਾਮ ਦਾ ਜਾਪ ਕੀਤਾ, ਉਹਨਾਂ ਦੇ ਅੰਦਰ ਕੱਲਿਆਣ ਰੂਪ (ਪਰਮਾਤਮਾ ਪਰਗਟ ਹੋ ਪਿਆ,ਮਾਨੋ) ਠੰਢਕ ਪੁਚਾਣ ਵਾਲਾ ਚੰਦ ਚੜ੍ਹ ਪਿਆ, ਜਿਸ ਨੇ (ਉਹਨਾਂ ਦੇ ਹਿਰਦੇ ਵਿਚੋਂ) ਤ੍ਰਿਸ਼ਨਾ ਦੀ ਅੱਗ ਬੁਝਾ ਦਿੱਤੀ; (ਜਿਸ ਨੇ ਵਿਕਾਰਾਂ ਦਾ) ਤਪਦਾ ਸੂਰਜ (ਸ਼ਾਂਤ ਕਰ ਦਿੱਤਾ)।3। ਹੇ ਪ੍ਰਭੂ! ਤੂੰ ਸਭ ਤੋਂ ਵੱਡਾ ਹੈਂ, ਤੂੰ ਸਰਬ-ਵਿਆਪਕ ਹੈਂ; ਤੂੰ ਅਪਹੁੰਚ ਹੈਂ; ਗਿਆਨ-ਇੰਦ੍ਰਿਆਂ ਦੀ ਰਾਹੀਂ ਤੇਰੇ ਤਕ ਪਹੁੰਚ ਨਹੀਂ ਹੋ ਸਕਦੀ। ਤੂੰ (ਹਰ ਥਾਂ) ਆਪ ਹੀ ਆਪ, ਆਪ ਹੀ ਆਪ ਹੈਂ। ਹੇ ਪ੍ਰਭੂ! ਆਪਣੇ ਦਾਸ ਨਾਨਕ ਉਤੇ ਮੇਹਰ ਕਰ, ਤੇ, ਆਪਣੇ ਦਾਸਾਂ ਦੇ ਦਾਸਾਂ ਦਾ ਦਾਸ ਬਣਾ ਲੈ।4।6। अर्थ :-हे भगवान जी ! (दुनिया के विकारों के झंझटों में से) अपने सेवक की इज्ज़त बचा ले। हे हरि ! मुझे अपना नाम जपने की समरथा दे। मैं (तेरे से) सिर्फ तेरी भक्ति का दान मांग रहा हूँ।रहाउ। हे भाई ! मुझे वह धर्म बता जिस के साथ जगत के विकारों के झंझटों से बचा जा सके। मैं इन झंझटों से बचना चाहता हूँ। बता; मैं कैसे बचूँ? (उत्तर-) परमात्मा के नाम का जाप कश्ती है,नाम ही तुलहा है। जिस मनुख ने हरि-नाम जपा वह तैराक बन के (संसार-सागर से) पार निकल जाता है।1। हे भाई ! जिन मनुष्यों ने गुरु के वचनों के द्वारा परमात्मा का नाम जपा, वह सेवक परमात्मा को प्यारे लगते हैं। चित्र गुप्त ने जो भी उन (के कर्मो) का लेख लिख रखा था, धर्मराज का वह सारा हिसाब ही खत्म हो जाता है।2। हे भाई ! जिन संत जनों ने साध जनों की संगत में बैठ के अपने मन में परमात्मा के नाम का जाप किया, उन के अंदर कलिआण रूप (परमात्मा प्रकट हो गया, मानो) ठंडक पहुचाने वाला चाँद चड़ गया, जिस ने (उन के मन में से) तृष्णा की अग्नि बुझा दी; (जिस ने विकारों का) तपता सूरज (शांत कर दिया)।3। हे भगवान ! तूं सब से बड़ा हैं, तूं सर्व-व्यापक हैं; तूं अपहुंच हैं; ज्ञान-इन्द्रियों के द्वारा तेरे तक पहुंच नहीं हो सकती। तूं (हर जगह) आप ही आप हैं। हे HB भगवान ! अपने दास नानक ऊपर कृपा कर, और, अपने दासो के दासो का दास बना ले।4।6। www.facebook.com/GurbaniThoughtOfTheDay Please share with links ( Waheguru Ji Ka Khalsa, Waheguru Ji Ki Fateh. ) ਗੱਜ-ਵੱਜ ਕੇ ਫਤਹਿ ਬੁਲਾਓ ਜੀ ! ਵਾਹਿਗੁਰੂ ਜੀ ਕਾ ਖਾਲਸਾ !! ਵਾਹਿਗੁਰੂ ਜੀ ਕੀ ਫਤਹਿ !!


Comments

Popular posts from this blog

AMRITWELE DA HUKAMNAMA SRI DARBAR SAHIB, SRI AMRITSAR, ANG 759-760, 06-Apr-2019 www.facebook.com/hukamnamaSriDarbarSahibSriAmritsar ਰਾਗ ਸੂਹੀ, ਘਰ ੩ ਵਿੱਚ ਗੁਰੂ ਅਰਜਨਦੇਵ ਜੀ ਦੀ ਬਾਣੀ। ੴ ਸਤਿਗੁਰ ਪ੍ਰਸਾਦਿ ॥ ਮਿਥਨ ਮੋਹ ਅਗਨਿ ਸੋਕ ਸਾਗਰ ॥ ਕਰਿ ਕਿਰਪਾ ਉਧਰੁ ਹਰਿ ਨਾਗਰ ॥੧॥ ਚਰਣ ਕਮਲ ਸਰਣਾਇ ਨਰਾਇਣ ॥ ਦੀਨਾ ਨਾਥ ਭਗਤ ਪਰਾਇਣ ॥੧॥ ਰਹਾਉ ॥ ਅਨਾਥਾ ਨਾਥ ਭਗਤ ਭੈ ਮੇਟਨ ॥ ਸਾਧਸੰਗਿ ਜਮਦੂਤ ਨ ਭੇਟਨ ॥੨॥ रागु सूही महला ५ घरु ३ ੴ सतिगुर प्रसादि ॥ मिथन मोह अगनि सोक सागर ॥ करि किरपा उधरु हरि नागर ॥१॥ चरण कमल सरणाइ नराइण ॥ दीना नाथ भगत पराइण ॥१॥ रहाउ ॥ अनाथा नाथ भगत भै मेटन ॥ साधसंगि जमदूत न भेटन ॥२॥ Raag Soohee, Fifth Mehl, Third House:One Universal Creator God. By The Grace Of The True Guru: Attachment to sex is an ocean of fire and pain. By Your Grace, O Sublime Lord, please save me from it. ||1|| I seek the Sanctuary of the Lotus Feet of the Lord. He is the Master of the meek, the Support of His devotees.||1||Pause|| Master of the masterless, Patron of the forlorn, Eradicator of fear of His devotees. In the Saadh Sangat, the Company of the Holy, the Messenger of Death cannot even touch them. ||2|| ਮਿਥਨ = ਨਾਸਵੰਤ । ਅਗਨਿ = (ਤ੍ਰਿਸ਼ਨਾ ਦੀ) ਅੱਗ। ਸੋਕ = ਸ਼ੋਕ, ਚਿੰਤਾ। ਸਾਗਰ = ਸਮੁੰਦਰ। ਕਰਿ = ਕਰ ਕੇ। ਉਧਰੁ = ਬਚਾ ਲੈ। ਹਰਿ ਨਾਗਰ = ਹੇ ਸੋਹਣੇ ਹਰੀ! ॥੧॥ ਨਰਾਇਣ = ਹੇ ਨਰਾਇਣ! ਪਰਾਇਣ = ਆਸਰਾ ॥੧॥ ਭੈ = {ਲਫ਼ਜ਼ 'ਭਉ' ਤੋਂ ਬਹੁ-ਵਚਨ} ਸਾਰੇ ਡਰ। ਸਾਧਸੰਗਿ = ਸੰਗਤ ਵਿਚ। ਭੇਟਨ = ਨੇੜੇ ਛੁਂਹਦਾ ॥੨॥ ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ । ਨਾਸਵੰਤ ਪਦਾਰਥਾਂ ਦੇ ਮੋਹ; ਤ੍ਰਿਸ਼ਨ ਦੀ ਅੱਗ, ਚਿੰਤਾ ਦੇ ਸਮੁੰਦਰ ਵਿਚੋਂ- ਹੇ ਸੋਹਣੇ ਹਰੀ! ਕਿਰਪਾ ਕਰ ਕੇ (ਸਾਨੂੰ) ਬਚਾ ਲੈ ॥੧॥ ਹੇ ਨਾਰਾਇਣ! (ਅਸੀਂ ਜੀਵ) ਤੇਰੇ ਸੋਹਣੇ ਚਰਨਾਂ ਦੀ ਸਰਨ ਵਿਚ ਆਏ ਹਾਂ। ਹੇ ਗਰੀਬਾਂ ਦੇ ਖਸਮ! ਹੇ ਭਗਤਾਂ ਦੇ ਆਸਰੇ! (ਸਾਨੂੰ ਵਿਕਾਰਾਂ ਤੋਂ ਬਚਾਈ ਰੱਖ) ॥੧॥ ਰਹਾਉ॥ ਹੇ ਨਿਆਸਰਿਆਂ ਦੇ ਆਸਰੇ! ਹੇ ਭਗਤਾਂ ਦੇ ਸਾਰੇ ਡਰ ਦੂਰ ਕਰਨ ਵਾਲੇ! (ਮੈਨੂੰ ਗੁਰੂ ਦੀ ਸੰਗਤ ਬਖ਼ਸ਼) ਗੁਰੂ ਦੀ ਸੰਗਤ ਵਿਚ ਰਿਹਾਂ ਜਮਦੂਤ (ਭੀ) ਨੇੜੇ ਨਹੀਂ ਢੁਕਦੇ (ਮੌਤ ਦਾ ਡਰ ਪੋਹ ਨਹੀਂ ਸਕਦਾ) ॥੨॥ राग सूही , घर ३ में गुरु अर्जनदेव जी की बाणी। सर्व व्यापक ईश्वर एक है और सत्गुरू की कृपा द्वारा मिलता है नानाशवान पदार्थों के मोह, तृष्णा की अग्नि, चिंता के सागर में से, हे सुंदर हरी! कृपा कर के मुझे बचा ले॥१॥ हे नारायण! (हम जीव) तेरे सुंदर चरणों की शरण में आये हैं। हे गरीबों के खसम! हे भक्तों के सहारे! (हमें विकारों से बचाए रख)॥१॥रहाउ॥ हे निरआसरो के आसरे ! हे भक्तों के सारे दुःख दूर करने वाले! (मुझे गुरू की संगत बक्श) गुरू की संगत में रहने से यमदूत (भी) नजदीक नहीं आते (मौत का डर सता नहीं सकता)॥२॥ www.facebook.com/GurbaniThoughtOfTheDay ( Waheguru Ji Ka Khalsa, Waheguru Ji Ki Fathe ) ਗੱਜ-ਵੱਜ ਕੇ ਫਤਹਿ ਬੁਲਾਓ ਜੀ ! ਵਾਹਿਗੁਰੂ ਜੀ ਕਾ ਖਾਲਸਾ !! ਵਾਹਿਗੁਰੂ ਜੀ ਕੀ ਫਤਹਿ !! वाहिगुरू जी का खालसा श्री वाहिगुरू जी की फ़तेह ।