Amritvele da Hukamnama Sri Darbar Sahib, Sri Amritsar, Ang 819-820, 23-Sep-2019 www.facebook.com/hukamnamaSriDarbarSahibSriAmritsar ਬਿਲਾਵਲੁ ਮਹਲਾ ੫ ॥ ਅਪਣੇ ਬਾਲਕ ਆਪਿ ਰਖਿਅਨੁ ਪਾਰਬ੍ਰਹਮ ਗੁਰਦੇਵ ॥ ਸੁਖ ਸਾਂਤਿ ਸਹਜ ਆਨਦ ਭਏ ਪੂਰਨ ਭਈ ਸੇਵ ॥੧॥ ਰਹਾਉ ॥ ਭਗਤ ਜਨਾ ਕੀ ਬੇਨਤੀ ਸੁਣੀ ਪ੍ਰਭਿ ਆਪਿ ॥ ਰੋਗ ਮਿਟਾਇ ਜੀਵਾਲਿਅਨੁ ਜਾ ਕਾ ਵਡ ਪਰਤਾਪੁ ॥੧॥ ਦੋਖ ਹਮਾਰੇ ਬਖਸਿਅਨੁ ਅਪਣੀ ਕਲ ਧਾਰੀ ॥ ਮਨ ਬਾਂਛਤ ਫਲ ਦਿਤਿਅਨੁ ਨਾਨਕ ਬਲਿਹਾਰੀ ॥੨॥੧੬॥੮੦॥ बिलावलु महला ५ ॥ अपणे बालक आपि रखिअनु पारब्रहम गुरदेव ॥ सुख सांति सहज आनद भए पूरन भई सेव ॥१॥ रहाउ ॥ भगत जना की बेनती सुणी प्रभि आपि ॥ रोग मिटाइ जीवालिअनु जा का वड परतापु ॥१॥ दोख हमारे बखसिअनु अपणी कल धारी ॥ मन बांछत फल दितिअनु नानक बलिहारी ॥२॥१६॥८०॥ Bilaaval, Fifth Mehl: The Supreme Lord God, through the Divine Guru, has Himself protected and preserved His children. Celestial peace, tranquility and bliss have come to pass; my service has been perfect. ||1||Pause|| God Himself has heard the prayers of His humble devotees. He dispelled my disease, and rejuvenated me; His glorious radiance is so great! ||1|| He has forgiven me for my sins, and interceded with His power. I have been blessed with the fruits of my mind's desires; Nanak is a sacrifice to Him. ||2||16||80|| ਪਦਅਰਥ:- ਰਖਿਅਨੁ—ਰੱਖੇ ਹਨ ਉਸ (ਪ੍ਰਭੂ) ਨੇ। ਗੁਰਦੇਵ—ਸਭ ਤੋਂ ਵੱਡਾ ਦੇਵਤਾ। ਸਹਜ—ਆਤਮਕ ਅਡੋਲਤਾ। ਸੇਵ—ਸਿਮਰਨ ਦੀ ਘਾਲ।1। ਰਹਾਉ। ਪ੍ਰਭਿ—ਪ੍ਰਭੂ ਨੇ। ਜੀਵਾਲਿਅਨੁ—ਉਸ ਨੇ ਜਿਵਾਲੇ ਹਨ, ਉਸ ਨੇ ਆਤਮਕ ਜੀਵਨ ਦਿੱਤਾ ਹੈ।1। ਦੋਖ—ਐਬ, ਵਿਕਾਰ। ਬਖਸਿਆਨੁ—ਉਸ ਨੇ ਬਖ਼ਸ਼ੇ ਹਨ। ਕਲ—ਕਲਾ, ਸੱਤਿਆ। ਧਾਰੀ—ਟਿਕਾਈ ਹੈ। ਮਨ ਬਾਂਛਤ—ਮਨ-ਮੰਗੇ। ਦਿਤਿਅਨੁ—ਦਿੱਤੇ ਹਨ ਉਸ ਪ੍ਰਭੂ ਨੇ।2। ਅਰਥ:- ਹੇ ਭਾਈ! ਪਰਮਾਤਮਾ ਸਭ ਤੋਂ ਵੱਡਾ ਦੇਵਤਾ (ਹੈ, ਅਸੀਂ ਜੀਵ ਉਸ ਦੇ ਬੱਚੇ ਹਾਂ) ਆਪਣੇ ਬੱਚਿਆਂ ਦੀ ਉਹ ਸਦਾ ਹੀ ਆਪ ਰੱਖਿਆ ਕਰਦਾ ਆਇਆ ਹੈ। (ਜੇਹੜੇ ਮਨੁੱਖ ਉਸ ਦੀ ਸਰਨ ਪੈਂਦੇ ਹਨ, ਉਹਨਾਂ ਦੇ ਅੰਦਰ) ਸ਼ਾਂਤੀ, ਆਤਮਕ ਅਡੋਲਤਾ ਦੇ ਸੁਖ ਆਨੰਦ ਪੈਦਾ ਹੁੰਦੇ ਹਨ, ਉਹਨਾਂ ਦੀ ਸੇਵਾ-ਸਿਮਰਨ ਦੀ ਘਾਲ ਸਫਲ ਹੋ ਜਾਂਦੀ ਹੈ।1। ਰਹਾਉ। ਹੇ ਭਾਈ! ਜਿਸ ਪ੍ਰਭੂ ਦਾ (ਸਭ ਤੋਂ) ਵੱਡਾ ਤੇਜ-ਪ੍ਰਤਾਪ ਹੈ ਉਸ ਨੇ ਆਪਣੇ ਭਗਤਾਂ ਦੀ ਅਰਜ਼ੋਈ (ਸਦਾ) ਸੁਣੀ ਹੈ (ਉਹਨਾਂ ਦੇ ਅੰਦਰੋਂ) ਰੋਗ ਮਿਟਾ ਕੇ ਉਹਨਾਂ ਨੂੰ ਆਤਮਕ ਜੀਵਨ ਦੀ ਦਾਤਿ ਬਖ਼ਸ਼ੀ ਹੈ।1। ਹੇ ਭਾਈ! ਉਸ ਪ੍ਰਭੂ-ਪਿਤਾ ਨੇ ਅਸਾਂ ਬੱਚਿਆਂ ਦੇ ਐਬ ਸਦਾ ਬਖ਼ਸ਼ੇ ਹਨ, ਅਤੇ ਸਾਡੇ ਅੰਦਰ ਆਪਣੇ ਨਾਮ ਦੀ ਤਾਕਤ ਭਰੀ ਹੈ। ਹੇ ਨਾਨਕ! ਪ੍ਰਭੂ-ਪਿਤਾ ਨੇ ਅਸਾਂ ਬੱਚਿਆਂ ਨੂੰ ਸਦਾ ਮਨ-ਮੰਗੇ ਫਲ ਦਿੱਤੇ ਹਨ, ਉਸ ਪ੍ਰਭੂ ਤੋਂ ਸਦਾ ਸਦਕੇ ਜਾਣਾ ਚਾਹੀਦਾ ਹੈ।2। 16। 80। अर्थ :- हे भाई ! परमात्मा सब से बड़ा देवता (है, हम जीव उस के बच्चे हैं) अपने बच्चों की वह सदा ही आप रक्षा करता आया है । (जो मनुख उस की शरण पड़ते हैं, उन के अंदर) शांती, आत्मिक अढ़ोलता के सुख आनंद पैदा होते हैं, उन की सेवा-सुमिरन की घाल सफल हो जाती है ।1 ।रहाउ । हे भाई ! जिस भगवान का (सब से) बड़ा तेज-प्रताप है उस ने अपने भक्तों की अरजोई (सदा) सुनी है (उन के अंदर से) रोग मिटा के उनको आत्मिक जीवन की दाति बख्शी है ।1 । हे भाई ! उस भगवान-पिता ने हम बच्चों के ऐब सदा बख्शे हैं, और हमारे अंदर अपने नाम की ताकत भरी है । हे नानक ! भगवान-पिता ने हम बच्चों को सदा मन-माँगे फल दिये हैं, उस भगवान से सदा सदके जाना चाहिए ।2 ।16 ।80 । Www.facebook.com/GurbaniThoughtOfTheDay (Wahguru Ji Ka Khalsa, Ji Ki Fathe) ਗੱਜ-ਵੱਜ ਕੇ ਫਤਹਿ ਬੁਲਾਓ ਜੀ ! ਵਾਹਿਗੁਰੂ ਜੀ ਕਾ ਖਾਲਸਾ !! ਵਾਹਿਗੁਰੂ ਜੀ ਕੀ ਫਤਹਿ !!


Comments

Popular posts from this blog

Amritvele da Hukamnana Sir Darbar Sahib, Sri Amritsar, Ang 871, 06-Mar-2019 www.facebook.com/HukamnamaSriDarbarSahibSriAmritsar ਗੋਂਡ ॥ ਖਸਮੁ ਮਰੈ ਤਉ ਨਾਰਿ ਨ ਰੋਵੈ ॥ ਉਸੁ ਰਖਵਾਰਾ ਅਉਰੋ ਹੋਵੈ ॥ ਰਖਵਾਰੇ ਕਾ ਹੋਇ ਬਿਨਾਸ ॥ ਆਗੈ ਨਰਕੁ ਈਹਾ ਭੋਗ ਬਿਲਾਸ ॥੧॥ ਏਕ ਸੁਹਾਗਨਿ ਜਗਤ ਪਿਆਰੀ ॥ ਸਗਲੇ ਜੀਅ ਜੰਤ ਕੀ ਨਾਰੀ ॥੧॥ ਰਹਾਉ ॥ गोंड ॥ खसमु मरै तउ नारि न रोवै ॥ उसु रखवारा अउरो होवै ॥ रखवारे का होइ बिनास ॥ आगै नरकु ईहा भोग बिलास ॥१॥ एक सुहागनि जगत पिआरी ॥ सगले जीअ जंत की नारी ॥१॥ रहाउ ॥ Gond: When her husband dies, the woman does not cry. Someone else becomes her protector. When this protector dies, he falls into the world of hell hereafter, for the sexual pleasures he enjoyed in this world. ||1|| The world loves only the one bride, Maya. She is the wife of all beings and creatures. ||1||Pause|| ਖਸਮ = ਮਾਲਕ, ਮਨੁੱਖ। ਨਾਰਿ = ਮਾਇਆ। ਈਹਾ = ਇੱਥੇ, ਇਸ ਜੀਵਨ ਵਿਚ।੧। (ਇਸ ਮਾਇਆ ਨੂੰ ਇਸਤ੍ਰੀ ਬਣਾ ਕੇ ਰੱਖਣ ਵਾਲਾ) ਮਨੁੱਖ (ਆਖ਼ਰ) ਮਰ ਜਾਂਦਾ ਹੈ, ਇਹ (ਮਾਇਆ) ਵਹੁਟੀ (ਉਸ ਦੇ ਮਰਨ ਤੇ) ਰੋਂਦੀ ਭੀ ਨਹੀਂ, ਕਿਉਂਕਿ ਇਸ ਦਾ ਰਾਖਾ (ਖਸਮ) ਕੋਈ ਧਿਰ ਹੋਰ ਬਣ ਜਾਂਦਾ ਹੈ (ਸੋ, ਇਹ ਕਦੇ ਭੀ ਰੰਡੀ ਨਹੀਂ ਹੁੰਦੀ)। (ਇਸ ਮਾਇਆ ਦਾ) ਰਾਖਾ ਮਰ ਜਾਂਦਾ ਹੈ, ਮਨੁੱਖ ਇੱਥੇ ਇਸ ਮਾਇਆ ਦੇ ਭੋਗਾਂ (ਵਿਚ ਮਸਤ ਰਹਿਣ) ਕਰਕੇ ਅਗਾਂਹ (ਆਪਣੇ ਲਈ) ਨਰਕ ਸਹੇੜਦਾ ਹੈ।੧। (ਇਹ ਮਾਇਆ) ਇਕ ਐਸੀ ਸੁਹਾਗਣ ਨਾਰ ਹੈ ਜਿਸ ਨੂੰ ਸਾਰਾ ਜਗਤ ਪਿਆਰ ਕਰਦਾ ਹੈ, ਸਾਰੇ ਜੀਆ ਜੰਤ ਇਸ ਨੂੰ ਆਪਣੀ ਇਸਤ੍ਰੀ ਬਣਾ ਕੇ ਰੱਖਣਾ ਚਾਹੁੰਦੇ ਹਨ (ਆਪਣੇ ਵੱਸ ਵਿਚ ਰੱਖਣਾ ਚਾਹੁੰਦੇ ਹਨ)੧।ਰਹਾਉ। (इस माया को स्त्री बना कर रखने वाला) मनुख (आखिर) मर जाता है, यह (माया) पत्नी (उस के मरने पर) रोती भी नहीं, क्योंकि इस का राखा (खसम) कोई और बन जाता है (इसलिए यह कभी रंडी (विधवा) नहीं होती (इस माया का राखा मर जाता है, मनुख यहाँ इस माया के भोगों (में मस्त रहने) के कारण) आगे (अपने लिए) और नरक सहेड़ लेता है।१। (यह माया) एक ऐसी सुहागन नारी है जिस को सारा जगत प्यार करता है, सभी जिव जंत इस को अपनी स्त्री बना कर रखना चाहते हैं (अपने बस में रखन चाहते हैं) I१Iਰਹਾਉ। www.facebook.com/GurbaniThoughtOfTheDay ( Waheguru Ji Ka Khalsa, Waheguru Ji Ki Fathe ) ਗੱਜ-ਵੱਜ ਕੇ ਫਤਹਿ ਬੁਲਾਓ ਜੀ ! ਵਾਹਿਗੁਰੂ ਜੀ ਕਾ ਖਾਲਸਾ !! ਵਾਹਿਗੁਰੂ ਜੀ ਕੀ ਫਤਹਿ !!