AMRITVELE DA HUKAMNAMA SRI DARBAR SAHIB, SRI AMRITSAR, ANG 529, 27-Sep-2019 http://www.facebook.com/HukamnamaSriDarbarSahibSriAmritsar ਦੇਵਗੰਧਾਰੀ ॥ ਮਨ ਸਗਲ ਸਿਆਨਪ ਰਹੀ ॥ ਕਰਨ ਕਰਾਵਨਹਾਰ ਸੁਆਮੀ ਨਾਨਕ ਓਟ ਗਹੀ ॥੧॥ ਰਹਾਉ ॥ ਆਪੁ ਮੇਟਿ ਪਏ ਸਰਣਾਈ ਇਹ ਮਤਿ ਸਾਧੂ ਕਹੀ ॥ ਪ੍ਰਭ ਕੀ ਆਗਿਆ ਮਾਨਿ ਸੁਖੁ ਪਾਇਆ ਭਰਮੁ ਅਧੇਰਾ ਲਹੀ ॥੧॥ ਜਾਨ ਪ੍ਰਬੀਨ ਸੁਆਮੀ ਪ੍ਰਭ ਮੇਰੇ ਸਰਣਿ ਤੁਮਾਰੀ ਅਹੀ ॥ ਖਿਨ ਮਹਿ ਥਾਪਿ ਉਥਾਪਨਹਾਰੇ ਕੁਦਰਤਿ ਕੀਮ ਨ ਪਹੀ ॥੨॥੭॥ देवगंधारी ॥ मन सगल सिआनप रही ॥ करन करावनहार सुआमी नानक ओट गही ॥१॥ रहाउ ॥ आपु मेटि पए सरणाई इह मति साधू कही ॥ प्रभ की आगिआ मानि सुखु पाइआ भरमु अधेरा लही ॥१॥ जान प्रबीन सुआमी प्रभ मेरे सरणि तुमारी अही ॥ खिन महि थापि उथापनहारे कुदरति कीम न पही ॥२॥७॥ Dayv-Gandhaaree: All the cleverness of my mind is gone. The Lord and Master is the Doer, the Cause of causes; Nanak holds tight to His Support. ||1||Pause|| Erasing my self-conceit, I have entered His Sanctuary; these are the Teachings spoken by the Holy Guru. Surrendering to the Will of God, I attain peace, and the darkness of doubt is dispelled. ||1|| I know that You are all-wise, O God, my Lord and Master; I seek Your Sanctuary. In an instant, You establish and disestablish; the value of Your Almighty Creative Power cannot be estimated. ||2||7|| ਮਨ = ਹੇ ਮਨ! ਸਿਆਨਪ = ਚਤੁਰਾਈ। ਰਹੀ = ਮੁੱਕ ਜਾਂਦੀ ਹੈ। ਕਰਨ ਕਰਾਵਨਹਾਰ = ਕਰਨਹਾਰ, ਕਰਾਵਨਹਾਰ, ਆਪ ਸਭ ਕੁਝ ਕਰਨ ਅਤੇ ਜੀਵਾਂ ਪਾਸੋਂ ਕਰਾਣ ਦੀ ਤਾਕਤ ਵਾਲਾ। ਓਟ = ਆਸਰਾ। ਗਹੀ = ਫੜੀ।੧।ਰਹਾਉ। ਆਪੁ = ਆਪਾ-ਭਾਵ। ਮੇਟਿ = ਮਿਟਾ ਕੇ। ਸਾਧੂ ਕਹੀ = ਸਾਧੂ ਦੀ ਦੱਸੀ ਹੋਈ। ਮਾਨਿ = ਮੰਨ ਕੇ। ਲਹੀ = ਦੂਰ ਹੋ ਜਾਂਦਾ ਹੈ।੧। ਜਾਨ = ਹੇ ਸੁਜਾਨ! ਪ੍ਰਬੀਨ = ਹੇ ਸਿਆਣੇ! ਅਹੀ = ਮੰਗੀ ਹੈ, ਆਇਆ ਹਾਂ। ਉਥਾਪਨਹਾਰੇ = ਹੇ ਨਾਸ ਕਰਨ ਦੀ ਤਾਕਤ ਵਾਲੇ! ਕੁਦਰਤਿ = ਤਾਕਤ। ਕੀਮ = ਕੀਮਤ। ਪਹੀ = ਪੈਂਦੀ।੨। ਹੇ ਨਾਨਕ! (ਆਖ-) ਹੇ ਮੇਰੇ ਮਨ! ਜੇਹੜਾ ਮਨੁੱਖ ਸਭ ਕੁਝ ਕਰ ਸਕਣ ਤੇ ਸਭ ਕੁਝ (ਜੀਵਾਂ ਪਾਸੋਂ) ਕਰਾ ਸਕਣ ਵਾਲੇ ਪਰਮਾਤਮਾ ਮਾਲਕ ਦਾ ਆਸਰਾ ਲੈ ਲੈਂਦਾ ਹੈ ਉਸ ਦੀ (ਆਪਣੀ) ਸਾਰੀ ਚਤੁਰਾਈ ਮੁੱਕ ਜਾਂਦੀ ਹੈ।੧।ਰਹਾਉ। ਹੇ ਮੇਰੇ ਮਨ! ਗੁਰੂ ਦੀ ਦੱਸੀ ਹੋਈ ਇਹ (ਆਪਣੀ ਸਿਆਣਪ-ਚਤੁਰਾਈ ਛੱਡ ਦੇਣ ਵਾਲੀ) ਸਿੱਖਿਆ ਜਿਨ੍ਹਾਂ ਮਨੁੱਖਾਂ ਨੇ ਗ੍ਰਹਣ ਕੀਤੀ, ਤੇ, ਜੋ ਆਪਾ-ਭਾਵ ਮਿਟਾ ਕੇ ਪ੍ਰਭੂ ਦੀ ਸਰਨ ਆ ਪਏ, ਉਹਨਾਂ ਪ੍ਰਭੂ ਦੀ ਰਜ਼ਾ ਮੰਨ ਕੇ ਆਤਮਕ ਆਨੰਦ ਮਾਣਿਆ, ਉਹਨਾਂ ਦੇ ਅੰਦਰੋਂ ਭਰਮ (-ਰੂਪ) ਹਨੇਰਾ ਦੂਰ ਹੋ ਗਿਆ।੧। ਹੇ ਸੁਜਾਨ ਤੇ ਸਿਆਣੇ ਮਾਲਕ! ਹੇ ਮੇਰੇ ਪ੍ਰਭੂ! ਮੈਂ ਤੇਰੀ ਸਰਨ ਆਇਆ ਹਾਂ। ਹੇ ਇਕ ਖਿਨ ਵਿਚ ਪੈਦਾ ਕਰ ਕੇ ਨਾਸ ਕਰਨ ਦੀ ਤਾਕਤ ਰੱਖਣ ਵਾਲੇ ਪ੍ਰਭੂ! (ਕਿਸੇ ਪਾਸੋਂ) ਤੇਰੀ ਤਾਕਤ ਦਾ ਮੁੱਲ ਨਹੀਂ ਪੈ ਸਕਦਾ।੨।੭। हे नानक! (कहि) हे मेरे मन! जो मनुख सब कुछ कर सकने और जीवों से सब कुछ करा सकने वाले परमात्मा मालिक का आसरा लेता है उस की अपनी साडी चतुराई ख़तम हो जाती है।१।रहाउ। हे मरे मन! गुरु की बताई हुई यह(अपनी समझ-चतुराई छोड़ देने वाली) सिक्षा जिस मनुख ने ग्रहण की, और अपना अहं मिटा के प्रभु क शरण आ गये, उन्होंने प्रभु की रजा मान के आत्मिक आनंद मनाया, उनके अंदर से भ्रम का अंधकार दूर हो गया।१। हे सुजन और सयाने मालिक! हे मेरे प्रभु! में तेरी सरन आया हूँ। हे एक पल में पैदा कर के नास करने की ताकत रखने वाले प्रभु! (कोई भी) तुम्ही ताकत का मुल्य नहीं अंक सकता।२।७। http://www.facebook.com/GurbaniThoughtOfTheDay Sewadaar 9873626789 ( Waheguru Ji Ka Khalsa, Waheguru Ji Ki Fathe ) ਗੱਜ-ਵੱਜ ਕੇ ਫਤਹਿ ਬੁਲਾਓ ਜੀ ! ਵਾਹਿਗੁਰੂ ਜੀ ਕਾ ਖਾਲਸਾ !! ਵਾਹਿਗੁਰੂ ਜੀ ਕੀ ਫਤਹਿ !!


Comments

Popular posts from this blog

Amritvele da Hukamnana Sir Darbar Sahib, Sri Amritsar, Ang 871, 06-Mar-2019 www.facebook.com/HukamnamaSriDarbarSahibSriAmritsar ਗੋਂਡ ॥ ਖਸਮੁ ਮਰੈ ਤਉ ਨਾਰਿ ਨ ਰੋਵੈ ॥ ਉਸੁ ਰਖਵਾਰਾ ਅਉਰੋ ਹੋਵੈ ॥ ਰਖਵਾਰੇ ਕਾ ਹੋਇ ਬਿਨਾਸ ॥ ਆਗੈ ਨਰਕੁ ਈਹਾ ਭੋਗ ਬਿਲਾਸ ॥੧॥ ਏਕ ਸੁਹਾਗਨਿ ਜਗਤ ਪਿਆਰੀ ॥ ਸਗਲੇ ਜੀਅ ਜੰਤ ਕੀ ਨਾਰੀ ॥੧॥ ਰਹਾਉ ॥ गोंड ॥ खसमु मरै तउ नारि न रोवै ॥ उसु रखवारा अउरो होवै ॥ रखवारे का होइ बिनास ॥ आगै नरकु ईहा भोग बिलास ॥१॥ एक सुहागनि जगत पिआरी ॥ सगले जीअ जंत की नारी ॥१॥ रहाउ ॥ Gond: When her husband dies, the woman does not cry. Someone else becomes her protector. When this protector dies, he falls into the world of hell hereafter, for the sexual pleasures he enjoyed in this world. ||1|| The world loves only the one bride, Maya. She is the wife of all beings and creatures. ||1||Pause|| ਖਸਮ = ਮਾਲਕ, ਮਨੁੱਖ। ਨਾਰਿ = ਮਾਇਆ। ਈਹਾ = ਇੱਥੇ, ਇਸ ਜੀਵਨ ਵਿਚ।੧। (ਇਸ ਮਾਇਆ ਨੂੰ ਇਸਤ੍ਰੀ ਬਣਾ ਕੇ ਰੱਖਣ ਵਾਲਾ) ਮਨੁੱਖ (ਆਖ਼ਰ) ਮਰ ਜਾਂਦਾ ਹੈ, ਇਹ (ਮਾਇਆ) ਵਹੁਟੀ (ਉਸ ਦੇ ਮਰਨ ਤੇ) ਰੋਂਦੀ ਭੀ ਨਹੀਂ, ਕਿਉਂਕਿ ਇਸ ਦਾ ਰਾਖਾ (ਖਸਮ) ਕੋਈ ਧਿਰ ਹੋਰ ਬਣ ਜਾਂਦਾ ਹੈ (ਸੋ, ਇਹ ਕਦੇ ਭੀ ਰੰਡੀ ਨਹੀਂ ਹੁੰਦੀ)। (ਇਸ ਮਾਇਆ ਦਾ) ਰਾਖਾ ਮਰ ਜਾਂਦਾ ਹੈ, ਮਨੁੱਖ ਇੱਥੇ ਇਸ ਮਾਇਆ ਦੇ ਭੋਗਾਂ (ਵਿਚ ਮਸਤ ਰਹਿਣ) ਕਰਕੇ ਅਗਾਂਹ (ਆਪਣੇ ਲਈ) ਨਰਕ ਸਹੇੜਦਾ ਹੈ।੧। (ਇਹ ਮਾਇਆ) ਇਕ ਐਸੀ ਸੁਹਾਗਣ ਨਾਰ ਹੈ ਜਿਸ ਨੂੰ ਸਾਰਾ ਜਗਤ ਪਿਆਰ ਕਰਦਾ ਹੈ, ਸਾਰੇ ਜੀਆ ਜੰਤ ਇਸ ਨੂੰ ਆਪਣੀ ਇਸਤ੍ਰੀ ਬਣਾ ਕੇ ਰੱਖਣਾ ਚਾਹੁੰਦੇ ਹਨ (ਆਪਣੇ ਵੱਸ ਵਿਚ ਰੱਖਣਾ ਚਾਹੁੰਦੇ ਹਨ)੧।ਰਹਾਉ। (इस माया को स्त्री बना कर रखने वाला) मनुख (आखिर) मर जाता है, यह (माया) पत्नी (उस के मरने पर) रोती भी नहीं, क्योंकि इस का राखा (खसम) कोई और बन जाता है (इसलिए यह कभी रंडी (विधवा) नहीं होती (इस माया का राखा मर जाता है, मनुख यहाँ इस माया के भोगों (में मस्त रहने) के कारण) आगे (अपने लिए) और नरक सहेड़ लेता है।१। (यह माया) एक ऐसी सुहागन नारी है जिस को सारा जगत प्यार करता है, सभी जिव जंत इस को अपनी स्त्री बना कर रखना चाहते हैं (अपने बस में रखन चाहते हैं) I१Iਰਹਾਉ। www.facebook.com/GurbaniThoughtOfTheDay ( Waheguru Ji Ka Khalsa, Waheguru Ji Ki Fathe ) ਗੱਜ-ਵੱਜ ਕੇ ਫਤਹਿ ਬੁਲਾਓ ਜੀ ! ਵਾਹਿਗੁਰੂ ਜੀ ਕਾ ਖਾਲਸਾ !! ਵਾਹਿਗੁਰੂ ਜੀ ਕੀ ਫਤਹਿ !!