AMRITVELE DA HUKAMNAMA SRI DARBAR SAHIB SRI AMRITSAR, ANG 517, 28-Sep-2019 www.facebook.com/HukamnamaSriDarbarSahibSriAmritsar ਰਾਗੁ ਗੂਜਰੀ ਵਾਰ ਮਹਲਾ ੫ ੴ ਸਤਿਗੁਰ ਪ੍ਰਸਾਦਿ ॥ ਸਲੋਕੁ ਮ: ੫ ॥ ਅੰਤਰਿ ਗੁਰੁ ਆਰਾਧਣਾ ਜਿਹਵਾ ਜਪਿ ਗੁਰ ਨਾਉ ॥ ਨੇਤ੍ਰੀ ਸਤਿਗੁਰੁ ਪੇਖਣਾ ਸ੍ਰਵਣੀ ਸੁਨਣਾ ਗੁਰ ਨਾਉ ॥ ਸਤਿਗੁਰ ਸੇਤੀ ਰਤਿਆ ਦਰਗਹ ਪਾਈਐ ਠਾਉ ॥ ਕਹੁ ਨਾਨਕ ਕਿਰਪਾ ਕਰੇ ਜਿਸ ਨੋ ਏਹ ਵਥੁ ਦੇਇ ॥ ਜਗ ਮਹਿ ਉਤਮ ਕਾਢੀਅਹਿ ਵਿਰਲੇ ਕੇਈ ਕੇਇ ॥੧॥ रागु गूजरी वार महला ५ ੴ सतिगुर प्रसादि ॥ सलोकु मः ५ ॥ अंतरि गुरु आराधणा जिहवा जपि गुर नाउ ॥ नेत्री सतिगुरु पेखणा स्रवणी सुनणा गुर नाउ ॥ सतिगुर सेती रतिआ दरगह पाईऐ ठाउ ॥ कहु नानक किरपा करे जिस नो एह वथु देइ ॥ जग महि उतम काढीअहि विरले केई केइ ॥१॥ Raag Goojaree, Vaar, Fifth Mehl: One Universal Creator God. By The Grace Of The True Guru: Shalok, Fifth Mehl: Deep within yourself, worship the Guru in adoration, and with your tongue, chant the Guru's Name. Let your eyes behold the True Guru, and let your ears hear the Guru's Name. Attuned to the True Guru, you shall receive a place of honor in the Court of the Lord. Says Nanak, this treasure is bestowed on those who are blessed with His Mercy. In the midst of the world, they are known as the most pious - they are rare indeed. ||1|| ਅੰਤਰਿ = ਮਨ ਵਿਚ। ਆਰਾਧਣਾ = ਯਾਦ ਕਰਨਾ। ਗੁਰ ਨਾਉ = ਗੁਰੂ ਦਾ ਨਾਮ। ਸ੍ਰਵਣੀ = ਕੰਨਾਂ ਨਾਲ। ਸੇਤੀ = ਨਾਲ। ਰਤਿਆ = ਰੰਗੀਜ ਕੇ, ਪਿਆਰ ਕੀਤਿਆਂ। ਵਥੁ = ਚੀਜ਼। ਕਾਢੀਅਹਿ = ਅਖਵਾਂਦੇ ਹਨ।੧। ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। ਗੁਰੂ ਅਰਜਨਦੇਵ ਜੀ ਦਾ ਸਲੋਕ। ਜੇ ਆਪਣੇ ਗੁਰੂ (ਦੇ ਪਿਆਰ) ਵਿਚ ਰੰਗੇ ਜਾਈਏ ਤਾਂ (ਪ੍ਰਭੂ ਦੀ) ਹਜ਼ੂਰੀ ਵਿਚ ਥਾਂ ਮਿਲਦਾ ਹੈ। ਮਨ ਵਿਚ ਗੁਰੂ ਨੂੰ ਯਾਦ ਕਰਨਾ, ਜੀਭ ਨਾਲ ਗੁਰੂ ਦਾ ਨਾਮ ਜਪਣਾ, ਅੱਖਾਂ ਨਾਲ ਗੁਰੂ ਨੂੰ ਵੇਖਣਾ, ਕੰਨਾਂ ਨਾਲ ਗੁਰੂ ਦਾ ਨਾਮ ਸੁਣਨਾ-ਇਹ ਦਾਤਿ, ਆਖ, ਹੇ ਨਾਨਕ! ਉਸ ਮਨੁੱਖ ਨੂੰ ਪ੍ਰਭੂ ਦੇਂਦਾ ਹੈ ਜਿਸ ਉਤੇ ਮੇਹਰ ਕਰਦਾ ਹੈ, ਅਜੇਹੇ ਬੰਦੇ ਜਗਤ ਵਿਚ ਸ੍ਰੇਸ਼ਟ ਅਖਵਾਉਂਦੇ ਹਨ, (ਪਰ ਅਜੇਹੇ ਹੁੰਦੇ) ਕੋਈ ਵਿਰਲੇ ਵਿਰਲੇ ਹਨ।੧। अकाल पुरख एक है और परमात्मा की कृपा द्वारा मिलता है। गुरु अर्जनदेव जी की सलोक। अगर अपने गुरु (के प्यार) मैं रंगे जाओ तो (प्रभु की) हजूरी मैं जगह मिल जाती है। मन में गुरु को याद करना, जीभ से गुरु का नाम सुमिरन करना, आँखों से गुरु को देखना, कानो से गुरु का नाम सुनना-यह दात (कृपा)(कहे, हे नानक!) उस मनुख को प्रभु देता है जिस के उपर मेहर करता है, ऐसे मनुख जगत में श्रेश्ठ कहलाते हैं, (परन्तु ऐसे होते बहुत कम हैं।१। www.facebook.com/GurbaniThoughtOfTheDay ( Waheguru Ji Ka Khalsa, Waheguru Ji Ki Fathe ) ਗੱਜ-ਵੱਜ ਕੇ ਫਤਹਿ ਬੁਲਾਓ ਜੀ ! ਵਾਹਿਗੁਰੂ ਜੀ ਕਾ ਖਾਲਸਾ !! ਵਾਹਿਗੁਰੂ ਜੀ ਕੀ ਫਤਹਿ !!


Comments

Popular posts from this blog

Amritvele da Hukamnana Sir Darbar Sahib, Sri Amritsar, Ang 871, 06-Mar-2019 www.facebook.com/HukamnamaSriDarbarSahibSriAmritsar ਗੋਂਡ ॥ ਖਸਮੁ ਮਰੈ ਤਉ ਨਾਰਿ ਨ ਰੋਵੈ ॥ ਉਸੁ ਰਖਵਾਰਾ ਅਉਰੋ ਹੋਵੈ ॥ ਰਖਵਾਰੇ ਕਾ ਹੋਇ ਬਿਨਾਸ ॥ ਆਗੈ ਨਰਕੁ ਈਹਾ ਭੋਗ ਬਿਲਾਸ ॥੧॥ ਏਕ ਸੁਹਾਗਨਿ ਜਗਤ ਪਿਆਰੀ ॥ ਸਗਲੇ ਜੀਅ ਜੰਤ ਕੀ ਨਾਰੀ ॥੧॥ ਰਹਾਉ ॥ गोंड ॥ खसमु मरै तउ नारि न रोवै ॥ उसु रखवारा अउरो होवै ॥ रखवारे का होइ बिनास ॥ आगै नरकु ईहा भोग बिलास ॥१॥ एक सुहागनि जगत पिआरी ॥ सगले जीअ जंत की नारी ॥१॥ रहाउ ॥ Gond: When her husband dies, the woman does not cry. Someone else becomes her protector. When this protector dies, he falls into the world of hell hereafter, for the sexual pleasures he enjoyed in this world. ||1|| The world loves only the one bride, Maya. She is the wife of all beings and creatures. ||1||Pause|| ਖਸਮ = ਮਾਲਕ, ਮਨੁੱਖ। ਨਾਰਿ = ਮਾਇਆ। ਈਹਾ = ਇੱਥੇ, ਇਸ ਜੀਵਨ ਵਿਚ।੧। (ਇਸ ਮਾਇਆ ਨੂੰ ਇਸਤ੍ਰੀ ਬਣਾ ਕੇ ਰੱਖਣ ਵਾਲਾ) ਮਨੁੱਖ (ਆਖ਼ਰ) ਮਰ ਜਾਂਦਾ ਹੈ, ਇਹ (ਮਾਇਆ) ਵਹੁਟੀ (ਉਸ ਦੇ ਮਰਨ ਤੇ) ਰੋਂਦੀ ਭੀ ਨਹੀਂ, ਕਿਉਂਕਿ ਇਸ ਦਾ ਰਾਖਾ (ਖਸਮ) ਕੋਈ ਧਿਰ ਹੋਰ ਬਣ ਜਾਂਦਾ ਹੈ (ਸੋ, ਇਹ ਕਦੇ ਭੀ ਰੰਡੀ ਨਹੀਂ ਹੁੰਦੀ)। (ਇਸ ਮਾਇਆ ਦਾ) ਰਾਖਾ ਮਰ ਜਾਂਦਾ ਹੈ, ਮਨੁੱਖ ਇੱਥੇ ਇਸ ਮਾਇਆ ਦੇ ਭੋਗਾਂ (ਵਿਚ ਮਸਤ ਰਹਿਣ) ਕਰਕੇ ਅਗਾਂਹ (ਆਪਣੇ ਲਈ) ਨਰਕ ਸਹੇੜਦਾ ਹੈ।੧। (ਇਹ ਮਾਇਆ) ਇਕ ਐਸੀ ਸੁਹਾਗਣ ਨਾਰ ਹੈ ਜਿਸ ਨੂੰ ਸਾਰਾ ਜਗਤ ਪਿਆਰ ਕਰਦਾ ਹੈ, ਸਾਰੇ ਜੀਆ ਜੰਤ ਇਸ ਨੂੰ ਆਪਣੀ ਇਸਤ੍ਰੀ ਬਣਾ ਕੇ ਰੱਖਣਾ ਚਾਹੁੰਦੇ ਹਨ (ਆਪਣੇ ਵੱਸ ਵਿਚ ਰੱਖਣਾ ਚਾਹੁੰਦੇ ਹਨ)੧।ਰਹਾਉ। (इस माया को स्त्री बना कर रखने वाला) मनुख (आखिर) मर जाता है, यह (माया) पत्नी (उस के मरने पर) रोती भी नहीं, क्योंकि इस का राखा (खसम) कोई और बन जाता है (इसलिए यह कभी रंडी (विधवा) नहीं होती (इस माया का राखा मर जाता है, मनुख यहाँ इस माया के भोगों (में मस्त रहने) के कारण) आगे (अपने लिए) और नरक सहेड़ लेता है।१। (यह माया) एक ऐसी सुहागन नारी है जिस को सारा जगत प्यार करता है, सभी जिव जंत इस को अपनी स्त्री बना कर रखना चाहते हैं (अपने बस में रखन चाहते हैं) I१Iਰਹਾਉ। www.facebook.com/GurbaniThoughtOfTheDay ( Waheguru Ji Ka Khalsa, Waheguru Ji Ki Fathe ) ਗੱਜ-ਵੱਜ ਕੇ ਫਤਹਿ ਬੁਲਾਓ ਜੀ ! ਵਾਹਿਗੁਰੂ ਜੀ ਕਾ ਖਾਲਸਾ !! ਵਾਹਿਗੁਰੂ ਜੀ ਕੀ ਫਤਹਿ !!