AMRITVELE DA HUKAMNAMA SRI DARBAR SAHIB SRI AMRITSAR, ANG 658, 20-Sep-2019 www.facebook.com/HukamnamaSriDarbarSahibSriAmritsar ਰਾਗੁ ਸੋਰਠਿ ਬਾਣੀ ਭਗਤ ਰਵਿਦਾਸ ਜੀ ਕੀ ੴ ਸਤਿਗੁਰ ਪ੍ਰਸਾਦਿ ॥ ਜਉ ਹਮ ਬਾਂਧੇ ਮੋਹ ਫਾਸ ਹਮ ਪ੍ਰੇਮ ਬਧਨਿ ਤੁਮ ਬਾਧੇ ॥ ਅਪਨੇ ਛੂਟਨ ਕੋ ਜਤਨੁ ਕਰਹੁ ਹਮ ਛੂਟੇ ਤੁਮ ਆਰਾਧੇ ॥੧॥ ਮਾਧਵੇ ਜਾਨਤ ਹਹੁ ਜੈਸੀ ਤੈਸੀ ॥ ਅਬ ਕਹਾ ਕਰਹੁਗੇ ਐਸੀ ॥੧॥ ਰਹਾਉ ॥ ਮੀਨੁ ਪਕਰਿ ਫਾਂਕਿਓ ਅਰੁ ਕਾਟਿਓ ਰਾਂਧਿ ਕੀਓ ਬਹੁ ਬਾਨੀ ॥ ਖੰਡ ਖੰਡ ਕਰਿ ਭੋਜਨੁ ਕੀਨੋ ਤਊ ਨ ਬਿਸਰਿਓ ਪਾਨੀ ॥੨॥ ਆਪਨ ਬਾਪੈ ਨਾਹੀ ਕਿਸੀ ਕੋ ਭਾਵਨ ਕੋ ਹਰਿ ਰਾਜਾ ॥ ਮੋਹ ਪਟਲ ਸਭੁ ਜਗਤੁ ਬਿਆਪਿਓ ਭਗਤ ਨਹੀ ਸੰਤਾਪਾ ॥੩॥ ਕਹਿ ਰਵਿਦਾਸ ਭਗਤਿ ਇਕ ਬਾਢੀ ਅਬ ਇਹ ਕਾ ਸਿਉ ਕਹੀਐ ॥ ਜਾ ਕਾਰਨਿ ਹਮ ਤੁਮ ਆਰਾਧੇ ਸੋ ਦੁਖੁ ਅਜਹੂ ਸਹੀਐ ॥੪॥੨॥ रागु सोरठि बाणी भगत रविदास जी की ੴ सतिगुर प्रसादि ॥ जउ हम बांधे मोह फास हम प्रेम बधनि तुम बाधे ॥ अपने छूटन को जतनु करहु हम छूटे तुम आराधे ॥१॥ माधवे जानत हहु जैसी तैसी ॥ अब कहा करहुगे ऐसी ॥१॥ रहाउ ॥ मीनु पकरि फांकिओ अरु काटिओ रांधि कीओ बहु बानी ॥ खंड खंड करि भोजनु कीनो तऊ न बिसरिओ पानी ॥२॥ आपन बापै नाही किसी को भावन को हरि राजा ॥ मोह पटल सभु जगतु बिआपिओ भगत नही संतापा ॥३॥ कहि रविदास भगति इक बाढी अब इह का सिउ कहीऐ ॥ जा कारनि हम तुम आराधे सो दुखु अजहू सहीऐ ॥४॥२॥ Raag Sorat'h, The Word Of Devotee Ravi Daas Jee: One Universal Creator God. By The Grace Of The True Guru: If I am bound by thef noose of emotional attachment, then I shall bind You, Lord, with the bonds of love. Go ahead and try to escape, Lord; I have escaped by worshipping and adoring You. ||1|| O Lord, You know my love for You. Now, what will You do? ||1||Pause|| A fish is caught, cut up, and cooked it in many different ways. Bit by bit, it is eaten, but still, it does not forget the water. ||2|| The Lord, our King, is father to no one,g except those who love Him. The veil of emotional attachment has been cast over the entire world, but it does not bother the Lord's devotee. ||3|| Says Ravi Daas, my devotion to the One Lord is increasing; now, who can I tell this to? That which brought me to worship and adore You - I am still suffering that pain. ||4||2|| ਪਦਅਰਥ:- ਬਾਂਧੇ—ਬੱਝੇ ਹੋਏ ਹਾਂ। ਫਾਸ—ਫਾਹੀ। ਬਧਨਿ—ਰੱਸੀ ਨਾਲ। ਤੁਮ—ਤੈਨੂੰ। ਕੋ—ਦਾ।1। ਜਾਨਤ ਹਹੁ—ਤੁਸੀ ਜਾਣਦੇ ਹੋ। ਜੈਸੀ—ਜਿਹੋ ਜਿਹੀ (ਭਗਤਾਂ ਦੀ ਪ੍ਰੀਤ ਹੈ ਤੇਰੇ ਨਾਲ)। ਐਸੀ—ਅਜਿਹੀ ਪ੍ਰੀਤ ਦੇ ਹੁੰਦਿਆਂ। ਕਹਾ ਕਰਹੁਗੇ—ਕੀਹ ਕਰੇਂਗਾ? ਇਸ ਤੋਂ ਬਿਨਾ ਹੋਰ ਕੀਹ ਕਰੇਂਗਾ? (ਭਾਵ, ਤੂੰ ਜ਼ਰੂਰ ਆਪਣੇ ਭਗਤਾਂ ਨੂੰ ਮੋਹ ਤੋਂ ਬਚਾਈ ਰੱਖੇਂਗਾ)।1। ਰਹਾਉ। ਮੀਨੁ—ਮੱਛੀ। ਪਕਰਿ—ਫੜ ਕੇ। ਫਾਂਕਿਓ—ਫਾੜੀ ਫਾੜੀ ਕਰ ਦਿੱਤੀ। ਰਾਂਧਿ ਕੀਓ—ਰਿੰਨ੍ਹ ਲਈ। ਬਹੁ ਬਾਨੀ—ਕਈ ਤਰੀਕਿਆਂ ਨਾਲ। ਖੰਡ—ਟੋਟਾ। ਤਊ—ਤਾਂ ਭੀ।2। ਬਾਪੈ—ਪਿਉ ਦੀ (ਮਲਕੀਅਤ)। ਭਾਵਨ ਕੋ—ਪ੍ਰੇਮ ਦਾ (ਬੱਧਾ ਹੋਇਆ)। ਰਾਜਾ—ਜਗਤ ਦਾ ਮਾਲਕ (ਨੋਟ:- ਭਗਤ ਰਵਿਦਾਸ ਜੀ ਆਪਣੀ ਬਾਣੀ ਵਿਚ ਪਰਮਾਤਮਾ ਦੇ ਨਾਵਾਂ ਦੇ ਨਾਲ ਲਫ਼ਜ਼ ‘ਰਾਜਾ’ ਭੀ ਬਹੁਤ ਵਾਰੀ ਵਰਤਦੇ ਹਨ; ਹਰੇਕ ਕਵੀ ਦਾ ਆਪੋ ਆਪਣਾ ਸੁਭਾਵ ਹੁੰਦਾ ਹੈ ਕਿ ਕੋਈ ਖ਼ਾਸ ਲਫ਼ਜ਼ ਮੁੜ ਮੁੜ ਵਰਤਣਾ ਉਹਨਾਂ ਨੂੰ ਪਿਆਰਾ ਲੱਗਦਾ ਹੈ)। ਪਟਲ—ਪਰਦਾ। ਬਿਆਪਿਓ—ਛਾਇਆ ਹੋਇਆ ਹੈ। ਸੰਤਾਪ—(ਮੋਹ ਦਾ) ਕਲੇਸ਼।3। ਭਗਤਿ ਇਕ—ਇੱਕ ਪ੍ਰਭੂ ਦੀ ਭਗਤੀ। ਬਾਢੀ—ਵਧਾਈ ਹੈ, ਦ੍ਰਿੜ੍ਹ ਕੀਤੀ ਹੈ। ਅਬ...ਕਹੀਐ—ਹੁਣ ਕਿਸੇ ਨਾਲ ਇਹ ਗੱਲ ਕਰਨ ਦੀ ਲੋੜ ਹੀ ਨਹੀਂ ਰਹੀ। ਜਾ ਕਾਰਨਿ—ਜਿਸ (ਮੋਹ ਤੋਂ ਬਚਣ) ਦੀ ਖ਼ਾਤਰ। ਅਜਹੂ—ਹੁਣ ਤੱਕ।4। ਅਰਥ:- ਹੇ ਮਾਧੋ! ਤੇਰੇ ਭਗਤ ਜਿਹੋ ਜਿਹਾ ਪਿਆਰ ਤੇਰੇ ਨਾਲ ਕਰਦੇ ਹਨ ਉਹ ਤੈਥੋਂ ਲੁਕਿਆ ਨਹੀਂ ਰਹਿ ਸਕਦਾ (ਤੂੰ ਉਹ ਚੰਗੀ ਤਰ੍ਹਾਂ ਜਾਣਦਾ ਹੈਂ), ਅਜਿਹੀ ਪ੍ਰੀਤਿ ਦੇ ਹੁੰਦਿਆਂ ਤੂੰ ਜ਼ਰੂਰ ਉਹਨਾਂ ਨੂੰ ਮੋਹ ਤੋਂ ਬਚਾਈ ਰੱਖਦਾ ਹੈਂ।1। ਰਹਾਉ। (ਸੋ, ਹੇ ਮਾਧੋ!) ਜੇ ਅਸੀਂ ਮੋਹ ਦੀ ਫਾਹੀ ਵਿਚ ਬੱਝੇ ਹੋਏ ਸਾਂ, ਤਾਂ ਅਸਾਂ ਤੈਨੂੰ ਆਪਣੇ ਪਿਆਰ ਦੀ ਰੱਸੀ ਨਾਲ ਬੰਨ੍ਹ ਲਿਆ ਹੈ। ਅਸੀਂ ਤਾਂ (ਉਸ ਮੋਹ ਦੀ ਫਾਹੀ ਵਿਚੋਂ) ਤੈਨੂੰ ਸਿਮਰ ਕੇ ਨਿਕਲ ਆਏ ਹਾਂ, ਤੂੰ ਅਸਾਡੇ ਪਿਆਰ ਦੇ ਜਕੜ ਵਿਚੋਂ ਕਿਵੇਂ ਨਿਕਲੇਂਗਾ?। (ਅਸਾਡਾ ਤੇਰੇ ਨਾਲ ਪਿਆਰ ਭੀ ਉਹ ਹੈ ਜੋ ਮੱਛੀ ਨੂੰ ਪਾਣੀ ਨਾਲ ਹੁੰਦਾ ਹੈ, ਅਸਾਂ ਮਰ ਕੇ ਭੀ ਤੇਰੀ ਯਾਦ ਨਹੀਂ ਛੱਡਣੀ) ਮੱਛੀ (ਪਾਣੀ ਵਿਚੋਂ) ਫੜ ਕੇ ਫਾਂਕਾਂ ਕਰ ਦੇਈਏ, ਟੋਟੇ ਕਰ ਦੇਈਏ ਤੇ ਕਈ ਤਰ੍ਹਾਂ ਰਿੰਨ੍ਹ ਲਈਏ, ਫਿਰ ਰਤਾ ਰਤਾ ਕਰ ਕੇ ਖਾ ਲਈਏ, ਫਿਰ ਭੀ ਉਸ ਮੱਛੀ ਨੂੰ ਪਾਣੀ ਨਹੀਂ ਭੁੱਲਦਾ (ਜਿਸ ਖਾਣ ਵਾਲੇ ਦੇ ਪੇਟ ਵਿਚ ਜਾਂਦੀ ਹੈ ਉਸ ਨੂੰ ਭੀ ਪਾਣੀ ਦੀ ਪਿਆਸ ਲਗਾ ਦੇਂਦੀ ਹੈ)।2। ਜਗਤ ਦਾ ਮਾਲਕ ਹਰੀ ਕਿਸੇ ਦੇ ਪਿਉ ਦੀ (ਜੱਦੀ ਮਲਕੀਅਤ) ਨਹੀਂ ਹੈ, ਉਹ ਤਾਂ ਪ੍ਰੇਮ ਦਾ ਬੱਝਾ ਹੋਇਆ ਹੈ। (ਇਸ ਪ੍ਰੇਮ ਤੋਂ ਵਾਂਜਿਆ ਹੋਇਆ ਸਾਰਾ ਜਗਤ) ਮੋਹ ਦੇ ਪਰਦੇ ਵਿਚ ਫਸਿਆ ਪਿਆ ਹੈ, ਪਰ (ਪ੍ਰਭੂ ਨਾਲ ਪ੍ਰੇਮ ਕਰਨ ਵਾਲੇ) ਭਗਤਾਂ ਨੂੰ (ਇਸ ਮੋਹ ਦਾ) ਕੋਈ ਕਲੇਸ਼ ਨਹੀਂ ਹੁੰਦਾ।3। ਰਵਿਦਾਸ ਆਖਦਾ ਹੈ—(ਹੇ ਮਾਧੋ!) ਮੈਂ ਇਕ ਤੇਰੀ ਭਗਤੀ (ਆਪਣੇ ਹਿਰਦੇ ਵਿਚ) ਇਤਨੀ ਦ੍ਰਿੜ੍ਹ ਕੀਤੀ ਹੈ ਕਿ ਮੈਨੂੰ ਹੁਣ ਕਿਸੇ ਨਾਲ ਇਹ ਗਿਲਾ ਕਰਨ ਦੀ ਲੋੜ ਹੀ ਨਹੀਂ ਰਹਿ ਗਈ ਜੁ ਜਿਸ ਮੋਹ ਤੋਂ ਬਚਣ ਲਈ ਮੈਂ ਤੇਰਾ ਸਿਮਰਨ ਕਰ ਰਿਹਾ ਸਾਂ, ਉਸ ਮੋਹ ਦਾ ਦੁੱਖ ਮੈਨੂੰ ਹੁਣ ਤਕ ਸਹਾਰਨਾ ਪੈ ਰਿਹਾ ਹੈ (ਭਾਵ, ਉਸ ਮੋਹ ਦਾ ਤਾਂ ਹੁਣ ਮੇਰੇ ਅੰਦਰ ਨਾਮ ਨਿਸ਼ਾਨ ਹੀ ਨਹੀਂ ਰਹਿ ਗਿਆ)।4।2। अर्थ :-हे माधो ! तेरे भक्त जिस प्रकार का प्यार तेरे साथ करते हैं वह तेरे से छुपा नहीं रह सकता (तूँ वह भली प्रकार जानता हैं), अजिही प्रीति के होते तूँ जरूर उनको मोह से बचाए रखता हैं।1।रहाउ। (सो, हे माधो !) अगर हम मोह की रस्सी में बंधे हुए थे, तो हमने तुझे अपने प्यार की रस्सी के साथ बाँध लिया है। हम तो (उस मोह की फांसी में से) तुझे सिमर के निकल आए हैं, तूँ हमारे प्यार की जकड़ में से कैसे निकलेंगा ?। (हमारा तेरे साथ प्रेम भी वह है जो मछली को पानी के साथ होता है, हम मर के भी तेरी याद नहीं छोडेगे) मछली (पानी में से) पकड़ के फांकाँ कर दें, टोटे कर दें और कई तरह उबाल लें, फिर रता रता कर के खा लें, फिर भी उस मछली को पानी नहीं भूलता (जिस खान वाले के पेट में जाती है उस को भी पानी की प्यास लगा देती है)।2। जगत का स्वामी हरि किसी के पिता की (की मलकीअत) नहीं है, वह तो प्रेम का बंधा हुआ है। (इस प्रेम से दूर हुआ सारा जगत) मोह के परदे में फँसा पड़ा है, पर (भगवान के साथ प्रेम करने वाले) भक्तों को (इस मोह का) कोई कलेश नहीं होता।3। रविदास कहते है-(हे माधो !) मैं एक तेरी भक्ति (अपने मन में) इतनी द्रिड़ह की है कि मुझे अब किसी के साथ यह गिला करने की जरूरत ही नहीं रह गई जु जिस मोह से बचने के लिए मैं तेरा सुमिरन कर रहा था, उस मोह का दु:ख मुझे अब तक सहारना पड़ रहा है (भावार्थ, उस मोह का तो अब मेरे अंदर नाम निशान ही नहीं रह गया)।4।2। www.facebook.com/GurbaniThoughtOfTheDay ( Waheguru Ji Ka Khalsa, Waheguru Ji Ki Fateh.) ਗੱਜ-ਵੱਜ ਕੇ ਫਤਹਿ ਬੁਲਾਓ ਜੀ ! ਵਾਹਿਗੁਰੂ ਜੀ ਕਾ ਖਾਲਸਾ !! ਵਾਹਿਗੁਰੂ ਜੀ ਕੀ ਫਤਹਿ !!


Comments

Popular posts from this blog

AMRITWELE DA HUKAMNAMA SRI DARBAR SAHIB, SRI AMRITSAR, ANG 759-760, 06-Apr-2019 www.facebook.com/hukamnamaSriDarbarSahibSriAmritsar ਰਾਗ ਸੂਹੀ, ਘਰ ੩ ਵਿੱਚ ਗੁਰੂ ਅਰਜਨਦੇਵ ਜੀ ਦੀ ਬਾਣੀ। ੴ ਸਤਿਗੁਰ ਪ੍ਰਸਾਦਿ ॥ ਮਿਥਨ ਮੋਹ ਅਗਨਿ ਸੋਕ ਸਾਗਰ ॥ ਕਰਿ ਕਿਰਪਾ ਉਧਰੁ ਹਰਿ ਨਾਗਰ ॥੧॥ ਚਰਣ ਕਮਲ ਸਰਣਾਇ ਨਰਾਇਣ ॥ ਦੀਨਾ ਨਾਥ ਭਗਤ ਪਰਾਇਣ ॥੧॥ ਰਹਾਉ ॥ ਅਨਾਥਾ ਨਾਥ ਭਗਤ ਭੈ ਮੇਟਨ ॥ ਸਾਧਸੰਗਿ ਜਮਦੂਤ ਨ ਭੇਟਨ ॥੨॥ रागु सूही महला ५ घरु ३ ੴ सतिगुर प्रसादि ॥ मिथन मोह अगनि सोक सागर ॥ करि किरपा उधरु हरि नागर ॥१॥ चरण कमल सरणाइ नराइण ॥ दीना नाथ भगत पराइण ॥१॥ रहाउ ॥ अनाथा नाथ भगत भै मेटन ॥ साधसंगि जमदूत न भेटन ॥२॥ Raag Soohee, Fifth Mehl, Third House:One Universal Creator God. By The Grace Of The True Guru: Attachment to sex is an ocean of fire and pain. By Your Grace, O Sublime Lord, please save me from it. ||1|| I seek the Sanctuary of the Lotus Feet of the Lord. He is the Master of the meek, the Support of His devotees.||1||Pause|| Master of the masterless, Patron of the forlorn, Eradicator of fear of His devotees. In the Saadh Sangat, the Company of the Holy, the Messenger of Death cannot even touch them. ||2|| ਮਿਥਨ = ਨਾਸਵੰਤ । ਅਗਨਿ = (ਤ੍ਰਿਸ਼ਨਾ ਦੀ) ਅੱਗ। ਸੋਕ = ਸ਼ੋਕ, ਚਿੰਤਾ। ਸਾਗਰ = ਸਮੁੰਦਰ। ਕਰਿ = ਕਰ ਕੇ। ਉਧਰੁ = ਬਚਾ ਲੈ। ਹਰਿ ਨਾਗਰ = ਹੇ ਸੋਹਣੇ ਹਰੀ! ॥੧॥ ਨਰਾਇਣ = ਹੇ ਨਰਾਇਣ! ਪਰਾਇਣ = ਆਸਰਾ ॥੧॥ ਭੈ = {ਲਫ਼ਜ਼ 'ਭਉ' ਤੋਂ ਬਹੁ-ਵਚਨ} ਸਾਰੇ ਡਰ। ਸਾਧਸੰਗਿ = ਸੰਗਤ ਵਿਚ। ਭੇਟਨ = ਨੇੜੇ ਛੁਂਹਦਾ ॥੨॥ ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ । ਨਾਸਵੰਤ ਪਦਾਰਥਾਂ ਦੇ ਮੋਹ; ਤ੍ਰਿਸ਼ਨ ਦੀ ਅੱਗ, ਚਿੰਤਾ ਦੇ ਸਮੁੰਦਰ ਵਿਚੋਂ- ਹੇ ਸੋਹਣੇ ਹਰੀ! ਕਿਰਪਾ ਕਰ ਕੇ (ਸਾਨੂੰ) ਬਚਾ ਲੈ ॥੧॥ ਹੇ ਨਾਰਾਇਣ! (ਅਸੀਂ ਜੀਵ) ਤੇਰੇ ਸੋਹਣੇ ਚਰਨਾਂ ਦੀ ਸਰਨ ਵਿਚ ਆਏ ਹਾਂ। ਹੇ ਗਰੀਬਾਂ ਦੇ ਖਸਮ! ਹੇ ਭਗਤਾਂ ਦੇ ਆਸਰੇ! (ਸਾਨੂੰ ਵਿਕਾਰਾਂ ਤੋਂ ਬਚਾਈ ਰੱਖ) ॥੧॥ ਰਹਾਉ॥ ਹੇ ਨਿਆਸਰਿਆਂ ਦੇ ਆਸਰੇ! ਹੇ ਭਗਤਾਂ ਦੇ ਸਾਰੇ ਡਰ ਦੂਰ ਕਰਨ ਵਾਲੇ! (ਮੈਨੂੰ ਗੁਰੂ ਦੀ ਸੰਗਤ ਬਖ਼ਸ਼) ਗੁਰੂ ਦੀ ਸੰਗਤ ਵਿਚ ਰਿਹਾਂ ਜਮਦੂਤ (ਭੀ) ਨੇੜੇ ਨਹੀਂ ਢੁਕਦੇ (ਮੌਤ ਦਾ ਡਰ ਪੋਹ ਨਹੀਂ ਸਕਦਾ) ॥੨॥ राग सूही , घर ३ में गुरु अर्जनदेव जी की बाणी। सर्व व्यापक ईश्वर एक है और सत्गुरू की कृपा द्वारा मिलता है नानाशवान पदार्थों के मोह, तृष्णा की अग्नि, चिंता के सागर में से, हे सुंदर हरी! कृपा कर के मुझे बचा ले॥१॥ हे नारायण! (हम जीव) तेरे सुंदर चरणों की शरण में आये हैं। हे गरीबों के खसम! हे भक्तों के सहारे! (हमें विकारों से बचाए रख)॥१॥रहाउ॥ हे निरआसरो के आसरे ! हे भक्तों के सारे दुःख दूर करने वाले! (मुझे गुरू की संगत बक्श) गुरू की संगत में रहने से यमदूत (भी) नजदीक नहीं आते (मौत का डर सता नहीं सकता)॥२॥ www.facebook.com/GurbaniThoughtOfTheDay ( Waheguru Ji Ka Khalsa, Waheguru Ji Ki Fathe ) ਗੱਜ-ਵੱਜ ਕੇ ਫਤਹਿ ਬੁਲਾਓ ਜੀ ! ਵਾਹਿਗੁਰੂ ਜੀ ਕਾ ਖਾਲਸਾ !! ਵਾਹਿਗੁਰੂ ਜੀ ਕੀ ਫਤਹਿ !! वाहिगुरू जी का खालसा श्री वाहिगुरू जी की फ़तेह ।