Hukamnama From Darbar Sahib.

AMRIT VELE DA HUKAMNAMA SRI DARBAR SAHIB, SRI AMRITSAR, ANG 672, 14-Sep-2019

www.facebook.com/hukamnamaSriDarbarSahibSriAmritsar

ਧਨਾਸਰੀ ਮਹਲਾ ੫ ॥   ਵਡੇ ਵਡੇ ਰਾਜਨ ਅਰੁ ਭੂਮਨ ਤਾ ਕੀ ਤ੍ਰਿਸਨ ਨ ਬੂਝੀ ॥   ਲਪਟਿ ਰਹੇ ਮਾਇਆ ਰੰਗ ਮਾਤੇ ਲੋਚਨ ਕਛੂ ਨ ਸੂਝੀ ॥੧॥   ਬਿਖਿਆ ਮਹਿ ਕਿਨ ਹੀ ਤ੍ਰਿਪਤਿ ਨ ਪਾਈ ॥   ਜਿਉ ਪਾਵਕੁ ਈਧਨਿ ਨਹੀ ਧ੍ਰਾਪੈ ਬਿਨੁ ਹਰਿ ਕਹਾ ਅਘਾਈ ॥ ਰਹਾਉ ॥ 

धनासरी महला ५ ॥   वडे वडे राजन अरु भूमन ता की त्रिसन न बूझी ॥   लपटि रहे माइआ रंग माते लोचन कछू न सूझी ॥१॥   बिखिआ महि किन ही त्रिपति न पाई ॥   जिउ पावकु ईधनि नही ध्रापै बिनु हरि कहा अघाई ॥ रहाउ ॥ 

Dhanaasaree, Fifth Mehl:   The desires of the greatest of the great kings and landlords cannot be satisfied.   They remain engrossed in Maya, intoxicated with the pleasures of their wealth; their eyes see nothing else at all. ||1||   No one has ever found satisfaction in sin and corruption.   The flame is not satisfied by more fuel; how can one be satisfied without the Lord? ||Pause|| 

ਰਾਜਨ = ਰਾਜੇ। ਭੂਮਨ = ਜ਼ਿਮੀਂ ਦੇ ਮਾਲਕ। ਤਾ ਕੀ = ਉਹਨਾਂ ਦੀ। ਤ੍ਰਿਸਨ = ਲਾਲਚ, ਤ੍ਰੇਹ। ਲਪਟਿ ਰਹੇ = ਚੰਬੜੇ ਰਹਿੰਦੇ ਹਨ। ਮਾਤੇ = ਮਸਤ। ਲੋਚਨ = ਅੱਖਾਂ।੧। ਬਿਖਿਆ = ਮਾਇਆ। ਕਿਨ ਹੀ = ਕਿਨਿ ਹੀ {ਲਫ਼ਜ਼ 'ਕਿਨਿ ਦੀ 'ਿ' ਕ੍ਰਿਆ ਵਿਸ਼ੇਸ਼ਣ 'ਹੀ' ਦੇ ਕਾਰਨ ਉੱਡ ਗਈ ਹੈ} ਕਿਸੇ ਨੇ ਭੀ। ਤ੍ਰਿਪਤਿ = ਸ਼ਾਂਤੀ, ਰਜੇਵਾਂ। ਪਾਵਕੁ = ਅੱਗ। ਈਧਨਿ = ਈਧਨ ਨਾਲ, ਬਾਲਣ ਨਾਲ। ਧ੍ਰਾਪੈ = ਰੱਜਦੀ। ਕਹਾ = ਕਿੱਥੇ? ਅਘਾਈ = ਰੱਜਦਾ ਹੈ।ਰਹਾਉ।

(ਹੇ ਭਾਈ! ਦੁਨੀਆ ਵਿਚ) ਵੱਡੇ ਵੱਡੇ ਰਾਜੇ ਹਨ, ਵੱਡੇ ਵੱਡੇ ਜ਼ਿਮੀਦਾਰ ਹਨ, (ਮਾਇਆ ਵਲੋਂ) ਉਹਨਾਂ ਦੀ ਤ੍ਰਿਸ਼ਨਾ ਕਦੇ ਭੀ ਨਹੀਂ ਮੁੱਕਦੀ ਉਹ ਮਾਇਆ ਦੇ ਕੌਤਕਾਂ ਵਿਚ ਮਸਤ ਰਹਿੰਦੇ ਹਨ, ਮਾਇਆ ਨਾਲ ਚੰਬੜੇ ਰਹਿੰਦੇ ਹਨ। (ਮਾਇਆ ਤੋਂ ਬਿਨਾ) ਹੋਰ ਕੁਝ ਉਹਨਾਂ ਨੂੰ ਅੱਖੀਂ ਦਿੱਸਦਾ ਹੀ ਨਹੀਂ।੧। ਹੇ ਭਾਈ! ਮਾਇਆ (ਦੇ ਮੋਹ) ਵਿਚ (ਫਸੇ ਰਹਿ ਕੇ) ਕਿਸੇ ਮਨੁੱਖ ਨੇ (ਮਾਇਆ ਵਲੋਂ) ਰੱਜ ਪ੍ਰਾਪਤ ਨਹੀਂ ਕੀਤਾ, ਜਿਵੇਂ ਅੱਗ ਬਾਲਣ ਨਾਲ ਨਹੀਂ ਰੱਜਦੀ। ਪਰਮਾਤਮਾ ਦੇ ਨਾਮ ਤੋਂ ਬਿਨਾ ਮਨੁੱਖ ਕਦੇ ਰੱਜ ਨਹੀਂ ਸਕਦਾ।ਰਹਾਉ।

(हे भाई! दुनिया में) बड़े बड़े राजे हैं, बड़े बड़े जमींदार हैं, (माया के लिए) उनकी तृष्णा कभी नहीं ख़तम होती, वेह माया के अचंभों में मस्त रहते हैं, माया से चिपके रहते हैं। (माया के बिना) और कुछ उनको आँखों से धिकता नहीं। १।  माया (के मोह) में (फंसे रह के) किसी मनुख ने माया की तृप्ति को प्राप्त नहीं किया है, जैसे आग को जलावन देते जाओ वः तृप्त नहीं होती।  परमात्मा के नाम के बिना मनुख कभी तृप्त नहीं हो सकता।  रहाउ॥
www.facebook.com/GurbaniThoughtOfTheDay
( Waheguru Ji Ka Khalsa, Waheguru Ji Ki Fathe )

ਗੱਜ-ਵੱਜ ਕੇ ਫਤਹਿ ਬੁਲਾਓ ਜੀ !
ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!

Comments

Popular posts from this blog

Amritvele da Hukamnana Sir Darbar Sahib, Sri Amritsar, Ang 871, 06-Mar-2019 www.facebook.com/HukamnamaSriDarbarSahibSriAmritsar ਗੋਂਡ ॥ ਖਸਮੁ ਮਰੈ ਤਉ ਨਾਰਿ ਨ ਰੋਵੈ ॥ ਉਸੁ ਰਖਵਾਰਾ ਅਉਰੋ ਹੋਵੈ ॥ ਰਖਵਾਰੇ ਕਾ ਹੋਇ ਬਿਨਾਸ ॥ ਆਗੈ ਨਰਕੁ ਈਹਾ ਭੋਗ ਬਿਲਾਸ ॥੧॥ ਏਕ ਸੁਹਾਗਨਿ ਜਗਤ ਪਿਆਰੀ ॥ ਸਗਲੇ ਜੀਅ ਜੰਤ ਕੀ ਨਾਰੀ ॥੧॥ ਰਹਾਉ ॥ गोंड ॥ खसमु मरै तउ नारि न रोवै ॥ उसु रखवारा अउरो होवै ॥ रखवारे का होइ बिनास ॥ आगै नरकु ईहा भोग बिलास ॥१॥ एक सुहागनि जगत पिआरी ॥ सगले जीअ जंत की नारी ॥१॥ रहाउ ॥ Gond: When her husband dies, the woman does not cry. Someone else becomes her protector. When this protector dies, he falls into the world of hell hereafter, for the sexual pleasures he enjoyed in this world. ||1|| The world loves only the one bride, Maya. She is the wife of all beings and creatures. ||1||Pause|| ਖਸਮ = ਮਾਲਕ, ਮਨੁੱਖ। ਨਾਰਿ = ਮਾਇਆ। ਈਹਾ = ਇੱਥੇ, ਇਸ ਜੀਵਨ ਵਿਚ।੧। (ਇਸ ਮਾਇਆ ਨੂੰ ਇਸਤ੍ਰੀ ਬਣਾ ਕੇ ਰੱਖਣ ਵਾਲਾ) ਮਨੁੱਖ (ਆਖ਼ਰ) ਮਰ ਜਾਂਦਾ ਹੈ, ਇਹ (ਮਾਇਆ) ਵਹੁਟੀ (ਉਸ ਦੇ ਮਰਨ ਤੇ) ਰੋਂਦੀ ਭੀ ਨਹੀਂ, ਕਿਉਂਕਿ ਇਸ ਦਾ ਰਾਖਾ (ਖਸਮ) ਕੋਈ ਧਿਰ ਹੋਰ ਬਣ ਜਾਂਦਾ ਹੈ (ਸੋ, ਇਹ ਕਦੇ ਭੀ ਰੰਡੀ ਨਹੀਂ ਹੁੰਦੀ)। (ਇਸ ਮਾਇਆ ਦਾ) ਰਾਖਾ ਮਰ ਜਾਂਦਾ ਹੈ, ਮਨੁੱਖ ਇੱਥੇ ਇਸ ਮਾਇਆ ਦੇ ਭੋਗਾਂ (ਵਿਚ ਮਸਤ ਰਹਿਣ) ਕਰਕੇ ਅਗਾਂਹ (ਆਪਣੇ ਲਈ) ਨਰਕ ਸਹੇੜਦਾ ਹੈ।੧। (ਇਹ ਮਾਇਆ) ਇਕ ਐਸੀ ਸੁਹਾਗਣ ਨਾਰ ਹੈ ਜਿਸ ਨੂੰ ਸਾਰਾ ਜਗਤ ਪਿਆਰ ਕਰਦਾ ਹੈ, ਸਾਰੇ ਜੀਆ ਜੰਤ ਇਸ ਨੂੰ ਆਪਣੀ ਇਸਤ੍ਰੀ ਬਣਾ ਕੇ ਰੱਖਣਾ ਚਾਹੁੰਦੇ ਹਨ (ਆਪਣੇ ਵੱਸ ਵਿਚ ਰੱਖਣਾ ਚਾਹੁੰਦੇ ਹਨ)੧।ਰਹਾਉ। (इस माया को स्त्री बना कर रखने वाला) मनुख (आखिर) मर जाता है, यह (माया) पत्नी (उस के मरने पर) रोती भी नहीं, क्योंकि इस का राखा (खसम) कोई और बन जाता है (इसलिए यह कभी रंडी (विधवा) नहीं होती (इस माया का राखा मर जाता है, मनुख यहाँ इस माया के भोगों (में मस्त रहने) के कारण) आगे (अपने लिए) और नरक सहेड़ लेता है।१। (यह माया) एक ऐसी सुहागन नारी है जिस को सारा जगत प्यार करता है, सभी जिव जंत इस को अपनी स्त्री बना कर रखना चाहते हैं (अपने बस में रखन चाहते हैं) I१Iਰਹਾਉ। www.facebook.com/GurbaniThoughtOfTheDay ( Waheguru Ji Ka Khalsa, Waheguru Ji Ki Fathe ) ਗੱਜ-ਵੱਜ ਕੇ ਫਤਹਿ ਬੁਲਾਓ ਜੀ ! ਵਾਹਿਗੁਰੂ ਜੀ ਕਾ ਖਾਲਸਾ !! ਵਾਹਿਗੁਰੂ ਜੀ ਕੀ ਫਤਹਿ !!