Hukamnama From Golden Temple.

AMRITVELE DA HUKAMNAMA SRI DARBAR SAHIB SRI AMRITSAR, ANG 727, 07-Sep-2019
www.facebook.com/HukamnamaSriDarbarSahibSriAmritsar

ਤਿਲੰਗ ਬਾਣੀ ਭਗਤਾ ਕੀ ਕਬੀਰ ਜੀ  ੴ ਸਤਿਗੁਰ ਪ੍ਰਸਾਦਿ ॥   ਬੇਦ ਕਤੇਬ ਇਫਤਰਾ ਭਾਈ ਦਿਲ ਕਾ ਫਿਕਰੁ ਨ ਜਾਇ ॥   ਟੁਕੁ ਦਮੁ ਕਰਾਰੀ ਜਉ ਕਰਹੁ ਹਾਜਿਰ ਹਜੂਰਿ ਖੁਦਾਇ ॥੧॥ ਬੰਦੇ ਖੋਜੁ ਦਿਲ ਹਰ ਰੋਜ ਨਾ ਫਿਰੁ ਪਰੇਸਾਨੀ ਮਾਹਿ ॥ ਇਹ ਜੁ ਦੁਨੀਆ ਸਿਹਰੁ ਮੇਲਾ ਦਸਤਗੀਰੀ ਨਾਹਿ ॥੧॥ ਰਹਾਉ ॥ ਦਰੋਗੁ ਪੜਿ ਪੜਿ ਖੁਸੀ ਹੋਇ ਬੇਖਬਰ ਬਾਦੁ ਬਕਾਹਿ ॥ ਹਕੁ ਸਚੁ ਖਾਲਕੁ ਖਲਕ ਮਿਆਨੇ ਸਿਆਮ ਮੂਰਤਿ ਨਾਹਿ ॥੨॥

तिलंग बाणी भगता की कबीर जी   ੴ सतिगुर प्रसादि ॥   बेद कतेब इफतरा भाई दिल का फिकरु न जाइ ॥   टुकु दमु करारी जउ करहु हाजिर हजूरि खुदाइ ॥१॥  बंदे खोजु दिल हर रोज ना फिरु परेसानी माहि ॥ इह जु दुनीआ सिहरु मेला दसतगीरी नाहि ॥१॥ रहाउ ॥ दरोगु पड़ि पड़ि खुसी होइ बेखबर बादु बकाहि ॥ हकु सचु खालकु खलक मिआने सिआम मूरति नाहि ॥२॥

Tilang, The Word Of Devotee Kabeer Jee:   One Universal Creator God. By The Grace Of The True Guru:  The Vedas and the Scriptures are only make-believe, O Siblings of Destiny; they do not relieve the anxiety of the heart.   If you will only center yourself on the Lord, even for just a breath, then you shall see the Lord face-to-face, present before you. ||1||  O human being, search your own heart every day, and do not wander around in confusion.  This world is just a magic-show; no one will be holding your hand. ||1||Pause||  Reading and studying falsehood, people are happy; in their ignorance, they speak nonsense.  The True Creator Lord is diffused into His creation; He is not just the dark-skinned Krishna of legends. ||2||

ਕਤੇਬ = ਪੱਛਮੀ ਮਤਾਂ ਦੇ ਧਰਮ = ਪੁਸਤਕ (ਤੌਰੇਤ, ਜ਼ੰਬੂਰ, ਅੰਜੀਲ, ਕੁਰਾਨ)। ਇਫਤਰਾ = {ਅਰਬੀ} ਮੁਬਾਲਗ਼ਾ, ਬਣਾਵਟ, ਅਸਲੀਅਤ ਨਾਲੋਂ ਵਧਾ ਕੇ ਦੱਸੀਆਂ ਹੋਈਆਂ ਗੱਲਾਂ। ਫਿਕਰੁ = ਸਹਿਮ, ਅਸ਼ਾਂਤੀ। ਟੁਕੁ = ਰਤਾ ਕੁ। ਟੁਕੁ ਦਮੁ = ਪਲਕ ਭਰ। ਕਰਾਰੀ = ਟਿਕਾਉ ਇਕਾਗ੍ਰਤਾ। ਜਉ = ਜੇ। ਹਾਜਿਰ ਹਜੂਰਿ = ਹਰ ਥਾਂ ਮੌਜੂਦ। ਖੁਦਾਇ = ਰੱਬ, ਪਰਮਾਤਮਾ।੧। ਬੰਦੇ = ਹੇ ਮਨੁੱਖ! ਪਰੇਸਾਨੀ = ਘਬਰਾਹਟ। ਸਿਹਰੁ = ਜਾਦੂ, । ਮੇਲਾ = ਤਮਾਸ਼ਾ, ਖੇਡ। ਦਸਤਗੀਰੀ = {ਦਸਤ = ਹੱਥ। ਗੀਰੀ = ਫੜਨਾ} ਹੱਥ ਪੱਲੇ ਪੈਣ ਵਾਲੀ ਚੀਜ਼, ਸਦਾ ਸਾਂਭ ਰੱਖਣ ਵਾਲੀ ਸ਼ੈ ॥੧॥ ਦਰੋਗੁ = ਝੂਠ। ਦਰੋਗੁ ਪੜਿ ਪੜਿ = ਇਹ ਪੜ੍ਹ ਕੇ ਕਿ ਵੇਦ ਝੂਠੇ ਹਨ ਜਾਂ ਇਹ ਪੜ੍ਹ ਕੇ ਕਿ ਕਤੇਬ ਝੂਠੇ ਹਨ। ਹੋਇ = ਹੋ ਕੇ। ਬੇਖਬਰ = ਅਣਜਾਣ ਮਨੁੱਖ। ਬਾਦੁ = ਝਗੜਾ, ਬਹਿਸ। ਬਕਾਹਿ = ਬੋਲਦੇ ਹਨ। ਬਾਦੁ ਬਕਾਹਿ = ਬਹਿਸ ਕਰਦੇ ਹਨ।  ਹਕੁ ਸਚੁ = ਸਦਾ ਕਾਇਮ ਰਹਿਣ ਵਾਲਾ ਰੱਬ। ਮਿਆਨੇ = ਵਿਚ। ਸਿਆਮ ਮੂਰਤਿ = ਕ੍ਰਿਸ਼ਨ ਜੀ ਦੀ ਮੂਰਤੀ। ਨਾਹਿ = (ਰੱਬ) ਨਹੀਂ ਹੈ ॥੨॥

ਰਾਗ ਤਿਲੰਗ ਵਿੱਚ ਭਗਤਾਂ ਦੀ ਬਾਣੀ; ਕਬੀਰ ਜੀ ਦੀ। ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। ਹੇ ਭਾਈ! (ਵਾਦ-ਵਿਵਾਦ ਦੀ ਖ਼ਾਤਰ) ਵੇਦਾਂ ਕਤੇਬਾਂ ਦੇ ਹਵਾਲੇ ਦੇ ਦੇ ਕੇ ਵਧ ਗੱਲਾਂ ਕਰਨ ਨਾਲ (ਮਨੁੱਖ ਦੇ ਆਪਣੇ) ਦਿਲ ਦਾ ਸਹਿਮ ਦੂਰ ਨਹੀਂ ਹੁੰਦਾ। (ਹੇ ਭਾਈ!) ਜੇ ਤੁਸੀ ਆਪਣੇ ਮਨ ਨੂੰ ਪਲਕ ਭਰ ਹੀ ਟਿਕਾਓ, ਤਾਂ ਤੁਹਾਨੂੰ ਸਭਨਾਂ ਵਿਚ ਹੀ ਵੱਸਦਾ ਰੱਬ ਦਿੱਸੇਗਾ (ਕਿਸੇ ਦੇ ਵਿਰੁੱਧ ਤਰਕ ਕਰਨ ਦੀ ਲੋੜ ਨਹੀਂ ਪਏਗੀ)।੧।   (ਆਪਣੇ ਹੀ) ਦਿਲ ਨੂੰ ਹਰ ਵੇਲੇ ਖੋਜ, (ਬਹਿਸ ਮੁਬਾਹਸੇ ਦੀ) ਘਬਰਾਹਟ ਵਿਚ ਨਾਹ ਭਟਕ। ਇਹ ਜਗਤ ਇਕ ਜਾਦੂ ਜਿਹਾ ਹੈ, ਇਕ ਤਮਾਸ਼ਾ ਜਿਹਾ ਹੈ, (ਇਸ ਵਿਚੋਂ ਇਸ ਵਿਅਰਥ ਵਾਦ-ਵਿਵਾਦ ਦੀ ਰਾਹੀਂ) ਹੱਥ-ਪੱਲੇ ਪੈਣ ਵਾਲੀ ਕੋਈ ਸ਼ੈ ਨਹੀਂ ॥੧॥ ਰਹਾਉ॥ ਬੇ-ਸਮਝ ਲੋਕ (ਅਨ-ਮਤਾਂ ਦੇ ਧਰਮ-ਪੁਸਤਕਾਂ ਬਾਰੇ ਇਹ) ਪੜ੍ਹ ਪੜ੍ਹ ਕੇ (ਕਿ ਇਹਨਾਂ ਵਿਚ ਜੋ ਲਿਖਿਆ ਹੈ) ਝੂਠ (ਹੈ), ਖ਼ੁਸ਼ ਹੋ ਹੋ ਕੇ ਬਹਿਸ ਕਰਦੇ ਹਨ।  (ਪਰ ਉਹ ਇਹ ਨਹੀਂ ਜਾਣਦੇ ਕਿ) ਸਦਾ ਕਾਇਮ ਰਹਿਣ ਵਾਲਾ ਰੱਬ ਖ਼ਲਕਤ ਵਿਚ (ਭੀ) ਵੱਸਦਾ ਹੈ, (ਨਾਹ ਉਹ ਵੱਖਰਾ ਸੱਤਵੇਂ ਅਸਮਾਨ ਤੇ ਬੈਠਾ ਹੈ ਤੇ) ਨਾਹ ਉਹ ਪਰਮਾਤਮਾ ਕ੍ਰਿਸ਼ਨ ਦੀ ਮੂਰਤੀ ਹੈ ॥੨॥

हे  भाई! (वाद विवाद की खातिर) वेदों कतेबों के हवाले दे दे कर ज्यादा बातें करने से (मनुष्य) दिल की शंकाएं दूर नहीं होती। (हे भाई!) अगर आप अपने मन को एक पल के लिए भी प्रभू चरणों में  टिकाओ, तो आपको सब में ही भगवान बस्ता दिखेगा (किसी के विरुद्ध तर्क करने की जरुरत नहीं पड़ेगी) ।१। ऐ बंदे ! (अपने ही) दिल को हर रोज खोजो, (बहस) की घबराहट में परेशान होकर न भटकता फिर। यह जगत एक जादू जैसा है, एक तमाशा सा है, (इसमें से इस व्यर्थ वाद विवाद से ) हाथ आने वाली कोई चीज   नहीं॥1॥रहाउ॥ बे समझ लोग ( दूसरे-मतों की धर्म पुस्तकों के बारे यह) पढ पढ कर (कि इन  में जो लिखा है) झूठ (है), खुश हो हो कर बहस करते हैं। (परन्तु वो यह नहीं जानते कि ) सदा कायम रहने वाला भगवान खलकत में (भी) बस्ता है, (न तो वह अलग सातवें आसमान पर बैठा है और) न वह परमात्मा किशन की मूरत है॥2 ॥ (जैसा कि दो मुख्य संप्रदायों के लोग मानते हैं)
www.facebook.com/GurbaniThoughtOfTheDay
(Wahguru Ji Ka Khalsa,
Ji Ki Fathe)

वाहिगुरू जी का खालसा श्री वाहिगुरू जी की फ़तेह।
ਗੱਜ-ਵੱਜ ਕੇ ਫਤਹਿ ਬੁਲਾਓ ਜੀ !
ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!

Comments

Popular posts from this blog

AMRITWELE DA HUKAMNAMA SRI DARBAR SAHIB, SRI AMRITSAR, ANG 759-760, 06-Apr-2019 www.facebook.com/hukamnamaSriDarbarSahibSriAmritsar ਰਾਗ ਸੂਹੀ, ਘਰ ੩ ਵਿੱਚ ਗੁਰੂ ਅਰਜਨਦੇਵ ਜੀ ਦੀ ਬਾਣੀ। ੴ ਸਤਿਗੁਰ ਪ੍ਰਸਾਦਿ ॥ ਮਿਥਨ ਮੋਹ ਅਗਨਿ ਸੋਕ ਸਾਗਰ ॥ ਕਰਿ ਕਿਰਪਾ ਉਧਰੁ ਹਰਿ ਨਾਗਰ ॥੧॥ ਚਰਣ ਕਮਲ ਸਰਣਾਇ ਨਰਾਇਣ ॥ ਦੀਨਾ ਨਾਥ ਭਗਤ ਪਰਾਇਣ ॥੧॥ ਰਹਾਉ ॥ ਅਨਾਥਾ ਨਾਥ ਭਗਤ ਭੈ ਮੇਟਨ ॥ ਸਾਧਸੰਗਿ ਜਮਦੂਤ ਨ ਭੇਟਨ ॥੨॥ रागु सूही महला ५ घरु ३ ੴ सतिगुर प्रसादि ॥ मिथन मोह अगनि सोक सागर ॥ करि किरपा उधरु हरि नागर ॥१॥ चरण कमल सरणाइ नराइण ॥ दीना नाथ भगत पराइण ॥१॥ रहाउ ॥ अनाथा नाथ भगत भै मेटन ॥ साधसंगि जमदूत न भेटन ॥२॥ Raag Soohee, Fifth Mehl, Third House:One Universal Creator God. By The Grace Of The True Guru: Attachment to sex is an ocean of fire and pain. By Your Grace, O Sublime Lord, please save me from it. ||1|| I seek the Sanctuary of the Lotus Feet of the Lord. He is the Master of the meek, the Support of His devotees.||1||Pause|| Master of the masterless, Patron of the forlorn, Eradicator of fear of His devotees. In the Saadh Sangat, the Company of the Holy, the Messenger of Death cannot even touch them. ||2|| ਮਿਥਨ = ਨਾਸਵੰਤ । ਅਗਨਿ = (ਤ੍ਰਿਸ਼ਨਾ ਦੀ) ਅੱਗ। ਸੋਕ = ਸ਼ੋਕ, ਚਿੰਤਾ। ਸਾਗਰ = ਸਮੁੰਦਰ। ਕਰਿ = ਕਰ ਕੇ। ਉਧਰੁ = ਬਚਾ ਲੈ। ਹਰਿ ਨਾਗਰ = ਹੇ ਸੋਹਣੇ ਹਰੀ! ॥੧॥ ਨਰਾਇਣ = ਹੇ ਨਰਾਇਣ! ਪਰਾਇਣ = ਆਸਰਾ ॥੧॥ ਭੈ = {ਲਫ਼ਜ਼ 'ਭਉ' ਤੋਂ ਬਹੁ-ਵਚਨ} ਸਾਰੇ ਡਰ। ਸਾਧਸੰਗਿ = ਸੰਗਤ ਵਿਚ। ਭੇਟਨ = ਨੇੜੇ ਛੁਂਹਦਾ ॥੨॥ ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ । ਨਾਸਵੰਤ ਪਦਾਰਥਾਂ ਦੇ ਮੋਹ; ਤ੍ਰਿਸ਼ਨ ਦੀ ਅੱਗ, ਚਿੰਤਾ ਦੇ ਸਮੁੰਦਰ ਵਿਚੋਂ- ਹੇ ਸੋਹਣੇ ਹਰੀ! ਕਿਰਪਾ ਕਰ ਕੇ (ਸਾਨੂੰ) ਬਚਾ ਲੈ ॥੧॥ ਹੇ ਨਾਰਾਇਣ! (ਅਸੀਂ ਜੀਵ) ਤੇਰੇ ਸੋਹਣੇ ਚਰਨਾਂ ਦੀ ਸਰਨ ਵਿਚ ਆਏ ਹਾਂ। ਹੇ ਗਰੀਬਾਂ ਦੇ ਖਸਮ! ਹੇ ਭਗਤਾਂ ਦੇ ਆਸਰੇ! (ਸਾਨੂੰ ਵਿਕਾਰਾਂ ਤੋਂ ਬਚਾਈ ਰੱਖ) ॥੧॥ ਰਹਾਉ॥ ਹੇ ਨਿਆਸਰਿਆਂ ਦੇ ਆਸਰੇ! ਹੇ ਭਗਤਾਂ ਦੇ ਸਾਰੇ ਡਰ ਦੂਰ ਕਰਨ ਵਾਲੇ! (ਮੈਨੂੰ ਗੁਰੂ ਦੀ ਸੰਗਤ ਬਖ਼ਸ਼) ਗੁਰੂ ਦੀ ਸੰਗਤ ਵਿਚ ਰਿਹਾਂ ਜਮਦੂਤ (ਭੀ) ਨੇੜੇ ਨਹੀਂ ਢੁਕਦੇ (ਮੌਤ ਦਾ ਡਰ ਪੋਹ ਨਹੀਂ ਸਕਦਾ) ॥੨॥ राग सूही , घर ३ में गुरु अर्जनदेव जी की बाणी। सर्व व्यापक ईश्वर एक है और सत्गुरू की कृपा द्वारा मिलता है नानाशवान पदार्थों के मोह, तृष्णा की अग्नि, चिंता के सागर में से, हे सुंदर हरी! कृपा कर के मुझे बचा ले॥१॥ हे नारायण! (हम जीव) तेरे सुंदर चरणों की शरण में आये हैं। हे गरीबों के खसम! हे भक्तों के सहारे! (हमें विकारों से बचाए रख)॥१॥रहाउ॥ हे निरआसरो के आसरे ! हे भक्तों के सारे दुःख दूर करने वाले! (मुझे गुरू की संगत बक्श) गुरू की संगत में रहने से यमदूत (भी) नजदीक नहीं आते (मौत का डर सता नहीं सकता)॥२॥ www.facebook.com/GurbaniThoughtOfTheDay ( Waheguru Ji Ka Khalsa, Waheguru Ji Ki Fathe ) ਗੱਜ-ਵੱਜ ਕੇ ਫਤਹਿ ਬੁਲਾਓ ਜੀ ! ਵਾਹਿਗੁਰੂ ਜੀ ਕਾ ਖਾਲਸਾ !! ਵਾਹਿਗੁਰੂ ਜੀ ਕੀ ਫਤਹਿ !! वाहिगुरू जी का खालसा श्री वाहिगुरू जी की फ़तेह ।