Amrit vele da Hukamnama Sri Darbar Sahib, Sri Amritsar, Ang 648, 09-Nov.-2019 ਸਲੋਕੁ ਮ: ੩ ॥ ਨਾਨਕ ਨਾਵਹੁ ਘੁਥਿਆ ਹਲਤੁ ਪਲਤੁ ਸਭੁ ਜਾਇ ॥ ਜਪੁ ਤਪੁ ਸੰਜਮੁ ਸਭੁ ਹਿਰਿ ਲਇਆ ਮੁਠੀ ਦੂਜੈ ਭਾਇ ॥ ਜਮ ਦਰਿ ਬਧੇ ਮਾਰੀਅਹਿ ਬਹੁਤੀ ਮਿਲੈ ਸਜਾਇ ॥੧॥ ਮ: ੩ ॥ ਸੰਤਾ ਨਾਲਿ ਵੈਰੁ ਕਮਾਵਦੇ ਦੁਸਟਾ ਨਾਲਿ ਮੋਹੁ ਪਿਆਰੁ ॥ ਅਗੈ ਪਿਛੈ ਸੁਖੁ ਨਹੀ ਮਰਿ ਜੰਮਹਿ ਵਾਰੋ ਵਾਰ ॥ ਤ੍ਰਿਸਨਾ ਕਦੇ ਨ ਬੁਝਈ ਦੁਬਿਧਾ ਹੋਇ ਖੁਆਰੁ ॥ ਮੁਹ ਕਾਲੇ ਤਿਨਾ ਨਿੰਦਕਾ ਤਿਤੁ ਸਚੈ ਦਰਬਾਰਿ ॥ ਨਾਨਕ ਨਾਮ ਵਿਹੂਣਿਆ ਨਾ ਉਰਵਾਰਿ ਨ ਪਾਰਿ ॥੨॥ सलोकु मः ३ ॥ नानक नावहु घुथिआ हलतु पलतु सभु जाइ ॥ जपु तपु संजमु सभु हिरि लइआ मुठी दूजै भाइ ॥ जम दरि बधे मारीअहि बहुती मिलै सजाइ ॥१॥ मः ३ ॥ संता नालि वैरु कमावदे दुसटा नालि मोहु पिआरु ॥ अगै पिछै सुखु नही मरि जमहि वारो वार ॥ त्रिसना कदे न बुझई दुबिधा होइ खुआरु ॥ मुह काले तिना निंदका तितु सचै दरबारि ॥ नानक नाम विहूणिआ ना उरवारि न पारि ॥२॥ Shalok, Third Mehl: O Nanak, forsaking the Name, he loses everything, in this world and the next. Chanting, deep meditation and austere self-disciplined practices are all wasted; he is deceived by the love of duality. He is bound and gagged at the door of the Messenger of Death. He is beaten, and receives terrible punishment. ||1|| Third Mehl: They inflict their hatred upon the Saints, and they love the wicked sinners. They find no peace in either this world or the next; they are born only to die, again and again. Their hunger is never satisfied, and they are ruined by duality. The faces of these slanderers are blackened in the Court of the True Lord. O Nanak, without the Naam, they find no shelter on either this shore, or the one beyond. ||2|| ਹਿਰਿ ਲਇਆ = ਚੁਰਾਇਆ ਜਾਂਦਾ ਹੈ।੧। ਉਰਵਾਰਿ = ਉਰਲੇ ਪਾਸੇ, ਇਸ ਲੋਕ ਵਿਚ।੨। ਹੇ ਨਾਨਕ! ਨਾਮ ਤੋਂ ਖੁੰਝਿਆਂ ਦਾ ਲੋਕ ਪਰਲੋਕ ਸਭ ਵਿਅਰਥ ਜਾਂਦਾ ਹੈ; ਉਹਨਾਂ ਦਾ ਜਪ ਤਪ ਤੇ ਸੰਜਮ ਸਭ ਖੁੱਸ ਜਾਂਦਾ ਹੈ, ਤੇ ਮਾਇਆ ਦੇ ਮੋਹ ਵਿਚ (ਉਹਨਾਂ ਦੀ ਮਤਿ) ਠੱਗੀ ਜਾਂਦੀ ਹੈ; ਜਮ ਦੁਆਰ ਤੇ ਬੱਧੇ ਮਾਰੀਦੇ ਹਨ ਤੇ ਬੜੀ ਸਜ਼ਾ (ਉਹਨਾਂ ਨੂੰ) ਮਿਲਦੀ ਹੈ।੧। ਨਿੰਦਕ ਮਨੁੱਖ ਸੰਤ ਜਨਾਂ ਨਾਲ ਵੈਰ ਕਰਦੇ ਹਨ ਤੇ ਦੁਰਜਨਾਂ ਨਾਲ ਮੋਹ ਪਿਆਰ ਰੱਖਦੇ ਹਨ; ਉਹਨਾਂ ਨੂੰ ਲੋਕ ਪਰਲੋਕ ਵਿੱਚ ਕਿਤੇ ਸੁਖ ਨਹੀਂ ਮਿਲਦਾ, ਘੜੀ ਮੁੜੀ ਦੁਬਿਧਾ ਵਿਚ ਖ਼ੁਆਰ ਹੋ ਹੋ ਕੇ, ਜੰਮਦੇ ਮਰਦੇ ਹਨ; ਉਹਨਾਂ ਦੀ ਤ੍ਰਿਸ਼ਨਾ ਕਦੇ ਨਹੀਂ ਲਹਿੰਦੀ; ਹਰੀ ਦੇ ਸੱਚੇ ਦਰਬਾਰ ਵਿਚ ਉਹਨਾਂ ਨਿੰਦਕਾਂ ਦੇ ਮੂੰਹ ਕਾਲੇ ਹੁੰਦੇ ਹਨ। ਹੇ ਨਾਨਕ! ਨਾਮ ਤੋਂ ਸੱਖਣਿਆਂ ਨੂੰ ਨਾਹ ਇਸ ਲੋਕ ਵਿਚ ਤੇ ਨਾਹ ਪਰਲੋਕ ਵਿਚ (ਢੋਈ ਮਿਲਦੀ ਹੈ)।੨। हे नानक! नाम से दूर हो चुके मनुख का लोक परलोक सब व्यर्थ जाता है, उनका जप ताप संजम सब नास हो जाता है, और माया के मोह में (उनकी मति) ठगी जाती है, जम द्वार पर बांध मारते हैं और (उनको)बहुत सजा मिलती है।१। निंदक मनुख संत जानो से वैर करते हैं और दुर्जनों से मोह प्रेम रखते हैं; उनको लोक परलोक में कहीं भी सुख नहीं मिलता, बार बार दुबिधा में खुआर (परेशान) हो हो करके, जन्म लेते हैं और मरते हैं; उनकी तृष्णा कभी कम नहीं होती; हरी के सच्चे दरबार में उन निंदा करने वालो के मुँह काले होते हैं। हे नानक! नाम से दूर रहने वालो को न ही इस लोक में और न ही परलोक में (सहारा) मिलता हैं।२। ( Waheguru Ji Ka Khalsa, Waheguru Ji Ki Fateh ) ਗੱਜ-ਵੱਜ ਕੇ ਫਤਹਿ ਬੁਲਾਓ ਜੀ ! ਵਾਹਿਗੁਰੂ ਜੀ ਕਾ ਖਾਲਸਾ !! ਵਾਹਿਗੁਰੂ ਜੀ ਕੀ ਫਤਹਿ !!


Comments

Popular posts from this blog

Amritvele da Hukamnana Sir Darbar Sahib, Sri Amritsar, Ang 871, 06-Mar-2019 www.facebook.com/HukamnamaSriDarbarSahibSriAmritsar ਗੋਂਡ ॥ ਖਸਮੁ ਮਰੈ ਤਉ ਨਾਰਿ ਨ ਰੋਵੈ ॥ ਉਸੁ ਰਖਵਾਰਾ ਅਉਰੋ ਹੋਵੈ ॥ ਰਖਵਾਰੇ ਕਾ ਹੋਇ ਬਿਨਾਸ ॥ ਆਗੈ ਨਰਕੁ ਈਹਾ ਭੋਗ ਬਿਲਾਸ ॥੧॥ ਏਕ ਸੁਹਾਗਨਿ ਜਗਤ ਪਿਆਰੀ ॥ ਸਗਲੇ ਜੀਅ ਜੰਤ ਕੀ ਨਾਰੀ ॥੧॥ ਰਹਾਉ ॥ गोंड ॥ खसमु मरै तउ नारि न रोवै ॥ उसु रखवारा अउरो होवै ॥ रखवारे का होइ बिनास ॥ आगै नरकु ईहा भोग बिलास ॥१॥ एक सुहागनि जगत पिआरी ॥ सगले जीअ जंत की नारी ॥१॥ रहाउ ॥ Gond: When her husband dies, the woman does not cry. Someone else becomes her protector. When this protector dies, he falls into the world of hell hereafter, for the sexual pleasures he enjoyed in this world. ||1|| The world loves only the one bride, Maya. She is the wife of all beings and creatures. ||1||Pause|| ਖਸਮ = ਮਾਲਕ, ਮਨੁੱਖ। ਨਾਰਿ = ਮਾਇਆ। ਈਹਾ = ਇੱਥੇ, ਇਸ ਜੀਵਨ ਵਿਚ।੧। (ਇਸ ਮਾਇਆ ਨੂੰ ਇਸਤ੍ਰੀ ਬਣਾ ਕੇ ਰੱਖਣ ਵਾਲਾ) ਮਨੁੱਖ (ਆਖ਼ਰ) ਮਰ ਜਾਂਦਾ ਹੈ, ਇਹ (ਮਾਇਆ) ਵਹੁਟੀ (ਉਸ ਦੇ ਮਰਨ ਤੇ) ਰੋਂਦੀ ਭੀ ਨਹੀਂ, ਕਿਉਂਕਿ ਇਸ ਦਾ ਰਾਖਾ (ਖਸਮ) ਕੋਈ ਧਿਰ ਹੋਰ ਬਣ ਜਾਂਦਾ ਹੈ (ਸੋ, ਇਹ ਕਦੇ ਭੀ ਰੰਡੀ ਨਹੀਂ ਹੁੰਦੀ)। (ਇਸ ਮਾਇਆ ਦਾ) ਰਾਖਾ ਮਰ ਜਾਂਦਾ ਹੈ, ਮਨੁੱਖ ਇੱਥੇ ਇਸ ਮਾਇਆ ਦੇ ਭੋਗਾਂ (ਵਿਚ ਮਸਤ ਰਹਿਣ) ਕਰਕੇ ਅਗਾਂਹ (ਆਪਣੇ ਲਈ) ਨਰਕ ਸਹੇੜਦਾ ਹੈ।੧। (ਇਹ ਮਾਇਆ) ਇਕ ਐਸੀ ਸੁਹਾਗਣ ਨਾਰ ਹੈ ਜਿਸ ਨੂੰ ਸਾਰਾ ਜਗਤ ਪਿਆਰ ਕਰਦਾ ਹੈ, ਸਾਰੇ ਜੀਆ ਜੰਤ ਇਸ ਨੂੰ ਆਪਣੀ ਇਸਤ੍ਰੀ ਬਣਾ ਕੇ ਰੱਖਣਾ ਚਾਹੁੰਦੇ ਹਨ (ਆਪਣੇ ਵੱਸ ਵਿਚ ਰੱਖਣਾ ਚਾਹੁੰਦੇ ਹਨ)੧।ਰਹਾਉ। (इस माया को स्त्री बना कर रखने वाला) मनुख (आखिर) मर जाता है, यह (माया) पत्नी (उस के मरने पर) रोती भी नहीं, क्योंकि इस का राखा (खसम) कोई और बन जाता है (इसलिए यह कभी रंडी (विधवा) नहीं होती (इस माया का राखा मर जाता है, मनुख यहाँ इस माया के भोगों (में मस्त रहने) के कारण) आगे (अपने लिए) और नरक सहेड़ लेता है।१। (यह माया) एक ऐसी सुहागन नारी है जिस को सारा जगत प्यार करता है, सभी जिव जंत इस को अपनी स्त्री बना कर रखना चाहते हैं (अपने बस में रखन चाहते हैं) I१Iਰਹਾਉ। www.facebook.com/GurbaniThoughtOfTheDay ( Waheguru Ji Ka Khalsa, Waheguru Ji Ki Fathe ) ਗੱਜ-ਵੱਜ ਕੇ ਫਤਹਿ ਬੁਲਾਓ ਜੀ ! ਵਾਹਿਗੁਰੂ ਜੀ ਕਾ ਖਾਲਸਾ !! ਵਾਹਿਗੁਰੂ ਜੀ ਕੀ ਫਤਹਿ !!