Posts

Showing posts from April 21, 2019

AMRITVELE DA HUKAMNAMA SRI DARBAR SAHIB SRI AMRITSAR, ANG 686, 28-Apr-2019 www.facebook.com/HukamnamaSriDarbarSahibSriAmritsar ਧਨਾਸਰੀ ਮਹਲਾ ੧ ॥ ਸਹਜਿ ਮਿਲੈ ਮਿਲਿਆ ਪਰਵਾਣੁ ॥ ਨਾ ਤਿਸੁ ਮਰਣੁ ਨ ਆਵਣੁ ਜਾਣੁ ॥ ਠਾਕੁਰ ਮਹਿ ਦਾਸੁ ਦਾਸ ਮਹਿ ਸੋਇ ॥ ਜਹ ਦੇਖਾ ਤਹ ਅਵਰੁ ਨ ਕੋਇ ॥੧॥ ਗੁਰਮੁਖਿ ਭਗਤਿ ਸਹਜ ਘਰੁ ਪਾਈਐ ॥ ਬਿਨੁ ਗੁਰ ਭੇਟੇ ਮਰਿ ਆਈਐ ਜਾਈਐ ॥੧॥ ਰਹਾਉ ॥ ਸੋ ਗੁਰੁ ਕਰਉ ਜਿ ਸਾਚੁ ਦ੍ਰਿੜਾਵੈ ॥ ਅਕਥੁ ਕਥਾਵੈ ਸਬਦਿ ਮਿਲਾਵੈ ॥ ਹਰਿ ਕੇ ਲੋਗ ਅਵਰ ਨਹੀ ਕਾਰਾ ॥ ਸਾਚਉ ਠਾਕੁਰੁ ਸਾਚੁ ਪਿਆਰਾ ॥੨॥ धनासरी महला १ ॥ सहजि मिलै मिलिआ परवाणु ॥ ना तिसु मरणु न आवणु जाणु ॥ ठाकुर महि दासु दास महि सोइ ॥ जह देखा तह अवरु न कोइ ॥१॥ गुरमुखि भगति सहज घरु पाईऐ ॥ बिनु गुर भेटे मरि आईऐ जाईऐ ॥१॥ रहाउ ॥ सो गुरु करउ जि साचु द्रिड़ावै ॥ अकथु कथावै सबदि मिलावै ॥ हरि के लोग अवर नही कारा ॥ साचउ ठाकुरु साचु पिआरा ॥२॥ Dhanaasaree, First Mehl: That union with the Lord is acceptable, which is united in intuitive poise. Thereafter, one does not die, and does not come and go in reincarnation. The Lord's slave is in the Lord, and the Lord is in His slave. Wherever I look, I see none other than the Lord. ||1|| The Gurmukhs worship the Lord, and find His celestial home. Without meeting the Guru, they die, and come and go in reincarnation. ||1||Pause|| So make Him your Guru, who implants the Truth within you, who leads you to speak the Unspoken Speech, and who merges you in the Word of the Shabad. God's people have no other work to do; they love the True Lord and Master, and they love the Truth. ||2|| ਸਹਜਿ = ਅਡੋਲ ਅਵਸਥਾ ਵਿਚ। ਮਰਣੁ = ਆਤਮਕ ਮੌਤ। ਆਵਣੁ ਜਾਣੁ = ਜਨਮ ਮਰਨ ਦਾ ਗੇੜ। ਸੋਇ = ਉਹ (ਠਾਕੁਰ)।੧। ਸਹਜ ਘਰੁ = ਅਡੋਲ ਆਤਮਕ ਅਵਸਥਾ ਦਾ ਘਰ। ਮਰਿ = ਆਤਮਕ ਮੌਤੇ ਮਰ ਕੇ।੧।ਰਹਾਉ। ਕਰਉ = ਮੈਂ ਕਰਦਾ ਹਾਂ। ਜਿ = ਜੇਹੜਾ। ਸਾਚੁ = ਸਦਾ-ਥਿਰ ਪ੍ਰਭੂ। ਕਥਾਵੈ = ਸਿਫ਼ਤਿ-ਸਾਲਾਹ ਕਰਾਂਦਾ ਹੈ। ਸਾਚਉ = ਸਦਾ-ਥਿਰ ਰਹਿਣ ਵਾਲਾ।੨। ਜੇਹੜਾ ਮਨੁੱਖ ਗੁਰੂ ਦੀ ਰਾਹੀਂ ਅਡੋਲ ਅਵਸਥਾ ਵਿਚ ਟਿਕ ਕੇ ਪ੍ਰਭੂ-ਚਰਨਾਂ ਵਿਚ ਜੁੜਦਾ ਹੈ, ਉਸ ਦਾ ਪ੍ਰਭੂ-ਚਰਨਾਂ ਵਿਚ ਜੁੜਨਾ ਕਬੂਲ ਪੈਂਦਾ ਹੈ। ਉਸ ਮਨੁੱਖ ਨੂੰ ਨਾਹ ਆਤਮਕ ਮੌਤ ਆਉਂਦੀ ਹੈ, ਨਾਹ ਹੀ ਜਨਮ ਮਰਨ ਦਾ ਗੇੜ। ਅਜੇਹਾ ਪ੍ਰਭੂ ਦਾ ਦਾਸ ਪ੍ਰਭੂ ਵਿਚ ਲੀਨ ਰਹਿੰਦਾ ਹੈ, ਪ੍ਰਭੂ ਅਜੇਹੇ ਸੇਵਕ ਦੇ ਅੰਦਰ ਪਰਗਟ ਹੋ ਜਾਂਦਾ ਹੈ। ਉਹ ਸੇਵਕ ਜਿੱਧਰ ਤੱਕਦਾ ਹੈ ਉਸ ਨੂੰ ਪਰਮਾਤਮਾ ਤੋਂ ਬਿਨਾ ਹੋਰ ਕੋਈ ਨਹੀਂ ਦਿੱਸਦਾ।੧। ਗੁਰੂ ਦੀ ਸਰਨ ਪੈ ਕੇ ਪਰਮਾਤਮਾ ਦੀ ਭਗਤੀ ਕੀਤਿਆਂ ਉਹ (ਆਤਮਕ) ਟਿਕਾਣਾ ਮਿਲ ਜਾਂਦਾ ਹੈ ਜਿਥੇ ਮਨ ਸਦਾ ਅਡੋਲ ਅਵਸਥਾ ਵਿਚ ਟਿਕਿਆ ਰਹਿੰਦਾ ਹੈ। (ਪਰ) ਗੁਰੂ ਨੂੰ ਮਿਲਣ ਤੋਂ ਬਿਨਾ ਆਤਮਕ ਮੌਤੇ ਮਰ ਕੇ ਜਨਮ ਮਰਨ ਦੇ ਗੇੜ ਵਿਚ ਪਏ ਰਹੀਦਾ ਹੈ।੧।ਰਹਾਉ। ਮੈਂ (ਭੀ) ਉਹੀ ਗੁਰੂ ਧਾਰਨਾ ਚਾਹੁੰਦਾ ਹਾਂ ਜੇਹੜਾ ਸਦਾ-ਥਿਰ ਪ੍ਰਭੂ ਨੂੰ (ਮੇਰੇ ਹਿਰਦੇ ਵਿਚ) ਪੱਕੀ ਤਰ੍ਹਾਂ ਟਿਕਾ ਦੇਵੇ, ਜੇਹੜਾ ਮੈਥੋਂ ਅਕੱਥ ਪ੍ਰਭੂ ਦੀ ਸਿਫ਼ਤਿ-ਸਾਲਾਹ ਕਰਾਵੇ, ਤੇ ਆਪਣੇ ਸ਼ਬਦ ਦੀ ਰਾਹੀਂ ਮੈਨੂੰ ਪ੍ਰਭੂ-ਚਰਨਾਂ ਵਿਚ ਜੋੜ ਦੇਵੇ। ਪਰਮਾਤਮਾ ਦੇ ਭਗਤ ਨੂੰ (ਸਿਫ਼ਤਿ-ਸਾਲਾਹ ਤੋਂ ਬਿਨਾ) ਕੋਈ ਹੋਰ ਕਾਰ ਨਹੀਂ (ਸੁੱਝਦੀ)। ਭਗਤ ਸਦਾ-ਥਿਰ ਪ੍ਰਭੂ ਨੂੰ ਹੀ ਸਿਮਰਦਾ ਹੈ, ਸਦਾ-ਥਿਰ ਪ੍ਰਭੂ ਉਸ ਨੂੰ ਪਿਆਰਾ ਲੱਗਦਾ ਹੈ।੨। जो मनुख गुरु के द्वारा अडोल अवस्था में रह के प्रभु के चरणों में जुड़ता है, उस का प्रभु चरणों में जुड़ना काबुल होता है। उस मनुख को न आत्मिक मौत्त आती है, न ही जनम मरण। ऐसा प्रभु का दास प्रभु में लीन रहता है, प्रभु इस प्रकार के सेवक में प्रकट हो जाता है। वह सेवक जिधर देखता है उस को परमातम के बिना और कोई नहीं दीखता है। गुरु की सरन आ के परमात्मा की भक्ति करके वह (आत्मिक) टिकाना मिल जाता है जहाँ मन सदा अडोल अवस्था में टिका रहता है। (परन्तु) गुरु को मिलने के बिना आत्मिक मौत मर कर, जनम-मरण के चक्र में फसा रहता है।१।रहाउ। मैं (भी) वोही गुरु धारण करना कहता हूँ जो सदा-थिर प्रभु को (मेरे हृदय में) पक्की तरह टिका दे, जो मुझसे अकथ गुरु की सिफत-सलाह करावे, और अपने शब्द के द्वारा मुझे प्रभु-चरणों में जोड़ दे। परमात्मा के भगत को (सिफत-सलाह के बिना) कोई और कार नहीं (सूझती)। भगत सदा-थिर प्रभु के ही याद करता है, सदा-थिर प्रभु उस को प्यारा लगता है।२। www.facebook.com/GurbaniThoughtOfTheDay ( Wahguru Ji Ka Khalsa, Wahguru Ji Ki Fathe ) ਗੱਜ-ਵੱਜ ਕੇ ਫਤਹਿ ਬੁਲਾਓ ਜੀ ! ਵਾਹਿਗੁਰੂ ਜੀ ਕਾ ਖਾਲਸਾ !! ਵਾਹਿਗੁਰੂ ਜੀ ਕੀ ਫਤਹਿ !! ਗੁਰੂ ਸੰਗਤ ਜੀ, ਅਪਣੇ ਬੱਚਿਆਂ ਨੂੰ ਪੰਜਾਬੀ ਸਿਖਾਓ, ਪੰਜਾਬੀ ਬੋਲੋ ਤੇ ਰੋਜ ਗੁਰੂਦਵਾਰਾ ਸਾਹਿਬ ਜਾਣ ਦੀ ਪ੍ਰੇਰਣਾ ਕਰੋ ਜੀ। गुरु संगत जी, अपने बच्चों को पंजाबी सिखाएं, पंजाबी बोलें और उनको रोज गुरुद्वारा साहिब जाने के लिए प्रोत्साहित करें।

Image

Amrit Vele da Hukamnama Sri Darbar Sahib, Sri Amritsar, Ang 664, 27-Apr-2019 www.facebook.com/HukamnamaSriDarbarSahibSriAmritsar ਧਨਾਸਰੀ ਮਹਲਾ ੩ ॥ ਸਦਾ ਧਨੁ ਅੰਤਰਿ ਨਾਮੁ ਸਮਾਲੇ ॥ ਜੀਅ ਜੰਤ ਜਿਨਹਿ ਪ੍ਰਤਿਪਾਲੇ ॥ ਮੁਕਤਿ ਪਦਾਰਥੁ ਤਿਨ ਕਉ ਪਾਏ ॥ ਹਰਿ ਕੈ ਨਾਮਿ ਰਤੇ ਲਿਵ ਲਾਏ ॥੧॥ ਗੁਰ ਸੇਵਾ ਤੇ ਹਰਿ ਨਾਮੁ ਧਨੁ ਪਾਵੈ ॥ ਅੰਤਰਿ ਪਰਗਾਸੁ ਹਰਿ ਨਾਮੁ ਧਿਆਵੈ ॥ ਰਹਾਉ ॥ ਇਹੁ ਹਰਿ ਰੰਗੁ ਗੂੜਾ ਧਨ ਪਿਰ ਹੋਇ ॥ ਸਾਂਤਿ ਸੀਗਾਰੁ ਰਾਵੇ ਪ੍ਰਭੁ ਸੋਇ ॥ ਹਉਮੈ ਵਿਚਿ ਪ੍ਰਭੁ ਕੋਇ ਨ ਪਾਏ ॥ ਮੂਲਹੁ ਭੁਲਾ ਜਨਮੁ ਗਵਾਏ ॥੨॥ धनासरी महला ३ ॥ सदा धनु अंतरि नामु समाले ॥ जीअ जंत जिनहि प्रतिपाले ॥ मुकति पदारथु तिन कउ पाए ॥ हरि कै नामि रते लिव लाए ॥१॥ गुर सेवा ते हरि नामु धनु पावै ॥ अंतरि परगासु हरि नामु धिआवै ॥ रहाउ ॥ इहु हरि रंगु गूड़ा धन पिर होइ ॥ सांति सीगारु रावे प्रभु सोइ ॥ हउमै विचि प्रभु कोइ न पाए ॥ मूलहु भुला जनमु गवाए ॥२॥ Dhanaasaree, Third Mehl: Gather in and cherish forever the wealth of the Lord's Name, deep within; He cherishes and nurtures all beings and creatures. They alone obtain the treasure of Liberation, who are lovingly imbued with, and focused on the Lord's Name. ||1|| Serving the Guru, one obtains the wealth of the Lord's Name. He is illumined and enlightened within, and he meditates on the Lord's Name. ||Pause|| This love for the Lord is like the love of the bride for her husband. God ravishes and enjoys the soul-bride who is adorned with peace and tranquility. No one finds God through egotism. Wandering away from the Primal Lord, the root of all, one wastes his life in vain. ||2|| ਸਦਾ ਧਨੁ = ਸਦਾ ਸਾਥ ਨਿਬਾਹੁਣ ਵਾਲਾ ਧਨ। ਅੰਤਰਿ = ਅੰਦਰ। ਸਮਾਲੇ = ਸਮਾਲਿ, ਸਾਂਭ ਕੇ ਰੱਖ। ਜਿਨਹਿ = ਜਿਸ ਨੇ ਹੀ {ਲਫ਼ਜ਼ 'ਜਿਨਿ' ਦੀ ਕ੍ਰਿਆ ਵਿਸ਼ੇਸ਼ਣ 'ਹੀ' ਦੇ ਕਾਰਨ ਉੱਡ ਗਈ ਹੈ}। ਮੁਕਤਿ ਪਦਾਰਥੁ = ਵਿਕਾਰਾਂ ਤੋਂ ਖ਼ਲਾਸੀ ਦੇਣ ਵਾਲੀ ਕੀਮਤੀ ਚੀਜ਼। ਪਾਏ = ਪ੍ਰਾਪਤ ਹੁੰਦੀ ਹੈ। ਲਾਏ = ਲਾਇ, ਲਾ ਕੇ ॥੧॥ ਤੇ = ਤੋਂ। ਪ੍ਰਗਾਸੁ = ਚਾਨਣ, ਸੂਝ ॥ ਹਰਿ ਪਿਰ ਰੰਗੁ = ਪ੍ਰਭੂ-ਪਤੀ ਦਾ ਪ੍ਰੇਮ-ਰੰਗ। ਧਨ = (ਉਸ ਜੀਵ-) ਇਸਤ੍ਰੀ (ਨੂੰ)। ਸੀਗਾਰੁ = ਗਹਣਾ। ਮੂਲਹੁ = ਮੂਲ ਤੋਂ, ਆਪਣੇ ਜਿੰਦ-ਦਾਤੇ ਤੋਂ। ਰਾਵੇ = ਮਾਣਦੀ ਹੈ, ਹਿਰਦੇ ਵਿਚ ਹਰ ਵੇਲੇ ਵਸਾਂਦੀ ਹੈ। ਹੇ ਭਾਈ! ਨਾਮ ਧਨ ਨੂੰ ਆਪਣੇ ਅੰਦਰ ਸਾਂਭ ਕੇ ਰੱਖ। ਉਸ ਪਰਮਾਤਮਾ ਦਾ ਨਾਮ (ਐਸਾ) ਧਨ (ਹੈ ਜੋ) ਸਦਾ ਸਾਥ ਨਿਬਾਹੁੰਦਾ ਹੈ, ਜਿਸ ਪਰਮਾਤਮਾ ਨੇ ਸਾਰੇ ਜੀਵਾਂ ਦੀ ਪਾਲਣਾ (ਕਰਨ ਦੀ ਜ਼ਿੰਮੇਵਾਰੀ) ਲਈ ਹੋਈ ਹੈ। ਹੇ ਭਾਈ! ਵਿਕਾਰਾਂ ਤੋਂ ਖ਼ਲਾਸੀ ਕਰਾਣ ਵਾਲਾ ਨਾਮ-ਧਨ ਉਹਨਾਂ ਮਨੁੱਖਾਂ ਨੂੰ ਮਿਲਦਾ ਹੈ, ਜੇਹੜੇ ਸੁਰਤ ਜੋੜ ਕੇ ਪਰਮਾਤਮਾ ਦੇ ਨਾਮ (-ਰੰਗ) ਵਿਚ ਰੰਗੇ ਰਹਿੰਦੇ ਹਨ ॥੧॥ ਹੇ ਭਾਈ! ਗੁਰੂ ਦੀ (ਦੱਸੀ) ਸੇਵਾ ਕਰਨ ਨਾਲ (ਮਨੁੱਖ) ਪਰਮਾਤਮਾ ਦਾ ਨਾਮ-ਧਨ ਹਾਸਲ ਕਰ ਲੈਂਦਾ ਹੈ। ਜੇਹੜਾ ਮਨੁੱਖ ਪਰਮਾਤਮਾ ਦਾ ਨਾਮ ਸਿਮਰਦਾ ਹੈ, ਉਸ ਦੇ ਅੰਦਰ (ਆਤਮਕ ਜੀਵਨ ਦੀ) ਸੂਝ ਪੈਦਾ ਹੋ ਜਾਂਦੀ ਹੈ ॥ ਰਹਾਉ॥ ਹੇ ਭਾਈ! ਪ੍ਰਭੂ-ਪਤੀ (ਦੇ ਪ੍ਰੇਮ) ਦਾ ਇਹ ਗੂੜ੍ਹਾ ਰੰਗ ਉਸ ਜੀਵ-ਇਸਤ੍ਰੀ ਨੂੰ ਚੜ੍ਹਦਾ ਹੈ, ਜੇਹੜੀ (ਆਤਮਕ) ਸ਼ਾਂਤੀ ਨੂੰ (ਆਪਣੇ ਜੀਵਨ ਦਾ) ਗਹਣਾ ਬਣਾਂਦੀ ਹੈ, ਉਹ ਜੀਵ-ਇਸਤ੍ਰੀ ਉਸ ਪ੍ਰਭੂ ਨੂੰ ਹਰ ਵੇਲੇ ਹਿਰਦੇ ਵਿਚ ਵਸਾਈ ਰੱਖਦੀ ਹੈ। ਪਰ ਅਹੰਕਾਰ ਵਿਚ (ਰਹਿ ਕੇ) ਕੋਈ ਭੀ ਜੀਵ ਪਰਮਾਤਮਾ ਨੂੰ ਮਿਲ ਨਹੀਂ ਸਕਦਾ। ਆਪਣੇ ਜਿੰਦ-ਦਾਤੇ ਤੋਂ ਭੁੱਲਾ ਹੋਇਆ ਮਨੁੱਖ ਆਪਣਾ ਮਨੁੱਖਾ ਜਨਮ ਵਿਅਰਥ ਗਵਾ ਜਾਂਦਾ ਹੈ ॥੨॥ हे भाई! नाम धन को अपने अंदर संभाल कर रख। उस परमात्मा का नाम (ऐसा) धन (है जो) सदा साथ निभाता है, जिस परमात्मा ने सारे जीवों की पलना (करने की जिम्मेदारी ली हुई है। हे भाई! विकारों से खलासी करने वाला नाम धन उन मनुखों को मिलता है, जो सुरत जोड़ के परमात्मा के नाम (-रंग) में रंगे रहते हैं॥१॥ हे भाई! गुरु की (बताई) सेवा करने से (मनुख) परमात्मा का नाम-धन हासिल कर लेता है। जो मनुख परमात्मा का नाम सुमिरन करता है, उस के अंदर (आत्मिक जीवन की)समझ पैदा हो जाती है॥रहाउ॥ हे भाई! प्रभु-पति (के प्रेम) का यह गहरा रंग उस जिव स्त्री को चदता है, जो (आत्मिक) शांति को (अपने जीवन का) आभूषण बनाती है, वह जिव इस्त्री उस प्रभु को हर समय हृदय में बसाये रखती है। परन्तु अहंकार में (रह के) कोई भी जीव परमात्मा को नहीं मिल सकता। अपने जीवन दाते को भुला हुआ मनुख अपना मनुखा जन्म व्यर्थ गवा लेता है॥२॥ https://www.facebook.com/GurbaniThoughtOfTheDay ( Waheguru Ji Ka Khalsa, Waheguru Ji Ki Fathe ) ਗੱਜ-ਵੱਜ ਕੇ ਫਤਹਿ ਬੁਲਾਓ ਜੀ ! ਵਾਹਿਗੁਰੂ ਜੀ ਕਾ ਖਾਲਸਾ !! ਵਾਹਿਗੁਰੂ ਜੀ ਕੀ ਫਤਹਿ !!

Image

AMRIT VELE DA HUKAMNAMA SRI DARBAR SAHIB, SRI AMRITSAR, ANG (652), 26-Apr-2019 www.facebook.com/HukamnamaSriDarbarSahibSriAmritsar ਸਲੋਕੁ ਮ: ੪ ॥ ਅੰਤਰਿ ਅਗਿਆਨੁ ਭਈ ਮਤਿ ਮਧਿਮ ਸਤਿਗੁਰ ਕੀ ਪਰਤੀਤਿ ਨਾਹੀ ॥ ਅੰਦਰਿ ਕਪਟੁ ਸਭੁ ਕਪਟੋ ਕਰਿ ਜਾਣੈ ਕਪਟੇ ਖਪਹਿ ਖਪਾਹੀ ॥ ਸਤਿਗੁਰ ਕਾ ਭਾਣਾ ਚਿਤਿ ਨ ਆਵੈ ਆਪਣੈ ਸੁਆਇ ਫਿਰਾਹੀ ॥ ਕਿਰਪਾ ਕਰੇ ਜੇ ਆਪਣੀ ਤਾ ਨਾਨਕ ਸਬਦਿ ਸਮਾਹੀ ॥੧॥ सलोकु मः ४ ॥ अंतरि अगिआनु भई मति मधिम सतिगुर की परतीति नाही ॥ अंदरि कपटु सभु कपटो करि जाणै कपटे खपहि खपाही ॥ सतिगुर का भाणा चिति न आवै आपणै सुआइ फिराही ॥ किरपा करे जे आपणी ता नानक सबदि समाही ॥१॥ Shalok, Fourth Mehl: He has spiritual ignorance within, and his intellect is dull and dim; he does not place his faith in the True Guru. He has deceit within himself, and so he sees deception in all others; through his deceptions, he is totally ruined. The True Guru's Will does not enter into his consciousness, and so he wanders around, pursuing his own interests. If He grants His Grace, then Nanak is absorbed into the Word of the Shabad. ||1|| ਮਧਿਮ = ਨਿੰਮੀ, ਭੈੜੀ। ਕਪਟੁ = ਧੋਖਾ। ਸੁਆਇ = ਸੁਆਰਥ ਲਈ।੧। (ਮਨਮੁਖ ਦੇ) ਹਿਰਦੇ ਵਿਚ ਅਗਿਆਨ ਹੈ, (ਉਸ ਦੀ) ਅਕਲਿ ਹੋਛੀ ਹੁੰਦੀ ਹੈ ਤੇ ਸਤਿਗੁਰੂ ਉਤੇ ਉਸ ਨੂੰ ਸਿਦਕ ਨਹੀਂ ਹੁੰਦਾ; ਮਨ ਵਿਚ ਧੋਖਾ (ਹੋਣ ਕਰਕੇ ਸੰਸਾਰ ਵਿਚ ਭੀ) ਉਹ ਸਾਰਾ ਧੋਖਾ ਹੀ ਧੋਖਾ ਵਰਤਦਾ ਸਮਝਦਾ ਹੈ। (ਮਨਮੁਖ ਬੰਦੇ ਆਪ) ਦੁਖੀ ਹੁੰਦੇ ਹਨ (ਤੇ ਹੋਰਨਾਂ ਨੂੰ) ਦੁਖੀ ਕਰਦੇ ਹਨ; ਸਤਿਗੁਰੂ ਦਾ ਹੁਕਮ ਉਹਨਾਂ ਦੇ ਚਿੱਤ ਵਿਚ ਨਹੀਂ ਆਉਂਦਾ (ਭਾਵ, ਭਾਣਾ ਨਹੀਂ ਮੰਨਦੇ) ਤੇ ਆਪਣੀ ਗ਼ਰਜ਼ ਦੇ ਪਿਛੇ ਭਟਕਦੇ ਫਿਰਦੇ ਹਨ; ਹੇ ਨਾਨਕ! ਜੇ ਹਰੀ ਆਪਣੀ ਮੇਹਰ ਕਰੇ, ਤਾਂ ਹੀ ਉਹ ਗੁਰੂ ਦੇ ਸ਼ਬਦ ਵਿਚ ਲੀਨ ਹੁੰਦੇ ਹਨ।੧। (मनमुख के) हिरदय में अज्ञान है, (उस की) अकल (मति) नादान होती है और सतगुरु ऊपर उस को सिदक नहीं होता; मन में धोखा (होने के कारन संसार में भी) वेह सारा धोखा ही धोखा समझता है। (मनमुख मनुख खुद) दुःख होते हैं ( व् औरों को) दुखी करते हैं; सतगुरु का हुकम उनके मन में नहीं आता (भाव, रजा नहीं मानते) और अपनी गरज के पीछे भटकते रहते हैं; हे नानक! अगर हरी अपनी मेहर करे, तो ही वेह गुरु के शब्द में लीं होते हैं।१। www.facebook.com/GurbaniThoughtOfTheDay ( Waheguru Ji Ka Khalsa, Waheguru Ji Ki Fathe ) ਗੱਜ-ਵੱਜ ਕੇ ਫਤਹਿ ਬੁਲਾਓ ਜੀ ! ਵਾਹਿਗੁਰੂ ਜੀ ਕਾ ਖਾਲਸਾ !! ਵਾਹਿਗੁਰੂ ਜੀ ਕੀ ਫਤਹਿ !!

Image

AMRIT VELE DA HUKAMNAMA SRI DARBAR SAHIB SRI AMRITSAR, ANG 636, 25-Apr-2019 www.facebook.com/HukamnamaSriDarbarSahibSriAmritsar ਸੋਰਠਿ ਮਹਲਾ ੧ ॥ ਜਿਨ੍ਹ੍ਹੀ ਸਤਿਗੁਰੁ ਸੇਵਿਆ ਪਿਆਰੇ ਤਿਨ੍ਹ੍ਹ ਕੇ ਸਾਥ ਤਰੇ ॥ ਤਿਨ੍ਹ੍ਹਾ ਠਾਕ ਨ ਪਾਈਐ ਪਿਆਰੇ ਅੰਮ੍ਰਿਤ ਰਸਨ ਹਰੇ ॥ ਬੂਡੇ ਭਾਰੇ ਭੈ ਬਿਨਾ ਪਿਆਰੇ ਤਾਰੇ ਨਦਰਿ ਕਰੇ ॥੧॥ ਭੀ ਤੂਹੈ ਸਾਲਾਹਣਾ ਪਿਆਰੇ ਭੀ ਤੇਰੀ ਸਾਲਾਹ ॥ ਵਿਣੁ ਬੋਹਿਥ ਭੈ ਡੁਬੀਐ ਪਿਆਰੇ ਕੰਧੀ ਪਾਇ ਕਹਾਹ ॥੧॥ ਰਹਾਉ ॥ सोरठि महला १ ॥ जिन्ही सतिगुरु सेविआ पिआरे तिन्ह के साथ तरे ॥ तिन्हा ठाक न पाईऐ पिआरे अम्रित रसन हरे ॥ बूडे भारे भै बिना पिआरे तारे नदरि करे ॥१॥ भी तूहै सालाहणा पिआरे भी तेरी सालाह ॥ विणु बोहिथ भै डुबीऐ पिआरे कंधी पाइ कहाह ॥१॥ रहाउ ॥ Sorat'h, First Mehl: Those who serve the True Guru, O Beloved, their companions are saved as well. No one blocks their way, O Beloved, and the Lord's Ambrosial Nectar is on their tongue. Without the Fear of God, they are so heavy that they sink and drown, O Beloved; but the Lord, casting His Glance of Grace, carries them across. ||1|| I ever praise You, O Beloved, I ever sing Your Praises. Without the boat, one is drowned in the sea of fear, O Beloved; how can I reach the distant shore? ||1||Pause|| ਸਾਥ = {सार्थ} ਕਾਫ਼ਲੇ, ਸੰਗੀ ਸਾਥੀ। ਠਾਕ = ਰੋਕ। ਰਸਨ = ਜੀਭ (ਨਾਲ)। ਅੰਮ੍ਰਿਤ ਹਰੇ = ਹਰੀ ਦਾ ਨਾਮ-ਅੰਮ੍ਰਿਤ। ਭਾਰੇ = ਪਾਪਾਂ ਦੇ ਭਾਰ ਨਾਲ ਲੱਦੇ ਹੋਏ।੧। ਭੀ = ਸਦਾ ਹੀ। ਤੂਹੈ = ਤੈਨੂੰ ਹੀ। ਪਿਆਰੇ = ਹੇ ਸੱਜਣ-ਪ੍ਰਭੂ! ਸਾਲਾਹ = ਸਿਫ਼ਤਿ-ਸਾਲਾਹ। ਬੋਹਿਥ = ਜਹਾਜ਼ (ਨਾਮ ਦਾ)। ਭੈ = ਭਉ (-ਸਾਗਰ) ਵਿਚ। ਕੰਧੀ = ਕੰਢਾ। ਕਹਾਹ = ਕਿਥੇ?।ਰਹਾਉ। ਜਿਨ੍ਹਾਂ ਬੰਦਿਆਂ ਨੇ ਸਤਿਗੁਰੂ ਦਾ ਪੱਲਾ ਫੜਿਆ ਹੈ, ਹੇ ਸੱਜਣ! ਉਹਨਾਂ ਦੇ ਸੰਗੀ-ਸਾਥੀ ਭੀ ਪਾਰ ਲੰਘ ਜਾਂਦੇ ਹਨ। ਜਿਨ੍ਹਾਂ ਦੀ ਜੀਭ ਪਰਮਾਤਮਾ ਦਾ ਨਾਮ-ਅੰਮ੍ਰਿਤ ਚੱਖਦੀ ਹੈ ਉਹਨਾਂ ਦੇ (ਜੀਵਨ-ਸਫ਼ਰ ਵਿਚ ਵਿਕਾਰ ਆਦਿਕਾਂ ਦੀ) ਰੁਕਾਵਟ ਨਹੀਂ ਪੈਂਦੀ। ਹੇ ਸੱਜਣ! ਜੇਹੜੇ ਮਨੁੱਖ ਪਰਮਾਤਮਾ ਦੇ ਡਰ-ਅਦਬ ਤੋਂ ਸੱਖਣੇ ਰਹਿੰਦੇ ਹਨ ਉਹ ਵਿਕਾਰਾਂ ਦੇ ਭਾਰ ਨਾਲ ਲੱਦੇ ਜਾਂਦੇ ਹਨ ਤੇ ਸੰਸਾਰ-ਸਮੁੰਦਰ ਵਿਚ ਡੁੱਬ ਜਾਂਦੇ ਹਨ। ਪਰ ਜਦੋਂ ਪਰਮਾਤਮਾ ਮੇਹਰ ਦੀ ਨਿਗਾਹ ਕਰਦਾ ਹੈ ਤਾਂ ਉਹਨਾਂ ਨੂੰ ਭੀ ਪਾਰ ਲੰਘਾ ਲੈਂਦਾ ਹੈ।੧। ਹੇ ਸੱਜਣ-ਪ੍ਰਭੂ! ਸਦਾ ਤੈਨੂੰ ਹੀ ਸਾਲਾਹਣਾ ਚਾਹੀਦਾ ਹੈ, ਸਦਾ ਤੇਰੀ ਹੀ ਸਿਫ਼ਤਿ-ਸਾਲਾਹ ਕਰਨੀ ਚਾਹੀਦੀ ਹੈ। (ਇਸ ਸੰਸਾਰ-ਸਮੁੰਦਰ ਵਿਚੋਂ ਪਾਰ ਲੰਘਣ ਵਾਸਤੇ ਤੇਰੀ ਸਿਫ਼ਤਿ-ਸਾਲਾਹ ਜੀਵਾਂ ਵਾਸਤੇ ਜਹਾਜ਼ ਹੈ, ਇਸ) ਜਹਾਜ਼ ਤੋਂ ਬਿਨਾ ਭਉ-ਸਾਗਰ ਵਿਚ ਡੁੱਬ ਜਾਈਦਾ ਹੈ। (ਕੋਈ ਭੀ ਜੀਵ ਸਮੁੰਦਰ ਦਾ) ਪਾਰਲਾ ਕੰਢਾ ਲੱਭ ਨਹੀਂ ਸਕਦਾ।ਰਹਾਉ। जिन लोगो ने सतगुरु का पल्ला पकड़ा है, हे सजन! उनके संगी साथी भी पार निकल जाते है। जिन की जिव्हा परमात्मा का नाम-अमृत चक्थी है उनके (जीवन सफ़र मैं विकार आदि की)रूकावट नहीं रहती। हे सजन! जो मनुख परमात्मा के डर अदब से दूर रहते हैं वेह विकारों के भार से दब जातें हैं और संसार समुन्दर मे डूब जातें hain। परन्तु जब परमात्मा मेहर की नज़र करता हैं तो उनको भी पार लगा लेता है।१। हे सज्जन-प्रभु! सदा तुझे ही सलाहना चाहिये, सदा तेरी ही सिफत-सलाह करनी चाहिये। (इस संसार-सागर से पार निकलने के लिए तेरी सिफत-सलाह जीवों के लिए जहाज है, (इस) जहाज के बिना भाव-सागर में डूब जाते हैं। (कोई भी जिव समुन्द्र का) दूसरा किनारा नहीं पा सकता।रहाउ। www.facebook.com/GurbaniThoughtOfTheDay ( Wahguru Ji Ka Khalsa, Wahguru Ji Ki Fathe ) ਗੱਜ-ਵੱਜ ਕੇ ਫਤਹਿ ਬੁਲਾਓ ਜੀ ! ਵਾਹਿਗੁਰੂ ਜੀ ਕਾ ਖਾਲਸਾ !! ਵਾਹਿਗੁਰੂ ਜੀ ਕੀ ਫਤਹਿ !!

Image

ਧੰਨ ਧੰਨ ਨੌਵੇਂ ਪਾਤਸਾਿਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਮਹਾਰਾਜ ਜੀ ਨੇ ਅੱਜ ਦੇ ਦਿਹਾੜੇ ਪਿਤਾ ਸ੍ਰੀ ਗੁਰੂ ਹਰਗੋਬਿੰਦ ਸਾਿਹਬ ਮਾਤਾ ਨਾਨਕੀ ਜੀ ਦੇ ਗ੍ਰਹਿ ਸ੍ਰੀ ਅੰਮਿ੍ਤਸਰ ਵਿਖੇ ਅਵਤਾਰ ਧਾਰਿਆ ਗੁਰੂ ਸਾਹਿਬ ਜੀ ਦੇ"ਪ੍ਰਕਾਸ ਪੁਰਬ"ਦਿਵਸ ਦੀਆਂ ਆਪ ਸਭ ਨੂੰ ਬਹੁਤ ਬਹੁਤ ਵਧਾਈਆਂ ਹੋਵਣ ਜੀ॥

Image

Amritvele da Hukamnama Sri Darbar Sahib, Sri Amritsar, Ang 628, 23-Apr-2019 www.facebook.com/hukamnamaSriDarbarSahibSriAmritsar ਸੋਰਠਿ ਮਹਲਾ ੫ ॥ ਸਤਿਗੁਰ ਪੂਰੇ ਭਾਣਾ ॥ ਤਾ ਜਪਿਆ ਨਾਮੁ ਰਮਾਣਾ ॥ ਗੋਬਿੰਦ ਕਿਰਪਾ ਧਾਰੀ ॥ ਪ੍ਰਭਿ ਰਾਖੀ ਪੈਜ ਹਮਾਰੀ ॥੧॥ ਹਰਿ ਕੇ ਚਰਨ ਸਦਾ ਸੁਖਦਾਈ ॥ ਜੋ ਇਛਹਿ ਸੋਈ ਫਲੁ ਪਾਵਹਿ ਬਿਰਥੀ ਆਸ ਨ ਜਾਈ ॥੧॥ ਰਹਾਉ ॥ ਕ੍ਰਿਪਾ ਕਰੇ ਜਿਸੁ ਪ੍ਰਾਨਪਤਿ ਦਾਤਾ ਸੋਈ ਸੰਤੁ ਗੁਣ ਗਾਵੈ ॥ ਪ੍ਰੇਮ ਭਗਤਿ ਤਾ ਕਾ ਮਨੁ ਲੀਣਾ ਪਾਰਬ੍ਰਹਮ ਮਨਿ ਭਾਵੈ ॥੨॥ सोरठि महला ५ ॥ सतिगुर पूरे भाणा ॥ ता जपिआ नामु रमाणा ॥ गोबिंद किरपा धारी ॥ प्रभि राखी पैज हमारी ॥१॥ हरि के चरन सदा सुखदाई ॥ जो इछहि सोई फलु पावहि बिरथी आस न जाई ॥१॥ रहाउ ॥ क्रिपा करे जिसु प्रानपति दाता सोई संतु गुण गावै ॥ प्रेम भगति ता का मनु लीणा पारब्रहम मनि भावै ॥२॥ Sorat'h, Fifth Mehl: When it was pleasing to the Perfect True Guru, then I chanted the Naam, the Name of the Pervading Lord. The Lord of the Universe extended His Mercy to me, and God saved my honor. ||1|| The Lord's feet are forever peace-giving. Whatever fruit one desires, he receives; his hopes shall not go in vain. ||1||Pause|| That Saint, unto whom the Lord of Life, the Great Giver, extends His Mercy - he alone sings the Glorious Praises of the Lord. His soul is absorbed in loving devotional worship; his mind is pleasing to the Supreme Lord God. ||2|| ਸਤਿਗੁਰ ਭਾਣਾ = ਗੁਰੂ ਨੂੰ ਚੰਗਾ ਲੱਗਾ। ਤਾ = ਤਦੋਂ। ਰਮਾਣਾ = ਰਾਮ ਦਾ। ਪ੍ਰਭਿ = ਪ੍ਰਭੂ ਨੇ। ਪੈਜ = ਲਾਜ।੧। ਸੁਖਦਾਈ = ਸੁਖ ਦੇਣ ਵਾਲੇ। ਇਛਹਿ = ਇੱਛਾ ਕਰਦੇ ਹਨ। ਬਿਰਥੀ = ਖ਼ਾਲੀ।੧।ਰਹਾਉ। ਪ੍ਰਾਨਪਤਿ = ਜਿੰਦ ਦਾ ਮਾਲਕ। ਤਾ ਕੀ = ਉਸ (ਮਨੁੱਖ) ਦਾ। ਲੀਣਾ = ਮਸਤ। ਪਾਰਬ੍ਰਹਮ ਮਨਿ = ਪਾਰਬ੍ਰਹਮ ਦੇ ਮਨ ਵਿਚ। ਭਾਵੈ = ਪਿਆਰਾ ਲੱਗਣ ਲੱਗ ਪੈਂਦਾ ਹੈ।੨। (ਹੇ ਭਾਈ!) ਜਦੋਂ ਗੁਰੂ ਨੂੰ ਚੰਗਾ ਲੱਗਦਾ ਹੈ ਜਦੋਂ ਗੁਰੂ ਤ੍ਰੁੱਠਦਾ ਹੈ) ਤਦੋਂ ਹੀ ਪਰਮਾਤਮਾ ਦਾ ਨਾਮ ਜਪਿਆ ਜਾ ਸਕਦਾ ਹੈ। ਪਰਮਾਤਮਾ ਨੇ ਮੇਹਰ ਕੀਤੀ (ਗੁਰੂ ਮਿਲਾਇਆ! ਗੁਰੂ ਦੀ ਕਿਰਪਾ ਨਾਲ ਅਸਾਂ ਨਾਮ ਜਪਿਆ, ਤਾਂ) ਪਰਮਾਤਮਾ ਨੇ ਸਾਡੀ ਲਾਜ ਰੱਖ ਲਈ (ਬਿਖੈ ਠਗਉਰੀ ਤੋਂ ਬਚਾ ਲਿਆ)।੧। ਹੇ ਭਾਈ! ਪਰਮਾਤਮਾ ਦੇ ਚਰਨ ਸਦਾ ਸੁਖ ਦੇਣ ਵਾਲੇ ਹਨ। (ਜੇਹੜੇ ਮਨੁੱਖ ਹਰਿ-ਚਰਨਾਂ ਦਾ ਆਸਰਾ ਲੈਂਦੇ ਹਨ, ਉਹ) ਜੋ ਕੁਝ (ਪਰਮਾਤਮਾ ਪਾਸੋਂ) ਮੰਗਦੇ ਹਨ ਉਹੀ ਫਲ ਪ੍ਰਾਪਤ ਕਰ ਲੈਂਦੇ ਹਨ। (ਪਰਮਾਤਮਾ ਦੀ ਸਹੈਤਾ ਉਤੇ ਰੱਖੀ ਹੋਈ ਕੋਈ ਭੀ) ਆਸ ਖ਼ਾਲੀ ਨਹੀਂ ਜਾਂਦੀ।੧।ਰਹਾਉ। ਹੇ ਭਾਈ! ਜੀਵਨ ਦਾ ਮਾਲਕ ਦਾਤਾਰ ਪ੍ਰਭੂ ਜਿਸ ਮਨੁੱਖ ਉਤੇ ਮੇਹਰ ਕਰਦਾ ਹੈ ਉਹ ਸੰਤ (ਸੁਭਾਉ ਬਣ ਜਾਂਦਾ ਹੈ, ਤੇ) ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੇ ਗੀਤ ਗਾਂਦਾ ਹੈ। ਉਸ ਮਨੁੱਖ ਦਾ ਮਨ ਪਰਮਾਤਮਾ ਦੀ ਪਿਆਰ-ਭਰੀ ਭਗਤੀ ਵਿਚ ਮਸਤ ਹੋ ਜਾਂਦਾ ਹੈ, ਉਹ ਮਨੁੱਖ ਪਰਮਾਤਮਾ ਦੇ ਮਨ ਵਿਚ ਪਿਆਰਾ ਲੱਗਣ ਲੱਗ ਪੈਂਦਾ ਹੈ।੨। (हे भाई!) जब गुरु को अच्छा लगता है, जब गुरु प्रसन्न होता है) तब ही परमात्मा का नाम जपा जा सकता है। परमात्मा ने कृपा की (गुरु मिलाया! गुरु की कृपा से हमना नाम सुमिरा, तब) परमात्मा ने हमारी लाज रख ली (हमे ठगने से बचा लिया)।१। हे भाई! परमात्मा के चरण सदा सुख देने वाले हैं। ( जो मनुख हरी-चरणों का सहारा लेते हैं, वेह) जो कुछ (परमात्मा से) मांगते हैं वो ही फल प्राप्त कर लेते हैं। (परमात्मा के ऊपर राखी हुई को भी) आस खली नहीं जाती।१।रहाउ। हे भाई! जीवन का मालिक दातार प्रभु जिस मनुख ऊपर कृपा करता है वह संत (सवभाव बन जाता है, और) परमात्मा के सिफत सलाह के गीत गता है। उस मनुख का मन परमात्मा की प्यार-भरी भक्ति में मस्त हो जाता है, वह मनुख परमात्मा के मन को प्यारा लगने लग जाता है। www.facebook.com/GurbaniThoughtOfTheDay ( Waheguru Ji Ka Khalsa, Waheguru Ji Ki Fathe ) ਗੱਜ-ਵੱਜ ਕੇ ਫਤਹਿ ਬੁਲਾਓ ਜੀ ! ਵਾਹਿਗੁਰੂ ਜੀ ਕਾ ਖਾਲਸਾ !! ਵਾਹਿਗੁਰੂ ਜੀ ਕੀ ਫਤਹਿ !!

Image

AMRIT VELE DA HUKAMNAMA SRI DARBAR SAHIB, SRI AMRITSAR, ANG (708), 21-Apr-2019 www.facebook.com/HukamnamaSriDarbarSahibSriAmritsar ਸਲੋਕ ॥ ਰਾਜ ਕਪਟੰ ਰੂਪ ਕਪਟੰ ਧਨ ਕਪਟੰ ਕੁਲ ਗਰਬਤਹ ॥ ਸੰਚੰਤਿ ਬਿਖਿਆ ਛਲੰ ਛਿਦ੍ਰੰ ਨਾਨਕ ਬਿਨੁ ਹਰਿ ਸੰਗਿ ਨ ਚਾਲਤੇ ॥੧॥ ਪੇਖੰਦੜੋ ਕੀ ਭੁਲੁ ਤੁੰਮਾ ਦਿਸਮੁ ਸੋਹਣਾ ॥ ਅਢੁ ਨ ਲਹੰਦੜੋ ਮੁਲੁ ਨਾਨਕ ਸਾਥਿ ਨ ਜੁਲਈ ਮਾਇਆ ॥੨॥ सलोक ॥ राज कपटं रूप कपटं धन कपटं कुल गरबतह ॥ संचंति बिखिआ छलं छिद्रं नानक बिनु हरि संगि न चालते ॥१॥ पेखंदड़ो की भुलु तुमा दिसमु सोहणा ॥ अढु न लहंदड़ो मुलु नानक साथि न जुलई माइआ ॥२॥ Shalok: Power is fraudulent, beauty is fraudulent, and wealth is fraudulent, as is pride of ancestry. One may gather poison through deception and fraud, O Nanak, but without the Lord, nothing shall go along with him in the end. ||1|| Beholding the bitter melon, he is deceived, since it appears so pretty But it is not worth even a shell, O Nanak; the riches of Maya will not go along with anyone. ||2|| ਕਪਟੰ = ਛਲ। ਗਰਬਤਹ = ਮਾਣ। ਸੰਚੰਤਿ = ਇਕੱਠੀ ਕਰਦੇ ਹਨ। ਬਿਖਿਆ = ਮਾਇਆ। ਛਿਦ੍ਰ = ਐਬ, ਦੋਸ।੧। ਪੇਖੰਦੜੋ = ਵੇਖਣ ਨੂੰ। ਦਿਸਮੁ = ਮੈਨੂੰ ਦਿੱਸਿਆ। ਅਢੁ = ਅੱਧੀ ਕੌਡੀ। ਨ ਜੁਲਈ = ਨਹੀਂ ਜਾਂਦੀ।੨। ਹੇ ਨਾਨਕ! ਇਹ ਰਾਜ ਰੂਪ ਧਨ ਤੇ (ਉੱਚੀ) ਕੁਲ ਦਾ ਮਾਣ-ਸਭ ਛਲ-ਰੂਪ ਹੈ। ਜੀਵ ਛਲ ਕਰ ਕੇ ਦੂਜਿਆਂ ਤੇ ਦੂਸ਼ਣ ਲਾ ਲਾ ਕੇ (ਕਈ ਢੰਗਾਂ ਨਾਲ) ਮਾਇਆ ਜੋੜਦੇ ਹਨ, ਪਰ ਪ੍ਰਭੂ ਦੇ ਨਾਮ ਤੋਂ ਬਿਨਾ ਕੋਈ ਭੀ ਚੀਜ਼ ਏਥੋਂ ਨਾਲ ਨਹੀਂ ਜਾਂਦੀ।੧। ਤੁੰਮਾ ਵੇਖਣ ਨੂੰ ਮੈਨੂੰ ਸੋਹਣਾ ਦਿੱਸਿਆ। ਕੀ ਇਹ ਉਕਾਈ ਲੱਗ ਗਈ? ਇਸ ਦਾ ਤਾਂ ਅੱਧੀ ਕੌਡੀ ਭੀ ਮੁੱਲ ਨਹੀਂ ਮਿਲਦਾ। ਹੇ ਨਾਨਕ! (ਇਹੀ ਹਾਲ ਮਾਇਆ ਦਾ ਹੈ, ਜੀਵ ਦੇ ਭਾ ਦੀ ਤਾਂ ਇਹ ਭੀ ਕੌਡੀ ਮੁੱਲ ਦੀ ਨਹੀਂ ਹੁੰਦੀ ਕਿਉਂਕਿ ਏਥੋਂ ਤੁਰਨ ਵੇਲੇ) ਇਹ ਮਾਇਆ ਜੀਵ ਦੇ ਨਾਲ ਨਹੀਂ ਜਾਂਦੀ।੨। हे नानक! यह राज रूप धन और (ऊँची) कुल का अभिमान-सब छल-रूप है। जिव छल कर के दूसरों पर दोष लगा लगा कर (कई प्रकार से) माया जोड़ते हैं, परन्तु प्रभु के नाम के बिना कोई भी वस्तु यहाँ से नहीं जाती। तुम्मा देखने में तो मुझे सुंदर दिखा। क्या यह ऊकाई लग गई? इस का तो आधी कोडी भी मुल्य नहीं मिलता। हे नानक! (यही हाल माया का है, जिव के लिए तो यह भी कोड़ी मोल की नहीं होती क्योंकि यहाँ से चलने के समय) यह माया जिव के साथ नहीं जाती।२। www.facebook.com/GurbaniThoughtOfTheDay ( Waheguru Ji Ka Khalsa, Waheguru Ji Ki Fathe ) ਗੱਜ-ਵੱਜ ਕੇ ਫਤਹਿ ਬੁਲਾਓ ਜੀ ! ਵਾਹਿਗੁਰੂ ਜੀ ਕਾ ਖਾਲਸਾ !! ਵਾਹਿਗੁਰੂ ਜੀ ਕੀ ਫਤਹਿ !!

Image

Guwahati Airport one handled inside Scene.

Image