Posts

Showing posts from April 28, 2019

AMRIT VELE DA HUKAMNAMA SRI DARBAR SAHIB SRI AMRITSAR, ANG 646, 04-May-2019 www.facebook.com/HukamnamaSriDarbarSahibSriAmritsar ਸਲੋਕੁ ਮਃ ੩ ॥ ਸੇਖਾ ਚਉਚਕਿਆ ਚਉਵਾਇਆ ਏਹੁ ਮਨੁ ਇਕਤੁ ਘਰਿ ਆਣਿ ॥ ਏਹੜ ਤੇਹੜ ਛਡਿ ਤੂ ਗੁਰ ਕਾ ਸਬਦੁ ਪਛਾਣੁ ॥ ਸਤਿਗੁਰ ਅਗੈ ਢਹਿ ਪਉ ਸਭੁ ਕਿਛੁ ਜਾਣੈ ਜਾਣੁ ॥ ਆਸਾ ਮਨਸਾ ਜਲਾਇ ਤੂ ਹੋਇ ਰਹੁ ਮਿਹਮਾਣੁ ॥ ਸਤਿਗੁਰ ਕੈ ਭਾਣੈ ਭੀ ਚਲਹਿ ਤਾ ਦਰਗਹ ਪਾਵਹਿ ਮਾਣੁ ॥ ਨਾਨਕ ਜਿ ਨਾਮੁ ਨ ਚੇਤਨੀ ਤਿਨ ਧਿਗੁ ਪੈਨਣੁ ਧਿਗੁ ਖਾਣੁ ॥੧॥ ਮਃ ੩ ॥ ਹਰਿ ਗੁਣ ਤੋਟਿ ਨ ਆਵਈ ਕੀਮਤਿ ਕਹਣੁ ਨ ਜਾਇ ॥ ਨਾਨਕ ਗੁਰਮੁਖਿ ਹਰਿ ਗੁਣ ਰਵਹਿ ਗੁਣ ਮਹਿ ਰਹੈ ਸਮਾਇ ॥੨॥ ਪਉੜੀ ॥ ਹਰਿ ਚੋਲੀ ਦੇਹ ਸਵਾਰੀ ਕਢਿ ਪੈਧੀ ਭਗਤਿ ਕਰਿ ॥ ਹਰਿ ਪਾਟੁ ਲਗਾ ਅਧਿਕਾਈ ਬਹੁ ਬਹੁ ਬਿਧਿ ਭਾਤਿ ਕਰਿ ॥ ਕੋਈ ਬੂਝੈ ਬੂਝਣਹਾਰਾ ਅੰਤਰਿ ਬਿਬੇਕੁ ਕਰਿ ॥ ਸੋ ਬੂਝੈ ਏਹੁ ਬਿਬੇਕੁ ਜਿਸੁ ਬੁਝਾਏ ਆਪਿ ਹਰਿ ॥ ਜਨੁ ਨਾਨਕੁ ਕਹੈ ਵਿਚਾਰਾ ਗੁਰਮੁਖਿ ਹਰਿ ਸਤਿ ਹਰਿ ॥੧੧॥ सलोकु मः ३ ॥ सेखा चउचकिआ चउवाइआ एहु मनु इकतु घरि आणि ॥ एहड़ तेहड़ छडि तू गुर का सबदु पछाणु ॥ सतिगुर अगै ढहि पउ सभु किछु जाणै जाणु ॥ आसा मनसा जलाइ तू होइ रहु मिहमाणु ॥ सतिगुर कै भाणै भी चलहि ता दरगह पावहि माणु ॥ नानक जि नामु न चेतनी तिन धिगु पैनणु धिगु खाणु ॥१॥ मः ३ ॥ हरि गुण तोटि न आवई कीमति कहणु न जाइ ॥ नानक गुरमुखि हरि गुण रवहि गुण महि रहै समाइ ॥२॥ पउड़ी ॥ हरि चोली देह सवारी कढि पैधी भगति करि ॥ हरि पाटु लगा अधिकाई बहु बहु बिधि भाति करि ॥ कोई बूझै बूझणहारा अंतरि बिबेकु करि ॥ सो बूझै एहु बिबेकु जिसु बुझाए आपि हरि ॥ जनु नानकु कहै विचारा गुरमुखि हरि सति हरि ॥११॥ Shalok, Third Mehl: O Shaykh, you wander in the four directions, blown by the four winds; bring your mind back to the home of the One Lord. Renounce your petty arguments, and realize the Word of the Guru's Shabad. Bow in humble respect before the True Guru; He is the Knower who knows everything. Burn away your hopes and desires, and live like a guest in this world. If you walk in harmony with the True Guru's Will, then you shall be honored in the Court of the Lord. O Nanak, those who do not contemplate the Naam, the Name of the Lord - cursed are their clothes, and cursed is their food. ||1|| Third Mehl: There is no end to the Lord's Glorious Praises; His worth cannot be described. O Nanak, the Gurmukhs chant the Glorious Praises of the Lord; they are absorbed in His Glorious Virtues. ||2|| Pauree: The Lord has adorned the coat of the body; He has embroidered it with devotional worship. The Lord has woven His silk into it, in so many ways and fashions. How rare is that man of understanding, who understands, and deliberates within. He alone understands these deliberations, whom the Lord Himself inspires to understand. Poor servant Nanak speaks: the Gurmukhs know the Lord, the Lord is True. ||11|| ਪਦਅਰਥ:- ਸਤਿ—ਸਦਾ-ਥਿਰ ਰਹਿਣ ਵਾਲਾ। ਅਰਥ:- ਹੇ ਚੁੱਕੇ ਚੁਕਾਏ ਸ਼ੇਖ਼! ਇਸ ਮਨ ਨੂੰ ਇਕ ਟਿਕਾਣੇ ਤੇ ਲਿਆ;ਵਿੰਗੀਆਂ ਟੇਢੀਆਂ ਗੱਲਾਂ ਛੱਡ ਤੇ ਸਤਿਗੁਰੂ ਦੇ ਸ਼ਬਦ ਨੂੰ ਸਮਝ। ਹੇ ਸ਼ੇਖਾ! ਜੋ (ਸਭ ਦਾ) ਜਾਣੂ ਸਤਿਗੁਰੂ ਸਭ ਕੁਝ ਸਮਝਦਾ ਹੈ ਉਸ ਦੀ ਚਰਨੀਂ ਲੱਗ;ਆਸਾਂ ਤੇ ਮਨ ਦੀਆਂ ਦੌੜਾਂ ਮਿਟਾ ਕੇ ਆਪਣੇ ਆਪ ਨੂੰ ਜਗਤ ਵਿਚ ਪਰਾਹੁਣਾ ਸਮਝ; ਜੇ ਤੂੰ ਸਤਿਗੁਰੂ ਦੇ ਭਾਣੇ ਵਿਚ ਚਲੇਂਗਾ ਤਾਂ ਰੱਬ ਦੀ ਦਰਗਾਹ ਵਿਚ ਆਦਰ ਪਾਵੇਂਗਾ। ਹੇ ਨਾਨਕ! ਜੋ ਮਨੁੱਖ ਨਾਮ ਨਹੀਂ ਸਿਮਰਦੇ, ਉਹਨਾਂ ਦਾ (ਚੰਗਾ) ਖਾਣਾ ਤੇ (ਚੰਗਾ) ਪਹਿਨਣਾ ਫਿਟਕਾਰ-ਜੋਗ ਹੈ।1। ਹਰੀ ਦੇ ਗੁਣ ਬਿਆਨ ਕਰਦਿਆਂ ਉਹ ਗੁਣ ਮੁੱਕਦੇ ਨਹੀਂ, ਤੇ ਨਾਹ ਹੀ ਇਹ ਦੱਸਿਆ ਜਾ ਸਕਦਾ ਹੈ ਕਿ ਇਹਨਾਂ ਗੁਣਾਂ ਨੂੰ ਵਿਹਾਝਣ ਲਈ ਮੁੱਲ ਕੀਹ ਹੈ; (ਪਰ,) ਹੇ ਨਾਨਕ! ਗੁਰਮੁਖ ਜੀਊੜੇ ਹਰੀ ਦੇ ਗੁਣ ਗਾਉਂਦੇ ਹਨ। (ਜਿਹੜਾ ਮਨੁੱਖ ਪ੍ਰਭੂ ਦੇ ਗੁਣ ਗਾਂਦਾ ਹੈ ਉਹ) ਗੁਣਾਂ ਵਿਚ ਲੀਨ ਹੋਇਆ ਰਹਿੰਦਾ ਹੈ।2। (ਇਹ ਮਨੁੱਖਾ) ਸਰੀਰ, ਮਾਨੋ, ਚੋਲੀ ਹੈ ਜੋ ਪ੍ਰਭੂ ਨੇ ਬਣਾਈ ਹੈ ਤੇ ਭਗਤੀ (-ਰੂਪ ਕਸੀਦਾ) ਕੱਢ ਕੇ ਇਹ ਚੋਲੀ ਪਹਿਨਣ-ਜੋਗ ਬਣਦੀ ਹੈ। (ਇਸ ਚੋਲੀ ਨੂੰ) ਬਹੁਤ ਤਰ੍ਹਾਂ ਕਈ ਵੰਨਗੀਆਂ ਦਾ ਹਰੀ-ਨਾਮ ਪੱਟ ਲੱਗਾ ਹੋਇਆ ਹੈ; (ਇਸ ਭੇਤ ਨੂੰ) ਮਨ ਵਿਚ ਵਿਚਾਰ ਕਰ ਕੇ ਕੋਈ ਵਿਰਲਾ ਸਮਝਣ ਵਾਲਾ ਸਮਝਦਾ ਹੈ। ਇਸ ਵਿਚਾਰ ਨੂੰ ਉਹ ਸਮਝਦਾ ਹੈ, ਜਿਸ ਨੂੰ ਹਰੀ ਆਪ ਸਮਝਾਵੇ। ਦਾਸ ਨਾਨਕ ਇਹ ਵਿਚਾਰ ਦੱਸਦਾ ਹੈ ਕਿ ਸਦਾ-ਥਿਰ ਰਹਿਣ ਵਾਲਾ ਹਰੀ ਗੁਰੂ ਦੀ ਰਾਹੀਂ (ਸਿਮਰਿਆ ਜਾ ਸਕਦਾ ਹੈ)।11। अर्थ :-हे चुके चुकाए शेख ! इस मन को एक टिकाणे पर ला; उलटी सीधी बातें छोड़ और सतिगुरु के शब्द को समझ। हे शेख ! जो (सब का) जाणू सतिगुरु सब कुछ समझता है उस की चरणी लग;आशांए और मन की दौड़ मिटा के अपने आप को जगत में मेहमान समझ; अगर तूं सतिगुरु के भाणे में चलेंगा तो भगवान की दरगाह में आदर पावेंगा। हे नानक ! जो मनुख नाम नहीं सिमरते,उन का (बढ़िया) खाना और (बढ़िया) पहिनणा फिटकार-योग है।1। हरि के गुण ब्यान करते हुए वह गुण खत्म नहीं होते, और ना ही यह बताया जा सकता है कि इन गुणों को विहाझण के लिए मुल्य क्या है; (पर,) हे नानक ! गुरमुख जीव हरि के गुण गाते हैं। (जो मनुख भगवान के गुण गाता है वह) गुणों में लीन हुआ रहता है।2। (यह मनुखा) शरीर, मानो, चोली है जो भगवान ने बनाए है और भक्ति (-रूप कसीदा) निकाल के यह चोली पहनने-योग बनती है। (इस चोली को) बहुत तरह कई वंनगीआँ का हरि-नाम पट लगा हुआ है; (इस भेत को) मन में विचार कर के कोई विरला समझने वाला समझता है। इस विचार को वह समझता है, जिस को हरि आप समझावे। दास नानक यह विचार बताता है कि सदा-थिर रहने वाला हरि गुरु के द्वारा (सुमिरा जा सकता है)।11। www.facebook.com/GurbaniThoughtOfTheDay ( Wahguru Ji Ka Khalsa, Wahguru Ji Ki Fateh ) ਗੱਜ-ਵੱਜ ਕੇ ਫਤਹਿ ਬੁਲਾਓ ਜੀ ! ਵਾਹਿਗੁਰੂ ਜੀ ਕਾ ਖਾਲਸਾ !! ਵਾਹਿਗੁਰੂ ਜੀ ਕੀ ਫਤਹਿ !!

Image

Amritvele da Hukamnama Sri Darbar Sahib, Sri Amritsar, Ang 685, 03-May-2019 www.facebook.com/hukamnamaSriDarbarSahibSriAmritsar ਧਨਾਸਰੀ ਮਹਲਾ ੧ ਘਰੁ ੨ ਅਸਟਪਦੀਆ ੴ ਸਤਿਗੁਰ ਪ੍ਰਸਾਦਿ ॥ ਗੁਰੁ ਸਾਗਰੁ ਰਤਨੀ ਭਰਪੂਰੇ ॥ ਅੰਮ੍ਰਿਤੁ ਸੰਤ ਚੁਗਹਿ ਨਹੀ ਦੂਰੇ ॥ ਹਰਿ ਰਸੁ ਚੋਗ ਚੁਗਹਿ ਪ੍ਰਭ ਭਾਵੈ ॥ ਸਰਵਰ ਮਹਿ ਹੰਸੁ ਪ੍ਰਾਨਪਤਿ ਪਾਵੈ ॥੧॥ ਕਿਆ ਬਗੁ ਬਪੁੜਾ ਛਪੜੀ ਨਾਇ ॥ ਕੀਚੜਿ ਡੂਬੈ ਮੈਲੁ ਨ ਜਾਇ ॥੧॥ ਰਹਾਉ ॥ धनासरी महला १ घरु २ असटपदीआ ੴ सतिगुर प्रसादि ॥ गुरु सागरु रतनी भरपूरे ॥ अम्रितु संत चुगहि नही दूरे ॥ हरि रसु चोग चुगहि प्रभ भावै ॥ सरवर महि हंसु प्रानपति पावै ॥१॥ किआ बगु बपुड़ा छपड़ी नाइ ॥ कीचड़ि डूबै मैलु न जाइ ॥१॥ रहाउ ॥ Dhanaasaree, First Mehl, Second House, Ashtapadees: One Universal Creator God. By The Grace Of The True Guru: The Guru is the ocean, filled with pearls. The Saints gather in the Ambrosial Nectar; they do not go far away from there. They taste the subtle essence of the Lord; they are loved by God. Within this pool, the swans find their Lord, the Lord of their souls. ||1|| What can the poor crane accomplish by bathing in the mud puddle? It sinks into the mire, and its filth is not washed away. ||1||Pause|| ਰਤਨੀ = ਰਤਨਾਂ ਨਾਲ, ਸੋਹਣੇ ਜੀਵਨ-ਉਪਦੇਸ਼। ਭਰਪੂਰੇ = ਨਕਾ ਨਕ ਭਰਿਆ ਹੋਇਆ। ਸੰਤ = ਗੁਰਮੁਖਿ ਬੰਦੇ। ਚੁਗਹਿ = ਚੁਗਦੇ ਹਨ। ਚੋਗ = ਖ਼ੁਰਾਕ, ਆਤਮਕ ਜੀਵਨ ਦੀ ਖ਼ੁਰਾਕ। ਪ੍ਰਾਨਪਤਿ = ਪਰਮਾਤਮਾ।੧। ਬਗੁ = ਬਗਲਾ। ਬਪੁੜਾ = ਵਿਚਾਰਾ। ਨਾਇ = ਨ੍ਹਾਉਂਦਾ ਹੈ। ਕੀਚੜਿ = ਚਿੱਕੜ ਵਿਚ।੧।ਰਹਾਉ। ਰਾਗ ਧਨਾਸਰੀ, ਘਰ ੨ ਵਿੱਚ ਗੁਰੂ ਨਾਨਕਦੇਵ ਜੀ ਦੀ ਅੱਠ-ਬੰਦਾਂ ਵਾਲੀ ਬਾਣੀ। ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। ਗੁਰੂ (ਮਾਨੋ) ਇਕ ਸਮੁੰਦਰ (ਹੈ ਜੋ ਪ੍ਰਭੂ ਦੀ ਸਿਫ਼ਤਿ-ਸਾਲਾਹ ਦੇ) ਰਤਨਾਂ ਨਾਲ ਨਕਾਨਕ ਭਰਿਆ ਹੋਇਆ ਹੈ। ਗੁਰਮੁਖ ਸਿੱਖ (ਉਸ ਸਾਗਰ ਵਿਚੋਂ) ਆਤਮਕ ਜੀਵਨ ਦੇਣ ਵਾਲੀ ਖ਼ੁਰਾਕ (ਪ੍ਰਾਪਤ ਕਰਦੇ ਹਨ ਜਿਵੇਂ ਹੰਸ ਮੋਤੀ) ਚੁਗਦੇ ਹਨ, (ਤੇ ਗੁਰੂ ਤੋਂ) ਦੂਰ ਨਹੀਂ ਰਹਿੰਦੇ। ਪ੍ਰਭੂ ਦੀ ਮੇਹਰ ਅਨੁਸਾਰ ਸੰਤ-ਹੰਸ ਹਰਿ-ਨਾਮ ਰਸ (ਦੀ) ਚੋਗ ਚੁਗਦੇ ਹਨ। (ਗੁਰਸਿੱਖ) ਹੰਸ (ਗੁਰੂ-) ਸਰੋਵਰ ਵਿਚ (ਟਿਕਿਆ ਰਹਿੰਦਾ ਹੈ, ਤੇ) ਜਿੰਦ ਦੇ ਮਾਲਕ ਪ੍ਰਭੂ ਨੂੰ ਲੱਭ ਲੈਂਦਾ ਹੈ।੧। ਵਿਚਾਰਾ ਬਗਲਾ ਛਪੜੀ ਵਿਚ ਕਾਹਦੇ ਲਈ ਨ੍ਹਾਉਂਦਾ ਹੈ? (ਕੁੱਝ ਨਹੀਂ ਖੱਟਦਾ, ਸਗੋਂ ਛਪੜੀ ਵਿਚ ਨ੍ਹਾ ਕੇ) ਚਿੱਕੜ ਵਿਚ ਡੁੱਬਦਾ ਹੈ, (ਉਸ ਦੀ ਇਹ) ਮੈਲ ਦੂਰ ਨਹੀਂ ਹੁੰਦੀ (ਜੇਹੜਾ ਮਨੁੱਖ ਗੁਰੂ-ਸਮੁੰਦਰ ਨੂੰ ਛੱਡ ਕੇ ਦੇਵੀ ਦੇਵਤਿਆਂ ਆਦਿਕ ਹੋਰ ਹੋਰ ਦੇ ਆਸਰੇ ਭਾਲਦਾ ਹੈ ਉਹ, ਮਾਨੋ, ਛਪੜੀ ਵਿਚ ਹੀ ਨ੍ਹਾ ਰਿਹਾ ਹੈ। ਉਥੋਂ ਉਹ ਹੋਰ ਮਾਇਆ-ਮੋਹ ਦੀ ਮੈਲ ਸਹੇੜ ਲੈਂਦਾ ਹੈ)।੧।ਰਹਾਉ। राग धनासरी, घर २ में गुरु नानक देव जी की आठ-बंदो वाली बाणी। अकाल पुरख एक है और सतगुरु की कृपा द्वारा मिलता है। गुरु (मानो) एक सागर (है जो प्रभु की सिफत सलाह के) रत्नों से लाबा-लब भरा हुआ है। गुरमुख सिख (उस सागर में) aatimik जीवन dene वाली खुराक (प्राप्त करते हैं जैसे हंस मोती) चुगते हैं, (और गुरु से) दूर नहीं रहते। प्रभु की कृपा अनुसार संत-हंस हरी-नाम रस (की) चोग चुगते हैं। (गुरसिख) हंस (गुरु-) सरोवर में (टिके रहते हैं, और) जिंद के मालिक प्रभु को ढूंढ़ लेते हैं।१। बेचारा बगुला तालाब में किस लिए नहाता है? (कुछ नहीं कमाता, बलिकी, तालाब में नहा कर) कीचड़ में डूबता है, (उस की यह) मैल दूर नहीं होती (जो मनुख गुरु-सागर को छोड़ कर देवी देवता आदि और और सहारे खोजते हैं वह, मानो तालाब में ही नहा रहे हैं। वहाँ वह और माया-मोह की मैल खिंच लेते हैं।१।रहाउ। । www.facebook.com/GurbaniThoughtOfTheDay ( Waheguru Ji Ka Khalsa, Waheguru Ji Ki Fathe ) ਗੱਜ-ਵੱਜ ਕੇ ਫਤਹਿ ਬੁਲਾਓ ਜੀ ! ਵਾਹਿਗੁਰੂ ਜੀ ਕਾ ਖਾਲਸਾ !! ਵਾਹਿਗੁਰੂ ਜੀ ਕੀ ਫਤਹਿ !! ਗੁਰੂ ਸੰਗਤ ਜੀ ਅੱਜ ਗੁਰੁਦਆਰਾ ਸਾਹਿਬ ਜਾ ਕੇ ਗੁਰੂ ਸਾਹਿਬ ਦੇ ਦਰਸ਼ਨ ਜਰੂਰ ਕਰਨਾ ਜੀ। गुरु सँगत जी आज गुरुद्वारा साहिब जा कर गुरु साहिब के दर्शन जरूर करना जी।

Image

AMRITVELE DA HUKAMNAMA SRI DARBAR SAHIB SRI AMRITSAR, ANG-568, 01-May-2019 www.facebook.com/HukamnamaSriDarbarSahibSriAmritsar ਵਡਹੰਸੁ ਮਹਲਾ ੩ ॥ ਗੁਰਮੁਖਿ ਸਭੁ ਵਾਪਾਰੁ ਭਲਾ ਜੇ ਸਹਜੇ ਕੀਜੈ ਰਾਮ ॥ ਅਨਦਿਨੁ ਨਾਮੁ ਵਖਾਣੀਐ ਲਾਹਾ ਹਰਿ ਰਸੁ ਪੀਜੈ ਰਾਮ ॥ ਲਾਹਾ ਹਰਿ ਰਸੁ ਲੀਜੈ ਹਰਿ ਰਾਵੀਜੈ ਅਨਦਿਨੁ ਨਾਮੁ ਵਖਾਣੈ ॥ ਗੁਣ ਸੰਗ੍ਰਹਿ ਅਵਗਣ ਵਿਕਣਹਿ ਆਪੈ ਆਪੁ ਪਛਾਣੈ ॥ ਗੁਰਮਤਿ ਪਾਈ ਵਡੀ ਵਡਿਆਈ ਸਚੈ ਸਬਦਿ ਰਸੁ ਪੀਜੈ ॥ ਨਾਨਕ ਹਰਿ ਕੀ ਭਗਤਿ ਨਿਰਾਲੀ ਗੁਰਮੁਖਿ ਵਿਰਲੈ ਕੀਜੈ ॥੧॥ ਗੁਰਮੁਖਿ ਖੇਤੀ ਹਰਿ ਅੰਤਰਿ ਬੀਜੀਐ ਹਰਿ ਲੀਜੈ ਸਰੀਰਿ ਜਮਾਏ ਰਾਮ ॥ ਆਪਣੇ ਘਰ ਅੰਦਰਿ ਰਸੁ ਭੁੰਚੁ ਤੂ ਲਾਹਾ ਲੈ ਪਰਥਾਏ ਰਾਮ ॥ ਲਾਹਾ ਪਰਥਾਏ ਹਰਿ ਮੰਨਿ ਵਸਾਏ ਧਨੁ ਖੇਤੀ ਵਾਪਾਰਾ ॥ ਹਰਿ ਨਾਮੁ ਧਿਆਏ ਮੰਨਿ ਵਸਾਏ ਬੂਝੈ ਗੁਰ ਬੀਚਾਰਾ ॥ ਮਨਮੁਖ ਖੇਤੀ ਵਣਜੁ ਕਰਿ ਥਾਕੇ ਤ੍ਰਿਸਨਾ ਭੁਖ ਨ ਜਾਏ ॥ ਨਾਨਕ ਨਾਮੁ ਬੀਜਿ ਮਨ ਅੰਦਰਿ ਸਚੈ ਸਬਦਿ ਸੁਭਾਏ ॥੨॥ वडहंसु महला ३ ॥ गुरमुखि सभु वापारु भला जे सहजे कीजै राम ॥ अनदिनु नामु वखाणीऐ लाहा हरि रसु पीजै राम ॥ लाहा हरि रसु लीजै हरि रावीजै अनदिनु नामु वखाणै ॥ गुण संग्रहि अवगण विकणहि आपै आपु पछाणै ॥ गुरमति पाई वडी वडिआई सचै सबदि रसु पीजै ॥ नानक हरि की भगति निराली गुरमुखि विरलै कीजै ॥१॥ गुरमुखि खेती हरि अंतरि बीजीऐ हरि लीजै सरीरि जमाए राम ॥ आपणे घर अंदरि रसु भुंचु तू लाहा लै परथाए राम ॥ लाहा परथाए हरि मंनि वसाए धनु खेती वापारा ॥ हरि नामु धिआए मंनि वसाए बूझै गुर बीचारा ॥ मनमुख खेती वणजु करि थाके त्रिसना भुख न जाए ॥ नानक नामु बीजि मन अंदरि सचै सबदि सुभाए ॥२॥ Wadahans, Third Mehl: All dealings of the Gurmukh are good, if they are accomplished with poise and grace. Night and day, he repeats the Naam, the Name of the Lord, and he earns his profits, drinking in the subtle essence of the Lord. He earns the profit of the subtle essence of the Lord, meditating on the Lord, and repeating the Naam, night and day. He gathers in merits, and eliminates demerits, and realizes his own self. Under Guru's Instruction, he is blessed with glorious greatness; he drinks in the essence of the True Word of the Shabad. O Nanak, devotional worship of the Lord is wonderful, but only a few Gurmukhs perform it. ||1|| As Gurmukh, plant the crop of the Lord within the field of your body, and let it grow. Within the home of your own being, enjoy the Lord's subtle essence, and earn profits in the world hereafter. This profit is earned by enshrining the Lord within your mind; blessed is this farming and trade. Meditating on the Lord's Name, and enshrining Him within your mind, you shall come to understand the Guru's Teachings. The self-willed manmukhs have grown weary of this farming and trade; their hunger and thirst will not go away. O Nanak, plant the seed of the Name within your mind, and adorn yourself with the True Word of the Shabad. ||2|| ਪਦਅਰਥ:- ਗੁਰਮੁਖਿ—ਗੁਰੂ ਦੀ ਸਰਨ ਪੈ ਕੇ। ਵਾਪਾਰੁ—ਨਾਮ ਦਾ ਵਣਜ। ਸਹਜੇ—ਆਤਮਕ ਅਡੋਲਤਾ ਵਿਚ। ਅਨਦਿਨੁ—ਹਰ ਰੋਜ਼, ਹਰ ਵੇਲੇ। ਵਖਾਣੀਐ—ਉਚਾਰਨਾ ਚਾਹੀਦਾ ਹੈ। ਲਾਹਾ—ਲਾਭ। ਪੀਜੈ—ਪੀਣਾ ਚਾਹੀਦਾ ਹੈ। ਰਾਵੀਜੈ—ਹਿਰਦੇ ਵਿਚ ਵਸਾਣਾ ਚਾਹੀਦਾ ਹੈ। ਵਖਾਣੈ—ਉਚਾਰਦਾ ਹੈ। ਸੰਗ੍ਰਹਿ—ਇਕੱਠੇ ਕਰ ਕੇ। ਆਪੈ ਆਪੁ—ਆਪਣੇ ਆਪ ਨੂੰ। ਵਿਕਣਹਿ—ਵਿਕ ਜਾਂਦੇ ਹਨ, ਦੂਰ ਹੋ ਜਾਂਦੇ ਹਨ। ਨਿਰਾਲੀ—ਅਨੋਖੀ।1। ਅਰਥ:- ਹੇ ਭਾਈ! ਜੇ ਗੁਰੂ ਦੀ ਰਾਹੀਂ ਆਤਮਕ ਅਡੋਲਤਾ ਵਿਚ ਟਿਕ ਕੇ (ਹਰਿ-ਨਾਮ ਦਾ) ਵਪਾਰ ਕੀਤਾ ਜਾਏ, ਤਾਂ ਇਹ ਸਾਰਾ ਵਪਾਰ ਮਨੁੱਖ ਲਈ ਭਲਾ ਹੁੰਦਾ ਹੈ। ਹੇ ਭਾਈ! ਪਰਮਾਤਮਾ ਦਾ ਨਾਮ ਹਰ ਵੇਲੇ ਉਚਾਰਨਾ ਚਾਹੀਦਾ ਹੈ, ਪ੍ਰਭੂ ਦੇ ਨਾਮ ਦਾ ਰਸ ਪੀਣਾ ਚਾਹੀਦਾ ਹੈ—ਇਹੀ ਹੈ ਮਨੁੱਖਾ ਜਨਮ ਦੀ ਖੱਟੀ। ਹਰਿ-ਨਾਮ ਦਾ ਸੁਆਦ ਲੈਣਾ ਚਾਹੀਦਾ ਹੈ, ਹਰਿ-ਨਾਮ ਹਿਰਦੇ ਵਿਚ ਵਸਾਣਾ ਚਾਹੀਦਾ ਹੈ—ਇਹੀ ਮਨੁੱਖਾ ਜਨਮ ਦਾ ਲਾਭ ਹੈ। ਜੇਹੜਾ ਮਨੁੱਖ ਹਰ ਵੇਲੇ ਪ੍ਰਭੂ ਦਾ ਨਾਮ ਉਚਾਰਦਾ ਹੈ, ਉਹ (ਆਪਣੇ ਅੰਦਰ ਆਤਮਕ) ਗੁਣ ਇਕੱਠੇ ਕਰ ਕੇ ਆਪਣੇ ਆਤਮਕ ਜੀਵਨ ਨੂੰ ਪਰਖਦਾ ਰਹਿੰਦਾ ਹੈ, (ਇਸ ਤਰ੍ਹਾਂ ਉਸ ਦੇ ਸਾਰੇ) ਔਗੁਣ ਦੂਰ ਹੋ ਜਾਂਦੇ ਹਨ। ਹੇ ਭਾਈ! ਜਿਸ ਮਨੁੱਖ ਨੇ ਗੁਰੂ ਦੀ ਸਿੱਖਿਆ ਹਾਸਲ ਕਰ ਲਈ, ਉਸ ਨੂੰ ਬੜੀ ਇੱਜ਼ਤ ਪ੍ਰਾਪਤ ਹੋਈ। ਹੇ ਭਾਈ! ਸਦਾ-ਥਿਰ ਪ੍ਰਭੂ ਦੀ ਸਿਫ਼ਤਿ-ਸਾਲਾਹ ਦੇ ਸ਼ਬਦ ਵਿਚ ਜੁੜ ਕੇ ਹਰਿ-ਨਾਮ-ਰਸ ਪੀਣਾ ਚਾਹੀਦਾ ਹੈ। ਹੇ ਨਾਨਕ! ਪਰਮਾਤਮਾ ਦੀ ਭਗਤੀ ਇਕ ਅਸਚਰਜ ਦਾਤਿ ਹੈ, ਪਰ ਕਿਸੇ ਵਿਰਲੇ ਮਨੁੱਖ ਨੇ ਗੁਰੂ ਦੀ ਸਰਨ ਪੈ ਕੇ ਭਗਤੀ ਕੀਤੀ ਹੈ।1। अर्थ :-हे भाई ! अगर गुरु के द्वारा आत्मिक अढ़ोलता में टिक के (हरि-नाम का) व्यापार किया जाए, तो यह सारा व्यापार मनुख के लिए भला होता है । हे भाई ! परमात्मा का नाम हर समय उच्चारना चाहिए, भगवान के नाम का रस पीणा चाहिए-यही है मनुष्य के जन्म की कमाई । हरि-नाम का स्वाद लेना चाहिए, हरि-नाम हृदय में बसाना चाहिए-यही मनुष्य के जन्म का लाभ है । जो मनुख हर समय भगवान का नाम उच्चारण करता है, वह (अपने अंदर आत्मिक) गुण इक्कठे कर के अपने आत्मिक जीवन को परखता रहता है, (इस तरह उस के सारे) औगुण दूर हो जाते हैं । हे भाई ! जिस मनुख ने गुरु की शिक्षा हासिल कर ली, उस को बड़ी इज्ज़त प्राप्त हुई । हे भाई ! सदा-थिर भगवान की सिफ़त-सालाह के शब्द में जुड़ के हरि-नाम-रस पीणा चाहिए । हे नानक ! परमात्मा की भक्ति एक आश्चर्ज दाति है, पर किसी विरले मनुख ने गुरु की शरण में आकर भक्ति की है ।1 । www.facebook.com/GurbaniThoughtOfTheDay Sewadaar 9873626789 ( Wahguru Ji Ka Khalsa, Wahguru Ji Ki Fateh ) ਗੱਜ-ਵੱਜ ਕੇ ਫਤਹਿ ਬੁਲਾਓ ਜੀ ! ਵਾਹਿਗੁਰੂ ਜੀ ਕਾ ਖਾਲਸਾ !! ਵਾਹਿਗੁਰੂ ਜੀ ਕੀ ਫਤਹਿ !!

Image

AMRITVELE DA HUKAMNAMA SRI DARBAR SAHIB SRI AMRITSAR, ANG 675, 30-Apr-2019 www.facebook.com/HukamnamaSriDarbarSahibSriAmritsar ਧਨਾਸਰੀ ਮਹਲਾ ੫ ॥ ਮੇਰਾ ਲਾਗੋ ਰਾਮ ਸਿਉ ਹੇਤੁ ॥ ਸਤਿਗੁਰੁ ਮੇਰਾ ਸਦਾ ਸਹਾਈ ਜਿਨਿ ਦੁਖ ਕਾ ਕਾਟਿਆ ਕੇਤੁ ॥੧॥ ਰਹਾਉ ॥ ਹਾਥ ਦੇਇ ਰਾਖਿਓ ਅਪੁਨਾ ਕਰਿ ਬਿਰਥਾ ਸਗਲ ਮਿਟਾਈ ॥ ਨਿੰਦਕ ਕੇ ਮੁਖ ਕਾਲੇ ਕੀਨੇ ਜਨ ਕਾ ਆਪਿ ਸਹਾਈ ॥੧॥ ਸਾਚਾ ਸਾਹਿਬੁ ਹੋਆ ਰਖਵਾਲਾ ਰਾਖਿ ਲੀਏ ਕੰਠਿ ਲਾਇ ॥ ਨਿਰਭਉ ਭਏ ਸਦਾ ਸੁਖ ਮਾਣੇ ਨਾਨਕ ਹਰਿ ਗੁਣ ਗਾਇ ॥੨॥੧੭॥ धनासरी महला ५ ॥ मेरा लागो राम सिउ हेतु ॥ सतिगुरु मेरा सदा सहाई जिनि दुख का काटिआ केतु ॥१॥ रहाउ ॥ हाथ देइ राखिओ अपुना करि बिरथा सगल मिटाई ॥ निंदक के मुख काले कीने जन का आपि सहाई ॥१॥ साचा साहिबु होआ रखवाला राखि लीए कंठि लाइ ॥ निरभउ भए सदा सुख माणे नानक हरि गुण गाइ ॥२॥१७॥ Dhanaasaree, Fifth Mehl: I have fallen in love with the Lord. My True Guru is always my help and support; He has torn down the banner of pain. ||1||Pause|| Giving me His hand, He has protected me as His own, and removed all my troubles. He has blackened the faces of the slanderers, and He Himself has become the help and support of His humble servant. ||1|| The True Lord and Master has become my Saviour; hugging me close in His embrace, He has saved me. Nanak has become fearless, and he enjoys eternal peace, singing the Glorious Praises of the Lord. ||2||17|| ਲਾਗੋ = ਲੱਗ ਗਿਆ ਹੈ । ਸਿਉ = ਨਾਲ। ਹੇਤੁ = ਪਿਆਰ। ਸਹਾਈ = ਮਦਦਗਾਰ। ਜਿਨਿ = ਜਿਸ (ਗੁਰੂ) ਨੇ। ਕੇਤੁ = ਝੰਡਾ, ਬੋਦੀ ਵਾਲਾ ਤਾਰਾ ਜੋ ਮਨਹੂਸ ਸਮਝਿਆ ਜਾਂਦਾ ਹੈ ॥੧॥ ਦੇਇ = ਦੇ ਕੇ। ਕਰਿ = ਬਣਾ ਕੇ। ਬਿਰਥਾ = {व्यथा} ਪੀੜ, ਦਰਦ। ਸਗਲ = ਸਾਰੀ। ਨਿੰਦਕ ਕੇ ਮੁਖ = ਨਿੰਦਕਾਂ ਦੇ ਮੂੰਹ। ਜਨ = ਸੇਵਕ ॥੧॥ ਸਾਚਾ = ਸਦਾ ਕਾਇਮ ਰਹਿਣ ਵਾਲਾ। ਕੰਠਿ = ਗਲ ਨਾਲ। ਮਾਣੇ = ਮਾਣਿ, ਮਾਣ। ਸੁਖ = ਆਤਮਕ ਆਨੰਦ। ਗਾਇ = ਗਾ ਕੇ ॥੨॥੧੭॥ ਹੇ ਭਾਈ! (ਉਸ ਗੁਰੂ ਦੀ ਕਿਰਪਾ ਨਾਲ) ਮੇਰਾ ਪਰਮਾਤਮਾ ਨਾਲ ਪਿਆਰ ਬਣ ਗਿਆ ਹੈ , ਉਹ ਗੁਰੂ ਮੇਰਾ ਭੀ ਸਦਾ ਲਈ ਮਦਦਗਾਰ ਬਣ ਗਿਆ ਹੈ, ਜਿਸ ਗੁਰੂ ਨੇ (ਸਰਨ ਆਏ ਹਰੇਕ ਮਨੁੱਖ ਦਾ) ਬੋਦੀ ਵਾਲਾ ਤਾਰਾ ਹੀ ਸਦਾ ਕੱਟ ਦਿੱਤਾ ਹੈ (ਜੇਹੜਾ ਗੁਰੂ ਹਰੇਕ ਸਰਨ ਆਏ ਮਨੁੱਖ ਦੇ ਦੁੱਖਾਂ ਦੀ ਜੜ੍ਹ ਹੀ ਕੱਟ ਦੇਂਦਾ ਹੈ) ॥੧॥ ਰਹਾਉ॥ (ਹੇ ਭਾਈ! ਉਹ ਪਰਮਾਤਮਾ ਆਪਣੇ ਸੇਵਕਾਂ ਨੂੰ ਆਪਣੇ) ਹੱਥ ਦੇ ਕੇ (ਦੁੱਖਾਂ ਤੋਂ) ਬਚਾਂਦਾ ਹੈ, (ਸੇਵਕਾਂ ਨੂੰ) ਆਪਣੇ ਬਣਾ ਕੇ ਉਹਨਾਂ ਦਾ ਸਾਰਾ ਦੁੱਖ-ਦਰਦ ਮਿਟਾ ਦੇਂਦਾ ਹੈ। ਪਰਮਾਤਮਾ ਆਪਣੇ ਸੇਵਕਾਂ ਦਾ ਆਪ ਮਦਦਗਾਰ ਬਣਦਾ ਹੈ, ਤੇ, ਉਹਨਾਂ ਦੀ ਨਿੰਦਾ ਕਰਨ ਵਾਲਿਆਂ ਦੇ ਮੂੰਹ ਕਾਲੇ ਕਰਦਾ ਹੈ ॥੧॥ ਸਦਾ ਕਾਇਮ ਰਹਿਣ ਵਾਲਾ ਮਾਲਕ (ਆਪਣੇ ਸੇਵਕਾਂ ਦਾ ਆਪ) ਰਾਖਾ ਬਣਦਾ ਹੈ, ਉਹਨਾਂ ਨੂੰ ਆਪਣੇ ਗਲ ਨਾਲ ਲਾ ਕੇ ਰੱਖਦਾ ਹੈ। ਹੇ ਨਾਨਕ! ਪਰਮਾਤਮਾ ਦੇ ਸੇਵਕ ਪਰਮਾਤਮਾ ਦੇ ਗੁਣ ਗਾ ਗਾ ਕੇ, ਤੇ, ਸਦਾ ਆਤਮਕ ਆਨੰਦ ਮਾਣ ਕੇ (ਦੁੱਖਾਂ ਕਲੇਸ਼ਾਂ ਵਲੋਂ) ਨਿਡਰ ਹੋ ਜਾਂਦੇ ਹਨ ॥੨॥੧੭॥ हे भाई (उस गुरु की कृपा से) मेरा परमात्मा के साथ प्यार बन गया है, वह गुरु मेरा भी सदा की लिए मददगार बन गया है, जिस गुरु ने (सरन आये हरेक मनुखj का) पुच्शल वाला तारा ही सदा काट दिया है (जो गुरु हरेक सरन आये मनुख के दुःख की जड़ ही काट देता है)॥१॥ रहाउ॥ (हे भाई! वह परमात्मा अपने सेवकों को अपने) हाथ दे कर (दुखों से) बचाता है, (सेवकों को) अपना बना के उनका सारा दुःख-दर्द मिटा देता है। परमात्मा अपने सेवकों का आप मददगार बनता है, और, उनकी निंदा करने वालों के मुहं काले करता है॥१॥ सदा कायम रहने वाला मालिक (अपने सेवकों का आप) रखा बनता है, उनको अपने कंठ से लगा कर रखता है। हे नानक! परमात्मा के सेवक परमात्मा के गुण गा गा कर, और, सदा आत्मिक आनंद मना कर (दुखों क्लेशों से) सदा के लिए निडर हो जाते हैं॥२॥१७॥ www.facebook.com/GurbaniThoughtOfTheDay ( Wahguru Ji Ka Khalsa, Wahguru Ji Ki Fateh ) ਗੱਜ-ਵੱਜ ਕੇ ਫਤਹਿ ਬੁਲਾਓ ਜੀ ! ਵਾਹਿਗੁਰੂ ਜੀ ਕਾ ਖਾਲਸਾ !! ਵਾਹਿਗੁਰੂ ਜੀ ਕੀ ਫਤਹਿ !!

Image

AMRITVELE DA HUKAMNAMA SRI DARBAR SAHIB SRI AMRITSAR, ANG 702, 29-May-2019 www.facebook.com/HukamnamaSriDarbarSahibSriAmritsar ਜੈਤਸਰੀ ਮਹਲਾ ੫ ॥ ਆਏ ਅਨਿਕ ਜਨਮ ਭ੍ਰਮਿ ਸਰਣੀ ॥ ਉਧਰੁ ਦੇਹ ਅੰਧ ਕੂਪ ਤੇ ਲਾਵਹੁ ਅਪੁਨੀ ਚਰਣੀ ॥੧॥ ਰਹਾਉ ॥ ਗਿਆਨੁ ਧਿਆਨੁ ਕਿਛੁ ਕਰਮੁ ਨ ਜਾਨਾ ਨਾਹਿਨ ਨਿਰਮਲ ਕਰਣੀ ॥ ਸਾਧਸੰਗਤਿ ਕੈ ਅੰਚਲਿ ਲਾਵਹੁ ਬਿਖਮ ਨਦੀ ਜਾਇ ਤਰਣੀ ॥੧॥ ਸੁਖ ਸੰਪਤਿ ਮਾਇਆ ਰਸ ਮੀਠੇ ਇਹ ਨਹੀ ਮਨ ਮਹਿ ਧਰਣੀ ॥ ਹਰਿ ਦਰਸਨ ਤ੍ਰਿਪਤਿ ਨਾਨਕ ਦਾਸ ਪਾਵਤ ਹਰਿ ਨਾਮ ਰੰਗ ਆਭਰਣੀ ॥੨॥੮॥੧੨॥ जैतसरी महला ५ ॥ आए अनिक जनम भ्रमि सरणी ॥ उधरु देह अंध कूप ते लावहु अपुनी चरणी ॥१॥ रहाउ ॥ गिआनु धिआनु किछु करमु न जाना नाहिन निरमल करणी ॥ साधसंगति कै अंचलि लावहु बिखम नदी जाइ तरणी ॥१॥ सुख स्मपति माइआ रस मीठे इह नही मन महि धरणी ॥ हरि दरसन त्रिपति नानक दास पावत हरि नाम रंग आभरणी ॥२॥८॥१२॥ Jaitsree, Fifth Mehl: After wandering through so many incarnations, I have come to Your Sanctuary. Save me - lift my body up out of the deep, dark pit of the world, and attach me to Your feet. ||1||Pause|| I do not know anything about spiritual wisdom, meditation or karma, and my way of life is not clean and pure. Please attach me to the hem of the robe of the Saadh Sangat, the Company of the Holy; help me to cross over the terrible river. ||1|| Comforts, riches and the sweet pleasures of Maya - do not implant these within your mind. Slave Nanak is satisfied and satiated by the Blessed Vision of the Lord's Darshan; his only ornamentation is the love of the Lord's Name. ||2||8||12|| ਭ੍ਰਮਿ = ਭਟਕ ਕੇ, ਭੌਂ ਕੇ। ਉਧਰੁ = ਬਚਾ ਲੈ। ਦੇਹ = ਸਰੀਰ, ਗਿਆਨ-ਇੰਦ੍ਰੇ। ਅੰਧ = ਅੰਨ੍ਹਾ, ਘੁੱਪ ਹਨੇਰਾ। ਕੂਪ = ਖੂਹ। ਤੇ = ਤੋਂ।੧।ਰਹਾਉ। ਗਿਆਨੁ = ਆਤਮਕ ਜੀਵਨ ਦੀ ਸੂਝ। ਧਿਆਨੁ = ਜੁੜੀ ਸੁਰਤਿ। ਕਰਮੁ = ਧਰਮ ਦਾ ਕੰਮ। ਨ ਜਾਨਾ = ਨ ਜਾਨਾਂ, ਮੈਂ ਨਹੀਂ ਜਾਣਦਾ। ਕਰਣੀ = ਕਰਤੱਬ, ਆਚਰਣ। ਕੈ ਅੰਚਲਿ = ਦੇ ਪੱਲੇ ਨਾਲ। ਬਿਖਮ = ਔਖੀ। ਜਾਇ ਤਰਣੀ = ਤਰੀ ਜਾ ਸਕੇ।੧। ਸੰਪਤਿ = ਧਨ। ਮਹਿ = ਵਿਚ। ਤ੍ਰਿਪਤਿ = ਰੱਜ, ਸੰਤੋਖ। ਆਭਰਣੀ = ਗਹਣੇ ॥੨॥੮॥੧੨॥ ਹੇ ਪ੍ਰਭੂ! ਅਸੀਂ ਜੀਵ ਕਈ ਜਨਮਾਂ ਵਿਚ ਭੌਂ ਕੇ ਹੁਣ ਤੇਰੀ ਸਰਨ ਆਏ ਹਾਂ। ਸਾਡੇ ਸਰੀਰ ਨੂੰ (ਮਾਇਆ ਦੇ ਮੋਹ ਦੇ) ਘੁੱਪ ਹਨੇਰੇ ਖੂਹ ਤੋਂ ਬਚਾ ਲੈ, ਆਪਣੇ ਚਰਨਾਂ ਵਿਚ ਜੋੜੀ ਰੱਖ।੧।ਰਹਾਉ। ਹੇ ਪ੍ਰਭੂ! ਮੈਨੂੰ ਆਤਮਕ ਜੀਵਨ ਦੀ ਸੂਝ ਨਹੀਂ, ਮੇਰੀ ਸੁਰਤਿ ਤੇਰੇ ਚਰਨਾਂ ਵਿਚ ਜੁੜੀ ਨਹੀਂ ਰਹਿੰਦੀ, ਮੈਨੂੰ ਕੋਈ ਚੰਗਾ ਕੰਮ ਕਰਨਾ ਨਹੀਂ ਆਉਂਦਾ, ਮੇਰਾ ਕਰਤੱਬ ਭੀ ਸੁੱਚਾ ਨਹੀਂ ਹੈ। ਹੇ ਪ੍ਰਭੂ! ਮੈਨੂੰ ਸਾਧ ਸੰਗਤਿ ਦੇ ਲੜ ਲਾ ਦੇ, ਤਾ ਕਿ ਇਹ ਔਖੀ (ਸੰਸਾਰ-) ਨਦੀ ਤਰੀ ਜਾ ਸਕੇ।੧। ਦੁਨੀਆ ਦੇ ਸੁਖ, ਧਨ, ਮਾਇਆ ਦੇ ਮਿੱਠੇ ਸੁਆਦ- ਪਰਮਾਤਮਾ ਦੇ ਦਾਸ ਇਹਨਾਂ ਪਦਾਰਥਾਂ ਨੂੰ (ਆਪਣੇ) ਮਨ ਵਿਚ ਨਹੀਂ ਵਸਾਂਦੇ। ਹੇ ਨਾਨਕ! ਪਰਮਾਤਮਾ ਦੇ ਦਰਸਨ ਨਾਲ ਹੀ ਉਹ ਸੰਤੋਖ ਹਾਸਲ ਕਰਦੇ ਹਨ, ਪਰਮਾਤਮਾ ਦੇ ਨਾਮ ਦਾ ਪਿਆਰ ਹੀ ਉਹਨਾਂ (ਦੇ ਜੀਵਨ) ਦਾ ਗਹਣਾ ਹੈ ॥੨॥੮॥੧੨॥ हे प्रभु! हम जीव कई जन्मो से गुज़र कर अब तेरी सरन में आये हैं। हमारे सरीर को (माया के मोह के) घोर अँधेरे कुँए से बचा ले, आपने चरणों में जोड़े रख।१।रहाउ। हे प्रभु! मुझे आत्मिक जीवन की कोई समझ नहीं है, मेरी सुरत तेरे चरणों में जुडी नहीं रहती, मुझे कोई अच्छा काम करना नहीं आता, मेरा आचरण भी पवित्र नहीं है। हे प्रभु! हे प्रभु मुझे साध सांगत के चरणों मे लगा दे, ताकि यह मुश्किल (संसार) नदी पार की जा सके।१। दुनिया के सुख, धन, माया के मीठे स्वाद-परमात्मा के दास इन पदार्थों को (अपने) मन में नहीं बसाते। हे नानक! परमात्मा के दर्शन से ही वह संतोख साहिल करते हैं, परमात्मा के नाम का प्यार ही उनके जीवन का गहना है॥२॥८॥१२॥ www.facebook.com/GurbaniThoughtOfTheDay ( Wahguru Ji Ka Khalsa, Wahguru Ji Ki Fathe ) ਗੱਜ-ਵੱਜ ਕੇ ਫਤਹਿ ਬੁਲਾਓ ਜੀ ! ਵਾਹਿਗੁਰੂ ਜੀ ਕਾ ਖਾਲਸਾ !! ਵਾਹਿਗੁਰੂ ਜੀ ਕੀ ਫਤਹਿ !!

Image