Posts

Showing posts from June 9, 2019

AMRIT VELE DA HUKAMNAMA SRI DARBAR SAHIB SRI AMRITSAR, ANG 709, 15-Jun-2019 www.facebook.com/HukamnamaSriDarbarSahibSriAmritsar ਸਲੋਕ ॥ ਸੰਤ ਉਧਰਣ ਦਇਆਲੰ ਆਸਰੰ ਗੋਪਾਲ ਕੀਰਤਨਹ ॥ ਨਿਰਮਲੰ ਸੰਤ ਸੰਗੇਣ ਓਟ ਨਾਨਕ ਪਰਮੇਸੁਰਹ ॥੧॥ ਚੰਦਨ ਚੰਦੁ ਨ ਸਰਦ ਰੁਤਿ ਮੂਲਿ ਨ ਮਿਟਈ ਘਾਂਮ ॥ ਸੀਤਲੁ ਥੀਵੈ ਨਾਨਕਾ ਜਪੰਦੜੋ ਹਰਿ ਨਾਮੁ ॥੨॥ सलोक ॥ संत उधरण दइआलं आसरं गोपाल कीरतनह ॥ निरमलं संत संगेण ओट नानक परमेसुरह ॥१॥ चंदन चंदु न सरद रुति मूलि न मिटई घांम ॥ सीतलु थीवै नानका जपंदड़ो हरि नामु ॥२॥ Shalok: The Merciful Lord is the Savior of the Saints; their only support is to sing the Kirtan of the Lord's Praises. One becomes immaculate and pure, by associating with the Saints, O Nanak, and taking the Protection of the Transcendent Lord. ||1|| The burning of the heart is not dispelled at all, by sandalwood paste, the moon, or the cold season. It only becomes cool, O Nanak, by chanting the Name of the Lord. ||2|| ਸੰਤ ਉਧਰਣ = ਸੰਤਾਂ ਨੂੰ (ਵਿਕਾਰਾਂ ਦੀ ਤਪਸ਼ ਤੋਂ) ਬਚਾਉਣ ਵਾਲਾ। ਦਇਆਲੰ = ਦਿਆਲ ਪ੍ਰਭੂ। ਆਸਰੰ ਗੋਪਾਲ ਕੀਰਤਨਹ = (ਜਿਨ੍ਹਾਂ ਨੂੰ) ਗੋਪਾਲ ਦੇ ਕੀਰਤਨ ਦਾ ਆਸਰਾ ਹੈ, ਜਿਨ੍ਹਾਂ ਨੇ ਗੋਪਾਲ ਦੇ ਕੀਰਤਨ ਨੂੰ ਆਪਣੇ ਜੀਵਨ ਦਾ ਸਹਾਰਾ ਬਣਾਇਆ ਹੈ। ਸੰਤ ਸੰਗੇਣ = (ਉਹਨਾਂ) ਸੰਤਾਂ ਦੀ ਸੰਗਤਿ ਕੀਤਿਆਂ।੧। ਸਰਦ ਰੁਤਿ = ਠੰਢੀ ਰੁੱਤ। ਘਾਂਮ = ਮਨ ਦੀ ਤਪਸ਼। ਸੀਤਲੁ = ਸ਼ਾਂਤ, ਠੰਢਾ।੨। ਜੋ ਸੰਤ ਜਨ ਗੋਪਾਲ-ਪ੍ਰਭੂ ਦੇ ਕੀਰਤਨ ਨੂੰ ਆਪਣੇ ਜੀਵਨ ਦਾ ਸਹਾਰਾ ਬਣਾ ਲੈਂਦੇ ਹਨ, ਦਿਆਲ ਪ੍ਰਭੂ ਉਹਨਾਂ ਸੰਤਾਂ ਨੂੰ (ਮਾਇਆ ਦੀ ਤਪਸ਼ ਤੋਂ) ਬਚਾ ਲੈਂਦਾ ਹੈ, ਉਹਨਾਂ ਸੰਤਾਂ ਦੀ ਸੰਗਤਿ ਕੀਤਿਆਂ ਪਵਿਤ੍ਰ ਹੋ ਜਾਈਦਾ ਹੈ। ਹੇ ਨਾਨਕ! (ਤੂੰ ਭੀ ਅਜੇਹੇ ਗੁਰਮੁਖਾਂ ਦੀ ਸੰਗਤਿ ਵਿਚ ਰਹਿ ਕੇ) ਪਰਮੇਸਰ ਦਾ ਪੱਲਾ ਫੜ।੧। ਭਾਵੇਂ ਚੰਦਨ (ਦਾ ਲੇਪ ਕੀਤਾ) ਹੋਵੇ ਚਾਹੇ ਚੰਦ੍ਰਮਾ (ਦੀ ਚਾਨਣੀ) ਹੋਵੇ, ਤੇ ਭਾਵੇਂ ਠੰਢੀ ਰੁੱਤ ਹੋਵੇ-ਇਹਨਾਂ ਦੀ ਰਾਹੀਂ ਮਨ ਦੀ ਤਪਸ਼ ਉੱਕਾ ਹੀ ਮਿਟ ਨਹੀਂ ਸਕਦੀ। ਹੇ ਨਾਨਕ! ਪ੍ਰਭੂ ਦਾ ਨਾਮ ਸਿਮਰਿਆਂ ਹੀ ਮਨੁੱਖ (ਦਾ ਮਨ) ਸ਼ਾਂਤ ਹੁੰਦਾ ਹੈ।੨। जो संत जन गोपाल-प्रभु के कीर्तन को अपना जीवन का सहारा बना लेते हैं, दयाल प्रभु उन संतो को (माया की तपिश से) बचा लेता है। उन संतो की संगत करने से मन शांत हो जाता है। हे नानक! ( तुम भी ऐसे गुरमुखो की संगत में रह के) प्रमाता का पल्लू पकड़।१। चाहे चन्दन (का लेप किया) हो चाहे चाँद (की चांदनी) हो, और चाहे ठंडी रुत हो-इन के द्वारा मन की तपिश कभी शांत नहीं हो सकती। हे नानक! प्रभु का नाम सिमरन करने से ही मन शांत होता है।२। www.facebook.com/GurbaniThoughtOfTheDay ( Wahguru Ji Ka Khalsa, Wahguru Ji Ki Fateh ) ਗੱਜ-ਵੱਜ ਕੇ ਫਤਹਿ ਬੁਲਾਓ ਜੀ ! ਵਾਹਿਗੁਰੂ ਜੀ ਕਾ ਖਾਲਸਾ !! ਵਾਹਿਗੁਰੂ ਜੀ ਕੀ ਫਤਹਿ !! ਗੁਰੂ ਸੰਗਤ ਜੀ, ਅਪਣੇ ਬੱਚਿਆਂ ਨੂੰ ਪੰਜਾਬੀ ਸਿਖਾਓ, ਪੰਜਾਬੀ ਬੋਲੋ ਤੇ ਰੋਜ ਗੁਰੂਦਵਾਰਾ ਸਾਹਿਬ ਜਾਣ ਦੀ ਪ੍ਰੇਰਣਾ ਕਰੋ ਜੀ। गुरु संगत जी, अपने बच्चों को पंजाबी सिखाएं, पंजाबी बोलें और उनको रोज गुरुद्वारा साहिब जाने के लिए प्रोत्साहित करें।

Image

AMRIT VELE DA HUKAMNAMA SRI DARBAR SAHIB SRI AMRITSAR, ANG 857, 14-Jun-2019 www.facebook.com/HukamnamaSriDarbarSahibSriAmritsar ਬਿਲਾਵਲੁ ॥ ਜਨਮ ਮਰਨ ਕਾ ਭ੍ਰਮੁ ਗਇਆ ਗੋਬਿਦ ਲਿਵ ਲਾਗੀ ॥ ਜੀਵਤ ਸੁੰਨਿ ਸਮਾਨਿਆ ਗੁਰ ਸਾਖੀ ਜਾਗੀ ॥੧॥ ਰਹਾਉ ॥ ਕਾਸੀ ਤੇ ਧੁਨਿ ਊਪਜੈ ਧੁਨਿ ਕਾਸੀ ਜਾਈ ॥ ਕਾਸੀ ਫੂਟੀ ਪੰਡਿਤਾ ਧੁਨਿ ਕਹਾਂ ਸਮਾਈ ॥੧॥ ਤ੍ਰਿਕੁਟੀ ਸੰਧਿ ਮੈ ਪੇਖਿਆ ਘਟ ਹੂ ਘਟ ਜਾਗੀ ॥ ਐਸੀ ਬੁਧਿ ਸਮਾਚਰੀ ਘਟ ਮਾਹਿ ਤਿਆਗੀ ॥੨॥ ਆਪੁ ਆਪ ਤੇ ਜਾਨਿਆ ਤੇਜ ਤੇਜੁ ਸਮਾਨਾ ॥ ਕਹੁ ਕਬੀਰ ਅਬ ਜਾਨਿਆ ਗੋਬਿਦ ਮਨੁ ਮਾਨਾ ॥੩॥੧੧॥ बिलावलु ॥ जनम मरन का भ्रमु गइआ गोबिद लिव लागी ॥ जीवत सुंनि समानिआ गुर साखी जागी ॥१॥ रहाउ ॥ कासी ते धुनि ऊपजै धुनि कासी जाई ॥ कासी फूटी पंडिता धुनि कहां समाई ॥१॥ त्रिकुटी संधि मै पेखिआ घट हू घट जागी ॥ ऐसी बुधि समाचरी घट माहि तिआगी ॥२॥ आपु आप ते जानिआ तेज तेजु समाना ॥ कहु कबीर अब जानिआ गोबिद मनु माना ॥३॥११॥ Bilaaval: The illusion of birth and death is gone; I lovingly focus on the Lord of the Universe. In my life, I am absorbed in deep silent meditation; the Guru's Teachings have awakened me. ||1||Pause|| The sound made from bronze, that sound goes into the bronze again. But when the bronze is broken, O Pandit, O religious scholar, where does the sound go then? ||1|| I gaze upon the world, the confluence of the three qualities; God is awake and aware in each and every heart. Such is the understanding revealed to me; within my heart, I have become a detached renunciate. ||2|| I have come to know my own self, and my light has merged in the Light. Says Kabeer, now I know the Lord of the Universe, and my mind is satisfied. ||3||11|| ਪਦਅਰਥ:- ਭ੍ਰਮੁ—ਭਰਮ, ਭਟਕਣਾ, ਗੇੜ। ਗਇਆ—ਮੁੱਕ ਗਿਆ। ਲਿਵ—ਲਗਨ। ਸੁੰਨਿ—ਉਸ ਅਵਸਥਾ ਵਿਚ ਜਿੱਥੇ ਮਾਇਆ ਦੇ ਫੁਰਨਿਆਂ ਵਲੋਂ ਸੁੰਞ ਹੈ, ਅਫੁਰ ਅਵਸਥਾ ਵਿਚ। ਸਾਖੀ—ਸਿੱਖਿਆ ਦੀ ਰਾਹੀਂ। ਗੁਰ ਸਾਖੀ—ਸਤਿਗੁਰੂ ਦੀ ਸਿੱਖਿਆ ਨਾਲ। ਜਾਗੀ—(ਬੁੱਧ) ਜਾਗ ਪਈ ਹੈ।1। ਰਹਾਉ। ਕਾਸੀ—ਕੈਂਹ (ਦਾ ਭਾਂਡਾ)। ਧੁਨਿ—ਅਵਾਜ਼। ਜਾਈ—ਲੀਨ ਹੋ ਜਾਂਦੀ ਹੈ। ਕਾਸੀ ਫੂਟੀ—ਕੈਂਹ ਦਾ ਭਾਂਡਾ ਟੁੱਟਿਆਂ। ਪੰਡਿਤਾ—ਹੇ ਪੰਡਿਤ! ਕਹਾਂ—ਕਿੱਥੇ? ਨੋਟ:- ਕੈਂਹ ਦੇ ਭਾਂਡੇ ਨੂੰ ਠਣਕਾਰੀਏ ਤਾਂ ਇਸ ਵਿਚੋਂ ਅਵਾਜ਼ ਨਿਕਲਦੀ ਹੈ, ਜੇ ਠੋਕਰਨਾ ਛੱਡ ਦੇਈਏ ਤਾਂ ਅਵਾਜ਼ ਭੀ ਮੁੱਕ ਜਾਂਦੀ ਹੈ। ਪਰ ਜਦੋਂ ਭਾਂਡਾ ਟੁੱਟ ਜਾਏ, ਤਾਂ ਠਣਕਾਇਆਂ ਭੀ ਉਹ ਅਵਾਜ਼ ਨਹੀਂ ਨਿਕਲਦੀ। ਸਰੀਰ ਦਾ ਮੋਹ (ਦੇਹ-ਅੱਧਿਆਸ) ਮਾਨੋ, ਕੈਂਹ ਦਾ ਭਾਂਡਾ ਹੈ, ਜਿਤਨਾ ਚਿਰ ਦੇਹ-ਅੱਧਿਆਸ ਮਨੁੱਖ ਦੇ ਅੰਦਰ ਕਾਇਮ ਰਹਿੰਦਾ ਹੈ, ਦੁਨੀਆ ਦੇ ਪਦਾਰਥ ਗਿਆਨ-ਇੰਦ੍ਰਿਆਂ ਨੂੰ ਠੋਕਰਾਂ ਲਾਉਂਦੇ ਹਨ, ਤੇ ਮਨ ਵਿਚੋਂ ਤ੍ਰਿਸ਼ਨਾ ਦੀ ਸੁਰ ਛਿੜੀ ਹੀ ਰਹਿੰਦੀ ਹੈ। ਪਰ ਜਦੋਂ ਸਰੀਰ ਦਾ ਮੋਹ ਮੁੱਕ ਜਾਏ, ਨਾਹ ਕੋਈ ਪਦਾਰਥ ਇੰਦ੍ਰਿਆਂ ਨੂੰ ਪ੍ਰੇਰ ਸਕਦਾ ਹੈ, ਨਾਹ ਕੋਈ ਠੋਕਰ ਵੱਜਦੀ ਹੈ, ਤੇ ਨਾਹ ਹੀ ਅੰਦਰ ਤ੍ਰਿਸ਼ਨਾ ਦਾ ਰਾਗ ਛਿੜਦਾ ਹੈ। ਫਿਰ, ਪਤਾ ਨਹੀਂ ਉਹ ਰਾਗ ਕਿੱਥੇ ਜਾ ਸਮਾਉਂਦਾ ਹੈ। ਤ੍ਰਿਕੁਟੀ— ਤ੍ਰਿ+ਕੁਟੀ। ਤ੍ਰਿ—ਤਿੰਨ। ਕੁਟੀ—ਡਿੰਗੀਆਂ ਲਕੀਰਾਂ} ਤਿੰਨ ਵਿੰਗੀਆਂ ਲਕੀਰਾਂ ਜੋ ਮਨੁੱਖ ਦੇ ਮੱਥੇ ਉੱਤੇ ਪੈ ਜਾਂਦੀਆਂ ਹਨ। ਜਿਵੇਂ ਸੰਸਕ੍ਰਿਤ ਲਫ਼ਜ਼ “ਨਿਕਟੀ” ਤੋਂ ਪੰਜਾਬੀ ਲਫ਼ਜ਼ “ਨੇੜੇ” ਬਣ ਗਿਆ ਹੈ; ਜਿਵੇਂ ਲਫ਼ਜ਼ “ਕਟਕ” ਤੋਂ “ਕੜਾ” ਬਣ ਗਿਆ ਹੈ, ਤਿਵੇਂ, ਸੰਸਕ੍ਰਿਤ ਲਫ਼ਜ਼ “ਤ੍ਰਿਕੁਟੀ” ਤੋਂ ਪੰਜਾਬੀ ਲਫ਼ਜ਼ ਹੈ “ਤ੍ਰਿਊੜੀ”। ਮਨੁੱਖ ਦੇ ਮੱਥੇ ਉੱਤੇ ‘ਤ੍ਰਿਊੜੀ, ਤਦੋਂ ਹੀ ਪੈਂਦੀ ਹੈ, ਜਦੋਂ ਇਸ ਦੇ ਮਨ ਵਿਚ ਖਿੱਝ ਹੋਵੇ। ਸੋ, ‘ਤਿਕੁਟੀ ਵਿੰਨ੍ਹਣ’ ਦਾ ਭਾਵ ਹੈ ‘ਮਨ ਵਿਚੋਂ ਖਿੱਝ ਮੁਕਾਉਣੀ’। ਇਸ ਵਿਚ ਕੋਈ ਸ਼ੱਕ ਨਹੀਂ ਕਿ ਲਫ਼ਜ਼ ‘ਤ੍ਰਿਕੁਟੀ’ ਜੋਗੀਆਂ ਵਿਚ ਵਰਤਿਆ ਜਾਂਦਾ ਹੈ, ਪਰ ਇਹ ਜ਼ਰੂਰੀ ਨਹੀਂ ਕਿ ਕਬੀਰ ਜੀ ਦੀ ਬਾਣੀ ਵਿਚ ਭੀ ਇਹ ਉਸੇ ਭਾਵ ਵਿਚ ਹੋਵੇ। ਸਿਰਫ਼ ਇਸ ਲਫ਼ਜ਼ ਦੀ ਵਰਤੋਂ ਤੋਂ ਇਹ ਅੰਦਾਜ਼ਾ ਲਾਉਣਾ ਗ਼ਲਤ ਹੈ ਕਿ ਕਬੀਰ ਜੀ ਪ੍ਰਾਣਾਯਾਮ ਕਰਦੇ ਸਨ। ਜੇ ਅਸਾਂ ਅਜਿਹੀ ਹੀ ਕਸਵੱਟੀ ਵਰਤੀ, ਤਾਂ ਗੁਰੂ ਨਾਨਕ ਦੇਵ ਜੀ, ਗੁਰੂ ਅਮਰਦਾਸ ਜੀ, ਗੁਰੂ ਰਾਮਦਾਸ ਜੀ ਅਤੇ ਗੁਰੂ ਅਰਜਨ ਸਾਹਿਬ ਜੀ ਨੂੰ ਅਸੀਂ ਅੰਞਾਣਪੁਣੇ ਵਿਚ ਪ੍ਰਾਣਾਯਾਮ ਕਰਨ ਦੇ ਹਾਮੀ ਕਹਿ ਬੈਠਾਂਗੇ। ਸੰਧਿ—ਵਿੰਨ੍ਹ ਕੇ, ਫੋੜ ਕੇ, ਨਾਸ ਕਰ ਕੇ। ਘਟ ਹੂ ਘਟ—ਹਰੇਕ ਘਟ ਵਿਚ। ਸਮਾਚਰੀ—ਪੈਦਾ ਹੋਈ, ਉਪਜੀ ਹੈ। ਤਿਆਗੀ—ਮਾਇਆ ਤੋਂ ਉਪਰਾਮ, ਮੋਹ ਤੋਂ ਰਹਿਤ।2। ਆਪੁ—ਆਪਣੇ ਆਪ ਨੂੰ, ਆਪਣੇ ਆਤਮਕ ਜੀਵਨ ਨੂੰ। ਆਪ ਤੇ—ਅੰਦਰੋਂ ਹੀ। ਤੇਜੁ—ਪ੍ਰਭੂ ਦੀ ਜੋਤ। ਮਾਨਾ—ਪਤੀਜ ਗਿਆ ਹੈ।3। ਅਰਥ:- (ਮੇਰੇ ਅੰਦਰ) ਸਤਿਗੁਰੂ ਦੀ ਸਿੱਖਿਆ ਨਾਲ ਐਸੀ ਬੁੱਧ ਜਾਗ ਪਈ ਹੈ ਕਿ ਮੇਰੀ ਜਨਮ-ਮਰਨ ਦੀ ਭਟਕਣਾ ਮੁੱਕ ਗਈ ਹੈ, ਪ੍ਰਭੂ-ਚਰਨਾਂ ਵਿਚ ਮੇਰੀ ਸੁਰਤ ਜੁੜ ਗਈ ਹੈ, ਤੇ ਮੈਂ ਜਗਤ ਵਿਚ ਵਿਚਰਦਾ ਹੋਇਆ ਹੀ ਉਸ ਹਾਲਤ ਵਿਚ ਟਿਕਿਆ ਰਹਿੰਦਾ ਹਾਂ ਜਿੱਥੇ ਮਾਇਆ ਦੇ ਫੁਰਨੇ ਨਹੀਂ ਉਠਦੇ।1। ਰਹਾਉ। ਹੇ ਪੰਡਿਤ! ਜਿਵੇਂ ਕੈਂਹ ਦੇ ਭਾਂਡੇ ਨੂੰ ਠਣਕਾਇਆਂ ਉਸ ਵਿਚੋਂ ਅਵਾਜ਼ ਨਿਕਲਦੀ ਹੈ, ਜੇ (ਠਣਕਾਣਾ) ਛੱਡ ਦੇਈਏ ਤਾਂ ਉਹ ਅਵਾਜ਼ ਕੈਂਹ ਵਿਚ ਹੀ ਮੁੱਕ ਜਾਂਦੀ ਹੈ, ਤਿਵੇਂ ਇਸ ਸਰੀਰਕ ਮੋਹ ਦਾ ਹਾਲ ਹੈ। (ਜਦੋਂ ਦੀ ਬੁੱਧ ਜਾਗੀ ਹੈ) ਮੇਰਾ ਸਰੀਰ ਨਾਲੋਂ ਮੋਹ ਮਿਟ ਗਿਆ ਹੈ (ਮੇਰਾ ਇਹ ਮਾਇਕ ਪਦਾਰਥਾਂ ਨਾਲ ਠਟਕਣ ਵਾਲਾ ਭਾਂਡਾ ਭੱਜ ਗਿਆ ਹੈ), ਹੁਣ ਪਤਾ ਹੀ ਨਹੀਂ ਕਿ ਉਹ ਤ੍ਰਿਸ਼ਨਾ ਦੀ ਅਵਾਜ਼ ਕਿੱਥੇ ਜਾ ਗੁੰਮ ਹੋਈ ਹੈ।1। (ਸਤਿਗੁਰੂ ਦੀ ਸਿੱਖਿਆ ਨਾਲ ਬੁੱਧ ਜਾਗਣ ਤੇ) ਮੈਂ ਅੰਦਰਲੀ ਖਿੱਝ ਦੂਰ ਕਰ ਲਈ ਹੈ, ਹੁਣ ਮੈਨੂੰ ਹਰੇਕ ਘਟ ਵਿਚ ਪ੍ਰਭੂ ਦੀ ਜੋਤ ਜਗਦੀ ਦਿੱਸ ਰਹੀ ਹੈ; ਮੇਰੇ ਅੰਦਰ ਐਸੀ ਮੱਤ ਪੈਦਾ ਹੋ ਗਈ ਹੈ ਕਿ ਮੈਂ ਅੰਦਰੋਂ ਵਿਰਕਤ ਹੋ ਗਿਆ ਹਾਂ।2। ਹੁਣ ਅੰਦਰੋਂ ਹੀ ਮੈਨੂੰ ਆਪੇ ਦੀ ਸੂਝ ਪੈ ਗਈ ਹੈ, ਮੇਰੀ ਜੋਤ ਰੱਬੀ-ਜੋਤ ਵਿਚ ਰਲ ਗਈ ਹੈ। ਹੇ ਕਬੀਰ! ਆਖ—ਹੁਣ ਮੈਂ ਗੋਬਿੰਦ ਨਾਲ ਜਾਣ-ਪਛਾਣ ਪਾ ਲਈ ਹੈ, ਮੇਰਾ ਮਨ ਗੋਬਿੰਦ ਨਾਲ ਗਿੱਝ ਗਿਆ ਹੈ।3।11। ਸ਼ਬਦ ਦਾ ਭਾਵ:- ਜਿਤਨਾ ਚਿਰ ਸਰੀਰ ਨਾਲ ਮੋਹ ਹੈ, ਦੇਹ-ਅੱਧਿਆਸ ਹੈ, ਉਤਨਾ ਚਿਰ ਮਨ ਵਿਚ ਖਿੱਝ ਪੈਦਾ ਹੋਣ ਦੇ ਕਾਰਨ ਬਣਦੇ ਹੀ ਰਹਿੰਦੇ ਹਨ, ਮੱਥੇ ਵੱਟ ਪੈਂਦੇ ਹੀ ਰਹਿੰਦੇ ਹਨ। ਪਰ ਗੁਰੂ ਦੀ ਸ਼ਰਨ ਪੈ ਕੇ ਨਾਮ ਜਪਿਆਂ ਇਹ ਤ੍ਰਿਊੜੀ ਮੁੱਕ ਜਾਂਦੀ ਹੈ। अर्थ :-(मेरे अंदर) सतिगुरु की शिक्षा के साथ ऐसी बुध जाग गई है कि मेरी जन्म-मरन की भटकना ख़त्म हो गई है, प्रभू-चरणो में मेरी सुरत जुड़ गई है, और मैं जगत में विचरता हुआ ही उस हालत में टिका रहता हूँ जहाँ माया के फुरने नहीं उठते ।1 ।रहाउ । हे पंडित ! जैसे कैंह के बर्तन को खटकने से उस में से अवाज निकलती है, अगर (खटकाना) छोड़ दें तो वह अवाज कैंह में ही खत्म हो जाती है, उसी प्रकार इस शारीरीक मोह का हाल है । (जब से बुध जागी है) मेरा शरीर से मोह मिट गया है (मेरा यह मायिक पदार्थों के साथ ठटकण वाला बर्तन टूट गया है), अब पता ही नहीं कि वह तृष्णा की अवाज कहाँ जा गुंम हुई है ।1 । (सतिगुरु की शिक्षा के साथ बुध जागने से ) मैंने अंदरली खिझ दूर कर ली है, अब मुझे हरेक घट में भगवान की जोत जगती दिख रही है; मेरे अंदर ऐसी मत पैदा हो गई है कि मैं अंदर से विरकत हो गया हूँ ।2 । अब अंदर से ही मुझे आपे की सूझ हो गई है, मेरी जोत रबी-जोत में रल गई है । हे कबीर ! बोल-अब मैं गोबिंद के साथ जान-पहचान पाने के लिए है, मेरा मन गोबिंद के साथ गिझ गया है ।3 ।11 । www.facebook.com/GurbaniThoughtOfTheDay Sewadaar 9873626789 ( Waheguru Ji Ka Khalsa, Waheguru Ji Ki Fathe ) ਗੱਜ-ਵੱਜ ਕੇ ਫਤਹਿ ਬੁਲਾਓ ਜੀ ! ਵਾਹਿਗੁਰੂ ਜੀ ਕਾ ਖਾਲਸਾ !! ਵਾਹਿਗੁਰੂ ਜੀ ਕੀ ਫਤਹਿ !!

Image

Amritvele da Hukamnama Sri Darbar Sahib, Sri Amritsar, Ang 685, 12- Jun-2019 www.facebook.com/hukamnamaSriDarbarSahibSriAmritsar ਧਨਾਸਰੀ ਮਹਲਾ ੧ ਘਰੁ ੨ ਅਸਟਪਦੀਆ ੴ ਸਤਿਗੁਰ ਪ੍ਰਸਾਦਿ ॥ ਗੁਰੁ ਸਾਗਰੁ ਰਤਨੀ ਭਰਪੂਰੇ ॥ ਅੰਮ੍ਰਿਤੁ ਸੰਤ ਚੁਗਹਿ ਨਹੀ ਦੂਰੇ ॥ ਹਰਿ ਰਸੁ ਚੋਗ ਚੁਗਹਿ ਪ੍ਰਭ ਭਾਵੈ ॥ ਸਰਵਰ ਮਹਿ ਹੰਸੁ ਪ੍ਰਾਨਪਤਿ ਪਾਵੈ ॥੧॥ ਕਿਆ ਬਗੁ ਬਪੁੜਾ ਛਪੜੀ ਨਾਇ ॥ ਕੀਚੜਿ ਡੂਬੈ ਮੈਲੁ ਨ ਜਾਇ ॥੧॥ ਰਹਾਉ ॥ धनासरी महला १ घरु २ असटपदीआ ੴ सतिगुर प्रसादि ॥ गुरु सागरु रतनी भरपूरे ॥ अम्रितु संत चुगहि नही दूरे ॥ हरि रसु चोग चुगहि प्रभ भावै ॥ सरवर महि हंसु प्रानपति पावै ॥१॥ किआ बगु बपुड़ा छपड़ी नाइ ॥ कीचड़ि डूबै मैलु न जाइ ॥१॥ रहाउ ॥ Dhanaasaree, First Mehl, Second House, Ashtapadees: One Universal Creator God. By The Grace Of The True Guru: The Guru is the ocean, filled with pearls. The Saints gather in the Ambrosial Nectar; they do not go far away from there. They taste the subtle essence of the Lord; they are loved by God. Within this pool, the swans find their Lord, the Lord of their souls. ||1|| What can the poor crane accomplish by bathing in the mud puddle? It sinks into the mire, and its filth is not washed away. ||1||Pause|| ਰਤਨੀ = ਰਤਨਾਂ ਨਾਲ, ਸੋਹਣੇ ਜੀਵਨ-ਉਪਦੇਸ਼। ਭਰਪੂਰੇ = ਨਕਾ ਨਕ ਭਰਿਆ ਹੋਇਆ। ਸੰਤ = ਗੁਰਮੁਖਿ ਬੰਦੇ। ਚੁਗਹਿ = ਚੁਗਦੇ ਹਨ। ਚੋਗ = ਖ਼ੁਰਾਕ, ਆਤਮਕ ਜੀਵਨ ਦੀ ਖ਼ੁਰਾਕ। ਪ੍ਰਾਨਪਤਿ = ਪਰਮਾਤਮਾ।੧। ਬਗੁ = ਬਗਲਾ। ਬਪੁੜਾ = ਵਿਚਾਰਾ। ਨਾਇ = ਨ੍ਹਾਉਂਦਾ ਹੈ। ਕੀਚੜਿ = ਚਿੱਕੜ ਵਿਚ।੧।ਰਹਾਉ। ਰਾਗ ਧਨਾਸਰੀ, ਘਰ ੨ ਵਿੱਚ ਗੁਰੂ ਨਾਨਕਦੇਵ ਜੀ ਦੀ ਅੱਠ-ਬੰਦਾਂ ਵਾਲੀ ਬਾਣੀ। ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। ਗੁਰੂ (ਮਾਨੋ) ਇਕ ਸਮੁੰਦਰ (ਹੈ ਜੋ ਪ੍ਰਭੂ ਦੀ ਸਿਫ਼ਤਿ-ਸਾਲਾਹ ਦੇ) ਰਤਨਾਂ ਨਾਲ ਨਕਾਨਕ ਭਰਿਆ ਹੋਇਆ ਹੈ। ਗੁਰਮੁਖ ਸਿੱਖ (ਉਸ ਸਾਗਰ ਵਿਚੋਂ) ਆਤਮਕ ਜੀਵਨ ਦੇਣ ਵਾਲੀ ਖ਼ੁਰਾਕ (ਪ੍ਰਾਪਤ ਕਰਦੇ ਹਨ ਜਿਵੇਂ ਹੰਸ ਮੋਤੀ) ਚੁਗਦੇ ਹਨ, (ਤੇ ਗੁਰੂ ਤੋਂ) ਦੂਰ ਨਹੀਂ ਰਹਿੰਦੇ। ਪ੍ਰਭੂ ਦੀ ਮੇਹਰ ਅਨੁਸਾਰ ਸੰਤ-ਹੰਸ ਹਰਿ-ਨਾਮ ਰਸ (ਦੀ) ਚੋਗ ਚੁਗਦੇ ਹਨ। (ਗੁਰਸਿੱਖ) ਹੰਸ (ਗੁਰੂ-) ਸਰੋਵਰ ਵਿਚ (ਟਿਕਿਆ ਰਹਿੰਦਾ ਹੈ, ਤੇ) ਜਿੰਦ ਦੇ ਮਾਲਕ ਪ੍ਰਭੂ ਨੂੰ ਲੱਭ ਲੈਂਦਾ ਹੈ।੧। ਵਿਚਾਰਾ ਬਗਲਾ ਛਪੜੀ ਵਿਚ ਕਾਹਦੇ ਲਈ ਨ੍ਹਾਉਂਦਾ ਹੈ? (ਕੁੱਝ ਨਹੀਂ ਖੱਟਦਾ, ਸਗੋਂ ਛਪੜੀ ਵਿਚ ਨ੍ਹਾ ਕੇ) ਚਿੱਕੜ ਵਿਚ ਡੁੱਬਦਾ ਹੈ, (ਉਸ ਦੀ ਇਹ) ਮੈਲ ਦੂਰ ਨਹੀਂ ਹੁੰਦੀ (ਜੇਹੜਾ ਮਨੁੱਖ ਗੁਰੂ-ਸਮੁੰਦਰ ਨੂੰ ਛੱਡ ਕੇ ਦੇਵੀ ਦੇਵਤਿਆਂ ਆਦਿਕ ਹੋਰ ਹੋਰ ਦੇ ਆਸਰੇ ਭਾਲਦਾ ਹੈ ਉਹ, ਮਾਨੋ, ਛਪੜੀ ਵਿਚ ਹੀ ਨ੍ਹਾ ਰਿਹਾ ਹੈ। ਉਥੋਂ ਉਹ ਹੋਰ ਮਾਇਆ-ਮੋਹ ਦੀ ਮੈਲ ਸਹੇੜ ਲੈਂਦਾ ਹੈ)।੧।ਰਹਾਉ। राग धनासरी, घर २ में गुरु नानक देव जी की आठ-बंदो वाली बाणी। अकाल पुरख एक है और सतगुरु की कृपा द्वारा मिलता है। गुरु (मानो) एक सागर (है जो प्रभु की सिफत सलाह के) रत्नों से लाबा-लब भरा हुआ है। गुरमुख सिख (उस सागर में) aatimik जीवन dene वाली खुराक (प्राप्त करते हैं जैसे हंस मोती) चुगते हैं, (और गुरु से) दूर नहीं रहते। प्रभु की कृपा अनुसार संत-हंस हरी-नाम रस (की) चोग चुगते हैं। (गुरसिख) हंस (गुरु-) सरोवर में (टिके रहते हैं, और) जिंद के मालिक प्रभु को ढूंढ़ लेते हैं।१। बेचारा बगुला तालाब में किस लिए नहाता है? (कुछ नहीं कमाता, बलिकी, तालाब में नहा कर) कीचड़ में डूबता है, (उस की यह) मैल दूर नहीं होती (जो मनुख गुरु-सागर को छोड़ कर देवी देवता आदि और और सहारे खोजते हैं वह, मानो तालाब में ही नहा रहे हैं। वहाँ वह और माया-मोह की मैल खिंच लेते हैं।१।रहाउ। । www.facebook.com/GurbaniThoughtOfTheDay ( Waheguru Ji Ka Khalsa, Waheguru Ji Ki Fathe ) ਗੱਜ-ਵੱਜ ਕੇ ਫਤਹਿ ਬੁਲਾਓ ਜੀ ! ਵਾਹਿਗੁਰੂ ਜੀ ਕਾ ਖਾਲਸਾ !! ਵਾਹਿਗੁਰੂ ਜੀ ਕੀ ਫਤਹਿ !! ਗੁਰੂ ਸੰਗਤ ਜੀ ਅੱਜ ਗੁਰੁਦਆਰਾ ਸਾਹਿਬ ਜਾ ਕੇ ਗੁਰੂ ਸਾਹਿਬ ਦੇ ਦਰਸ਼ਨ ਜਰੂਰ ਕਰਨਾ ਜੀ। गुरु सँगत जी आज गुरुद्वारा साहिब जा कर गुरु साहिब के दर्शन जरूर करना जी।

Amritvele da Hukamnama Sri Darbar Sahib Sri Amritsar, Ang 626, 11-Jun-2019 www.facebook.com/HukamnamaSriDarbarSahibSriAmritsar ਸੋਰਠਿ ਮਹਲਾ ੫ ॥ ਤਾਪੁ ਗਵਾਇਆ ਗੁਰਿ ਪੂਰੇ ॥ ਵਾਜੇ ਅਨਹਦ ਤੂਰੇ ॥ ਸਰਬ ਕਲਿਆਣ ਪ੍ਰਭਿ ਕੀਨੇ ॥ ਕਰਿ ਕਿਰਪਾ ਆਪਿ ਦੀਨੇ ॥੧॥ ਬੇਦਨ ਸਤਿਗੁਰਿ ਆਪਿ ਗਵਾਈ ॥ ਸਿਖ ਸੰਤ ਸਭਿ ਸਰਸੇ ਹੋਏ ਹਰਿ ਹਰਿ ਨਾਮੁ ਧਿਆਈ ॥ ਰਹਾਉ ॥ ਜੋ ਮੰਗਹਿ ਸੋ ਲੇਵਹਿ ॥ ਪ੍ਰਭ ਅਪਣਿਆ ਸੰਤਾ ਦੇਵਹਿ ॥ ਹਰਿ ਗੋਵਿਦੁ ਪ੍ਰਭਿ ਰਾਖਿਆ ॥ ਜਨ ਨਾਨਕ ਸਾਚੁ ਸੁਭਾਖਿਆ ॥੨॥੬॥੭੦॥ सोरठि महला ५ ॥ तापु गवाइआ गुरि पूरे ॥ वाजे अनहद तूरे ॥ सरब कलिआण प्रभि कीने ॥ करि किरपा आपि दीने ॥१॥ बेदन सतिगुरि आपि गवाई ॥ सिख संत सभि सरसे होए हरि हरि नामु धिआई ॥ रहाउ ॥ जो मंगहि सो लेवहि ॥ प्रभ अपणिआ संता देवहि ॥ हरि गोविदु प्रभि राखिआ ॥ जन नानक साचु सुभाखिआ ॥२॥६॥७०॥ Sorat'h, Fifth Mehl: The Perfect Guru has dispelled the fever. The unstruck melody of the sound current resounds. God has bestowed all comforts. In His Mercy, He Himself has given them. ||1|| The True Guru Himself has eradicated the disease. All the Sikhs and Saints are filled with joy, meditating on the Name of the Lord, Har, Har. ||Pause|| They obtain that which they ask for. God gives to His Saints. God saved Hargobind. Servant Nanak speaks the Truth. ||2||6||70|| ਗੁਰਿ = ਗੁਰੂ ਨੇ। ਤਾਪੁ = ਦੁੱਖ-ਕਲੇਸ਼। ਵਾਜੇ = ਵੱਜ ਪਏ। ਅਨਹਦ = ਇਕ-ਰਸ, ਬਿਨਾ ਵਜਾਏ। ਤੂਰੇ = ਵਾਜੇ। ਕਲਿਆਣ = ਸੁਖ। ਪ੍ਰਭਿ = ਪ੍ਰਭੂ ਨੇ। ਕਰਿ = ਕਰ ਕੇ ॥੧॥ ਬੇਦਨ = ਪੀੜ। ਸਤਿਗੁਰਿ = ਸਤਿਗੁਰੂ ਨੇ। ਸਭਿ = ਸਾਰੇ। ਸਰਸੇ = ਸ-ਰਸ, ਰਸ ਸਹਿਤ, ਆਨੰਦ-ਭਰਪੂਰ। ਧਿਆਈ = ਧਿਆਇ, ਸਿਮਰ ਕੇ ॥ ਮੰਗਹਿ = ਮੰਗਦੇ ਹਨ। ਲੇਵਹਿ = ਹਾਸਲ ਕਰਦੇ ਹਨ। ਪ੍ਰਭ = ਹੇ ਪ੍ਰਭੂ! ਦੇਵਹਿ = ਤੂੰ ਦੇਂਦਾ ਹੈਂ। ਪ੍ਰਭਿ = ਪ੍ਰਭੂ ਨੇ। ਸੁਭਾਖਿਆ = ਉਚਾਰਿਆ ਹੈ ॥੨॥੬॥੭੦॥ ਪੂਰੇ ਗੁਰੂ ਨੇ (ਹਰਿ-ਨਾਮ ਦੀ ਦਵਾਈ ਦੇ ਕੇ ਜਿਸ ਮਨੁੱਖ ਦੇ ਅੰਦਰੋਂ) ਤਾਪ ਦੂਰ ਕਰ ਦਿੱਤਾ, (ਉਸ ਦੇ ਅੰਦਰ ਆਤਮਕ ਆਨੰਦ ਦੇ, ਮਾਨੋ) ਇਕ-ਰਸ ਵਾਜੇ ਵੱਜਣ ਲੱਗ ਪਏ। ਪ੍ਰਭੂ ਨੇ ਸਾਰੇ ਸੁਖ ਆਨੰਦ ਆਨੰਦ ਬਖ਼ਸ਼ ਦਿੱਤੇ। ਉਸ ਨੇ ਕਿਰਪਾ ਕਰ ਕੇ ਆਪ ਹੀ ਇਹ ਸੁਖ ਬਖ਼ਸ਼ ਦਿੱਤੇ ॥੧॥ ਹੇ ਭਾਈ! (ਜਿਸ ਨੇ ਭੀ ਪਰਮਾਤਮਾ ਦਾ ਨਾਮ ਸਿਮਰਿਆ) ਗੁਰੂ ਨੇ ਆਪ (ਉਸ ਦੀ ਹਰੇਕ) ਪੀੜਾ ਦੂਰ ਕਰ ਦਿੱਤੀ। ਸਾਰੇ ਸਿੱਖ ਸੰਤ ਪਰਮਾਤਮਾ ਦਾ ਨਾਮ ਸਿਮਰ ਸਿਮਰ ਕੇ ਆਨੰਦ-ਭਰਪੂਰ ਹੋਏ ਰਹਿੰਦੇ ਹਨ ॥ ਰਹਾਉ॥ ਹੇ ਪ੍ਰਭੂ! (ਤੇਰੇ ਦਰ ਤੋਂ ਤੇਰੇ ਸੰਤ ਜਨ) ਜੋ ਕੁਝ ਮੰਗਦੇ ਹਨ, ਉਹ ਹਾਸਲ ਕਰ ਲੈਂਦੇ ਹਨ। ਤੂੰ ਆਪਣੇ ਸੰਤਾਂ ਨੂੰ (ਆਪ ਸਭ ਕੁਝ) ਦੇਂਦਾ ਹੈਂ। (ਹੇ ਭਾਈ! ਬਾਲਕ) ਹਰਿ ਗੋਬਿੰਦ ਨੂੰ (ਭੀ) ਪ੍ਰਭੂ ਨੇ (ਆਪ) ਬਚਾਇਆ ਹੈ (ਕਿਸੇ ਦੇਵੀ ਆਦਿਕ ਨੇ ਨਹੀਂ) ਦਾਸ ਨਾਨਕ ਸਦਾ-ਥਿਰ ਰਹਿਣ ਵਾਲੇ ਪ੍ਰਭੂ ਦਾ ਨਾਮ ਹੀ ਉਚਾਰਦਾ ਹੈ ॥੨॥੬॥੭੦॥ अर्थ :- पूरे गुरु ने (हरि-नाम की दवाई दे के जिस मनुख के अंदर से) ताप दूर कर दिया, (उस के अंदर आत्मिक आनंद के, मानो) एक-रस बाजे बजने लग गए। भगवान ने कृपा कर के आप ही वह सारे सुख आनंद बख्श दिये।१। हे भाई ! सारे सिक्ख संत परमात्मा का नाम सिमर सिमर के आनंद-भरपूर हुए रहते हैं। (जिस ने भी परमात्मा का नाम सुमिरा) गुरु ने आप (उस की हरेक) पीड़ा दूर कर दी ।रहाउ। हे भगवान! (तेरे दर से तेरे संत जन) जो कुछ माँगते हैं, वह हासिल कर लेते हैं। तूं आपने संतो को (आप सब कुछ) देता हैं। (हे भाई! बालक) हरि गोबिंद को (भी) भगवान ने (आप) बचाया है (किसी देवी आदि ने नहीं) हे दास नानक ! (बोल-) मैं तो सदा-थिर रहने वाले भगवान का नाम ही उचारता हूँ।२।६।७०। www.facebook.com/GurbaniThoughtOfTheDay ( Waheguru Ji Ka Khalsa, Waheguru Ji Ki Fathe ) ਗੱਜ-ਵੱਜ ਕੇ ਫਤਹਿ ਬੁਲਾਓ ਜੀ ! ਵਾਹਿਗੁਰੂ ਜੀ ਕਾ ਖਾਲਸਾ !! ਵਾਹਿਗੁਰੂ ਜੀ ਕੀ ਫਤਹਿ !!

Image

Amritvele da Hukamnama Sri Darbar Sahib Sri Amritsar, Ang 626, 11-Jun-2019 www.facebook.com/HukamnamaSriDarbarSahibSriAmritsar ਸੋਰਠਿ ਮਹਲਾ ੫ ॥ ਤਾਪੁ ਗਵਾਇਆ ਗੁਰਿ ਪੂਰੇ ॥ ਵਾਜੇ ਅਨਹਦ ਤੂਰੇ ॥ ਸਰਬ ਕਲਿਆਣ ਪ੍ਰਭਿ ਕੀਨੇ ॥ ਕਰਿ ਕਿਰਪਾ ਆਪਿ ਦੀਨੇ ॥੧॥ ਬੇਦਨ ਸਤਿਗੁਰਿ ਆਪਿ ਗਵਾਈ ॥ ਸਿਖ ਸੰਤ ਸਭਿ ਸਰਸੇ ਹੋਏ ਹਰਿ ਹਰਿ ਨਾਮੁ ਧਿਆਈ ॥ ਰਹਾਉ ॥ ਜੋ ਮੰਗਹਿ ਸੋ ਲੇਵਹਿ ॥ ਪ੍ਰਭ ਅਪਣਿਆ ਸੰਤਾ ਦੇਵਹਿ ॥ ਹਰਿ ਗੋਵਿਦੁ ਪ੍ਰਭਿ ਰਾਖਿਆ ॥ ਜਨ ਨਾਨਕ ਸਾਚੁ ਸੁਭਾਖਿਆ ॥੨॥੬॥੭੦॥ सोरठि महला ५ ॥ तापु गवाइआ गुरि पूरे ॥ वाजे अनहद तूरे ॥ सरब कलिआण प्रभि कीने ॥ करि किरपा आपि दीने ॥१॥ बेदन सतिगुरि आपि गवाई ॥ सिख संत सभि सरसे होए हरि हरि नामु धिआई ॥ रहाउ ॥ जो मंगहि सो लेवहि ॥ प्रभ अपणिआ संता देवहि ॥ हरि गोविदु प्रभि राखिआ ॥ जन नानक साचु सुभाखिआ ॥२॥६॥७०॥ Sorat'h, Fifth Mehl: The Perfect Guru has dispelled the fever. The unstruck melody of the sound current resounds. God has bestowed all comforts. In His Mercy, He Himself has given them. ||1|| The True Guru Himself has eradicated the disease. All the Sikhs and Saints are filled with joy, meditating on the Name of the Lord, Har, Har. ||Pause|| They obtain that which they ask for. God gives to His Saints. God saved Hargobind. Servant Nanak speaks the Truth. ||2||6||70|| ਗੁਰਿ = ਗੁਰੂ ਨੇ। ਤਾਪੁ = ਦੁੱਖ-ਕਲੇਸ਼। ਵਾਜੇ = ਵੱਜ ਪਏ। ਅਨਹਦ = ਇਕ-ਰਸ, ਬਿਨਾ ਵਜਾਏ। ਤੂਰੇ = ਵਾਜੇ। ਕਲਿਆਣ = ਸੁਖ। ਪ੍ਰਭਿ = ਪ੍ਰਭੂ ਨੇ। ਕਰਿ = ਕਰ ਕੇ ॥੧॥ ਬੇਦਨ = ਪੀੜ। ਸਤਿਗੁਰਿ = ਸਤਿਗੁਰੂ ਨੇ। ਸਭਿ = ਸਾਰੇ। ਸਰਸੇ = ਸ-ਰਸ, ਰਸ ਸਹਿਤ, ਆਨੰਦ-ਭਰਪੂਰ। ਧਿਆਈ = ਧਿਆਇ, ਸਿਮਰ ਕੇ ॥ ਮੰਗਹਿ = ਮੰਗਦੇ ਹਨ। ਲੇਵਹਿ = ਹਾਸਲ ਕਰਦੇ ਹਨ। ਪ੍ਰਭ = ਹੇ ਪ੍ਰਭੂ! ਦੇਵਹਿ = ਤੂੰ ਦੇਂਦਾ ਹੈਂ। ਪ੍ਰਭਿ = ਪ੍ਰਭੂ ਨੇ। ਸੁਭਾਖਿਆ = ਉਚਾਰਿਆ ਹੈ ॥੨॥੬॥੭੦॥ ਪੂਰੇ ਗੁਰੂ ਨੇ (ਹਰਿ-ਨਾਮ ਦੀ ਦਵਾਈ ਦੇ ਕੇ ਜਿਸ ਮਨੁੱਖ ਦੇ ਅੰਦਰੋਂ) ਤਾਪ ਦੂਰ ਕਰ ਦਿੱਤਾ, (ਉਸ ਦੇ ਅੰਦਰ ਆਤਮਕ ਆਨੰਦ ਦੇ, ਮਾਨੋ) ਇਕ-ਰਸ ਵਾਜੇ ਵੱਜਣ ਲੱਗ ਪਏ। ਪ੍ਰਭੂ ਨੇ ਸਾਰੇ ਸੁਖ ਆਨੰਦ ਆਨੰਦ ਬਖ਼ਸ਼ ਦਿੱਤੇ। ਉਸ ਨੇ ਕਿਰਪਾ ਕਰ ਕੇ ਆਪ ਹੀ ਇਹ ਸੁਖ ਬਖ਼ਸ਼ ਦਿੱਤੇ ॥੧॥ ਹੇ ਭਾਈ! (ਜਿਸ ਨੇ ਭੀ ਪਰਮਾਤਮਾ ਦਾ ਨਾਮ ਸਿਮਰਿਆ) ਗੁਰੂ ਨੇ ਆਪ (ਉਸ ਦੀ ਹਰੇਕ) ਪੀੜਾ ਦੂਰ ਕਰ ਦਿੱਤੀ। ਸਾਰੇ ਸਿੱਖ ਸੰਤ ਪਰਮਾਤਮਾ ਦਾ ਨਾਮ ਸਿਮਰ ਸਿਮਰ ਕੇ ਆਨੰਦ-ਭਰਪੂਰ ਹੋਏ ਰਹਿੰਦੇ ਹਨ ॥ ਰਹਾਉ॥ ਹੇ ਪ੍ਰਭੂ! (ਤੇਰੇ ਦਰ ਤੋਂ ਤੇਰੇ ਸੰਤ ਜਨ) ਜੋ ਕੁਝ ਮੰਗਦੇ ਹਨ, ਉਹ ਹਾਸਲ ਕਰ ਲੈਂਦੇ ਹਨ। ਤੂੰ ਆਪਣੇ ਸੰਤਾਂ ਨੂੰ (ਆਪ ਸਭ ਕੁਝ) ਦੇਂਦਾ ਹੈਂ। (ਹੇ ਭਾਈ! ਬਾਲਕ) ਹਰਿ ਗੋਬਿੰਦ ਨੂੰ (ਭੀ) ਪ੍ਰਭੂ ਨੇ (ਆਪ) ਬਚਾਇਆ ਹੈ (ਕਿਸੇ ਦੇਵੀ ਆਦਿਕ ਨੇ ਨਹੀਂ) ਦਾਸ ਨਾਨਕ ਸਦਾ-ਥਿਰ ਰਹਿਣ ਵਾਲੇ ਪ੍ਰਭੂ ਦਾ ਨਾਮ ਹੀ ਉਚਾਰਦਾ ਹੈ ॥੨॥੬॥੭੦॥ अर्थ :- पूरे गुरु ने (हरि-नाम की दवाई दे के जिस मनुख के अंदर से) ताप दूर कर दिया, (उस के अंदर आत्मिक आनंद के, मानो) एक-रस बाजे बजने लग गए। भगवान ने कृपा कर के आप ही वह सारे सुख आनंद बख्श दिये।१। हे भाई ! सारे सिक्ख संत परमात्मा का नाम सिमर सिमर के आनंद-भरपूर हुए रहते हैं। (जिस ने भी परमात्मा का नाम सुमिरा) गुरु ने आप (उस की हरेक) पीड़ा दूर कर दी ।रहाउ। हे भगवान! (तेरे दर से तेरे संत जन) जो कुछ माँगते हैं, वह हासिल कर लेते हैं। तूं आपने संतो को (आप सब कुछ) देता हैं। (हे भाई! बालक) हरि गोबिंद को (भी) भगवान ने (आप) बचाया है (किसी देवी आदि ने नहीं) हे दास नानक ! (बोल-) मैं तो सदा-थिर रहने वाले भगवान का नाम ही उचारता हूँ।२।६।७०। www.facebook.com/GurbaniThoughtOfTheDay ( Waheguru Ji Ka Khalsa, Waheguru Ji Ki Fathe ) ਗੱਜ-ਵੱਜ ਕੇ ਫਤਹਿ ਬੁਲਾਓ ਜੀ ! ਵਾਹਿਗੁਰੂ ਜੀ ਕਾ ਖਾਲਸਾ !! ਵਾਹਿਗੁਰੂ ਜੀ ਕੀ ਫਤਹਿ !!

Image

AMRIT VELE DA HUKAMNAMA SRI DARBAR SAHIB, SRI AMRITSAR, ANG 700, 10-Jun-2019 www.facebook.com/HukamnamaSriDarbarSahibSriAmritsar ਜੈਤਸਰੀ ਮਹਲਾ ੫ ਘਰੁ ੩ ਦੁਪਦੇ ੴ ਸਤਿਗੁਰ ਪ੍ਰਸਾਦਿ ॥ ਦੇਹੁ ਸੰਦੇਸਰੋ ਕਹੀਅਉ ਪ੍ਰਿਅ ਕਹੀਅਉ ॥ ਬਿਸਮੁ ਭਈ ਮੈ ਬਹੁ ਬਿਧਿ ਸੁਨਤੇ ਕਹਹੁ ਸੁਹਾਗਨਿ ਸਹੀਅਉ ॥੧॥ ਰਹਾਉ ॥ ਕੋ ਕਹਤੋ ਸਭ ਬਾਹਰਿ ਬਾਹਰਿ ਕੋ ਕਹਤੋ ਸਭ ਮਹੀਅਉ ॥ ਬਰਨੁ ਨ ਦੀਸੈ ਚਿਹਨੁ ਨ ਲਖੀਐ ਸੁਹਾਗਨਿ ਸਾਤਿ ਬੁਝਹੀਅਉ ॥੧॥ ਸਰਬ ਨਿਵਾਸੀ ਘਟਿ ਘਟਿ ਵਾਸੀ ਲੇਪੁ ਨਹੀ ਅਲਪਹੀਅਉ ॥ ਨਾਨਕੁ ਕਹਤ ਸੁਨਹੁ ਰੇ ਲੋਗਾ ਸੰਤ ਰਸਨ ਕੋ ਬਸਹੀਅਉ ॥੨॥੧॥੨॥ जैतसरी महला ५ घरु ३ दुपदे ੴ सतिगुर प्रसादि ॥ देहु संदेसरो कहीअउ प्रिअ कहीअउ ॥ बिसमु भई मै बहु बिधि सुनते कहहु सुहागनि सहीअउ ॥१॥ रहाउ ॥ को कहतो सभ बाहरि बाहरि को कहतो सभ महीअउ ॥ बरनु न दीसै चिहनु न लखीऐ सुहागनि साति बुझहीअउ ॥१॥ सरब निवासी घटि घटि वासी लेपु नही अलपहीअउ ॥ नानकु कहत सुनहु रे लोगा संत रसन को बसहीअउ ॥२॥१॥२॥ Jaitsree, Fifth Mehl, Third House, Du-Padas: One Universal Creator God. By The Grace Of The True Guru: Give me a message from my Beloved - tell me, tell me! I am wonder-struck, hearing the many reports of Him; tell them to me, O my happy sister soul-brides. ||1||Pause|| Some say that He is beyond the world - totally beyond it, while others say that He is totally within it. His color cannot be seen, and His pattern cannot be discerned. O happy soul-brides, tell me the truth! ||1|| He is pervading everywhere, and He dwells in each and every heart; He is not stained - He is unstained. Says Nanak, listen, O people: He dwells upon the tongues of the Saints. ||2||1||2|| ਸੰਦੇਸਰੋ = ਪਿਆਰਾ ਸੰਦੇਸ਼। ਕਹੀਅਉ = ਦੱਸੋ। ਪ੍ਰਿਅ ਸੰਦੇਸਰੋ = ਪਿਆਰੇ ਦਾ ਮਿੱਠਾ ਸੁਨੇਹਾ। ਬਿਸਮੁ = ਹੈਰਾਨ। ਭਈ = ਹੋ ਗਈ। ਬਹੁ ਬਿਧਿ = ਕਈ ਕਿਸਮਾਂ। ਕਹਹੁ = ਦੱਸੋ। ਸਹੀਅਉ = ਹੇ ਸਹੇਲੀਹੋ!।੧।ਰਹਾਉ।ਕੋ = ਕੋਈ। ਕਹਤੋ = ਆਖਦਾ ਹੈ। ਮਹੀਅਉ = ਵਿਚ, ਮਾਹਿ। ਬਰਨੁ = ਰੰਗ {वर्ण}। ਦੀਸੈ = ਦਿੱਸਦਾ। ਚਿਹਨੁ = ਨਿਸ਼ਾਨ, ਲੱਛਣ। ਲਖੀਐ = ਨਜ਼ਰ ਆਉਂਦਾ। ਸੁਹਾਗਨਿ = ਹੇ ਸੁਹਾਗਣੋ! ਸਾਤਿ = ਸਤਿ, ਸੱਚ। ਬੁਝਹੀਅਉ = ਸਮਝਾਓ।੧।ਨਿਵਾਸੀ = ਨਿਵਾਸ ਰੱਖਣ ਵਾਲਾ। ਘਟਿ ਘਟਿ = ਹਰੇਕ ਸਰੀਰ ਵਿਚ। ਵਾਸੀ = ਵੱਸਣ ਵਾਲਾ। ਲੇਪੁ = (ਮਾਇਆ ਦਾ) ਅਸਰ। ਅਲਪਹੀਅਉ = ਅਲਪ ਭੀ, ਰਤਾ ਭਰ ਭੀ। ਨਾਨਕੁ ਕਹਤ = ਨਾਨਕ ਆਖਦਾ ਹੈ। ਹੇ ਲੋਗਾ = ਹੇ ਲੋਕੋ! ਸੰਤ ਰਸਨ ਕੋ = ਸੰਤ ਕੋ ਰਸਨ, ਸੰਤਾਂ ਦੀ ਜੀਭ ਉਤੇ। ਬਸਹੀਅਉ = ਵੱਸਦਾ ਹੈ।੨। ਰਾਗ ਜੈਤਸਰੀ, ਘਰ ੩ ਵਿੱਚ ਗੁਰੂ ਅਰਜਨਦੇਵ ਜੀ ਦੀ ਦੋ-ਬੰਦਾਂ ਵਾਲੀ ਬਾਣੀ। ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। ਹੇ ਸੁਹਾਗਵਤੀ ਸਹੇਲੀਹੋ! (ਹੇ ਗੁਰ-ਸਿੱਖੋ!) ਮੈਨੂੰ ਪਿਆਰੇ ਪ੍ਰਭੂ ਦਾ ਮਿੱਠਾ ਜਿਹਾ ਸਨੇਹਾ ਦਿਹੋ, ਦੱਸੋ। ਮੈਂ (ਉਸ ਪਿਆਰੇ ਦੀ ਬਾਬਤ) ਕਈ ਕਿਸਮਾਂ (ਦੀਆਂ ਗੱਲਾਂ) ਸੁਣ ਸੁਣ ਕੇ ਹੈਰਾਨ ਹੋ ਰਹੀ ਹਾਂ।੧।ਰਹਾਉ। ਕੋਈ ਆਖਦਾ ਹੈ, ਉਹ ਸਭਨਾਂ ਤੋਂ ਬਾਹਰ ਹੀ ਵੱਸਦਾ ਹੈ, ਕੋਈ ਆਖਦਾ ਹੈ, ਉਹ ਸਭਨਾਂ ਦੇ ਵਿੱਚ ਵੱਸਦਾ ਹੈ। ਉਸ ਦਾ ਰੰਗ ਨਹੀਂ ਦਿੱਸਦਾ, ਉਸ ਦਾ ਕੋਈ ਲੱਛਣ ਨਜ਼ਰ ਨਹੀਂ ਆਉਂਦਾ। ਹੇ ਸੁਗਾਗਣੋ! ਤੁਸੀ ਮੈਨੂੰ ਸੱਚੀ ਗੱਲ ਸਮਝਾਓ।੧। ਨਾਨਕ ਆਖਦਾ ਹੈ-ਹੇ ਲੋਕੋ! ਸੁਣੋ। ਉਹ ਪਰਮਾਤਮਾ ਸਾਰਿਆਂ ਵਿਚ ਨਿਵਾਸ ਰੱਖਣ ਵਾਲਾ ਹੈ, ਹਰੇਕ ਸਰੀਰ ਵਿਚ ਵੱਸਣ ਵਾਲਾ ਹੈ (ਫਿਰ ਭੀ, ਉਸ ਨੂੰ ਮਾਇਆ ਦਾ) ਰਤਾ ਭੀ ਲੇਪ ਨਹੀਂ ਹੈ। ਉਹ ਪ੍ਰਭੂ ਸੰਤ ਜਨਾਂ ਦੀ ਜੀਭ ਉਤੇ ਵੱਸਦਾ ਹੈ (ਸੰਤ ਜਨ ਹਰ ਵੇਲੇ ਉਸ ਦਾ ਨਾਮ ਜਪਦੇ ਹਨ)।੨।੧।੨। राग जैतसरी, घर ३ में गुरु अर्जनदेव जी की दो बन्दों वाली बाणी। अकाल पुरख एक है अरु सतगुरु की कृपा द्वारा मिलता है। हे सुहागवती सखियो! (हे गुर-सिखों!) मुझे प्यारे प्रभु की मीठी खबर दो । मैं (उस प्यारे के बारे में) कई प्रकार (की बातें) सुन सुन के हैरान हो रही हूँ। १। रहाउ। कोई कहता है, वेह सब से बाहर बस्ता है, कोई कहता है, वेह सब के अन्दर बस्ता है। उस का रंग बही दीखता, उस का कोई लक्षण नजर नहीं आता। हे सुहागनों! तुम मुझे सच्ची बात समझाओ।१। नानक कहता है=हे लोगो! सुनो। वः परमात्मा सब मैं निवास रखने वाला है, हेरेक सरीर में बसने वाला है (फिर बाई, उस को माया का) जरा भी लेप नहीं है। वेह प्रभु संत जानो की जीभ (जिव्हा) पर बस्ता है (संत जन सर समय उसी का नाम जपते हैं।२।१।२। www.facebook.com/GurbaniThoughtOfTheDay ( Waheguru Ji Ka Khalsa, Waheguru Ji Ki Fathe ) ਗੱਜ-ਵੱਜ ਕੇ ਫਤਹਿ ਬੁਲਾਓ ਜੀ ! ਵਾਹਿਗੁਰੂ ਜੀ ਕਾ ਖਾਲਸਾ !! ਵਾਹਿਗੁਰੂ ਜੀ ਕੀ ਫਤਹਿ !!

Image