Posts

Showing posts from June 16, 2019

AMRITVELE DA HUKAMNAMA SRI DARBAR SAHIB SRI AMRITSAR, ANG 682, 21-Jun-2019 www.facebook.com/HukamnamaSriDarbarSahibSriAmritsar ਧਨਾਸਰੀ ਮਹਲਾ ੫ ॥ ਜਿਸ ਕਉ ਬਿਸਰੈ ਪ੍ਰਾਨਪਤਿ ਦਾਤਾ ਸੋਈ ਗਨਹੁ ਅਭਾਗਾ ॥ ਚਰਨ ਕਮਲ ਜਾ ਕਾ ਮਨੁ ਰਾਗਿਓ ਅਮਿਅ ਸਰੋਵਰ ਪਾਗਾ ॥੧॥ ਤੇਰਾ ਜਨੁ ਰਾਮ ਨਾਮ ਰੰਗਿ ਜਾਗਾ ॥ ਆਲਸੁ ਛੀਜਿ ਗਇਆ ਸਭੁ ਤਨ ਤੇ ਪ੍ਰੀਤਮ ਸਿਉ ਮਨੁ ਲਾਗਾ ॥ ਰਹਾਉ ॥ ਜਹ ਜਹ ਪੇਖਉ ਤਹ ਨਾਰਾਇਣ ਸਗਲ ਘਟਾ ਮਹਿ ਤਾਗਾ ॥ ਨਾਮ ਉਦਕੁ ਪੀਵਤ ਜਨ ਨਾਨਕ ਤਿਆਗੇ ਸਭਿ ਅਨੁਰਾਗਾ ॥੨॥੧੬॥੪੭॥ धनासरी महला ५ ॥ जिस कउ बिसरै प्रानपति दाता सोई गनहु अभागा ॥ चरन कमल जा का मनु रागिओ अमिअ सरोवर पागा ॥१॥ तेरा जनु राम नाम रंगि जागा ॥ आलसु छीजि गइआ सभु तन ते प्रीतम सिउ मनु लागा ॥ रहाउ ॥ जह जह पेखउ तह नाराइण सगल घटा महि तागा ॥ नाम उदकु पीवत जन नानक तिआगे सभि अनुरागा ॥२॥१६॥४७॥ Dhanaasaree, Fifth Mehl: One who forgets the Lord of life, the Great Giver - know that he is most unfortunate. One whose mind is in love with the Lord's lotus feet, obtains the pool of ambrosial nectar. ||1|| Your humble servant awakes in the Love of the Lord's Name. All laziness has departed from his body, and his mind is attached to the Beloved Lord. ||Pause|| Wherever I look, the Lord is there; He is the string, upon which all hearts are strung. Drinking in the water of the Naam, servant Nanak has renounced all other loves. ||2||16||47|| ਪਦਅਰਥ:- ਜਿਸ ਕਉ—(ਲਫ਼ਜ਼ ‘ਜਿਸੁ’ ਦਾ ੁ ਸੰਬੰਧਕ ‘ਕਉ’ ਦੇ ਕਾਰਨ ਉੱਡ ਗਿਆ ਹੈ)। ਪ੍ਰਾਨ ਪਤਿ—ਜਿੰਦ ਦਾ ਮਾਲਕ। ਗਨਹੁ—ਜਾਣੋ, ਸਮਝੋ। ਅਭਾਗਾ—ਭਾਗ-ਹੀਣ, ਬਦ-ਕਿਸਮਤ। ਰਾਗਿਓ—ਪ੍ਰੇਮੀ ਹੋ ਗਿਆ। ਪਾਗਾ—ਪ੍ਰਾਪਤ ਕੀਤਾ।1। ਜਨੁ—ਦਾਸ। ਰੰਗਿ—ਪ੍ਰੇਮ ਵਿਚ। ਜਾਗਾ—ਸੁਚੇਤ ਰਹਿੰਦਾ ਹੈ। ਛੀਜਿ ਗਇਆ—ਮੁੱਕ ਗਿਆ। ਰਹਾਉ। ਜਹ ਜਹ—ਜਿੱਥੇ ਜਿੱਥੇ। ਪੇਖਉ—ਪੇਖਉਂ, ਮੈਂ ਵੇਖਦਾ ਹਾਂ। ਤਹ—ਉੱਥੇ। ਘਟਾ ਮਹਿ—ਸਰੀਰਾਂ ਵਿਚ। ਤਾਗਾ—ਧਾਗਾ (ਜਿਵੇਂ ਮਣਕਿਆਂ ਵਿਚ ਧਾਗਾ ਪ੍ਰੋਇਆ ਹੁੰਦਾ ਹੈ)। ਉਦਕੁ—ਪਾਣੀ, ਜਲ। ਪੀਵਤ—ਪੀਂਦਿਆਂ। ਸਭਿ—(ਹੋਰ) ਸਾਰੇ। ਅਨੁਰਾਗਾ—ਪਿਆਰ।2। ਅਰਥ:- ਹੇ ਭਾਈ! ਉਸ ਮਨੁੱਖ ਨੂੰ ਬਦ-ਕਿਸਮਤ ਸਮਝੋ, ਜਿਸ ਨੂੰ ਜਿੰਦ ਦਾ ਮਾਲਕ-ਪ੍ਰਭੂ ਵਿਸਰ ਜਾਂਦਾ ਹੈ। ਜਿਸ ਮਨੁੱਖ ਦਾ ਮਨ ਪਰਮਾਤਮਾ ਦੇ ਕੋਮਲ ਚਰਨਾਂ ਦਾ ਪ੍ਰੇਮੀ ਹੋ ਜਾਂਦਾ ਹੈ, ਉਹ ਮਨੁੱਖ ਆਤਮਕ ਜੀਵਨ ਦੇਣ ਵਾਲੇ ਨਾਮ-ਜਲ ਦਾ ਸਰੋਵਰ ਲੱਭ ਲੈਂਦਾ ਹੈ।1। ਹੇ ਪ੍ਰਭੂ! ਤੇਰਾ ਸੇਵਕ ਤੇਰੇ ਨਾਮ-ਰੰਗ ਵਿਚ ਟਿਕ ਕੇ (ਮਾਇਆ ਦੇ ਮੋਹ ਵਲੋਂ ਸਦਾ) ਸੁਚੇਤ ਰਹਿੰਦਾ ਹੈ। ਉਸ ਦੇ ਸਰੀਰ ਵਿਚੋਂ ਸਾਰਾ ਆਲਸ ਮੁੱਕ ਜਾਂਦਾ ਹੈ, ਉਸ ਦਾ ਮਨ, (ਹੇ ਭਾਈ!) ਪ੍ਰੀਤਮ-ਪ੍ਰਭੂ ਨਾਲ ਜੁੜਿਆ ਰਹਿੰਦਾ ਹੈ। ਰਹਾਉ। ਹੇ ਭਾਈ! (ਉਸ ਦੇ ਸਿਮਰਨ ਦੀ ਬਰਕਤਿ ਨਾਲ) ਮੈਂ (ਭੀ) ਜਿਧਰ ਜਿਧਰ ਵੇਖਦਾ ਹਾਂ, ਉਥੇ ਉਥੇ ਪਰਮਾਤਮਾ ਹੀ ਸਾਰੇ ਸਰੀਰਾਂ ਵਿਚ ਮੌਜੂਦ ਦਿੱਸਦਾ ਹੈ ਜਿਵੇਂ ਧਾਗਾ (ਸਾਰੇ ਮਣਕਿਆਂ ਵਿਚ ਪ੍ਰੋਇਆ ਹੁੰਦਾ ਹੈ)। ਹੇ ਨਾਨਕ! ਪ੍ਰਭੂ ਦੇ ਦਾਸ ਉਸ ਦਾ ਨਾਮ-ਜਲ ਪੀਂਦਿਆਂ ਹੀ ਹੋਰ ਸਾਰੇ ਮੋਹ-ਪਿਆਰ ਛੱਡ ਦੇਂਦੇ ਹਨ।2। 19। 47। अर्थ :-हे भाई ! उस मनुख को बद-किस्मत समझो, जिस को जीवन का स्वामी-भगवान विसर जाता है। जिस मनुख का मन परमात्मा के कोमल चरणों का प्रेमी हो जाता है, वह मनुख आत्मिक जीवन देने वाले नाम-जल का सरोवर खोज लेता है।1।हे भगवान ! तेरा सेवक तेरे नाम-रंग में टिक के (माया के मोह की तरफ से सदा) सुचेत रहता है। उस के शरीर में से सारा आलस खत्म हो जाता है, उस का मन, (हे भाई !) प्रीतम-भगवान के साथ जुड़ा रहता है।रहाउ। हे भाई ! (उस के सुमिरन की बरकत के साथ) मैं (भी) जिधर जिधर देखता हूँ, ऊपर ऊपर परमात्मा ही सारे शरीरो में मौजूद दिखता है जैसे धागा (सारे मोतियों में पिरोया होता है)। हे नानक ! भगवान के दास उस का नाम-जल पीते हुए ही ओर सारे मोह-प्यार छोड़ देते हैं।2।19।47। www.facebook.com/GurbaniThoughtOfTheDay ( Wahguru Ji Ka Khalsa, Wahguru Ji Ki Fateh ) ਗੱਜ-ਵੱਜ ਕੇ ਫਤਹਿ ਬੁਲਾਓ ਜੀ ! ਵਾਹਿਗੁਰੂ ਜੀ ਕਾ ਖਾਲਸਾ !! ਵਾਹਿਗੁਰੂ ਜੀ ਕੀ ਫਤਹਿ !!

Amrit vele da Hukamnama Sri Darbar Sahib, Sri Amritsar, Ang 755, 19-Jun-2019 www.facebook.com/hukamnamaSriDarbarSahibSriAmritsar ਰਾਗੁ ਸੂਹੀ ਮਹਲਾ ੩ ਘਰੁ ੧੦ ੴ ਸਤਿਗੁਰ ਪ੍ਰਸਾਦਿ ॥ ਦੁਨੀਆ ਨ ਸਾਲਾਹਿ ਜੋ ਮਰਿ ਵੰਞਸੀ ॥ ਲੋਕਾ ਨ ਸਾਲਾਹਿ ਜੋ ਮਰਿ ਖਾਕੁ ਥੀਈ ॥੧॥ ਵਾਹੁ ਮੇਰੇ ਸਾਹਿਬਾ ਵਾਹੁ ॥ ਗੁਰਮੁਖਿ ਸਦਾ ਸਲਾਹੀਐ ਸਚਾ ਵੇਪਰਵਾਹੁ ॥੧॥ ਰਹਾਉ ॥ ਦੁਨੀਆ ਕੇਰੀ ਦੋਸਤੀ ਮਨਮੁਖ ਦਝਿ ਮਰੰਨਿ ॥ ਜਮ ਪੁਰਿ ਬਧੇ ਮਾਰੀਅਹਿ ਵੇਲਾ ਨ ਲਾਹੰਨਿ ॥੨॥ रागु सूही महला ३ घरु १० ੴ सतिगुर प्रसादि ॥ दुनीआ न सालाहि जो मरि वंञसी ॥ लोका न सालाहि जो मरि खाकु थीई ॥१॥ वाहु मेरे साहिबा वाहु ॥ गुरमुखि सदा सलाहीऐ सचा वेपरवाहु ॥१॥ रहाउ ॥ दुनीआ केरी दोसती मनमुख दझि मरंनि ॥ जम पुरि बधे मारीअहि वेला न लाहंनि ॥२॥ Raag Soohee, Third Mehl, Tenth House: One Universal Creator God. By The Grace Of The True Guru: Do not praise the world; it shall simply pass away. Do not praise other people; they shall die and turn to dust. ||1|| Waaho! Waaho! Hail, hail to my Lord and Master. As Gurmukh, forever praise the One who is forever True, Independent and Carefree. ||1||Pause|| Making worldly friendships, the self-willed manmukhs burn and die. In the City of Death, they are bound and gagged and beaten; this opportunity shall never come again. ||2|| ਮਰਿ ਵੰਞਸੀ = ਮਰ ਜਾਇਗੀ। ਮਰਿ = ਮਰ ਕੇ। ਖਾਕੁ = ਮਿੱਟੀ। ਥੀਈ = ਹੋ ਜਾਇਗੀ ॥੧॥ ਵਾਹੁ = ਧੰਨ, ਸਲਾਹੁਣ-ਯੋਗ। ਸਾਹਿਬਾ = ਹੇ ਮਾਲਕ! ਗੁਰਮੁਖਿ = ਗੁਰੂ ਦੀ ਸਰਨ ਪੈ ਕੇ। ਸਲਾਹੀਐ = ਸਿਫ਼ਤ-ਸਾਲਾਹ ਕਰਨੀ ਚਾਹੀਦੀ ਹੈ। ਸਚਾ = ਸਦਾ ਕਾਇਮ ਰਹਿਣ ਵਾਲਾ। ਵੇਪਰਵਾਹੁ = ਬੇ-ਮੁਥਾਜ ॥੧॥ ਕੇਰੀ = ਦੀ। ਮਨਮੁਖ = ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ। ਦਝਿ = ਸੜ ਕੇ। ਮਰੰਨਿ = ਮਰਦੇ ਹਨ। ਜਮ ਪੁਰਿ = ਜਮ ਦੀ ਪੁਰੀ ਵਿਚ। ਮਾਰੀਅਹਿ = ਮਾਰੇ ਜਾਂਦੇ ਹਨ, ਮਾਰ ਖਾਂਦੇ ਹਨ। ਵੇਲਾ = ਮਨੁੱਖਾ ਜਨਮ ਦਾ ਮੌਕਾ। ਨ ਲਾਹੰਨਿ = ਨਹੀਂ ਪ੍ਰਾਪਤ ਕਰ ਸਕਦੇ ॥੨॥ ਰਾਗ ਸੂਹੀ, ਘਰ ੧੦ ਵਿੱਚ ਗੁਰੂ ਅਮਰਦਾਸ ਜੀ ਦੀ ਬਾਣੀ। ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। ਦੁਨੀਆ ਦੀ ਖ਼ੁਸ਼ਾਮਦ ਨਾਹ ਕਰਦਾ ਫਿਰ, ਦੁਨੀਆ ਤਾਂ ਨਾਸ ਹੋ ਜਾਇਗੀ। ਲੋਕਾਂ ਨੂੰ ਭੀ ਨਾਹ ਵਡਿਆਉਂਦਾ ਫਿਰ, ਖ਼ਲਕਤ ਭੀ ਮਰ ਕੇ ਮਿੱਟੀ ਹੋ ਜਾਇਗੀ ॥੧॥ ਹੇ ਮੇਰੇ ਮਾਲਕ! ਤੂੰ ਧੰਨ ਹੈਂ! ਤੂੰ ਹੀ ਸਲਾਹੁਣ-ਜੋਗ ਹੈਂ। ਗੁਰੂ ਦੀ ਸਰਨ ਪੈ ਕੇ ਸਦਾ ਉਸ ਪਰਮਾਤਮਾ ਦੀ ਸਿਫ਼ਤ-ਸਾਲਾਹ ਕਰਨੀ ਚਾਹੀਦੀ ਹੈ ਜੋ ਸਦਾ ਕਾਇਮ ਰਹਿਣ ਵਾਲਾ ਹੈ, ਅਤੇ ਜਿਸ ਨੂੰ ਕਿਸੇ ਦੀ ਮੁਥਾਜੀ ਨਹੀਂ ਹੈ ॥੧॥ ਰਹਾਉ॥ ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ ਦੁਨੀਆ ਦੀ ਮਿਤ੍ਰਤਾ ਵਿਚ ਹੀ ਸੜ ਮਰਦੇ ਹਨ (ਆਤਮਕ ਜੀਵਨ ਸਾੜ ਕੇ ਸੁਆਹ ਕਰ ਲੈਂਦੇ ਹਨ। ਅੰਤ) ਜਮਰਾਜ ਦੇ ਦਰ ਤੇ ਚੋਟਾਂ ਖਾਂਦੇ ਹਨ। ਤਦੋਂ ਉਹਨਾਂ ਨੂੰ (ਹੱਥੋਂ ਖੁੰਝਿਆ ਹੋਇਆ ਮਨੁੱਖਾ ਜਨਮ ਦਾ) ਸਮਾ ਨਹੀਂ ਮਿਲਦਾ ॥੨॥ राग सूही, घर १० में गुरु अमर दास जी की बाणी। अकाल पुरख एक है और सतगुरु की कृपा द्वारा मिलता है। दुनिया की खुशामद न करता फिर, दुनिया तो नाश हो जाएगी। लोगों को भी न सलाहता फिर, खलकत भी मर मिट जाएगी॥१॥ हे मेरे मालिक! तूं धन्य है! तू ही सलाहने योग्य है। गुरु की सरन आ कर सदा उस परमात्मा की सिफत सलाह करनी चाहिए जो सदा कायम रहने वाला है, और जिस को कोई मोहताजी नहीं है॥१॥रहाउ॥ अपने मन के पीछे चलने वाले मनुख दुनिया की मित्रता में जल मरते हैं, ( आत्मिक जीवन जला कर खाक कर लेते हैं। अंत) यमराज के दर की चोटें खातें हैं। तब उनको (हाथों से जा चूका मनुख जन्म का) समय नहीं मिलता॥२॥ www.facebook.com/GurbaniThoughtOfTheDay ( Waheguru Ji Ka Khalsa, Waheguru Ji Ki Fathe , 9873626789) ਗੱਜ-ਵੱਜ ਕੇ ਫਤਹਿ ਬੁਲਾਓ ਜੀ ! ਵਾਹਿਗੁਰੂ ਜੀ ਕਾ ਖਾਲਸਾ !! ਵਾਹਿਗੁਰੂ ਜੀ ਕੀ ਫਤਹਿ !!

AMRITVELE DA HUKAMNAMA SRI DARBAR SAHIB, SRI AMRITSAR, ANG 616, 17-Jun-2019 www.facebook.com/hukamnamaSriDarbarSahibSriAmritsar ਸੋਰਠਿ ਮਹਲਾ ੫ ॥ ਮਾਇਆ ਮੋਹ ਮਗਨੁ ਅੰਧਿਆਰੈ ਦੇਵਨਹਾਰੁ ਨ ਜਾਨੈ ॥ ਜੀਉ ਪਿੰਡੁ ਸਾਜਿ ਜਿਨਿ ਰਚਿਆ ਬਲੁ ਅਪੁਨੋ ਕਰਿ ਮਾਨੈ ॥੧॥ ਮਨ ਮੂੜੇ ਦੇਖਿ ਰਹਿਓ ਪ੍ਰਭ ਸੁਆਮੀ ॥ ਜੋ ਕਿਛੁ ਕਰਹਿ ਸੋਈ ਸੋਈ ਜਾਣੈ ਰਹੈ ਨ ਕਛੂਐ ਛਾਨੀ ॥ ਰਹਾਉ ।।ਜਿਹਵਾ ਸੁਆਦ ਲੋਭ ਮਦਿ ਮਾਤੋ ਉਪਜੇ ਅਨਿਕ ਬਿਕਾਰਾ ॥ ਬਹੁਤੁ ਜੋਨਿ ਭਰਮਤ ਦੁਖੁ ਪਾਇਆ ਹਉਮੈ ਬੰਧਨ ਕੇ ਭਾਰਾ ॥੨॥ सोरठि महला ५ ॥ माइआ मोह मगनु अंधिआरै देवनहारु न जानै ॥ जीउ पिंडु साजि जिनि रचिआ बलु अपुनो करि मानै ॥१॥ मन मूड़े देखि रहिओ प्रभ सुआमी ॥ जो किछु करहि सोई सोई जाणै रहै न कछूऐ छानी ॥ रहाउ ॥ जिहवा सुआद लोभ मदि मातो उपजे अनिक बिकारा ॥ बहुतु जोनि भरमत दुखु पाइआ हउमै बंधन के भारा ॥२॥ Sorat'h, Fifth Mehl: Infatuated with the darkness of emotional attachment to Maya, he does not know the Lord, the Great Giver. The Lord created his body and fashioned his soul, but he claims that his power is his own. ||1|| O foolish mind, God, your Lord and Master is watching over you. Whatever you do, He knows; nothing can remain concealed from Him. ||Pause|| You are intoxicated with the tastes of the tongue, with greed and pride; countless sins spring from these. You wandered in pain through countless incarnations, weighed down by the chains of egotism. ||2|| ਮਗਨੁ = ਮਸਤ। ਅੰਧਿਆਰੈ = ਹਨੇਰੇ ਵਿਚ। ਨ ਜਾਨੈ = ਡੂੰਘੀ ਸਾਂਝ ਨਹੀਂ ਪਾਂਦਾ। ਜੀਉ = ਜਿੰਦ। ਪਿੰਡੁ = ਸਰੀਰ। ਸਾਜਿ = ਬਣਾ ਕੇ। ਰਚਿਆ = ਪੈਦਾ ਕੀਤਾ। ਮਾਨੈ = ਮੰਨਦਾ ਹੈ ॥੧॥ ਮਨ = ਹੇ ਮਨ! ਮੂੜੇ = ਹੇ ਮੂਰਖ! ਕਰਹਿ = ਤੂੰ ਕਰਦਾ ਹੈਂ। ਕਛੂਐ = ਕੋਈ ਕਰਤੂਤ। ਛਾਨੀ = ਲੁਕੀ ॥ ਮਦਿ = ਨਸ਼ੇ ਵਿਚ। ਮਾਤੋ = ਮਸਤ। ਉਪਜੇ = ਪੈਦਾ ਹੋ ਗਏ। ਭਰਮਤ = ਭਟਕਦਿਆਂ। ਬੰਧਨ = ਜ਼ੰਜੀਰ ॥੨॥ ਮਨੁੱਖ ਮਾਇਆ ਦੇ ਮੋਹ ਦੇ (ਆਤਮਕ) ਹਨੇਰੇ ਵਿਚ ਮਸਤ ਰਹਿ ਕੇ ਸਭ ਦਾਤਾਂ ਦੇਣ ਵਾਲੇ ਪ੍ਰਭੂ ਨਾਲ ਜੀਵ ਡੂੰਘੀ ਸਾਂਝ ਨਹੀਂ ਪਾਂਦਾ। ਜਿਸ ਪਰਮਾਤਮਾ ਨੇ ਸਰੀਰ ਜਿੰਦ ਬਣਾ ਕੇ ਜੀਵ ਨੂੰ ਪੈਦਾ ਕੀਤਾ ਹੋਇਆ ਹੈ, (ਉਸ ਨੂੰ ਭੁਲਾ ਕੇ) ਆਪਣੀ ਤਾਕਤ ਨੂੰ ਹੀ ਵੱਡੀ ਸਮਝਦਾ ਹੈ ॥੧॥ਹੇ ਮੂਰਖ ਮਨ! ਮਾਲਕ ਪ੍ਰਭੂ (ਤੇਰੀਆਂ ਸਾਰੀਆਂ ਕਰਤੂਤਾਂ ਨੂੰ ਹਰ ਵੇਲੇ) ਵੇਖ ਰਿਹਾ ਹੈ। ਤੂੰ ਜੋ ਕੁਝ ਕਰਦਾ ਹੈਂ, (ਮਾਲਕ-ਪ੍ਰਭੂ) ਉਹੀ ਉਹੀ ਜਾਣ ਲੈਂਦਾ ਹੈ, (ਉਸ ਪਾਸੋਂ ਤੇਰੀ) ਕੋਈ ਭੀ ਕਰਤੂਤ ਲੁਕੀ ਨਹੀਂ ਰਹਿ ਸਕਦੀ ॥ ਰਹਾਉ॥ ਹੇ ਭਾਈ! ਮਨੁੱਖ ਜੀਭ ਦੇ ਸੁਆਦਾਂ ਵਿਚ, ਲੋਭ ਦੇ ਨਸ਼ੇ ਵਿਚ ਮਸਤ ਰਹਿੰਦਾ ਹੈ (ਜਿਸ ਕਰਕੇ ਇਸ ਦੇ ਅੰਦਰ) ਅਨੇਕਾਂ ਵਿਕਾਰ ਪੈਦਾ ਹੋ ਜਾਂਦੇ ਹਨ। ਮਨੁੱਖ ਹਉਮੈ ਦੀਆਂ ਜ਼ੰਜੀਰਾਂ ਦੇ ਭਾਰ ਹੇਠ ਦਬ ਜਾਂਦਾ ਹੈ, ਬਹੁਤ ਜੂਨਾਂ ਵਿਚ ਭਟਕਦਾ ਫਿਰਦਾ ਹੈ, ਤੇ, ਦੁੱਖ ਸਹਾਰਦਾ ਰਹਿੰਦਾ ਹੈ ॥੨॥ मनुख माया के मोह के (आत्मिक) अन्धकार में मस्त रह के सभी दातें देने वाले प्रभु के साथ जीव गहरी साँझ नहीं बनाता। जिस परमात्मा ने शरीर जीवन बना करके जीव को पैदा किया हुआ है, (उस को भुला कर) अपनी ताकत को ही बड़ा समझता है। हे मुर्ख मन! मालिक प्रभु (तेरी सब हरकतें हर समय ) देख रहा है। तू जो कुछ करता है मालिक प्रभु वोही वोही जान लेता है, (उससे तेरी) कोई भी हरकत छुपी हुई नहीं रह सकती।रहाउ। www.facebook.com/GurbaniThoughtOfTheDay ( Waheguru Ji Ka Khalsa, Waheguru Ji Ki Fathe ) ਗੱਜ-ਵੱਜ ਕੇ ਫਤਹਿ ਬੁਲਾਓ ਜੀ ! ਵਾਹਿਗੁਰੂ ਜੀ ਕਾ ਖਾਲਸਾ !! ਵਾਹਿਗੁਰੂ ਜੀ ਕੀ ਫਤਹਿ !!

Image