Posts
Showing posts from June 30, 2019
Amritvele da Hukamnama Sri Darbar Sahib, Sri Amritsar, Ang 678, 04-Jul-2019 www.facebook.com/HukamnamaSriDarbarSahibSriAmritsar ਧਨਾਸਰੀ ਮਹਲਾ ੫ ॥ ਜਿਨਿ ਤੁਮ ਭੇਜੇ ਤਿਨਹਿ ਬੁਲਾਏ ਸੁਖ ਸਹਜ ਸੇਤੀ ਘਰਿ ਆਉ ॥ ਅਨਦ ਮੰਗਲ ਗੁਨ ਗਾਉ ਸਹਜ ਧੁਨਿ ਨਿਹਚਲ ਰਾਜੁ ਕਮਾਉ ॥੧॥ ਤੁਮ ਘਰਿ ਆਵਹੁ ਮੇਰੇ ਮੀਤ ॥ ਤੁਮਰੇ ਦੋਖੀ ਹਰਿ ਆਪਿ ਨਿਵਾਰੇ ਅਪਦਾ ਭਈ ਬਿਤੀਤ ॥ ਰਹਾਉ ॥ ਪ੍ਰਗਟ ਕੀਨੇ ਪ੍ਰਭ ਕਰਨੇਹਾਰੇ ਨਾਸਨ ਭਾਜਨ ਥਾਕੇ ॥ ਘਰਿ ਮੰਗਲ ਵਾਜਹਿ ਨਿਤ ਵਾਜੇ ਅਪੁਨੈ ਖਸਮਿ ਨਿਵਾਜੇ ॥੨॥ धनासरी महला ५ ॥ जिनि तुम भेजे तिनहि बुलाए सुख सहज सेती घरि आउ ॥ अनद मंगल गुन गाउ सहज धुनि निहचल राजु कमाउ ॥१॥ तुम घरि आवहु मेरे मीत ॥ तुमरे दोखी हरि आपि निवारे अपदा भई बितीत ॥ रहाउ ॥ प्रगट कीने प्रभ करनेहारे नासन भाजन थाके ॥ घरि मंगल वाजहि नित वाजे अपुनै खसमि निवाजे ॥२॥ Dhanaasaree, Fifth Mehl: The One who sent you, has now recalled you; return to your home now in peace and pleasure. In bliss and ecstasy, sing His Glorious Praises; by this celestial tune, you shall acquire your everlasting kingdom. ||1|| Come back to your home, O my friend. The Lord Himself has eliminated your enemies, and your misfortunes are past. ||Pause|| God, the Creator Lord, has glorified you, and your running and rushing around has ended. In your home, there is rejoicing; the musical instruments continually play, and your Husband Lord has exalted you. ||2|| ਜਿਨਿ = ਜਿਸ (ਪਰਮਾਤਮਾ) ਨੇ। ਤੁਮ = ਤੈਨੂੰ (ਹੇ ਜਿੰਦੇ!) ਤਿਨਹਿ = ਉਸ ਨੇ ਹੀ। ਬੁਲਾਏ = (ਆਪਣੇ ਵਲ) ਪ੍ਰੇਰਨਾ ਕੀਤੀ ਹੈ। ਸਹਜ ਸੇਤੀ = ਆਤਮਕ ਅਡੋਲਤਾ ਨਾਲ। ਘਰਿ = ਘਰ ਵਿਚ, ਹਿਰਦੇ ਵਿਚ, ਸ੍ਵੈ-ਸਰੂਪ ਵਿਚ। ਆਉ = ਆ, ਟਿਕਿਆ ਰਹੁ। ਮੰਗਲ = ਖ਼ੁਸ਼ੀ। ਧੁਨਿ = ਰੌ। ਨਿਹਚਲ ਰਾਜੁ = ਅਟੱਲ ਹੁਕਮ ॥੧॥ ਮੇਰੇ ਮੀਤ = ਹੇ ਮੇਰੇ ਮਿੱਤਰ ਮਨ! ਦੋਖੀ = (ਕਾਮਾਦਿਕ) ਵੈਰੀ। ਨਿਵਾਰੇ = ਦੂਰ ਕਰ ਦਿੱਤੇ ਹਨ। ਅਪਦਾ = ਮੁਸੀਬਤ ॥ ਕਰਨੇਹਾਰੇ = ਸਭ ਕੁਝ ਕਰ ਸਕਣ ਵਾਲੇ ਨੇ। ਨਾਸਨ ਭਾਜਨ = ਭਟਕਣਾ। ਘਰਿ = ਹਿਰਦੇ ਵਿਚ। ਵਾਜਹਿ = ਵੱਜਦੇ ਹਨ। ਖਸਮਿ = ਖਸਮ ਨੇ। ਨਿਵਾਜੇ = ਆਦਰ-ਮਾਣ ਦਿੱਤਾ ॥੨॥ (ਹੇ ਮੇਰੀ ਜਿੰਦੇ!) ਜਿਸ ਨੇ ਤੈਨੂੰ (ਸੰਸਾਰ ਵਿਚ) ਭੇਜਿਆ ਹੈ, ਉਸੇ ਨੇ ਤੈਨੂੰ ਆਪਣੇ ਵਲ ਪ੍ਰੇਰਨਾ ਸ਼ੁਰੂ ਕੀਤੀ ਹੋਈ ਹੈ, ਤੂੰ ਆਨੰਦ ਨਾਲ ਆਤਮਕ ਅਡੋਲਤਾ ਨਾਲ ਹਿਰਦੇ-ਘਰ ਵਿਚ ਟਿਕੀ ਰਹੁ। ਹੇ ਜਿੰਦੇ! ਆਤਮਕ ਅਡੋਲਤਾ ਦੀ ਰੌ ਵਿਚ, ਆਨੰਦ ਖ਼ੁਸ਼ੀ ਪੈਦਾ ਕਰਨ ਵਾਲੇ ਹਰਿ-ਗੁਣ ਗਾਇਆ ਕਰ (ਇਸ ਤਰ੍ਹਾਂ ਕਾਮਾਦਿਕ ਵੈਰੀਆਂ ਉਤੇ) ਅਟੱਲ ਰਾਜ ਕਰ ॥੧॥ ਮੇਰੇ ਮਿੱਤਰ (ਮਨ)! (ਹੁਣ) ਤੂੰ ਹਿਰਦੇ-ਘਰ ਵਿਚ ਟਿਕਿਆ ਰਹੁ (ਆ ਜਾ)। ਪਰਮਾਤਮਾ ਨੇ ਆਪ ਹੀ (ਕਾਮਾਦਿਕ) ਤੇਰੇ ਵੈਰੀ ਦੂਰ ਕਰ ਦਿੱਤੇ ਹਨ, (ਕਾਮਾਦਿਕਾਂ ਤੋਂ ਪੈ ਰਹੀ ਮਾਰ ਦੀ) ਬਿਪਤਾ (ਹੁਣ) ਮੁੱਕ ਗਈ ਹੈ ॥ ਰਹਾਉ॥ (ਹੇ ਮੇਰੀ ਜਿੰਦੇ!) ਸਭ ਕੁਝ ਕਰ ਸਕਣ ਵਾਲੇ ਪ੍ਰਭੂ ਨੇ ਉਹਨਾਂ ਦੇ ਅੰਦਰ ਉਸ ਨੇ ਆਪਣਾ ਆਪ ਪਰਗਟ ਕਰ ਦਿੱਤਾ, ਉਹਨਾਂ ਦੀਆਂ ਭਟਕਣਾਂ ਮੁੱਕ ਗਈਆਂ। ਖਸਮ-ਪ੍ਰਭੂ ਨੇ ਉਨ੍ਹਾਂ ਉਤੇ ਮੇਹਰ ਕੀਤੀ, ਉਹਨਾਂ ਦੇ ਹਿਰਦੇ-ਘਰ ਵਿਚ ਆਤਮਕ ਆਨੰਦ ਦੇ (ਮਾਨੋ) ਵਾਜੇ ਸਦਾ ਵੱਜਣ ਲੱਗ ਪੈਂਦੇ ਹਨ ॥੨॥ (हे मेरी जिन्दे!) जिस ने तुझे (संसार में) भेजा है, उसी ने तुझे अपनी तरफ प्रेरणा शुरू किया हुआ है, तू आनंद से आत्मिका अदोलता से हृदये-घर में टिकी रह। हे जिन्दे! आत्मिक अदोलता की रोह में , आनंद पैदा करने वाले हरी-गुण गया कर (इस प्रकार कामादिक वैरियों पर) अटल राज कर॥१॥ मेरे मित्र (मन!) (अब) तूँ हृदय-घर में टिकर रह (आ जा)। परमत्मा ने संवय ही (कामादिक) तेरे वैरी दूर कर दिए हैं, (कामअदिक से पड़ रही मार की) बिपता (अब ख़तम हो गयी है॥ रहाउ॥ (हे मेरी जिन्दे!) सब कुछ कर सकने वाले प्रभु ने उनके अंदर अपना नाम प्रकट कर दिया, उनकी भटकन ख़तम हो गयी। खसम-प्रभु ने उनके ऊपर कृपा की, उनके हृदये-घर में आत्मिक आनंद के (मानो) बाजे सदा के लिए बजने लग गए हैं॥२॥ www.facebook.com/GurbaniThoughtOfTheDay ( Waheguru Ji Ka Khalsa, Waheguru Ji Ki Fathe ) ਗੱਜ-ਵੱਜ ਕੇ ਫਤਹਿ ਬੁਲਾਓ ਜੀ ! ਵਾਹਿਗੁਰੂ ਜੀ ਕਾ ਖਾਲਸਾ !! ਵਾਹਿਗੁਰੂ ਜੀ ਕੀ ਫਤਹਿ !!
- Get link
- X
- Other Apps
Amrit vele da Hukamnama Sri Darbar Sahib, Sri Amritsar, Ang 670, 02-Jul-2019 www.facebook.com/HukamnamaSriDarbarSahibSriAmritsar ਧਨਾਸਰੀ ਮਹਲਾ ੪ ॥ ਮੇਰੇ ਸਾਹਾ ਮੈ ਹਰਿ ਦਰਸਨ ਸੁਖੁ ਹੋਇ ॥ ਹਮਰੀ ਬੇਦਨਿ ਤੂ ਜਾਨਤਾ ਸਾਹਾ ਅਵਰੁ ਕਿਆ ਜਾਨੈ ਕੋਇ ॥ ਰਹਾਉ ॥ ਸਾਚਾ ਸਾਹਿਬੁ ਸਚੁ ਤੂ ਮੇਰੇ ਸਾਹਾ ਤੇਰਾ ਕੀਆ ਸਚੁ ਸਭੁ ਹੋਇ ॥ ਝੂਠਾ ਕਿਸ ਕਉ ਆਖੀਐ ਸਾਹਾ ਦੂਜਾ ਨਾਹੀ ਕੋਇ ॥੧॥ ਸਭਨਾ ਵਿਚਿ ਤੂ ਵਰਤਦਾ ਸਾਹਾ ਸਭਿ ਤੁਝਹਿ ਧਿਆਵਹਿ ਦਿਨੁ ਰਾਤਿ ॥ ਸਭਿ ਤੁਝ ਹੀ ਥਾਵਹੁ ਮੰਗਦੇ ਮੇਰੇ ਸਾਹਾ ਤੂ ਸਭਨਾ ਕਰਹਿ ਇਕ ਦਾਤਿ ॥੨॥ धनासरी महला ४ ॥ मेरे साहा मै हरि दरसन सुखु होइ ॥ हमरी बेदनि तू जानता साहा अवरु किआ जानै कोइ ॥ रहाउ ॥ साचा साहिबु सचु तू मेरे साहा तेरा कीआ सचु सभु होइ ॥ झूठा किस कउ आखीऐ साहा दूजा नाही कोइ ॥१॥ सभना विचि तू वरतदा साहा सभि तुझहि धिआवहि दिनु राति ॥ सभि तुझ ही थावहु मंगदे मेरे साहा तू सभना करहि इक दाति ॥२॥ Dhanaasaree, Fourth Mehl: O my King, beholding the Blessed Vision of the Lord's Darshan, I am at peace. You alone know my inner pain, O King; what can anyone else know? ||Pause|| O True Lord and Master, You are truly my King; whatever You do, all that is True. Who should I call a liar? There is no other than You, O King. ||1|| You are pervading and permeating in all; O King, everyone meditates on You, day and night. Everyone begs of You, O my King; You alone give gifts to all. ||2|| ਦਰਸਨ ਸੁਖੁ = ਦਰਸਨ ਦਾ ਆਤਮਕ ਆਨੰਦ। ਹੋਇ = ਮਿਲ ਜਾਏ। ਬੇਦਨਿ = (ਦਿਲ ਦੀ) ਪੀੜ। ਅਵਰੁ ਕੋਇ = ਹੋਰ ਕੋਈ।ਰਹਾਉ। ਸਚੁ = ਸਦਾ-ਥਿਰ ਰਹਿਣ ਵਾਲਾ। ਕਉ = ਨੂੰ। ਕਿਸ ਕਉ = {ਲਫ਼ਜ਼ 'ਕਿਸੁ' ਦਾ ੁ ਸੰਬੰਧਕ 'ਕਉ' ਦੇ ਕਾਰਨ ਉੱਡ ਗਿਆ ਹੈ}।੧। ਵਰਤਦਾ = ਮੌਜੂਦ। ਸਭਿ = ਸਾਰੇ। ਥਾਵਹੁ = ਪਾਸੋਂ। ਤੂ ਇਕ-ਇਕ ਤੂ ਹੀ।੨। ਹੇ ਮੇਰੇ ਪਾਤਿਸ਼ਾਹ! (ਮੇਹਰ ਕਰ) ਮੈਨੂੰ ਤੇਰੇ ਦਰਸਨ ਦਾ ਆਨੰਦ ਪ੍ਰਾਪਤ ਹੋ ਜਾਏ। ਹੇ ਮੇਰੇ ਪਾਤਿਸ਼ਾਹ! ਮੇਰੇ ਦਿਲ ਦੀ ਪੀੜ ਤੂੰ ਹੀ ਜਾਣਦਾ ਹੈਂ। ਕੋਈ ਹੋਰ ਕੀ ਜਾਣ ਸਕਦਾ ਹੈ?।ਰਹਾਉ। ਹੇ ਮੇਰੇ ਪਾਤਿਸ਼ਾਹ! ਤੂੰ ਸਦਾ ਕਾਇਮ ਰਹਿਣ ਵਾਲਾ ਮਾਲਕ ਹੈਂ, ਤੂੰ ਅਟੱਲ ਹੈਂ। ਜੋ ਕੁਝ ਤੂੰ ਕਰਦਾ ਹੈਂ, ਉਹ ਭੀ ਉਕਾਈ-ਹੀਣ ਹੈ (ਉਸ ਵਿਚ ਭੀ ਕੋਈ ਊਣਤਾ ਨਹੀਂ)। ਹੇ ਪਾਤਿਸ਼ਾਹ! (ਸਾਰੇ ਸੰਸਾਰ ਵਿਚ ਤੈਥੋਂ ਬਿਨਾ) ਹੋਰ ਕੋਈ ਨਹੀਂ ਹੈ (ਇਸ ਵਾਸਤੇ) ਕਿਸੇ ਨੂੰ ਝੂਠਾ ਆਖਿਆ ਨਹੀਂ ਜਾ ਸਕਦਾ।੧। ਹੇ ਮੇਰੇ ਪਾਤਿਸ਼ਾਹ! ਤੂੰ ਸਭ ਜੀਵਾਂ ਵਿਚ ਮੌਜੂਦ ਹੈਂ, ਸਾਰੇ ਜੀਵ ਦਿਨ ਰਾਤ ਤੇਰਾ ਹੀ ਧਿਆਨ ਧਰਦੇ ਹਨ। ਹੇ ਮੇਰੇ ਪਾਤਿਸ਼ਾਹ! ਸਾਰੇ ਜੀਵ ਤੇਰੇ ਪਾਸੋਂ ਹੀ (ਮੰਗਾਂ) ਮੰਗਦੇ ਹਨ। ਇਕ ਤੂੰ ਹੀ ਸਭ ਜੀਵਾਂ ਨੂੰ ਦਾਤਾਂ ਦੇ ਰਿਹਾ ਹੈਂ।੨। हे मेरे पातशाह! (कृपा कर) मुझे तेरे दर्शन का आनंद प्राप्त हो जाये। हे मेरे पातशाह! मेरे दिल की पीड़ा को तू ही जनता है। कोई और क्या जान सकता है ? ।रहाउ। हे मेरे पातशाह! तू सदा कायम रहने वाला मालिक है, तू अटल है । जो कुछ तू करता है, वह भी त्रुटि-हीन हैं (उस में कोई भी उणता-कमी नहीं)। हे पातशाह! (सारे संसार में तेरे बिना) और कोई नहीं है (इस लिए) किसी को झूठा नहीं कहा जा सकता।1। हे मेरे पातशाह! तू सब जीवों में मौजूद है, सारे जीव दिन रात तेरा ही ध्यान करते हैं। हे मेरे पातशाह। सारे जीव तेरे से ही (मांगें) मांगते हैं। एक तू ही सब जीवों को दातें दे रहा है।२।t www.facebook.com/GurbaniThoughtOfTheDay (Waheguru Ji Ka Khalsa, Waheguru Ji Ki Fathe) ਗੱਜ-ਵੱਜ ਕੇ ਫਤਹਿ ਬੁਲਾਓ ਜੀ ! ਵਾਹਿਗੁਰੂ ਜੀ ਕਾ ਖਾਲਸਾ !! ਵਾਹਿਗੁਰੂ ਜੀ ਕੀ ਫਤਹਿ !! वाहिगुरू जी का खालसा श्री वाहिगुरू जी की फ़तेह।
- Get link
- X
- Other Apps
Amritvele da Hukamnama Sri Darbar Sahib, Sri Amritsar, Ang 706, 01-Jul-2019 www.facebook.com/hukamnamaSriDarbarSahibSriAmritsar ਸਲੋਕ ॥ ਮਨ ਇਛਾ ਦਾਨ ਕਰਣੰ ਸਰਬਤ੍ਰ ਆਸਾ ਪੂਰਨਹ ॥ ਖੰਡਣੰ ਕਲਿ ਕਲੇਸਹ ਪ੍ਰਭ ਸਿਮਰਿ ਨਾਨਕ ਨਹ ਦੂਰਣਹ ॥੧॥ ਹਭਿ ਰੰਗ ਮਾਣਹਿ ਜਿਸੁ ਸੰਗਿ ਤੈ ਸਿਉ ਲਾਈਐ ਨੇਹੁ ॥ ਸੋ ਸਹੁ ਬਿੰਦ ਨ ਵਿਸਰਉ ਨਾਨਕ ਜਿਨਿ ਸੁੰਦਰੁ ਰਚਿਆ ਦੇਹੁ ॥੨॥ सलोक ॥ मन इछा दान करणं सरबत्र आसा पूरनह ॥ खंडणं कलि कलेसह प्रभ सिमरि नानक नह दूरणह ॥१॥ हभि रंग माणहि जिसु संगि तै सिउ लाईऐ नेहु ॥ सो सहु बिंद न विसरउ नानक जिनि सुंदरु रचिआ देहु ॥२॥ Shalok: He grants our hearts' desires, and fulfills all our hopes. He destroys pain and suffering; remember God in meditation, O Nanak - He is not far away. ||1|| Love Him, with whom you enjoy all pleasures. Do not forget that Lord, even for an instant; O Nanak, He fashioned this beautiful body. ||2|| ਮਨ ਇਛਾ = ਮਨ ਦੀ ਚਿਤਵਨੀ ਅਨੁਸਾਰ। ਦਾਨ ਕਰਣੰ = ਦਾਨ ਦੇਂਦਾ ਹੈ। ਸਰਬਤ੍ਰ = ਹਰ ਥਾਂ। ਕਲਿ = ਝਗੜੇ।੧। ਹਭਿ = ਸਭਿ, ਸਾਰੇ। ਮਾਣਹਿ = ਤੂੰ ਮਾਣਦਾ ਹੈਂ। ਜਿਸੁ ਸੰਗਿ = ਜਿਸ ਦੀ ਬਰਕਤਿ ਨਾਲ। ਤੈ ਸਿਉ = ਉਸ ਨਾਲ। ਬਿੰਦ = ਰਤਾ ਕੁ ਸਮਾ ਭੀ। ਨ ਵਿਸਰਉ = ਭੁੱਲ ਨਾਹ ਜਾਏ {ਵਿਸਰਉ = ਹੁਕਮੀ ਭਵਿੱਖਤ, ਅੰਨ ਪੁਰਖ, ਇਕ-ਵਚਨ}। ਜਿਨਿ = ਜਿਸ ਪ੍ਰਭੂ ਨੇ। ਸੁੰਦਰੁ ਦੇਹੁ = ਸੋਹਣਾ ਜਿਸਮ। {ਲਫ਼ਜ਼ 'ਦੇਹੁ' ਪੁਲਿੰਗ ਵਿਚ ਵਰਤਿਆ ਗਿਆ ਹੈ}।੨। ਹੇ ਨਾਨਕ! ਜੋ ਪ੍ਰਭੂ ਅਸਾਨੂੰ ਮਨ-ਮੰਨੀਆਂ ਦਾਤਾਂ ਦੇਂਦਾ ਹੈ ਜੋ ਸਭ ਥਾਂ (ਸਭ ਜੀਵਾਂ ਦੀਆਂ) ਆਸਾਂ ਪੂਰੀਆਂ ਕਰਦਾ ਹੈ, ਜੋ ਅਸਾਡੇ ਝਗੜੇ ਤੇ ਕਲੇਸ਼ ਨਾਸ ਕਰਨ ਵਾਲਾ ਹੈ ਉਸ ਨੂੰ ਯਾਦ ਕਰ, ਉਹ ਤੈਥੋਂ ਦੂਰ ਨਹੀਂ ਹੈ।੧। ਹੇ ਨਾਨਕ! ਜਿਸ ਪ੍ਰਭੂ ਦੀ ਬਰਕਤਿ ਨਾਲ ਤੂੰ ਸਾਰੀਆਂ ਮੌਜਾਂ ਮਾਣਦਾ ਹੈਂ, ਉਸ ਨਾਲ ਪ੍ਰੀਤ ਜੋੜ। ਜਿਸ ਪ੍ਰਭੂ ਨੇ ਤੇਰਾ ਸੋਹਣਾ ਸਰੀਰ ਬਣਾਇਆ ਹੈ, ਰੱਬ ਕਰ ਕੇ ਉਹ ਤੈਨੂੰ ਕਦੇ ਭੀ ਨਾਹ ਭੁੱਲੇ।੨। हे नानक! जो प्रभु हमें मन भवन सुख देता है जो सब जगह (सब जीवो की उम्मीदें पूरी करता है, जो हमारे झगड़े और कलेश नास करने वाला है उस को याद कर वेह तेरे से दूर नहीं है।1। हे नानक! जिस प्रभु की बरकत से तुम सभी आनंद करते हो, उस से प्रीत जोड़। जिस प्रभु ने तुम्हारा सुंदर सरीर बनाया है, भगवन कर के उसे कभी भी न भूल।२। www.facebook.com/GurbaniThoughtOfTheDay ( Waheguru Ji Ka Khalsa, Waheguru Ji Ki Fathe ) ਗੱਜ-ਵੱਜ ਕੇ ਫਤਹਿ ਬੁਲਾਓ ਜੀ ! ਵਾਹਿਗੁਰੂ ਜੀ ਕਾ ਖਾਲਸਾ ! ਵਾਹਿਗੁਰੂ ਜੀ ਕੀ ਫਤਹਿ !!
- Get link
- X
- Other Apps