Posts

Showing posts from July 14, 2019

Om Sai Nath

Image

AMRIT VELE DA HUKAMNAMA SRI DARBAR SAHIB, SRI AMRITSAR, ANG 700, 17-July.-2019 ਜੈਤਸਰੀ ਮਹਲਾ ੫ ਘਰੁ ੩ ਦੁਪਦੇ ੴ ਸਤਿਗੁਰ ਪ੍ਰਸਾਦਿ ॥ ਦੇਹੁ ਸੰਦੇਸਰੋ ਕਹੀਅਉ ਪ੍ਰਿਅ ਕਹੀਅਉ ॥ ਬਿਸਮੁ ਭਈ ਮੈ ਬਹੁ ਬਿਧਿ ਸੁਨਤੇ ਕਹਹੁ ਸੁਹਾਗਨਿ ਸਹੀਅਉ ॥੧॥ ਰਹਾਉ ॥ ਕੋ ਕਹਤੋ ਸਭ ਬਾਹਰਿ ਬਾਹਰਿ ਕੋ ਕਹਤੋ ਸਭ ਮਹੀਅਉ ॥ ਬਰਨੁ ਨ ਦੀਸੈ ਚਿਹਨੁ ਨ ਲਖੀਐ ਸੁਹਾਗਨਿ ਸਾਤਿ ਬੁਝਹੀਅਉ ॥੧॥ ਸਰਬ ਨਿਵਾਸੀ ਘਟਿ ਘਟਿ ਵਾਸੀ ਲੇਪੁ ਨਹੀ ਅਲਪਹੀਅਉ ॥ ਨਾਨਕੁ ਕਹਤ ਸੁਨਹੁ ਰੇ ਲੋਗਾ ਸੰਤ ਰਸਨ ਕੋ ਬਸਹੀਅਉ ॥੨॥੧॥੨॥ जैतसरी महला ५ घरु ३ दुपदे ੴ सतिगुर प्रसादि ॥ देहु संदेसरो कहीअउ प्रिअ कहीअउ ॥ बिसमु भई मै बहु बिधि सुनते कहहु सुहागनि सहीअउ ॥१॥ रहाउ ॥ को कहतो सभ बाहरि बाहरि को कहतो सभ महीअउ ॥ बरनु न दीसै चिहनु न लखीऐ सुहागनि साति बुझहीअउ ॥१॥ सरब निवासी घटि घटि वासी लेपु नही अलपहीअउ ॥ नानकु कहत सुनहु रे लोगा संत रसन को बसहीअउ ॥२॥१॥२॥ Jaitsree, Fifth Mehl, Third House, Du-Padas: One Universal Creator God. By The Grace Of The True Guru: Give me a message from my Beloved - tell me, tell me! I am wonder-struck, hearing the many reports of Him; tell them to me, O my happy sister soul-brides. ||1||Pause|| Some say that He is beyond the world - totally beyond it, while others say that He is totally within it. His color cannot be seen, and His pattern cannot be discerned. O happy soul-brides, tell me the truth! ||1|| He is pervading everywhere, and He dwells in each and every heart; He is not stained - He is unstained. Says Nanak, listen, O people: He dwells upon the tongues of the Saints. ||2||1||2|| ਸੰਦੇਸਰੋ = ਪਿਆਰਾ ਸੰਦੇਸ਼। ਕਹੀਅਉ = ਦੱਸੋ। ਪ੍ਰਿਅ ਸੰਦੇਸਰੋ = ਪਿਆਰੇ ਦਾ ਮਿੱਠਾ ਸੁਨੇਹਾ। ਬਿਸਮੁ = ਹੈਰਾਨ। ਭਈ = ਹੋ ਗਈ। ਬਹੁ ਬਿਧਿ = ਕਈ ਕਿਸਮਾਂ। ਕਹਹੁ = ਦੱਸੋ। ਸਹੀਅਉ = ਹੇ ਸਹੇਲੀਹੋ!।੧।ਰਹਾਉ।ਕੋ = ਕੋਈ। ਕਹਤੋ = ਆਖਦਾ ਹੈ। ਮਹੀਅਉ = ਵਿਚ, ਮਾਹਿ। ਬਰਨੁ = ਰੰਗ {वर्ण}। ਦੀਸੈ = ਦਿੱਸਦਾ। ਚਿਹਨੁ = ਨਿਸ਼ਾਨ, ਲੱਛਣ। ਲਖੀਐ = ਨਜ਼ਰ ਆਉਂਦਾ। ਸੁਹਾਗਨਿ = ਹੇ ਸੁਹਾਗਣੋ! ਸਾਤਿ = ਸਤਿ, ਸੱਚ। ਬੁਝਹੀਅਉ = ਸਮਝਾਓ।੧।ਨਿਵਾਸੀ = ਨਿਵਾਸ ਰੱਖਣ ਵਾਲਾ। ਘਟਿ ਘਟਿ = ਹਰੇਕ ਸਰੀਰ ਵਿਚ। ਵਾਸੀ = ਵੱਸਣ ਵਾਲਾ। ਲੇਪੁ = (ਮਾਇਆ ਦਾ) ਅਸਰ। ਅਲਪਹੀਅਉ = ਅਲਪ ਭੀ, ਰਤਾ ਭਰ ਭੀ। ਨਾਨਕੁ ਕਹਤ = ਨਾਨਕ ਆਖਦਾ ਹੈ। ਹੇ ਲੋਗਾ = ਹੇ ਲੋਕੋ! ਸੰਤ ਰਸਨ ਕੋ = ਸੰਤ ਕੋ ਰਸਨ, ਸੰਤਾਂ ਦੀ ਜੀਭ ਉਤੇ। ਬਸਹੀਅਉ = ਵੱਸਦਾ ਹੈ।੨। ਰਾਗ ਜੈਤਸਰੀ, ਘਰ ੩ ਵਿੱਚ ਗੁਰੂ ਅਰਜਨਦੇਵ ਜੀ ਦੀ ਦੋ-ਬੰਦਾਂ ਵਾਲੀ ਬਾਣੀ। ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। ਹੇ ਸੁਹਾਗਵਤੀ ਸਹੇਲੀਹੋ! (ਹੇ ਗੁਰ-ਸਿੱਖੋ!) ਮੈਨੂੰ ਪਿਆਰੇ ਪ੍ਰਭੂ ਦਾ ਮਿੱਠਾ ਜਿਹਾ ਸਨੇਹਾ ਦਿਹੋ, ਦੱਸੋ। ਮੈਂ (ਉਸ ਪਿਆਰੇ ਦੀ ਬਾਬਤ) ਕਈ ਕਿਸਮਾਂ (ਦੀਆਂ ਗੱਲਾਂ) ਸੁਣ ਸੁਣ ਕੇ ਹੈਰਾਨ ਹੋ ਰਹੀ ਹਾਂ।੧।ਰਹਾਉ। ਕੋਈ ਆਖਦਾ ਹੈ, ਉਹ ਸਭਨਾਂ ਤੋਂ ਬਾਹਰ ਹੀ ਵੱਸਦਾ ਹੈ, ਕੋਈ ਆਖਦਾ ਹੈ, ਉਹ ਸਭਨਾਂ ਦੇ ਵਿੱਚ ਵੱਸਦਾ ਹੈ। ਉਸ ਦਾ ਰੰਗ ਨਹੀਂ ਦਿੱਸਦਾ, ਉਸ ਦਾ ਕੋਈ ਲੱਛਣ ਨਜ਼ਰ ਨਹੀਂ ਆਉਂਦਾ। ਹੇ ਸੁਗਾਗਣੋ! ਤੁਸੀ ਮੈਨੂੰ ਸੱਚੀ ਗੱਲ ਸਮਝਾਓ।੧। ਨਾਨਕ ਆਖਦਾ ਹੈ-ਹੇ ਲੋਕੋ! ਸੁਣੋ। ਉਹ ਪਰਮਾਤਮਾ ਸਾਰਿਆਂ ਵਿਚ ਨਿਵਾਸ ਰੱਖਣ ਵਾਲਾ ਹੈ, ਹਰੇਕ ਸਰੀਰ ਵਿਚ ਵੱਸਣ ਵਾਲਾ ਹੈ (ਫਿਰ ਭੀ, ਉਸ ਨੂੰ ਮਾਇਆ ਦਾ) ਰਤਾ ਭੀ ਲੇਪ ਨਹੀਂ ਹੈ। ਉਹ ਪ੍ਰਭੂ ਸੰਤ ਜਨਾਂ ਦੀ ਜੀਭ ਉਤੇ ਵੱਸਦਾ ਹੈ (ਸੰਤ ਜਨ ਹਰ ਵੇਲੇ ਉਸ ਦਾ ਨਾਮ ਜਪਦੇ ਹਨ)।੨।੧।੨। राग जैतसरी, घर ३ में गुरु अर्जनदेव जी की दो बन्दों वाली बाणी। अकाल पुरख एक है अरु सतगुरु की कृपा द्वारा मिलता है। हे सुहागवती सखियो! (हे गुर-सिखों!) मुझे प्यारे प्रभु की मीठी खबर दो । मैं (उस प्यारे के बारे में) कई प्रकार (की बातें) सुन सुन के हैरान हो रही हूँ। १। रहाउ। कोई कहता है, वेह सब से बाहर बस्ता है, कोई कहता है, वेह सब के अन्दर बस्ता है। उस का रंग बही दीखता, उस का कोई लक्षण नजर नहीं आता। हे सुहागनों! तुम मुझे सच्ची बात समझाओ।१। नानक कहता है=हे लोगो! सुनो। वः परमात्मा सब मैं निवास रखने वाला है, हेरेक सरीर में बसने वाला है (फिर बाई, उस को माया का) जरा भी लेप नहीं है। वेह प्रभु संत जानो की जीभ (जिव्हा) पर बस्ता है (संत जन सर समय उसी का नाम जपते हैं।२।१।२। ( Waheguru Ji Ka Khalsa, Waheguru Ji Ki Fathe ) ਗੱਜ-ਵੱਜ ਕੇ ਫਤਹਿ ਬੁਲਾਓ ਜੀ ! ਵਾਹਿਗੁਰੂ ਜੀ ਕਾ ਖਾਲਸਾ !! ਵਾਹਿਗੁਰੂ ਜੀ ਕੀ ਫਤਹਿ !!

Image

Amritvele da Hukamnama Sri Darbar Sahib, Sri Amritsar, Ang 722, 15-July-2019 www.facebook.com/HukamnamaSriDarbarSahibSriAmritsar ਤਿਲੰਗ ਮ: ੧ ॥ ਇਆਨੜੀਏ ਮਾਨੜਾ ਕਾਇ ਕਰੇਹਿ ॥ ਆਪਨੜੈ ਘਰਿ ਹਰਿ ਰੰਗੋ ਕੀ ਨ ਮਾਣੇਹਿ ॥ ਸਹੁ ਨੇੜੈ ਧਨ ਕੰਮਲੀਏ ਬਾਹਰੁ ਕਿਆ ਢੂਢੇਹਿ ॥ ਭੈ ਕੀਆ ਦੇਹਿ ਸਲਾਈਆ ਨੈਣੀ ਭਾਵ ਕਾ ਕਰਿ ਸੀਗਾਰੋ ॥ ਤਾ ਸੋਹਾਗਣਿ ਜਾਣੀਐ ਲਾਗੀ ਜਾ ਸਹੁ ਧਰੇ ਪਿਆਰੋ ॥੧॥ तिलंग मः १ ॥ इआनड़ीए मानड़ा काइ करेहि ॥ आपनड़ै घरि हरि रंगो की न माणेहि ॥ सहु नेड़ै धन कमलीए बाहरु किआ ढूढेहि ॥ भै कीआ देहि सलाईआ नैणी भाव का करि सीगारो ॥ ता सोहागणि जाणीऐ लागी जा सहु धरे पिआरो ॥१॥ Tilang, First Mehl: O foolish and ignorant soul-bride, why are you so proud? Within the home of your own self, why do you not enjoy the Love of your Lord? Your Husband Lord is so very near, O foolish bride; why do you search for Him outside? Apply the Fear of God as the mascara to adorn your eyes, and make the Love of the Lord your ornament. Then, you shall be known as a devoted and committed soul-bride, when you enshrine love for your Husband Lord. ||1|| ਇਆਨੀ = ਅੰਞਾਣ ਕੁੜੀ। ਇਆਨੜੀ = ਬਹੁਤ ਅੰਞਾਣ ਕੁੜੀ। ਇਆਨੜੀਏ = ਹੇ ਬਹੁਤ ਅੰਞਾਣ ਜਿੰਦੇ! ਮਾਨੜਾ = ਕੋਝਾ ਮਾਣ। ਕਾਇ = ਕਿਉਂ? ਕਰੇਹਿ = ਤੂੰ ਕਰਦੀ ਹੈਂ। ਘਰਿ = ਘਰ ਵਿਚ, ਹਿਰਦੇ ਵਿਚ। ਰੰਗੋ = ਰੰਗੁ, ਆਨੰਦ। ਕੀ = ਕਿਉਂ? ਧਨ ਕੰਮਲੀਏ = ਹੇ ਭੋਲੀ ਜੀਵ-ਇਸਤ੍ਰੀਏ! ਬਾਹਰੁ = ਬਾਹਰਲਾ ਜਗਤ {ਨੋਟ: 'ਬਾਹਰਿ' ਅਤੇ 'ਬਾਹਰੁ' ਦਾ ਫ਼ਰਕ ਚੇਤੇ ਰੱਖਣ-ਯੋਗ ਹੈ}। ਭਾਵ ਕਾ = ਪ੍ਰੇਮ ਦਾ। ਸਲਾਈ = ਸੁਰਮਚੂ ਜਿਸ ਨਾਲ ਅੱਖਾਂ ਵਿਚ ਸੁਰਮਾ ਪਾਈਦਾ ਹੈ। ਲਾਗੀ = ਲੱਗੀ ਹੋਈ, ਜੁੜੀ ਹੋਈ।੧। ਹੇ ਬਹੁਤ ਅੰਞਾਣ ਜਿੰਦੇ! ਇਤਨਾ ਕੋਝਾ ਮਾਣ ਤੂੰ ਕਿਉਂ ਕਰਦੀ ਹੈਂ? ਪਰਮਾਤਮਾ ਤੇਰੇ ਆਪਣੇ ਹੀ ਹਿਰਦੇ-ਘਰ ਵਿਚ ਹੈ, ਤੂੰ ਉਸ (ਦੇ ਮਿਲਾਪ) ਦਾ ਆਨੰਦ ਕਿਉਂ ਨਹੀਂ ਮਾਣਦੀ? ਹੇ ਭੋਲੀ ਜੀਵ-ਇਸਤ੍ਰੀਏ! ਪਤੀ-ਪ੍ਰਭੂ (ਤੇਰੇ ਅੰਦਰ ਹੀ ਤੇਰੇ) ਨੇੜੇ ਵੱਸ ਰਿਹਾ ਹੈ, ਤੂੰ (ਜੰਗਲ ਆਦਿਕ) ਬਾਹਰਲਾ ਸੰਸਾਰ ਕਿਉਂ ਭਾਲਦੀ ਫਿਰਦੀ ਹੈਂ? (ਜੇ ਤੂੰ ਉਸ ਦਾ ਦੀਦਾਰ ਕਰਨਾ ਹੈ, ਤਾਂ ਆਪਣੀਆਂ ਗਿਆਨ ਦੀਆਂ) ਅੱਖਾਂ ਵਿਚ (ਪ੍ਰਭੂ ਦੇ) ਡਰ-ਅਦਬ (ਦੇ ਸੁਰਮੇ) ਦੀਆਂ ਸਲਾਈਆਂ ਪਾ, ਪ੍ਰਭੂ ਦੇ ਪਿਆਰ ਦਾ ਹਾਰ-ਸਿੰਗਾਰ ਕਰ। ਜੀਵ-ਇਸਤ੍ਰੀ ਤਦੋਂ ਹੀ ਸੋਹਾਗ ਭਾਗ ਵਾਲੀ ਤੇ ਪ੍ਰਭੂ-ਚਰਨਾਂ ਵਿਚ ਜੁੜੀ ਹੋਈ ਸਮਝੀ ਜਾਂਦੀ ਹੈ, ਜਦੋਂ ਪ੍ਰਭੂ-ਪਤੀ ਉਸ ਨਾਲ ਪਿਆਰ ਕਰੇ।੧। हे बहुत अनजान जान! इतना बेकार मान क्यों करती हैं? परमात्मा तेरे अपने ही ह्रदय-घर में है, तू उस (के मिलाप) का अन्नंद क्यों नहीं मनाती? हे भोली जिव-स्त्री! पति-प्रभु (तुम्हारे अंदर ही) तुम्हारे नजदीक ही बस रहा है, तूँ (जंगल आदि) बाहरी संसार क्यों खोजती फिर रही है? (अगर तुमने उस का दीदार करना है, तो अपनी ज्ञान की) आँखों में (प्रभु के) डर अदब (के सुरमे) की सिलाई डाल, प्रभु के प्यार का हार सिंगार कर। जिव-स्त्री तभी सुहाग भाग्य वाली बनती है और प्रभु के चरणों में जुडी समझी जाती है, जब प्रभु-पति उस से प्यार करे।१। www.facebook.com/GurbaniThoughtOfTheDay Sewadaar 9873626789 ਗੱਜ-ਵੱਜ ਕੇ ਫਤਹਿ ਬੁਲਾਓ ਜੀ ! ਵਾਹਿਗੁਰੂ ਜੀ ਕਾ ਖਾਲਸਾ !! ਵਾਹਿਗੁਰੂ ਜੀ ਕੀ ਫਤਹਿ !!