Posts

Showing posts from July 21, 2019

Amritvele da Hukamnama Sri Darbar Sahib, Sri Amritsar, Ang 729, 25-Jul-2019 www.facebook.com/hukamnamaSriDarbarSahibSriAmritsar ਸੂਹੀ ਮਹਲਾ ੧ ਘਰੁ ੬ ੴ ਸਤਿਗੁਰ ਪ੍ਰਸਾਦਿ ॥ ਉਜਲੁ ਕੈਹਾ ਚਿਲਕਣਾ ਘੋਟਿਮ ਕਾਲੜੀ ਮਸੁ ॥ ਧੋਤਿਆ ਜੂਠਿ ਨ ਉਤਰੈ ਜੇ ਸਉ ਧੋਵਾ ਤਿਸੁ ॥੧॥ ਸਜਣ ਸੇਈ ਨਾਲਿ ਮੈ ਚਲਦਿਆ ਨਾਲਿ ਚਲੰਨ੍ਹ੍ਹਿ ॥ ਜਿਥੈ ਲੇਖਾ ਮੰਗੀਐ ਤਿਥੈ ਖੜੇ ਦਿਸੰਨਿ ॥੧॥ ਰਹਾਉ ॥ ਕੋਠੇ ਮੰਡਪ ਮਾੜੀਆ ਪਾਸਹੁ ਚਿਤਵੀਆਹਾ ॥ ਢਠੀਆ ਕੰਮਿ ਨ ਆਵਨ੍ਹ੍ਹੀ ਵਿਚਹੁ ਸਖਣੀਆਹਾ ॥੨॥ ਬਗਾ ਬਗੇ ਕਪੜੇ ਤੀਰਥ ਮੰਝਿ ਵਸੰਨ੍ਹ੍ਹਿ ॥ ਘੁਟਿ ਘੁਟਿ ਜੀਆ ਖਾਵਣੇ ਬਗੇ ਨਾ ਕਹੀਅਨ੍ਹ੍ਹਿ ॥੩॥ ਸਿੰਮਲ ਰੁਖੁ ਸਰੀਰੁ ਮੈ ਮੈਜਨ ਦੇਖਿ ਭੁਲੰਨ੍ਹ੍ਹਿ ॥ ਸੇ ਫਲ ਕੰਮਿ ਨ ਆਵਨ੍ਹ੍ਹੀ ਤੇ ਗੁਣ ਮੈ ਤਨਿ ਹੰਨ੍ਹ੍ਹਿ ॥੪॥ ਅੰਧੁਲੈ ਭਾਰੁ ਉਠਾਇਆ ਡੂਗਰ ਵਾਟ ਬਹੁਤੁ ॥ ਅਖੀ ਲੋੜੀ ਨਾ ਲਹਾ ਹਉ ਚੜਿ ਲੰਘਾ ਕਿਤੁ ॥੫॥ ਚਾਕਰੀਆ ਚੰਗਿਆਈਆ ਅਵਰ ਸਿਆਣਪ ਕਿਤੁ ॥ ਨਾਨਕ ਨਾਮੁ ਸਮਾਲਿ ਤੂੰ ਬਧਾ ਛੁਟਹਿ ਜਿਤੁ ॥੬॥੧॥੩॥ सूही महला १ घरु ६ ੴ सतिगुर प्रसादि ॥ उजलु कैहा चिलकणा घोटिम कालड़ी मसु ॥ धोतिआ जूठि न उतरै जे सउ धोवा तिसु ॥१॥ सजण सेई नालि मै चलदिआ नालि चलंन्हि ॥ जिथै लेखा मंगीऐ तिथै खड़े दिसंनि ॥१॥ रहाउ ॥ कोठे मंडप माड़ीआ पासहु चितवीआहा ॥ ढठीआ कंमि न आवन्ही विचहु सखणीआहा ॥२॥ बगा बगे कपड़े तीरथ मंझि वसंन्हि ॥ घुटि घुटि जीआ खावणे बगे ना कहीअन्हि ॥३॥ सिमल रुखु सरीरु मै मैजन देखि भुलंन्हि ॥ से फल कंमि न आवन्ही ते गुण मै तनि हंन्हि ॥४॥ अंधुलै भारु उठाइआ डूगर वाट बहुतु ॥ अखी लोड़ी ना लहा हउ चड़ि लंघा कितु ॥५॥ चाकरीआ चंगिआईआ अवर सिआणप कितु ॥ नानक नामु समालि तूं बधा छुटहि जितु ॥६॥१॥३॥ Soohee, First Mehl, Sixth House: One Universal Creator God. By The Grace Of The True Guru: Bronze is bright and shiny, but when it is rubbed, its blackness appears. Washing it, its impurity is not removed, even if it is washed a hundred times. ||1|| They alone are my friends, who travel along with me; and in that place, where the accounts are called for, they appear standing with me. ||1||Pause|| There are houses, mansions and tall buildings, painted on all sides; but they are empty within, and they crumble like useless ruins. ||2|| The herons in their white feathers dwell in the sacred shrines of pilgrimage. They tear apart and eat the living beings, and so they are not called white. ||3|| My body is like the simmal tree; seeing me, other people are fooled. Its fruits are useless - just like the qualities of my body. ||4|| The blind man is carrying such a heavy load, and his journey through the mountains is so long. My eyes can see, but I cannot find the Way. How can I climb up and cross over the mountain? ||5|| What good does it do to serve, and be good, and be clever? O Nanak, contemplate the Naam, the Name of the Lord, and you shall be released from bondage. ||6||1||3|| ਪਦਅਰਥ:- ਚਿਲਕਣਾ—ਲਿਸ਼ਕਵਾਂ। ਘੋਟਿਮ—ਮੈਂ ਘੋਟਿਆ, ਮੈਂ ਘਸਾਇਆ। ਕਾਲੜੀ—ਕਾਲੀ ਜੇਹੀ, ਥੋੜੀ ਥੋੜੀ ਕਾਲੀ। ਮਸੁ—ਸਿਆਹੀ। ਸਉ—ਸੌ ਵਾਰੀ। ਤਿਸੁ—ਉਸ ਕੈਂਹ (ਦੇ ਭਾਂਡੇ) ਨੂੰ।1। ਸੇਈ—ਉਹ ਹੀ। ਮੈ ਨਾਲਿ ਚਲੰਨ੍ਹ੍ਹਿ—ਮੇਰੇ ਨਾਲ ਸਾਥ ਕਰਦੇ ਹਨ। ਮੰਗੀਐ—ਮੰਗਿਆ ਜਾਂਦਾ ਹੈ। ਖੜੇ—ਖਲੋਤੇ ਹੋਏ, ਅਝੱਕ ਹੋ ਕੇ। ਦਸੰਨ੍ਹ੍ਹਿ—ਦੱਸਦੇ ਹਨ, ਲੇਖਾ ਸਮਝਾਂਦੇ ਹਨ।1। ਰਹਾਉ। ਮੰਡਪ—ਮੰਦਰ। ਪਾਸਹੁ—ਪਾਸਿਆਂ ਤੋਂ, ਚੁਫੇਰਿਓਂ। ਚਿਤਵੀਆਹਾ—ਚਿੱਤਰੀਆਂ ਹੋਈਆਂ। ਕੰਮਿ—ਕੰੰਮ ਵਿਚ। ਆਵਨ੍ਹ੍ਹੀ—ਆਵਨ੍ਹ੍ਹਿ, ਆਉਂਦੀਆਂ। ਵਿਚਹੁ—ਅੰਦਰੋਂ।2। ਬਗਾ ਕਪੜੇ—ਬਗਲਿਆਂ ਦੇ ਖੰਭ। ਬਗੇ—ਚਿੱਟੇ। ਮੰਝਿ—ਵਿਚ। ਘੁਟਿ ਘੁਟਿ—(ਗਲੋਂ) ਘੁੱਟ ਘੁੱਟ ਕੇ। ਖਾਵਣੇ—ਖਾਣ ਵਾਲੇ। ਕਹੀਅਨ੍ਹ੍ਹਿ—ਕਹੇ ਜਾਂਦੇ।3। ਸਰੀਰੁ ਮੈ—ਮੇਰਾ ਸਰੀਰ। ਮੈਜਨੁ—ਤੋਤੇ। ਭੂਲੰਨ੍ਹ੍ਹਿ—ਭੁਲੇਖਾ ਖਾ ਜਾਂਦੇ ਹਨ। ਤੇ ਗੁਣ—ਉਹੀ ਗੁਣ, ਉਹੋ ਜੇਹੇ ਗੁਣ। ਮੈ ਤਨਿ—ਮੇਰੇ ਸਰੀਰ ਵਿਚ। ਹੰਨ੍ਹ੍ਹਿ—ਹਨ।4। ਅੰਧੁਲੈ—ਅੰਨੇ (ਮਨੁੱਖ) ਨੇ। ਡੂਗਰ ਵਾਟ—ਡੁੱਗਰ ਦਾ ਰਸਤਾ, ਪਹਾੜੀ ਰਸਤਾ। ਅਖੀ—ਅੱਖਾਂ ਨਾਲ। ਲੋੜੀ—ਭਾਲਦਾ ਹਾਂ। ਨਾ ਲਹਾ—ਮੈਂ ਲੱਭ ਨਹੀਂ ਸਕਦਾ। ਹਉ—ਮੈਂ। ਕਿਤੁ—ਕਿਸ ਤਰੀਕੇ ਨਾਲ?।5। ਚਾਕਰੀਆ—ਲੋਕਾਂ ਦੀਆਂ ਖ਼ੁਸ਼ਾਮਦਾਂ। ਚੰਗਿਆਈਆ—ਬਾਹਰਲੇ ਵਿਖਾਵੇ। ਕਿਤੁ—ਕਿਸ ਕੰੰਮ? ਜਿਤੁ—ਜਿਸ ਤਰ੍ਹਾਂ।6। ਅਰਥ:- ਮੈਂ ਕੈਂਹ (ਦਾ) ਸਾਫ਼ ਤੇ ਲਿਸ਼ਕਵਾਂ (ਭਾਂਡਾ) ਘਸਾਇਆ (ਤਾਂ ਉਸ ਵਿਚੋਂ) ਮਾੜੀ ਮਾੜੀ ਕਾਲੀ ਸਿਆਹੀ (ਲੱਗ ਗਈ)। ਜੇ ਮੈਂ ਸੌ ਵਾਰੀ ਭੀ ਉਸ ਕੈਂਹ ਦੇ ਭਾਂਡੇ ਨੂੰ ਧੋਵਾਂ (ਸਾਫ਼ ਕਰਾਂ) ਤਾਂ ਭੀ (ਬਾਹਰੋਂ) ਧੋਣ ਨਾਲ ਉਸ ਦੀ (ਅੰਦਰਲੀ) ਜੂਠ (ਕਾਲਖ) ਦੂਰ ਨਹੀਂ ਹੁੰਦੀ।1। ਮੇਰੇ ਅਸਲ ਮਿੱਤ੍ਰ ਉਹੀ ਹਨ ਜੋ (ਸਦਾ) ਮੇਰੇ ਨਾਲ ਰਹਿਣ, ਤੇ (ਇਥੋਂ) ਤੁਰਨ ਵੇਲੇ ਭੀ ਮੇਰੇ ਨਾਲ ਹੀ ਚੱਲਣ, (ਅਗਾਂਹ) ਜਿਥੇ (ਕੀਤੇ ਕਰਮਾਂ ਦਾ) ਹਿਸਾਬ ਮੰਗਿਆ ਜਾਂਦਾ ਹੈ ਉਥੇ ਅਝੱਕ ਹੋ ਕੇ ਹਿਸਾਬ ਦੇ ਸਕਣ (ਭਾਵ, ਹਿਸਾਬ ਦੇਣ ਵਿਚ ਕਾਮਯਾਬ ਹੋ ਸਕਣ)।1। ਰਹਾਉ। ਜੇਹੜੇ ਘਰ ਮੰਦਰ ਮਹਲ ਚੌਹਾਂ ਪਾਸਿਆਂ ਤੋਂ ਤਾਂ ਚਿੱਤਰੇ ਹੋਏ ਹੋਣ, ਪਰ ਅੰਦਰੋਂ ਖ਼ਾਲੀ ਹੋਣ, (ਉਹ ਢਹਿ ਜਾਂਦੇ ਹਨ ਤੇ) ਢੱਠੇ ਹੋਏ ਕਿਸੇ ਕੰਮ ਨਹੀਂ ਆਉਂਦੇ।2। ਬਗਲਿਆਂ ਦੇ ਚਿੱਟੇ ਖੰਭ ਹੁੰਦੇ ਹਨ, ਵੱਸਦੇ ਭੀ ਉਹ ਤੀਰਥਾਂ ਉਤੇ ਹੀ ਹਨ। ਪਰ ਜੀਆਂ ਨੂੰ (ਗਲੋਂ) ਘੁੱਟ ਘੁੱਟ ਕੇ ਖਾ ਜਾਣ ਵਾਲੇ (ਅੰਦਰੋਂ) ਸਾਫ਼ ਸੁਥਰੇ ਨਹੀਂ ਆਖੇ ਜਾਂਦੇ।3। (ਜਿਵੇਂ) ਸਿੰਬਲ ਦਾ ਰੁੱਖ (ਹੈ ਤਿਵੇਂ) ਮੇਰਾ ਸਰੀਰ ਹੈ, (ਸਿੰਬਲ ਦੇ ਫਲਾਂ ਨੂੰ) ਵੇਖ ਕੇ ਤੋਤੇ ਭੁਲੇਖਾ ਖਾ ਜਾਂਦੇ ਹਨ, (ਸਿੰਬਲ ਦੇ) ਉਹ ਫਲ (ਤੋਤਿਆਂ ਦੇ) ਕੰਮ ਨਹੀਂ ਆਉਂਦੇ, ਉਹੋ ਜੇਹੇ ਹੀ ਗੁਣ ਮੇਰੇ ਸਰੀਰ ਵਿਚ ਹਨ।4। ਮੈਂ ਅੰਨ੍ਹੇ ਨੇ (ਸਿਰ ਉਤੇ ਵਿਕਾਰਾਂ ਦਾ) ਭਾਰ ਚੁੱਕਿਆ ਹੋਇਆ ਹੈ, (ਅਗਾਂਹ ਮੇਰਾ ਜੀਵਨ-ਪੰਧ) ਬੜਾ ਪਹਾੜੀ ਰਸਤਾ ਹੈ। ਅੱਖਾਂ ਨਾਲ ਭਾਲਿਆਂ ਭੀ ਮੈਂ ਰਾਹ-ਖਹਿੜਾ ਲੱਭ ਨਹੀਂ ਸਕਦਾ (ਕਿਉਂਕਿ ਅੱਖਾਂ ਹੀ ਨਹੀਂ ਹਨ। ਇਸ ਹਾਲਤ ਵਿਚ) ਕਿਸ ਤਰੀਕੇ ਨਾਲ (ਪਹਾੜੀ ਤੇ) ਚੜ੍ਹ ਕੇ ਮੈਂ ਪਾਰ ਲੰਘਾਂ?।5। ਹੇ ਨਾਨਕ! (ਪਹਾੜੀ ਰਸਤੇ ਵਰਗੇ ਬਿਖੜੇ ਜੀਵਨ-ਪੰਧ ਵਿਚੋਂ ਪਾਰ ਲੰਘਣ ਲਈ) ਦੁਨੀਆ ਦੇ ਲੋਕਾਂ ਦੀਆਂ ਖ਼ੁਸ਼ਾਮਦਾਂ, ਲੋਕ-ਵਿਖਾਵੇ ਤੇ ਚਲਾਕੀਆਂ ਕਿਸੇ ਕੰਮ ਨਹੀਂ ਆ ਸਕਦੀਆਂ। ਪਰਮਾਤਮਾ ਦਾ ਨਾਮ (ਆਪਣੇ ਹਿਰਦੇ ਵਿਚ) ਸਾਂਭ ਕੇ ਰੱਖ। (ਮਾਇਆ ਦੇ ਮੋਹ ਵਿਚ) ਬੱਝਾ ਹੋਇਆ ਤੂੰ ਇਸ ਨਾਮ (-ਸਿਮਰਨ) ਦੀ ਰਾਹੀਂ ਹੀ (ਮੋਹ ਦੇ ਬੰਧਨਾਂ ਤੋਂ) ਖ਼ਲਾਸੀ ਪਾ ਸਕੇਂਗਾ।9।1।3। (ਸੇਵਾਦਾਰ ਮੋਹਨਜੀਤ ਸਿੰਘ ੯੮੭੩੬੨੬੭੮੯) अर्थ :-मैंने काँसे (का) साफ और चमकीला (बर्तन) घसाया (तो उस में से) थोड़ी थोड़ी काली सियाही (लग गई) । अगर मैं सौ वारी भी उस काँसे के बर्तन को धोलूँ (साफ करू) तो भी (बाहरों) धोने के साथ उस की (अंदरली) जूठ (कालिख) दूर नहीं होती ।1 । मेरे असल मित्र वही हैं जो (सदा) मेरे साथ रहने, और (यहाँ से) चलते समय भी मेरे साथ ही चलें, (आगे) जहाँ (कीये कर्मो का) हिसाब माँगा जाता है ऊपर बे झिझक हो के हिसाब दे सकें (भावार्थ, हिसाब देने में कामयाब हो सकें) ।1 ।रहाउ । जो घर मन्दिर महल चारों तरफ से तो चित्रे हुए हो, पर अंदर से खाली हो, (वह ढहि जाते हैं और) ढहे हुए घर किसी काम नहीं आते ।2 । बगुलों के सफेद पंख होते हैं, बसते भी वह तीरथों पर ही हैं । पर जीवों को (गला) घोट घोट के खा जाने वाले (अंदर से) साफ सुथरे नहीं कहे जाते ।3 । (जैसे) सिंबल का वृक्ष (है उसी प्रकार) मेरा शरीर है, (सिंबल के फलाँ को) देख के तोते भ्रम खा जाते हैं, (सिंबल के) वह फल (तोते के) काम नहीं आते, वैसे ही गुण मेरे शरीर में हैं ।4 । मैंने अंधे ने (सिर पर विकारों का) भार उठाया हुआ है, (आगे मेरा जीवन-पंध) बड़ा पहाड़ी मार्ग है । आँखों के साथ खोजने से भी मैं मार्ग-खहिड़ा खोज नहीं सकता (क्योंकि आँखें ही नहीं हैं । इस हालत में) किस तरीके के साथ (पहाड़ी पर) चड़ के मैं पार निकलूँ ? ।5। हे नानक ! (पहाड़ी रसते जैसे बिखड़े जीवन-पंध में से पार निकलने के लिए) दुनिया के लोकों की खुशामद, लोक-दिखावे और चलाकीआँ किसी काम नहीं आ सकती । परमात्मा का नाम (अपने मन में) संभाल के रख । (माया के मोह में) बंधा हुआ तूँ इस नाम (-सुमिरन) के द्वारा ही (मोह के बंधनो से) मुक्ति पा सकेंगा ।9।1।3। Www.facebook.com/GurbaniThoughtOfTheDay ( Waheguru Ji Ka Khalsa, Waheguru Ji Ki Fathe ) 9873626789 ਗੱਜ-ਵੱਜ ਕੇ ਫਤਹਿ ਬੁਲਾਓ ਜੀ ! ਵਾਹਿਗੁਰੂ ਜੀ ਕਾ ਖਾਲਸਾ !! ਵਾਹਿਗੁਰੂ ਜੀ ਕੀ ਫਤਹਿ !!

Image

When a little class student answered the question of class teacher. How teacher impressed to listen the class student..

AMRITVELE DA HUKAMNAMA SRI DARBAR SAHIB SRI AMRITSAR, ANG 709, 24 July.-2019 ਸਲੋਕ ॥ਸੰਤ ਉਧਰਣ ਦਇਆਲੰ ਆਸਰੰ ਗੋਪਾਲ ਕੀਰਤਨਹ ॥ ਨਿਰਮਲੰ ਸੰਤ ਸੰਗੇਣ ਓਟ ਨਾਨਕ ਪਰਮੇਸੁਰਹ ॥੧॥ ਚੰਦਨ ਚੰਦੁ ਨ ਸਰਦ ਰੁਤਿ ਮੂਲਿ ਨ ਮਿਟਈ ਘਾਂਮ ॥ ਸੀਤਲੁ ਥੀਵੈ ਨਾਨਕਾ ਜਪੰਦੜੋ ਹਰਿ ਨਾਮੁ ॥੨॥ ਪਉੜੀ ॥ ਚਰਨ ਕਮਲ ਕੀ ਓਟ ਉਧਰੇ ਸਗਲ ਜਨ ॥ ਸੁਣਿ ਪਰਤਾਪੁ ਗੋਵਿੰਦ ਨਿਰਭਉ ਭਏ ਮਨ ॥ ਤੋਟਿ ਨ ਆਵੈ ਮੂਲਿ ਸੰਚਿਆ ਨਾਮੁ ਧਨ ॥ ਸੰਤ ਜਨਾ ਸਿਉ ਸੰਗੁ ਪਾਈਐ ਵਡੈ ਪੁਨ ॥ ਆਠ ਪਹਰ ਹਰਿ ਧਿਆਇ ਹਰਿ ਜਸੁ ਨਿਤ ਸੁਨ ॥੧੭॥ सलोक ॥संत उधरण दइआलं(ग) आसरं(ग) गोपाल कीरतनह ॥ निरमलं(ग) संत संगेण ओट नानक परमेसुरह ॥१॥ चंदन चंदु न सरद रुति मूलि न मिटई घांम ॥ सीतलु थीवै नानका जपंदड़ो हरि नामु ॥२॥ पउड़ी ॥ चरन कमल की ओट उधरे सगल जन ॥ सुणि परतापु गोविंद निरभउ भए मन ॥ तोटि न आवै मूलि संचिआ नामु धन ॥ संत जना सिउ संगु पाईऐ वडै पुन ॥ आठ पहर हरि धिआए हरि जसु नित सुन ॥१७॥ Salok || The Merciful Lord is the Savior of the Saints; their only support is to sing the Kirtan of the Lord's Praises. One becomes immaculate and pure, by associating with the Saints, Nanak Ji, and taking the Protection of the Transcendent Lord. ||1|| The burning of the heart is not dispelled at all, by sandalwood paste, the moon, or the cold season. It only becomes cool, Nanak Ji, by chanting the Name of the Lord. ||2|| Pauree: Through the Protection and Support of the Lord's lotus feet, all beings are saved. Hearing of the Glory of the Lord of the Universe, the mind becomes fearless. Nothing at all is lacking, when one gathers the wealth of the Naam. The Society of the Saints is obtained, by very good deeds. Twenty-four hours a day, meditate on the Lord, and listen continually to the Lord's Praises. ||17|| ਪਦਅਰਥ: ਸੰਤ ਉਧਰਣ = ਸੰਤਾਂ ਨੂੰ (ਵਿਕਾਰਾਂ ਦੀ ਤਪਸ਼ ਤੋਂ) ਬਚਾਉਣ ਵਾਲਾ। ਦਇਆਲੰ = ਦਿਆਲ ਪ੍ਰਭੂ। ਆਸਰੰ ਗੋਪਾਲ ਕੀਰਤਨਹ = (ਜਿਨ੍ਹਾਂ ਨੂੰ) ਗੋਪਾਲ ਦੇ ਕੀਰਤਨ ਦਾ ਆਸਰਾ ਹੈ, ਜਿਨ੍ਹਾਂ ਨੇ ਗੋਪਾਲ ਦੇ ਕੀਰਤਨ ਨੂੰ ਆਪਣੇ ਜੀਵਨ ਦਾ ਸਹਾਰਾ ਬਣਾਇਆ ਹੈ। ਸੰਤ ਸੰਗੇਣ = (ਉਹਨਾਂ) ਸੰਤਾਂ ਦੀ ਸੰਗਤਿ ਕੀਤਿਆਂ।੧। ਸਰਦ ਰੁਤਿ = ਠੰਢੀ ਰੁੱਤ। ਘਾਂਮ = ਮਨ ਦੀ ਤਪਸ਼। ਸੀਤਲੁ = ਸ਼ਾਂਤ, ਠੰਢਾ।੨। ਓਟ = ਆਸਰਾ। ਸਗਲ = ਸਾਰੇ। ਜਨ = ਮਨੁੱਖ। ਪਰਤਾਪੁ = ਵਡਿਆਈ। ਨਿਰਭਉ = ਨਿਡਰ। ਤੋਟਿ = ਕਮੀ, ਘਾਟਾ। ਨ ਮੂਲਿ = ਕਦੇ ਭੀ ਨਹੀਂ। ਸੰਚਿਆ = ਇਕੱਠਾ ਕੀਤਾ। ਵਡੈ ਪੁਨ = ਚੰਗੇ ਭਾਗਾਂ ਨਾਲ। ਕਮਲ = ਕਉਲ ਫੁੱਲ। ਚਰਨ ਕਮਲ = ਕਉਲ ਫੁੱਲ ਵਰਗੇ ਚਰਨ। ਅਰਥ: ਜੋ ਸੰਤ ਜਨ ਗੋਪਾਲ-ਪ੍ਰਭੂ ਦੇ ਕੀਰਤਨ ਨੂੰ ਆਪਣੇ ਜੀਵਨ ਦਾ ਸਹਾਰਾ ਬਣਾ ਲੈਂਦੇ ਹਨ, ਦਿਆਲ ਪ੍ਰਭੂ ਉਹਨਾਂ ਸੰਤਾਂ ਨੂੰ (ਮਾਇਆ ਦੀ ਤਪਸ਼ ਤੋਂ) ਬਚਾ ਲੈਂਦਾ ਹੈ, ਉਹਨਾਂ ਸੰਤਾਂ ਦੀ ਸੰਗਤਿ ਕੀਤਿਆਂ ਪਵਿਤ੍ਰ ਹੋ ਜਾਈਦਾ ਹੈ। ਨਾਨਕ ਜੀ! (ਤੂੰ ਭੀ ਅਜੇਹੇ ਗੁਰਮੁਖਾਂ ਦੀ ਸੰਗਤਿ ਵਿਚ ਰਹਿ ਕੇ) ਪਰਮੇਸਰ ਦਾ ਪੱਲਾ ਫੜ ॥੧॥ ਭਾਵੇਂ ਚੰਦਨ (ਦਾ ਲੇਪ ਕੀਤਾ) ਹੋਵੇ ਚਾਹੇ ਚੰਦ੍ਰਮਾ (ਦੀ ਚਾਨਣੀ) ਹੋਵੇ, ਤੇ ਭਾਵੇਂ ਠੰਢੀ ਰੁੱਤ ਹੋਵੇ - ਇਹਨਾਂ ਦੀ ਰਾਹੀਂ ਮਨ ਦੀ ਤਪਸ਼ ਉੱਕਾ ਹੀ ਮਿਟ ਨਹੀਂ ਸਕਦੀ। ਨਾਨਕ ਜੀ! ਪ੍ਰਭੂ ਦਾ ਨਾਮ ਸਿਮਰਿਆਂ ਹੀ ਮਨੁੱਖ (ਦਾ ਮਨ) ਸ਼ਾਂਤ ਹੁੰਦਾ ਹੈ ॥੨॥ ਪਉੜੀ ॥ ਪ੍ਰਭੂ ਦੇ ਸੋਹਣੇ ਚਰਨਾਂ ਦਾ ਆਸਰਾ ਲੈ ਕੇ ਸਾਰੇ ਜੀਵ (ਦੁਨੀਆ ਦੀ ਤਪਸ਼ ਤੋਂ) ਬਚ ਜਾਂਦੇ ਹਨ। ਗੋਬਿੰਦ ਜੀ ਦੀ ਵਡਿਆਈ ਸੁਣ ਕੇ (ਬੰਦਗੀ ਵਾਲਿਆਂ ਦੇ) ਮਨ ਨਿਡਰ ਹੋ ਜਾਂਦੇ ਹਨ। ਉਹ ਪ੍ਰਭੂ ਦਾ ਨਾਮ-ਧਨ ਇਕੱਠਾ ਕਰਦੇ ਹਨ ਤੇ ਉਸ ਧਨ ਵਿਚ ਕਦੇ ਘਾਟਾ ਨਹੀਂ ਪੈਂਦਾ। ਅਜੇਹੇ ਗੁਰਮੁਖਾਂ ਦੀ ਸੰਗਤਿ ਬੜੇ ਭਾਗਾਂ ਨਾਲ ਮਿਲਦੀ ਹੈ, ਇਹ ਸੰਤ ਜਨ ਅੱਠੇ ਪਹਿਰ ਪ੍ਰਭੂ ਨੂੰ ਸਿਮਰਦੇ ਹਨ ਤੇ ਸਦਾ ਪ੍ਰਭੂ ਦਾ ਜਸ ਸੁਣਦੇ ਹਨ ॥੧੭॥ अर्थ: जो संत जन गोपाल प्रभू के कीर्तन को अपने जीवन का सहारा बना लेते हैं, दयाल प्रभू उन संतों को (माया की तपिश से) बचा लेता है, उन संतों की संगति करने से पवित्र हो जाते हैं। हे नानक! (तू भी ऐसे गुरमुखों की संगति में रह के) परमेश्वर का पल्ला पकड़।1।चाहे चंदन (का लेप किया) हो चाहे चंद्रमा (की चाँदनी) हो, और चाहे ठंडी ऋतु हो - इनसे मन की तपिश बिल्कुल भी समाप्त नहीं हो सकती। हे नानक! प्रभू का नाम सिमरने से ही मनुष्य (का मन) शांत होता है।2।प्रभू के सुंदर चरणों का आसरा ले के सारे जीव (दुनिया की तपिश से) बच जाते हैं। गोबिंद की महिमा सुन के (बँदगी वालों के) मन निडर हो जाते हैं। वे प्रभू का नाम-धन इकट्ठा करते हैं और उस धन में कभी घाटा नहीं पड़ता। ऐसे गुरमुखों की संगति बड़े भाग्यों से मिलती है, ये संत जन आठों पहर प्रभू को सिमरते हैं और सदा प्रभू का यश सुनते हैं।17। ( Wahguru Ji Ka Khalsa, Wahguru Ji Ki Fateh ) ਗੱਜ-ਵੱਜ ਕੇ ਫਤਹਿ ਬੁਲਾਓ ਜੀ ! ਵਾਹਿਗੁਰੂ ਜੀ ਕਾ ਖਾਲਸਾ !! ਵਾਹਿਗੁਰੂ ਜੀ ਕੀ ਫਤਹਿ !!

Amritvele da Hukamnama Sri Darbar Sahib Sri Amritsar, Ang 732, 23-Jul-2019 www.facebook.com/HukamnamaSriDarbarSahibSriAmritsar ਸੂਹੀ ਮਹਲਾ ੪ ਘਰੁ ੨ ੴ ਸਤਿਗੁਰ ਪ੍ਰਸਾਦਿ ॥ ਗੁਰਮਤਿ ਨਗਰੀ ਖੋਜਿ ਖੋਜਾਈ ॥ ਹਰਿ ਹਰਿ ਨਾਮੁ ਪਦਾਰਥੁ ਪਾਈ ॥੧॥ ਮੇਰੈ ਮਨਿ ਹਰਿ ਹਰਿ ਸਾਂਤਿ ਵਸਾਈ ॥ ਤਿਸਨਾ ਅਗਨਿ ਬੁਝੀ ਖਿਨ ਅੰਤਰਿ ਗੁਰਿ ਮਿਲਿਐ ਸਭ ਭੁਖ ਗਵਾਈ ॥੧॥ ਰਹਾਉ ॥ ਹਰਿ ਗੁਣ ਗਾਵਾ ਜੀਵਾ ਮੇਰੀ ਮਾਈ ॥ ਸਤਿਗੁਰਿ ਦਇਆਲਿ ਗੁਣ ਨਾਮੁ ਦ੍ਰਿੜਾਈ ॥੨॥ ਹਉ ਹਰਿ ਪ੍ਰਭੁ ਪਿਆਰਾ ਢੂਢਿ ਢੂਢਾਈ ॥ ਸਤਸੰਗਤਿ ਮਿਲਿ ਹਰਿ ਰਸੁ ਪਾਈ ॥੩॥ ਧੁਰਿ ਮਸਤਕਿ ਲੇਖ ਲਿਖੇ ਹਰਿ ਪਾਈ ॥ ਗੁਰੁ ਨਾਨਕੁ ਤੁਠਾ ਮੇਲੈ ਹਰਿ ਭਾਈ ॥੪॥੧॥੫॥ सूही महला ४ घरु २ ੴ सतिगुर प्रसादि ॥ गुरमति नगरी खोजि खोजाई ॥ हरि हरि नामु पदारथु पाई ॥१॥ मेरै मनि हरि हरि सांति वसाई ॥ तिसना अगनि बुझी खिन अंतरि गुरि मिलिऐ सभ भुख गवाई ॥१॥ रहाउ ॥ हरि गुण गावा जीवा मेरी माई ॥ सतिगुरि दइआलि गुण नामु द्रिड़ाई ॥२॥ हउ हरि प्रभु पिआरा ढूढि ढूढाई ॥ सतसंगति मिलि हरि रसु पाई ॥३॥ धुरि मसतकि लेख लिखे हरि पाई ॥ गुरु नानकु तुठा मेलै हरि भाई ॥४॥१॥५॥ Soohee, Fourth Mehl, Second House: One Universal Creator God. By The Grace Of The True Guru: Following the Guru's Teachings, I searched and searched the body-village; I found the wealth of the Name of the Lord, Har, Har. ||1|| The Lord, Har, Har, has enshrined peace within my mind. The fire of desire was extinguished in an instant, when I met the Guru; all my hunger has been satisfied. ||1||Pause|| Singing the Glorious Praises of the Lord, I live, O my mother. The Merciful True Guru implanted the Glorious Praises of the Naam within me. ||2|| I search for and seek out my Beloved Lord God, Har, Har. Joining the Sat Sangat, the True Congregation, I have obtained the subtle essence of the Lord. ||3|| By the pre-ordained destiny inscribed upon my forehead, I have found the Lord. Guru Nanak, pleased and satisfied, has united me with the Lord, O Siblings of Destiny. ||4||1||5|| ਗੁਰਮਤਿ = ਗੁਰੂ ਦੀ ਮੱਤ ਲੈ ਕੇ। ਨਗਰੀ = ਸਰੀਰ (-ਨਗਰੀ)। ਖੋਜਿ = ਖੋਜ ਕਰ ਕੇ। ਖੋਜਾਈ = ਖੋਜ ਕਰਾਈ। ਪਾਈ = ਲੱਭ ਲਿਆ ॥੧॥ ਮੇਰੈ ਮਨਿ = ਮੇਰੇ ਮਨ ਵਿਚ। ਤਿਸਨਾ ਅਗਨਿ = ਮਾਇਆ ਦੀ ਤ੍ਰਿਸ਼ਨਾ ਦੀ ਅੱਗ। ਗੁਰਿ ਮਿਲਿਐ = ਗੁਰੂ ਮਿਲਣ ਨਾਲ ॥੧॥ ਗਾਵਾ = ਗਾਵਾਂ, ਮੈਂ ਗਾਂਦਾ ਹਾਂ। ਜੀਵਾ = ਜੀਵਾਂ, ਮੈਂ ਆਤਮਕ ਜੀਵਨ ਪ੍ਰਾਪਤ ਕਰਦਾ ਹਾਂ। ਮਾਈ = ਹੇ ਮਾਂ! ਸਤਿਗੁਰਿ = ਸਤਿਗੁਰੂ ਨੇ। ਦਇਆਲਿ = ਦਇਆਲ ਨੇ। ਦ੍ਰਿੜਾਈ = ਪੱਕਾ ਕਰ ਦਿੱਤਾ ਹੈ ॥੨॥ ਹਉ = ਮੈਂ। ਢੂਢਾਈ = ਭਾਲ ਕਰਾਂਦਾ ਹਾਂ। ਮਿਲਿ = ਮਿਲ ਕੇ ॥੩॥ ਧੁਰਿ = ਧੁਰ ਦਰਗਾਹ ਤੋਂ। ਮਸਤਕਿ = ਮੱਥੇ ਉੱਤੇ। ਤੁਠਾ = ਪ੍ਰਸੰਨ। ਭਾਈ = ਹੇ ਭਾਈ! ॥੪॥੧॥੫॥ ਰਾਗ ਸੂਹੀ, ਘਰ ੨ ਵਿੱਚ ਗੁਰੂ ਰਾਮਦਾਸ ਜੀ ਦੀ ਬਾਣੀ। ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। ਗੁਰੂ ਦੀ ਮੱਤ ਲੈ ਕੇ ਮੈਂ ਆਪਣੇ ਸਰੀਰ-ਨਗਰ ਦੀ ਚੰਗੀ ਤਰ੍ਹਾਂ ਖੋਜ ਕੀਤੀ ਹੈ, ਅਤੇ, (ਸਰੀਰ ਦੇ ਵਿਚੋਂ ਹੀ) ਪਰਮਾਤਮਾ ਦਾ ਕੀਮਤੀ ਨਾਮ ਮੈਂ ਲੱਭ ਲਿਆ ਹੈ ॥੧॥ (ਗੁਰੂ ਨੇ ਮੈਨੂੰ ਹਰਿ-ਨਾਮ ਦੀ ਦਾਤ ਦੇ ਕੇ) ਮੇਰੇ ਮਨ ਵਿਚ ਠੰਢ ਪਾ ਦਿੱਤੀ ਹੈ। (ਮੇਰੇ ਅੰਦਰੋਂ) ਇਕ ਛਿਨ ਵਿਚ (ਮਾਇਆ ਦੀ) ਤ੍ਰਿਸ਼ਨਾ ਦੀ ਅੱਗ ਬੁੱਝ ਗਈ ਹੈ। ਗੁਰੂ ਦੇ ਮਿਲਣ ਨਾਲ ਮੇਰੀ ਸਾਰੀ (ਮਾਇਆ ਦੀ) ਭੁੱਖ ਦੂਰ ਹੋ ਗਈ ਹੈ ॥੧॥ ਰਹਾਉ॥ ਹੇ ਮੇਰੀ ਮਾਂ! (ਹੁਣ ਜਿਉਂ ਜਿਉਂ) ਮੈਂ ਪਰਮਾਤਮਾ ਦੇ ਗੁਣ ਗਾਂਦਾ ਹਾਂ, ਮੈਨੂੰ ਆਤਮਕ ਜੀਵਨ ਮਿਲ ਰਿਹਾ ਹੈ। ਦਇਆ ਦੇ ਘਰ ਸਤਿਗੁਰੂ ਨੇ ਮੇਰੇ ਹਿਰਦੇ ਵਿਚ ਪ੍ਰਭੂ ਦੇ ਗੁਣ ਪੱਕੇ ਕਰ ਦਿੱਤੇ ਹਨ, ਪਰਮਾਤਮਾ ਦਾ ਨਾਮ ਪੱਕਾ ਕਰ ਦਿੱਤਾ ਹੈ ॥੨॥ ਹੁਣ ਮੈਂ ਪਿਆਰੇ ਹਰਿ-ਪ੍ਰਭੂ ਦੀ ਭਾਲ ਕਰਦਾ ਹਾਂ, (ਸਤਸੰਗੀਆਂ ਪਾਸੋਂ) ਭਾਲ ਕਰਾਂਦਾ ਹਾਂ। ਸਾਧ ਸੰਗਤ ਵਿਚ ਮਿਲ ਕੇ ਮੈਂ ਪਰਮਾਤਮਾ ਦੇ ਨਾਮ ਦਾ ਸੁਆਦ ਮਾਣਦਾ ਹਾਂ ॥੩॥ ਧੁਰ ਦਰਗਾਹ ਤੋਂ (ਜਿਸ ਮਨੁੱਖ ਦੇ) ਮੱਥੇ ਉੱਤੇ ਪ੍ਰਭੂ-ਮਿਲਾਪ ਦਾ ਲਿਖਿਆ ਲੇਖ ਉੱਘੜਦਾ ਹੈ, ਹੇ ਭਾਈ! ਉਸ ਉਤੇ ਗੁਰੂ ਨਾਨਕ ਪ੍ਰਸੰਨ ਹੁੰਦਾ ਹੈ ਅਤੇ, ਉਸ ਨੂੰ ਪਰਮਾਤਮਾ ਮਿਲਾ ਦੇਂਦਾ ਹੈ ॥੪॥੧॥੫॥ राग सूही , घर २ में गुरु राम दास जी की बाणी। अकाल पुरख एक है और सतगुरु की कृपा से प्राप्त होता है। गुरु की मत लेकर में अपने शारीर-नगर की अच्छी तरह खोज की है, और, (शारीर के अन्दर से ही ) परमात्मा के सुंदर नाम को खोज लिया है ॥੧॥ ( गुरु ने मुझे हर-नाम की दात दे कर ) मेरे मन में ठण्डक डाल दी है। (मेरे अन्दर से ) एक पल में ( माया की ) तृष्णा की आग बुझ गयी है । गुरु के मिलने से मेरी सारी (माया की ) भूख दूर हो गयी है ॥੧॥ रहाउ॥ हे मेरी माँ ! ( अब जैसे जैसे ) में परमात्मा के गुण गाता हु, मुझे आत्मक जीवन मिल रहा है। दया के घर सतगुरु ने मेरे हृदय में प्रभु के गुण पक्के कर दिये हैं , परमात्मा का नाम पका कर दिया है॥੨॥ अब में प्यारे हर-प्रभु की खोज करता हूँ , (सत-संगियों की तरफ से) खोज करता हूँ । साध सांगत में मिल कर में परमात्मा के नाम का स्वाद लेता हूँ ॥੩॥ सच्ची दरगाह से ( जिस मनुख के ) मस्तक के ऊपर प्रभु-मिलाप का लिखा लेख उभरता है, हे भाई ! उस ऊपर गुरु नानक प्रसन्न होता है और , उस परमात्मा को मिला देता है॥४॥१॥ ५॥ www.facebook.com/GurbaniThoughtOfTheDay ( Waheguru Ji Ka Khalsa, Waheguru Ji Ki Fateh ) ਗੱਜ-ਵੱਜ ਕੇ ਫਤਹਿ ਬੁਲਾਓ ਜੀ ਵਾਹਿਗੁਰੂ ਜੀ ਕਾ ਖਾਲਸਾ !! ਵਾਹਿਗੁਰੂ ਜੀ ਕੀ ਫਤਹਿ !!

Amritvele da Hukamnama Sri Darbar Sahib Sri Amritsar, Ang 554, 22-Jul-2019 www.facebook.com/HukamnamaSriDarbarSahibSriAmritsar ਸਲੋਕੁ ਮ: ੩ ॥ ਨਾਨਕ ਬਿਨੁ ਸਤਿਗੁਰ ਭੇਟੇ ਜਗੁ ਅੰਧੁ ਹੈ ਅੰਧੇ ਕਰਮ ਕਮਾਇ ॥ ਸਬਦੈ ਸਿਉ ਚਿਤੁ ਨ ਲਾਵਈ ਜਿਤੁ ਸੁਖੁ ਵਸੈ ਮਨਿ ਆਇ ॥ ਤਾਮਸਿ ਲਗਾ ਸਦਾ ਫਿਰੈ ਅਹਿਨਿਸਿ ਜਲਤੁ ਬਿਹਾਇ ॥ ਜੋ ਤਿਸੁ ਭਾਵੈ ਸੋ ਥੀਐ ਕਹਣਾ ਕਿਛੂ ਨ ਜਾਇ ॥੧॥ ਮ: ੩ ॥ ਸਤਿਗੁਰੂ ਫੁਰਮਾਇਆ ਕਾਰੀ ਏਹ ਕਰੇਹੁ ॥ ਗੁਰੂ ਦੁਆਰੈ ਹੋਇ ਕੈ ਸਾਹਿਬੁ ਸੰਮਾਲੇਹੁ ॥ ਸਾਹਿਬੁ ਸਦਾ ਹਜੂਰਿ ਹੈ ਭਰਮੈ ਕੇ ਛਉੜ ਕਟਿ ਕੈ ਅੰਤਰਿ ਜੋਤਿ ਧਰੇਹੁ ॥ ਹਰਿ ਕਾ ਨਾਮੁ ਅੰਮ੍ਰਿਤੁ ਹੈ ਦਾਰੂ ਏਹੁ ਲਾਏਹੁ ॥ ਸਤਿਗੁਰ ਕਾ ਭਾਣਾ ਚਿਤਿ ਰਖਹੁ ਸੰਜਮੁ ਸਚਾ ਨੇਹੁ ॥ ਨਾਨਕ ਐਥੈ ਸੁਖੈ ਅੰਦਰਿ ਰਖਸੀ ਅਗੈ ਹਰਿ ਸਿਉ ਕੇਲ ਕਰੇਹੁ ॥੨॥ सलोकु मः ३ ॥ नानक बिनु सतिगुर भेटे जगु अंधु है अंधे करम कमाइ ॥ सबदै सिउ चितु न लावई जितु सुखु वसै मनि आइ ॥ तामसि लगा सदा फिरै अहिनिसि जलतु बिहाइ ॥ जो तिसु भावै सो थीऐ कहणा किछू न जाइ ॥१॥ मः ३ ॥ सतिगुरू फुरमाइआ कारी एह करेहु ॥ गुरू दुआरै होइ कै साहिबु समालेहु ॥ साहिबु सदा हजूरि है भरमै के छउड़ कटि कै अंतरि जोति धरेहु ॥ हरि का नामु अम्रितु है दारू एहु लाएहु ॥ सतिगुर का भाणा चिति रखहु संजमु सचा नेहु ॥ नानक ऐथै सुखै अंदरि रखसी अगै हरि सिउ केल करेहु ॥२॥ Shalok, Third Mehl: O Nanak, without meeting the True Guru, the world is blind, and it does blind deeds. It does not focus its consciousness on the Word of the Shabad, which would bring peace to abide in the mind. Always afflicted with the dark passions of low energy, it wanders around, passing its days and nights burning. Whatever pleases Him, comes to pass; no one has any say in this. ||1|| Third Mehl: The True Guru has commanded us to do this: through the Guru's Gate, meditate on the Lord Master. The Lord Master is ever-present. He tears away the veil of doubt, and installs His Light within the mind. The Name of the Lord is Ambrosial Nectar - take this healing medicine! Enshrine the Will of the True Guru in your consciousness, and make the True Lord's Love your self-discipline. O Nanak, you shall be kept in peace here, and hereafter, you shall celebrate with the Lord. ||2|| ਬਿਨੁ ਭੇਟੇ = ਮਿਲਣ ਤੋਂ ਬਿਨਾ। ਸਚਾ = ਪ੍ਰਭੂ (ਦਾ ਰੂਪ) ਤਾਮਸਿ = ਤਮੋਗੁਣੀ ਭਾਵ ਵਿਚ। ਅਹਿ = ਦਿਨ। ਨਿਸਿ = ਰਾਤ। ਕਾਰੀ = ਕੰਮ। ਸੰਮਾਲੇਹੁ = ਯਾਦ ਕਰੋ। ਹਜੂਰਿ = ਅੰਗ ਸੰਗ। ਛਉੜ = ਪਰਦੇ, ਉਹ ਜਾਲਾ ਜੋ ਅੱਖਾਂ ਅੱਗੇ ਆ ਕੇ ਨਜ਼ਰ ਬੰਦ ਕਰ ਦੇਂਦਾ ਹੈ। ਚਿਤਿ = ਚਿੱਤ ਵਿਚ। ਸੰਜਮੁ = ਰਹਿਣੀ। ਕੇਲ = ਆਨੰਦ, ਲਾਡ ॥੨॥ ਹੇ ਨਾਨਕ! ਗੁਰੂ ਨੂੰ ਮਿਲਣ ਤੋਂ ਬਿਨਾ ਸੰਸਾਰ ਅੰਨ੍ਹਾ ਹੈ ਤੇ ਅੰਨ੍ਹੇ ਹੀ ਕੰਮ ਕਰਦਾ ਹੈ। ਸਤਿਗੁਰੂ ਦੇ ਸ਼ਬਦ ਨਾਲ ਮਨ ਨਹੀਂ ਜੋੜਦਾ ਜਿਸ ਕਰਕੇ ਹਿਰਦੇ ਵਿਚ ਸੁਖ ਆ ਵੱਸੇ। ਤਮੋ ਗੁਣ ਵਿਚ ਮਸਤ ਹੋਇਆ ਹੋਇਆ ਸਦਾ ਭਟਕਦਾ ਹੈ ਤੇ ਦਿਨ ਰਾਤ (ਤਮੋ ਗੁਣ ਵਿਚ) ਸੜਦਿਆਂ (ਉਸ ਦੀ ਉਮਰ) ਗੁਜ਼ਰਦੀ ਹੈ। (ਇਸ ਬਾਰੇ) ਕੁਝ ਆਖਿਆ ਨਹੀਂ ਜਾ ਸਕਦਾ, ਜੋ ਪ੍ਰਭੂ ਨੂੰ ਚੰਗਾ ਲੱਗਦਾ ਹੈ, ਸੋਈ ਹੁੰਦਾ ਹੈ ॥੧॥ ਸਤਿਗੁਰੂ ਨੇ ਹੁਕਮ ਦਿੱਤਾ ਹੈ (ਭਰਮ ਦਾ ਛਉੜ ਕੱਟਣ ਲਈ) ਇਹ ਕਾਰ (ਭਾਵ, ਇਲਾਜ) ਕਰੋ। ਗੁਰੂ ਦੇ ਦਰ ਤੇ ਜਾ ਕੇ (ਭਾਵ, ਗੁਰੂ ਦੀ ਚਰਨੀਂ ਲੱਗ ਕੇ), ਮਾਲਕ ਨੂੰ ਯਾਦ ਕਰੋ। ਮਾਲਕ ਸਦਾ ਅੰਗ ਸੰਗ ਹੈ, (ਅੱਖਾਂ ਅਗੋਂ) ਭਰਮ ਦੇ ਜਾਲੇ ਨੂੰ ਲਾਹ ਕੇ ਹਿਰਦੇ ਵਿਚ ਉਸ ਦੀ ਜੋਤ ਟਿਕਾਉ। ਹਰੀ ਦਾ ਨਾਮ ਅਮਰ ਕਰਨ ਵਾਲਾ ਹੈ, ਇਹ ਦਾਰੂ ਵਰਤੋ। ਸਤਿਗੁਰੂ ਦਾ ਭਾਣਾ (ਮੰਨਣਾ) ਚਿਤ ਵਿਚ ਰੱਖੋ ਤੇ ਸਚਾ ਪਿਆਰ (ਰੂਪ) ਰਹਿਣੀ ਧਾਰਨ ਕਰੋ। ਹੇ ਨਾਨਕ! (ਇਹ ਦਾਰੂ) ਏਥੇ (ਸੰਸਾਰ ਵਿਚ) ਸੁਖੀ ਰਖੇਗਾ ਤੇ ਅੱਗੇ (ਪਰਲੋਕ ਵਿਚ) ਹਰੀ ਨਾਲ ਰਲੀਆਂ ਮਾਣੋਗੇ ॥੨॥ हे नानक! गुरु को मिलने के बिना संसार अँधा है और अंधे ही काम करता है। सतगुरु के शब्द के साथ मन नहीं जोड़ता जिससे हृदय में सुख आ बसे। तमो गुण में मस्त हुआ सदा भटकता है और दिन रात (तमो गुण में) जलते हुए (उस की सारी उम्र) बीत जाती है। (इस बारे में) कुछ कहा नहीं जा सकता, जो प्रभु को अच्छा लगता है, सो ही होता है॥१॥ सतगुरु ने हुकम दिया है (भ्रम का साथ छोड़ने के लिए) यह काम (भावार्थ, इलाज) करो। गुरु के दर पर जा कर (गुर के चरण लग कर), मालिक को याद करो। मालिक सदा संग है, (आँखों के आगे से भ्रम के जाले को उतार कर हृदय में उस की जोत टिकाओ। हरी का नाम अमर करने वाला है, यह दावा इस्तेमाल करो। सतगुरु का भाना (सतगुरु का किया) (मानना) चित में रखो और सच्चा प्यार (रूप) रहनी धारण करो। हे नानक! (यह दारु(दवा)) यहाँ (संसार में) सुखी रखेगा और आगे (परलोक में )हरी के साथ आनंद मनाओगे॥२॥ www.facebook.com/GurbaniThoughtOfTheDay ( Waheguru Ji Ka Khalsa, Waheguru Ji Ki Fateh ) ਗੱਜ-ਵੱਜ ਕੇ ਫਤਹਿ ਬੁਲਾਓ ਜੀ ਵਾਹਿਗੁਰੂ ਜੀ ਕਾ ਖਾਲਸਾ !! ਵਾਹਿਗੁਰੂ ਜੀ ਕੀ ਫਤਹਿ !!