Posts

Showing posts from September 15, 2019

AMRITVELE DA HUKAMNAMA SRI DARBAR SAHIB, SRI AMRITSAR, ANG 668, 22-Sep-2019 www.facebook.com/HukamnamaSriDarbarSahibSriAmritsar ਧਨਾਸਰੀ ਮਹਲਾ ੪ ॥ ਕਲਿਜੁਗ ਕਾ ਧਰਮੁ ਕਹਹੁ ਤੁਮ ਭਾਈ ਕਿਵ ਛੂਟਹ ਹਮ ਛੁਟਕਾਕੀ ॥ ਹਰਿ ਹਰਿ ਜਪੁ ਬੇੜੀ ਹਰਿ ਤੁਲਹਾ ਹਰਿ ਜਪਿਓ ਤਰੈ ਤਰਾਕੀ ॥੧॥ ਹਰਿ ਜੀ ਲਾਜ ਰਖਹੁ ਹਰਿ ਜਨ ਕੀ ॥ ਹਰਿ ਹਰਿ ਜਪਨੁ ਜਪਾਵਹੁ ਅਪਨਾ ਹਮ ਮਾਗੀ ਭਗਤਿ ਇਕਾਕੀ ॥ ਰਹਾਉ ॥ ਹਰਿ ਕੇ ਸੇਵਕ ਸੇ ਹਰਿ ਪਿਆਰੇ ਜਿਨ ਜਪਿਓ ਹਰਿ ਬਚਨਾਕੀ ॥ ਲੇਖਾ ਚਿਤ੍ਰ ਗੁਪਤਿ ਜੋ ਲਿਖਿਆ ਸਭ ਛੂਟੀ ਜਮ ਕੀ ਬਾਕੀ ॥੨॥ ਹਰਿ ਕੇ ਸੰਤ ਜਪਿਓ ਮਨਿ ਹਰਿ ਹਰਿ ਲਗਿ ਸੰਗਤਿ ਸਾਧ ਜਨਾ ਕੀ ॥ ਦਿਨੀਅਰੁ ਸੂਰੁ ਤ੍ਰਿਸਨਾ ਅਗਨਿ ਬੁਝਾਨੀ ਸਿਵ ਚਰਿਓ ਚੰਦੁ ਚੰਦਾਕੀ ॥੩॥ ਤੁਮ ਵਡ ਪੁਰਖ ਵਡ ਅਗਮ ਅਗੋਚਰ ਤੁਮ ਆਪੇ ਆਪਿ ਅਪਾਕੀ ॥ ਜਨ ਨਾਨਕ ਕਉ ਪ੍ਰਭ ਕਿਰਪਾ ਕੀਜੈ ਕਰਿ ਦਾਸਨਿ ਦਾਸ ਦਸਾਕੀ ॥੪॥੬॥ धनासरी महला ४ ॥ कलिजुग का धरमु कहहु तुम भाई किव छूटह हम छुटकाकी ॥ हरि हरि जपु बेड़ी हरि तुलहा हरि जपिओ तरै तराकी ॥१॥ हरि जी लाज रखहु हरि जन की ॥ हरि हरि जपनु जपावहु अपना हम मागी भगति इकाकी ॥ रहाउ ॥ हरि के सेवक से हरि पिआरे जिन जपिओ हरि बचनाकी ॥ लेखा चित्र गुपति जो लिखिआ सभ छूटी जम की बाकी ॥२॥ हरि के संत जपिओ मनि हरि हरि लगि संगति साध जना की ॥ दिनीअरु सूरु त्रिसना अगनि बुझानी सिव चरिओ चंदु चंदाकी ॥३॥ तुम वड पुरख वड अगम अगोचर तुम आपे आपि अपाकी ॥ जन नानक कउ प्रभ किरपा कीजै करि दासनि दास दसाकी ॥४॥६॥ Dhanaasaree, Fourth Mehl: Tell me, O Siblings of Destiny, the religion for this Dark Age of Kali Yuga. I seek emancipation - how can I be emancipated? Meditation on the Lord, Har, Har, is the boat, the raft; meditating on the Lord, the swimmer swims across. ||1|| O Dear Lord, protect and preserve the honor of Your humble servant. O Lord, Har, Har, please make me chant the chant of Your Name; I beg only for Your devotional worship. ||Pause|| The Lord's servants are very dear to the Lord; they chant the Word of the Lord's Bani. The account of the recording angels, Chitr and Gupt, and the account with the Messenger of Death is totally erased. ||2|| The Saints of the Lord meditate on the Lord in their minds; they join the Saadh Sangat, the Company of the Holy. The piercing sun of desires has set, and the cool moon has risen. ||3|| You are the Greatest Being, absolutely unapproachable and unfathomable; You created the Universe from Your Own Being. O God, take pity on servant Nanak, and make him the slave of the slave of Your slaves. ||4||6|| ਪਦਅਰਥ:- ਕਲਿ—ਝਗੜੇ-ਕਲੇਸ਼। ਜੁਗ—ਸਮਾ। ਕਲਿਜੁਗ—ਝਗੜੇ ਕਲੇਸ਼ਾਂ ਨਾਲ ਭਰਪੂਰ ਜਗਤ {ਨੋਟ—ਇਥੇ ‘ਜੁਗਾਂ’ ਦਾ ਜ਼ਿਕਰ ਨਹੀਂ ਚੱਲ ਰਿਹਾ। ਸਾਧਾਰਨ ਤੌਰ ਤੇ ਦਸਿਆ ਹੈ ਕਿ ਦੁਨੀਆ ਵਿਚ ਮਾਇਆ ਦੇ ਮੋਹ ਕਾਰਨ ਝਗੜੇ-ਕਲੇਸ਼ ਵਧੇ ਰਹਿੰਦੇ ਹਨ}। ਕਲਿਜੁਗ ਕਾ ਧਰਮੁ—ਉਹ ਧਰਮ ਜੋ ਦੁਨੀਆ ਦੇ ਝੰਬੇਲਿਆਂ ਤੋਂ ਬਚਾ ਸਕੇ। ਭਾਈ—ਹੇ ਭਾਈ! ਕਿਵ ਛੂਟਹ—ਅਸੀਂ ਕਿਵੇਂ ਬਚੀਏ? ਛੁਟਕਾਕੀ—ਬਚਣ ਦੇ ਚਾਹਵਾਨ। ਤੁਲਹਾ—ਨਦੀ ਪਾਰ ਕਰਨ ਲਈ ਲੱਕੜਾਂ ਬਾਂਸਾਂ ਆਦਿਕ ਨੂੰ ਬੰਨ੍ਹ ਕੇ ਬਣਾਇਆ ਹੋਇਆ ਆਸਰਾ। ਤਰਾਕੀ—ਤਾਰੂ।1। ਲਾਜ—ਇੱਜ਼ਤ। ਹਮ ਮਾਗੀ—ਅਸਾਂ ਮੰਗੀ ਹੈ। ਇਕਾਕੀ—ਇਕੋ ਹੀ। ਰਹਾਉ। ਸੇ—ਉਹ {ਬਹੁ-ਬਚਨ}। ਬਚਨਾਕੀ—ਬਚਨਾਂ ਦੀ ਰਾਹੀਂ,ਗੁਰੂ ਦੀ ਬਾਣੀ ਦੀ ਰਾਹੀਂ। ਚਿਤ੍ਰ ਗੁਪਤਿ—ਚਿਤ੍ਰ ਗੁਪਤ ਨੇ{ਚਿਤ੍ਰ ਗੁਪਤ—ਧਰਮ ਰਾਜ ਦੇ ਇਹ ਦੋਵੇਂ ਲਿਖਾਰੀ ਮੰਨੇ ਗਏ ਹਨ, ਜੋ ਹਰੇਕ ਜੀਵ ਦੇ ਕੀਤੇ ਕਰਮਾਂ ਦਾ ਲੇਖਾ ਲਿਖਦੇ ਰਹਿੰਦੇ ਹਨ}। ਛੂਟੀ—ਮੁੱਕ ਗਈ। ਬਾਕੀ—ਹਿਸਾਬ।2। ਮਨਿ—ਮਨ ਵਿਚ। ਲਗਿ—ਲੱਗ ਕੇ। ਦਿਨੀਅਰੁ—{idnkr} ਸੂਰਜ। ਸੂਰੁ—ਸੂਰਜ। ਅਗਨਿ—ਅੱਗ। ਸਿਵ—ਕੱਲਿਆਣ-ਸਰੂਪ ਪਰਮਾਤਮਾ। ਚੰਦਾਕੀ—ਚਾਨਣੀ ਵਾਲਾ।3। ਅਗਮ—ਅਪਹੁੰਚ। ਅਗੋਚਰ—{ਅ-ਗੋ-ਚਰ। ਗੋ-ਗਿਆਨ-ਇੰਦ੍ਰ੍ਰੇ} ਜਿਸ ਤਕ ਗਿਆਨ-ਇੰਦ੍ਰਿਆਂ ਦੀ ਪਹੁੰਚ ਨਹੀਂ ਹੋ ਸਕਦੀ। ਅਪਾਕੀ—ਆਪ ਹੀ। ਕਉ—ਨੂੰ,ਉਤੇ। ਕਰਿ—ਬਣਾ ਲੈ।4। ਅਰਥ:- ਹੇ ਪ੍ਰਭੂ ਜੀ! (ਦੁਨੀਆ ਦੇ ਵਿਕਾਰਾਂ ਦੇ ਝੰਬੇਲਿਆਂ ਵਿਚੋਂ) ਆਪਣੇ ਸੇਵਕ ਦੀ ਇੱਜ਼ਤ ਬਚਾ ਲੈ। ਹੇ ਹਰੀ! ਮੈਨੂੰ ਆਪਣਾ ਨਾਮ ਜਪਣ ਦੀ ਸਮਰਥਾ ਦੇਹ। ਮੈਂ (ਤੇਰੇ ਪਾਸੋਂ) ਸਿਰਫ਼ ਤੇਰੀ ਭਗਤੀ ਦਾ ਦਾਨ ਮੰਗ ਰਿਹਾ ਹਾਂ। ਰਹਾਉ। ਹੇ ਭਾਈ! ਮੈਨੂੰ ਉਹ ਧਰਮ ਦੱਸ ਜਿਸ ਨਾਲ ਜਗਤ ਦੇ ਵਿਕਾਰਾਂ ਦੇ ਝੰਬੇਲਿਆਂ ਵਿਚੋਂ ਬਚਿਆ ਜਾ ਸਕੇ। ਮੈਂ ਇਹਨਾਂ ਝੰਬੇਲਿਆਂ ਤੋਂ ਬਚਣਾ ਚਾਹੁੰਦਾ ਹਾਂ। ਦੱਸ; ਮੈਂ ਕਿਵੇਂ ਬਚਾਂ? (ਉੱਤਰ—) ਪਰਮਾਤਮਾ ਦੇ ਨਾਮ ਦਾ ਜਾਪ ਬੇੜੀ ਹੈ, ਨਾਮ ਹੀ ਤੁਲਹਾ ਹੈ। ਜਿਸ ਮਨੁੱਖ ਨੇ ਹਰਿ-ਨਾਮ ਜਪਿਆ ਉਹ ਤਾਰੂ ਬਣ ਕੇ (ਸੰਸਾਰ-ਸਮੁੰਦਰ ਤੋਂ) ਪਾਰ ਲੰਘ ਜਾਂਦਾ ਹੈ।1। ਹੇ ਭਾਈ! ਜਿਨ੍ਹਾਂ ਮਨੁੱਖਾਂ ਨੇ ਗੁਰੂ ਦੇ ਬਚਨਾਂ ਦੀ ਰਾਹੀਂ ਪਰਮਾਤਮਾ ਦਾ ਨਾਮ ਜਪਿਆ, ਉਹ ਸੇਵਕ ਪਰਮਾਤਮਾ ਨੂੰ ਪਿਆਰੇ ਲੱਗਦੇ ਹਨ। ਚਿੱਤਰ ਗੁਪਤ ਨੇ ਜੇਹੜਾ ਭੀ ਉਹਨਾਂ (ਦੇ ਕਰਮਾਂ) ਦਾ ਲੇਖ ਲਿਖ ਰੱਖਿਆ ਸੀ, ਧਰਮਰਾਜ ਦਾ ਉਹ ਸਾਰਾ ਹਿਸਾਬ ਹੀ ਮੁੱਕ ਜਾਂਦਾ ਹੈ।2। ਹੇ ਭਾਈ! ਜਿਨ੍ਹਾਂ ਸੰਤ ਜਨਾਂ ਨੇ ਸਾਧ ਜਨਾਂ ਦੀ ਸੰਗਤਿ ਵਿਚ ਬੈਠ ਕੇ ਆਪਣੇ ਮਨ ਵਿਚ ਪਰਮਾਤਮਾ ਦੇ ਨਾਮ ਦਾ ਜਾਪ ਕੀਤਾ, ਉਹਨਾਂ ਦੇ ਅੰਦਰ ਕੱਲਿਆਣ ਰੂਪ (ਪਰਮਾਤਮਾ ਪਰਗਟ ਹੋ ਪਿਆ,ਮਾਨੋ) ਠੰਢਕ ਪੁਚਾਣ ਵਾਲਾ ਚੰਦ ਚੜ੍ਹ ਪਿਆ, ਜਿਸ ਨੇ (ਉਹਨਾਂ ਦੇ ਹਿਰਦੇ ਵਿਚੋਂ) ਤ੍ਰਿਸ਼ਨਾ ਦੀ ਅੱਗ ਬੁਝਾ ਦਿੱਤੀ; (ਜਿਸ ਨੇ ਵਿਕਾਰਾਂ ਦਾ) ਤਪਦਾ ਸੂਰਜ (ਸ਼ਾਂਤ ਕਰ ਦਿੱਤਾ)।3। ਹੇ ਪ੍ਰਭੂ! ਤੂੰ ਸਭ ਤੋਂ ਵੱਡਾ ਹੈਂ, ਤੂੰ ਸਰਬ-ਵਿਆਪਕ ਹੈਂ; ਤੂੰ ਅਪਹੁੰਚ ਹੈਂ; ਗਿਆਨ-ਇੰਦ੍ਰਿਆਂ ਦੀ ਰਾਹੀਂ ਤੇਰੇ ਤਕ ਪਹੁੰਚ ਨਹੀਂ ਹੋ ਸਕਦੀ। ਤੂੰ (ਹਰ ਥਾਂ) ਆਪ ਹੀ ਆਪ, ਆਪ ਹੀ ਆਪ ਹੈਂ। ਹੇ ਪ੍ਰਭੂ! ਆਪਣੇ ਦਾਸ ਨਾਨਕ ਉਤੇ ਮੇਹਰ ਕਰ, ਤੇ, ਆਪਣੇ ਦਾਸਾਂ ਦੇ ਦਾਸਾਂ ਦਾ ਦਾਸ ਬਣਾ ਲੈ।4।6। अर्थ :-हे भगवान जी ! (दुनिया के विकारों के झंझटों में से) अपने सेवक की इज्ज़त बचा ले। हे हरि ! मुझे अपना नाम जपने की समरथा दे। मैं (तेरे से) सिर्फ तेरी भक्ति का दान मांग रहा हूँ।रहाउ। हे भाई ! मुझे वह धर्म बता जिस के साथ जगत के विकारों के झंझटों से बचा जा सके। मैं इन झंझटों से बचना चाहता हूँ। बता; मैं कैसे बचूँ? (उत्तर-) परमात्मा के नाम का जाप कश्ती है,नाम ही तुलहा है। जिस मनुख ने हरि-नाम जपा वह तैराक बन के (संसार-सागर से) पार निकल जाता है।1। हे भाई ! जिन मनुष्यों ने गुरु के वचनों के द्वारा परमात्मा का नाम जपा, वह सेवक परमात्मा को प्यारे लगते हैं। चित्र गुप्त ने जो भी उन (के कर्मो) का लेख लिख रखा था, धर्मराज का वह सारा हिसाब ही खत्म हो जाता है।2। हे भाई ! जिन संत जनों ने साध जनों की संगत में बैठ के अपने मन में परमात्मा के नाम का जाप किया, उन के अंदर कलिआण रूप (परमात्मा प्रकट हो गया, मानो) ठंडक पहुचाने वाला चाँद चड़ गया, जिस ने (उन के मन में से) तृष्णा की अग्नि बुझा दी; (जिस ने विकारों का) तपता सूरज (शांत कर दिया)।3। हे भगवान ! तूं सब से बड़ा हैं, तूं सर्व-व्यापक हैं; तूं अपहुंच हैं; ज्ञान-इन्द्रियों के द्वारा तेरे तक पहुंच नहीं हो सकती। तूं (हर जगह) आप ही आप हैं। हे HB भगवान ! अपने दास नानक ऊपर कृपा कर, और, अपने दासो के दासो का दास बना ले।4।6। www.facebook.com/GurbaniThoughtOfTheDay Please share with links ( Waheguru Ji Ka Khalsa, Waheguru Ji Ki Fateh. ) ਗੱਜ-ਵੱਜ ਕੇ ਫਤਹਿ ਬੁਲਾਓ ਜੀ ! ਵਾਹਿਗੁਰੂ ਜੀ ਕਾ ਖਾਲਸਾ !! ਵਾਹਿਗੁਰੂ ਜੀ ਕੀ ਫਤਹਿ !!

Image

Amritvele da Hukamnama Sri Darbar Sahib, Sri Amritsar, Ang 706, 21-Sep-2019 www.facebook.com/hukamnamaSriDarbarSahibSriAmritsar ਸਲੋਕ ॥ ਮਨ ਇਛਾ ਦਾਨ ਕਰਣੰ ਸਰਬਤ੍ਰ ਆਸਾ ਪੂਰਨਹ ॥ ਖੰਡਣੰ ਕਲਿ ਕਲੇਸਹ ਪ੍ਰਭ ਸਿਮਰਿ ਨਾਨਕ ਨਹ ਦੂਰਣਹ ॥੧॥ ਹਭਿ ਰੰਗ ਮਾਣਹਿ ਜਿਸੁ ਸੰਗਿ ਤੈ ਸਿਉ ਲਾਈਐ ਨੇਹੁ ॥ ਸੋ ਸਹੁ ਬਿੰਦ ਨ ਵਿਸਰਉ ਨਾਨਕ ਜਿਨਿ ਸੁੰਦਰੁ ਰਚਿਆ ਦੇਹੁ ॥੨॥ सलोक ॥ मन इछा दान करणं सरबत्र आसा पूरनह ॥ खंडणं कलि कलेसह प्रभ सिमरि नानक नह दूरणह ॥१॥ हभि रंग माणहि जिसु संगि तै सिउ लाईऐ नेहु ॥ सो सहु बिंद न विसरउ नानक जिनि सुंदरु रचिआ देहु ॥२॥ Shalok: He grants our hearts' desires, and fulfills all our hopes. He destroys pain and suffering; remember God in meditation, O Nanak - He is not far away. ||1|| Love Him, with whom you enjoy all pleasures. Do not forget that Lord, even for an instant; O Nanak, He fashioned this beautiful body. ||2|| ਮਨ ਇਛਾ = ਮਨ ਦੀ ਚਿਤਵਨੀ ਅਨੁਸਾਰ। ਦਾਨ ਕਰਣੰ = ਦਾਨ ਦੇਂਦਾ ਹੈ। ਸਰਬਤ੍ਰ = ਹਰ ਥਾਂ। ਕਲਿ = ਝਗੜੇ।੧। ਹਭਿ = ਸਭਿ, ਸਾਰੇ। ਮਾਣਹਿ = ਤੂੰ ਮਾਣਦਾ ਹੈਂ। ਜਿਸੁ ਸੰਗਿ = ਜਿਸ ਦੀ ਬਰਕਤਿ ਨਾਲ। ਤੈ ਸਿਉ = ਉਸ ਨਾਲ। ਬਿੰਦ = ਰਤਾ ਕੁ ਸਮਾ ਭੀ। ਨ ਵਿਸਰਉ = ਭੁੱਲ ਨਾਹ ਜਾਏ {ਵਿਸਰਉ = ਹੁਕਮੀ ਭਵਿੱਖਤ, ਅੰਨ ਪੁਰਖ, ਇਕ-ਵਚਨ}। ਜਿਨਿ = ਜਿਸ ਪ੍ਰਭੂ ਨੇ। ਸੁੰਦਰੁ ਦੇਹੁ = ਸੋਹਣਾ ਜਿਸਮ। {ਲਫ਼ਜ਼ 'ਦੇਹੁ' ਪੁਲਿੰਗ ਵਿਚ ਵਰਤਿਆ ਗਿਆ ਹੈ}।੨। ਹੇ ਨਾਨਕ! ਜੋ ਪ੍ਰਭੂ ਅਸਾਨੂੰ ਮਨ-ਮੰਨੀਆਂ ਦਾਤਾਂ ਦੇਂਦਾ ਹੈ ਜੋ ਸਭ ਥਾਂ (ਸਭ ਜੀਵਾਂ ਦੀਆਂ) ਆਸਾਂ ਪੂਰੀਆਂ ਕਰਦਾ ਹੈ, ਜੋ ਅਸਾਡੇ ਝਗੜੇ ਤੇ ਕਲੇਸ਼ ਨਾਸ ਕਰਨ ਵਾਲਾ ਹੈ ਉਸ ਨੂੰ ਯਾਦ ਕਰ, ਉਹ ਤੈਥੋਂ ਦੂਰ ਨਹੀਂ ਹੈ।੧। ਹੇ ਨਾਨਕ! ਜਿਸ ਪ੍ਰਭੂ ਦੀ ਬਰਕਤਿ ਨਾਲ ਤੂੰ ਸਾਰੀਆਂ ਮੌਜਾਂ ਮਾਣਦਾ ਹੈਂ, ਉਸ ਨਾਲ ਪ੍ਰੀਤ ਜੋੜ। ਜਿਸ ਪ੍ਰਭੂ ਨੇ ਤੇਰਾ ਸੋਹਣਾ ਸਰੀਰ ਬਣਾਇਆ ਹੈ, ਰੱਬ ਕਰ ਕੇ ਉਹ ਤੈਨੂੰ ਕਦੇ ਭੀ ਨਾਹ ਭੁੱਲੇ।੨। हे नानक! जो प्रभु हमें मन भवन सुख देता है जो सब जगह (सब जीवो की उम्मीदें पूरी करता है, जो हमारे झगड़े और कलेश नास करने वाला है उस को याद कर वेह तेरे से दूर नहीं है।1। हे नानक! जिस प्रभु की बरकत से तुम सभी आनंद करते हो, उस से प्रीत जोड़। जिस प्रभु ने तुम्हारा सुंदर सरीर बनाया है, भगवन कर के उसे कभी भी न भूल।२। www.facebook.com/GurbaniThoughtOfTheDay ( Waheguru Ji Ka Khalsa, Waheguru Ji Ki Fateh.) ਗੱਜ-ਵੱਜ ਕੇ ਫਤਹਿ ਬੁਲਾਓ ਜੀ ! ਵਾਹਿਗੁਰੂ ਜੀ ਕਾ ਖਾਲਸਾ ! ਵਾਹਿਗੁਰੂ ਜੀ ਕੀ ਫਤਹਿ !!

Image

AMRITVELE DA HUKAMNAMA SRI DARBAR SAHIB SRI AMRITSAR, ANG 658, 20-Sep-2019 www.facebook.com/HukamnamaSriDarbarSahibSriAmritsar ਰਾਗੁ ਸੋਰਠਿ ਬਾਣੀ ਭਗਤ ਰਵਿਦਾਸ ਜੀ ਕੀ ੴ ਸਤਿਗੁਰ ਪ੍ਰਸਾਦਿ ॥ ਜਉ ਹਮ ਬਾਂਧੇ ਮੋਹ ਫਾਸ ਹਮ ਪ੍ਰੇਮ ਬਧਨਿ ਤੁਮ ਬਾਧੇ ॥ ਅਪਨੇ ਛੂਟਨ ਕੋ ਜਤਨੁ ਕਰਹੁ ਹਮ ਛੂਟੇ ਤੁਮ ਆਰਾਧੇ ॥੧॥ ਮਾਧਵੇ ਜਾਨਤ ਹਹੁ ਜੈਸੀ ਤੈਸੀ ॥ ਅਬ ਕਹਾ ਕਰਹੁਗੇ ਐਸੀ ॥੧॥ ਰਹਾਉ ॥ ਮੀਨੁ ਪਕਰਿ ਫਾਂਕਿਓ ਅਰੁ ਕਾਟਿਓ ਰਾਂਧਿ ਕੀਓ ਬਹੁ ਬਾਨੀ ॥ ਖੰਡ ਖੰਡ ਕਰਿ ਭੋਜਨੁ ਕੀਨੋ ਤਊ ਨ ਬਿਸਰਿਓ ਪਾਨੀ ॥੨॥ ਆਪਨ ਬਾਪੈ ਨਾਹੀ ਕਿਸੀ ਕੋ ਭਾਵਨ ਕੋ ਹਰਿ ਰਾਜਾ ॥ ਮੋਹ ਪਟਲ ਸਭੁ ਜਗਤੁ ਬਿਆਪਿਓ ਭਗਤ ਨਹੀ ਸੰਤਾਪਾ ॥੩॥ ਕਹਿ ਰਵਿਦਾਸ ਭਗਤਿ ਇਕ ਬਾਢੀ ਅਬ ਇਹ ਕਾ ਸਿਉ ਕਹੀਐ ॥ ਜਾ ਕਾਰਨਿ ਹਮ ਤੁਮ ਆਰਾਧੇ ਸੋ ਦੁਖੁ ਅਜਹੂ ਸਹੀਐ ॥੪॥੨॥ रागु सोरठि बाणी भगत रविदास जी की ੴ सतिगुर प्रसादि ॥ जउ हम बांधे मोह फास हम प्रेम बधनि तुम बाधे ॥ अपने छूटन को जतनु करहु हम छूटे तुम आराधे ॥१॥ माधवे जानत हहु जैसी तैसी ॥ अब कहा करहुगे ऐसी ॥१॥ रहाउ ॥ मीनु पकरि फांकिओ अरु काटिओ रांधि कीओ बहु बानी ॥ खंड खंड करि भोजनु कीनो तऊ न बिसरिओ पानी ॥२॥ आपन बापै नाही किसी को भावन को हरि राजा ॥ मोह पटल सभु जगतु बिआपिओ भगत नही संतापा ॥३॥ कहि रविदास भगति इक बाढी अब इह का सिउ कहीऐ ॥ जा कारनि हम तुम आराधे सो दुखु अजहू सहीऐ ॥४॥२॥ Raag Sorat'h, The Word Of Devotee Ravi Daas Jee: One Universal Creator God. By The Grace Of The True Guru: If I am bound by thef noose of emotional attachment, then I shall bind You, Lord, with the bonds of love. Go ahead and try to escape, Lord; I have escaped by worshipping and adoring You. ||1|| O Lord, You know my love for You. Now, what will You do? ||1||Pause|| A fish is caught, cut up, and cooked it in many different ways. Bit by bit, it is eaten, but still, it does not forget the water. ||2|| The Lord, our King, is father to no one,g except those who love Him. The veil of emotional attachment has been cast over the entire world, but it does not bother the Lord's devotee. ||3|| Says Ravi Daas, my devotion to the One Lord is increasing; now, who can I tell this to? That which brought me to worship and adore You - I am still suffering that pain. ||4||2|| ਪਦਅਰਥ:- ਬਾਂਧੇ—ਬੱਝੇ ਹੋਏ ਹਾਂ। ਫਾਸ—ਫਾਹੀ। ਬਧਨਿ—ਰੱਸੀ ਨਾਲ। ਤੁਮ—ਤੈਨੂੰ। ਕੋ—ਦਾ।1। ਜਾਨਤ ਹਹੁ—ਤੁਸੀ ਜਾਣਦੇ ਹੋ। ਜੈਸੀ—ਜਿਹੋ ਜਿਹੀ (ਭਗਤਾਂ ਦੀ ਪ੍ਰੀਤ ਹੈ ਤੇਰੇ ਨਾਲ)। ਐਸੀ—ਅਜਿਹੀ ਪ੍ਰੀਤ ਦੇ ਹੁੰਦਿਆਂ। ਕਹਾ ਕਰਹੁਗੇ—ਕੀਹ ਕਰੇਂਗਾ? ਇਸ ਤੋਂ ਬਿਨਾ ਹੋਰ ਕੀਹ ਕਰੇਂਗਾ? (ਭਾਵ, ਤੂੰ ਜ਼ਰੂਰ ਆਪਣੇ ਭਗਤਾਂ ਨੂੰ ਮੋਹ ਤੋਂ ਬਚਾਈ ਰੱਖੇਂਗਾ)।1। ਰਹਾਉ। ਮੀਨੁ—ਮੱਛੀ। ਪਕਰਿ—ਫੜ ਕੇ। ਫਾਂਕਿਓ—ਫਾੜੀ ਫਾੜੀ ਕਰ ਦਿੱਤੀ। ਰਾਂਧਿ ਕੀਓ—ਰਿੰਨ੍ਹ ਲਈ। ਬਹੁ ਬਾਨੀ—ਕਈ ਤਰੀਕਿਆਂ ਨਾਲ। ਖੰਡ—ਟੋਟਾ। ਤਊ—ਤਾਂ ਭੀ।2। ਬਾਪੈ—ਪਿਉ ਦੀ (ਮਲਕੀਅਤ)। ਭਾਵਨ ਕੋ—ਪ੍ਰੇਮ ਦਾ (ਬੱਧਾ ਹੋਇਆ)। ਰਾਜਾ—ਜਗਤ ਦਾ ਮਾਲਕ (ਨੋਟ:- ਭਗਤ ਰਵਿਦਾਸ ਜੀ ਆਪਣੀ ਬਾਣੀ ਵਿਚ ਪਰਮਾਤਮਾ ਦੇ ਨਾਵਾਂ ਦੇ ਨਾਲ ਲਫ਼ਜ਼ ‘ਰਾਜਾ’ ਭੀ ਬਹੁਤ ਵਾਰੀ ਵਰਤਦੇ ਹਨ; ਹਰੇਕ ਕਵੀ ਦਾ ਆਪੋ ਆਪਣਾ ਸੁਭਾਵ ਹੁੰਦਾ ਹੈ ਕਿ ਕੋਈ ਖ਼ਾਸ ਲਫ਼ਜ਼ ਮੁੜ ਮੁੜ ਵਰਤਣਾ ਉਹਨਾਂ ਨੂੰ ਪਿਆਰਾ ਲੱਗਦਾ ਹੈ)। ਪਟਲ—ਪਰਦਾ। ਬਿਆਪਿਓ—ਛਾਇਆ ਹੋਇਆ ਹੈ। ਸੰਤਾਪ—(ਮੋਹ ਦਾ) ਕਲੇਸ਼।3। ਭਗਤਿ ਇਕ—ਇੱਕ ਪ੍ਰਭੂ ਦੀ ਭਗਤੀ। ਬਾਢੀ—ਵਧਾਈ ਹੈ, ਦ੍ਰਿੜ੍ਹ ਕੀਤੀ ਹੈ। ਅਬ...ਕਹੀਐ—ਹੁਣ ਕਿਸੇ ਨਾਲ ਇਹ ਗੱਲ ਕਰਨ ਦੀ ਲੋੜ ਹੀ ਨਹੀਂ ਰਹੀ। ਜਾ ਕਾਰਨਿ—ਜਿਸ (ਮੋਹ ਤੋਂ ਬਚਣ) ਦੀ ਖ਼ਾਤਰ। ਅਜਹੂ—ਹੁਣ ਤੱਕ।4। ਅਰਥ:- ਹੇ ਮਾਧੋ! ਤੇਰੇ ਭਗਤ ਜਿਹੋ ਜਿਹਾ ਪਿਆਰ ਤੇਰੇ ਨਾਲ ਕਰਦੇ ਹਨ ਉਹ ਤੈਥੋਂ ਲੁਕਿਆ ਨਹੀਂ ਰਹਿ ਸਕਦਾ (ਤੂੰ ਉਹ ਚੰਗੀ ਤਰ੍ਹਾਂ ਜਾਣਦਾ ਹੈਂ), ਅਜਿਹੀ ਪ੍ਰੀਤਿ ਦੇ ਹੁੰਦਿਆਂ ਤੂੰ ਜ਼ਰੂਰ ਉਹਨਾਂ ਨੂੰ ਮੋਹ ਤੋਂ ਬਚਾਈ ਰੱਖਦਾ ਹੈਂ।1। ਰਹਾਉ। (ਸੋ, ਹੇ ਮਾਧੋ!) ਜੇ ਅਸੀਂ ਮੋਹ ਦੀ ਫਾਹੀ ਵਿਚ ਬੱਝੇ ਹੋਏ ਸਾਂ, ਤਾਂ ਅਸਾਂ ਤੈਨੂੰ ਆਪਣੇ ਪਿਆਰ ਦੀ ਰੱਸੀ ਨਾਲ ਬੰਨ੍ਹ ਲਿਆ ਹੈ। ਅਸੀਂ ਤਾਂ (ਉਸ ਮੋਹ ਦੀ ਫਾਹੀ ਵਿਚੋਂ) ਤੈਨੂੰ ਸਿਮਰ ਕੇ ਨਿਕਲ ਆਏ ਹਾਂ, ਤੂੰ ਅਸਾਡੇ ਪਿਆਰ ਦੇ ਜਕੜ ਵਿਚੋਂ ਕਿਵੇਂ ਨਿਕਲੇਂਗਾ?। (ਅਸਾਡਾ ਤੇਰੇ ਨਾਲ ਪਿਆਰ ਭੀ ਉਹ ਹੈ ਜੋ ਮੱਛੀ ਨੂੰ ਪਾਣੀ ਨਾਲ ਹੁੰਦਾ ਹੈ, ਅਸਾਂ ਮਰ ਕੇ ਭੀ ਤੇਰੀ ਯਾਦ ਨਹੀਂ ਛੱਡਣੀ) ਮੱਛੀ (ਪਾਣੀ ਵਿਚੋਂ) ਫੜ ਕੇ ਫਾਂਕਾਂ ਕਰ ਦੇਈਏ, ਟੋਟੇ ਕਰ ਦੇਈਏ ਤੇ ਕਈ ਤਰ੍ਹਾਂ ਰਿੰਨ੍ਹ ਲਈਏ, ਫਿਰ ਰਤਾ ਰਤਾ ਕਰ ਕੇ ਖਾ ਲਈਏ, ਫਿਰ ਭੀ ਉਸ ਮੱਛੀ ਨੂੰ ਪਾਣੀ ਨਹੀਂ ਭੁੱਲਦਾ (ਜਿਸ ਖਾਣ ਵਾਲੇ ਦੇ ਪੇਟ ਵਿਚ ਜਾਂਦੀ ਹੈ ਉਸ ਨੂੰ ਭੀ ਪਾਣੀ ਦੀ ਪਿਆਸ ਲਗਾ ਦੇਂਦੀ ਹੈ)।2। ਜਗਤ ਦਾ ਮਾਲਕ ਹਰੀ ਕਿਸੇ ਦੇ ਪਿਉ ਦੀ (ਜੱਦੀ ਮਲਕੀਅਤ) ਨਹੀਂ ਹੈ, ਉਹ ਤਾਂ ਪ੍ਰੇਮ ਦਾ ਬੱਝਾ ਹੋਇਆ ਹੈ। (ਇਸ ਪ੍ਰੇਮ ਤੋਂ ਵਾਂਜਿਆ ਹੋਇਆ ਸਾਰਾ ਜਗਤ) ਮੋਹ ਦੇ ਪਰਦੇ ਵਿਚ ਫਸਿਆ ਪਿਆ ਹੈ, ਪਰ (ਪ੍ਰਭੂ ਨਾਲ ਪ੍ਰੇਮ ਕਰਨ ਵਾਲੇ) ਭਗਤਾਂ ਨੂੰ (ਇਸ ਮੋਹ ਦਾ) ਕੋਈ ਕਲੇਸ਼ ਨਹੀਂ ਹੁੰਦਾ।3। ਰਵਿਦਾਸ ਆਖਦਾ ਹੈ—(ਹੇ ਮਾਧੋ!) ਮੈਂ ਇਕ ਤੇਰੀ ਭਗਤੀ (ਆਪਣੇ ਹਿਰਦੇ ਵਿਚ) ਇਤਨੀ ਦ੍ਰਿੜ੍ਹ ਕੀਤੀ ਹੈ ਕਿ ਮੈਨੂੰ ਹੁਣ ਕਿਸੇ ਨਾਲ ਇਹ ਗਿਲਾ ਕਰਨ ਦੀ ਲੋੜ ਹੀ ਨਹੀਂ ਰਹਿ ਗਈ ਜੁ ਜਿਸ ਮੋਹ ਤੋਂ ਬਚਣ ਲਈ ਮੈਂ ਤੇਰਾ ਸਿਮਰਨ ਕਰ ਰਿਹਾ ਸਾਂ, ਉਸ ਮੋਹ ਦਾ ਦੁੱਖ ਮੈਨੂੰ ਹੁਣ ਤਕ ਸਹਾਰਨਾ ਪੈ ਰਿਹਾ ਹੈ (ਭਾਵ, ਉਸ ਮੋਹ ਦਾ ਤਾਂ ਹੁਣ ਮੇਰੇ ਅੰਦਰ ਨਾਮ ਨਿਸ਼ਾਨ ਹੀ ਨਹੀਂ ਰਹਿ ਗਿਆ)।4।2। अर्थ :-हे माधो ! तेरे भक्त जिस प्रकार का प्यार तेरे साथ करते हैं वह तेरे से छुपा नहीं रह सकता (तूँ वह भली प्रकार जानता हैं), अजिही प्रीति के होते तूँ जरूर उनको मोह से बचाए रखता हैं।1।रहाउ। (सो, हे माधो !) अगर हम मोह की रस्सी में बंधे हुए थे, तो हमने तुझे अपने प्यार की रस्सी के साथ बाँध लिया है। हम तो (उस मोह की फांसी में से) तुझे सिमर के निकल आए हैं, तूँ हमारे प्यार की जकड़ में से कैसे निकलेंगा ?। (हमारा तेरे साथ प्रेम भी वह है जो मछली को पानी के साथ होता है, हम मर के भी तेरी याद नहीं छोडेगे) मछली (पानी में से) पकड़ के फांकाँ कर दें, टोटे कर दें और कई तरह उबाल लें, फिर रता रता कर के खा लें, फिर भी उस मछली को पानी नहीं भूलता (जिस खान वाले के पेट में जाती है उस को भी पानी की प्यास लगा देती है)।2। जगत का स्वामी हरि किसी के पिता की (की मलकीअत) नहीं है, वह तो प्रेम का बंधा हुआ है। (इस प्रेम से दूर हुआ सारा जगत) मोह के परदे में फँसा पड़ा है, पर (भगवान के साथ प्रेम करने वाले) भक्तों को (इस मोह का) कोई कलेश नहीं होता।3। रविदास कहते है-(हे माधो !) मैं एक तेरी भक्ति (अपने मन में) इतनी द्रिड़ह की है कि मुझे अब किसी के साथ यह गिला करने की जरूरत ही नहीं रह गई जु जिस मोह से बचने के लिए मैं तेरा सुमिरन कर रहा था, उस मोह का दु:ख मुझे अब तक सहारना पड़ रहा है (भावार्थ, उस मोह का तो अब मेरे अंदर नाम निशान ही नहीं रह गया)।4।2। www.facebook.com/GurbaniThoughtOfTheDay ( Waheguru Ji Ka Khalsa, Waheguru Ji Ki Fateh.) ਗੱਜ-ਵੱਜ ਕੇ ਫਤਹਿ ਬੁਲਾਓ ਜੀ ! ਵਾਹਿਗੁਰੂ ਜੀ ਕਾ ਖਾਲਸਾ !! ਵਾਹਿਗੁਰੂ ਜੀ ਕੀ ਫਤਹਿ !!

Image

Amritvele da Hukamnama Sri Darbar Sahib, Sri Amritsar, Ang 706, 19-Sep-2019 www.facebook.com/hukamnamaSriDarbarSahibSriAmritsar ਸਲੋਕ ॥ ਮਨ ਇਛਾ ਦਾਨ ਕਰਣੰ ਸਰਬਤ੍ਰ ਆਸਾ ਪੂਰਨਹ ॥ ਖੰਡਣੰ ਕਲਿ ਕਲੇਸਹ ਪ੍ਰਭ ਸਿਮਰਿ ਨਾਨਕ ਨਹ ਦੂਰਣਹ ॥੧॥ ਹਭਿ ਰੰਗ ਮਾਣਹਿ ਜਿਸੁ ਸੰਗਿ ਤੈ ਸਿਉ ਲਾਈਐ ਨੇਹੁ ॥ ਸੋ ਸਹੁ ਬਿੰਦ ਨ ਵਿਸਰਉ ਨਾਨਕ ਜਿਨਿ ਸੁੰਦਰੁ ਰਚਿਆ ਦੇਹੁ ॥੨॥ सलोक ॥ मन इछा दान करणं सरबत्र आसा पूरनह ॥ खंडणं कलि कलेसह प्रभ सिमरि नानक नह दूरणह ॥१॥ हभि रंग माणहि जिसु संगि तै सिउ लाईऐ नेहु ॥ सो सहु बिंद न विसरउ नानक जिनि सुंदरु रचिआ देहु ॥२॥ Shalok: He grants our hearts' desires, and fulfills all our hopes. He destroys pain and suffering; remember God in meditation, O Nanak - He is not far away. ||1|| Love Him, with whom you enjoy all pleasures. Do not forget that Lord, even for an instant; O Nanak, He fashioned this beautiful body. ||2|| ਮਨ ਇਛਾ = ਮਨ ਦੀ ਚਿਤਵਨੀ ਅਨੁਸਾਰ। ਦਾਨ ਕਰਣੰ = ਦਾਨ ਦੇਂਦਾ ਹੈ। ਸਰਬਤ੍ਰ = ਹਰ ਥਾਂ। ਕਲਿ = ਝਗੜੇ।੧। ਹਭਿ = ਸਭਿ, ਸਾਰੇ। ਮਾਣਹਿ = ਤੂੰ ਮਾਣਦਾ ਹੈਂ। ਜਿਸੁ ਸੰਗਿ = ਜਿਸ ਦੀ ਬਰਕਤਿ ਨਾਲ। ਤੈ ਸਿਉ = ਉਸ ਨਾਲ। ਬਿੰਦ = ਰਤਾ ਕੁ ਸਮਾ ਭੀ। ਨ ਵਿਸਰਉ = ਭੁੱਲ ਨਾਹ ਜਾਏ {ਵਿਸਰਉ = ਹੁਕਮੀ ਭਵਿੱਖਤ, ਅੰਨ ਪੁਰਖ, ਇਕ-ਵਚਨ}। ਜਿਨਿ = ਜਿਸ ਪ੍ਰਭੂ ਨੇ। ਸੁੰਦਰੁ ਦੇਹੁ = ਸੋਹਣਾ ਜਿਸਮ। {ਲਫ਼ਜ਼ 'ਦੇਹੁ' ਪੁਲਿੰਗ ਵਿਚ ਵਰਤਿਆ ਗਿਆ ਹੈ}।੨। ਹੇ ਨਾਨਕ! ਜੋ ਪ੍ਰਭੂ ਅਸਾਨੂੰ ਮਨ-ਮੰਨੀਆਂ ਦਾਤਾਂ ਦੇਂਦਾ ਹੈ ਜੋ ਸਭ ਥਾਂ (ਸਭ ਜੀਵਾਂ ਦੀਆਂ) ਆਸਾਂ ਪੂਰੀਆਂ ਕਰਦਾ ਹੈ, ਜੋ ਅਸਾਡੇ ਝਗੜੇ ਤੇ ਕਲੇਸ਼ ਨਾਸ ਕਰਨ ਵਾਲਾ ਹੈ ਉਸ ਨੂੰ ਯਾਦ ਕਰ, ਉਹ ਤੈਥੋਂ ਦੂਰ ਨਹੀਂ ਹੈ।੧। ਹੇ ਨਾਨਕ! ਜਿਸ ਪ੍ਰਭੂ ਦੀ ਬਰਕਤਿ ਨਾਲ ਤੂੰ ਸਾਰੀਆਂ ਮੌਜਾਂ ਮਾਣਦਾ ਹੈਂ, ਉਸ ਨਾਲ ਪ੍ਰੀਤ ਜੋੜ। ਜਿਸ ਪ੍ਰਭੂ ਨੇ ਤੇਰਾ ਸੋਹਣਾ ਸਰੀਰ ਬਣਾਇਆ ਹੈ, ਰੱਬ ਕਰ ਕੇ ਉਹ ਤੈਨੂੰ ਕਦੇ ਭੀ ਨਾਹ ਭੁੱਲੇ।੨। हे नानक! जो प्रभु हमें मन भवन सुख देता है जो सब जगह (सब जीवो की उम्मीदें पूरी करता है, जो हमारे झगड़े और कलेश नास करने वाला है उस को याद कर वेह तेरे से दूर नहीं है।1। हे नानक! जिस प्रभु की बरकत से तुम सभी आनंद करते हो, उस से प्रीत जोड़। जिस प्रभु ने तुम्हारा सुंदर सरीर बनाया है, भगवन कर के उसे कभी भी न भूल।२। www.facebook.com/GurbaniThoughtOfTheDay ( Waheguru Ji Ka Khalsa, Waheguru Ji Ki Fateh.) ਗੱਜ-ਵੱਜ ਕੇ ਫਤਹਿ ਬੁਲਾਓ ਜੀ ! ਵਾਹਿਗੁਰੂ ਜੀ ਕਾ ਖਾਲਸਾ ! ਵਾਹਿਗੁਰੂ ਜੀ ਕੀ ਫਤਹਿ !!

Image

AMRITVELE DA HUKAMNAMA SRI DARBAR SAHIB SRI AMRITSAR, ANG 633, 17-Sep-2019 www.facebook.com/HukamnamaSriDarbarSahibSriAmritsar ਸੋਰਠਿ ਮਹਲਾ ੯ ॥ ਇਹ ਜਗਿ ਮੀਤੁ ਨ ਦੇਖਿਓ ਕੋਈ ॥ ਸਗਲ ਜਗਤੁ ਅਪਨੈ ਸੁਖਿ ਲਾਗਿਓ ਦੁਖ ਮੈ ਸੰਗਿ ਨ ਹੋਈ ॥੧॥ ਰਹਾਉ ॥ ਦਾਰਾ ਮੀਤ ਪੂਤ ਸਨਬੰਧੀ ਸਗਰੇ ਧਨ ਸਿਉ ਲਾਗੇ ॥ ਜਬ ਹੀ ਨਿਰਧਨ ਦੇਖਿਓ ਨਰ ਕਉ ਸੰਗੁ ਛਾਡਿ ਸਭ ਭਾਗੇ ॥੧॥ सोरठि महला ९ ॥ इह जगि मीतु न देखिओ कोई ॥ सगल जगतु अपनै सुखि लागिओ दुख मै संगि न होई ॥१॥ रहाउ ॥ दारा मीत पूत सनबंधी सगरे धन सिउ लागे ॥ जब ही निरधन देखिओ नर कउ संगु छाडि सभ भागे ॥१॥ Sorat'h, Ninth Mehl: In this world, I have not found any true friend. The whole world is attached to its own pleasures, and when trouble comes, no one is with you. ||1||Pause|| Wives, friends, children and relatives - all are attached to wealth. When they see a poor man, they all forsake his company and run away. ||1|| ਜਗਿ = ਜਗਤ ਵਿਚ। ਸੁਖਿ = ਸੁਖ ਵਿਚ। ਸੰਗਿ = ਨਾਲ।੧।ਰਹਾਉ। ਦਾਰਾ = ਇਸਤ੍ਰੀ। ਸਨਬੰਧੀ = ਰਿਸ਼ਤੇਦਾਰ। ਸਗਰੇ = ਸਾਰੇ। ਸਿਉ = ਨਾਲ। ਨਿਰਧਨ = ਕੰਗਾਲ। ਕਉ = ਨੂੰ। ਸੰਗੁ = ਸਾਥ। ਛਾਡਿ = ਛੱਡ ਕੇ। ਸਭਿ = ਸਾਰੇ।੧। ਹੇ ਭਾਈ! ਇਸ ਜਗਤ ਵਿਚ ਕੋਈ (ਤੋੜ ਸਾਥ ਨਿਬਾਹੁਣ ਵਾਲਾ) ਮਿੱਤਰ (ਮੈਂ) ਨਹੀਂ ਵੇਖਿਆ। ਸਾਰਾ ਸੰਸਾਰ ਆਪਣੇ ਸੁਖ ਵਿਚ ਹੀ ਜੁੱਟਾ ਪਿਆ ਹੈ। ਦੁੱਖ ਵਿਚ (ਕੋਈ ਕਿਸੇ ਦੇ) ਨਾਲ (ਸਾਥੀ) ਨਹੀਂ ਬਣਦਾ।੧।ਰਹਾਉ। ਹੇ ਭਾਈ! ਇਸਤ੍ਰੀ, ਮਿੱਤਰ, ਪੁੱਤਰ, ਰਿਸ਼ਤੇਦਾਰ-ਇਹ ਸਾਰੇ ਧਨ ਨਾਲ (ਹੀ) ਪਿਆਰ ਕਰਦੇ ਹਨ। ਜਦੋਂ ਹੀ ਇਹਨਾਂ ਨੇ ਮਨੁੱਖ ਨੂੰ ਕੰਗਾਲ ਵੇਖਿਆ, (ਤਦੋਂ) ਸਾਥ ਛੱਡ ਕੇ ਨੱਸ ਜਾਂਦੇ ਹਨ।੧। हे बही! इस जगत में कोई (अंत तक साथ निभाने वाला) मित्र (मैने) नहीं देखा। सारा संसार अपने सुख में ही जुटता पड़ा है। दुःख में (कोई किसी का) साथी नहीं बनता।१।रहाउ। हे भाई! स्त्री, मित्र, पुत्र, रिश्तेदार-यह सरे धन से (ही) मोह करते हैं। जब यह मनुख को कंगाल देखते हैं, (तभी) साथ छोड़ कर भाग जाते हैं।१। www.facebook.com/GurbaniThoughtOfTheDay ( Wahguru Ji Ka Khalsa, Wahguru Ji Ki Fateh ) ਗੱਜ-ਵੱਜ ਕੇ ਫਤਹਿ ਬੁਲਾਓ ਜੀ ! ਵਾਹਿਗੁਰੂ ਜੀ ਕਾ ਖਾਲਸਾ !! ਵਾਹਿਗੁਰੂ ਜੀ ਕੀ ਫਤਹਿ !!

Image