Posts
Showing posts from September 22, 2019
AMRITVELE DA HUKAMNAMA SRI DARBAR SAHIB, SRI AMRITSAR, ANG 529, 27-Sep-2019 http://www.facebook.com/HukamnamaSriDarbarSahibSriAmritsar ਦੇਵਗੰਧਾਰੀ ॥ ਮਨ ਸਗਲ ਸਿਆਨਪ ਰਹੀ ॥ ਕਰਨ ਕਰਾਵਨਹਾਰ ਸੁਆਮੀ ਨਾਨਕ ਓਟ ਗਹੀ ॥੧॥ ਰਹਾਉ ॥ ਆਪੁ ਮੇਟਿ ਪਏ ਸਰਣਾਈ ਇਹ ਮਤਿ ਸਾਧੂ ਕਹੀ ॥ ਪ੍ਰਭ ਕੀ ਆਗਿਆ ਮਾਨਿ ਸੁਖੁ ਪਾਇਆ ਭਰਮੁ ਅਧੇਰਾ ਲਹੀ ॥੧॥ ਜਾਨ ਪ੍ਰਬੀਨ ਸੁਆਮੀ ਪ੍ਰਭ ਮੇਰੇ ਸਰਣਿ ਤੁਮਾਰੀ ਅਹੀ ॥ ਖਿਨ ਮਹਿ ਥਾਪਿ ਉਥਾਪਨਹਾਰੇ ਕੁਦਰਤਿ ਕੀਮ ਨ ਪਹੀ ॥੨॥੭॥ देवगंधारी ॥ मन सगल सिआनप रही ॥ करन करावनहार सुआमी नानक ओट गही ॥१॥ रहाउ ॥ आपु मेटि पए सरणाई इह मति साधू कही ॥ प्रभ की आगिआ मानि सुखु पाइआ भरमु अधेरा लही ॥१॥ जान प्रबीन सुआमी प्रभ मेरे सरणि तुमारी अही ॥ खिन महि थापि उथापनहारे कुदरति कीम न पही ॥२॥७॥ Dayv-Gandhaaree: All the cleverness of my mind is gone. The Lord and Master is the Doer, the Cause of causes; Nanak holds tight to His Support. ||1||Pause|| Erasing my self-conceit, I have entered His Sanctuary; these are the Teachings spoken by the Holy Guru. Surrendering to the Will of God, I attain peace, and the darkness of doubt is dispelled. ||1|| I know that You are all-wise, O God, my Lord and Master; I seek Your Sanctuary. In an instant, You establish and disestablish; the value of Your Almighty Creative Power cannot be estimated. ||2||7|| ਮਨ = ਹੇ ਮਨ! ਸਿਆਨਪ = ਚਤੁਰਾਈ। ਰਹੀ = ਮੁੱਕ ਜਾਂਦੀ ਹੈ। ਕਰਨ ਕਰਾਵਨਹਾਰ = ਕਰਨਹਾਰ, ਕਰਾਵਨਹਾਰ, ਆਪ ਸਭ ਕੁਝ ਕਰਨ ਅਤੇ ਜੀਵਾਂ ਪਾਸੋਂ ਕਰਾਣ ਦੀ ਤਾਕਤ ਵਾਲਾ। ਓਟ = ਆਸਰਾ। ਗਹੀ = ਫੜੀ।੧।ਰਹਾਉ। ਆਪੁ = ਆਪਾ-ਭਾਵ। ਮੇਟਿ = ਮਿਟਾ ਕੇ। ਸਾਧੂ ਕਹੀ = ਸਾਧੂ ਦੀ ਦੱਸੀ ਹੋਈ। ਮਾਨਿ = ਮੰਨ ਕੇ। ਲਹੀ = ਦੂਰ ਹੋ ਜਾਂਦਾ ਹੈ।੧। ਜਾਨ = ਹੇ ਸੁਜਾਨ! ਪ੍ਰਬੀਨ = ਹੇ ਸਿਆਣੇ! ਅਹੀ = ਮੰਗੀ ਹੈ, ਆਇਆ ਹਾਂ। ਉਥਾਪਨਹਾਰੇ = ਹੇ ਨਾਸ ਕਰਨ ਦੀ ਤਾਕਤ ਵਾਲੇ! ਕੁਦਰਤਿ = ਤਾਕਤ। ਕੀਮ = ਕੀਮਤ। ਪਹੀ = ਪੈਂਦੀ।੨। ਹੇ ਨਾਨਕ! (ਆਖ-) ਹੇ ਮੇਰੇ ਮਨ! ਜੇਹੜਾ ਮਨੁੱਖ ਸਭ ਕੁਝ ਕਰ ਸਕਣ ਤੇ ਸਭ ਕੁਝ (ਜੀਵਾਂ ਪਾਸੋਂ) ਕਰਾ ਸਕਣ ਵਾਲੇ ਪਰਮਾਤਮਾ ਮਾਲਕ ਦਾ ਆਸਰਾ ਲੈ ਲੈਂਦਾ ਹੈ ਉਸ ਦੀ (ਆਪਣੀ) ਸਾਰੀ ਚਤੁਰਾਈ ਮੁੱਕ ਜਾਂਦੀ ਹੈ।੧।ਰਹਾਉ। ਹੇ ਮੇਰੇ ਮਨ! ਗੁਰੂ ਦੀ ਦੱਸੀ ਹੋਈ ਇਹ (ਆਪਣੀ ਸਿਆਣਪ-ਚਤੁਰਾਈ ਛੱਡ ਦੇਣ ਵਾਲੀ) ਸਿੱਖਿਆ ਜਿਨ੍ਹਾਂ ਮਨੁੱਖਾਂ ਨੇ ਗ੍ਰਹਣ ਕੀਤੀ, ਤੇ, ਜੋ ਆਪਾ-ਭਾਵ ਮਿਟਾ ਕੇ ਪ੍ਰਭੂ ਦੀ ਸਰਨ ਆ ਪਏ, ਉਹਨਾਂ ਪ੍ਰਭੂ ਦੀ ਰਜ਼ਾ ਮੰਨ ਕੇ ਆਤਮਕ ਆਨੰਦ ਮਾਣਿਆ, ਉਹਨਾਂ ਦੇ ਅੰਦਰੋਂ ਭਰਮ (-ਰੂਪ) ਹਨੇਰਾ ਦੂਰ ਹੋ ਗਿਆ।੧। ਹੇ ਸੁਜਾਨ ਤੇ ਸਿਆਣੇ ਮਾਲਕ! ਹੇ ਮੇਰੇ ਪ੍ਰਭੂ! ਮੈਂ ਤੇਰੀ ਸਰਨ ਆਇਆ ਹਾਂ। ਹੇ ਇਕ ਖਿਨ ਵਿਚ ਪੈਦਾ ਕਰ ਕੇ ਨਾਸ ਕਰਨ ਦੀ ਤਾਕਤ ਰੱਖਣ ਵਾਲੇ ਪ੍ਰਭੂ! (ਕਿਸੇ ਪਾਸੋਂ) ਤੇਰੀ ਤਾਕਤ ਦਾ ਮੁੱਲ ਨਹੀਂ ਪੈ ਸਕਦਾ।੨।੭। हे नानक! (कहि) हे मेरे मन! जो मनुख सब कुछ कर सकने और जीवों से सब कुछ करा सकने वाले परमात्मा मालिक का आसरा लेता है उस की अपनी साडी चतुराई ख़तम हो जाती है।१।रहाउ। हे मरे मन! गुरु की बताई हुई यह(अपनी समझ-चतुराई छोड़ देने वाली) सिक्षा जिस मनुख ने ग्रहण की, और अपना अहं मिटा के प्रभु क शरण आ गये, उन्होंने प्रभु की रजा मान के आत्मिक आनंद मनाया, उनके अंदर से भ्रम का अंधकार दूर हो गया।१। हे सुजन और सयाने मालिक! हे मेरे प्रभु! में तेरी सरन आया हूँ। हे एक पल में पैदा कर के नास करने की ताकत रखने वाले प्रभु! (कोई भी) तुम्ही ताकत का मुल्य नहीं अंक सकता।२।७। http://www.facebook.com/GurbaniThoughtOfTheDay Sewadaar 9873626789 ( Waheguru Ji Ka Khalsa, Waheguru Ji Ki Fathe ) ਗੱਜ-ਵੱਜ ਕੇ ਫਤਹਿ ਬੁਲਾਓ ਜੀ ! ਵਾਹਿਗੁਰੂ ਜੀ ਕਾ ਖਾਲਸਾ !! ਵਾਹਿਗੁਰੂ ਜੀ ਕੀ ਫਤਹਿ !!
- Get link
- X
- Other Apps
AMRIT VELE DA HUKAMNAMA SRI DARBAR SAHIB SRI AMRITSAR, ANG 510, 26-Sep-2019 www.facebook.com/hukamnamaSriDarbarSahibSriAmritsar ਸਲੋਕ ਮ: ੩ ॥ ਸਭਨਾ ਕਾ ਸਹੁ ਏਕੁ ਹੈ ਸਦ ਹੀ ਰਹੈ ਹਜੂਰਿ ॥ ਨਾਨਕ ਹੁਕਮੁ ਨ ਮੰਨਈ ਤਾ ਘਰ ਹੀ ਅੰਦਰਿ ਦੂਰਿ ॥ ਹੁਕਮੁ ਭੀ ਤਿਨ੍ਹ੍ਹਾ ਮਨਾਇਸੀ ਜਿਨ੍ਹ੍ਹ ਕਉ ਨਦਰਿ ਕਰੇਇ ॥ ਹੁਕਮੁ ਮੰਨਿ ਸੁਖੁ ਪਾਇਆ ਪ੍ਰੇਮ ਸੁਹਾਗਣਿ ਹੋਇ ॥੧॥ ਮ: ੩ ॥ਰੈਣਿ ਸਬਾਈ ਜਲਿ ਮੁਈ ਕੰਤ ਨ ਲਾਇਓ ਭਾਉ ॥ਨਾਨਕ ਸੁਖਿ ਵਸਨਿ ਸੁੋਹਾਗਣੀ ਜਿਨ੍ਹ੍ਹ ਪਿਆਰਾ ਪੁਰਖੁ ਹਰਿ ਰਾਉ ॥੨॥ ਪਉੜੀ ॥ ਸਭੁ ਜਗੁ ਫਿਰਿ ਮੈ ਦੇਖਿਆ ਹਰਿ ਇਕੋ ਦਾਤਾ ॥ ਉਪਾਇ ਕਿਤੈ ਨ ਪਾਈਐ ਹਰਿ ਕਰਮ ਬਿਧਾਤਾ ॥ ਗੁਰ ਸਬਦੀ ਹਰਿ ਮਨਿ ਵਸੈ ਹਰਿ ਸਹਜੇ ਜਾਤਾ ॥ ਅੰਦਰਹੁ ਤ੍ਰਿਸਨਾ ਅਗਨਿ ਬੁਝੀ ਹਰਿ ਅੰਮ੍ਰਿਤ ਸਰਿ ਨਾਤਾ ॥ ਵਡੀ ਵਡਿਆਈ ਵਡੇ ਕੀ ਗੁਰਮੁਖਿ ਬੋਲਾਤਾ ॥੬॥ सलोक मः ३ ॥ सभना का सहु एकु है सद ही रहै हजूरि ॥ नानक हुकमु न मंनई ता घर ही अंदरि दूरि ॥ हुकमु भी तिन्हा मनाइसी जिन्ह कउ नदरि करेइ ॥ हुकमु मंनि सुखु पाइआ प्रेम सुहागणि होइ ॥१॥ मः ३ ॥ रैणि सबाई जलि मुई कंत न लाइओ भाउ ॥ नानक सुखि वसनि सोहागणी जिन्ह पिआरा पुरखु हरि राउ ॥२॥ पउड़ी ॥ सभु जगु फिरि मै देखिआ हरि इको दाता ॥ उपाइ कितै न पाईऐ हरि करम बिधाता ॥ गुर सबदी हरि मनि वसै हरि सहजे जाता ॥ अंदरहु त्रिसना अगनि बुझी हरि अम्रित सरि नाता ॥ वडी वडिआई वडे की गुरमुखि बोलाता ॥६॥ Shalok, Third Mehl: There is One Lord God of all; He remains ever-present. O Nanak, if one does not obey the Hukam of the Lord's Command, then within one's own home, the Lord seems far away. They alone obey the Lord's Command, upon whom He casts His Glance of Grace. Obeying His Command, one obtains peace, and becomes the happy, loving soul-bride. ||1|| Third Mehl: She who does not love her Husband Lord, burns and wastes away all through the night of her life. O Nanak, the soul-brides dwell in peace; they have the Lord, their King, as their Husband. ||2|| Pauree: Roaming over the entire world, I have seen that the Lord is the only Giver. The Lord cannot be obtained by any device at all; He is the Architect of Karma. Through the Word of the Guru's Shabad, the Lord comes to dwell in the mind, and the Lord is easily revealed within. The fire of desire within is quenched, and one bathes in the Lord's Pool of Ambrosial Nectar. The great greatness of the great Lord God - the Gurmukh speaks of this. ||6|| ਹਜੂਰਿ = ਅੰਗ-ਸੰਗ । ਨਦਰਿ = ਮਿਹਰ ਦੀ ਨਜ਼ਰ (ਨੋਟ: ਅਰਬੀ ਦੇ 'ਜ਼' ਨੂੰ 'ਦ' ਭੀ ਪੜ੍ਹਿਆ ਜਾਂਦਾ ਹੈ; ਏਸੇ ਤਰ੍ਹਾਂ 'ਕਾਜ਼ੀ' ਤੇ 'ਕਾਦੀ', 'ਕਾਗਜ਼' ਤੇ 'ਕਾਗਦ')। ਸੁਹਾਗਣਿ = ਸੁ-ਭਾਗਣਿ, ਚੰਗੇ ਭਾਗਾਂ ਵਾਲੀ ॥੧॥ ਰੈਣਿ ਹਾਗਣੀ =+ਸਬਾਈ = (ਜ਼ਿੰਦਗੀ ਰੂਪ) ਸਾਰੀ ਰਾਤਿ। ਭਾਉ = ਪਿਆਰ। ਸੁਖਿ = ਸੁਖ ਨਾਲ। ਸ ਅੱਖਰ 'ਸ' ਦੀਆਂ ਦੋ ਲਗਾਂ (ੋ) ਤੇ (ੁ) ਵਿਚੋਂ ਏਥੇ (ੁ) ਪੜ੍ਹਨਾ ਹੈ ॥੨॥ ਫਿਰਿ = ਭਉਂ ਕੇ।ਉਪਾਇ ਕਿਤੈ = ਕਿਸੇ ਢੰਗ ਨਾਲ। ਕਰਮ ਵਿਧਾਤਾ = ਕਰਮਾਂ ਦੀ ਬਿਧ ਬਨਾਣ ਵਾਲਾ, ਜੀਵਾਂ ਦੇ ਕੀਤੇ ਕਰਮਾਂ ਅਨੁਸਾਰ ਜੀਵਾਂ ਨੂੰ ਪੈਦਾ ਕਰਨ ਵਾਲਾ। ਮਨਿ = ਮਨ ਵਿਚ। ਅੰਮ੍ਰਿਤਸਰਿ = ਅੰਮ੍ਰਿਤ ਦੇ ਸਰ ਵਿਚ। ਹਰਿ ਅੰਮ੍ਰਿਤਸਰਿ = ਹਰੀ ਦੇ ਨਾਮ ਅੰਮ੍ਰਿਤ ਦੇ ਸਰੋਵਰ ਵਿਚ।ਬੋਲਾਤਾ = ਬੁਲਾਂਦਾ ਹੈ, ਆਪਣੀ ਸਿਫ਼ਤ ਕਰਾਂਦਾ ਹੈ ॥੬॥ ਸਭ (ਜੀਵ-ਇਸਤ੍ਰੀਆਂ) ਦਾ ਖਸਮ ਇਕ ਪਰਮਾਤਮਾ ਹੈ ਜੋ ਸਦਾ ਹੀ ਇਹਨਾਂ ਦੇ ਅੰਗ-ਸੰਗ ਰਹਿੰਦਾ ਹੈ, ਪਰ, ਹੇ ਨਾਨਕ! ਜੋ (ਜੀਵ-ਇਸਤ੍ਰੀ) ਉਸ ਦਾ ਹੁਕਮ ਨਹੀਂ ਮੰਨਦੀ (ਉਸ ਦੀ ਰਜ਼ਾ ਵਿਚ ਨਹੀਂ ਤੁਰਦੀ) ਉਸ ਨੂੰ ਉਹ ਖਸਮ ਹਿਰਦੇ-ਘਰ ਵਿਚ ਵੱਸਦਾ ਹੋਇਆ ਭੀ ਕਿਤੇ ਦੂਰ ਵੱਸਦਾ ਜਾਪਦਾ ਹੈ । ਹੁਕਮ ਭੀ ਉਹਨਾਂ ਹੀ (ਜੀਵ-ਇਸਤ੍ਰੀਆਂ) ਤੋਂ ਮਨਾਂਦਾ ਹੈ ਜਿਨ੍ਹਾਂ ਉੱਤੇ ਮਿਹਰ ਦੀ ਨਜ਼ਰ ਕਰਦਾ ਹੈ; ਜਿਸ ਨੇ ਹੁਕਮ ਮੰਨ ਕੇ ਸੁਖ ਹਾਸਲ ਕੀਤਾ ਹੈ, ਉਹ ਪ੍ਰੇਮ ਵਾਲੀ ਚੰਗੇ ਭਾਗਾਂ ਵਾਲੀ ਹੋ ਜਾਂਦੀ ਹੈ ॥੧॥ ਜਿਸ ਜੀਵ-ਇਸਤ੍ਰੀ ਨੇ ਕੰਤ ਪ੍ਰਭੂ ਨਾਲ ਪਿਆਰ ਨਾਹ ਕੀਤਾ, ਉਹ (ਜ਼ਿੰਦਗੀ ਰੂਪ) ਸਾਰੀ ਰਾਤ ਸੜ ਮੁਈ (ਉਸ ਦੀ ਸਾਰੀ ਉਮਰ ਦੁੱਖਾਂ ਵਿਚ ਲੰਘੀ)। ਪਰ, ਹੇ ਨਾਨਕ! ਜਿਨ੍ਹਾਂ ਦਾ ਪਿਆਰਾ ਅਕਾਲ ਪੁਰਖ (ਖਸਮ) ਹੈ ਉਹ ਭਾਗਾਂ ਵਾਲੀਆਂ ਸੁਖ ਨਾਲ ਸੌਂਦੀਆਂ ਹਨ (ਜ਼ਿੰਦਗੀ ਦੀ ਰਾਤ ਸੁਖ ਨਾਲ ਗੁਜ਼ਾਰਦੀਆਂ ਹਨ) ॥੨॥ ਮੈਂ ਸਾਰਾ ਸੰਸਾਰ ਟੋਲ ਕੇ ਵੇਖ ਲਿਆ ਹੈ, ਇਕ ਪਰਮਾਤਮਾ ਹੀ ਸਾਰੇ ਜੀਵਾਂ ਨੂੰ ਦਾਤਾਂ ਦੇਣ ਵਾਲਾ ਹੈ; ਜੀਵਾਂ ਦੇ ਕਰਮਾਂ ਦੀ ਬਿਧ ਬਨਾਣ ਵਾਲਾ ਉਹ ਪ੍ਰਭੂ ਕਿਸੇ ਚਤੁਰਾਈ ਸਿਆਣਪ ਨਾਲ ਨਹੀਂ ਲੱਭਦਾ; ਸਿਰਫ਼ ਗੁਰੂ ਦੇ ਸ਼ਬਦ ਦੁਆਰਾ ਹਿਰਦੇ ਵਿਚ ਵੱਸਦਾ ਹੈ ਤੇ ਸੌਖਾ ਹੀ ਪਛਾਣਿਆ ਜਾ ਸਕਦਾ ਹੈ। ਜੋ ਮਨੁੱਖ ਪ੍ਰਭੂ ਦੇ ਨਾਮ-ਅੰਮ੍ਰਿਤ ਦੇ ਸਰੋਵਰ ਵਿਚ ਨ੍ਹਾਉਂਦਾ ਹੈ ਉਸ ਦੇ ਅੰਦਰੋਂ ਤ੍ਰਿਸਨਾ ਦੀ ਅੱਗ ਬੁਝ ਜਾਂਦੀ ਹੈ; ਇਹ ਉਸ ਵੱਡੇ ਦੀ ਵਡਿਆਈ ਹੈ ਕਿ (ਜੀਵ ਪਾਸੋਂ) ਗੁਰੂ ਦੀ ਰਾਹੀਂ ਆਪਣੀ ਸਿਫ਼ਤ-ਸਾਲਾਹ ਕਰਾਂਦਾ ਹੈ ॥੬॥ सब (जीव-स्त्रीओं) का खसम एक परमात्मा है जो सदा ही इन के अंग संग रहता है, परन्तु, हे नानक! जो (जो जीव-इस्त्री) उस का हुकम नहीं मानती (उस की रजा में नहीं चलती) उस को वह खसम हृदय-घर में बस्ता हुआ भी कहीं दूर बस्ता लगता है। वह हुकम भी उन्ही (जीव-स्त्रिओं) से मनवाता है जिन पर कृपा की नज़र करता है; जिस ने हुकम मान कर सुख हसील किया है, वह प्रेम वाली आत्मा अच्छे भाग्य वाली हो जाती है॥१॥ जिस जीव-स्त्री ने कंत प्रभु से प्यार नहीं किया, वह (जिन्दगी रूप) सारी रात जल मरी (उस की सारी उम्र दुखों में निकली)। परन्तु, हे नानक! जिन का प्यार अकाल पुरख (खसम) है वह भाग्य वाली सुख के साथ सोती हैं (जिन्दगी की रात सुख के साथ बिताती हैं)॥२॥ मैने सारा संसार खोज कर देख लिया है, एक परमात्मा ही सरे जीवों को दातें देने वाला है; जीव के कार्मों की बिध बनाने वाला वह प्रभु किसी चतुराई सयानप से नहीं मिलता; सिर्फ गुरु के शब्द द्वारा हृदय में बस्ता है और आसानी से पहचाना जा सकता है। जो मनुख प्रभु के नाम-अमृत के सरोवर में नहाता है उस के अंदर से तृष्णा की अग्नि बुझ जाती है; यह उस बड़े की वडयाई है कि (जीव से) गुरु के रास्ते अपनी सिफत सलाह करता है॥६॥ www.facebook.com/GurbaniThoughtOfTheDay ( Waheguru Ji Ka Khalsa, Waheguru Ji Ki Fathe ) ਗੱਜ-ਵੱਜ ਕੇ ਫਤਹਿ ਬੁਲਾਓ ਜੀ ! ਵਾਹਿਗੁਰੂ ਜੀ ਕਾ ਖਾਲਸਾ !! ਵਾਹਿਗੁਰੂ ਜੀ ਕੀ ਫਤਹਿ !!
- Get link
- X
- Other Apps
Amrit Vele da Hukamnama Sri Darbar Sahib, Sri Amritsar, Ang 664, 25-Sep-2019 www.facebook.com/HukamnamaSriDarbarSahibSriAmritsar ਧਨਾਸਰੀ ਮਹਲਾ ੩ ॥ ਸਦਾ ਧਨੁ ਅੰਤਰਿ ਨਾਮੁ ਸਮਾਲੇ ॥ ਜੀਅ ਜੰਤ ਜਿਨਹਿ ਪ੍ਰਤਿਪਾਲੇ ॥ ਮੁਕਤਿ ਪਦਾਰਥੁ ਤਿਨ ਕਉ ਪਾਏ ॥ ਹਰਿ ਕੈ ਨਾਮਿ ਰਤੇ ਲਿਵ ਲਾਏ ॥੧॥ ਗੁਰ ਸੇਵਾ ਤੇ ਹਰਿ ਨਾਮੁ ਧਨੁ ਪਾਵੈ ॥ ਅੰਤਰਿ ਪਰਗਾਸੁ ਹਰਿ ਨਾਮੁ ਧਿਆਵੈ ॥ ਰਹਾਉ ॥ ਇਹੁ ਹਰਿ ਰੰਗੁ ਗੂੜਾ ਧਨ ਪਿਰ ਹੋਇ ॥ ਸਾਂਤਿ ਸੀਗਾਰੁ ਰਾਵੇ ਪ੍ਰਭੁ ਸੋਇ ॥ ਹਉਮੈ ਵਿਚਿ ਪ੍ਰਭੁ ਕੋਇ ਨ ਪਾਏ ॥ ਮੂਲਹੁ ਭੁਲਾ ਜਨਮੁ ਗਵਾਏ ॥੨॥ धनासरी महला ३ ॥ सदा धनु अंतरि नामु समाले ॥ जीअ जंत जिनहि प्रतिपाले ॥ मुकति पदारथु तिन कउ पाए ॥ हरि कै नामि रते लिव लाए ॥१॥ गुर सेवा ते हरि नामु धनु पावै ॥ अंतरि परगासु हरि नामु धिआवै ॥ रहाउ ॥ इहु हरि रंगु गूड़ा धन पिर होइ ॥ सांति सीगारु रावे प्रभु सोइ ॥ हउमै विचि प्रभु कोइ न पाए ॥ मूलहु भुला जनमु गवाए ॥२॥ Dhanaasaree, Third Mehl: Gather in and cherish forever the wealth of the Lord's Name, deep within; He cherishes and nurtures all beings and creatures. They alone obtain the treasure of Liberation, who are lovingly imbued with, and focused on the Lord's Name. ||1|| Serving the Guru, one obtains the wealth of the Lord's Name. He is illumined and enlightened within, and he meditates on the Lord's Name. ||Pause|| This love for the Lord is like the love of the bride for her husband. God ravishes and enjoys the soul-bride who is adorned with peace and tranquility. No one finds God through egotism. Wandering away from the Primal Lord, the root of all, one wastes his life in vain. ||2|| ਸਦਾ ਧਨੁ = ਸਦਾ ਸਾਥ ਨਿਬਾਹੁਣ ਵਾਲਾ ਧਨ। ਅੰਤਰਿ = ਅੰਦਰ। ਸਮਾਲੇ = ਸਮਾਲਿ, ਸਾਂਭ ਕੇ ਰੱਖ। ਜਿਨਹਿ = ਜਿਸ ਨੇ ਹੀ {ਲਫ਼ਜ਼ 'ਜਿਨਿ' ਦੀ ਕ੍ਰਿਆ ਵਿਸ਼ੇਸ਼ਣ 'ਹੀ' ਦੇ ਕਾਰਨ ਉੱਡ ਗਈ ਹੈ}। ਮੁਕਤਿ ਪਦਾਰਥੁ = ਵਿਕਾਰਾਂ ਤੋਂ ਖ਼ਲਾਸੀ ਦੇਣ ਵਾਲੀ ਕੀਮਤੀ ਚੀਜ਼। ਪਾਏ = ਪ੍ਰਾਪਤ ਹੁੰਦੀ ਹੈ। ਲਾਏ = ਲਾਇ, ਲਾ ਕੇ ॥੧॥ ਤੇ = ਤੋਂ। ਪ੍ਰਗਾਸੁ = ਚਾਨਣ, ਸੂਝ ॥ ਹਰਿ ਪਿਰ ਰੰਗੁ = ਪ੍ਰਭੂ-ਪਤੀ ਦਾ ਪ੍ਰੇਮ-ਰੰਗ। ਧਨ = (ਉਸ ਜੀਵ-) ਇਸਤ੍ਰੀ (ਨੂੰ)। ਸੀਗਾਰੁ = ਗਹਣਾ। ਮੂਲਹੁ = ਮੂਲ ਤੋਂ, ਆਪਣੇ ਜਿੰਦ-ਦਾਤੇ ਤੋਂ। ਰਾਵੇ = ਮਾਣਦੀ ਹੈ, ਹਿਰਦੇ ਵਿਚ ਹਰ ਵੇਲੇ ਵਸਾਂਦੀ ਹੈ। ਹੇ ਭਾਈ! ਨਾਮ ਧਨ ਨੂੰ ਆਪਣੇ ਅੰਦਰ ਸਾਂਭ ਕੇ ਰੱਖ। ਉਸ ਪਰਮਾਤਮਾ ਦਾ ਨਾਮ (ਐਸਾ) ਧਨ (ਹੈ ਜੋ) ਸਦਾ ਸਾਥ ਨਿਬਾਹੁੰਦਾ ਹੈ, ਜਿਸ ਪਰਮਾਤਮਾ ਨੇ ਸਾਰੇ ਜੀਵਾਂ ਦੀ ਪਾਲਣਾ (ਕਰਨ ਦੀ ਜ਼ਿੰਮੇਵਾਰੀ) ਲਈ ਹੋਈ ਹੈ। ਹੇ ਭਾਈ! ਵਿਕਾਰਾਂ ਤੋਂ ਖ਼ਲਾਸੀ ਕਰਾਣ ਵਾਲਾ ਨਾਮ-ਧਨ ਉਹਨਾਂ ਮਨੁੱਖਾਂ ਨੂੰ ਮਿਲਦਾ ਹੈ, ਜੇਹੜੇ ਸੁਰਤ ਜੋੜ ਕੇ ਪਰਮਾਤਮਾ ਦੇ ਨਾਮ (-ਰੰਗ) ਵਿਚ ਰੰਗੇ ਰਹਿੰਦੇ ਹਨ ॥੧॥ ਹੇ ਭਾਈ! ਗੁਰੂ ਦੀ (ਦੱਸੀ) ਸੇਵਾ ਕਰਨ ਨਾਲ (ਮਨੁੱਖ) ਪਰਮਾਤਮਾ ਦਾ ਨਾਮ-ਧਨ ਹਾਸਲ ਕਰ ਲੈਂਦਾ ਹੈ। ਜੇਹੜਾ ਮਨੁੱਖ ਪਰਮਾਤਮਾ ਦਾ ਨਾਮ ਸਿਮਰਦਾ ਹੈ, ਉਸ ਦੇ ਅੰਦਰ (ਆਤਮਕ ਜੀਵਨ ਦੀ) ਸੂਝ ਪੈਦਾ ਹੋ ਜਾਂਦੀ ਹੈ ॥ ਰਹਾਉ॥ ਹੇ ਭਾਈ! ਪ੍ਰਭੂ-ਪਤੀ (ਦੇ ਪ੍ਰੇਮ) ਦਾ ਇਹ ਗੂੜ੍ਹਾ ਰੰਗ ਉਸ ਜੀਵ-ਇਸਤ੍ਰੀ ਨੂੰ ਚੜ੍ਹਦਾ ਹੈ, ਜੇਹੜੀ (ਆਤਮਕ) ਸ਼ਾਂਤੀ ਨੂੰ (ਆਪਣੇ ਜੀਵਨ ਦਾ) ਗਹਣਾ ਬਣਾਂਦੀ ਹੈ, ਉਹ ਜੀਵ-ਇਸਤ੍ਰੀ ਉਸ ਪ੍ਰਭੂ ਨੂੰ ਹਰ ਵੇਲੇ ਹਿਰਦੇ ਵਿਚ ਵਸਾਈ ਰੱਖਦੀ ਹੈ। ਪਰ ਅਹੰਕਾਰ ਵਿਚ (ਰਹਿ ਕੇ) ਕੋਈ ਭੀ ਜੀਵ ਪਰਮਾਤਮਾ ਨੂੰ ਮਿਲ ਨਹੀਂ ਸਕਦਾ। ਆਪਣੇ ਜਿੰਦ-ਦਾਤੇ ਤੋਂ ਭੁੱਲਾ ਹੋਇਆ ਮਨੁੱਖ ਆਪਣਾ ਮਨੁੱਖਾ ਜਨਮ ਵਿਅਰਥ ਗਵਾ ਜਾਂਦਾ ਹੈ ॥੨॥ हे भाई! नाम धन को अपने अंदर संभाल कर रख। उस परमात्मा का नाम (ऐसा) धन (है जो) सदा साथ निभाता है, जिस परमात्मा ने सारे जीवों की पलना (करने की जिम्मेदारी ली हुई है। हे भाई! विकारों से खलासी करने वाला नाम धन उन मनुखों को मिलता है, जो सुरत जोड़ के परमात्मा के नाम (-रंग) में रंगे रहते हैं॥१॥ हे भाई! गुरु की (बताई) सेवा करने से (मनुख) परमात्मा का नाम-धन हासिल कर लेता है। जो मनुख परमात्मा का नाम सुमिरन करता है, उस के अंदर (आत्मिक जीवन की)समझ पैदा हो जाती है॥रहाउ॥ हे भाई! प्रभु-पति (के प्रेम) का यह गहरा रंग उस जिव स्त्री को चदता है, जो (आत्मिक) शांति को (अपने जीवन का) आभूषण बनाती है, वह जिव इस्त्री उस प्रभु को हर समय हृदय में बसाये रखती है। परन्तु अहंकार में (रह के) कोई भी जीव परमात्मा को नहीं मिल सकता। अपने जीवन दाते को भुला हुआ मनुख अपना मनुखा जन्म व्यर्थ गवा लेता है॥२॥ https://www.facebook.com/GurbaniThoughtOfTheDay ( Waheguru Ji Ka Khalsa, Waheguru Ji Ki Fathe ) ਗੱਜ-ਵੱਜ ਕੇ ਫਤਹਿ ਬੁਲਾਓ ਜੀ ! ਵਾਹਿਗੁਰੂ ਜੀ ਕਾ ਖਾਲਸਾ !! ਵਾਹਿਗੁਰੂ ਜੀ ਕੀ ਫਤਹਿ !!
- Get link
- X
- Other Apps
AMRITVELE DA HUKAMNAMA SRI DARBAR SAHIB SRI AMRITSAR, ANG 557, 24-Sep-2019 www.facebook.com/HukamnamaSriDarbarSahibSriAmritsar ਵਡਹੰਸੁ ਮਹਲਾ ੧ ਘਰੁ ੨ ॥ ਮੋਰੀ ਰੁਣ ਝੁਣ ਲਾਇਆ ਭੈਣੇ ਸਾਵਣੁ ਆਇਆ ॥ ਤੇਰੇ ਮੁੰਧ ਕਟਾਰੇ ਜੇਵਡਾ ਤਿਨਿ ਲੋਭੀ ਲੋਭ ਲੁਭਾਇਆ ॥ ਤੇਰੇ ਦਰਸਨ ਵਿਟਹੁ ਖੰਨੀਐ ਵੰਞਾ ਤੇਰੇ ਨਾਮ ਵਿਟਹੁ ਕੁਰਬਾਣੋ ॥ ਜਾ ਤੂ ਤਾ ਮੈ ਮਾਣੁ ਕੀਆ ਹੈ ਤੁਧੁ ਬਿਨੁ ਕੇਹਾ ਮੇਰਾ ਮਾਣੋ ॥ वडहंसु महला १ घरु २ ॥ मोरी रुण झुण लाइआ भैणे सावणु आइआ ॥ तेरे मुंध कटारे जेवडा तिनि लोभी लोभ लुभाइआ ॥ तेरे दरसन विटहु खंनीऐ वंञा तेरे नाम विटहु कुरबाणो ॥ जा तू ता मै माणु कीआ है तुधु बिनु केहा मेरा माणो ॥ Wadahans, First Mehl, Second House: The peacocks are singing so sweetly, O sister; the rainy season of Saawan has come. Your beauteous eyes are like a string of charms, fascinating and enticing the soul-bride. I would cut myself into pieces for the Blessed Vision of Your Darshan; I am a sacrifice to Your Name. I take pride in You; without You, what could I be proud of? ਮੋਰੀ = ਮੋਰਾਂ ਨੇ। ਰੁਣਝੁਣ = ਮਿੱਠਾ ਗੀਤ। ਲਾਇਆ = ਸ਼ੁਰੂ ਕੀਤਾ। ਤੇਰੇ = (ਹੇ ਪ੍ਰਭੂ!) ਤੇਰੇ ਇਹ ਕੁਦਰਤੀ ਦ੍ਰਿੱਸ਼। ਮੁੰਧ = ਇਸਤ੍ਰੀ। ਕਟਾਰੇ = ਕਟਾਰ। ਜੇਵਡਾ = ਜੇਵੜਾ, ਫਾਹੀ। ਤਿਨਿ = (ਕੁਦਰਤਿ ਦੇ) ਇਸ (ਸੁਹਾਵਣੇ ਸਰੂਪ) ਨੇ। ਲੁਭਾਇਆ = ਮੋਹ ਲਿਆ ਹੈ। ਦਰਸਨ ਵਿਟਹੁ = ਇਸ ਸੋਹਣੇ ਸਰੂਪ ਤੋਂ ਜੋ ਹੁਣ ਦਿੱਸ ਰਿਹਾ ਹੈ। ਖੰਨੀਐ ਵੰਞਾ = ਮੈਂ ਟੋਟੇ ਟੋਟੇ ਹੁੰਦਾ ਹਾਂ। ਜਾ ਤੂ = ਚੂੰਕਿ ਤੂੰ (ਇਸ ਕੁਦਰਤਿ ਵਿਚ ਮੈਨੂੰ ਦਿੱਸ ਰਿਹਾ ਹੈਂ)। ਮੈਂ ਮਾਣੁ ਕੀਆ ਹੈ = ਮੈਂ ਇਹ ਆਖਣ ਦਾ ਹੌਸਲਾ ਕੀਤਾ ਹੈ ਕਿ ਤੇਰੀ ਇਹ ਕੁਦਰਤਿ ਸੁਹਾਵਣੀ ਹੈ)। ਹੇ ਭੈਣ! ਸਾਵਨ (ਦਾ ਮਹੀਨਾ) ਆ ਗਿਆ ਹੈ (ਸਾਵਨ ਦੀਆਂ ਕਾਲੀਆਂ ਘਟਾਂ ਵੇਖ ਕੇ ਸੋਹਣੇ) ਮੋਰਾਂ ਨੇ ਮਿੱਠੇ ਗੀਤ ਸ਼ੁਰੂ ਕਰ ਦਿੱਤੇ ਹਨ (ਤੇ ਪੈਲਾਂ ਪਾਣੀਆਂ ਸ਼ੁਰੂ ਕਰ ਦਿੱਤੀਆਂ ਹਨ)। (ਹੇ ਪ੍ਰਭੂ!) ਤੇਰੀ ਇਹ ਸੋਹਣੀ ਕੁਦਰਤਿ ਮੈਂ ਜੀਵ-ਇਸਤ੍ਰੀ ਵਾਸਤੇ, ਮਾਨੋ, ਕਟਾਰ ਹੈ (ਜੋ ਮੇਰੇ ਅੰਦਰ ਬਿਰਹੋਂ ਦੀ ਚੋਟ ਲਾ ਰਹੀ ਹੈ) ਫਾਹੀ ਹੈ, ਇਸ ਨੇ ਮੈਨੂੰ ਤੇਰੇ ਦੀਦਾਰ ਦੀ ਪ੍ਰੇਮਣ ਨੂੰ ਮੋਹ ਲਿਆ ਹੈ (ਤੇ ਮੈਨੂੰ ਤੇਰੇ ਚਰਨਾਂ ਵਿਚ ਖਿੱਚੀ ਜਾ ਰਹੀ ਹੈ)। (ਹੇ ਪ੍ਰਭੂ!) ਤੇਰੇ ਇਸ ਸੋਹਣੇ ਸਰੂਪ ਤੋਂ ਜੋ ਹੁਣ ਦਿੱਸ ਰਿਹਾ ਹੈ ਮੈਂ ਸਦਕੇ ਹਾਂ ਸਦਕੇ ਹਾਂ (ਤੇਰਾ ਇਹ ਸਰੂਪ ਮੈਨੂੰ ਤੇਰਾ ਨਾਮ ਚੇਤੇ ਕਰਾ ਰਿਹਾ ਹੈ, ਤੇ) ਮੈਂ ਤੇਰੇ ਨਾਮ ਤੋਂ ਕੁਰਬਾਨ ਹਾਂ। (ਹੇ ਪ੍ਰਭੂ!) ਚੂੰਕਿ ਤੂੰ (ਇਸ ਕੁਦਰਤਿ ਵਿਚ ਮੈਨੂੰ ਦਿੱਸ ਰਿਹਾ ਹੈਂ) ਮੈਂ ਇਹ ਆਖਣ ਦਾ ਹੌਸਲਾ ਕੀਤਾ ਹੈ (ਕਿ ਤੇਰੀ ਇਹ ਕੁਦਰਤਿ ਸੁਹਾਵਣੀ ਹੈ)। ਜੇ ਕੁਦਰਤਿ ਵਿਚ ਤੂੰ ਨ ਦਿੱਸੇਂ ਤਾਂ ਇਹ ਆਖਣ ਵਿਚ ਕੀਹ ਸਵਾਦ ਰਹਿ ਜਾਏ ਕਿ ਕੁਦਰਤਿ ਸੋਹਣੀ ਹੈ? हे बहिन! सावन (का महिना) आ गया है (सावन की काली घटा देख के सुंदर) मोरों ने मीठे गीत गाने शुरू कर दिए हैं(और पैलें डालनी(नाचना) शुरू कर दी हैं। (हे प्रभु!) तुम्हारी यह सुंदर कुदरत मेरे जैसे जिव-इस्त्री के लिए मनो कटार है (जो मेरे अंदर बिरहा की चोट लगा रही है) फंदा है, इस ने मुझे तेरे दीदार की प्यारी को मोह लिया है (और मुझे तेरे चरणों में खींचे जा रही है)। (हे प्रभु!) तेरे इस सुंदर सरूप से जो अब दिख रहा है मैं सदके हूँ (तुम्हारा यह रूप मुझे तुम्हारा नाम याद करवा रहा है, और) मैं तेरे नाम से कुर्बान हूँ। (हे प्रभु!) क्योंकि तूँ(इस कुदरत में मुझे दिख रहा है) मैंने यह कहने का साहस किया है (की तेरी यह कुदरत सुहावनी है)। अगर कुदरत में तू न दिखे तो यह कहने में क्या स्वाद रह जाये की तेरी कुदरत सुन्दर है? www.facebook.com/GurbaniThoughtOfTheDay ( Waheguru Ji Ka Khalsa, Waheguru Ji Ki Fathe ) ਗੱਜ-ਵੱਜ ਕੇ ਫਤਹਿ ਬੁਲਾਓ ਜੀ ! ਵਾਹਿਗੁਰੂ ਜੀ ਕਾ ਖਾਲਸਾ !! ਵਾਹਿਗੁਰੂ ਜੀ ਕੀ ਫਤਹਿ !!
- Get link
- X
- Other Apps
Amritvele da Hukamnama Sri Darbar Sahib, Sri Amritsar, Ang 819-820, 23-Sep-2019 www.facebook.com/hukamnamaSriDarbarSahibSriAmritsar ਬਿਲਾਵਲੁ ਮਹਲਾ ੫ ॥ ਅਪਣੇ ਬਾਲਕ ਆਪਿ ਰਖਿਅਨੁ ਪਾਰਬ੍ਰਹਮ ਗੁਰਦੇਵ ॥ ਸੁਖ ਸਾਂਤਿ ਸਹਜ ਆਨਦ ਭਏ ਪੂਰਨ ਭਈ ਸੇਵ ॥੧॥ ਰਹਾਉ ॥ ਭਗਤ ਜਨਾ ਕੀ ਬੇਨਤੀ ਸੁਣੀ ਪ੍ਰਭਿ ਆਪਿ ॥ ਰੋਗ ਮਿਟਾਇ ਜੀਵਾਲਿਅਨੁ ਜਾ ਕਾ ਵਡ ਪਰਤਾਪੁ ॥੧॥ ਦੋਖ ਹਮਾਰੇ ਬਖਸਿਅਨੁ ਅਪਣੀ ਕਲ ਧਾਰੀ ॥ ਮਨ ਬਾਂਛਤ ਫਲ ਦਿਤਿਅਨੁ ਨਾਨਕ ਬਲਿਹਾਰੀ ॥੨॥੧੬॥੮੦॥ बिलावलु महला ५ ॥ अपणे बालक आपि रखिअनु पारब्रहम गुरदेव ॥ सुख सांति सहज आनद भए पूरन भई सेव ॥१॥ रहाउ ॥ भगत जना की बेनती सुणी प्रभि आपि ॥ रोग मिटाइ जीवालिअनु जा का वड परतापु ॥१॥ दोख हमारे बखसिअनु अपणी कल धारी ॥ मन बांछत फल दितिअनु नानक बलिहारी ॥२॥१६॥८०॥ Bilaaval, Fifth Mehl: The Supreme Lord God, through the Divine Guru, has Himself protected and preserved His children. Celestial peace, tranquility and bliss have come to pass; my service has been perfect. ||1||Pause|| God Himself has heard the prayers of His humble devotees. He dispelled my disease, and rejuvenated me; His glorious radiance is so great! ||1|| He has forgiven me for my sins, and interceded with His power. I have been blessed with the fruits of my mind's desires; Nanak is a sacrifice to Him. ||2||16||80|| ਪਦਅਰਥ:- ਰਖਿਅਨੁ—ਰੱਖੇ ਹਨ ਉਸ (ਪ੍ਰਭੂ) ਨੇ। ਗੁਰਦੇਵ—ਸਭ ਤੋਂ ਵੱਡਾ ਦੇਵਤਾ। ਸਹਜ—ਆਤਮਕ ਅਡੋਲਤਾ। ਸੇਵ—ਸਿਮਰਨ ਦੀ ਘਾਲ।1। ਰਹਾਉ। ਪ੍ਰਭਿ—ਪ੍ਰਭੂ ਨੇ। ਜੀਵਾਲਿਅਨੁ—ਉਸ ਨੇ ਜਿਵਾਲੇ ਹਨ, ਉਸ ਨੇ ਆਤਮਕ ਜੀਵਨ ਦਿੱਤਾ ਹੈ।1। ਦੋਖ—ਐਬ, ਵਿਕਾਰ। ਬਖਸਿਆਨੁ—ਉਸ ਨੇ ਬਖ਼ਸ਼ੇ ਹਨ। ਕਲ—ਕਲਾ, ਸੱਤਿਆ। ਧਾਰੀ—ਟਿਕਾਈ ਹੈ। ਮਨ ਬਾਂਛਤ—ਮਨ-ਮੰਗੇ। ਦਿਤਿਅਨੁ—ਦਿੱਤੇ ਹਨ ਉਸ ਪ੍ਰਭੂ ਨੇ।2। ਅਰਥ:- ਹੇ ਭਾਈ! ਪਰਮਾਤਮਾ ਸਭ ਤੋਂ ਵੱਡਾ ਦੇਵਤਾ (ਹੈ, ਅਸੀਂ ਜੀਵ ਉਸ ਦੇ ਬੱਚੇ ਹਾਂ) ਆਪਣੇ ਬੱਚਿਆਂ ਦੀ ਉਹ ਸਦਾ ਹੀ ਆਪ ਰੱਖਿਆ ਕਰਦਾ ਆਇਆ ਹੈ। (ਜੇਹੜੇ ਮਨੁੱਖ ਉਸ ਦੀ ਸਰਨ ਪੈਂਦੇ ਹਨ, ਉਹਨਾਂ ਦੇ ਅੰਦਰ) ਸ਼ਾਂਤੀ, ਆਤਮਕ ਅਡੋਲਤਾ ਦੇ ਸੁਖ ਆਨੰਦ ਪੈਦਾ ਹੁੰਦੇ ਹਨ, ਉਹਨਾਂ ਦੀ ਸੇਵਾ-ਸਿਮਰਨ ਦੀ ਘਾਲ ਸਫਲ ਹੋ ਜਾਂਦੀ ਹੈ।1। ਰਹਾਉ। ਹੇ ਭਾਈ! ਜਿਸ ਪ੍ਰਭੂ ਦਾ (ਸਭ ਤੋਂ) ਵੱਡਾ ਤੇਜ-ਪ੍ਰਤਾਪ ਹੈ ਉਸ ਨੇ ਆਪਣੇ ਭਗਤਾਂ ਦੀ ਅਰਜ਼ੋਈ (ਸਦਾ) ਸੁਣੀ ਹੈ (ਉਹਨਾਂ ਦੇ ਅੰਦਰੋਂ) ਰੋਗ ਮਿਟਾ ਕੇ ਉਹਨਾਂ ਨੂੰ ਆਤਮਕ ਜੀਵਨ ਦੀ ਦਾਤਿ ਬਖ਼ਸ਼ੀ ਹੈ।1। ਹੇ ਭਾਈ! ਉਸ ਪ੍ਰਭੂ-ਪਿਤਾ ਨੇ ਅਸਾਂ ਬੱਚਿਆਂ ਦੇ ਐਬ ਸਦਾ ਬਖ਼ਸ਼ੇ ਹਨ, ਅਤੇ ਸਾਡੇ ਅੰਦਰ ਆਪਣੇ ਨਾਮ ਦੀ ਤਾਕਤ ਭਰੀ ਹੈ। ਹੇ ਨਾਨਕ! ਪ੍ਰਭੂ-ਪਿਤਾ ਨੇ ਅਸਾਂ ਬੱਚਿਆਂ ਨੂੰ ਸਦਾ ਮਨ-ਮੰਗੇ ਫਲ ਦਿੱਤੇ ਹਨ, ਉਸ ਪ੍ਰਭੂ ਤੋਂ ਸਦਾ ਸਦਕੇ ਜਾਣਾ ਚਾਹੀਦਾ ਹੈ।2। 16। 80। अर्थ :- हे भाई ! परमात्मा सब से बड़ा देवता (है, हम जीव उस के बच्चे हैं) अपने बच्चों की वह सदा ही आप रक्षा करता आया है । (जो मनुख उस की शरण पड़ते हैं, उन के अंदर) शांती, आत्मिक अढ़ोलता के सुख आनंद पैदा होते हैं, उन की सेवा-सुमिरन की घाल सफल हो जाती है ।1 ।रहाउ । हे भाई ! जिस भगवान का (सब से) बड़ा तेज-प्रताप है उस ने अपने भक्तों की अरजोई (सदा) सुनी है (उन के अंदर से) रोग मिटा के उनको आत्मिक जीवन की दाति बख्शी है ।1 । हे भाई ! उस भगवान-पिता ने हम बच्चों के ऐब सदा बख्शे हैं, और हमारे अंदर अपने नाम की ताकत भरी है । हे नानक ! भगवान-पिता ने हम बच्चों को सदा मन-माँगे फल दिये हैं, उस भगवान से सदा सदके जाना चाहिए ।2 ।16 ।80 । Www.facebook.com/GurbaniThoughtOfTheDay (Wahguru Ji Ka Khalsa, Ji Ki Fathe) ਗੱਜ-ਵੱਜ ਕੇ ਫਤਹਿ ਬੁਲਾਓ ਜੀ ! ਵਾਹਿਗੁਰੂ ਜੀ ਕਾ ਖਾਲਸਾ !! ਵਾਹਿਗੁਰੂ ਜੀ ਕੀ ਫਤਹਿ !!
- Get link
- X
- Other Apps