Posts

The Power of Small light.

Image

AMRITVELE DA HUKAMNAMA SRI DARBAR SAHIB, SRI AMRITSAR, ANG 522, 16-May-2019 www.facebook.com/HukamnamaSriDarbarSahibSriAmritsar ਸਲੋਕ ਮ: ੫ ॥ ਕੋਟਿ ਬਿਘਨ ਤਿਸੁ ਲਾਗਤੇ ਜਿਸ ਨੋ ਵਿਸਰੈ ਨਾਉ ॥ ਨਾਨਕ ਅਨਦਿਨੁ ਬਿਲਪਤੇ ਜਿਉ ਸੁੰਞੈ ਘਰਿ ਕਾਉ ॥੧॥ ਮ: ੫ ॥ ਪਿਰੀ ਮਿਲਾਵਾ ਜਾ ਥੀਐ ਸਾਈ ਸੁਹਾਵੀ ਰੁਤਿ ॥ ਘੜੀ ਮੁਹਤੁ ਨਹ ਵੀਸਰੈ ਨਾਨਕ ਰਵੀਐ ਨਿਤ ॥੨॥ सलोक मः ५ ॥ कोटि बिघन तिसु लागते जिस नो विसरै नाउ ॥ नानक अनदिनु बिलपते जिउ सुंञै घरि काउ ॥१॥ मः ५ ॥ पिरी मिलावा जा थीऐ साई सुहावी रुति ॥ घड़ी मुहतु नह वीसरै नानक रवीऐ नित ॥२॥ Shalok, Fifth Mehl: Millions of obstacles stand in the way of one who forgets the Name. O Nanak, night and day, he croaks like a raven in a deserted house. ||1|| Fifth Mehl: Beauteous is that season, when I am united with my Beloved. I do not forget Him for a moment or an instant; O Nanak, I contemplate Him constantly. ||2|| ਕੋਟਿ = ਕ੍ਰੋੜਾਂ। ਅਨਦਿਨੁ = ਹਰ ਰੋਜ਼। ਘਰਿ = ਘਰ ਵਿਚ ॥੧॥ ਪਿਰੀ ਮਿਲਾਵਾ = ਪਿਆਰੇ ਪਤੀ ਦਾ ਮੇਲ। ਜਾ = ਜਦੋਂ। ਸੁਹਾਵੀ = ਸੋਹਣੀ। ਮੁਹਤੁ = ਮੁਹੂਰਤ, ਦੋ ਘੜੀ। ਰਵੀਐ = ਸਿਮਰੀਏ ॥੨॥ ਜਿਸ ਮਨੁੱਖ ਨੂੰ ਪਰਮਾਤਮਾ ਦਾ ਨਾਮ ਵਿਸਰ ਜਾਂਦਾ ਹੈ ਉਸ ਨੂੰ ਕ੍ਰੋੜਾਂ ਵਿਘਨ ਆ ਘੇਰਦੇ ਹਨ। ਹੇ ਨਾਨਕ! (ਅਜੇਹੇ ਬੰਦੇ) ਹਰ ਰੋਜ਼ ਇਉਂ ਵਿਲਕਦੇ ਹਨ ਜਿਵੇਂ ਸੁੰਞੇ ਘਰਾਂ ਵਿਚ ਕਾਂ ਲੌਂਦਾ ਹੈ (ਪਰ ਓਥੋਂ ਉਸ ਨੂੰ ਮਿਲਦਾ ਕੁਝ ਨਹੀਂ) ॥੧॥ ਉਹੀ ਰੁੱਤ ਸੋਹਣੀ ਹੈ ਜਦੋਂ ਪਿਆਰੇ ਪ੍ਰਭੂ-ਪਤੀ ਦਾ ਮੇਲ ਹੁੰਦਾ ਹੈ, ਸੋ, ਹੇ ਨਾਨਕ! ਉਸ ਨੂੰ ਹਰ ਵੇਲੇ ਯਾਦ ਕਰੀਏ, ਕਦੇ ਘੜੀ ਦੋ ਘੜੀਆਂ ਭੀ ਉਹ ਪ੍ਰਭੂ ਨਾਹ ਭੁੱਲੇ ॥੨॥ जिस मनुख को परमात्मा का नाम बिसर जाता है उस को करोड़ों विघन आ घेरते हैं। हे नानक! (ऐसे व्यक्ति) हर रोज ऐसे बिलकते हैं जैसे सूने घर में कांव रोता हैं (परन्तु उस घर में कुछ मिलता नहीं) ॥1॥ वोही रुत सुंदर हैं जब प्यारे प्रभु-पति का मेल होता है, सो, हे नानक! उस को हर समय याद करें, कभी घडी दो घडी भी वह प्रभु न भूले॥२॥ Sewadaar 9873626789 www.facebook.com/GurbaniThoughtOfTheDay ( Waheguru Ji Ka Khalsa, Waheguru Ji Ki Fathe ) ਗੱਜ-ਵੱਜ ਕੇ ਫਤਹਿ ਬੁਲਾਓ ਜੀ ! ਵਾਹਿਗੁਰੂ ਜੀ ਕਾ ਖਾਲਸਾ !! ਵਾਹਿਗੁਰੂ ਜੀ ਕੀ ਫਤਹਿ !!

Raw food always improve the health.

Amrit vele da Hukamnama Sri Darbar Sahib, Sri Amritsar, Ang 688, 14-May-2019 http://www.facebook.com/HukamnamaSriDarbarSahibSriAmritsar ਧਨਾਸਰੀ ਮਹਲਾ ੧ ॥ ਜੀਵਾ ਤੇਰੈ ਨਾਇ ਮਨਿ ਆਨੰਦੁ ਹੈ ਜੀਉ ॥ ਸਾਚੋ ਸਾਚਾ ਨਾਉ ਗੁਣ ਗੋਵਿੰਦੁ ਹੈ ਜੀਉ ॥ ਗੁਰ ਗਿਆਨੁ ਅਪਾਰਾ ਸਿਰਜਣਹਾਰਾ ਜਿਨਿ ਸਿਰਜੀ ਤਿਨਿ ਗੋਈ ॥ ਪਰਵਾਣਾ ਆਇਆ ਹੁਕਮਿ ਪਠਾਇਆ ਫੇਰਿ ਨ ਸਕੈ ਕੋਈ ॥ ਆਪੇ ਕਰਿ ਵੇਖੈ ਸਿਰਿ ਸਿਰਿ ਲੇਖੈ ਆਪੇ ਸੁਰਤਿ ਬੁਝਾਈ ॥ ਨਾਨਕ ਸਾਹਿਬੁ ਅਗਮ ਅਗੋਚਰੁ ਜੀਵਾ ਸਚੀ ਨਾਈ ॥੧॥ धनासरी महला १ ॥ जीवा तेरै नाइ मनि आनंदु है जीउ ॥ साचो साचा नाउ गुण गोविंदु है जीउ ॥ गुर गिआनु अपारा सिरजणहारा जिनि सिरजी तिनि गोई ॥ परवाणा आइआ हुकमि पठाइआ फेरि न सकै कोई ॥ आपे करि वेखै सिरि सिरि लेखै आपे सुरति बुझाई ॥ नानक साहिबु अगम अगोचरु जीवा सची नाई ॥१॥ Dhanaasaree, First Mehl: I live by Your Name; my mind is in ecstasy, Lord. True is the Name of the True Lord. Glorious are the Praises of the Lord of the Universe. Infinite is the spiritual wisdom imparted by the Guru. The Creator Lord who created, shall also destroy. The call of death is sent out by the Lord's Command; no one can challenge it. He Himself creates, and watches; His written command is above each and every head. He Himself imparts understanding and awareness. O Nanak, the Lord Master is inaccessible and unfathomable; I live by His True Name. ||1|| ਜੀਵਾ = ਜੀਵਾਂ, ਮੈਂ ਜੀਊ ਪੈਂਦਾ ਹਾਂ, ਮੇਰੇ ਅੰਦਰ ਆਤਮਕ ਜੀਵਨ ਪੈਦਾ ਹੋ ਜਾਂਦਾ ਹੈ। ਤੇਰੈ ਨਾਇ = ਤੇਰੇ ਨਾਮ ਵਿਚ (ਜੁੜ ਕੇ)। ਮਨਿ = ਮਨ ਵਿਚ। ਜੀਉ = ਹੇ ਪ੍ਰਭੂ ਜੀ! ਸਾਚੋ ਸਾਚਾ = ਸਦਾ ਹੀ ਥਿਰ ਰਹਿਣ ਵਾਲਾ। ਗੁਰ ਗਿਆਨੁ = ਗੁਰੂ ਦਾ ਦਿੱਤਾ ਹੋਇਆ ਗਿਆਨ (ਦੱਸਦਾ ਹੈ ਕਿ)। ਜਿਨਿ = ਜਿਸ (ਪ੍ਰਭੂ) ਨੇ। ਸਿਰਜੀ = ਪੈਦਾ ਕੀਤੀ ਹੈ। ਤਿਨਿ = ਉਸੇ (ਪ੍ਰਭੂ) ਨੇ। ਗੋਈ = ਨਾਸ ਕੀਤੀ ਹੈ। ਪਰਵਾਣਾ = ਸੱਦਾ। ਹੁਕਮਿ = ਹੁਕਮ ਅਨੁਸਾਰ। ਪਠਾਇਆ = ਭੇਜਿਆ ਹੋਇਆ। ਫੇਰਿ ਨ ਸਕੈ = ਮੋੜ ਨਹੀਂ ਸਕਦਾ। ਕਰਿ = ਪੈਦਾ ਕਰ ਕੇ। ਵੇਖੈ = ਸੰਭਾਲ ਕਰਦਾ ਹੈ। ਸਿਰਿ ਸਿਰਿ = ਹਰੇਕ ਜੀਵ ਦੇ ਸਿਰ ਉਤੇ। ਲੇਖੈ = ਲੇਖ ਲਿਖਦਾ ਹੈ। ਬੁਝਾਈ = ਸਮਝਾਂਦਾ ਹੈ। ਅਗਮ = ਅਪਹੁੰਚ। ਅਗੋਚਰੁ = {ਅ-ਗੋ-ਚਰੁ। ਗੋ = ਇੰਦ੍ਰੇ।} ਜਿਸ ਤਕ ਗਿਆਨ-ਇੰਦ੍ਰਿਆਂ ਦੀ ਪਹੁੰਚ ਨਹੀਂ ਹੋ ਸਕਦੀ। ਸਚੀ ਨਾਈ = ਸਦਾ-ਥਿਰ ਰਹਿਣ ਵਾਲੀ ਵਡਿਆਈ (ਕਰ ਕੇ)। ਨਾਈ = ਵਡਿਆਈ।੧। ਹੇ ਪ੍ਰਭੂ ਜੀ! ਤੇਰੇ ਨਾਮ ਵਿਚ (ਜੁੜ ਕੇ) ਮੇਰੇ ਅੰਦਰ ਆਤਮਕ ਜੀਵਨ ਪੈਦਾ ਹੁੰਦਾ ਹੈ, ਮੇਰੇ ਮਨ ਵਿਚ ਖ਼ੁਸ਼ੀ ਪੈਦਾ ਹੁੰਦੀ ਹੈ। ਹੇ ਭਾਈ! ਪਰਮਾਤਮਾ ਦਾ ਨਾਮ ਸਦਾ-ਥਿਰ ਰਹਿਣ ਵਾਲਾ ਹੈ, ਪ੍ਰਭੂ ਗੁਣਾਂ (ਦਾ ਖ਼ਜ਼ਾਨਾ) ਹੈ ਤੇ ਧਰਤੀ ਦੇ ਜੀਵਾਂ ਦੇ ਦਿਲ ਦੀ ਜਾਣਨ ਵਾਲਾ ਹੈ। ਗੁਰੂ ਦਾ ਬਖ਼ਸ਼ਿਆ ਗਿਆਨ ਦੱਸਦਾ ਹੈ ਕਿ ਸਿਰਜਣਹਾਰ ਪ੍ਰਭੂ ਬੇਅੰਤ ਹੈ, ਜਿਸ ਨੇ ਇਹ ਸ੍ਰਿਸ਼ਟੀ ਪੈਦਾ ਕੀਤੀ ਹੈ, ਉਹੀ ਇਸ ਨੂੰ ਨਾਸ ਕਰਦਾ ਹੈ। ਜਦੋਂ ਉਸ ਦੇ ਹੁਕਮ ਵਿਚ ਭੇਜਿਆ ਹੋਇਆ (ਮੌਤ ਦਾ) ਸੱਦਾ ਆਉਂਦਾ ਹੈ ਤਾਂ ਕੋਈ ਜੀਵ (ਉਸ ਸੱਦੇ ਨੂੰ) ਮੋੜ ਨਹੀਂ ਸਕਦਾ। ਪਰਮਾਤਮਾ ਆਪ ਹੀ (ਜੀਵਾਂ ਨੂੰ) ਪੈਦਾ ਕਰ ਕੇ ਆਪ ਹੀ ਸੰਭਾਲ ਕਰਦਾ ਹੈ, ਆਪ ਹੀ ਹਰੇਕ ਜੀਵ ਦੇ ਸਿਰ ਉਤੇ (ਉਸ ਦੇ ਕੀਤੇ ਕਰਮਾਂ ਅਨੁਸਾਰ) ਲੇਖ ਲਿਖਦਾ ਹੈ, ਆਪ ਹੀ (ਜੀਵ ਨੂੰ ਸਹੀ ਜੀਵਨ-ਰਾਹ ਦੀ) ਸੂਝ ਬਖ਼ਸ਼ਦਾ ਹੈ। ਮਾਲਕ-ਪ੍ਰਭੂ ਅਪਹੁੰਚ ਹੈ, ਜੀਵਾਂ ਦੇ ਗਿਆਨ-ਇੰਦ੍ਰਿਆਂ ਦੀ ਉਸ ਤਕ ਪਹੁੰਚ ਨਹੀਂ ਹੋ ਸਕਦੀ। ਹੇ ਨਾਨਕ! (ਉਸ ਦੇ ਦਰ ਤੇ ਅਰਦਾਸ ਕਰ, ਤੇ ਆਖ-ਹੇ ਪ੍ਰਭੂ!) ਤੇਰੀ ਸਦਾ ਕਾਇਮ ਰਹਿਣ ਵਾਲੀ ਸਿਫ਼ਤਿ-ਸਾਲਾਹ ਕਰ ਕੇ ਮੇਰੇ ਅੰਦਰ ਆਤਮਕ ਜੀਵਨ ਪੈਦਾ ਹੁੰਦਾ ਹੈ (ਮੈਨੂੰ ਆਪਣੀ ਸਿਫ਼ਤਿ-ਸਾਲਾਹ ਬਖ਼ਸ਼)।੧। हे प्रभु जी! तेरे नाम में (जुड़ के) मेरे अंदर आत्मिक जीवन पैदा होता है, मेरे मन में ख़ुशी पैदा होती है। हे भाई! परमात्मा का नाम सदा-थिर रहने वाला है, प्रभु गुणों (का खज़ाना ) है और धरती के जीवों के दिल की जानने वाला है। गुरु का बक्शीश ज्ञान बताता है की सिरजनहार प्रभु बयंत है, जिसने यह सृष्टि पैदा की है, वो ही इस को नास करता है। जब उस के हुकम में भेजा हुआ (मौत का) पैगाम आता है तो कोई जीव (उस पैगाम को) मोड़ नहीं सकता। परमात्मा खुद ही (जीवों को) पैदा कर के आप ही संभाल करता है, खुद ही हरेक जीव के सिर ऊपर (उस के किये कर्मो अनुसार) लेख लिख देता है, खुद ही (जिव को सही जीवन-राह की) सूझ देता है। मालिक-प्रभु अपहुँच है, जीवों की ज्ञान-इन्द्रियों की उस तक पहुँच नहीं हो सकती। हे नानक! (उस के दर प् अरदास कर, और कह-हे प्रभु! ) तेरी सदा कायम रहने वाली सिफत-सलाह कर के मेरे अंदर आत्मिक जीवन पैदा होता है (मुझे अपनी सिफत-सलाह बक्श)।१। www.facebook.com/GurbaniThoughtOfTheDay ( Waheguru Ji Ka Khalsa, Waheguru Ji Ki Fathe ) ਗੱਜ-ਵੱਜ ਕੇ ਫਤਹਿ ਬੁਲਾਓ ਜੀ ! ਵਾਹਿਗੁਰੂ ਜੀ ਕਾ ਖਾਲਸਾ !! ਵਾਹਿਗੁਰੂ ਜੀ ਕੀ ਫਤਹਿ !! ਗੁਰੂ ਸੰਗਤ ਜੀ, ਅਪਣੇ ਬੱਚਿਆਂ ਨੂੰ ਪੰਜਾਬੀ ਸਿਖਾਓ, ਪੰਜਾਬੀ ਬੋਲੋ ਤੇ ਰੋਜ ਗੁਰੂਦਵਾਰਾ ਸਾਹਿਬ ਜਾਣ ਦੀ ਪ੍ਰੇਰਣਾ ਕਰੋ ਜੀ। गुरु संगत जी, अपने बच्चों को पंजाबी सिखाएं, पंजाबी बोलें और उनको रोज गुरुद्वारा साहिब जाने के लिए प्रोत्साहित करें।

Amritvele da Hukamnama Sri Darbar Sahib, Sri Amritsar, Ang 678, 11-May-2019 www.facebook.com/HukamnamaSriDarbarSahibSriAmritsar ਧਨਾਸਰੀ ਮਹਲਾ ੫ ॥ धनासरी महला ५ ॥ Dhanaasaree, Fifth Mehl: ਜਿਨਿ ਤੁਮ ਭੇਜੇ ਤਿਨਹਿ ਬੁਲਾਏ ਸੁਖ ਸਹਜ ਸੇਤੀ ਘਰਿ ਆਉ ॥ ਅਨਦ ਮੰਗਲ ਗੁਨ ਗਾਉ ਸਹਜ ਧੁਨਿ ਨਿਹਚਲ ਰਾਜੁ ਕਮਾਉ ॥੧॥ ਤੁਮ ਘਰਿ ਆਵਹੁ ਮੇਰੇ ਮੀਤ ॥ ਤੁਮਰੇ ਦੋਖੀ ਹਰਿ ਆਪਿ ਨਿਵਾਰੇ ਅਪਦਾ ਭਈ ਬਿਤੀਤ ॥ ਰਹਾਉ ॥ ਪ੍ਰਗਟ ਕੀਨੇ ਪ੍ਰਭ ਕਰਨੇਹਾਰੇ ਨਾਸਨ ਭਾਜਨ ਥਾਕੇ ॥ ਘਰਿ ਮੰਗਲ ਵਾਜਹਿ ਨਿਤ ਵਾਜੇ ਅਪੁਨੈ ਖਸਮਿ ਨਿਵਾਜੇ ॥੨॥ जिनि तुम भेजे तिनहि बुलाए सुख सहज सेती घरि आउ ॥ अनद मंगल गुन गाउ सहज धुनि निहचल राजु कमाउ ॥१॥ तुम घरि आवहु मेरे मीत ॥ तुमरे दोखी हरि आपि निवारे अपदा भई बितीत ॥ रहाउ ॥ प्रगट कीने प्रभ करनेहारे नासन भाजन थाके ॥ घरि मंगल वाजहि नित वाजे अपुनै खसमि निवाजे ॥२॥ The One who sent you, has now recalled you; return to your home now in peace and pleasure. In bliss and ecstasy, sing His Glorious Praises; by this celestial tune, you shall acquire your everlasting kingdom. ||1|| Come back to your home, O my friend. The Lord Himself has eliminated your enemies, and your misfortunes are past. ||Pause|| God, the Creator Lord, has glorified you, and your running and rushing around has ended. In your home, there is rejoicing; the musical instruments continually play, and your Husband Lord has exalted you. ||2|| ਜਿਨਿ = ਜਿਸ (ਪਰਮਾਤਮਾ) ਨੇ। ਤੁਮ = ਤੈਨੂੰ (ਹੇ ਜਿੰਦੇ!) ਤਿਨਹਿ = ਉਸ ਨੇ ਹੀ। ਬੁਲਾਏ = (ਆਪਣੇ ਵਲ) ਪ੍ਰੇਰਨਾ ਕੀਤੀ ਹੈ। ਸਹਜ ਸੇਤੀ = ਆਤਮਕ ਅਡੋਲਤਾ ਨਾਲ। ਘਰਿ = ਘਰ ਵਿਚ, ਹਿਰਦੇ ਵਿਚ, ਸ੍ਵੈ-ਸਰੂਪ ਵਿਚ। ਆਉ = ਆ, ਟਿਕਿਆ ਰਹੁ। ਮੰਗਲ = ਖ਼ੁਸ਼ੀ। ਧੁਨਿ = ਰੌ। ਨਿਹਚਲ ਰਾਜੁ = ਅਟੱਲ ਹੁਕਮ ॥੧॥ ਮੇਰੇ ਮੀਤ = ਹੇ ਮੇਰੇ ਮਿੱਤਰ ਮਨ! ਦੋਖੀ = (ਕਾਮਾਦਿਕ) ਵੈਰੀ। ਨਿਵਾਰੇ = ਦੂਰ ਕਰ ਦਿੱਤੇ ਹਨ। ਅਪਦਾ = ਮੁਸੀਬਤ ॥ ਕਰਨੇਹਾਰੇ = ਸਭ ਕੁਝ ਕਰ ਸਕਣ ਵਾਲੇ ਨੇ। ਨਾਸਨ ਭਾਜਨ = ਭਟਕਣਾ। ਘਰਿ = ਹਿਰਦੇ ਵਿਚ। ਵਾਜਹਿ = ਵੱਜਦੇ ਹਨ। ਖਸਮਿ = ਖਸਮ ਨੇ। ਨਿਵਾਜੇ = ਆਦਰ-ਮਾਣ ਦਿੱਤਾ ॥੨॥ (ਹੇ ਮੇਰੀ ਜਿੰਦੇ!) ਜਿਸ ਨੇ ਤੈਨੂੰ (ਸੰਸਾਰ ਵਿਚ) ਭੇਜਿਆ ਹੈ, ਉਸੇ ਨੇ ਤੈਨੂੰ ਆਪਣੇ ਵਲ ਪ੍ਰੇਰਨਾ ਸ਼ੁਰੂ ਕੀਤੀ ਹੋਈ ਹੈ, ਤੂੰ ਆਨੰਦ ਨਾਲ ਆਤਮਕ ਅਡੋਲਤਾ ਨਾਲ ਹਿਰਦੇ-ਘਰ ਵਿਚ ਟਿਕੀ ਰਹੁ। ਹੇ ਜਿੰਦੇ! ਆਤਮਕ ਅਡੋਲਤਾ ਦੀ ਰੌ ਵਿਚ, ਆਨੰਦ ਖ਼ੁਸ਼ੀ ਪੈਦਾ ਕਰਨ ਵਾਲੇ ਹਰਿ-ਗੁਣ ਗਾਇਆ ਕਰ (ਇਸ ਤਰ੍ਹਾਂ ਕਾਮਾਦਿਕ ਵੈਰੀਆਂ ਉਤੇ) ਅਟੱਲ ਰਾਜ ਕਰ ॥੧॥ ਮੇਰੇ ਮਿੱਤਰ (ਮਨ)! (ਹੁਣ) ਤੂੰ ਹਿਰਦੇ-ਘਰ ਵਿਚ ਟਿਕਿਆ ਰਹੁ (ਆ ਜਾ)। ਪਰਮਾਤਮਾ ਨੇ ਆਪ ਹੀ (ਕਾਮਾਦਿਕ) ਤੇਰੇ ਵੈਰੀ ਦੂਰ ਕਰ ਦਿੱਤੇ ਹਨ, (ਕਾਮਾਦਿਕਾਂ ਤੋਂ ਪੈ ਰਹੀ ਮਾਰ ਦੀ) ਬਿਪਤਾ (ਹੁਣ) ਮੁੱਕ ਗਈ ਹੈ ॥ ਰਹਾਉ॥ (ਹੇ ਮੇਰੀ ਜਿੰਦੇ!) ਸਭ ਕੁਝ ਕਰ ਸਕਣ ਵਾਲੇ ਪ੍ਰਭੂ ਨੇ ਉਹਨਾਂ ਦੇ ਅੰਦਰ ਉਸ ਨੇ ਆਪਣਾ ਆਪ ਪਰਗਟ ਕਰ ਦਿੱਤਾ, ਉਹਨਾਂ ਦੀਆਂ ਭਟਕਣਾਂ ਮੁੱਕ ਗਈਆਂ। ਖਸਮ-ਪ੍ਰਭੂ ਨੇ ਉਨ੍ਹਾਂ ਉਤੇ ਮੇਹਰ ਕੀਤੀ, ਉਹਨਾਂ ਦੇ ਹਿਰਦੇ-ਘਰ ਵਿਚ ਆਤਮਕ ਆਨੰਦ ਦੇ (ਮਾਨੋ) ਵਾਜੇ ਸਦਾ ਵੱਜਣ ਲੱਗ ਪੈਂਦੇ ਹਨ ॥੨॥ (हे मेरी जिन्दे!) जिस ने तुझे (संसार में) भेजा है, उसी ने तुझे अपनी तरफ प्रेरणा शुरू किया हुआ है, तू आनंद से आत्मिका अदोलता से हृदये-घर में टिकी रह। हे जिन्दे! आत्मिक अदोलता की रोह में , आनंद पैदा करने वाले हरी-गुण गया कर (इस प्रकार कामादिक वैरियों पर) अटल राज कर॥१॥ मेरे मित्र (मन!) (अब) तूँ हृदय-घर में टिकर रह (आ जा)। परमत्मा ने संवय ही (कामादिक) तेरे वैरी दूर कर दिए हैं, (कामअदिक से पड़ रही मार की) बिपता (अब ख़तम हो गयी है॥ रहाउ॥ (हे मेरी जिन्दे!) सब कुछ कर सकने वाले प्रभु ने उनके अंदर अपना नाम प्रकट कर दिया, उनकी भटकन ख़तम हो गयी। खसम-प्रभु ने उनके ऊपर कृपा की, उनके हृदये-घर में आत्मिक आनंद के (मानो) बाजे सदा के लिए बजने लग गए हैं॥२॥ www.facebook.com/GurbaniThoughtOfTheDay ( Waheguru Ji Ka Khalsa, Waheguru Ji Ki Fathe ) ਗੱਜ-ਵੱਜ ਕੇ ਫਤਹਿ ਬੁਲਾਓ ਜੀ ! ਵਾਹਿਗੁਰੂ ਜੀ ਕਾ ਖਾਲਸਾ !! ਵਾਹਿਗੁਰੂ ਜੀ ਕੀ ਫਤਹਿ !!

Amritvele da Hukamnama Sri Darbar Sahib, Sri Amritsar, Ang 678, 08-May-2019 www.facebook.com/HukamnamaSriDarbarSahibSriAmritsar ਧਨਾਸਰੀ ਮਹਲਾ ੫ ॥ धनासरी महला ५ ॥ Dhanaasaree, Fifth Mehl: ਜਿਨਿ ਤੁਮ ਭੇਜੇ ਤਿਨਹਿ ਬੁਲਾਏ ਸੁਖ ਸਹਜ ਸੇਤੀ ਘਰਿ ਆਉ ॥ ਅਨਦ ਮੰਗਲ ਗੁਨ ਗਾਉ ਸਹਜ ਧੁਨਿ ਨਿਹਚਲ ਰਾਜੁ ਕਮਾਉ ॥੧॥ ਤੁਮ ਘਰਿ ਆਵਹੁ ਮੇਰੇ ਮੀਤ ॥ ਤੁਮਰੇ ਦੋਖੀ ਹਰਿ ਆਪਿ ਨਿਵਾਰੇ ਅਪਦਾ ਭਈ ਬਿਤੀਤ ॥ ਰਹਾਉ ॥ ਪ੍ਰਗਟ ਕੀਨੇ ਪ੍ਰਭ ਕਰਨੇਹਾਰੇ ਨਾਸਨ ਭਾਜਨ ਥਾਕੇ ॥ ਘਰਿ ਮੰਗਲ ਵਾਜਹਿ ਨਿਤ ਵਾਜੇ ਅਪੁਨੈ ਖਸਮਿ ਨਿਵਾਜੇ ॥੨॥ जिनि तुम भेजे तिनहि बुलाए सुख सहज सेती घरि आउ ॥ अनद मंगल गुन गाउ सहज धुनि निहचल राजु कमाउ ॥१॥ तुम घरि आवहु मेरे मीत ॥ तुमरे दोखी हरि आपि निवारे अपदा भई बितीत ॥ रहाउ ॥ प्रगट कीने प्रभ करनेहारे नासन भाजन थाके ॥ घरि मंगल वाजहि नित वाजे अपुनै खसमि निवाजे ॥२॥ The One who sent you, has now recalled you; return to your home now in peace and pleasure. In bliss and ecstasy, sing His Glorious Praises; by this celestial tune, you shall acquire your everlasting kingdom. ||1|| Come back to your home, O my friend. The Lord Himself has eliminated your enemies, and your misfortunes are past. ||Pause|| God, the Creator Lord, has glorified you, and your running and rushing around has ended. In your home, there is rejoicing; the musical instruments continually play, and your Husband Lord has exalted you. ||2|| ਜਿਨਿ = ਜਿਸ (ਪਰਮਾਤਮਾ) ਨੇ। ਤੁਮ = ਤੈਨੂੰ (ਹੇ ਜਿੰਦੇ!) ਤਿਨਹਿ = ਉਸ ਨੇ ਹੀ। ਬੁਲਾਏ = (ਆਪਣੇ ਵਲ) ਪ੍ਰੇਰਨਾ ਕੀਤੀ ਹੈ। ਸਹਜ ਸੇਤੀ = ਆਤਮਕ ਅਡੋਲਤਾ ਨਾਲ। ਘਰਿ = ਘਰ ਵਿਚ, ਹਿਰਦੇ ਵਿਚ, ਸ੍ਵੈ-ਸਰੂਪ ਵਿਚ। ਆਉ = ਆ, ਟਿਕਿਆ ਰਹੁ। ਮੰਗਲ = ਖ਼ੁਸ਼ੀ। ਧੁਨਿ = ਰੌ। ਨਿਹਚਲ ਰਾਜੁ = ਅਟੱਲ ਹੁਕਮ ॥੧॥ ਮੇਰੇ ਮੀਤ = ਹੇ ਮੇਰੇ ਮਿੱਤਰ ਮਨ! ਦੋਖੀ = (ਕਾਮਾਦਿਕ) ਵੈਰੀ। ਨਿਵਾਰੇ = ਦੂਰ ਕਰ ਦਿੱਤੇ ਹਨ। ਅਪਦਾ = ਮੁਸੀਬਤ ॥ ਕਰਨੇਹਾਰੇ = ਸਭ ਕੁਝ ਕਰ ਸਕਣ ਵਾਲੇ ਨੇ। ਨਾਸਨ ਭਾਜਨ = ਭਟਕਣਾ। ਘਰਿ = ਹਿਰਦੇ ਵਿਚ। ਵਾਜਹਿ = ਵੱਜਦੇ ਹਨ। ਖਸਮਿ = ਖਸਮ ਨੇ। ਨਿਵਾਜੇ = ਆਦਰ-ਮਾਣ ਦਿੱਤਾ ॥੨॥ (ਹੇ ਮੇਰੀ ਜਿੰਦੇ!) ਜਿਸ ਨੇ ਤੈਨੂੰ (ਸੰਸਾਰ ਵਿਚ) ਭੇਜਿਆ ਹੈ, ਉਸੇ ਨੇ ਤੈਨੂੰ ਆਪਣੇ ਵਲ ਪ੍ਰੇਰਨਾ ਸ਼ੁਰੂ ਕੀਤੀ ਹੋਈ ਹੈ, ਤੂੰ ਆਨੰਦ ਨਾਲ ਆਤਮਕ ਅਡੋਲਤਾ ਨਾਲ ਹਿਰਦੇ-ਘਰ ਵਿਚ ਟਿਕੀ ਰਹੁ। ਹੇ ਜਿੰਦੇ! ਆਤਮਕ ਅਡੋਲਤਾ ਦੀ ਰੌ ਵਿਚ, ਆਨੰਦ ਖ਼ੁਸ਼ੀ ਪੈਦਾ ਕਰਨ ਵਾਲੇ ਹਰਿ-ਗੁਣ ਗਾਇਆ ਕਰ (ਇਸ ਤਰ੍ਹਾਂ ਕਾਮਾਦਿਕ ਵੈਰੀਆਂ ਉਤੇ) ਅਟੱਲ ਰਾਜ ਕਰ ॥੧॥ ਮੇਰੇ ਮਿੱਤਰ (ਮਨ)! (ਹੁਣ) ਤੂੰ ਹਿਰਦੇ-ਘਰ ਵਿਚ ਟਿਕਿਆ ਰਹੁ (ਆ ਜਾ)। ਪਰਮਾਤਮਾ ਨੇ ਆਪ ਹੀ (ਕਾਮਾਦਿਕ) ਤੇਰੇ ਵੈਰੀ ਦੂਰ ਕਰ ਦਿੱਤੇ ਹਨ, (ਕਾਮਾਦਿਕਾਂ ਤੋਂ ਪੈ ਰਹੀ ਮਾਰ ਦੀ) ਬਿਪਤਾ (ਹੁਣ) ਮੁੱਕ ਗਈ ਹੈ ॥ ਰਹਾਉ॥ (ਹੇ ਮੇਰੀ ਜਿੰਦੇ!) ਸਭ ਕੁਝ ਕਰ ਸਕਣ ਵਾਲੇ ਪ੍ਰਭੂ ਨੇ ਉਹਨਾਂ ਦੇ ਅੰਦਰ ਉਸ ਨੇ ਆਪਣਾ ਆਪ ਪਰਗਟ ਕਰ ਦਿੱਤਾ, ਉਹਨਾਂ ਦੀਆਂ ਭਟਕਣਾਂ ਮੁੱਕ ਗਈਆਂ। ਖਸਮ-ਪ੍ਰਭੂ ਨੇ ਉਨ੍ਹਾਂ ਉਤੇ ਮੇਹਰ ਕੀਤੀ, ਉਹਨਾਂ ਦੇ ਹਿਰਦੇ-ਘਰ ਵਿਚ ਆਤਮਕ ਆਨੰਦ ਦੇ (ਮਾਨੋ) ਵਾਜੇ ਸਦਾ ਵੱਜਣ ਲੱਗ ਪੈਂਦੇ ਹਨ ॥੨॥ (हे मेरी जिन्दे!) जिस ने तुझे (संसार में) भेजा है, उसी ने तुझे अपनी तरफ प्रेरणा शुरू किया हुआ है, तू आनंद से आत्मिका अदोलता से हृदये-घर में टिकी रह। हे जिन्दे! आत्मिक अदोलता की रोह में , आनंद पैदा करने वाले हरी-गुण गया कर (इस प्रकार कामादिक वैरियों पर) अटल राज कर॥१॥ मेरे मित्र (मन!) (अब) तूँ हृदय-घर में टिकर रह (आ जा)। परमत्मा ने संवय ही (कामादिक) तेरे वैरी दूर कर दिए हैं, (कामअदिक से पड़ रही मार की) बिपता (अब ख़तम हो गयी है॥ रहाउ॥ (हे मेरी जिन्दे!) सब कुछ कर सकने वाले प्रभु ने उनके अंदर अपना नाम प्रकट कर दिया, उनकी भटकन ख़तम हो गयी। खसम-प्रभु ने उनके ऊपर कृपा की, उनके हृदये-घर में आत्मिक आनंद के (मानो) बाजे सदा के लिए बजने लग गए हैं॥२॥ www.facebook.com/GurbaniThoughtOfTheDay ( Waheguru Ji Ka Khalsa, Waheguru Ji Ki Fathe ) ਗੱਜ-ਵੱਜ ਕੇ ਫਤਹਿ ਬੁਲਾਓ ਜੀ ! ਵਾਹਿਗੁਰੂ ਜੀ ਕਾ ਖਾਲਸਾ !! ਵਾਹਿਗੁਰੂ ਜੀ ਕੀ ਫਤਹਿ !!

AMRITVELE DA HUKAMNAMA SRI DARBAR SAHIB, SRI AMRITSAR, ANG 684, 07-May-2019 www.facebook.com/HukamnamaSriDarbarSahibSriAmritsar ਧਨਾਸਰੀ ਮਹਲਾ ੫ ॥ ਤ੍ਰਿਪਤਿ ਭਈ ਸਚੁ ਭੋਜਨੁ ਖਾਇਆ ॥ ਮਨਿ ਤਨਿ ਰਸਨਾ ਨਾਮੁ ਧਿਆਇਆ ॥੧॥ ਜੀਵਨਾ ਹਰਿ ਜੀਵਨਾ ॥ ਜੀਵਨੁ ਹਰਿ ਜਪਿ ਸਾਧਸੰਗਿ ॥੧॥ ਰਹਾਉ ॥ ਅਨਿਕ ਪ੍ਰਕਾਰੀ ਬਸਤ੍ਰ ਓਢਾਏ ॥ ਅਨਦਿਨੁ ਕੀਰਤਨੁ ਹਰਿ ਗੁਨ ਗਾਏ ॥੨॥ धनासरी महला ५ ॥ त्रिपति भई सचु भोजनु खाइआ ॥ मनि तनि रसना नामु धिआइआ ॥१॥ जीवना हरि जीवना ॥ जीवनु हरि जपि साधसंगि ॥१॥ रहाउ ॥ अनिक प्रकारी बसत्र ओढाए ॥ अनदिनु कीरतनु हरि गुन गाए ॥२॥ Dhanaasaree, Fifth Mehl: I am satisfied and satiated, eating the food of Truth. With my mind, body and tongue, I meditate on the Naam, the Name of the Lord. ||1|| Life, spiritual life, is in the Lord. Spiritual life consists of chanting the Lord's Name in the Saadh Sangat, the Company of the Holy. ||1||Pause|| He is dressed in robes of all sorts, if he sings the Kirtan of the Lord's Glorious Praises, day and night. ||2|| ਤ੍ਰਿਪਤਿ = ਰੱਜ, ਸ਼ਾਂਤੀ। ਸਚੁ = ਸਦਾ-ਥਿਰ ਹਰਿ-ਨਾਮ। ਮਨਿ = ਮਨ ਵਿਚ। ਤਨਿ = ਹਿਰਦੇ ਵਿਚ। ਰਸਨਾ = ਜੀਭ (ਨਾਲ)।੧।ਜਪਿ = ਜਪਿਆ ਕਰੋ। ਸਾਧ ਸੰਗਿ = ਗੁਰੂ ਦੀ ਸੰਗਤਿ ਵਿਚ।੧।ਰਹਾਉ। ਅਨਿਕ ਪ੍ਰਕਾਰੀ = ਕਈ ਕਿਸਮਾਂ ਦੇ। ਬਸਤ੍ਰ = ਕੱਪੜੇ। ਓਢਾਏ = ਪਹਿਨ ਲਏ। ਅਨਦਿਨੁ = ਹਰ ਰੋਜ਼, ਹਰ ਵੇਲੇ।੨। ਹੇ ਭਾਈ! ਜਿਸ ਮਨੁੱਖ ਨੇ ਆਪਣੇ ਮਨ ਵਿਚ, ਹਿਰਦੇ ਵਿਚ, ਜੀਭ ਨਾਲ ਪਰਮਾਤਮਾ ਦਾ ਨਾਮ ਸਿਮਰਨਾ ਸ਼ੁਰੂ ਕਰ ਦਿੱਤਾ, ਜਿਸ ਨੇ ਸਦਾ-ਥਿਰ ਹਰਿ-ਨਾਮ (ਦੀ) ਖ਼ੁਰਾਕ ਖਾਣੀ ਸ਼ੁਰੂ ਕਰ ਦਿੱਤੀ ਉਸ ਨੂੰ (ਮਾਇਆ ਦੀ ਤ੍ਰਿਸ਼ਨਾ ਵਲੋਂ) ਸ਼ਾਂਤੀ ਆ ਜਾਂਦੀ ਹੈ।੧। ਹੇ ਭਾਈ! ਸਾਧ ਸੰਗਤਿ ਵਿਚ (ਬੈਠ ਕੇ) ਪਰਮਾਤਮਾ ਦਾ ਨਾਮ ਜਪਿਆ ਕਰੋ-ਇਹੀ ਹੈ ਅਸਲ ਜੀਵਨ, ਇਹੀ ਹੈ ਅਸਲ ਜ਼ਿੰਦਗੀ।੧।ਰਹਾਉ। ਜੇਹੜਾ ਮਨੁੱਖ ਹਰ ਵੇਲੇ ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰਦਾ ਹੈ, ਪ੍ਰਭੂ ਦੇ ਗੁਣ ਗਾਂਦਾ ਹੈ, ਉਸ ਨੇ (ਮਾਨੋ) ਕਈ ਕਿਸਮਾਂ ਦੇ (ਵੰਨ ਸੁਵੰਨੇ) ਕੱਪੜੇ ਪਹਿਨ ਲਏ ਹਨ (ਤੇ ਉਹ ਇਹਨਾਂ ਸੋਹਣੀਆਂ ਪੁਸ਼ਾਕਾਂ ਦਾ ਆਨੰਦ ਮਾਣ ਰਿਹਾ ਹੈ)।੨। हे भाई! जिस मनुख ने अपने मन में, हिरदय में, जुबान से परमात्मा का नाम सिमरना शुरू का दिया, जिस ने सदा- थिर हरी-नाम (की) खुराक खानी शुरू का दी उस को (माया की तृष्णा) से शांति आ जाती है।१। हे भाई! साध संगत में (बैठ के) परमात्मा का नाम जप्पा करो- यही है असल जीवन, येही है असल जिन्दगी।१।रहाउ। जो मनुख हर समय परमात्मा की सिफत सलाह करता है, प्रभु के गुण गता है, उस ने (मानो) कई प्रकार के कपडे पहन लिए हैं (और वह इन सुंदर पोशाकों का आनंद मना रहा है)।२। www.facebook.com/GurbaniThoughtOfTheDay ( Waheguru Ji Ka Khalsa, Waheguru Ji Ki Fathe ) ਗੱਜ-ਵੱਜ ਕੇ ਫਤਹਿ ਬੁਲਾਓ ਜੀ ! ਵਾਹਿਗੁਰੂ ਜੀ ਕਾ ਖਾਲਸਾ !! ਵਾਹਿਗੁਰੂ ਜੀ ਕੀ ਫਤਹਿ !!

Image

AMRIT VELE DA HUKAMNAMA SRI DARBAR SAHIB SRI AMRITSAR, ANG 646, 04-May-2019 www.facebook.com/HukamnamaSriDarbarSahibSriAmritsar ਸਲੋਕੁ ਮਃ ੩ ॥ ਸੇਖਾ ਚਉਚਕਿਆ ਚਉਵਾਇਆ ਏਹੁ ਮਨੁ ਇਕਤੁ ਘਰਿ ਆਣਿ ॥ ਏਹੜ ਤੇਹੜ ਛਡਿ ਤੂ ਗੁਰ ਕਾ ਸਬਦੁ ਪਛਾਣੁ ॥ ਸਤਿਗੁਰ ਅਗੈ ਢਹਿ ਪਉ ਸਭੁ ਕਿਛੁ ਜਾਣੈ ਜਾਣੁ ॥ ਆਸਾ ਮਨਸਾ ਜਲਾਇ ਤੂ ਹੋਇ ਰਹੁ ਮਿਹਮਾਣੁ ॥ ਸਤਿਗੁਰ ਕੈ ਭਾਣੈ ਭੀ ਚਲਹਿ ਤਾ ਦਰਗਹ ਪਾਵਹਿ ਮਾਣੁ ॥ ਨਾਨਕ ਜਿ ਨਾਮੁ ਨ ਚੇਤਨੀ ਤਿਨ ਧਿਗੁ ਪੈਨਣੁ ਧਿਗੁ ਖਾਣੁ ॥੧॥ ਮਃ ੩ ॥ ਹਰਿ ਗੁਣ ਤੋਟਿ ਨ ਆਵਈ ਕੀਮਤਿ ਕਹਣੁ ਨ ਜਾਇ ॥ ਨਾਨਕ ਗੁਰਮੁਖਿ ਹਰਿ ਗੁਣ ਰਵਹਿ ਗੁਣ ਮਹਿ ਰਹੈ ਸਮਾਇ ॥੨॥ ਪਉੜੀ ॥ ਹਰਿ ਚੋਲੀ ਦੇਹ ਸਵਾਰੀ ਕਢਿ ਪੈਧੀ ਭਗਤਿ ਕਰਿ ॥ ਹਰਿ ਪਾਟੁ ਲਗਾ ਅਧਿਕਾਈ ਬਹੁ ਬਹੁ ਬਿਧਿ ਭਾਤਿ ਕਰਿ ॥ ਕੋਈ ਬੂਝੈ ਬੂਝਣਹਾਰਾ ਅੰਤਰਿ ਬਿਬੇਕੁ ਕਰਿ ॥ ਸੋ ਬੂਝੈ ਏਹੁ ਬਿਬੇਕੁ ਜਿਸੁ ਬੁਝਾਏ ਆਪਿ ਹਰਿ ॥ ਜਨੁ ਨਾਨਕੁ ਕਹੈ ਵਿਚਾਰਾ ਗੁਰਮੁਖਿ ਹਰਿ ਸਤਿ ਹਰਿ ॥੧੧॥ सलोकु मः ३ ॥ सेखा चउचकिआ चउवाइआ एहु मनु इकतु घरि आणि ॥ एहड़ तेहड़ छडि तू गुर का सबदु पछाणु ॥ सतिगुर अगै ढहि पउ सभु किछु जाणै जाणु ॥ आसा मनसा जलाइ तू होइ रहु मिहमाणु ॥ सतिगुर कै भाणै भी चलहि ता दरगह पावहि माणु ॥ नानक जि नामु न चेतनी तिन धिगु पैनणु धिगु खाणु ॥१॥ मः ३ ॥ हरि गुण तोटि न आवई कीमति कहणु न जाइ ॥ नानक गुरमुखि हरि गुण रवहि गुण महि रहै समाइ ॥२॥ पउड़ी ॥ हरि चोली देह सवारी कढि पैधी भगति करि ॥ हरि पाटु लगा अधिकाई बहु बहु बिधि भाति करि ॥ कोई बूझै बूझणहारा अंतरि बिबेकु करि ॥ सो बूझै एहु बिबेकु जिसु बुझाए आपि हरि ॥ जनु नानकु कहै विचारा गुरमुखि हरि सति हरि ॥११॥ Shalok, Third Mehl: O Shaykh, you wander in the four directions, blown by the four winds; bring your mind back to the home of the One Lord. Renounce your petty arguments, and realize the Word of the Guru's Shabad. Bow in humble respect before the True Guru; He is the Knower who knows everything. Burn away your hopes and desires, and live like a guest in this world. If you walk in harmony with the True Guru's Will, then you shall be honored in the Court of the Lord. O Nanak, those who do not contemplate the Naam, the Name of the Lord - cursed are their clothes, and cursed is their food. ||1|| Third Mehl: There is no end to the Lord's Glorious Praises; His worth cannot be described. O Nanak, the Gurmukhs chant the Glorious Praises of the Lord; they are absorbed in His Glorious Virtues. ||2|| Pauree: The Lord has adorned the coat of the body; He has embroidered it with devotional worship. The Lord has woven His silk into it, in so many ways and fashions. How rare is that man of understanding, who understands, and deliberates within. He alone understands these deliberations, whom the Lord Himself inspires to understand. Poor servant Nanak speaks: the Gurmukhs know the Lord, the Lord is True. ||11|| ਪਦਅਰਥ:- ਸਤਿ—ਸਦਾ-ਥਿਰ ਰਹਿਣ ਵਾਲਾ। ਅਰਥ:- ਹੇ ਚੁੱਕੇ ਚੁਕਾਏ ਸ਼ੇਖ਼! ਇਸ ਮਨ ਨੂੰ ਇਕ ਟਿਕਾਣੇ ਤੇ ਲਿਆ;ਵਿੰਗੀਆਂ ਟੇਢੀਆਂ ਗੱਲਾਂ ਛੱਡ ਤੇ ਸਤਿਗੁਰੂ ਦੇ ਸ਼ਬਦ ਨੂੰ ਸਮਝ। ਹੇ ਸ਼ੇਖਾ! ਜੋ (ਸਭ ਦਾ) ਜਾਣੂ ਸਤਿਗੁਰੂ ਸਭ ਕੁਝ ਸਮਝਦਾ ਹੈ ਉਸ ਦੀ ਚਰਨੀਂ ਲੱਗ;ਆਸਾਂ ਤੇ ਮਨ ਦੀਆਂ ਦੌੜਾਂ ਮਿਟਾ ਕੇ ਆਪਣੇ ਆਪ ਨੂੰ ਜਗਤ ਵਿਚ ਪਰਾਹੁਣਾ ਸਮਝ; ਜੇ ਤੂੰ ਸਤਿਗੁਰੂ ਦੇ ਭਾਣੇ ਵਿਚ ਚਲੇਂਗਾ ਤਾਂ ਰੱਬ ਦੀ ਦਰਗਾਹ ਵਿਚ ਆਦਰ ਪਾਵੇਂਗਾ। ਹੇ ਨਾਨਕ! ਜੋ ਮਨੁੱਖ ਨਾਮ ਨਹੀਂ ਸਿਮਰਦੇ, ਉਹਨਾਂ ਦਾ (ਚੰਗਾ) ਖਾਣਾ ਤੇ (ਚੰਗਾ) ਪਹਿਨਣਾ ਫਿਟਕਾਰ-ਜੋਗ ਹੈ।1। ਹਰੀ ਦੇ ਗੁਣ ਬਿਆਨ ਕਰਦਿਆਂ ਉਹ ਗੁਣ ਮੁੱਕਦੇ ਨਹੀਂ, ਤੇ ਨਾਹ ਹੀ ਇਹ ਦੱਸਿਆ ਜਾ ਸਕਦਾ ਹੈ ਕਿ ਇਹਨਾਂ ਗੁਣਾਂ ਨੂੰ ਵਿਹਾਝਣ ਲਈ ਮੁੱਲ ਕੀਹ ਹੈ; (ਪਰ,) ਹੇ ਨਾਨਕ! ਗੁਰਮੁਖ ਜੀਊੜੇ ਹਰੀ ਦੇ ਗੁਣ ਗਾਉਂਦੇ ਹਨ। (ਜਿਹੜਾ ਮਨੁੱਖ ਪ੍ਰਭੂ ਦੇ ਗੁਣ ਗਾਂਦਾ ਹੈ ਉਹ) ਗੁਣਾਂ ਵਿਚ ਲੀਨ ਹੋਇਆ ਰਹਿੰਦਾ ਹੈ।2। (ਇਹ ਮਨੁੱਖਾ) ਸਰੀਰ, ਮਾਨੋ, ਚੋਲੀ ਹੈ ਜੋ ਪ੍ਰਭੂ ਨੇ ਬਣਾਈ ਹੈ ਤੇ ਭਗਤੀ (-ਰੂਪ ਕਸੀਦਾ) ਕੱਢ ਕੇ ਇਹ ਚੋਲੀ ਪਹਿਨਣ-ਜੋਗ ਬਣਦੀ ਹੈ। (ਇਸ ਚੋਲੀ ਨੂੰ) ਬਹੁਤ ਤਰ੍ਹਾਂ ਕਈ ਵੰਨਗੀਆਂ ਦਾ ਹਰੀ-ਨਾਮ ਪੱਟ ਲੱਗਾ ਹੋਇਆ ਹੈ; (ਇਸ ਭੇਤ ਨੂੰ) ਮਨ ਵਿਚ ਵਿਚਾਰ ਕਰ ਕੇ ਕੋਈ ਵਿਰਲਾ ਸਮਝਣ ਵਾਲਾ ਸਮਝਦਾ ਹੈ। ਇਸ ਵਿਚਾਰ ਨੂੰ ਉਹ ਸਮਝਦਾ ਹੈ, ਜਿਸ ਨੂੰ ਹਰੀ ਆਪ ਸਮਝਾਵੇ। ਦਾਸ ਨਾਨਕ ਇਹ ਵਿਚਾਰ ਦੱਸਦਾ ਹੈ ਕਿ ਸਦਾ-ਥਿਰ ਰਹਿਣ ਵਾਲਾ ਹਰੀ ਗੁਰੂ ਦੀ ਰਾਹੀਂ (ਸਿਮਰਿਆ ਜਾ ਸਕਦਾ ਹੈ)।11। अर्थ :-हे चुके चुकाए शेख ! इस मन को एक टिकाणे पर ला; उलटी सीधी बातें छोड़ और सतिगुरु के शब्द को समझ। हे शेख ! जो (सब का) जाणू सतिगुरु सब कुछ समझता है उस की चरणी लग;आशांए और मन की दौड़ मिटा के अपने आप को जगत में मेहमान समझ; अगर तूं सतिगुरु के भाणे में चलेंगा तो भगवान की दरगाह में आदर पावेंगा। हे नानक ! जो मनुख नाम नहीं सिमरते,उन का (बढ़िया) खाना और (बढ़िया) पहिनणा फिटकार-योग है।1। हरि के गुण ब्यान करते हुए वह गुण खत्म नहीं होते, और ना ही यह बताया जा सकता है कि इन गुणों को विहाझण के लिए मुल्य क्या है; (पर,) हे नानक ! गुरमुख जीव हरि के गुण गाते हैं। (जो मनुख भगवान के गुण गाता है वह) गुणों में लीन हुआ रहता है।2। (यह मनुखा) शरीर, मानो, चोली है जो भगवान ने बनाए है और भक्ति (-रूप कसीदा) निकाल के यह चोली पहनने-योग बनती है। (इस चोली को) बहुत तरह कई वंनगीआँ का हरि-नाम पट लगा हुआ है; (इस भेत को) मन में विचार कर के कोई विरला समझने वाला समझता है। इस विचार को वह समझता है, जिस को हरि आप समझावे। दास नानक यह विचार बताता है कि सदा-थिर रहने वाला हरि गुरु के द्वारा (सुमिरा जा सकता है)।11। www.facebook.com/GurbaniThoughtOfTheDay ( Wahguru Ji Ka Khalsa, Wahguru Ji Ki Fateh ) ਗੱਜ-ਵੱਜ ਕੇ ਫਤਹਿ ਬੁਲਾਓ ਜੀ ! ਵਾਹਿਗੁਰੂ ਜੀ ਕਾ ਖਾਲਸਾ !! ਵਾਹਿਗੁਰੂ ਜੀ ਕੀ ਫਤਹਿ !!

Image

Amritvele da Hukamnama Sri Darbar Sahib, Sri Amritsar, Ang 685, 03-May-2019 www.facebook.com/hukamnamaSriDarbarSahibSriAmritsar ਧਨਾਸਰੀ ਮਹਲਾ ੧ ਘਰੁ ੨ ਅਸਟਪਦੀਆ ੴ ਸਤਿਗੁਰ ਪ੍ਰਸਾਦਿ ॥ ਗੁਰੁ ਸਾਗਰੁ ਰਤਨੀ ਭਰਪੂਰੇ ॥ ਅੰਮ੍ਰਿਤੁ ਸੰਤ ਚੁਗਹਿ ਨਹੀ ਦੂਰੇ ॥ ਹਰਿ ਰਸੁ ਚੋਗ ਚੁਗਹਿ ਪ੍ਰਭ ਭਾਵੈ ॥ ਸਰਵਰ ਮਹਿ ਹੰਸੁ ਪ੍ਰਾਨਪਤਿ ਪਾਵੈ ॥੧॥ ਕਿਆ ਬਗੁ ਬਪੁੜਾ ਛਪੜੀ ਨਾਇ ॥ ਕੀਚੜਿ ਡੂਬੈ ਮੈਲੁ ਨ ਜਾਇ ॥੧॥ ਰਹਾਉ ॥ धनासरी महला १ घरु २ असटपदीआ ੴ सतिगुर प्रसादि ॥ गुरु सागरु रतनी भरपूरे ॥ अम्रितु संत चुगहि नही दूरे ॥ हरि रसु चोग चुगहि प्रभ भावै ॥ सरवर महि हंसु प्रानपति पावै ॥१॥ किआ बगु बपुड़ा छपड़ी नाइ ॥ कीचड़ि डूबै मैलु न जाइ ॥१॥ रहाउ ॥ Dhanaasaree, First Mehl, Second House, Ashtapadees: One Universal Creator God. By The Grace Of The True Guru: The Guru is the ocean, filled with pearls. The Saints gather in the Ambrosial Nectar; they do not go far away from there. They taste the subtle essence of the Lord; they are loved by God. Within this pool, the swans find their Lord, the Lord of their souls. ||1|| What can the poor crane accomplish by bathing in the mud puddle? It sinks into the mire, and its filth is not washed away. ||1||Pause|| ਰਤਨੀ = ਰਤਨਾਂ ਨਾਲ, ਸੋਹਣੇ ਜੀਵਨ-ਉਪਦੇਸ਼। ਭਰਪੂਰੇ = ਨਕਾ ਨਕ ਭਰਿਆ ਹੋਇਆ। ਸੰਤ = ਗੁਰਮੁਖਿ ਬੰਦੇ। ਚੁਗਹਿ = ਚੁਗਦੇ ਹਨ। ਚੋਗ = ਖ਼ੁਰਾਕ, ਆਤਮਕ ਜੀਵਨ ਦੀ ਖ਼ੁਰਾਕ। ਪ੍ਰਾਨਪਤਿ = ਪਰਮਾਤਮਾ।੧। ਬਗੁ = ਬਗਲਾ। ਬਪੁੜਾ = ਵਿਚਾਰਾ। ਨਾਇ = ਨ੍ਹਾਉਂਦਾ ਹੈ। ਕੀਚੜਿ = ਚਿੱਕੜ ਵਿਚ।੧।ਰਹਾਉ। ਰਾਗ ਧਨਾਸਰੀ, ਘਰ ੨ ਵਿੱਚ ਗੁਰੂ ਨਾਨਕਦੇਵ ਜੀ ਦੀ ਅੱਠ-ਬੰਦਾਂ ਵਾਲੀ ਬਾਣੀ। ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। ਗੁਰੂ (ਮਾਨੋ) ਇਕ ਸਮੁੰਦਰ (ਹੈ ਜੋ ਪ੍ਰਭੂ ਦੀ ਸਿਫ਼ਤਿ-ਸਾਲਾਹ ਦੇ) ਰਤਨਾਂ ਨਾਲ ਨਕਾਨਕ ਭਰਿਆ ਹੋਇਆ ਹੈ। ਗੁਰਮੁਖ ਸਿੱਖ (ਉਸ ਸਾਗਰ ਵਿਚੋਂ) ਆਤਮਕ ਜੀਵਨ ਦੇਣ ਵਾਲੀ ਖ਼ੁਰਾਕ (ਪ੍ਰਾਪਤ ਕਰਦੇ ਹਨ ਜਿਵੇਂ ਹੰਸ ਮੋਤੀ) ਚੁਗਦੇ ਹਨ, (ਤੇ ਗੁਰੂ ਤੋਂ) ਦੂਰ ਨਹੀਂ ਰਹਿੰਦੇ। ਪ੍ਰਭੂ ਦੀ ਮੇਹਰ ਅਨੁਸਾਰ ਸੰਤ-ਹੰਸ ਹਰਿ-ਨਾਮ ਰਸ (ਦੀ) ਚੋਗ ਚੁਗਦੇ ਹਨ। (ਗੁਰਸਿੱਖ) ਹੰਸ (ਗੁਰੂ-) ਸਰੋਵਰ ਵਿਚ (ਟਿਕਿਆ ਰਹਿੰਦਾ ਹੈ, ਤੇ) ਜਿੰਦ ਦੇ ਮਾਲਕ ਪ੍ਰਭੂ ਨੂੰ ਲੱਭ ਲੈਂਦਾ ਹੈ।੧। ਵਿਚਾਰਾ ਬਗਲਾ ਛਪੜੀ ਵਿਚ ਕਾਹਦੇ ਲਈ ਨ੍ਹਾਉਂਦਾ ਹੈ? (ਕੁੱਝ ਨਹੀਂ ਖੱਟਦਾ, ਸਗੋਂ ਛਪੜੀ ਵਿਚ ਨ੍ਹਾ ਕੇ) ਚਿੱਕੜ ਵਿਚ ਡੁੱਬਦਾ ਹੈ, (ਉਸ ਦੀ ਇਹ) ਮੈਲ ਦੂਰ ਨਹੀਂ ਹੁੰਦੀ (ਜੇਹੜਾ ਮਨੁੱਖ ਗੁਰੂ-ਸਮੁੰਦਰ ਨੂੰ ਛੱਡ ਕੇ ਦੇਵੀ ਦੇਵਤਿਆਂ ਆਦਿਕ ਹੋਰ ਹੋਰ ਦੇ ਆਸਰੇ ਭਾਲਦਾ ਹੈ ਉਹ, ਮਾਨੋ, ਛਪੜੀ ਵਿਚ ਹੀ ਨ੍ਹਾ ਰਿਹਾ ਹੈ। ਉਥੋਂ ਉਹ ਹੋਰ ਮਾਇਆ-ਮੋਹ ਦੀ ਮੈਲ ਸਹੇੜ ਲੈਂਦਾ ਹੈ)।੧।ਰਹਾਉ। राग धनासरी, घर २ में गुरु नानक देव जी की आठ-बंदो वाली बाणी। अकाल पुरख एक है और सतगुरु की कृपा द्वारा मिलता है। गुरु (मानो) एक सागर (है जो प्रभु की सिफत सलाह के) रत्नों से लाबा-लब भरा हुआ है। गुरमुख सिख (उस सागर में) aatimik जीवन dene वाली खुराक (प्राप्त करते हैं जैसे हंस मोती) चुगते हैं, (और गुरु से) दूर नहीं रहते। प्रभु की कृपा अनुसार संत-हंस हरी-नाम रस (की) चोग चुगते हैं। (गुरसिख) हंस (गुरु-) सरोवर में (टिके रहते हैं, और) जिंद के मालिक प्रभु को ढूंढ़ लेते हैं।१। बेचारा बगुला तालाब में किस लिए नहाता है? (कुछ नहीं कमाता, बलिकी, तालाब में नहा कर) कीचड़ में डूबता है, (उस की यह) मैल दूर नहीं होती (जो मनुख गुरु-सागर को छोड़ कर देवी देवता आदि और और सहारे खोजते हैं वह, मानो तालाब में ही नहा रहे हैं। वहाँ वह और माया-मोह की मैल खिंच लेते हैं।१।रहाउ। । www.facebook.com/GurbaniThoughtOfTheDay ( Waheguru Ji Ka Khalsa, Waheguru Ji Ki Fathe ) ਗੱਜ-ਵੱਜ ਕੇ ਫਤਹਿ ਬੁਲਾਓ ਜੀ ! ਵਾਹਿਗੁਰੂ ਜੀ ਕਾ ਖਾਲਸਾ !! ਵਾਹਿਗੁਰੂ ਜੀ ਕੀ ਫਤਹਿ !! ਗੁਰੂ ਸੰਗਤ ਜੀ ਅੱਜ ਗੁਰੁਦਆਰਾ ਸਾਹਿਬ ਜਾ ਕੇ ਗੁਰੂ ਸਾਹਿਬ ਦੇ ਦਰਸ਼ਨ ਜਰੂਰ ਕਰਨਾ ਜੀ। गुरु सँगत जी आज गुरुद्वारा साहिब जा कर गुरु साहिब के दर्शन जरूर करना जी।

Image

AMRITVELE DA HUKAMNAMA SRI DARBAR SAHIB SRI AMRITSAR, ANG-568, 01-May-2019 www.facebook.com/HukamnamaSriDarbarSahibSriAmritsar ਵਡਹੰਸੁ ਮਹਲਾ ੩ ॥ ਗੁਰਮੁਖਿ ਸਭੁ ਵਾਪਾਰੁ ਭਲਾ ਜੇ ਸਹਜੇ ਕੀਜੈ ਰਾਮ ॥ ਅਨਦਿਨੁ ਨਾਮੁ ਵਖਾਣੀਐ ਲਾਹਾ ਹਰਿ ਰਸੁ ਪੀਜੈ ਰਾਮ ॥ ਲਾਹਾ ਹਰਿ ਰਸੁ ਲੀਜੈ ਹਰਿ ਰਾਵੀਜੈ ਅਨਦਿਨੁ ਨਾਮੁ ਵਖਾਣੈ ॥ ਗੁਣ ਸੰਗ੍ਰਹਿ ਅਵਗਣ ਵਿਕਣਹਿ ਆਪੈ ਆਪੁ ਪਛਾਣੈ ॥ ਗੁਰਮਤਿ ਪਾਈ ਵਡੀ ਵਡਿਆਈ ਸਚੈ ਸਬਦਿ ਰਸੁ ਪੀਜੈ ॥ ਨਾਨਕ ਹਰਿ ਕੀ ਭਗਤਿ ਨਿਰਾਲੀ ਗੁਰਮੁਖਿ ਵਿਰਲੈ ਕੀਜੈ ॥੧॥ ਗੁਰਮੁਖਿ ਖੇਤੀ ਹਰਿ ਅੰਤਰਿ ਬੀਜੀਐ ਹਰਿ ਲੀਜੈ ਸਰੀਰਿ ਜਮਾਏ ਰਾਮ ॥ ਆਪਣੇ ਘਰ ਅੰਦਰਿ ਰਸੁ ਭੁੰਚੁ ਤੂ ਲਾਹਾ ਲੈ ਪਰਥਾਏ ਰਾਮ ॥ ਲਾਹਾ ਪਰਥਾਏ ਹਰਿ ਮੰਨਿ ਵਸਾਏ ਧਨੁ ਖੇਤੀ ਵਾਪਾਰਾ ॥ ਹਰਿ ਨਾਮੁ ਧਿਆਏ ਮੰਨਿ ਵਸਾਏ ਬੂਝੈ ਗੁਰ ਬੀਚਾਰਾ ॥ ਮਨਮੁਖ ਖੇਤੀ ਵਣਜੁ ਕਰਿ ਥਾਕੇ ਤ੍ਰਿਸਨਾ ਭੁਖ ਨ ਜਾਏ ॥ ਨਾਨਕ ਨਾਮੁ ਬੀਜਿ ਮਨ ਅੰਦਰਿ ਸਚੈ ਸਬਦਿ ਸੁਭਾਏ ॥੨॥ वडहंसु महला ३ ॥ गुरमुखि सभु वापारु भला जे सहजे कीजै राम ॥ अनदिनु नामु वखाणीऐ लाहा हरि रसु पीजै राम ॥ लाहा हरि रसु लीजै हरि रावीजै अनदिनु नामु वखाणै ॥ गुण संग्रहि अवगण विकणहि आपै आपु पछाणै ॥ गुरमति पाई वडी वडिआई सचै सबदि रसु पीजै ॥ नानक हरि की भगति निराली गुरमुखि विरलै कीजै ॥१॥ गुरमुखि खेती हरि अंतरि बीजीऐ हरि लीजै सरीरि जमाए राम ॥ आपणे घर अंदरि रसु भुंचु तू लाहा लै परथाए राम ॥ लाहा परथाए हरि मंनि वसाए धनु खेती वापारा ॥ हरि नामु धिआए मंनि वसाए बूझै गुर बीचारा ॥ मनमुख खेती वणजु करि थाके त्रिसना भुख न जाए ॥ नानक नामु बीजि मन अंदरि सचै सबदि सुभाए ॥२॥ Wadahans, Third Mehl: All dealings of the Gurmukh are good, if they are accomplished with poise and grace. Night and day, he repeats the Naam, the Name of the Lord, and he earns his profits, drinking in the subtle essence of the Lord. He earns the profit of the subtle essence of the Lord, meditating on the Lord, and repeating the Naam, night and day. He gathers in merits, and eliminates demerits, and realizes his own self. Under Guru's Instruction, he is blessed with glorious greatness; he drinks in the essence of the True Word of the Shabad. O Nanak, devotional worship of the Lord is wonderful, but only a few Gurmukhs perform it. ||1|| As Gurmukh, plant the crop of the Lord within the field of your body, and let it grow. Within the home of your own being, enjoy the Lord's subtle essence, and earn profits in the world hereafter. This profit is earned by enshrining the Lord within your mind; blessed is this farming and trade. Meditating on the Lord's Name, and enshrining Him within your mind, you shall come to understand the Guru's Teachings. The self-willed manmukhs have grown weary of this farming and trade; their hunger and thirst will not go away. O Nanak, plant the seed of the Name within your mind, and adorn yourself with the True Word of the Shabad. ||2|| ਪਦਅਰਥ:- ਗੁਰਮੁਖਿ—ਗੁਰੂ ਦੀ ਸਰਨ ਪੈ ਕੇ। ਵਾਪਾਰੁ—ਨਾਮ ਦਾ ਵਣਜ। ਸਹਜੇ—ਆਤਮਕ ਅਡੋਲਤਾ ਵਿਚ। ਅਨਦਿਨੁ—ਹਰ ਰੋਜ਼, ਹਰ ਵੇਲੇ। ਵਖਾਣੀਐ—ਉਚਾਰਨਾ ਚਾਹੀਦਾ ਹੈ। ਲਾਹਾ—ਲਾਭ। ਪੀਜੈ—ਪੀਣਾ ਚਾਹੀਦਾ ਹੈ। ਰਾਵੀਜੈ—ਹਿਰਦੇ ਵਿਚ ਵਸਾਣਾ ਚਾਹੀਦਾ ਹੈ। ਵਖਾਣੈ—ਉਚਾਰਦਾ ਹੈ। ਸੰਗ੍ਰਹਿ—ਇਕੱਠੇ ਕਰ ਕੇ। ਆਪੈ ਆਪੁ—ਆਪਣੇ ਆਪ ਨੂੰ। ਵਿਕਣਹਿ—ਵਿਕ ਜਾਂਦੇ ਹਨ, ਦੂਰ ਹੋ ਜਾਂਦੇ ਹਨ। ਨਿਰਾਲੀ—ਅਨੋਖੀ।1। ਅਰਥ:- ਹੇ ਭਾਈ! ਜੇ ਗੁਰੂ ਦੀ ਰਾਹੀਂ ਆਤਮਕ ਅਡੋਲਤਾ ਵਿਚ ਟਿਕ ਕੇ (ਹਰਿ-ਨਾਮ ਦਾ) ਵਪਾਰ ਕੀਤਾ ਜਾਏ, ਤਾਂ ਇਹ ਸਾਰਾ ਵਪਾਰ ਮਨੁੱਖ ਲਈ ਭਲਾ ਹੁੰਦਾ ਹੈ। ਹੇ ਭਾਈ! ਪਰਮਾਤਮਾ ਦਾ ਨਾਮ ਹਰ ਵੇਲੇ ਉਚਾਰਨਾ ਚਾਹੀਦਾ ਹੈ, ਪ੍ਰਭੂ ਦੇ ਨਾਮ ਦਾ ਰਸ ਪੀਣਾ ਚਾਹੀਦਾ ਹੈ—ਇਹੀ ਹੈ ਮਨੁੱਖਾ ਜਨਮ ਦੀ ਖੱਟੀ। ਹਰਿ-ਨਾਮ ਦਾ ਸੁਆਦ ਲੈਣਾ ਚਾਹੀਦਾ ਹੈ, ਹਰਿ-ਨਾਮ ਹਿਰਦੇ ਵਿਚ ਵਸਾਣਾ ਚਾਹੀਦਾ ਹੈ—ਇਹੀ ਮਨੁੱਖਾ ਜਨਮ ਦਾ ਲਾਭ ਹੈ। ਜੇਹੜਾ ਮਨੁੱਖ ਹਰ ਵੇਲੇ ਪ੍ਰਭੂ ਦਾ ਨਾਮ ਉਚਾਰਦਾ ਹੈ, ਉਹ (ਆਪਣੇ ਅੰਦਰ ਆਤਮਕ) ਗੁਣ ਇਕੱਠੇ ਕਰ ਕੇ ਆਪਣੇ ਆਤਮਕ ਜੀਵਨ ਨੂੰ ਪਰਖਦਾ ਰਹਿੰਦਾ ਹੈ, (ਇਸ ਤਰ੍ਹਾਂ ਉਸ ਦੇ ਸਾਰੇ) ਔਗੁਣ ਦੂਰ ਹੋ ਜਾਂਦੇ ਹਨ। ਹੇ ਭਾਈ! ਜਿਸ ਮਨੁੱਖ ਨੇ ਗੁਰੂ ਦੀ ਸਿੱਖਿਆ ਹਾਸਲ ਕਰ ਲਈ, ਉਸ ਨੂੰ ਬੜੀ ਇੱਜ਼ਤ ਪ੍ਰਾਪਤ ਹੋਈ। ਹੇ ਭਾਈ! ਸਦਾ-ਥਿਰ ਪ੍ਰਭੂ ਦੀ ਸਿਫ਼ਤਿ-ਸਾਲਾਹ ਦੇ ਸ਼ਬਦ ਵਿਚ ਜੁੜ ਕੇ ਹਰਿ-ਨਾਮ-ਰਸ ਪੀਣਾ ਚਾਹੀਦਾ ਹੈ। ਹੇ ਨਾਨਕ! ਪਰਮਾਤਮਾ ਦੀ ਭਗਤੀ ਇਕ ਅਸਚਰਜ ਦਾਤਿ ਹੈ, ਪਰ ਕਿਸੇ ਵਿਰਲੇ ਮਨੁੱਖ ਨੇ ਗੁਰੂ ਦੀ ਸਰਨ ਪੈ ਕੇ ਭਗਤੀ ਕੀਤੀ ਹੈ।1। अर्थ :-हे भाई ! अगर गुरु के द्वारा आत्मिक अढ़ोलता में टिक के (हरि-नाम का) व्यापार किया जाए, तो यह सारा व्यापार मनुख के लिए भला होता है । हे भाई ! परमात्मा का नाम हर समय उच्चारना चाहिए, भगवान के नाम का रस पीणा चाहिए-यही है मनुष्य के जन्म की कमाई । हरि-नाम का स्वाद लेना चाहिए, हरि-नाम हृदय में बसाना चाहिए-यही मनुष्य के जन्म का लाभ है । जो मनुख हर समय भगवान का नाम उच्चारण करता है, वह (अपने अंदर आत्मिक) गुण इक्कठे कर के अपने आत्मिक जीवन को परखता रहता है, (इस तरह उस के सारे) औगुण दूर हो जाते हैं । हे भाई ! जिस मनुख ने गुरु की शिक्षा हासिल कर ली, उस को बड़ी इज्ज़त प्राप्त हुई । हे भाई ! सदा-थिर भगवान की सिफ़त-सालाह के शब्द में जुड़ के हरि-नाम-रस पीणा चाहिए । हे नानक ! परमात्मा की भक्ति एक आश्चर्ज दाति है, पर किसी विरले मनुख ने गुरु की शरण में आकर भक्ति की है ।1 । www.facebook.com/GurbaniThoughtOfTheDay Sewadaar 9873626789 ( Wahguru Ji Ka Khalsa, Wahguru Ji Ki Fateh ) ਗੱਜ-ਵੱਜ ਕੇ ਫਤਹਿ ਬੁਲਾਓ ਜੀ ! ਵਾਹਿਗੁਰੂ ਜੀ ਕਾ ਖਾਲਸਾ !! ਵਾਹਿਗੁਰੂ ਜੀ ਕੀ ਫਤਹਿ !!

Image

AMRITVELE DA HUKAMNAMA SRI DARBAR SAHIB SRI AMRITSAR, ANG 675, 30-Apr-2019 www.facebook.com/HukamnamaSriDarbarSahibSriAmritsar ਧਨਾਸਰੀ ਮਹਲਾ ੫ ॥ ਮੇਰਾ ਲਾਗੋ ਰਾਮ ਸਿਉ ਹੇਤੁ ॥ ਸਤਿਗੁਰੁ ਮੇਰਾ ਸਦਾ ਸਹਾਈ ਜਿਨਿ ਦੁਖ ਕਾ ਕਾਟਿਆ ਕੇਤੁ ॥੧॥ ਰਹਾਉ ॥ ਹਾਥ ਦੇਇ ਰਾਖਿਓ ਅਪੁਨਾ ਕਰਿ ਬਿਰਥਾ ਸਗਲ ਮਿਟਾਈ ॥ ਨਿੰਦਕ ਕੇ ਮੁਖ ਕਾਲੇ ਕੀਨੇ ਜਨ ਕਾ ਆਪਿ ਸਹਾਈ ॥੧॥ ਸਾਚਾ ਸਾਹਿਬੁ ਹੋਆ ਰਖਵਾਲਾ ਰਾਖਿ ਲੀਏ ਕੰਠਿ ਲਾਇ ॥ ਨਿਰਭਉ ਭਏ ਸਦਾ ਸੁਖ ਮਾਣੇ ਨਾਨਕ ਹਰਿ ਗੁਣ ਗਾਇ ॥੨॥੧੭॥ धनासरी महला ५ ॥ मेरा लागो राम सिउ हेतु ॥ सतिगुरु मेरा सदा सहाई जिनि दुख का काटिआ केतु ॥१॥ रहाउ ॥ हाथ देइ राखिओ अपुना करि बिरथा सगल मिटाई ॥ निंदक के मुख काले कीने जन का आपि सहाई ॥१॥ साचा साहिबु होआ रखवाला राखि लीए कंठि लाइ ॥ निरभउ भए सदा सुख माणे नानक हरि गुण गाइ ॥२॥१७॥ Dhanaasaree, Fifth Mehl: I have fallen in love with the Lord. My True Guru is always my help and support; He has torn down the banner of pain. ||1||Pause|| Giving me His hand, He has protected me as His own, and removed all my troubles. He has blackened the faces of the slanderers, and He Himself has become the help and support of His humble servant. ||1|| The True Lord and Master has become my Saviour; hugging me close in His embrace, He has saved me. Nanak has become fearless, and he enjoys eternal peace, singing the Glorious Praises of the Lord. ||2||17|| ਲਾਗੋ = ਲੱਗ ਗਿਆ ਹੈ । ਸਿਉ = ਨਾਲ। ਹੇਤੁ = ਪਿਆਰ। ਸਹਾਈ = ਮਦਦਗਾਰ। ਜਿਨਿ = ਜਿਸ (ਗੁਰੂ) ਨੇ। ਕੇਤੁ = ਝੰਡਾ, ਬੋਦੀ ਵਾਲਾ ਤਾਰਾ ਜੋ ਮਨਹੂਸ ਸਮਝਿਆ ਜਾਂਦਾ ਹੈ ॥੧॥ ਦੇਇ = ਦੇ ਕੇ। ਕਰਿ = ਬਣਾ ਕੇ। ਬਿਰਥਾ = {व्यथा} ਪੀੜ, ਦਰਦ। ਸਗਲ = ਸਾਰੀ। ਨਿੰਦਕ ਕੇ ਮੁਖ = ਨਿੰਦਕਾਂ ਦੇ ਮੂੰਹ। ਜਨ = ਸੇਵਕ ॥੧॥ ਸਾਚਾ = ਸਦਾ ਕਾਇਮ ਰਹਿਣ ਵਾਲਾ। ਕੰਠਿ = ਗਲ ਨਾਲ। ਮਾਣੇ = ਮਾਣਿ, ਮਾਣ। ਸੁਖ = ਆਤਮਕ ਆਨੰਦ। ਗਾਇ = ਗਾ ਕੇ ॥੨॥੧੭॥ ਹੇ ਭਾਈ! (ਉਸ ਗੁਰੂ ਦੀ ਕਿਰਪਾ ਨਾਲ) ਮੇਰਾ ਪਰਮਾਤਮਾ ਨਾਲ ਪਿਆਰ ਬਣ ਗਿਆ ਹੈ , ਉਹ ਗੁਰੂ ਮੇਰਾ ਭੀ ਸਦਾ ਲਈ ਮਦਦਗਾਰ ਬਣ ਗਿਆ ਹੈ, ਜਿਸ ਗੁਰੂ ਨੇ (ਸਰਨ ਆਏ ਹਰੇਕ ਮਨੁੱਖ ਦਾ) ਬੋਦੀ ਵਾਲਾ ਤਾਰਾ ਹੀ ਸਦਾ ਕੱਟ ਦਿੱਤਾ ਹੈ (ਜੇਹੜਾ ਗੁਰੂ ਹਰੇਕ ਸਰਨ ਆਏ ਮਨੁੱਖ ਦੇ ਦੁੱਖਾਂ ਦੀ ਜੜ੍ਹ ਹੀ ਕੱਟ ਦੇਂਦਾ ਹੈ) ॥੧॥ ਰਹਾਉ॥ (ਹੇ ਭਾਈ! ਉਹ ਪਰਮਾਤਮਾ ਆਪਣੇ ਸੇਵਕਾਂ ਨੂੰ ਆਪਣੇ) ਹੱਥ ਦੇ ਕੇ (ਦੁੱਖਾਂ ਤੋਂ) ਬਚਾਂਦਾ ਹੈ, (ਸੇਵਕਾਂ ਨੂੰ) ਆਪਣੇ ਬਣਾ ਕੇ ਉਹਨਾਂ ਦਾ ਸਾਰਾ ਦੁੱਖ-ਦਰਦ ਮਿਟਾ ਦੇਂਦਾ ਹੈ। ਪਰਮਾਤਮਾ ਆਪਣੇ ਸੇਵਕਾਂ ਦਾ ਆਪ ਮਦਦਗਾਰ ਬਣਦਾ ਹੈ, ਤੇ, ਉਹਨਾਂ ਦੀ ਨਿੰਦਾ ਕਰਨ ਵਾਲਿਆਂ ਦੇ ਮੂੰਹ ਕਾਲੇ ਕਰਦਾ ਹੈ ॥੧॥ ਸਦਾ ਕਾਇਮ ਰਹਿਣ ਵਾਲਾ ਮਾਲਕ (ਆਪਣੇ ਸੇਵਕਾਂ ਦਾ ਆਪ) ਰਾਖਾ ਬਣਦਾ ਹੈ, ਉਹਨਾਂ ਨੂੰ ਆਪਣੇ ਗਲ ਨਾਲ ਲਾ ਕੇ ਰੱਖਦਾ ਹੈ। ਹੇ ਨਾਨਕ! ਪਰਮਾਤਮਾ ਦੇ ਸੇਵਕ ਪਰਮਾਤਮਾ ਦੇ ਗੁਣ ਗਾ ਗਾ ਕੇ, ਤੇ, ਸਦਾ ਆਤਮਕ ਆਨੰਦ ਮਾਣ ਕੇ (ਦੁੱਖਾਂ ਕਲੇਸ਼ਾਂ ਵਲੋਂ) ਨਿਡਰ ਹੋ ਜਾਂਦੇ ਹਨ ॥੨॥੧੭॥ हे भाई (उस गुरु की कृपा से) मेरा परमात्मा के साथ प्यार बन गया है, वह गुरु मेरा भी सदा की लिए मददगार बन गया है, जिस गुरु ने (सरन आये हरेक मनुखj का) पुच्शल वाला तारा ही सदा काट दिया है (जो गुरु हरेक सरन आये मनुख के दुःख की जड़ ही काट देता है)॥१॥ रहाउ॥ (हे भाई! वह परमात्मा अपने सेवकों को अपने) हाथ दे कर (दुखों से) बचाता है, (सेवकों को) अपना बना के उनका सारा दुःख-दर्द मिटा देता है। परमात्मा अपने सेवकों का आप मददगार बनता है, और, उनकी निंदा करने वालों के मुहं काले करता है॥१॥ सदा कायम रहने वाला मालिक (अपने सेवकों का आप) रखा बनता है, उनको अपने कंठ से लगा कर रखता है। हे नानक! परमात्मा के सेवक परमात्मा के गुण गा गा कर, और, सदा आत्मिक आनंद मना कर (दुखों क्लेशों से) सदा के लिए निडर हो जाते हैं॥२॥१७॥ www.facebook.com/GurbaniThoughtOfTheDay ( Wahguru Ji Ka Khalsa, Wahguru Ji Ki Fateh ) ਗੱਜ-ਵੱਜ ਕੇ ਫਤਹਿ ਬੁਲਾਓ ਜੀ ! ਵਾਹਿਗੁਰੂ ਜੀ ਕਾ ਖਾਲਸਾ !! ਵਾਹਿਗੁਰੂ ਜੀ ਕੀ ਫਤਹਿ !!

Image

AMRITVELE DA HUKAMNAMA SRI DARBAR SAHIB SRI AMRITSAR, ANG 702, 29-May-2019 www.facebook.com/HukamnamaSriDarbarSahibSriAmritsar ਜੈਤਸਰੀ ਮਹਲਾ ੫ ॥ ਆਏ ਅਨਿਕ ਜਨਮ ਭ੍ਰਮਿ ਸਰਣੀ ॥ ਉਧਰੁ ਦੇਹ ਅੰਧ ਕੂਪ ਤੇ ਲਾਵਹੁ ਅਪੁਨੀ ਚਰਣੀ ॥੧॥ ਰਹਾਉ ॥ ਗਿਆਨੁ ਧਿਆਨੁ ਕਿਛੁ ਕਰਮੁ ਨ ਜਾਨਾ ਨਾਹਿਨ ਨਿਰਮਲ ਕਰਣੀ ॥ ਸਾਧਸੰਗਤਿ ਕੈ ਅੰਚਲਿ ਲਾਵਹੁ ਬਿਖਮ ਨਦੀ ਜਾਇ ਤਰਣੀ ॥੧॥ ਸੁਖ ਸੰਪਤਿ ਮਾਇਆ ਰਸ ਮੀਠੇ ਇਹ ਨਹੀ ਮਨ ਮਹਿ ਧਰਣੀ ॥ ਹਰਿ ਦਰਸਨ ਤ੍ਰਿਪਤਿ ਨਾਨਕ ਦਾਸ ਪਾਵਤ ਹਰਿ ਨਾਮ ਰੰਗ ਆਭਰਣੀ ॥੨॥੮॥੧੨॥ जैतसरी महला ५ ॥ आए अनिक जनम भ्रमि सरणी ॥ उधरु देह अंध कूप ते लावहु अपुनी चरणी ॥१॥ रहाउ ॥ गिआनु धिआनु किछु करमु न जाना नाहिन निरमल करणी ॥ साधसंगति कै अंचलि लावहु बिखम नदी जाइ तरणी ॥१॥ सुख स्मपति माइआ रस मीठे इह नही मन महि धरणी ॥ हरि दरसन त्रिपति नानक दास पावत हरि नाम रंग आभरणी ॥२॥८॥१२॥ Jaitsree, Fifth Mehl: After wandering through so many incarnations, I have come to Your Sanctuary. Save me - lift my body up out of the deep, dark pit of the world, and attach me to Your feet. ||1||Pause|| I do not know anything about spiritual wisdom, meditation or karma, and my way of life is not clean and pure. Please attach me to the hem of the robe of the Saadh Sangat, the Company of the Holy; help me to cross over the terrible river. ||1|| Comforts, riches and the sweet pleasures of Maya - do not implant these within your mind. Slave Nanak is satisfied and satiated by the Blessed Vision of the Lord's Darshan; his only ornamentation is the love of the Lord's Name. ||2||8||12|| ਭ੍ਰਮਿ = ਭਟਕ ਕੇ, ਭੌਂ ਕੇ। ਉਧਰੁ = ਬਚਾ ਲੈ। ਦੇਹ = ਸਰੀਰ, ਗਿਆਨ-ਇੰਦ੍ਰੇ। ਅੰਧ = ਅੰਨ੍ਹਾ, ਘੁੱਪ ਹਨੇਰਾ। ਕੂਪ = ਖੂਹ। ਤੇ = ਤੋਂ।੧।ਰਹਾਉ। ਗਿਆਨੁ = ਆਤਮਕ ਜੀਵਨ ਦੀ ਸੂਝ। ਧਿਆਨੁ = ਜੁੜੀ ਸੁਰਤਿ। ਕਰਮੁ = ਧਰਮ ਦਾ ਕੰਮ। ਨ ਜਾਨਾ = ਨ ਜਾਨਾਂ, ਮੈਂ ਨਹੀਂ ਜਾਣਦਾ। ਕਰਣੀ = ਕਰਤੱਬ, ਆਚਰਣ। ਕੈ ਅੰਚਲਿ = ਦੇ ਪੱਲੇ ਨਾਲ। ਬਿਖਮ = ਔਖੀ। ਜਾਇ ਤਰਣੀ = ਤਰੀ ਜਾ ਸਕੇ।੧। ਸੰਪਤਿ = ਧਨ। ਮਹਿ = ਵਿਚ। ਤ੍ਰਿਪਤਿ = ਰੱਜ, ਸੰਤੋਖ। ਆਭਰਣੀ = ਗਹਣੇ ॥੨॥੮॥੧੨॥ ਹੇ ਪ੍ਰਭੂ! ਅਸੀਂ ਜੀਵ ਕਈ ਜਨਮਾਂ ਵਿਚ ਭੌਂ ਕੇ ਹੁਣ ਤੇਰੀ ਸਰਨ ਆਏ ਹਾਂ। ਸਾਡੇ ਸਰੀਰ ਨੂੰ (ਮਾਇਆ ਦੇ ਮੋਹ ਦੇ) ਘੁੱਪ ਹਨੇਰੇ ਖੂਹ ਤੋਂ ਬਚਾ ਲੈ, ਆਪਣੇ ਚਰਨਾਂ ਵਿਚ ਜੋੜੀ ਰੱਖ।੧।ਰਹਾਉ। ਹੇ ਪ੍ਰਭੂ! ਮੈਨੂੰ ਆਤਮਕ ਜੀਵਨ ਦੀ ਸੂਝ ਨਹੀਂ, ਮੇਰੀ ਸੁਰਤਿ ਤੇਰੇ ਚਰਨਾਂ ਵਿਚ ਜੁੜੀ ਨਹੀਂ ਰਹਿੰਦੀ, ਮੈਨੂੰ ਕੋਈ ਚੰਗਾ ਕੰਮ ਕਰਨਾ ਨਹੀਂ ਆਉਂਦਾ, ਮੇਰਾ ਕਰਤੱਬ ਭੀ ਸੁੱਚਾ ਨਹੀਂ ਹੈ। ਹੇ ਪ੍ਰਭੂ! ਮੈਨੂੰ ਸਾਧ ਸੰਗਤਿ ਦੇ ਲੜ ਲਾ ਦੇ, ਤਾ ਕਿ ਇਹ ਔਖੀ (ਸੰਸਾਰ-) ਨਦੀ ਤਰੀ ਜਾ ਸਕੇ।੧। ਦੁਨੀਆ ਦੇ ਸੁਖ, ਧਨ, ਮਾਇਆ ਦੇ ਮਿੱਠੇ ਸੁਆਦ- ਪਰਮਾਤਮਾ ਦੇ ਦਾਸ ਇਹਨਾਂ ਪਦਾਰਥਾਂ ਨੂੰ (ਆਪਣੇ) ਮਨ ਵਿਚ ਨਹੀਂ ਵਸਾਂਦੇ। ਹੇ ਨਾਨਕ! ਪਰਮਾਤਮਾ ਦੇ ਦਰਸਨ ਨਾਲ ਹੀ ਉਹ ਸੰਤੋਖ ਹਾਸਲ ਕਰਦੇ ਹਨ, ਪਰਮਾਤਮਾ ਦੇ ਨਾਮ ਦਾ ਪਿਆਰ ਹੀ ਉਹਨਾਂ (ਦੇ ਜੀਵਨ) ਦਾ ਗਹਣਾ ਹੈ ॥੨॥੮॥੧੨॥ हे प्रभु! हम जीव कई जन्मो से गुज़र कर अब तेरी सरन में आये हैं। हमारे सरीर को (माया के मोह के) घोर अँधेरे कुँए से बचा ले, आपने चरणों में जोड़े रख।१।रहाउ। हे प्रभु! मुझे आत्मिक जीवन की कोई समझ नहीं है, मेरी सुरत तेरे चरणों में जुडी नहीं रहती, मुझे कोई अच्छा काम करना नहीं आता, मेरा आचरण भी पवित्र नहीं है। हे प्रभु! हे प्रभु मुझे साध सांगत के चरणों मे लगा दे, ताकि यह मुश्किल (संसार) नदी पार की जा सके।१। दुनिया के सुख, धन, माया के मीठे स्वाद-परमात्मा के दास इन पदार्थों को (अपने) मन में नहीं बसाते। हे नानक! परमात्मा के दर्शन से ही वह संतोख साहिल करते हैं, परमात्मा के नाम का प्यार ही उनके जीवन का गहना है॥२॥८॥१२॥ www.facebook.com/GurbaniThoughtOfTheDay ( Wahguru Ji Ka Khalsa, Wahguru Ji Ki Fathe ) ਗੱਜ-ਵੱਜ ਕੇ ਫਤਹਿ ਬੁਲਾਓ ਜੀ ! ਵਾਹਿਗੁਰੂ ਜੀ ਕਾ ਖਾਲਸਾ !! ਵਾਹਿਗੁਰੂ ਜੀ ਕੀ ਫਤਹਿ !!

Image

AMRITVELE DA HUKAMNAMA SRI DARBAR SAHIB SRI AMRITSAR, ANG 686, 28-Apr-2019 www.facebook.com/HukamnamaSriDarbarSahibSriAmritsar ਧਨਾਸਰੀ ਮਹਲਾ ੧ ॥ ਸਹਜਿ ਮਿਲੈ ਮਿਲਿਆ ਪਰਵਾਣੁ ॥ ਨਾ ਤਿਸੁ ਮਰਣੁ ਨ ਆਵਣੁ ਜਾਣੁ ॥ ਠਾਕੁਰ ਮਹਿ ਦਾਸੁ ਦਾਸ ਮਹਿ ਸੋਇ ॥ ਜਹ ਦੇਖਾ ਤਹ ਅਵਰੁ ਨ ਕੋਇ ॥੧॥ ਗੁਰਮੁਖਿ ਭਗਤਿ ਸਹਜ ਘਰੁ ਪਾਈਐ ॥ ਬਿਨੁ ਗੁਰ ਭੇਟੇ ਮਰਿ ਆਈਐ ਜਾਈਐ ॥੧॥ ਰਹਾਉ ॥ ਸੋ ਗੁਰੁ ਕਰਉ ਜਿ ਸਾਚੁ ਦ੍ਰਿੜਾਵੈ ॥ ਅਕਥੁ ਕਥਾਵੈ ਸਬਦਿ ਮਿਲਾਵੈ ॥ ਹਰਿ ਕੇ ਲੋਗ ਅਵਰ ਨਹੀ ਕਾਰਾ ॥ ਸਾਚਉ ਠਾਕੁਰੁ ਸਾਚੁ ਪਿਆਰਾ ॥੨॥ धनासरी महला १ ॥ सहजि मिलै मिलिआ परवाणु ॥ ना तिसु मरणु न आवणु जाणु ॥ ठाकुर महि दासु दास महि सोइ ॥ जह देखा तह अवरु न कोइ ॥१॥ गुरमुखि भगति सहज घरु पाईऐ ॥ बिनु गुर भेटे मरि आईऐ जाईऐ ॥१॥ रहाउ ॥ सो गुरु करउ जि साचु द्रिड़ावै ॥ अकथु कथावै सबदि मिलावै ॥ हरि के लोग अवर नही कारा ॥ साचउ ठाकुरु साचु पिआरा ॥२॥ Dhanaasaree, First Mehl: That union with the Lord is acceptable, which is united in intuitive poise. Thereafter, one does not die, and does not come and go in reincarnation. The Lord's slave is in the Lord, and the Lord is in His slave. Wherever I look, I see none other than the Lord. ||1|| The Gurmukhs worship the Lord, and find His celestial home. Without meeting the Guru, they die, and come and go in reincarnation. ||1||Pause|| So make Him your Guru, who implants the Truth within you, who leads you to speak the Unspoken Speech, and who merges you in the Word of the Shabad. God's people have no other work to do; they love the True Lord and Master, and they love the Truth. ||2|| ਸਹਜਿ = ਅਡੋਲ ਅਵਸਥਾ ਵਿਚ। ਮਰਣੁ = ਆਤਮਕ ਮੌਤ। ਆਵਣੁ ਜਾਣੁ = ਜਨਮ ਮਰਨ ਦਾ ਗੇੜ। ਸੋਇ = ਉਹ (ਠਾਕੁਰ)।੧। ਸਹਜ ਘਰੁ = ਅਡੋਲ ਆਤਮਕ ਅਵਸਥਾ ਦਾ ਘਰ। ਮਰਿ = ਆਤਮਕ ਮੌਤੇ ਮਰ ਕੇ।੧।ਰਹਾਉ। ਕਰਉ = ਮੈਂ ਕਰਦਾ ਹਾਂ। ਜਿ = ਜੇਹੜਾ। ਸਾਚੁ = ਸਦਾ-ਥਿਰ ਪ੍ਰਭੂ। ਕਥਾਵੈ = ਸਿਫ਼ਤਿ-ਸਾਲਾਹ ਕਰਾਂਦਾ ਹੈ। ਸਾਚਉ = ਸਦਾ-ਥਿਰ ਰਹਿਣ ਵਾਲਾ।੨। ਜੇਹੜਾ ਮਨੁੱਖ ਗੁਰੂ ਦੀ ਰਾਹੀਂ ਅਡੋਲ ਅਵਸਥਾ ਵਿਚ ਟਿਕ ਕੇ ਪ੍ਰਭੂ-ਚਰਨਾਂ ਵਿਚ ਜੁੜਦਾ ਹੈ, ਉਸ ਦਾ ਪ੍ਰਭੂ-ਚਰਨਾਂ ਵਿਚ ਜੁੜਨਾ ਕਬੂਲ ਪੈਂਦਾ ਹੈ। ਉਸ ਮਨੁੱਖ ਨੂੰ ਨਾਹ ਆਤਮਕ ਮੌਤ ਆਉਂਦੀ ਹੈ, ਨਾਹ ਹੀ ਜਨਮ ਮਰਨ ਦਾ ਗੇੜ। ਅਜੇਹਾ ਪ੍ਰਭੂ ਦਾ ਦਾਸ ਪ੍ਰਭੂ ਵਿਚ ਲੀਨ ਰਹਿੰਦਾ ਹੈ, ਪ੍ਰਭੂ ਅਜੇਹੇ ਸੇਵਕ ਦੇ ਅੰਦਰ ਪਰਗਟ ਹੋ ਜਾਂਦਾ ਹੈ। ਉਹ ਸੇਵਕ ਜਿੱਧਰ ਤੱਕਦਾ ਹੈ ਉਸ ਨੂੰ ਪਰਮਾਤਮਾ ਤੋਂ ਬਿਨਾ ਹੋਰ ਕੋਈ ਨਹੀਂ ਦਿੱਸਦਾ।੧। ਗੁਰੂ ਦੀ ਸਰਨ ਪੈ ਕੇ ਪਰਮਾਤਮਾ ਦੀ ਭਗਤੀ ਕੀਤਿਆਂ ਉਹ (ਆਤਮਕ) ਟਿਕਾਣਾ ਮਿਲ ਜਾਂਦਾ ਹੈ ਜਿਥੇ ਮਨ ਸਦਾ ਅਡੋਲ ਅਵਸਥਾ ਵਿਚ ਟਿਕਿਆ ਰਹਿੰਦਾ ਹੈ। (ਪਰ) ਗੁਰੂ ਨੂੰ ਮਿਲਣ ਤੋਂ ਬਿਨਾ ਆਤਮਕ ਮੌਤੇ ਮਰ ਕੇ ਜਨਮ ਮਰਨ ਦੇ ਗੇੜ ਵਿਚ ਪਏ ਰਹੀਦਾ ਹੈ।੧।ਰਹਾਉ। ਮੈਂ (ਭੀ) ਉਹੀ ਗੁਰੂ ਧਾਰਨਾ ਚਾਹੁੰਦਾ ਹਾਂ ਜੇਹੜਾ ਸਦਾ-ਥਿਰ ਪ੍ਰਭੂ ਨੂੰ (ਮੇਰੇ ਹਿਰਦੇ ਵਿਚ) ਪੱਕੀ ਤਰ੍ਹਾਂ ਟਿਕਾ ਦੇਵੇ, ਜੇਹੜਾ ਮੈਥੋਂ ਅਕੱਥ ਪ੍ਰਭੂ ਦੀ ਸਿਫ਼ਤਿ-ਸਾਲਾਹ ਕਰਾਵੇ, ਤੇ ਆਪਣੇ ਸ਼ਬਦ ਦੀ ਰਾਹੀਂ ਮੈਨੂੰ ਪ੍ਰਭੂ-ਚਰਨਾਂ ਵਿਚ ਜੋੜ ਦੇਵੇ। ਪਰਮਾਤਮਾ ਦੇ ਭਗਤ ਨੂੰ (ਸਿਫ਼ਤਿ-ਸਾਲਾਹ ਤੋਂ ਬਿਨਾ) ਕੋਈ ਹੋਰ ਕਾਰ ਨਹੀਂ (ਸੁੱਝਦੀ)। ਭਗਤ ਸਦਾ-ਥਿਰ ਪ੍ਰਭੂ ਨੂੰ ਹੀ ਸਿਮਰਦਾ ਹੈ, ਸਦਾ-ਥਿਰ ਪ੍ਰਭੂ ਉਸ ਨੂੰ ਪਿਆਰਾ ਲੱਗਦਾ ਹੈ।੨। जो मनुख गुरु के द्वारा अडोल अवस्था में रह के प्रभु के चरणों में जुड़ता है, उस का प्रभु चरणों में जुड़ना काबुल होता है। उस मनुख को न आत्मिक मौत्त आती है, न ही जनम मरण। ऐसा प्रभु का दास प्रभु में लीन रहता है, प्रभु इस प्रकार के सेवक में प्रकट हो जाता है। वह सेवक जिधर देखता है उस को परमातम के बिना और कोई नहीं दीखता है। गुरु की सरन आ के परमात्मा की भक्ति करके वह (आत्मिक) टिकाना मिल जाता है जहाँ मन सदा अडोल अवस्था में टिका रहता है। (परन्तु) गुरु को मिलने के बिना आत्मिक मौत मर कर, जनम-मरण के चक्र में फसा रहता है।१।रहाउ। मैं (भी) वोही गुरु धारण करना कहता हूँ जो सदा-थिर प्रभु को (मेरे हृदय में) पक्की तरह टिका दे, जो मुझसे अकथ गुरु की सिफत-सलाह करावे, और अपने शब्द के द्वारा मुझे प्रभु-चरणों में जोड़ दे। परमात्मा के भगत को (सिफत-सलाह के बिना) कोई और कार नहीं (सूझती)। भगत सदा-थिर प्रभु के ही याद करता है, सदा-थिर प्रभु उस को प्यारा लगता है।२। www.facebook.com/GurbaniThoughtOfTheDay ( Wahguru Ji Ka Khalsa, Wahguru Ji Ki Fathe ) ਗੱਜ-ਵੱਜ ਕੇ ਫਤਹਿ ਬੁਲਾਓ ਜੀ ! ਵਾਹਿਗੁਰੂ ਜੀ ਕਾ ਖਾਲਸਾ !! ਵਾਹਿਗੁਰੂ ਜੀ ਕੀ ਫਤਹਿ !! ਗੁਰੂ ਸੰਗਤ ਜੀ, ਅਪਣੇ ਬੱਚਿਆਂ ਨੂੰ ਪੰਜਾਬੀ ਸਿਖਾਓ, ਪੰਜਾਬੀ ਬੋਲੋ ਤੇ ਰੋਜ ਗੁਰੂਦਵਾਰਾ ਸਾਹਿਬ ਜਾਣ ਦੀ ਪ੍ਰੇਰਣਾ ਕਰੋ ਜੀ। गुरु संगत जी, अपने बच्चों को पंजाबी सिखाएं, पंजाबी बोलें और उनको रोज गुरुद्वारा साहिब जाने के लिए प्रोत्साहित करें।

Image

Amrit Vele da Hukamnama Sri Darbar Sahib, Sri Amritsar, Ang 664, 27-Apr-2019 www.facebook.com/HukamnamaSriDarbarSahibSriAmritsar ਧਨਾਸਰੀ ਮਹਲਾ ੩ ॥ ਸਦਾ ਧਨੁ ਅੰਤਰਿ ਨਾਮੁ ਸਮਾਲੇ ॥ ਜੀਅ ਜੰਤ ਜਿਨਹਿ ਪ੍ਰਤਿਪਾਲੇ ॥ ਮੁਕਤਿ ਪਦਾਰਥੁ ਤਿਨ ਕਉ ਪਾਏ ॥ ਹਰਿ ਕੈ ਨਾਮਿ ਰਤੇ ਲਿਵ ਲਾਏ ॥੧॥ ਗੁਰ ਸੇਵਾ ਤੇ ਹਰਿ ਨਾਮੁ ਧਨੁ ਪਾਵੈ ॥ ਅੰਤਰਿ ਪਰਗਾਸੁ ਹਰਿ ਨਾਮੁ ਧਿਆਵੈ ॥ ਰਹਾਉ ॥ ਇਹੁ ਹਰਿ ਰੰਗੁ ਗੂੜਾ ਧਨ ਪਿਰ ਹੋਇ ॥ ਸਾਂਤਿ ਸੀਗਾਰੁ ਰਾਵੇ ਪ੍ਰਭੁ ਸੋਇ ॥ ਹਉਮੈ ਵਿਚਿ ਪ੍ਰਭੁ ਕੋਇ ਨ ਪਾਏ ॥ ਮੂਲਹੁ ਭੁਲਾ ਜਨਮੁ ਗਵਾਏ ॥੨॥ धनासरी महला ३ ॥ सदा धनु अंतरि नामु समाले ॥ जीअ जंत जिनहि प्रतिपाले ॥ मुकति पदारथु तिन कउ पाए ॥ हरि कै नामि रते लिव लाए ॥१॥ गुर सेवा ते हरि नामु धनु पावै ॥ अंतरि परगासु हरि नामु धिआवै ॥ रहाउ ॥ इहु हरि रंगु गूड़ा धन पिर होइ ॥ सांति सीगारु रावे प्रभु सोइ ॥ हउमै विचि प्रभु कोइ न पाए ॥ मूलहु भुला जनमु गवाए ॥२॥ Dhanaasaree, Third Mehl: Gather in and cherish forever the wealth of the Lord's Name, deep within; He cherishes and nurtures all beings and creatures. They alone obtain the treasure of Liberation, who are lovingly imbued with, and focused on the Lord's Name. ||1|| Serving the Guru, one obtains the wealth of the Lord's Name. He is illumined and enlightened within, and he meditates on the Lord's Name. ||Pause|| This love for the Lord is like the love of the bride for her husband. God ravishes and enjoys the soul-bride who is adorned with peace and tranquility. No one finds God through egotism. Wandering away from the Primal Lord, the root of all, one wastes his life in vain. ||2|| ਸਦਾ ਧਨੁ = ਸਦਾ ਸਾਥ ਨਿਬਾਹੁਣ ਵਾਲਾ ਧਨ। ਅੰਤਰਿ = ਅੰਦਰ। ਸਮਾਲੇ = ਸਮਾਲਿ, ਸਾਂਭ ਕੇ ਰੱਖ। ਜਿਨਹਿ = ਜਿਸ ਨੇ ਹੀ {ਲਫ਼ਜ਼ 'ਜਿਨਿ' ਦੀ ਕ੍ਰਿਆ ਵਿਸ਼ੇਸ਼ਣ 'ਹੀ' ਦੇ ਕਾਰਨ ਉੱਡ ਗਈ ਹੈ}। ਮੁਕਤਿ ਪਦਾਰਥੁ = ਵਿਕਾਰਾਂ ਤੋਂ ਖ਼ਲਾਸੀ ਦੇਣ ਵਾਲੀ ਕੀਮਤੀ ਚੀਜ਼। ਪਾਏ = ਪ੍ਰਾਪਤ ਹੁੰਦੀ ਹੈ। ਲਾਏ = ਲਾਇ, ਲਾ ਕੇ ॥੧॥ ਤੇ = ਤੋਂ। ਪ੍ਰਗਾਸੁ = ਚਾਨਣ, ਸੂਝ ॥ ਹਰਿ ਪਿਰ ਰੰਗੁ = ਪ੍ਰਭੂ-ਪਤੀ ਦਾ ਪ੍ਰੇਮ-ਰੰਗ। ਧਨ = (ਉਸ ਜੀਵ-) ਇਸਤ੍ਰੀ (ਨੂੰ)। ਸੀਗਾਰੁ = ਗਹਣਾ। ਮੂਲਹੁ = ਮੂਲ ਤੋਂ, ਆਪਣੇ ਜਿੰਦ-ਦਾਤੇ ਤੋਂ। ਰਾਵੇ = ਮਾਣਦੀ ਹੈ, ਹਿਰਦੇ ਵਿਚ ਹਰ ਵੇਲੇ ਵਸਾਂਦੀ ਹੈ। ਹੇ ਭਾਈ! ਨਾਮ ਧਨ ਨੂੰ ਆਪਣੇ ਅੰਦਰ ਸਾਂਭ ਕੇ ਰੱਖ। ਉਸ ਪਰਮਾਤਮਾ ਦਾ ਨਾਮ (ਐਸਾ) ਧਨ (ਹੈ ਜੋ) ਸਦਾ ਸਾਥ ਨਿਬਾਹੁੰਦਾ ਹੈ, ਜਿਸ ਪਰਮਾਤਮਾ ਨੇ ਸਾਰੇ ਜੀਵਾਂ ਦੀ ਪਾਲਣਾ (ਕਰਨ ਦੀ ਜ਼ਿੰਮੇਵਾਰੀ) ਲਈ ਹੋਈ ਹੈ। ਹੇ ਭਾਈ! ਵਿਕਾਰਾਂ ਤੋਂ ਖ਼ਲਾਸੀ ਕਰਾਣ ਵਾਲਾ ਨਾਮ-ਧਨ ਉਹਨਾਂ ਮਨੁੱਖਾਂ ਨੂੰ ਮਿਲਦਾ ਹੈ, ਜੇਹੜੇ ਸੁਰਤ ਜੋੜ ਕੇ ਪਰਮਾਤਮਾ ਦੇ ਨਾਮ (-ਰੰਗ) ਵਿਚ ਰੰਗੇ ਰਹਿੰਦੇ ਹਨ ॥੧॥ ਹੇ ਭਾਈ! ਗੁਰੂ ਦੀ (ਦੱਸੀ) ਸੇਵਾ ਕਰਨ ਨਾਲ (ਮਨੁੱਖ) ਪਰਮਾਤਮਾ ਦਾ ਨਾਮ-ਧਨ ਹਾਸਲ ਕਰ ਲੈਂਦਾ ਹੈ। ਜੇਹੜਾ ਮਨੁੱਖ ਪਰਮਾਤਮਾ ਦਾ ਨਾਮ ਸਿਮਰਦਾ ਹੈ, ਉਸ ਦੇ ਅੰਦਰ (ਆਤਮਕ ਜੀਵਨ ਦੀ) ਸੂਝ ਪੈਦਾ ਹੋ ਜਾਂਦੀ ਹੈ ॥ ਰਹਾਉ॥ ਹੇ ਭਾਈ! ਪ੍ਰਭੂ-ਪਤੀ (ਦੇ ਪ੍ਰੇਮ) ਦਾ ਇਹ ਗੂੜ੍ਹਾ ਰੰਗ ਉਸ ਜੀਵ-ਇਸਤ੍ਰੀ ਨੂੰ ਚੜ੍ਹਦਾ ਹੈ, ਜੇਹੜੀ (ਆਤਮਕ) ਸ਼ਾਂਤੀ ਨੂੰ (ਆਪਣੇ ਜੀਵਨ ਦਾ) ਗਹਣਾ ਬਣਾਂਦੀ ਹੈ, ਉਹ ਜੀਵ-ਇਸਤ੍ਰੀ ਉਸ ਪ੍ਰਭੂ ਨੂੰ ਹਰ ਵੇਲੇ ਹਿਰਦੇ ਵਿਚ ਵਸਾਈ ਰੱਖਦੀ ਹੈ। ਪਰ ਅਹੰਕਾਰ ਵਿਚ (ਰਹਿ ਕੇ) ਕੋਈ ਭੀ ਜੀਵ ਪਰਮਾਤਮਾ ਨੂੰ ਮਿਲ ਨਹੀਂ ਸਕਦਾ। ਆਪਣੇ ਜਿੰਦ-ਦਾਤੇ ਤੋਂ ਭੁੱਲਾ ਹੋਇਆ ਮਨੁੱਖ ਆਪਣਾ ਮਨੁੱਖਾ ਜਨਮ ਵਿਅਰਥ ਗਵਾ ਜਾਂਦਾ ਹੈ ॥੨॥ हे भाई! नाम धन को अपने अंदर संभाल कर रख। उस परमात्मा का नाम (ऐसा) धन (है जो) सदा साथ निभाता है, जिस परमात्मा ने सारे जीवों की पलना (करने की जिम्मेदारी ली हुई है। हे भाई! विकारों से खलासी करने वाला नाम धन उन मनुखों को मिलता है, जो सुरत जोड़ के परमात्मा के नाम (-रंग) में रंगे रहते हैं॥१॥ हे भाई! गुरु की (बताई) सेवा करने से (मनुख) परमात्मा का नाम-धन हासिल कर लेता है। जो मनुख परमात्मा का नाम सुमिरन करता है, उस के अंदर (आत्मिक जीवन की)समझ पैदा हो जाती है॥रहाउ॥ हे भाई! प्रभु-पति (के प्रेम) का यह गहरा रंग उस जिव स्त्री को चदता है, जो (आत्मिक) शांति को (अपने जीवन का) आभूषण बनाती है, वह जिव इस्त्री उस प्रभु को हर समय हृदय में बसाये रखती है। परन्तु अहंकार में (रह के) कोई भी जीव परमात्मा को नहीं मिल सकता। अपने जीवन दाते को भुला हुआ मनुख अपना मनुखा जन्म व्यर्थ गवा लेता है॥२॥ https://www.facebook.com/GurbaniThoughtOfTheDay ( Waheguru Ji Ka Khalsa, Waheguru Ji Ki Fathe ) ਗੱਜ-ਵੱਜ ਕੇ ਫਤਹਿ ਬੁਲਾਓ ਜੀ ! ਵਾਹਿਗੁਰੂ ਜੀ ਕਾ ਖਾਲਸਾ !! ਵਾਹਿਗੁਰੂ ਜੀ ਕੀ ਫਤਹਿ !!

Image

AMRIT VELE DA HUKAMNAMA SRI DARBAR SAHIB, SRI AMRITSAR, ANG (652), 26-Apr-2019 www.facebook.com/HukamnamaSriDarbarSahibSriAmritsar ਸਲੋਕੁ ਮ: ੪ ॥ ਅੰਤਰਿ ਅਗਿਆਨੁ ਭਈ ਮਤਿ ਮਧਿਮ ਸਤਿਗੁਰ ਕੀ ਪਰਤੀਤਿ ਨਾਹੀ ॥ ਅੰਦਰਿ ਕਪਟੁ ਸਭੁ ਕਪਟੋ ਕਰਿ ਜਾਣੈ ਕਪਟੇ ਖਪਹਿ ਖਪਾਹੀ ॥ ਸਤਿਗੁਰ ਕਾ ਭਾਣਾ ਚਿਤਿ ਨ ਆਵੈ ਆਪਣੈ ਸੁਆਇ ਫਿਰਾਹੀ ॥ ਕਿਰਪਾ ਕਰੇ ਜੇ ਆਪਣੀ ਤਾ ਨਾਨਕ ਸਬਦਿ ਸਮਾਹੀ ॥੧॥ सलोकु मः ४ ॥ अंतरि अगिआनु भई मति मधिम सतिगुर की परतीति नाही ॥ अंदरि कपटु सभु कपटो करि जाणै कपटे खपहि खपाही ॥ सतिगुर का भाणा चिति न आवै आपणै सुआइ फिराही ॥ किरपा करे जे आपणी ता नानक सबदि समाही ॥१॥ Shalok, Fourth Mehl: He has spiritual ignorance within, and his intellect is dull and dim; he does not place his faith in the True Guru. He has deceit within himself, and so he sees deception in all others; through his deceptions, he is totally ruined. The True Guru's Will does not enter into his consciousness, and so he wanders around, pursuing his own interests. If He grants His Grace, then Nanak is absorbed into the Word of the Shabad. ||1|| ਮਧਿਮ = ਨਿੰਮੀ, ਭੈੜੀ। ਕਪਟੁ = ਧੋਖਾ। ਸੁਆਇ = ਸੁਆਰਥ ਲਈ।੧। (ਮਨਮੁਖ ਦੇ) ਹਿਰਦੇ ਵਿਚ ਅਗਿਆਨ ਹੈ, (ਉਸ ਦੀ) ਅਕਲਿ ਹੋਛੀ ਹੁੰਦੀ ਹੈ ਤੇ ਸਤਿਗੁਰੂ ਉਤੇ ਉਸ ਨੂੰ ਸਿਦਕ ਨਹੀਂ ਹੁੰਦਾ; ਮਨ ਵਿਚ ਧੋਖਾ (ਹੋਣ ਕਰਕੇ ਸੰਸਾਰ ਵਿਚ ਭੀ) ਉਹ ਸਾਰਾ ਧੋਖਾ ਹੀ ਧੋਖਾ ਵਰਤਦਾ ਸਮਝਦਾ ਹੈ। (ਮਨਮੁਖ ਬੰਦੇ ਆਪ) ਦੁਖੀ ਹੁੰਦੇ ਹਨ (ਤੇ ਹੋਰਨਾਂ ਨੂੰ) ਦੁਖੀ ਕਰਦੇ ਹਨ; ਸਤਿਗੁਰੂ ਦਾ ਹੁਕਮ ਉਹਨਾਂ ਦੇ ਚਿੱਤ ਵਿਚ ਨਹੀਂ ਆਉਂਦਾ (ਭਾਵ, ਭਾਣਾ ਨਹੀਂ ਮੰਨਦੇ) ਤੇ ਆਪਣੀ ਗ਼ਰਜ਼ ਦੇ ਪਿਛੇ ਭਟਕਦੇ ਫਿਰਦੇ ਹਨ; ਹੇ ਨਾਨਕ! ਜੇ ਹਰੀ ਆਪਣੀ ਮੇਹਰ ਕਰੇ, ਤਾਂ ਹੀ ਉਹ ਗੁਰੂ ਦੇ ਸ਼ਬਦ ਵਿਚ ਲੀਨ ਹੁੰਦੇ ਹਨ।੧। (मनमुख के) हिरदय में अज्ञान है, (उस की) अकल (मति) नादान होती है और सतगुरु ऊपर उस को सिदक नहीं होता; मन में धोखा (होने के कारन संसार में भी) वेह सारा धोखा ही धोखा समझता है। (मनमुख मनुख खुद) दुःख होते हैं ( व् औरों को) दुखी करते हैं; सतगुरु का हुकम उनके मन में नहीं आता (भाव, रजा नहीं मानते) और अपनी गरज के पीछे भटकते रहते हैं; हे नानक! अगर हरी अपनी मेहर करे, तो ही वेह गुरु के शब्द में लीं होते हैं।१। www.facebook.com/GurbaniThoughtOfTheDay ( Waheguru Ji Ka Khalsa, Waheguru Ji Ki Fathe ) ਗੱਜ-ਵੱਜ ਕੇ ਫਤਹਿ ਬੁਲਾਓ ਜੀ ! ਵਾਹਿਗੁਰੂ ਜੀ ਕਾ ਖਾਲਸਾ !! ਵਾਹਿਗੁਰੂ ਜੀ ਕੀ ਫਤਹਿ !!

Image

AMRIT VELE DA HUKAMNAMA SRI DARBAR SAHIB SRI AMRITSAR, ANG 636, 25-Apr-2019 www.facebook.com/HukamnamaSriDarbarSahibSriAmritsar ਸੋਰਠਿ ਮਹਲਾ ੧ ॥ ਜਿਨ੍ਹ੍ਹੀ ਸਤਿਗੁਰੁ ਸੇਵਿਆ ਪਿਆਰੇ ਤਿਨ੍ਹ੍ਹ ਕੇ ਸਾਥ ਤਰੇ ॥ ਤਿਨ੍ਹ੍ਹਾ ਠਾਕ ਨ ਪਾਈਐ ਪਿਆਰੇ ਅੰਮ੍ਰਿਤ ਰਸਨ ਹਰੇ ॥ ਬੂਡੇ ਭਾਰੇ ਭੈ ਬਿਨਾ ਪਿਆਰੇ ਤਾਰੇ ਨਦਰਿ ਕਰੇ ॥੧॥ ਭੀ ਤੂਹੈ ਸਾਲਾਹਣਾ ਪਿਆਰੇ ਭੀ ਤੇਰੀ ਸਾਲਾਹ ॥ ਵਿਣੁ ਬੋਹਿਥ ਭੈ ਡੁਬੀਐ ਪਿਆਰੇ ਕੰਧੀ ਪਾਇ ਕਹਾਹ ॥੧॥ ਰਹਾਉ ॥ सोरठि महला १ ॥ जिन्ही सतिगुरु सेविआ पिआरे तिन्ह के साथ तरे ॥ तिन्हा ठाक न पाईऐ पिआरे अम्रित रसन हरे ॥ बूडे भारे भै बिना पिआरे तारे नदरि करे ॥१॥ भी तूहै सालाहणा पिआरे भी तेरी सालाह ॥ विणु बोहिथ भै डुबीऐ पिआरे कंधी पाइ कहाह ॥१॥ रहाउ ॥ Sorat'h, First Mehl: Those who serve the True Guru, O Beloved, their companions are saved as well. No one blocks their way, O Beloved, and the Lord's Ambrosial Nectar is on their tongue. Without the Fear of God, they are so heavy that they sink and drown, O Beloved; but the Lord, casting His Glance of Grace, carries them across. ||1|| I ever praise You, O Beloved, I ever sing Your Praises. Without the boat, one is drowned in the sea of fear, O Beloved; how can I reach the distant shore? ||1||Pause|| ਸਾਥ = {सार्थ} ਕਾਫ਼ਲੇ, ਸੰਗੀ ਸਾਥੀ। ਠਾਕ = ਰੋਕ। ਰਸਨ = ਜੀਭ (ਨਾਲ)। ਅੰਮ੍ਰਿਤ ਹਰੇ = ਹਰੀ ਦਾ ਨਾਮ-ਅੰਮ੍ਰਿਤ। ਭਾਰੇ = ਪਾਪਾਂ ਦੇ ਭਾਰ ਨਾਲ ਲੱਦੇ ਹੋਏ।੧। ਭੀ = ਸਦਾ ਹੀ। ਤੂਹੈ = ਤੈਨੂੰ ਹੀ। ਪਿਆਰੇ = ਹੇ ਸੱਜਣ-ਪ੍ਰਭੂ! ਸਾਲਾਹ = ਸਿਫ਼ਤਿ-ਸਾਲਾਹ। ਬੋਹਿਥ = ਜਹਾਜ਼ (ਨਾਮ ਦਾ)। ਭੈ = ਭਉ (-ਸਾਗਰ) ਵਿਚ। ਕੰਧੀ = ਕੰਢਾ। ਕਹਾਹ = ਕਿਥੇ?।ਰਹਾਉ। ਜਿਨ੍ਹਾਂ ਬੰਦਿਆਂ ਨੇ ਸਤਿਗੁਰੂ ਦਾ ਪੱਲਾ ਫੜਿਆ ਹੈ, ਹੇ ਸੱਜਣ! ਉਹਨਾਂ ਦੇ ਸੰਗੀ-ਸਾਥੀ ਭੀ ਪਾਰ ਲੰਘ ਜਾਂਦੇ ਹਨ। ਜਿਨ੍ਹਾਂ ਦੀ ਜੀਭ ਪਰਮਾਤਮਾ ਦਾ ਨਾਮ-ਅੰਮ੍ਰਿਤ ਚੱਖਦੀ ਹੈ ਉਹਨਾਂ ਦੇ (ਜੀਵਨ-ਸਫ਼ਰ ਵਿਚ ਵਿਕਾਰ ਆਦਿਕਾਂ ਦੀ) ਰੁਕਾਵਟ ਨਹੀਂ ਪੈਂਦੀ। ਹੇ ਸੱਜਣ! ਜੇਹੜੇ ਮਨੁੱਖ ਪਰਮਾਤਮਾ ਦੇ ਡਰ-ਅਦਬ ਤੋਂ ਸੱਖਣੇ ਰਹਿੰਦੇ ਹਨ ਉਹ ਵਿਕਾਰਾਂ ਦੇ ਭਾਰ ਨਾਲ ਲੱਦੇ ਜਾਂਦੇ ਹਨ ਤੇ ਸੰਸਾਰ-ਸਮੁੰਦਰ ਵਿਚ ਡੁੱਬ ਜਾਂਦੇ ਹਨ। ਪਰ ਜਦੋਂ ਪਰਮਾਤਮਾ ਮੇਹਰ ਦੀ ਨਿਗਾਹ ਕਰਦਾ ਹੈ ਤਾਂ ਉਹਨਾਂ ਨੂੰ ਭੀ ਪਾਰ ਲੰਘਾ ਲੈਂਦਾ ਹੈ।੧। ਹੇ ਸੱਜਣ-ਪ੍ਰਭੂ! ਸਦਾ ਤੈਨੂੰ ਹੀ ਸਾਲਾਹਣਾ ਚਾਹੀਦਾ ਹੈ, ਸਦਾ ਤੇਰੀ ਹੀ ਸਿਫ਼ਤਿ-ਸਾਲਾਹ ਕਰਨੀ ਚਾਹੀਦੀ ਹੈ। (ਇਸ ਸੰਸਾਰ-ਸਮੁੰਦਰ ਵਿਚੋਂ ਪਾਰ ਲੰਘਣ ਵਾਸਤੇ ਤੇਰੀ ਸਿਫ਼ਤਿ-ਸਾਲਾਹ ਜੀਵਾਂ ਵਾਸਤੇ ਜਹਾਜ਼ ਹੈ, ਇਸ) ਜਹਾਜ਼ ਤੋਂ ਬਿਨਾ ਭਉ-ਸਾਗਰ ਵਿਚ ਡੁੱਬ ਜਾਈਦਾ ਹੈ। (ਕੋਈ ਭੀ ਜੀਵ ਸਮੁੰਦਰ ਦਾ) ਪਾਰਲਾ ਕੰਢਾ ਲੱਭ ਨਹੀਂ ਸਕਦਾ।ਰਹਾਉ। जिन लोगो ने सतगुरु का पल्ला पकड़ा है, हे सजन! उनके संगी साथी भी पार निकल जाते है। जिन की जिव्हा परमात्मा का नाम-अमृत चक्थी है उनके (जीवन सफ़र मैं विकार आदि की)रूकावट नहीं रहती। हे सजन! जो मनुख परमात्मा के डर अदब से दूर रहते हैं वेह विकारों के भार से दब जातें हैं और संसार समुन्दर मे डूब जातें hain। परन्तु जब परमात्मा मेहर की नज़र करता हैं तो उनको भी पार लगा लेता है।१। हे सज्जन-प्रभु! सदा तुझे ही सलाहना चाहिये, सदा तेरी ही सिफत-सलाह करनी चाहिये। (इस संसार-सागर से पार निकलने के लिए तेरी सिफत-सलाह जीवों के लिए जहाज है, (इस) जहाज के बिना भाव-सागर में डूब जाते हैं। (कोई भी जिव समुन्द्र का) दूसरा किनारा नहीं पा सकता।रहाउ। www.facebook.com/GurbaniThoughtOfTheDay ( Wahguru Ji Ka Khalsa, Wahguru Ji Ki Fathe ) ਗੱਜ-ਵੱਜ ਕੇ ਫਤਹਿ ਬੁਲਾਓ ਜੀ ! ਵਾਹਿਗੁਰੂ ਜੀ ਕਾ ਖਾਲਸਾ !! ਵਾਹਿਗੁਰੂ ਜੀ ਕੀ ਫਤਹਿ !!

Image

ਧੰਨ ਧੰਨ ਨੌਵੇਂ ਪਾਤਸਾਿਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਮਹਾਰਾਜ ਜੀ ਨੇ ਅੱਜ ਦੇ ਦਿਹਾੜੇ ਪਿਤਾ ਸ੍ਰੀ ਗੁਰੂ ਹਰਗੋਬਿੰਦ ਸਾਿਹਬ ਮਾਤਾ ਨਾਨਕੀ ਜੀ ਦੇ ਗ੍ਰਹਿ ਸ੍ਰੀ ਅੰਮਿ੍ਤਸਰ ਵਿਖੇ ਅਵਤਾਰ ਧਾਰਿਆ ਗੁਰੂ ਸਾਹਿਬ ਜੀ ਦੇ"ਪ੍ਰਕਾਸ ਪੁਰਬ"ਦਿਵਸ ਦੀਆਂ ਆਪ ਸਭ ਨੂੰ ਬਹੁਤ ਬਹੁਤ ਵਧਾਈਆਂ ਹੋਵਣ ਜੀ॥

Image

Amritvele da Hukamnama Sri Darbar Sahib, Sri Amritsar, Ang 628, 23-Apr-2019 www.facebook.com/hukamnamaSriDarbarSahibSriAmritsar ਸੋਰਠਿ ਮਹਲਾ ੫ ॥ ਸਤਿਗੁਰ ਪੂਰੇ ਭਾਣਾ ॥ ਤਾ ਜਪਿਆ ਨਾਮੁ ਰਮਾਣਾ ॥ ਗੋਬਿੰਦ ਕਿਰਪਾ ਧਾਰੀ ॥ ਪ੍ਰਭਿ ਰਾਖੀ ਪੈਜ ਹਮਾਰੀ ॥੧॥ ਹਰਿ ਕੇ ਚਰਨ ਸਦਾ ਸੁਖਦਾਈ ॥ ਜੋ ਇਛਹਿ ਸੋਈ ਫਲੁ ਪਾਵਹਿ ਬਿਰਥੀ ਆਸ ਨ ਜਾਈ ॥੧॥ ਰਹਾਉ ॥ ਕ੍ਰਿਪਾ ਕਰੇ ਜਿਸੁ ਪ੍ਰਾਨਪਤਿ ਦਾਤਾ ਸੋਈ ਸੰਤੁ ਗੁਣ ਗਾਵੈ ॥ ਪ੍ਰੇਮ ਭਗਤਿ ਤਾ ਕਾ ਮਨੁ ਲੀਣਾ ਪਾਰਬ੍ਰਹਮ ਮਨਿ ਭਾਵੈ ॥੨॥ सोरठि महला ५ ॥ सतिगुर पूरे भाणा ॥ ता जपिआ नामु रमाणा ॥ गोबिंद किरपा धारी ॥ प्रभि राखी पैज हमारी ॥१॥ हरि के चरन सदा सुखदाई ॥ जो इछहि सोई फलु पावहि बिरथी आस न जाई ॥१॥ रहाउ ॥ क्रिपा करे जिसु प्रानपति दाता सोई संतु गुण गावै ॥ प्रेम भगति ता का मनु लीणा पारब्रहम मनि भावै ॥२॥ Sorat'h, Fifth Mehl: When it was pleasing to the Perfect True Guru, then I chanted the Naam, the Name of the Pervading Lord. The Lord of the Universe extended His Mercy to me, and God saved my honor. ||1|| The Lord's feet are forever peace-giving. Whatever fruit one desires, he receives; his hopes shall not go in vain. ||1||Pause|| That Saint, unto whom the Lord of Life, the Great Giver, extends His Mercy - he alone sings the Glorious Praises of the Lord. His soul is absorbed in loving devotional worship; his mind is pleasing to the Supreme Lord God. ||2|| ਸਤਿਗੁਰ ਭਾਣਾ = ਗੁਰੂ ਨੂੰ ਚੰਗਾ ਲੱਗਾ। ਤਾ = ਤਦੋਂ। ਰਮਾਣਾ = ਰਾਮ ਦਾ। ਪ੍ਰਭਿ = ਪ੍ਰਭੂ ਨੇ। ਪੈਜ = ਲਾਜ।੧। ਸੁਖਦਾਈ = ਸੁਖ ਦੇਣ ਵਾਲੇ। ਇਛਹਿ = ਇੱਛਾ ਕਰਦੇ ਹਨ। ਬਿਰਥੀ = ਖ਼ਾਲੀ।੧।ਰਹਾਉ। ਪ੍ਰਾਨਪਤਿ = ਜਿੰਦ ਦਾ ਮਾਲਕ। ਤਾ ਕੀ = ਉਸ (ਮਨੁੱਖ) ਦਾ। ਲੀਣਾ = ਮਸਤ। ਪਾਰਬ੍ਰਹਮ ਮਨਿ = ਪਾਰਬ੍ਰਹਮ ਦੇ ਮਨ ਵਿਚ। ਭਾਵੈ = ਪਿਆਰਾ ਲੱਗਣ ਲੱਗ ਪੈਂਦਾ ਹੈ।੨। (ਹੇ ਭਾਈ!) ਜਦੋਂ ਗੁਰੂ ਨੂੰ ਚੰਗਾ ਲੱਗਦਾ ਹੈ ਜਦੋਂ ਗੁਰੂ ਤ੍ਰੁੱਠਦਾ ਹੈ) ਤਦੋਂ ਹੀ ਪਰਮਾਤਮਾ ਦਾ ਨਾਮ ਜਪਿਆ ਜਾ ਸਕਦਾ ਹੈ। ਪਰਮਾਤਮਾ ਨੇ ਮੇਹਰ ਕੀਤੀ (ਗੁਰੂ ਮਿਲਾਇਆ! ਗੁਰੂ ਦੀ ਕਿਰਪਾ ਨਾਲ ਅਸਾਂ ਨਾਮ ਜਪਿਆ, ਤਾਂ) ਪਰਮਾਤਮਾ ਨੇ ਸਾਡੀ ਲਾਜ ਰੱਖ ਲਈ (ਬਿਖੈ ਠਗਉਰੀ ਤੋਂ ਬਚਾ ਲਿਆ)।੧। ਹੇ ਭਾਈ! ਪਰਮਾਤਮਾ ਦੇ ਚਰਨ ਸਦਾ ਸੁਖ ਦੇਣ ਵਾਲੇ ਹਨ। (ਜੇਹੜੇ ਮਨੁੱਖ ਹਰਿ-ਚਰਨਾਂ ਦਾ ਆਸਰਾ ਲੈਂਦੇ ਹਨ, ਉਹ) ਜੋ ਕੁਝ (ਪਰਮਾਤਮਾ ਪਾਸੋਂ) ਮੰਗਦੇ ਹਨ ਉਹੀ ਫਲ ਪ੍ਰਾਪਤ ਕਰ ਲੈਂਦੇ ਹਨ। (ਪਰਮਾਤਮਾ ਦੀ ਸਹੈਤਾ ਉਤੇ ਰੱਖੀ ਹੋਈ ਕੋਈ ਭੀ) ਆਸ ਖ਼ਾਲੀ ਨਹੀਂ ਜਾਂਦੀ।੧।ਰਹਾਉ। ਹੇ ਭਾਈ! ਜੀਵਨ ਦਾ ਮਾਲਕ ਦਾਤਾਰ ਪ੍ਰਭੂ ਜਿਸ ਮਨੁੱਖ ਉਤੇ ਮੇਹਰ ਕਰਦਾ ਹੈ ਉਹ ਸੰਤ (ਸੁਭਾਉ ਬਣ ਜਾਂਦਾ ਹੈ, ਤੇ) ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੇ ਗੀਤ ਗਾਂਦਾ ਹੈ। ਉਸ ਮਨੁੱਖ ਦਾ ਮਨ ਪਰਮਾਤਮਾ ਦੀ ਪਿਆਰ-ਭਰੀ ਭਗਤੀ ਵਿਚ ਮਸਤ ਹੋ ਜਾਂਦਾ ਹੈ, ਉਹ ਮਨੁੱਖ ਪਰਮਾਤਮਾ ਦੇ ਮਨ ਵਿਚ ਪਿਆਰਾ ਲੱਗਣ ਲੱਗ ਪੈਂਦਾ ਹੈ।੨। (हे भाई!) जब गुरु को अच्छा लगता है, जब गुरु प्रसन्न होता है) तब ही परमात्मा का नाम जपा जा सकता है। परमात्मा ने कृपा की (गुरु मिलाया! गुरु की कृपा से हमना नाम सुमिरा, तब) परमात्मा ने हमारी लाज रख ली (हमे ठगने से बचा लिया)।१। हे भाई! परमात्मा के चरण सदा सुख देने वाले हैं। ( जो मनुख हरी-चरणों का सहारा लेते हैं, वेह) जो कुछ (परमात्मा से) मांगते हैं वो ही फल प्राप्त कर लेते हैं। (परमात्मा के ऊपर राखी हुई को भी) आस खली नहीं जाती।१।रहाउ। हे भाई! जीवन का मालिक दातार प्रभु जिस मनुख ऊपर कृपा करता है वह संत (सवभाव बन जाता है, और) परमात्मा के सिफत सलाह के गीत गता है। उस मनुख का मन परमात्मा की प्यार-भरी भक्ति में मस्त हो जाता है, वह मनुख परमात्मा के मन को प्यारा लगने लग जाता है। www.facebook.com/GurbaniThoughtOfTheDay ( Waheguru Ji Ka Khalsa, Waheguru Ji Ki Fathe ) ਗੱਜ-ਵੱਜ ਕੇ ਫਤਹਿ ਬੁਲਾਓ ਜੀ ! ਵਾਹਿਗੁਰੂ ਜੀ ਕਾ ਖਾਲਸਾ !! ਵਾਹਿਗੁਰੂ ਜੀ ਕੀ ਫਤਹਿ !!

Image

AMRIT VELE DA HUKAMNAMA SRI DARBAR SAHIB, SRI AMRITSAR, ANG (708), 21-Apr-2019 www.facebook.com/HukamnamaSriDarbarSahibSriAmritsar ਸਲੋਕ ॥ ਰਾਜ ਕਪਟੰ ਰੂਪ ਕਪਟੰ ਧਨ ਕਪਟੰ ਕੁਲ ਗਰਬਤਹ ॥ ਸੰਚੰਤਿ ਬਿਖਿਆ ਛਲੰ ਛਿਦ੍ਰੰ ਨਾਨਕ ਬਿਨੁ ਹਰਿ ਸੰਗਿ ਨ ਚਾਲਤੇ ॥੧॥ ਪੇਖੰਦੜੋ ਕੀ ਭੁਲੁ ਤੁੰਮਾ ਦਿਸਮੁ ਸੋਹਣਾ ॥ ਅਢੁ ਨ ਲਹੰਦੜੋ ਮੁਲੁ ਨਾਨਕ ਸਾਥਿ ਨ ਜੁਲਈ ਮਾਇਆ ॥੨॥ सलोक ॥ राज कपटं रूप कपटं धन कपटं कुल गरबतह ॥ संचंति बिखिआ छलं छिद्रं नानक बिनु हरि संगि न चालते ॥१॥ पेखंदड़ो की भुलु तुमा दिसमु सोहणा ॥ अढु न लहंदड़ो मुलु नानक साथि न जुलई माइआ ॥२॥ Shalok: Power is fraudulent, beauty is fraudulent, and wealth is fraudulent, as is pride of ancestry. One may gather poison through deception and fraud, O Nanak, but without the Lord, nothing shall go along with him in the end. ||1|| Beholding the bitter melon, he is deceived, since it appears so pretty But it is not worth even a shell, O Nanak; the riches of Maya will not go along with anyone. ||2|| ਕਪਟੰ = ਛਲ। ਗਰਬਤਹ = ਮਾਣ। ਸੰਚੰਤਿ = ਇਕੱਠੀ ਕਰਦੇ ਹਨ। ਬਿਖਿਆ = ਮਾਇਆ। ਛਿਦ੍ਰ = ਐਬ, ਦੋਸ।੧। ਪੇਖੰਦੜੋ = ਵੇਖਣ ਨੂੰ। ਦਿਸਮੁ = ਮੈਨੂੰ ਦਿੱਸਿਆ। ਅਢੁ = ਅੱਧੀ ਕੌਡੀ। ਨ ਜੁਲਈ = ਨਹੀਂ ਜਾਂਦੀ।੨। ਹੇ ਨਾਨਕ! ਇਹ ਰਾਜ ਰੂਪ ਧਨ ਤੇ (ਉੱਚੀ) ਕੁਲ ਦਾ ਮਾਣ-ਸਭ ਛਲ-ਰੂਪ ਹੈ। ਜੀਵ ਛਲ ਕਰ ਕੇ ਦੂਜਿਆਂ ਤੇ ਦੂਸ਼ਣ ਲਾ ਲਾ ਕੇ (ਕਈ ਢੰਗਾਂ ਨਾਲ) ਮਾਇਆ ਜੋੜਦੇ ਹਨ, ਪਰ ਪ੍ਰਭੂ ਦੇ ਨਾਮ ਤੋਂ ਬਿਨਾ ਕੋਈ ਭੀ ਚੀਜ਼ ਏਥੋਂ ਨਾਲ ਨਹੀਂ ਜਾਂਦੀ।੧। ਤੁੰਮਾ ਵੇਖਣ ਨੂੰ ਮੈਨੂੰ ਸੋਹਣਾ ਦਿੱਸਿਆ। ਕੀ ਇਹ ਉਕਾਈ ਲੱਗ ਗਈ? ਇਸ ਦਾ ਤਾਂ ਅੱਧੀ ਕੌਡੀ ਭੀ ਮੁੱਲ ਨਹੀਂ ਮਿਲਦਾ। ਹੇ ਨਾਨਕ! (ਇਹੀ ਹਾਲ ਮਾਇਆ ਦਾ ਹੈ, ਜੀਵ ਦੇ ਭਾ ਦੀ ਤਾਂ ਇਹ ਭੀ ਕੌਡੀ ਮੁੱਲ ਦੀ ਨਹੀਂ ਹੁੰਦੀ ਕਿਉਂਕਿ ਏਥੋਂ ਤੁਰਨ ਵੇਲੇ) ਇਹ ਮਾਇਆ ਜੀਵ ਦੇ ਨਾਲ ਨਹੀਂ ਜਾਂਦੀ।੨। हे नानक! यह राज रूप धन और (ऊँची) कुल का अभिमान-सब छल-रूप है। जिव छल कर के दूसरों पर दोष लगा लगा कर (कई प्रकार से) माया जोड़ते हैं, परन्तु प्रभु के नाम के बिना कोई भी वस्तु यहाँ से नहीं जाती। तुम्मा देखने में तो मुझे सुंदर दिखा। क्या यह ऊकाई लग गई? इस का तो आधी कोडी भी मुल्य नहीं मिलता। हे नानक! (यही हाल माया का है, जिव के लिए तो यह भी कोड़ी मोल की नहीं होती क्योंकि यहाँ से चलने के समय) यह माया जिव के साथ नहीं जाती।२। www.facebook.com/GurbaniThoughtOfTheDay ( Waheguru Ji Ka Khalsa, Waheguru Ji Ki Fathe ) ਗੱਜ-ਵੱਜ ਕੇ ਫਤਹਿ ਬੁਲਾਓ ਜੀ ! ਵਾਹਿਗੁਰੂ ਜੀ ਕਾ ਖਾਲਸਾ !! ਵਾਹਿਗੁਰੂ ਜੀ ਕੀ ਫਤਹਿ !!

Image

Guwahati Airport one handled inside Scene.

Image