Posts

Hukam nama 2nd of Augest from Golden Temple.

Image
Amritvele da Hukamnama Sri Darbar Sahib Sri Amritsar, Ang 832, 02-Aug-2019 www.facebook.com/HukamnamaSriDarbarSahibSriAmritsar ਬਿਲਾਵਲੁ ਮਹਲਾ ੧ ॥   बिलावलु महला १ ॥      Bilaaval, First Mehl: ਮਨ ਕਾ ਕਹਿਆ ਮਨਸਾ ਕਰੈ ॥ ਇਹੁ ਮਨੁ ਪੁੰਨੁ ਪਾਪੁ ਉਚਰੈ ॥ ਮਾਇਆ ਮਦਿ ਮਾਤੇ ਤ੍ਰਿਪਤਿ ਨ ਆਵੈ ॥ ਤ੍ਰਿਪਤਿ ਮੁਕਤਿ ਮਨਿ ਸਾਚਾ ਭਾਵੈ ॥੧॥ ਤਨੁ ਧਨੁ ਕਲਤੁ ਸਭੁ ਦੇਖੁ ਅਭਿਮਾਨਾ ॥ ਬਿਨੁ ਨਾਵੈ ਕਿਛੁ ਸੰਗਿ ਨ ਜਾਨਾ ॥੧॥ ਰਹਾਉ ॥ ਕੀਚਹਿ ਰਸ ਭੋਗ ਖੁਸੀਆ ਮਨ ਕੇਰੀ ॥ ਧਨੁ ਲੋਕਾਂ ਤਨੁ ਭਸਮੈ ਢੇਰੀ ॥ ਖਾਕੂ ਖਾਕੁ ਰਲੈ ਸਭੁ ਫੈਲੁ ॥ ਬਿਨੁ ਸਬਦੈ ਨਹੀ ਉਤਰੈ ਮੈਲੁ ॥੨॥ मन का कहिआ मनसा करै ॥  इहु मनु पुंनु पापु उचरै ॥   माइआ मदि माते त्रिपति न आवै ॥   त्रिपति मुकति मनि साचा भावै ॥१॥   तनु धनु कलतु सभु देखु अभिमाना ॥   बिनु नावै किछु संगि न जाना ॥१॥ रहाउ ॥   कीचहि रस भोग खुसीआ मन केरी ॥   धनु लोकां तनु भसमै ढेरी ॥   खाकू खाकु रलै सभु फैलु ॥   बिनु सबदै नही उतरै मैलु ॥२॥  The human acts according to the wishes of the mind.  This mind feeds on virtue and vice....

Hukamnama 1st of August from Golden Temple

AMRIT VELE DA HUKAMNAMA SRI DARBAR SAHIB SRI AMRITSAR, ANG 636, 01-Aug-2019 www.facebook.com/HukamnamaSriDarbarSahibSriAmritsar ਸੋਰਠਿ ਮਹਲਾ ੧ ॥   ਜਿਨ੍ਹ੍ਹੀ ਸਤਿਗੁਰੁ ਸੇਵਿਆ ਪਿਆਰੇ ਤਿਨ੍ਹ੍ਹ ਕੇ ਸਾਥ ਤਰੇ ॥   ਤਿਨ੍ਹ੍ਹਾ ਠਾਕ ਨ ਪਾਈਐ ਪਿਆਰੇ ਅੰਮ੍ਰਿਤ ਰਸਨ ਹਰੇ ॥   ਬੂਡੇ ਭਾਰੇ ਭੈ ਬਿਨਾ ਪਿਆਰੇ ਤਾਰੇ ਨਦਰਿ ਕਰੇ ॥੧॥  ਭੀ ਤੂਹੈ ਸਾਲਾਹਣਾ ਪਿਆਰੇ ਭੀ ਤੇਰੀ ਸਾਲਾਹ ॥   ਵਿਣੁ ਬੋਹਿਥ ਭੈ ਡੁਬੀਐ ਪਿਆਰੇ ਕੰਧੀ ਪਾਇ ਕਹਾਹ ॥੧॥ ਰਹਾਉ ॥ सोरठि महला १ ॥   जिन्ही सतिगुरु सेविआ पिआरे तिन्ह के साथ तरे ॥   तिन्हा ठाक न पाईऐ पिआरे अम्रित रसन हरे ॥   बूडे भारे भै बिना पिआरे तारे नदरि करे ॥१॥  भी तूहै सालाहणा पिआरे भी तेरी सालाह ॥   विणु बोहिथ भै डुबीऐ पिआरे कंधी पाइ कहाह ॥१॥ रहाउ ॥ Sorat'h, First Mehl:   Those who serve the True Guru, O Beloved, their companions are saved as well.   No one blocks their way, O Beloved, and the Lord's Ambrosial Nectar is on their tongue.   Without the Fear of God, they are so heavy that they sink and...

Hukam nama 31st of July from Golden Temple..

Image
AMRITVELE DA HUKAMNAMA SRI DARBAR SAHIB SRI AMRITSAR, ANG 752, 31-Jul-2019 www.facebook.com/HukamnamaSriDarbarSahibSriAmritsar ਸੂਹੀ ਮਹਲਾ ੧ ॥ ਜਿਉ ਆਰਣਿ ਲੋਹਾ ਪਾਇ ਭੰਨਿ ਘੜਾਈਐ ॥ ਤਿਉ ਸਾਕਤੁ ਜੋਨੀ ਪਾਇ ਭਵੈ ਭਵਾਈਐ ॥੧॥ ਬਿਨੁ ਬੂਝੇ ਸਭੁ ਦੁਖੁ ਦੁਖੁ ਕਮਾਵਣਾ ॥ ਹਉਮੈ ਆਵੈ ਜਾਇ ਭਰਮਿ ਭੁਲਾਵਣਾ ॥੧॥ ਰਹਾਉ ॥ ਤੂੰ ਗੁਰਮੁਖਿ ਰਖਣਹਾਰੁ ਹਰਿ ਨਾਮੁ ਧਿਆਈਐ ॥ ਮੇਲਹਿ ਤੁਝਹਿ ਰਜਾਇ ਸਬਦੁ ਕਮਾਈਐ ॥੨॥ सूही महला १ ॥ जिउ आरणि लोहा पाइ भंनि घड़ाईऐ॥ तिउ साकतु जोनी पाइ भवै भवाईऐ ॥१॥ बिनु बूझे सभु दुखु दुखु कमावणा ॥ हउमै आवै जाइ भरमि भुलावणा ॥१॥ रहाउ ॥ तूं गुरमुखि रखणहारु हरि नामु धिआईऐ ॥  मेलहि तुझहि रजाइ सबदु कमाईऐ ॥२॥ Soohee, First Mehl:  As iron is melted in the forge and re-shaped,  so is the godless materialist reincarnated, and forced to wander aimlessly. ||1||  Without understanding, everything is suffering, earning only more suffering.  In his ego, he comes and goes, wandering in confusion, deluded by doubt. ||1||Pause||  You save those who are Gurmukh, O Lord, through meditation on Your Naam.  You blen...

Hukamnama...30th of July.....From Golden Temple. ..

Image
Amritvele da Hukamnama Sri Darbar Sahib, Sri Amritsar, Ang 725, 30-Jul-2019 www.facebook.com/HukamnamaSriDarbarSahibSriAmritsar ਤਿਲੰਗ ਮਹਲਾ ੪ ॥   ਹਰਿ ਕੀਆ ਕਥਾ ਕਹਾਣੀਆ ਗੁਰਿ ਮੀਤਿ ਸੁਣਾਈਆ ॥   ਬਲਿਹਾਰੀ ਗੁਰ ਆਪਣੇ ਗੁਰ ਕਉ ਬਲਿ ਜਾਈਆ ॥੧॥   ਆਇ ਮਿਲੁ ਗੁਰਸਿਖ ਆਇ ਮਿਲੁ ਤੂ ਮੇਰੇ ਗੁਰੂ ਕੇ ਪਿਆਰੇ ॥ ਰਹਾਉ ॥   ਹਰਿ ਕੇ ਗੁਣ ਹਰਿ ਭਾਵਦੇ ਸੇ ਗੁਰੂ ਤੇ ਪਾਏ ॥   ਜਿਨ ਗੁਰ ਕਾ ਭਾਣਾ ਮੰਨਿਆ ਤਿਨ ਘੁਮਿ ਘੁਮਿ ਜਾਏ ॥੨॥ तिलंग महला ४ ॥   हरि कीआ कथा कहाणीआ गुरि मीति सुणाईआ ॥   बलिहारी गुर आपणे गुर कउ बलि जाईआ ॥१॥   आइ मिलु गुरसिख आइ मिलु तू मेरे गुरू के पिआरे ॥ रहाउ ॥   हरि के गुण हरि भावदे से गुरू ते पाए ॥   जिन गुर का भाणा मंनिआ तिन घुमि घुमि जाए ॥२॥ Tilang, Fourth Mehl:   The Guru, my friend, has told me the stories and the sermon of the Lord.   I am a sacrifice to my Guru; to the Guru, I am a sacrifice. ||1||   Come, join with me, O Sikh of the Guru, come and join with me. You are my Guru's Beloved. ||Pause...

AMRITVELE DA HUKAMNAMA SRI DARBAR SAHIB, SRI AMRITSAR, ANG 644, 29-Jul-2019 www.facebook.com/HukamnamaSriDarbarSahibSriAmritsar ਸਲੋਕੁ ਮਃ ੩ ॥ ਸਤਿਗੁਰ ਕੀ ਸੇਵਾ ਸਫਲੁ ਹੈ ਜੇ ਕੋ ਕਰੇ ਚਿਤੁ ਲਾਇ ॥ ਮਨਿ ਚਿੰਦਿਆ ਫਲੁ ਪਾਵਣਾ ਹਉਮੈ ਵਿਚਹੁ ਜਾਇ ॥ ਬੰਧਨ ਤੋੜੈ ਮੁਕਤਿ ਹੋਇ ਸਚੇ ਰਹੈ ਸਮਾਇ ॥ ਇਸੁ ਜਗ ਮਹਿ ਨਾਮੁ ਅਲਭੁ ਹੈ ਗੁਰਮੁਖਿ ਵਸੈ ਮਨਿ ਆਇ ॥ ਨਾਨਕ ਜੋ ਗੁਰੁ ਸੇਵਹਿ ਆਪਣਾ ਹਉ ਤਿਨ ਬਲਿਹਾਰੈ ਜਾਉ ॥੧॥ ਮਃ ੩ ॥ ਮਨਮੁਖ ਮੰਨੁ ਅਜਿਤੁ ਹੈ ਦੂਜੈ ਲਗੈ ਜਾਇ ॥ ਤਿਸ ਨੋ ਸੁਖੁ ਸੁਪਨੈ ਨਹੀ ਦੁਖੇ ਦੁਖਿ ਵਿਹਾਇ ॥ ਘਰਿ ਘਰਿ ਪੜਿ ਪੜਿ ਪੰਡਿਤ ਥਕੇ ਸਿਧ ਸਮਾਧਿ ਲਗਾਇ ॥ ਇਹੁ ਮਨੁ ਵਸਿ ਨ ਆਵਈ ਥਕੇ ਕਰਮ ਕਮਾਇ ॥ ਭੇਖਧਾਰੀ ਭੇਖ ਕਰਿ ਥਕੇ ਅਠਿਸਠਿ ਤੀਰਥ ਨਾਇ ॥ सलोकु मः ३ ॥ सतिगुर की सेवा सफलु है जे को करे चितु लाइ ॥ मनि चिंदिआ फलु पावणा हउमै विचहु जाइ ॥ बंधन तोड़ै मुकति होइ सचे रहै समाइ ॥ इसु जग महि नामु अलभु है गुरमुखि वसै मनि आइ ॥ नानक जो गुरु सेवहि आपणा हउ तिन बलिहारै जाउ ॥१॥ मः ३ ॥ मनमुख मंनु अजितु है दूजै लगै जाइ ॥ तिस नो सुखु सुपनै नही दुखे दुखि विहाइ ॥ घरि घरि पड़ि पड़ि पंडित थके सिध समाधि लगाइ ॥ इहु मनु वसि न आवई थके करम कमाइ ॥ भेखधारी भेख करि थके अठिसठि तीरथ नाइ ॥ Shalok, Third Mehl: Service to the True Guru is fruitful and rewarding, if one performs it with his mind focused on it. The fruits of the mind's desires are obtained, and egotism departs from within. His bonds are broken, and he is liberated; he remains absorbed in the True Lord. It is so difficult to obtain the Naam in this world; it comes to dwell in the mind of the Gurmukh. O Nanak, I am a sacrifice to one who serves his True Guru. ||1|| Third Mehl: The mind of the self-willed manmukh is so very stubborn; it is stuck in the love of duality. He does not find peace, even in dreams; he passes his life in misery and suffering. The Pandits have grown weary of going door to door, reading and reciting their scriptures; the Siddhas have gone into their trances of Samaadhi. This mind cannot be controlled; they are tired of performing religious rituals. The impersonators have grown weary of wearing false costumes, and bathing at the sixty-eight sacred shrines. ਘਰਿ ਘਰਿ = ਘਰ ਘਰ ਵਿਚ। ਘਰਿ ਘਰਿ ਪੰਡਿਤ = ਘਰ ਘਰ ਵਿਚ ਪੰਡਿਤ, (ਭਾਵ), ਅਨੇਕਾਂ ਪੰਡਿਤ। ਜੇ ਕੋਈ ਮਨੁੱਖ ਚਿੱਤ ਲਗਾ ਕੇ ਸੇਵਾ ਕਰੇ, ਤਾਂ ਸਤਿਗੁਰੂ ਦੀ (ਦੱਸੀ) ਸੇਵਾ ਜ਼ਰੂਰ ਫਲ ਲਾਂਦੀ ਹੈ; ਮਨ-ਇੱਛਿਆ ਫਲ ਮਿਲਦਾ ਹੈ, ਅਹੰਕਾਰ ਮਨ ਵਿਚੋਂ ਦੂਰ ਹੁੰਦਾ ਹੈ; (ਗੁਰੂ ਦੀ ਦੱਸੀ ਕਾਰ ਮਾਇਆ ਦੇ) ਬੰਧਨਾਂ ਨੂੰ ਤੋੜਦੀ ਹੈ (ਬੰਧਨਾਂ ਤੋਂ) ਖ਼ਲਾਸੀ ਹੋ ਜਾਂਦੀ ਹੈ ਤੇ ਸੱਚੇ ਹਰੀ ਵਿਚ ਮਨੁੱਖ ਸਮਾਇਆ ਰਹਿੰਦਾ ਹੈ। ਇਸ ਸੰਸਾਰ ਵਿਚ ਹਰੀ ਦਾ ਨਾਮ ਦੁਰਲੱਭ ਹੈ, ਸਤਿਗੁਰੂ ਦੇ ਸਨਮੁਖ ਮਨੁੱਖ ਦੇ ਮਨ ਵਿਚ ਆ ਕੇ ਵੱਸਦਾ ਹੈ; ॥੧॥ ਹੇ ਨਾਨਕ! ਮੈਂ ਸਦਕੇ ਹਾਂ ਉਹਨਾਂ ਤੋਂ ਜੋ ਆਪਣੇ ਸਤਿਗੁਰੂ ਦੀ ਦੱਸੀ ਕਾਰ ਕਰਦੇ ਹਨ ॥੧॥ ਮਨਮੁਖ ਦਾ ਮਨ ਉਸ ਦੇ ਕਾਬੂ ਤੋਂ ਬਾਹਰ ਹੈ, ਕਿਉਂਕਿ ਉਹ ਮਾਇਆ ਵਿਚ ਜਾ ਕੇ ਲੱਗਾ ਹੋਇਆ ਹੈ; (ਸਿੱਟਾ ਇਹ ਕਿ) ਉਸ ਨੂੰ ਸੁਪਨੇ ਵਿਚ ਭੀ ਸੁਖ ਨਹੀਂ ਮਿਲਦਾ, (ਉਸ ਦੀ ਉਮਰ) ਸਦਾ ਦੁੱਖ ਵਿਚ ਹੀ ਗੁਜ਼ਰਦੀ ਹੈ। ਅਨੇਕਾਂ ਪੰਡਿਤ ਲੋਕ ਪੜ੍ਹ ਪੜ੍ਹ ਕੇ ਤੇ ਸਿੱਧ ਸਮਾਧੀਆਂ ਲਾ ਲਾ ਕੇ ਥੱਕ ਗਏ ਹਨ, ਕਈ ਕਰਮ ਕਰ ਕੇ ਥੱਕ ਗਏ ਹਨ; (ਪੜ੍ਹਨ ਨਾਲ ਤੇ ਸਮਾਧੀਆਂ ਨਾਲ) ਇਹ ਮਨ ਕਾਬੂ ਨਹੀਂ ਆਉਂਦਾ। ਭੇਖ ਕਰਨ ਵਾਲੇ ਮਨੁੱਖ (ਭਾਵ, ਸਾਧੂ ਲੋਕ) ਕਈ ਭੇਖ ਕਰ ਕੇ ਤੇ ਅਠਾਹਠ ਤੀਰਥਾਂ ਤੇ ਨ੍ਹਾ ਕੇ ਥੱਕ ਗਏ ਹਨ; ਹਉਮੈ ਤੇ ਭਰਮ ਵਿਚ ਭੁੱਲੇ ਹੋਇਆਂ ਨੂੰ ਮਨ ਦੀ ਸਾਰ ਨਹੀਂ ਆਈ। अर्थ :-अगर कोई मनुख चित् लगा के सेवा करे, तो सतिगुरु की (बताई) सेवा जरूर फल लगाती है; मन-इच्छित फल मिलता है, अहंकार मन में से दूर होता है; (गुरु की बताई कार माया के) बंधनो को तोड़ देती है (बंधनो से) खलासी हो जाती है और सच्चे हरि में मनुख समाया रहता है। इस संसार में हरि का नाम दुरढूँढ है, सतिगुरु के सनमुख मनुख के मन में आ के बसता है; हे नानक ! (बोल-) मैं सदके हूँ उन से जो आपने सतिगुरु की बताई कार करते हैं।1। मनमुख का मन उस के काबू से बाहर है, क्योंकि वह माया में जा के लगा हुआ है; (सिटा यह कि) उस को स्वपन में भी सुख नहीं मिलता, (उस की उम्र) सदा दु:ख में ही गुजरती है। अनेकों पंडित लोक पढ़ पढ़ के और सिध समाधीआ लगा के थक गए हैं, कई कर्म कर के थक गए हैं; (पड़ने से और समाधीओं के साथ) यह मन काबू नहीं आता। भेख करने वाले मनुख (भावार्थ, साधू लोक) कई भेख कर के और अठासठ तीरर्थों और नहा के थक गए हैं; हऊमै और भ्रम में भुले हुआ को मन की सार नहीं आई। www.facebook.com/GurbaniThoughtOfTheDay ( Waheguru Ji Ka Khalsa, Waheguru Ji Ki Fateh. ) 9873626789 ਗੱਜ-ਵੱਜ ਕੇ ਫਤਹਿ ਬੁਲਾਓ ਜੀ ! ਵਾਹਿਗੁਰੂ ਜੀ ਕਾ ਖਾਲਸਾ !! ਵਾਹਿਗੁਰੂ ਜੀ ਕੀ ਫਤਹਿ !!

Image

Amritvele da Hukamnama Sri Darbar Sahib, Sri Amritsar, Ang 729, 25-Jul-2019 www.facebook.com/hukamnamaSriDarbarSahibSriAmritsar ਸੂਹੀ ਮਹਲਾ ੧ ਘਰੁ ੬ ੴ ਸਤਿਗੁਰ ਪ੍ਰਸਾਦਿ ॥ ਉਜਲੁ ਕੈਹਾ ਚਿਲਕਣਾ ਘੋਟਿਮ ਕਾਲੜੀ ਮਸੁ ॥ ਧੋਤਿਆ ਜੂਠਿ ਨ ਉਤਰੈ ਜੇ ਸਉ ਧੋਵਾ ਤਿਸੁ ॥੧॥ ਸਜਣ ਸੇਈ ਨਾਲਿ ਮੈ ਚਲਦਿਆ ਨਾਲਿ ਚਲੰਨ੍ਹ੍ਹਿ ॥ ਜਿਥੈ ਲੇਖਾ ਮੰਗੀਐ ਤਿਥੈ ਖੜੇ ਦਿਸੰਨਿ ॥੧॥ ਰਹਾਉ ॥ ਕੋਠੇ ਮੰਡਪ ਮਾੜੀਆ ਪਾਸਹੁ ਚਿਤਵੀਆਹਾ ॥ ਢਠੀਆ ਕੰਮਿ ਨ ਆਵਨ੍ਹ੍ਹੀ ਵਿਚਹੁ ਸਖਣੀਆਹਾ ॥੨॥ ਬਗਾ ਬਗੇ ਕਪੜੇ ਤੀਰਥ ਮੰਝਿ ਵਸੰਨ੍ਹ੍ਹਿ ॥ ਘੁਟਿ ਘੁਟਿ ਜੀਆ ਖਾਵਣੇ ਬਗੇ ਨਾ ਕਹੀਅਨ੍ਹ੍ਹਿ ॥੩॥ ਸਿੰਮਲ ਰੁਖੁ ਸਰੀਰੁ ਮੈ ਮੈਜਨ ਦੇਖਿ ਭੁਲੰਨ੍ਹ੍ਹਿ ॥ ਸੇ ਫਲ ਕੰਮਿ ਨ ਆਵਨ੍ਹ੍ਹੀ ਤੇ ਗੁਣ ਮੈ ਤਨਿ ਹੰਨ੍ਹ੍ਹਿ ॥੪॥ ਅੰਧੁਲੈ ਭਾਰੁ ਉਠਾਇਆ ਡੂਗਰ ਵਾਟ ਬਹੁਤੁ ॥ ਅਖੀ ਲੋੜੀ ਨਾ ਲਹਾ ਹਉ ਚੜਿ ਲੰਘਾ ਕਿਤੁ ॥੫॥ ਚਾਕਰੀਆ ਚੰਗਿਆਈਆ ਅਵਰ ਸਿਆਣਪ ਕਿਤੁ ॥ ਨਾਨਕ ਨਾਮੁ ਸਮਾਲਿ ਤੂੰ ਬਧਾ ਛੁਟਹਿ ਜਿਤੁ ॥੬॥੧॥੩॥ सूही महला १ घरु ६ ੴ सतिगुर प्रसादि ॥ उजलु कैहा चिलकणा घोटिम कालड़ी मसु ॥ धोतिआ जूठि न उतरै जे सउ धोवा तिसु ॥१॥ सजण सेई नालि मै चलदिआ नालि चलंन्हि ॥ जिथै लेखा मंगीऐ तिथै खड़े दिसंनि ॥१॥ रहाउ ॥ कोठे मंडप माड़ीआ पासहु चितवीआहा ॥ ढठीआ कंमि न आवन्ही विचहु सखणीआहा ॥२॥ बगा बगे कपड़े तीरथ मंझि वसंन्हि ॥ घुटि घुटि जीआ खावणे बगे ना कहीअन्हि ॥३॥ सिमल रुखु सरीरु मै मैजन देखि भुलंन्हि ॥ से फल कंमि न आवन्ही ते गुण मै तनि हंन्हि ॥४॥ अंधुलै भारु उठाइआ डूगर वाट बहुतु ॥ अखी लोड़ी ना लहा हउ चड़ि लंघा कितु ॥५॥ चाकरीआ चंगिआईआ अवर सिआणप कितु ॥ नानक नामु समालि तूं बधा छुटहि जितु ॥६॥१॥३॥ Soohee, First Mehl, Sixth House: One Universal Creator God. By The Grace Of The True Guru: Bronze is bright and shiny, but when it is rubbed, its blackness appears. Washing it, its impurity is not removed, even if it is washed a hundred times. ||1|| They alone are my friends, who travel along with me; and in that place, where the accounts are called for, they appear standing with me. ||1||Pause|| There are houses, mansions and tall buildings, painted on all sides; but they are empty within, and they crumble like useless ruins. ||2|| The herons in their white feathers dwell in the sacred shrines of pilgrimage. They tear apart and eat the living beings, and so they are not called white. ||3|| My body is like the simmal tree; seeing me, other people are fooled. Its fruits are useless - just like the qualities of my body. ||4|| The blind man is carrying such a heavy load, and his journey through the mountains is so long. My eyes can see, but I cannot find the Way. How can I climb up and cross over the mountain? ||5|| What good does it do to serve, and be good, and be clever? O Nanak, contemplate the Naam, the Name of the Lord, and you shall be released from bondage. ||6||1||3|| ਪਦਅਰਥ:- ਚਿਲਕਣਾ—ਲਿਸ਼ਕਵਾਂ। ਘੋਟਿਮ—ਮੈਂ ਘੋਟਿਆ, ਮੈਂ ਘਸਾਇਆ। ਕਾਲੜੀ—ਕਾਲੀ ਜੇਹੀ, ਥੋੜੀ ਥੋੜੀ ਕਾਲੀ। ਮਸੁ—ਸਿਆਹੀ। ਸਉ—ਸੌ ਵਾਰੀ। ਤਿਸੁ—ਉਸ ਕੈਂਹ (ਦੇ ਭਾਂਡੇ) ਨੂੰ।1। ਸੇਈ—ਉਹ ਹੀ। ਮੈ ਨਾਲਿ ਚਲੰਨ੍ਹ੍ਹਿ—ਮੇਰੇ ਨਾਲ ਸਾਥ ਕਰਦੇ ਹਨ। ਮੰਗੀਐ—ਮੰਗਿਆ ਜਾਂਦਾ ਹੈ। ਖੜੇ—ਖਲੋਤੇ ਹੋਏ, ਅਝੱਕ ਹੋ ਕੇ। ਦਸੰਨ੍ਹ੍ਹਿ—ਦੱਸਦੇ ਹਨ, ਲੇਖਾ ਸਮਝਾਂਦੇ ਹਨ।1। ਰਹਾਉ। ਮੰਡਪ—ਮੰਦਰ। ਪਾਸਹੁ—ਪਾਸਿਆਂ ਤੋਂ, ਚੁਫੇਰਿਓਂ। ਚਿਤਵੀਆਹਾ—ਚਿੱਤਰੀਆਂ ਹੋਈਆਂ। ਕੰਮਿ—ਕੰੰਮ ਵਿਚ। ਆਵਨ੍ਹ੍ਹੀ—ਆਵਨ੍ਹ੍ਹਿ, ਆਉਂਦੀਆਂ। ਵਿਚਹੁ—ਅੰਦਰੋਂ।2। ਬਗਾ ਕਪੜੇ—ਬਗਲਿਆਂ ਦੇ ਖੰਭ। ਬਗੇ—ਚਿੱਟੇ। ਮੰਝਿ—ਵਿਚ। ਘੁਟਿ ਘੁਟਿ—(ਗਲੋਂ) ਘੁੱਟ ਘੁੱਟ ਕੇ। ਖਾਵਣੇ—ਖਾਣ ਵਾਲੇ। ਕਹੀਅਨ੍ਹ੍ਹਿ—ਕਹੇ ਜਾਂਦੇ।3। ਸਰੀਰੁ ਮੈ—ਮੇਰਾ ਸਰੀਰ। ਮੈਜਨੁ—ਤੋਤੇ। ਭੂਲੰਨ੍ਹ੍ਹਿ—ਭੁਲੇਖਾ ਖਾ ਜਾਂਦੇ ਹਨ। ਤੇ ਗੁਣ—ਉਹੀ ਗੁਣ, ਉਹੋ ਜੇਹੇ ਗੁਣ। ਮੈ ਤਨਿ—ਮੇਰੇ ਸਰੀਰ ਵਿਚ। ਹੰਨ੍ਹ੍ਹਿ—ਹਨ।4। ਅੰਧੁਲੈ—ਅੰਨੇ (ਮਨੁੱਖ) ਨੇ। ਡੂਗਰ ਵਾਟ—ਡੁੱਗਰ ਦਾ ਰਸਤਾ, ਪਹਾੜੀ ਰਸਤਾ। ਅਖੀ—ਅੱਖਾਂ ਨਾਲ। ਲੋੜੀ—ਭਾਲਦਾ ਹਾਂ। ਨਾ ਲਹਾ—ਮੈਂ ਲੱਭ ਨਹੀਂ ਸਕਦਾ। ਹਉ—ਮੈਂ। ਕਿਤੁ—ਕਿਸ ਤਰੀਕੇ ਨਾਲ?।5। ਚਾਕਰੀਆ—ਲੋਕਾਂ ਦੀਆਂ ਖ਼ੁਸ਼ਾਮਦਾਂ। ਚੰਗਿਆਈਆ—ਬਾਹਰਲੇ ਵਿਖਾਵੇ। ਕਿਤੁ—ਕਿਸ ਕੰੰਮ? ਜਿਤੁ—ਜਿਸ ਤਰ੍ਹਾਂ।6। ਅਰਥ:- ਮੈਂ ਕੈਂਹ (ਦਾ) ਸਾਫ਼ ਤੇ ਲਿਸ਼ਕਵਾਂ (ਭਾਂਡਾ) ਘਸਾਇਆ (ਤਾਂ ਉਸ ਵਿਚੋਂ) ਮਾੜੀ ਮਾੜੀ ਕਾਲੀ ਸਿਆਹੀ (ਲੱਗ ਗਈ)। ਜੇ ਮੈਂ ਸੌ ਵਾਰੀ ਭੀ ਉਸ ਕੈਂਹ ਦੇ ਭਾਂਡੇ ਨੂੰ ਧੋਵਾਂ (ਸਾਫ਼ ਕਰਾਂ) ਤਾਂ ਭੀ (ਬਾਹਰੋਂ) ਧੋਣ ਨਾਲ ਉਸ ਦੀ (ਅੰਦਰਲੀ) ਜੂਠ (ਕਾਲਖ) ਦੂਰ ਨਹੀਂ ਹੁੰਦੀ।1। ਮੇਰੇ ਅਸਲ ਮਿੱਤ੍ਰ ਉਹੀ ਹਨ ਜੋ (ਸਦਾ) ਮੇਰੇ ਨਾਲ ਰਹਿਣ, ਤੇ (ਇਥੋਂ) ਤੁਰਨ ਵੇਲੇ ਭੀ ਮੇਰੇ ਨਾਲ ਹੀ ਚੱਲਣ, (ਅਗਾਂਹ) ਜਿਥੇ (ਕੀਤੇ ਕਰਮਾਂ ਦਾ) ਹਿਸਾਬ ਮੰਗਿਆ ਜਾਂਦਾ ਹੈ ਉਥੇ ਅਝੱਕ ਹੋ ਕੇ ਹਿਸਾਬ ਦੇ ਸਕਣ (ਭਾਵ, ਹਿਸਾਬ ਦੇਣ ਵਿਚ ਕਾਮਯਾਬ ਹੋ ਸਕਣ)।1। ਰਹਾਉ। ਜੇਹੜੇ ਘਰ ਮੰਦਰ ਮਹਲ ਚੌਹਾਂ ਪਾਸਿਆਂ ਤੋਂ ਤਾਂ ਚਿੱਤਰੇ ਹੋਏ ਹੋਣ, ਪਰ ਅੰਦਰੋਂ ਖ਼ਾਲੀ ਹੋਣ, (ਉਹ ਢਹਿ ਜਾਂਦੇ ਹਨ ਤੇ) ਢੱਠੇ ਹੋਏ ਕਿਸੇ ਕੰਮ ਨਹੀਂ ਆਉਂਦੇ।2। ਬਗਲਿਆਂ ਦੇ ਚਿੱਟੇ ਖੰਭ ਹੁੰਦੇ ਹਨ, ਵੱਸਦੇ ਭੀ ਉਹ ਤੀਰਥਾਂ ਉਤੇ ਹੀ ਹਨ। ਪਰ ਜੀਆਂ ਨੂੰ (ਗਲੋਂ) ਘੁੱਟ ਘੁੱਟ ਕੇ ਖਾ ਜਾਣ ਵਾਲੇ (ਅੰਦਰੋਂ) ਸਾਫ਼ ਸੁਥਰੇ ਨਹੀਂ ਆਖੇ ਜਾਂਦੇ।3। (ਜਿਵੇਂ) ਸਿੰਬਲ ਦਾ ਰੁੱਖ (ਹੈ ਤਿਵੇਂ) ਮੇਰਾ ਸਰੀਰ ਹੈ, (ਸਿੰਬਲ ਦੇ ਫਲਾਂ ਨੂੰ) ਵੇਖ ਕੇ ਤੋਤੇ ਭੁਲੇਖਾ ਖਾ ਜਾਂਦੇ ਹਨ, (ਸਿੰਬਲ ਦੇ) ਉਹ ਫਲ (ਤੋਤਿਆਂ ਦੇ) ਕੰਮ ਨਹੀਂ ਆਉਂਦੇ, ਉਹੋ ਜੇਹੇ ਹੀ ਗੁਣ ਮੇਰੇ ਸਰੀਰ ਵਿਚ ਹਨ।4। ਮੈਂ ਅੰਨ੍ਹੇ ਨੇ (ਸਿਰ ਉਤੇ ਵਿਕਾਰਾਂ ਦਾ) ਭਾਰ ਚੁੱਕਿਆ ਹੋਇਆ ਹੈ, (ਅਗਾਂਹ ਮੇਰਾ ਜੀਵਨ-ਪੰਧ) ਬੜਾ ਪਹਾੜੀ ਰਸਤਾ ਹੈ। ਅੱਖਾਂ ਨਾਲ ਭਾਲਿਆਂ ਭੀ ਮੈਂ ਰਾਹ-ਖਹਿੜਾ ਲੱਭ ਨਹੀਂ ਸਕਦਾ (ਕਿਉਂਕਿ ਅੱਖਾਂ ਹੀ ਨਹੀਂ ਹਨ। ਇਸ ਹਾਲਤ ਵਿਚ) ਕਿਸ ਤਰੀਕੇ ਨਾਲ (ਪਹਾੜੀ ਤੇ) ਚੜ੍ਹ ਕੇ ਮੈਂ ਪਾਰ ਲੰਘਾਂ?।5। ਹੇ ਨਾਨਕ! (ਪਹਾੜੀ ਰਸਤੇ ਵਰਗੇ ਬਿਖੜੇ ਜੀਵਨ-ਪੰਧ ਵਿਚੋਂ ਪਾਰ ਲੰਘਣ ਲਈ) ਦੁਨੀਆ ਦੇ ਲੋਕਾਂ ਦੀਆਂ ਖ਼ੁਸ਼ਾਮਦਾਂ, ਲੋਕ-ਵਿਖਾਵੇ ਤੇ ਚਲਾਕੀਆਂ ਕਿਸੇ ਕੰਮ ਨਹੀਂ ਆ ਸਕਦੀਆਂ। ਪਰਮਾਤਮਾ ਦਾ ਨਾਮ (ਆਪਣੇ ਹਿਰਦੇ ਵਿਚ) ਸਾਂਭ ਕੇ ਰੱਖ। (ਮਾਇਆ ਦੇ ਮੋਹ ਵਿਚ) ਬੱਝਾ ਹੋਇਆ ਤੂੰ ਇਸ ਨਾਮ (-ਸਿਮਰਨ) ਦੀ ਰਾਹੀਂ ਹੀ (ਮੋਹ ਦੇ ਬੰਧਨਾਂ ਤੋਂ) ਖ਼ਲਾਸੀ ਪਾ ਸਕੇਂਗਾ।9।1।3। (ਸੇਵਾਦਾਰ ਮੋਹਨਜੀਤ ਸਿੰਘ ੯੮੭੩੬੨੬੭੮੯) अर्थ :-मैंने काँसे (का) साफ और चमकीला (बर्तन) घसाया (तो उस में से) थोड़ी थोड़ी काली सियाही (लग गई) । अगर मैं सौ वारी भी उस काँसे के बर्तन को धोलूँ (साफ करू) तो भी (बाहरों) धोने के साथ उस की (अंदरली) जूठ (कालिख) दूर नहीं होती ।1 । मेरे असल मित्र वही हैं जो (सदा) मेरे साथ रहने, और (यहाँ से) चलते समय भी मेरे साथ ही चलें, (आगे) जहाँ (कीये कर्मो का) हिसाब माँगा जाता है ऊपर बे झिझक हो के हिसाब दे सकें (भावार्थ, हिसाब देने में कामयाब हो सकें) ।1 ।रहाउ । जो घर मन्दिर महल चारों तरफ से तो चित्रे हुए हो, पर अंदर से खाली हो, (वह ढहि जाते हैं और) ढहे हुए घर किसी काम नहीं आते ।2 । बगुलों के सफेद पंख होते हैं, बसते भी वह तीरथों पर ही हैं । पर जीवों को (गला) घोट घोट के खा जाने वाले (अंदर से) साफ सुथरे नहीं कहे जाते ।3 । (जैसे) सिंबल का वृक्ष (है उसी प्रकार) मेरा शरीर है, (सिंबल के फलाँ को) देख के तोते भ्रम खा जाते हैं, (सिंबल के) वह फल (तोते के) काम नहीं आते, वैसे ही गुण मेरे शरीर में हैं ।4 । मैंने अंधे ने (सिर पर विकारों का) भार उठाया हुआ है, (आगे मेरा जीवन-पंध) बड़ा पहाड़ी मार्ग है । आँखों के साथ खोजने से भी मैं मार्ग-खहिड़ा खोज नहीं सकता (क्योंकि आँखें ही नहीं हैं । इस हालत में) किस तरीके के साथ (पहाड़ी पर) चड़ के मैं पार निकलूँ ? ।5। हे नानक ! (पहाड़ी रसते जैसे बिखड़े जीवन-पंध में से पार निकलने के लिए) दुनिया के लोकों की खुशामद, लोक-दिखावे और चलाकीआँ किसी काम नहीं आ सकती । परमात्मा का नाम (अपने मन में) संभाल के रख । (माया के मोह में) बंधा हुआ तूँ इस नाम (-सुमिरन) के द्वारा ही (मोह के बंधनो से) मुक्ति पा सकेंगा ।9।1।3। Www.facebook.com/GurbaniThoughtOfTheDay ( Waheguru Ji Ka Khalsa, Waheguru Ji Ki Fathe ) 9873626789 ਗੱਜ-ਵੱਜ ਕੇ ਫਤਹਿ ਬੁਲਾਓ ਜੀ ! ਵਾਹਿਗੁਰੂ ਜੀ ਕਾ ਖਾਲਸਾ !! ਵਾਹਿਗੁਰੂ ਜੀ ਕੀ ਫਤਹਿ !!

Image

When a little class student answered the question of class teacher. How teacher impressed to listen the class student..

AMRITVELE DA HUKAMNAMA SRI DARBAR SAHIB SRI AMRITSAR, ANG 709, 24 July.-2019 ਸਲੋਕ ॥ਸੰਤ ਉਧਰਣ ਦਇਆਲੰ ਆਸਰੰ ਗੋਪਾਲ ਕੀਰਤਨਹ ॥ ਨਿਰਮਲੰ ਸੰਤ ਸੰਗੇਣ ਓਟ ਨਾਨਕ ਪਰਮੇਸੁਰਹ ॥੧॥ ਚੰਦਨ ਚੰਦੁ ਨ ਸਰਦ ਰੁਤਿ ਮੂਲਿ ਨ ਮਿਟਈ ਘਾਂਮ ॥ ਸੀਤਲੁ ਥੀਵੈ ਨਾਨਕਾ ਜਪੰਦੜੋ ਹਰਿ ਨਾਮੁ ॥੨॥ ਪਉੜੀ ॥ ਚਰਨ ਕਮਲ ਕੀ ਓਟ ਉਧਰੇ ਸਗਲ ਜਨ ॥ ਸੁਣਿ ਪਰਤਾਪੁ ਗੋਵਿੰਦ ਨਿਰਭਉ ਭਏ ਮਨ ॥ ਤੋਟਿ ਨ ਆਵੈ ਮੂਲਿ ਸੰਚਿਆ ਨਾਮੁ ਧਨ ॥ ਸੰਤ ਜਨਾ ਸਿਉ ਸੰਗੁ ਪਾਈਐ ਵਡੈ ਪੁਨ ॥ ਆਠ ਪਹਰ ਹਰਿ ਧਿਆਇ ਹਰਿ ਜਸੁ ਨਿਤ ਸੁਨ ॥੧੭॥ सलोक ॥संत उधरण दइआलं(ग) आसरं(ग) गोपाल कीरतनह ॥ निरमलं(ग) संत संगेण ओट नानक परमेसुरह ॥१॥ चंदन चंदु न सरद रुति मूलि न मिटई घांम ॥ सीतलु थीवै नानका जपंदड़ो हरि नामु ॥२॥ पउड़ी ॥ चरन कमल की ओट उधरे सगल जन ॥ सुणि परतापु गोविंद निरभउ भए मन ॥ तोटि न आवै मूलि संचिआ नामु धन ॥ संत जना सिउ संगु पाईऐ वडै पुन ॥ आठ पहर हरि धिआए हरि जसु नित सुन ॥१७॥ Salok || The Merciful Lord is the Savior of the Saints; their only support is to sing the Kirtan of the Lord's Praises. One becomes immaculate and pure, by associating with the Saints, Nanak Ji, and taking the Protection of the Transcendent Lord. ||1|| The burning of the heart is not dispelled at all, by sandalwood paste, the moon, or the cold season. It only becomes cool, Nanak Ji, by chanting the Name of the Lord. ||2|| Pauree: Through the Protection and Support of the Lord's lotus feet, all beings are saved. Hearing of the Glory of the Lord of the Universe, the mind becomes fearless. Nothing at all is lacking, when one gathers the wealth of the Naam. The Society of the Saints is obtained, by very good deeds. Twenty-four hours a day, meditate on the Lord, and listen continually to the Lord's Praises. ||17|| ਪਦਅਰਥ: ਸੰਤ ਉਧਰਣ = ਸੰਤਾਂ ਨੂੰ (ਵਿਕਾਰਾਂ ਦੀ ਤਪਸ਼ ਤੋਂ) ਬਚਾਉਣ ਵਾਲਾ। ਦਇਆਲੰ = ਦਿਆਲ ਪ੍ਰਭੂ। ਆਸਰੰ ਗੋਪਾਲ ਕੀਰਤਨਹ = (ਜਿਨ੍ਹਾਂ ਨੂੰ) ਗੋਪਾਲ ਦੇ ਕੀਰਤਨ ਦਾ ਆਸਰਾ ਹੈ, ਜਿਨ੍ਹਾਂ ਨੇ ਗੋਪਾਲ ਦੇ ਕੀਰਤਨ ਨੂੰ ਆਪਣੇ ਜੀਵਨ ਦਾ ਸਹਾਰਾ ਬਣਾਇਆ ਹੈ। ਸੰਤ ਸੰਗੇਣ = (ਉਹਨਾਂ) ਸੰਤਾਂ ਦੀ ਸੰਗਤਿ ਕੀਤਿਆਂ।੧। ਸਰਦ ਰੁਤਿ = ਠੰਢੀ ਰੁੱਤ। ਘਾਂਮ = ਮਨ ਦੀ ਤਪਸ਼। ਸੀਤਲੁ = ਸ਼ਾਂਤ, ਠੰਢਾ।੨। ਓਟ = ਆਸਰਾ। ਸਗਲ = ਸਾਰੇ। ਜਨ = ਮਨੁੱਖ। ਪਰਤਾਪੁ = ਵਡਿਆਈ। ਨਿਰਭਉ = ਨਿਡਰ। ਤੋਟਿ = ਕਮੀ, ਘਾਟਾ। ਨ ਮੂਲਿ = ਕਦੇ ਭੀ ਨਹੀਂ। ਸੰਚਿਆ = ਇਕੱਠਾ ਕੀਤਾ। ਵਡੈ ਪੁਨ = ਚੰਗੇ ਭਾਗਾਂ ਨਾਲ। ਕਮਲ = ਕਉਲ ਫੁੱਲ। ਚਰਨ ਕਮਲ = ਕਉਲ ਫੁੱਲ ਵਰਗੇ ਚਰਨ। ਅਰਥ: ਜੋ ਸੰਤ ਜਨ ਗੋਪਾਲ-ਪ੍ਰਭੂ ਦੇ ਕੀਰਤਨ ਨੂੰ ਆਪਣੇ ਜੀਵਨ ਦਾ ਸਹਾਰਾ ਬਣਾ ਲੈਂਦੇ ਹਨ, ਦਿਆਲ ਪ੍ਰਭੂ ਉਹਨਾਂ ਸੰਤਾਂ ਨੂੰ (ਮਾਇਆ ਦੀ ਤਪਸ਼ ਤੋਂ) ਬਚਾ ਲੈਂਦਾ ਹੈ, ਉਹਨਾਂ ਸੰਤਾਂ ਦੀ ਸੰਗਤਿ ਕੀਤਿਆਂ ਪਵਿਤ੍ਰ ਹੋ ਜਾਈਦਾ ਹੈ। ਨਾਨਕ ਜੀ! (ਤੂੰ ਭੀ ਅਜੇਹੇ ਗੁਰਮੁਖਾਂ ਦੀ ਸੰਗਤਿ ਵਿਚ ਰਹਿ ਕੇ) ਪਰਮੇਸਰ ਦਾ ਪੱਲਾ ਫੜ ॥੧॥ ਭਾਵੇਂ ਚੰਦਨ (ਦਾ ਲੇਪ ਕੀਤਾ) ਹੋਵੇ ਚਾਹੇ ਚੰਦ੍ਰਮਾ (ਦੀ ਚਾਨਣੀ) ਹੋਵੇ, ਤੇ ਭਾਵੇਂ ਠੰਢੀ ਰੁੱਤ ਹੋਵੇ - ਇਹਨਾਂ ਦੀ ਰਾਹੀਂ ਮਨ ਦੀ ਤਪਸ਼ ਉੱਕਾ ਹੀ ਮਿਟ ਨਹੀਂ ਸਕਦੀ। ਨਾਨਕ ਜੀ! ਪ੍ਰਭੂ ਦਾ ਨਾਮ ਸਿਮਰਿਆਂ ਹੀ ਮਨੁੱਖ (ਦਾ ਮਨ) ਸ਼ਾਂਤ ਹੁੰਦਾ ਹੈ ॥੨॥ ਪਉੜੀ ॥ ਪ੍ਰਭੂ ਦੇ ਸੋਹਣੇ ਚਰਨਾਂ ਦਾ ਆਸਰਾ ਲੈ ਕੇ ਸਾਰੇ ਜੀਵ (ਦੁਨੀਆ ਦੀ ਤਪਸ਼ ਤੋਂ) ਬਚ ਜਾਂਦੇ ਹਨ। ਗੋਬਿੰਦ ਜੀ ਦੀ ਵਡਿਆਈ ਸੁਣ ਕੇ (ਬੰਦਗੀ ਵਾਲਿਆਂ ਦੇ) ਮਨ ਨਿਡਰ ਹੋ ਜਾਂਦੇ ਹਨ। ਉਹ ਪ੍ਰਭੂ ਦਾ ਨਾਮ-ਧਨ ਇਕੱਠਾ ਕਰਦੇ ਹਨ ਤੇ ਉਸ ਧਨ ਵਿਚ ਕਦੇ ਘਾਟਾ ਨਹੀਂ ਪੈਂਦਾ। ਅਜੇਹੇ ਗੁਰਮੁਖਾਂ ਦੀ ਸੰਗਤਿ ਬੜੇ ਭਾਗਾਂ ਨਾਲ ਮਿਲਦੀ ਹੈ, ਇਹ ਸੰਤ ਜਨ ਅੱਠੇ ਪਹਿਰ ਪ੍ਰਭੂ ਨੂੰ ਸਿਮਰਦੇ ਹਨ ਤੇ ਸਦਾ ਪ੍ਰਭੂ ਦਾ ਜਸ ਸੁਣਦੇ ਹਨ ॥੧੭॥ अर्थ: जो संत जन गोपाल प्रभू के कीर्तन को अपने जीवन का सहारा बना लेते हैं, दयाल प्रभू उन संतों को (माया की तपिश से) बचा लेता है, उन संतों की संगति करने से पवित्र हो जाते हैं। हे नानक! (तू भी ऐसे गुरमुखों की संगति में रह के) परमेश्वर का पल्ला पकड़।1।चाहे चंदन (का लेप किया) हो चाहे चंद्रमा (की चाँदनी) हो, और चाहे ठंडी ऋतु हो - इनसे मन की तपिश बिल्कुल भी समाप्त नहीं हो सकती। हे नानक! प्रभू का नाम सिमरने से ही मनुष्य (का मन) शांत होता है।2।प्रभू के सुंदर चरणों का आसरा ले के सारे जीव (दुनिया की तपिश से) बच जाते हैं। गोबिंद की महिमा सुन के (बँदगी वालों के) मन निडर हो जाते हैं। वे प्रभू का नाम-धन इकट्ठा करते हैं और उस धन में कभी घाटा नहीं पड़ता। ऐसे गुरमुखों की संगति बड़े भाग्यों से मिलती है, ये संत जन आठों पहर प्रभू को सिमरते हैं और सदा प्रभू का यश सुनते हैं।17। ( Wahguru Ji Ka Khalsa, Wahguru Ji Ki Fateh ) ਗੱਜ-ਵੱਜ ਕੇ ਫਤਹਿ ਬੁਲਾਓ ਜੀ ! ਵਾਹਿਗੁਰੂ ਜੀ ਕਾ ਖਾਲਸਾ !! ਵਾਹਿਗੁਰੂ ਜੀ ਕੀ ਫਤਹਿ !!

Amritvele da Hukamnama Sri Darbar Sahib Sri Amritsar, Ang 732, 23-Jul-2019 www.facebook.com/HukamnamaSriDarbarSahibSriAmritsar ਸੂਹੀ ਮਹਲਾ ੪ ਘਰੁ ੨ ੴ ਸਤਿਗੁਰ ਪ੍ਰਸਾਦਿ ॥ ਗੁਰਮਤਿ ਨਗਰੀ ਖੋਜਿ ਖੋਜਾਈ ॥ ਹਰਿ ਹਰਿ ਨਾਮੁ ਪਦਾਰਥੁ ਪਾਈ ॥੧॥ ਮੇਰੈ ਮਨਿ ਹਰਿ ਹਰਿ ਸਾਂਤਿ ਵਸਾਈ ॥ ਤਿਸਨਾ ਅਗਨਿ ਬੁਝੀ ਖਿਨ ਅੰਤਰਿ ਗੁਰਿ ਮਿਲਿਐ ਸਭ ਭੁਖ ਗਵਾਈ ॥੧॥ ਰਹਾਉ ॥ ਹਰਿ ਗੁਣ ਗਾਵਾ ਜੀਵਾ ਮੇਰੀ ਮਾਈ ॥ ਸਤਿਗੁਰਿ ਦਇਆਲਿ ਗੁਣ ਨਾਮੁ ਦ੍ਰਿੜਾਈ ॥੨॥ ਹਉ ਹਰਿ ਪ੍ਰਭੁ ਪਿਆਰਾ ਢੂਢਿ ਢੂਢਾਈ ॥ ਸਤਸੰਗਤਿ ਮਿਲਿ ਹਰਿ ਰਸੁ ਪਾਈ ॥੩॥ ਧੁਰਿ ਮਸਤਕਿ ਲੇਖ ਲਿਖੇ ਹਰਿ ਪਾਈ ॥ ਗੁਰੁ ਨਾਨਕੁ ਤੁਠਾ ਮੇਲੈ ਹਰਿ ਭਾਈ ॥੪॥੧॥੫॥ सूही महला ४ घरु २ ੴ सतिगुर प्रसादि ॥ गुरमति नगरी खोजि खोजाई ॥ हरि हरि नामु पदारथु पाई ॥१॥ मेरै मनि हरि हरि सांति वसाई ॥ तिसना अगनि बुझी खिन अंतरि गुरि मिलिऐ सभ भुख गवाई ॥१॥ रहाउ ॥ हरि गुण गावा जीवा मेरी माई ॥ सतिगुरि दइआलि गुण नामु द्रिड़ाई ॥२॥ हउ हरि प्रभु पिआरा ढूढि ढूढाई ॥ सतसंगति मिलि हरि रसु पाई ॥३॥ धुरि मसतकि लेख लिखे हरि पाई ॥ गुरु नानकु तुठा मेलै हरि भाई ॥४॥१॥५॥ Soohee, Fourth Mehl, Second House: One Universal Creator God. By The Grace Of The True Guru: Following the Guru's Teachings, I searched and searched the body-village; I found the wealth of the Name of the Lord, Har, Har. ||1|| The Lord, Har, Har, has enshrined peace within my mind. The fire of desire was extinguished in an instant, when I met the Guru; all my hunger has been satisfied. ||1||Pause|| Singing the Glorious Praises of the Lord, I live, O my mother. The Merciful True Guru implanted the Glorious Praises of the Naam within me. ||2|| I search for and seek out my Beloved Lord God, Har, Har. Joining the Sat Sangat, the True Congregation, I have obtained the subtle essence of the Lord. ||3|| By the pre-ordained destiny inscribed upon my forehead, I have found the Lord. Guru Nanak, pleased and satisfied, has united me with the Lord, O Siblings of Destiny. ||4||1||5|| ਗੁਰਮਤਿ = ਗੁਰੂ ਦੀ ਮੱਤ ਲੈ ਕੇ। ਨਗਰੀ = ਸਰੀਰ (-ਨਗਰੀ)। ਖੋਜਿ = ਖੋਜ ਕਰ ਕੇ। ਖੋਜਾਈ = ਖੋਜ ਕਰਾਈ। ਪਾਈ = ਲੱਭ ਲਿਆ ॥੧॥ ਮੇਰੈ ਮਨਿ = ਮੇਰੇ ਮਨ ਵਿਚ। ਤਿਸਨਾ ਅਗਨਿ = ਮਾਇਆ ਦੀ ਤ੍ਰਿਸ਼ਨਾ ਦੀ ਅੱਗ। ਗੁਰਿ ਮਿਲਿਐ = ਗੁਰੂ ਮਿਲਣ ਨਾਲ ॥੧॥ ਗਾਵਾ = ਗਾਵਾਂ, ਮੈਂ ਗਾਂਦਾ ਹਾਂ। ਜੀਵਾ = ਜੀਵਾਂ, ਮੈਂ ਆਤਮਕ ਜੀਵਨ ਪ੍ਰਾਪਤ ਕਰਦਾ ਹਾਂ। ਮਾਈ = ਹੇ ਮਾਂ! ਸਤਿਗੁਰਿ = ਸਤਿਗੁਰੂ ਨੇ। ਦਇਆਲਿ = ਦਇਆਲ ਨੇ। ਦ੍ਰਿੜਾਈ = ਪੱਕਾ ਕਰ ਦਿੱਤਾ ਹੈ ॥੨॥ ਹਉ = ਮੈਂ। ਢੂਢਾਈ = ਭਾਲ ਕਰਾਂਦਾ ਹਾਂ। ਮਿਲਿ = ਮਿਲ ਕੇ ॥੩॥ ਧੁਰਿ = ਧੁਰ ਦਰਗਾਹ ਤੋਂ। ਮਸਤਕਿ = ਮੱਥੇ ਉੱਤੇ। ਤੁਠਾ = ਪ੍ਰਸੰਨ। ਭਾਈ = ਹੇ ਭਾਈ! ॥੪॥੧॥੫॥ ਰਾਗ ਸੂਹੀ, ਘਰ ੨ ਵਿੱਚ ਗੁਰੂ ਰਾਮਦਾਸ ਜੀ ਦੀ ਬਾਣੀ। ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। ਗੁਰੂ ਦੀ ਮੱਤ ਲੈ ਕੇ ਮੈਂ ਆਪਣੇ ਸਰੀਰ-ਨਗਰ ਦੀ ਚੰਗੀ ਤਰ੍ਹਾਂ ਖੋਜ ਕੀਤੀ ਹੈ, ਅਤੇ, (ਸਰੀਰ ਦੇ ਵਿਚੋਂ ਹੀ) ਪਰਮਾਤਮਾ ਦਾ ਕੀਮਤੀ ਨਾਮ ਮੈਂ ਲੱਭ ਲਿਆ ਹੈ ॥੧॥ (ਗੁਰੂ ਨੇ ਮੈਨੂੰ ਹਰਿ-ਨਾਮ ਦੀ ਦਾਤ ਦੇ ਕੇ) ਮੇਰੇ ਮਨ ਵਿਚ ਠੰਢ ਪਾ ਦਿੱਤੀ ਹੈ। (ਮੇਰੇ ਅੰਦਰੋਂ) ਇਕ ਛਿਨ ਵਿਚ (ਮਾਇਆ ਦੀ) ਤ੍ਰਿਸ਼ਨਾ ਦੀ ਅੱਗ ਬੁੱਝ ਗਈ ਹੈ। ਗੁਰੂ ਦੇ ਮਿਲਣ ਨਾਲ ਮੇਰੀ ਸਾਰੀ (ਮਾਇਆ ਦੀ) ਭੁੱਖ ਦੂਰ ਹੋ ਗਈ ਹੈ ॥੧॥ ਰਹਾਉ॥ ਹੇ ਮੇਰੀ ਮਾਂ! (ਹੁਣ ਜਿਉਂ ਜਿਉਂ) ਮੈਂ ਪਰਮਾਤਮਾ ਦੇ ਗੁਣ ਗਾਂਦਾ ਹਾਂ, ਮੈਨੂੰ ਆਤਮਕ ਜੀਵਨ ਮਿਲ ਰਿਹਾ ਹੈ। ਦਇਆ ਦੇ ਘਰ ਸਤਿਗੁਰੂ ਨੇ ਮੇਰੇ ਹਿਰਦੇ ਵਿਚ ਪ੍ਰਭੂ ਦੇ ਗੁਣ ਪੱਕੇ ਕਰ ਦਿੱਤੇ ਹਨ, ਪਰਮਾਤਮਾ ਦਾ ਨਾਮ ਪੱਕਾ ਕਰ ਦਿੱਤਾ ਹੈ ॥੨॥ ਹੁਣ ਮੈਂ ਪਿਆਰੇ ਹਰਿ-ਪ੍ਰਭੂ ਦੀ ਭਾਲ ਕਰਦਾ ਹਾਂ, (ਸਤਸੰਗੀਆਂ ਪਾਸੋਂ) ਭਾਲ ਕਰਾਂਦਾ ਹਾਂ। ਸਾਧ ਸੰਗਤ ਵਿਚ ਮਿਲ ਕੇ ਮੈਂ ਪਰਮਾਤਮਾ ਦੇ ਨਾਮ ਦਾ ਸੁਆਦ ਮਾਣਦਾ ਹਾਂ ॥੩॥ ਧੁਰ ਦਰਗਾਹ ਤੋਂ (ਜਿਸ ਮਨੁੱਖ ਦੇ) ਮੱਥੇ ਉੱਤੇ ਪ੍ਰਭੂ-ਮਿਲਾਪ ਦਾ ਲਿਖਿਆ ਲੇਖ ਉੱਘੜਦਾ ਹੈ, ਹੇ ਭਾਈ! ਉਸ ਉਤੇ ਗੁਰੂ ਨਾਨਕ ਪ੍ਰਸੰਨ ਹੁੰਦਾ ਹੈ ਅਤੇ, ਉਸ ਨੂੰ ਪਰਮਾਤਮਾ ਮਿਲਾ ਦੇਂਦਾ ਹੈ ॥੪॥੧॥੫॥ राग सूही , घर २ में गुरु राम दास जी की बाणी। अकाल पुरख एक है और सतगुरु की कृपा से प्राप्त होता है। गुरु की मत लेकर में अपने शारीर-नगर की अच्छी तरह खोज की है, और, (शारीर के अन्दर से ही ) परमात्मा के सुंदर नाम को खोज लिया है ॥੧॥ ( गुरु ने मुझे हर-नाम की दात दे कर ) मेरे मन में ठण्डक डाल दी है। (मेरे अन्दर से ) एक पल में ( माया की ) तृष्णा की आग बुझ गयी है । गुरु के मिलने से मेरी सारी (माया की ) भूख दूर हो गयी है ॥੧॥ रहाउ॥ हे मेरी माँ ! ( अब जैसे जैसे ) में परमात्मा के गुण गाता हु, मुझे आत्मक जीवन मिल रहा है। दया के घर सतगुरु ने मेरे हृदय में प्रभु के गुण पक्के कर दिये हैं , परमात्मा का नाम पका कर दिया है॥੨॥ अब में प्यारे हर-प्रभु की खोज करता हूँ , (सत-संगियों की तरफ से) खोज करता हूँ । साध सांगत में मिल कर में परमात्मा के नाम का स्वाद लेता हूँ ॥੩॥ सच्ची दरगाह से ( जिस मनुख के ) मस्तक के ऊपर प्रभु-मिलाप का लिखा लेख उभरता है, हे भाई ! उस ऊपर गुरु नानक प्रसन्न होता है और , उस परमात्मा को मिला देता है॥४॥१॥ ५॥ www.facebook.com/GurbaniThoughtOfTheDay ( Waheguru Ji Ka Khalsa, Waheguru Ji Ki Fateh ) ਗੱਜ-ਵੱਜ ਕੇ ਫਤਹਿ ਬੁਲਾਓ ਜੀ ਵਾਹਿਗੁਰੂ ਜੀ ਕਾ ਖਾਲਸਾ !! ਵਾਹਿਗੁਰੂ ਜੀ ਕੀ ਫਤਹਿ !!

Amritvele da Hukamnama Sri Darbar Sahib Sri Amritsar, Ang 554, 22-Jul-2019 www.facebook.com/HukamnamaSriDarbarSahibSriAmritsar ਸਲੋਕੁ ਮ: ੩ ॥ ਨਾਨਕ ਬਿਨੁ ਸਤਿਗੁਰ ਭੇਟੇ ਜਗੁ ਅੰਧੁ ਹੈ ਅੰਧੇ ਕਰਮ ਕਮਾਇ ॥ ਸਬਦੈ ਸਿਉ ਚਿਤੁ ਨ ਲਾਵਈ ਜਿਤੁ ਸੁਖੁ ਵਸੈ ਮਨਿ ਆਇ ॥ ਤਾਮਸਿ ਲਗਾ ਸਦਾ ਫਿਰੈ ਅਹਿਨਿਸਿ ਜਲਤੁ ਬਿਹਾਇ ॥ ਜੋ ਤਿਸੁ ਭਾਵੈ ਸੋ ਥੀਐ ਕਹਣਾ ਕਿਛੂ ਨ ਜਾਇ ॥੧॥ ਮ: ੩ ॥ ਸਤਿਗੁਰੂ ਫੁਰਮਾਇਆ ਕਾਰੀ ਏਹ ਕਰੇਹੁ ॥ ਗੁਰੂ ਦੁਆਰੈ ਹੋਇ ਕੈ ਸਾਹਿਬੁ ਸੰਮਾਲੇਹੁ ॥ ਸਾਹਿਬੁ ਸਦਾ ਹਜੂਰਿ ਹੈ ਭਰਮੈ ਕੇ ਛਉੜ ਕਟਿ ਕੈ ਅੰਤਰਿ ਜੋਤਿ ਧਰੇਹੁ ॥ ਹਰਿ ਕਾ ਨਾਮੁ ਅੰਮ੍ਰਿਤੁ ਹੈ ਦਾਰੂ ਏਹੁ ਲਾਏਹੁ ॥ ਸਤਿਗੁਰ ਕਾ ਭਾਣਾ ਚਿਤਿ ਰਖਹੁ ਸੰਜਮੁ ਸਚਾ ਨੇਹੁ ॥ ਨਾਨਕ ਐਥੈ ਸੁਖੈ ਅੰਦਰਿ ਰਖਸੀ ਅਗੈ ਹਰਿ ਸਿਉ ਕੇਲ ਕਰੇਹੁ ॥੨॥ सलोकु मः ३ ॥ नानक बिनु सतिगुर भेटे जगु अंधु है अंधे करम कमाइ ॥ सबदै सिउ चितु न लावई जितु सुखु वसै मनि आइ ॥ तामसि लगा सदा फिरै अहिनिसि जलतु बिहाइ ॥ जो तिसु भावै सो थीऐ कहणा किछू न जाइ ॥१॥ मः ३ ॥ सतिगुरू फुरमाइआ कारी एह करेहु ॥ गुरू दुआरै होइ कै साहिबु समालेहु ॥ साहिबु सदा हजूरि है भरमै के छउड़ कटि कै अंतरि जोति धरेहु ॥ हरि का नामु अम्रितु है दारू एहु लाएहु ॥ सतिगुर का भाणा चिति रखहु संजमु सचा नेहु ॥ नानक ऐथै सुखै अंदरि रखसी अगै हरि सिउ केल करेहु ॥२॥ Shalok, Third Mehl: O Nanak, without meeting the True Guru, the world is blind, and it does blind deeds. It does not focus its consciousness on the Word of the Shabad, which would bring peace to abide in the mind. Always afflicted with the dark passions of low energy, it wanders around, passing its days and nights burning. Whatever pleases Him, comes to pass; no one has any say in this. ||1|| Third Mehl: The True Guru has commanded us to do this: through the Guru's Gate, meditate on the Lord Master. The Lord Master is ever-present. He tears away the veil of doubt, and installs His Light within the mind. The Name of the Lord is Ambrosial Nectar - take this healing medicine! Enshrine the Will of the True Guru in your consciousness, and make the True Lord's Love your self-discipline. O Nanak, you shall be kept in peace here, and hereafter, you shall celebrate with the Lord. ||2|| ਬਿਨੁ ਭੇਟੇ = ਮਿਲਣ ਤੋਂ ਬਿਨਾ। ਸਚਾ = ਪ੍ਰਭੂ (ਦਾ ਰੂਪ) ਤਾਮਸਿ = ਤਮੋਗੁਣੀ ਭਾਵ ਵਿਚ। ਅਹਿ = ਦਿਨ। ਨਿਸਿ = ਰਾਤ। ਕਾਰੀ = ਕੰਮ। ਸੰਮਾਲੇਹੁ = ਯਾਦ ਕਰੋ। ਹਜੂਰਿ = ਅੰਗ ਸੰਗ। ਛਉੜ = ਪਰਦੇ, ਉਹ ਜਾਲਾ ਜੋ ਅੱਖਾਂ ਅੱਗੇ ਆ ਕੇ ਨਜ਼ਰ ਬੰਦ ਕਰ ਦੇਂਦਾ ਹੈ। ਚਿਤਿ = ਚਿੱਤ ਵਿਚ। ਸੰਜਮੁ = ਰਹਿਣੀ। ਕੇਲ = ਆਨੰਦ, ਲਾਡ ॥੨॥ ਹੇ ਨਾਨਕ! ਗੁਰੂ ਨੂੰ ਮਿਲਣ ਤੋਂ ਬਿਨਾ ਸੰਸਾਰ ਅੰਨ੍ਹਾ ਹੈ ਤੇ ਅੰਨ੍ਹੇ ਹੀ ਕੰਮ ਕਰਦਾ ਹੈ। ਸਤਿਗੁਰੂ ਦੇ ਸ਼ਬਦ ਨਾਲ ਮਨ ਨਹੀਂ ਜੋੜਦਾ ਜਿਸ ਕਰਕੇ ਹਿਰਦੇ ਵਿਚ ਸੁਖ ਆ ਵੱਸੇ। ਤਮੋ ਗੁਣ ਵਿਚ ਮਸਤ ਹੋਇਆ ਹੋਇਆ ਸਦਾ ਭਟਕਦਾ ਹੈ ਤੇ ਦਿਨ ਰਾਤ (ਤਮੋ ਗੁਣ ਵਿਚ) ਸੜਦਿਆਂ (ਉਸ ਦੀ ਉਮਰ) ਗੁਜ਼ਰਦੀ ਹੈ। (ਇਸ ਬਾਰੇ) ਕੁਝ ਆਖਿਆ ਨਹੀਂ ਜਾ ਸਕਦਾ, ਜੋ ਪ੍ਰਭੂ ਨੂੰ ਚੰਗਾ ਲੱਗਦਾ ਹੈ, ਸੋਈ ਹੁੰਦਾ ਹੈ ॥੧॥ ਸਤਿਗੁਰੂ ਨੇ ਹੁਕਮ ਦਿੱਤਾ ਹੈ (ਭਰਮ ਦਾ ਛਉੜ ਕੱਟਣ ਲਈ) ਇਹ ਕਾਰ (ਭਾਵ, ਇਲਾਜ) ਕਰੋ। ਗੁਰੂ ਦੇ ਦਰ ਤੇ ਜਾ ਕੇ (ਭਾਵ, ਗੁਰੂ ਦੀ ਚਰਨੀਂ ਲੱਗ ਕੇ), ਮਾਲਕ ਨੂੰ ਯਾਦ ਕਰੋ। ਮਾਲਕ ਸਦਾ ਅੰਗ ਸੰਗ ਹੈ, (ਅੱਖਾਂ ਅਗੋਂ) ਭਰਮ ਦੇ ਜਾਲੇ ਨੂੰ ਲਾਹ ਕੇ ਹਿਰਦੇ ਵਿਚ ਉਸ ਦੀ ਜੋਤ ਟਿਕਾਉ। ਹਰੀ ਦਾ ਨਾਮ ਅਮਰ ਕਰਨ ਵਾਲਾ ਹੈ, ਇਹ ਦਾਰੂ ਵਰਤੋ। ਸਤਿਗੁਰੂ ਦਾ ਭਾਣਾ (ਮੰਨਣਾ) ਚਿਤ ਵਿਚ ਰੱਖੋ ਤੇ ਸਚਾ ਪਿਆਰ (ਰੂਪ) ਰਹਿਣੀ ਧਾਰਨ ਕਰੋ। ਹੇ ਨਾਨਕ! (ਇਹ ਦਾਰੂ) ਏਥੇ (ਸੰਸਾਰ ਵਿਚ) ਸੁਖੀ ਰਖੇਗਾ ਤੇ ਅੱਗੇ (ਪਰਲੋਕ ਵਿਚ) ਹਰੀ ਨਾਲ ਰਲੀਆਂ ਮਾਣੋਗੇ ॥੨॥ हे नानक! गुरु को मिलने के बिना संसार अँधा है और अंधे ही काम करता है। सतगुरु के शब्द के साथ मन नहीं जोड़ता जिससे हृदय में सुख आ बसे। तमो गुण में मस्त हुआ सदा भटकता है और दिन रात (तमो गुण में) जलते हुए (उस की सारी उम्र) बीत जाती है। (इस बारे में) कुछ कहा नहीं जा सकता, जो प्रभु को अच्छा लगता है, सो ही होता है॥१॥ सतगुरु ने हुकम दिया है (भ्रम का साथ छोड़ने के लिए) यह काम (भावार्थ, इलाज) करो। गुरु के दर पर जा कर (गुर के चरण लग कर), मालिक को याद करो। मालिक सदा संग है, (आँखों के आगे से भ्रम के जाले को उतार कर हृदय में उस की जोत टिकाओ। हरी का नाम अमर करने वाला है, यह दावा इस्तेमाल करो। सतगुरु का भाना (सतगुरु का किया) (मानना) चित में रखो और सच्चा प्यार (रूप) रहनी धारण करो। हे नानक! (यह दारु(दवा)) यहाँ (संसार में) सुखी रखेगा और आगे (परलोक में )हरी के साथ आनंद मनाओगे॥२॥ www.facebook.com/GurbaniThoughtOfTheDay ( Waheguru Ji Ka Khalsa, Waheguru Ji Ki Fateh ) ਗੱਜ-ਵੱਜ ਕੇ ਫਤਹਿ ਬੁਲਾਓ ਜੀ ਵਾਹਿਗੁਰੂ ਜੀ ਕਾ ਖਾਲਸਾ !! ਵਾਹਿਗੁਰੂ ਜੀ ਕੀ ਫਤਹਿ !!

Om Sai Nath

Image

AMRIT VELE DA HUKAMNAMA SRI DARBAR SAHIB, SRI AMRITSAR, ANG 700, 17-July.-2019 ਜੈਤਸਰੀ ਮਹਲਾ ੫ ਘਰੁ ੩ ਦੁਪਦੇ ੴ ਸਤਿਗੁਰ ਪ੍ਰਸਾਦਿ ॥ ਦੇਹੁ ਸੰਦੇਸਰੋ ਕਹੀਅਉ ਪ੍ਰਿਅ ਕਹੀਅਉ ॥ ਬਿਸਮੁ ਭਈ ਮੈ ਬਹੁ ਬਿਧਿ ਸੁਨਤੇ ਕਹਹੁ ਸੁਹਾਗਨਿ ਸਹੀਅਉ ॥੧॥ ਰਹਾਉ ॥ ਕੋ ਕਹਤੋ ਸਭ ਬਾਹਰਿ ਬਾਹਰਿ ਕੋ ਕਹਤੋ ਸਭ ਮਹੀਅਉ ॥ ਬਰਨੁ ਨ ਦੀਸੈ ਚਿਹਨੁ ਨ ਲਖੀਐ ਸੁਹਾਗਨਿ ਸਾਤਿ ਬੁਝਹੀਅਉ ॥੧॥ ਸਰਬ ਨਿਵਾਸੀ ਘਟਿ ਘਟਿ ਵਾਸੀ ਲੇਪੁ ਨਹੀ ਅਲਪਹੀਅਉ ॥ ਨਾਨਕੁ ਕਹਤ ਸੁਨਹੁ ਰੇ ਲੋਗਾ ਸੰਤ ਰਸਨ ਕੋ ਬਸਹੀਅਉ ॥੨॥੧॥੨॥ जैतसरी महला ५ घरु ३ दुपदे ੴ सतिगुर प्रसादि ॥ देहु संदेसरो कहीअउ प्रिअ कहीअउ ॥ बिसमु भई मै बहु बिधि सुनते कहहु सुहागनि सहीअउ ॥१॥ रहाउ ॥ को कहतो सभ बाहरि बाहरि को कहतो सभ महीअउ ॥ बरनु न दीसै चिहनु न लखीऐ सुहागनि साति बुझहीअउ ॥१॥ सरब निवासी घटि घटि वासी लेपु नही अलपहीअउ ॥ नानकु कहत सुनहु रे लोगा संत रसन को बसहीअउ ॥२॥१॥२॥ Jaitsree, Fifth Mehl, Third House, Du-Padas: One Universal Creator God. By The Grace Of The True Guru: Give me a message from my Beloved - tell me, tell me! I am wonder-struck, hearing the many reports of Him; tell them to me, O my happy sister soul-brides. ||1||Pause|| Some say that He is beyond the world - totally beyond it, while others say that He is totally within it. His color cannot be seen, and His pattern cannot be discerned. O happy soul-brides, tell me the truth! ||1|| He is pervading everywhere, and He dwells in each and every heart; He is not stained - He is unstained. Says Nanak, listen, O people: He dwells upon the tongues of the Saints. ||2||1||2|| ਸੰਦੇਸਰੋ = ਪਿਆਰਾ ਸੰਦੇਸ਼। ਕਹੀਅਉ = ਦੱਸੋ। ਪ੍ਰਿਅ ਸੰਦੇਸਰੋ = ਪਿਆਰੇ ਦਾ ਮਿੱਠਾ ਸੁਨੇਹਾ। ਬਿਸਮੁ = ਹੈਰਾਨ। ਭਈ = ਹੋ ਗਈ। ਬਹੁ ਬਿਧਿ = ਕਈ ਕਿਸਮਾਂ। ਕਹਹੁ = ਦੱਸੋ। ਸਹੀਅਉ = ਹੇ ਸਹੇਲੀਹੋ!।੧।ਰਹਾਉ।ਕੋ = ਕੋਈ। ਕਹਤੋ = ਆਖਦਾ ਹੈ। ਮਹੀਅਉ = ਵਿਚ, ਮਾਹਿ। ਬਰਨੁ = ਰੰਗ {वर्ण}। ਦੀਸੈ = ਦਿੱਸਦਾ। ਚਿਹਨੁ = ਨਿਸ਼ਾਨ, ਲੱਛਣ। ਲਖੀਐ = ਨਜ਼ਰ ਆਉਂਦਾ। ਸੁਹਾਗਨਿ = ਹੇ ਸੁਹਾਗਣੋ! ਸਾਤਿ = ਸਤਿ, ਸੱਚ। ਬੁਝਹੀਅਉ = ਸਮਝਾਓ।੧।ਨਿਵਾਸੀ = ਨਿਵਾਸ ਰੱਖਣ ਵਾਲਾ। ਘਟਿ ਘਟਿ = ਹਰੇਕ ਸਰੀਰ ਵਿਚ। ਵਾਸੀ = ਵੱਸਣ ਵਾਲਾ। ਲੇਪੁ = (ਮਾਇਆ ਦਾ) ਅਸਰ। ਅਲਪਹੀਅਉ = ਅਲਪ ਭੀ, ਰਤਾ ਭਰ ਭੀ। ਨਾਨਕੁ ਕਹਤ = ਨਾਨਕ ਆਖਦਾ ਹੈ। ਹੇ ਲੋਗਾ = ਹੇ ਲੋਕੋ! ਸੰਤ ਰਸਨ ਕੋ = ਸੰਤ ਕੋ ਰਸਨ, ਸੰਤਾਂ ਦੀ ਜੀਭ ਉਤੇ। ਬਸਹੀਅਉ = ਵੱਸਦਾ ਹੈ।੨। ਰਾਗ ਜੈਤਸਰੀ, ਘਰ ੩ ਵਿੱਚ ਗੁਰੂ ਅਰਜਨਦੇਵ ਜੀ ਦੀ ਦੋ-ਬੰਦਾਂ ਵਾਲੀ ਬਾਣੀ। ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। ਹੇ ਸੁਹਾਗਵਤੀ ਸਹੇਲੀਹੋ! (ਹੇ ਗੁਰ-ਸਿੱਖੋ!) ਮੈਨੂੰ ਪਿਆਰੇ ਪ੍ਰਭੂ ਦਾ ਮਿੱਠਾ ਜਿਹਾ ਸਨੇਹਾ ਦਿਹੋ, ਦੱਸੋ। ਮੈਂ (ਉਸ ਪਿਆਰੇ ਦੀ ਬਾਬਤ) ਕਈ ਕਿਸਮਾਂ (ਦੀਆਂ ਗੱਲਾਂ) ਸੁਣ ਸੁਣ ਕੇ ਹੈਰਾਨ ਹੋ ਰਹੀ ਹਾਂ।੧।ਰਹਾਉ। ਕੋਈ ਆਖਦਾ ਹੈ, ਉਹ ਸਭਨਾਂ ਤੋਂ ਬਾਹਰ ਹੀ ਵੱਸਦਾ ਹੈ, ਕੋਈ ਆਖਦਾ ਹੈ, ਉਹ ਸਭਨਾਂ ਦੇ ਵਿੱਚ ਵੱਸਦਾ ਹੈ। ਉਸ ਦਾ ਰੰਗ ਨਹੀਂ ਦਿੱਸਦਾ, ਉਸ ਦਾ ਕੋਈ ਲੱਛਣ ਨਜ਼ਰ ਨਹੀਂ ਆਉਂਦਾ। ਹੇ ਸੁਗਾਗਣੋ! ਤੁਸੀ ਮੈਨੂੰ ਸੱਚੀ ਗੱਲ ਸਮਝਾਓ।੧। ਨਾਨਕ ਆਖਦਾ ਹੈ-ਹੇ ਲੋਕੋ! ਸੁਣੋ। ਉਹ ਪਰਮਾਤਮਾ ਸਾਰਿਆਂ ਵਿਚ ਨਿਵਾਸ ਰੱਖਣ ਵਾਲਾ ਹੈ, ਹਰੇਕ ਸਰੀਰ ਵਿਚ ਵੱਸਣ ਵਾਲਾ ਹੈ (ਫਿਰ ਭੀ, ਉਸ ਨੂੰ ਮਾਇਆ ਦਾ) ਰਤਾ ਭੀ ਲੇਪ ਨਹੀਂ ਹੈ। ਉਹ ਪ੍ਰਭੂ ਸੰਤ ਜਨਾਂ ਦੀ ਜੀਭ ਉਤੇ ਵੱਸਦਾ ਹੈ (ਸੰਤ ਜਨ ਹਰ ਵੇਲੇ ਉਸ ਦਾ ਨਾਮ ਜਪਦੇ ਹਨ)।੨।੧।੨। राग जैतसरी, घर ३ में गुरु अर्जनदेव जी की दो बन्दों वाली बाणी। अकाल पुरख एक है अरु सतगुरु की कृपा द्वारा मिलता है। हे सुहागवती सखियो! (हे गुर-सिखों!) मुझे प्यारे प्रभु की मीठी खबर दो । मैं (उस प्यारे के बारे में) कई प्रकार (की बातें) सुन सुन के हैरान हो रही हूँ। १। रहाउ। कोई कहता है, वेह सब से बाहर बस्ता है, कोई कहता है, वेह सब के अन्दर बस्ता है। उस का रंग बही दीखता, उस का कोई लक्षण नजर नहीं आता। हे सुहागनों! तुम मुझे सच्ची बात समझाओ।१। नानक कहता है=हे लोगो! सुनो। वः परमात्मा सब मैं निवास रखने वाला है, हेरेक सरीर में बसने वाला है (फिर बाई, उस को माया का) जरा भी लेप नहीं है। वेह प्रभु संत जानो की जीभ (जिव्हा) पर बस्ता है (संत जन सर समय उसी का नाम जपते हैं।२।१।२। ( Waheguru Ji Ka Khalsa, Waheguru Ji Ki Fathe ) ਗੱਜ-ਵੱਜ ਕੇ ਫਤਹਿ ਬੁਲਾਓ ਜੀ ! ਵਾਹਿਗੁਰੂ ਜੀ ਕਾ ਖਾਲਸਾ !! ਵਾਹਿਗੁਰੂ ਜੀ ਕੀ ਫਤਹਿ !!

Image

Amritvele da Hukamnama Sri Darbar Sahib, Sri Amritsar, Ang 722, 15-July-2019 www.facebook.com/HukamnamaSriDarbarSahibSriAmritsar ਤਿਲੰਗ ਮ: ੧ ॥ ਇਆਨੜੀਏ ਮਾਨੜਾ ਕਾਇ ਕਰੇਹਿ ॥ ਆਪਨੜੈ ਘਰਿ ਹਰਿ ਰੰਗੋ ਕੀ ਨ ਮਾਣੇਹਿ ॥ ਸਹੁ ਨੇੜੈ ਧਨ ਕੰਮਲੀਏ ਬਾਹਰੁ ਕਿਆ ਢੂਢੇਹਿ ॥ ਭੈ ਕੀਆ ਦੇਹਿ ਸਲਾਈਆ ਨੈਣੀ ਭਾਵ ਕਾ ਕਰਿ ਸੀਗਾਰੋ ॥ ਤਾ ਸੋਹਾਗਣਿ ਜਾਣੀਐ ਲਾਗੀ ਜਾ ਸਹੁ ਧਰੇ ਪਿਆਰੋ ॥੧॥ तिलंग मः १ ॥ इआनड़ीए मानड़ा काइ करेहि ॥ आपनड़ै घरि हरि रंगो की न माणेहि ॥ सहु नेड़ै धन कमलीए बाहरु किआ ढूढेहि ॥ भै कीआ देहि सलाईआ नैणी भाव का करि सीगारो ॥ ता सोहागणि जाणीऐ लागी जा सहु धरे पिआरो ॥१॥ Tilang, First Mehl: O foolish and ignorant soul-bride, why are you so proud? Within the home of your own self, why do you not enjoy the Love of your Lord? Your Husband Lord is so very near, O foolish bride; why do you search for Him outside? Apply the Fear of God as the mascara to adorn your eyes, and make the Love of the Lord your ornament. Then, you shall be known as a devoted and committed soul-bride, when you enshrine love for your Husband Lord. ||1|| ਇਆਨੀ = ਅੰਞਾਣ ਕੁੜੀ। ਇਆਨੜੀ = ਬਹੁਤ ਅੰਞਾਣ ਕੁੜੀ। ਇਆਨੜੀਏ = ਹੇ ਬਹੁਤ ਅੰਞਾਣ ਜਿੰਦੇ! ਮਾਨੜਾ = ਕੋਝਾ ਮਾਣ। ਕਾਇ = ਕਿਉਂ? ਕਰੇਹਿ = ਤੂੰ ਕਰਦੀ ਹੈਂ। ਘਰਿ = ਘਰ ਵਿਚ, ਹਿਰਦੇ ਵਿਚ। ਰੰਗੋ = ਰੰਗੁ, ਆਨੰਦ। ਕੀ = ਕਿਉਂ? ਧਨ ਕੰਮਲੀਏ = ਹੇ ਭੋਲੀ ਜੀਵ-ਇਸਤ੍ਰੀਏ! ਬਾਹਰੁ = ਬਾਹਰਲਾ ਜਗਤ {ਨੋਟ: 'ਬਾਹਰਿ' ਅਤੇ 'ਬਾਹਰੁ' ਦਾ ਫ਼ਰਕ ਚੇਤੇ ਰੱਖਣ-ਯੋਗ ਹੈ}। ਭਾਵ ਕਾ = ਪ੍ਰੇਮ ਦਾ। ਸਲਾਈ = ਸੁਰਮਚੂ ਜਿਸ ਨਾਲ ਅੱਖਾਂ ਵਿਚ ਸੁਰਮਾ ਪਾਈਦਾ ਹੈ। ਲਾਗੀ = ਲੱਗੀ ਹੋਈ, ਜੁੜੀ ਹੋਈ।੧। ਹੇ ਬਹੁਤ ਅੰਞਾਣ ਜਿੰਦੇ! ਇਤਨਾ ਕੋਝਾ ਮਾਣ ਤੂੰ ਕਿਉਂ ਕਰਦੀ ਹੈਂ? ਪਰਮਾਤਮਾ ਤੇਰੇ ਆਪਣੇ ਹੀ ਹਿਰਦੇ-ਘਰ ਵਿਚ ਹੈ, ਤੂੰ ਉਸ (ਦੇ ਮਿਲਾਪ) ਦਾ ਆਨੰਦ ਕਿਉਂ ਨਹੀਂ ਮਾਣਦੀ? ਹੇ ਭੋਲੀ ਜੀਵ-ਇਸਤ੍ਰੀਏ! ਪਤੀ-ਪ੍ਰਭੂ (ਤੇਰੇ ਅੰਦਰ ਹੀ ਤੇਰੇ) ਨੇੜੇ ਵੱਸ ਰਿਹਾ ਹੈ, ਤੂੰ (ਜੰਗਲ ਆਦਿਕ) ਬਾਹਰਲਾ ਸੰਸਾਰ ਕਿਉਂ ਭਾਲਦੀ ਫਿਰਦੀ ਹੈਂ? (ਜੇ ਤੂੰ ਉਸ ਦਾ ਦੀਦਾਰ ਕਰਨਾ ਹੈ, ਤਾਂ ਆਪਣੀਆਂ ਗਿਆਨ ਦੀਆਂ) ਅੱਖਾਂ ਵਿਚ (ਪ੍ਰਭੂ ਦੇ) ਡਰ-ਅਦਬ (ਦੇ ਸੁਰਮੇ) ਦੀਆਂ ਸਲਾਈਆਂ ਪਾ, ਪ੍ਰਭੂ ਦੇ ਪਿਆਰ ਦਾ ਹਾਰ-ਸਿੰਗਾਰ ਕਰ। ਜੀਵ-ਇਸਤ੍ਰੀ ਤਦੋਂ ਹੀ ਸੋਹਾਗ ਭਾਗ ਵਾਲੀ ਤੇ ਪ੍ਰਭੂ-ਚਰਨਾਂ ਵਿਚ ਜੁੜੀ ਹੋਈ ਸਮਝੀ ਜਾਂਦੀ ਹੈ, ਜਦੋਂ ਪ੍ਰਭੂ-ਪਤੀ ਉਸ ਨਾਲ ਪਿਆਰ ਕਰੇ।੧। हे बहुत अनजान जान! इतना बेकार मान क्यों करती हैं? परमात्मा तेरे अपने ही ह्रदय-घर में है, तू उस (के मिलाप) का अन्नंद क्यों नहीं मनाती? हे भोली जिव-स्त्री! पति-प्रभु (तुम्हारे अंदर ही) तुम्हारे नजदीक ही बस रहा है, तूँ (जंगल आदि) बाहरी संसार क्यों खोजती फिर रही है? (अगर तुमने उस का दीदार करना है, तो अपनी ज्ञान की) आँखों में (प्रभु के) डर अदब (के सुरमे) की सिलाई डाल, प्रभु के प्यार का हार सिंगार कर। जिव-स्त्री तभी सुहाग भाग्य वाली बनती है और प्रभु के चरणों में जुडी समझी जाती है, जब प्रभु-पति उस से प्यार करे।१। www.facebook.com/GurbaniThoughtOfTheDay Sewadaar 9873626789 ਗੱਜ-ਵੱਜ ਕੇ ਫਤਹਿ ਬੁਲਾਓ ਜੀ ! ਵਾਹਿਗੁਰੂ ਜੀ ਕਾ ਖਾਲਸਾ !! ਵਾਹਿਗੁਰੂ ਜੀ ਕੀ ਫਤਹਿ !!

AMRITVELE DA HUKAMNAMA SRI DARBAR SAHIB, SRI AMRITSAR, ANG-730-731, 11-Jul-2019 www.facebook.com/HukamnamaSriDarbarSahibSriAmritsar ਸੂਹੀ ਮਹਲਾ ੧ ॥ ਕਉਣ ਤਰਾਜੀ ਕਵਣੁ ਤੁਲਾ ਤੇਰਾ ਕਵਣੁ ਸਰਾਫੁ ਬੁਲਾਵਾ ॥ ਕਉਣੁ ਗੁਰੂ ਕੈ ਪਹਿ ਦੀਖਿਆ ਲੇਵਾ ਕੈ ਪਹਿ ਮੁਲੁ ਕਰਾਵਾ ॥੧॥ ਮੇਰੇ ਲਾਲ ਜੀਉ ਤੇਰਾ ਅੰਤੁ ਨ ਜਾਣਾ ॥ ਤੂੰ ਜਲਿ ਥਲਿ ਮਹੀਅਲਿ ਭਰਿਪੁਰਿ ਲੀਣਾ ਤੂੰ ਆਪੇ ਸਰਬ ਸਮਾਣਾ ॥੧॥ ਰਹਾਉ ॥ ਮਨੁ ਤਾਰਾਜੀ ਚਿਤੁ ਤੁਲਾ ਤੇਰੀ ਸੇਵ ਸਰਾਫੁ ਕਮਾਵਾ ॥ ਘਟ ਹੀ ਭੀਤਰਿ ਸੋ ਸਹੁ ਤੋਲੀ ਇਨ ਬਿਧਿ ਚਿਤੁ ਰਹਾਵਾ ॥੨॥ ਆਪੇ ਕੰਡਾ ਤੋਲੁ ਤਰਾਜੀ ਆਪੇ ਤੋਲਣਹਾਰਾ ॥ ਆਪੇ ਦੇਖੈ ਆਪੇ ਬੂਝੈ ਆਪੇ ਹੈ ਵਣਜਾਰਾ ॥੩॥ ਅੰਧੁਲਾ ਨੀਚ ਜਾਤਿ ਪਰਦੇਸੀ ਖਿਨੁ ਆਵੈ ਤਿਲੁ ਜਾਵੈ ॥ ਤਾ ਕੀ ਸੰਗਤਿ ਨਾਨਕੁ ਰਹਦਾ ਕਿਉ ਕਰਿ ਮੂੜਾ ਪਾਵੈ ॥੪॥੨॥੯॥ सूही महला १ ॥ कउण तराजी कवणु तुला तेरा कवणु सराफु बुलावा ॥ कउणु गुरू कै पहि दीखिआ लेवा कै पहि मुलु करावा ॥१॥ मेरे लाल जीउ तेरा अंतु न जाणा ॥ तूं जलि थलि महीअलि भरिपुरि लीणा तूं आपे सरब समाणा ॥१॥ रहाउ ॥ मनु ताराजी चितु तुला तेरी सेव सराफु कमावा ॥ घट ही भीतरि सो सहु तोली इन बिधि चितु रहावा ॥२॥ आपे कंडा तोलु तराजी आपे तोलणहारा ॥ आपे देखै आपे बूझै आपे है वणजारा ॥३॥ अंधुला नीच जाति परदेसी खिनु आवै तिलु जावै ॥ ता की संगति नानकु रहदा किउ करि मूड़ा पावै ॥४॥२॥९॥ Soohee, First Mehl: What scale, what weights, and what assayer shall I call for You, Lord? From what guru should I receive instruction? By whom should I have Your value appraised? ||1|| O my Dear Beloved Lord, Your limits are not known. You pervade the water, the land, and the sky; You Yourself are All-pervading. ||1||Pause|| Mind is the scale, consciousness the weights, and the performance of Your service is the appraiser. Deep within my heart, I weigh my Husband Lord; in this way I focus my consciousness. ||2|| You Yourself are the balance, the weights and the scale; You Yourself are the weigher. You Yourself see, and You Yourself understand; You Yourself are the trader. ||3|| The blind, low class wandering soul, comes for a moment, and departs in an instant. In its company, Nanak dwells; how can the fool attain the Lord? ||4||2||9|| ਕੈ ਪਹਿ = ਕਿਸ ਪਾਸੋਂ? ਦੀਖਿਆ = ਸਿੱਖਿਆ। ਲੇਵਾ = ਮੈਂ ਲਵਾਂ। ਮੁਲੁ ਕਰਾਵਾ = ਮੈਂ ਕੀਮਤ ਪਵਾਵਾਂ ॥੧॥ ਲਾਲ = ਹੇ ਲਾਲ! ਨ ਜਾਣਾ = ਮੈਂ ਨਹੀਂ ਜਾਣਦਾ। ਜਲਿ = ਜਲ ਵਿਚ। ਥਲਿ = ਧਰਤੀ ਦੇ ਅੰਦਰ। ਮਹੀਅਲਿ = ਮਹੀ ਤਲਿ, ਧਰਤੀ ਦੇ ਤਲ ਉਤੇ, ਪੁਲਾੜ ਵਿਚ, ਆਕਾਸ਼ ਵਿਚ। ਭਰਿਪੁਰਿ = ਭਰਪੂਰ। ਲੀਣਾ = ਵਿਆਪਕ। ਆਪੇ = ਆਪ ਹੀ ॥੧॥ ਰਹਾਉ ॥ ਤਾਰਾਜੀ = ਤੱਕੜੀ। ਤੇਰੀ ਸੇਵ ਕਮਾਵਾ = ਮੈਂ ਤੇਰੀ ਸੇਵਾ ਕਰਾਂ, ਮੈਂ ਤੇਰਾ ਸਿਮਰਨ ਕਰਾਂ। ਘਟ = ਹਿਰਦਾ। ਭੀਤਰਿ = ਅੰਦਰ। ਸਹੁ = ਖਸਮ-ਪ੍ਰਭੂ। ਤੋਲੀ = ਮੈਂ ਤੋਲਾਂ, ਪਰਖ ਕਰਾਂ। ਇਨ੍ਹ੍ਹ ਬਿਧਿ = ਇਹਨਾਂ ਤਰੀਕਿਆਂ ਨਾਲ। ਰਹਾਵਾ = ਮੈਂ ਟਿਕਾਵਾਂ ॥੨॥ ਕੰਡਾ = ਤੱਕੜੀ ਦੀ ਡੰਡੀ ਦੇ ਅੱਧ ਵਿਚ ਦੀ ਸੂਈ, ਤੱਕੜੀ ਦੀ ਬੋਦੀ। ਦੇਖੈ = ਸੰਭਾਲ ਕਰਦਾ ਹੈ। ਬੂਝੈ = ਸਮਝਦਾ ਹੈ। ਵਣਜਾਰਾ = ਵਣਜ ਕਰਨ ਵਾਲਾ ਜੀਵ-ਵਪਾਰੀ ॥੩॥ ਅੰਧੁਲਾ = ਅੰਨ੍ਹਾ । ਨੀਚ ਜਾਤਿ = ਨੀਵੀਂ ਜਾਤਿ ਵਾਲਾ। ਪਰਦੇਸੀ = ਭਟਕਦਾ ਰਹਿਣ ਵਾਲਾ। ਖਿਨੁ = ਅੱਖ ਦੇ ਝਮਕਣ ਜਿਤਨੇ ਸਮੇ ਵਿਚ। ਤਿਲੁ = ਰਤਾ ਭਰ ਸਮੇ ਵਿਚ। ਤਾ ਕੀ = ਅਜੇਹੇ (ਮਨ) ਦੀ। ਕਿਉ ਕਰਿ = ਕਿਸ ਤਰ੍ਹਾਂ? ਮੂੜਾ = ਮੂਰਖ। ਪਾਵੈ = (ਕਦਰ) ਪਾ ਸਕਦਾ ਹੈ ॥੪॥੨॥੯॥ ਹੇ ਪ੍ਰਭੂ! ਕੋਈ ਐਸੀ ਤੱਕੜੀ ਨਹੀਂ ਕੋਈ ਐਸਾ ਵੱਟਾ ਨਹੀਂ (ਜੋ ਤੇਰੇ ਗੁਣਾਂ ਦਾ ਅੰਦਾਜ਼ਾ ਲਾ ਸਕਣ), ਕੋਈ ਐਸਾ ਸਰਾਫ਼ ਨਹੀਂ ਜਿਸ ਨੂੰ ਮੈਂ (ਤੇਰੇ ਗੁਣਾਂ ਦਾ ਅੰਦਾਜ਼ਾ ਲਾਣ ਵਾਸਤੇ) ਸੱਦ ਸਕਾਂ। ਮੈਨੂੰ ਕੋਈ ਐਸਾ ਉਸਤਾਦ ਨਹੀਂ ਦਿੱਸਦਾ ਜਿਸ ਪਾਸੋਂ ਮੈਂ ਤੇਰਾ ਮੁੱਲ ਪਵਾ ਸਕਾਂ ਜਾਂ ਮੁੱਲ ਪਾਣ ਦੀ ਜਾਚ ਸਿੱਖ ਸਕਾਂ ॥੧॥ ਹੇ ਮੇਰੇ ਸੋਹਣੇ ਪ੍ਰਭੂ ਜੀ! ਮੈਂ ਤੇਰੇ ਗੁਣਾਂ ਦਾ ਅੰਤ ਨਹੀਂ ਜਾਣ ਸਕਦਾ (ਮੈਨੂੰ ਇਹ ਸਮਝ ਨਹੀਂ ਆ ਸਕਦੀ ਕਿ ਤੇਰੇ ਵਿਚ ਕਿਤਨੀਆਂ ਕੁ ਸਿਫ਼ਤਾਂ ਹਨ)। ਤੂੰ ਪਾਣੀ ਵਿਚ ਭਰਪੂਰ ਹੈਂ, ਤੂੰ ਧਰਤੀ ਦੇ ਅੰਦਰ ਵਿਆਪਕ ਹੈਂ, ਤੂੰ ਆਕਾਸ਼ ਵਿਚ ਹਰ ਥਾਂ ਮੌਜੂਦ ਹੈਂ,ਤੂੰ ਆਪ ਹੀ ਸਭ ਜੀਵਾਂ ਵਿਚ ਸਭ ਥਾਵਾਂ ਵਿਚ ਸਮਾਇਆ ਹੋਇਆ ਹੈਂ ॥੧॥ ਰਹਾਉ ॥ ਹੇ ਪ੍ਰਭੂ! ਜੇ ਮੇਰਾ ਮਨ ਤੱਕੜੀ ਬਣ ਜਾਏ, ਜੇ ਮੇਰਾ ਚਿੱਤ ਤੋਲਣ ਵਾਲਾ ਵੱਟਾ ਬਣ ਜਾਏ, ਜੇ ਮੈਂ ਤੇਰੀ ਸੇਵਾ ਕਰ ਸਕਾਂ, ਤੇਰਾ ਸਿਮਰਨ ਕਰ ਸਕਾਂ (ਜੇ ਇਹ ਸੇਵਾ-ਸਿਮਰਨ ਮੇਰੇ ਵਾਸਤੇ) ਸਰਾਫ਼ ਬਣ ਜਾਏ, (ਤੇਰੇ ਗੁਣਾਂ ਦਾ ਮੈਂ ਅੰਤ ਤਾਂ ਨਹੀਂ ਪਾ ਸਕਾਂਗਾ,ਪਰ) ਇਹਨਾਂ ਤਰੀਕਿਆਂ ਨਾਲ ਮੈਂ ਆਪਣੇ ਚਿੱਤ ਨੂੰ ਤੇਰੇ ਚਰਨਾਂ ਵਿਚ ਟਿਕਾ ਕੇ ਰੱਖ ਸਕਾਂਗਾ। (ਹੇ ਭਾਈ!) ਮੈਂ ਆਪਣੇ ਹਿਰਦੇ ਵਿਚ ਹੀ ਉਸ ਖਸਮ-ਪ੍ਰਭੂ ਨੂੰ ਬੈਠਾ ਜਾਚ ਸਕਾਂਗਾ ॥੨॥ (ਹੇ ਭਾਈ! ਪ੍ਰਭੂ ਹਰੇਕ ਥਾਂ ਵਿਆਪਕ ਹੈ,ਆਪਣੀ ਵਡਿਆਈ ਭੀ ਉਹ ਆਪ ਹੀ ਜਾਣਦਾ ਹੈ ਤੇ ਜਾਚ ਸਕਦਾ ਹੈ ਉਹ) ਆਪ ਹੀ ਤੱਕੜੀ ਹੈ, ਤੱਕੜੀ ਦਾ ਵੱਟਾ ਹੈ, ਤੱਕੜੀ ਦੀ ਬੋਦੀ ਹੈ, ਉਹ ਆਪ ਹੀ (ਆਪਣੇ ਗੁਣਾਂ ਨੂੰ) ਤੋਲਣ ਵਾਲਾ ਹੈ। ਉਹ ਆਪ ਹੀ ਸਭ ਜੀਵਾਂ ਦੀ ਸੰਭਾਲ ਕਰਦਾ ਹੈ, ਆਪ ਹੀ ਸਭ ਦੇ ਦਿਲਾਂ ਦੀ ਸਮਝਦਾ ਹੈ, ਆਪ ਹੀ ਜੀਵ-ਰੂਪ ਹੋ ਕੇ ਜਗਤ ਵਿਚ (ਨਾਮ) ਵਣਜ ਕਰ ਰਿਹਾ ਹੈ ॥੩॥ ਜੋ (ਮਨ ਮਾਇਆ ਦੇ ਮੋਹ ਵਿਚ) ਅੰਨ੍ਹਾ ਹੋਇਆ ਪਿਆ ਹੈ ਜੋ (ਜਨਮਾਂ ਜਨਮਾਂਤਰਾਂ ਦੇ ਵਿਕਾਰਾਂ ਦੀ ਮੈਲ ਨਾਲ) ਨੀਵੀਂ ਜਾਤਿ ਦਾ ਬਣਿਆ ਹੋਇਆ ਹੈ, ਜੋ ਸਦਾ ਭਟਕਦਾ ਰਹਿੰਦਾ ਹੈ, ਰਤਾ ਮਾਤ੍ਰ ਭੀ ਕਿਤੇ ਇਕ ਥਾਂ ਟਿਕ ਨਹੀਂ ਸਕਦਾ ਨਾਨਕ ਦੀ ਸੰਗਤਿ ਸਦਾ ਉਸ ਮਨ ਨਾਲ ਹੈ, ਜਿਸ ਕਰ ਕੇ ਅੰਞਾਣ ਨਾਨਕ ਪਰਮਾਤਮਾ ਦੇ ਗੁਣਾਂ ਦੀ ਕਦਰ ਨਹੀਂ ਪਾ ਸਕਦਾ ॥੪॥੨॥੯॥ अर्थ :- हे भगवान ! कोई ऐसी तकड़ी नहीं कोई ऐसा बाट नहीं (जो तेरे गुणों का अंदाजा ला सके), कोई ऐसा सराफ नहीं जिस को मैं (तेरे गुणों का अंदाजा लगाने के लिए) बुला सकाँ । मुझे कोई ऐसा उसताद नहीं दिखता जिस पासों मैं तेरा मुल्य पवा सकाँ या मुल्य पाण की जाच सिक्ख सकाँ ।1। हे मेरे सुंदर भगवान जी ! मैं तेरे गुणों का अंत नहीं जान सकता (मुझे यह समझ नहीं आ सकती कि तेरे में कितनी कु सिफत हैं) । तूँ पानी में भरपूर हैं,तूँ धरती के अंदर व्यापक हैं, तूँ आकाश में हर जगह मौजूद हैं, तूँ आप ही सब जीवों में सब जगह में समाया हुआ हैं ।1 ।रहाउ । हे भगवान ! अगर मेरा मन तकड़ी बन जाए, अगर मेरा चित् तोलने वाला बाट बन जाए, अगर मैं तेरी सेवा कर सकूँ,तेरा सुमिरन कर सकूँ (अगर यह सेवा-सुमिरन मेरे लिए) सराफ बन जाए (तेरे गुणों का मैं अंत तो नहीं पा सकाँगा, पर) इन तरीको के साथ मैं आपने चित् को तेरे चरनों में टिका के रख सकाँगा । (हे भाई !) मैं अपने हृदय में ही उस खसम-भगवान को बैठा जाच सकूंगा ।2। (हे भाई ! भगवान हरेक जगह व्यापक है, अपनी प्रशंसा भी वह आप ही जानता है और जाच सकता है वह) आप ही तकड़ी है, तकड़ी का बाट है, तकड़ी की बोदी है, वह आप ही (आपने गुणों को) तोलने वाला है । वह आप ही सब जीवों की संभाल करता है, आप ही सब के दिलों की समझता है, आप ही जीव-रूप हो के जगत में (नाम) वणज कर रहा है ।3। अंजान नानक परमात्मा के गुणों की कदर नहीं पा सकता, क्योंकि इस की संगत सदा उस मन के साथ है जो (माया के मोह में) अंधा हुआ पड़ा है जो (जन्मों जन्मोंतरों के विकारों की मैल के साथ) नीची जाति का बना हुआ है, जो सदा भटकता रहता है, रता मात्र भी कहीं एक जगह टिक नहीं सकता ।4 ।2 ।9 ।www.facebook.com/GurbaniThoughtOfTheDay ( Waheguru Ji Ka Khalsa, Waheguru Ji Ki Fateh ) ਗੱਜ-ਵੱਜ ਕੇ ਫਤਹਿ ਬੁਲਾਓ ਜੀ ! ਵਾਹਿਗੁਰੂ ਜੀ ਕਾ ਖਾਲਸਾ !! ਵਾਹਿਗੁਰੂ ਜੀ ਕੀ ਫਤਹਿ !!

AMRIT VELE DA HUKAMNAMA SRI DARBAR SAHIB, SRI AMRITSAR, ANG 662, 06-Jul-2019 www.facebook.com/HukamnamaSriDarbarSahibSriAmritsar ਧਨਾਸਰੀ ਮਹਲਾ ੧ ॥ ਕਾਇਆ ਕਾਗਦੁ ਮਨੁ ਪਰਵਾਣਾ ॥ ਸਿਰ ਕੇ ਲੇਖਨ ਪੜੈ ਇਆਣਾ ॥ ਦਰਗਹ ਘੜੀਅਹਿ ਤੀਨੇ ਲੇਖ ॥ ਖੋਟਾ ਕਾਮਿ ਨਆਵੈ ਵੇਖੁ ॥੧॥ ਨਾਨਕ ਜੇ ਵਿਚਿ ਰੁਪਾ ਹੋਇ ॥ ਖਰਾ ਖਰਾ ਆਖੈ ਸਭੁਕੋਇ ॥੧॥ ਰਹਾਉ ॥ ਕਾਦੀ ਕੂੜੁ ਬੋਲਿ ਮਲੁ ਖਾਇ ॥ ਬ੍ਰਾਹਮਣੁ ਨਾਵੈਜੀਆ ਘਾਇ ॥ ਜੋਗੀ ਜੁਗਤਿ ਨ ਜਾਣੈ ਅੰਧੁ ॥ ਤੀਨੇ ਓਜਾੜੇ ਕਾ ਬੰਧੁ ॥੨॥ ਸੋ ਜੋਗੀ ਜੋ ਜੁਗਤਿ ਪਛਾਣੈ ॥ ਗੁਰ ਪਰਸਾਦੀ ਏਕੋ ਜਾਣੈ ॥ ਕਾਜੀਸੋ ਜੋ ਉਲਟੀ ਕਰੈ ॥ ਗੁਰ ਪਰਸਾਦੀ ਜੀਵਤੁ ਮਰੈ ॥ ਸੋ ਬ੍ਰਾਹਮਣੁ ਜੋ ਬ੍ਰਹਮੁਬੀਚਾਰੈ ॥ ਆਪਿ ਤਰੈ ਸਗਲੇ ਕੁਲ ਤਾਰੈ ॥੩॥ ਦਾਨਸਬੰਦੁ ਸੋਈ ਦਿਲਿਧੋਵੈ ॥ ਮੁਸਲਮਾਣੁ ਸੋਈ ਮਲੁ ਖੋਵੈ ॥ ਪੜਿਆ ਬੂਝੈ ਸੋ ਪਰਵਾਣੁ ॥ ਜਿਸੁਸਿਰਿ ਦਰਗਹ ਕਾ ਨੀਸਾਣੁ ॥੪॥੫॥੭॥ धनासरी महला १ ॥ काइआ कागदु मनु परवाणा ॥ सिर के लेख न पड़ै इआणा ॥ दरगह घड़ीअहि तीने लेख ॥ खोटा कामि न आवै वेखु ॥१॥ नानक जे विचि रुपा होइ ॥ खरा खरा आखै सभु कोइ ॥१॥ रहाउ ॥ कादी कूड़ु बोलि मलु खाइ ॥ ब्राहमणु नावै जीआ घाइ ॥ जोगी जुगति न जाणै अंधु ॥ तीने ओजाड़े का बंधु ॥२॥ सो जोगी जो जुगति पछाणै ॥ गुर परसादी एको जाणै ॥ काजी सो जो उलटी करै ॥ गुर परसादी जीवतु मरै ॥ सो ब्राहमणु जो ब्रहमु बीचारै ॥ आपि तरै सगले कुल तारै ॥३॥ दानसबंदु सोई दिलि धोवै ॥ मुसलमाणु सोई मलु खोवै ॥ पड़िआ बूझै सो परवाणु ॥ जिसु सिरि दरगह का नीसाणु ॥४॥५॥७॥ Dhanaasaree, First Mehl: The body is the paper, and the mind is the inscription written upon it. The ignorant fool does not read what is written on his forehead. In the Court of the Lord, three inscriptions are recorded. Behold, the counterfeit coin is worthless there. ||1|| O Nanak, if there is silver in it, then everyone proclaims, "It is genuine, it is genuine."||1||Pause|| The Qazi tells lies and eats filth; the Brahmin kills and then takes cleansing baths. The Yogi is blind, and does not know the Way. The three of them devise their own destruction. ||2|| He alone is a Yogi, who understands the Way. By Guru's Grace, he knows the One Lord. He alone is a Qazi, who turns away from the world, and who, by Guru's Grace, remains dead while yet alive. He alone is a Brahmin, who contemplates God. He saves himself, and saves all his generations as well. ||3|| One who cleanses his own mind is wise. One who cleanses himself of impurity is a Muslim. One who reads and understands is acceptable. Upon his forehead is the Insignia of the Court of the Lord. ||4||5||7|| ਪਦਅਰਥ:- ਕਾਇਆ—ਸਰੀਰ। ਕਾਗਦੁ—ਕਾਗ਼ਜ਼। ਪਰਵਾਣਾ—ਪਰਵਾਨਾ, ਲਿਖਿਆ ਹੋਇਆ ਹੁਕਮ। ਇਆਣਾ—ਅੰਞਾਣਾ ਜੀਵ। ਦਰਗਹ—ਦਰਗਾਹੀ ਨਿਯਮ ਅਨੁਸਾਰ। ਘੜੀਅਹਿ—ਘੜੇ ਜਾਂਦੇ ਹਨ, ਉੱਕਰੇ ਜਾਂਦੇਹਨ। ਤੀਨੇ ਲੇਖ—(ਰਜੋ ਤਮੋ ਸਤੋ) ਤ੍ਰਿਗੁਣੀ ਕੀਤੇ ਕੰਮਾਂ ਦੇ ਸੰਸਕਾਰ-ਰੂਪਲੇਖ। ਕਾਮਿ—ਕੰਮ ਵਿਚ। ਖੋਟਾ—ਖੋਟਾ ਸੰਸਕਾਰ। ਕਾਮਿ ਨ ਆਵੈ—ਲਾਭਦਾਇਕ ਨਹੀਂ ਹੁੰਦਾ।1। ਨਾਨਕ—ਹੇ ਨਾਨਕ! ਵਿਚਿ—ਆਤਮਕਜੀਵਨ ਵਿਚ। ਰੁਪਾ—ਚਾਂਦੀ, ਸੁੱਧ ਧਾਤ, ਪਵਿਤ੍ਰਤਾ। ਸਭੁ ਕੋਇ—ਹਰੇਕਜੀਵ।1। ਰਹਾਉ। ਕਾਦੀ—ਕਾਜ਼ੀ {ਨੋਟ:- ਅਰਬੀ ਲਫ਼ਜ਼ ‘ਕਾਜ਼ੀ’ ਦੇ ਦੋਉਚਾਰਨ ਹਨ—ਕਾਜ਼ੀ ਅਤੇ ਕਾਦੀ}। ਕੂੜੁ—ਝੂਠ। ਮਲੁ—ਮੈਲ, ਹਰਾਮ ਦਾਮਾਲ। ਨਾਵੈ—ਨ੍ਹਾਉਂਦਾ ਹੈ, ਤੀਰਥ-ਇਸ਼ਨਾਨ ਕਰਦਾ ਹੈ। ਜੀਆ ਘਾਇ—ਜੀਵਾਂ ਨੂੰ ਮਾਰ ਕੇ, ਅਨੇਕਾਂ ਬੰਦਿਆਂ ਨੂੰ ਸ਼ੂਦਰ-ਬਹਾਨੇ ਪੈਰਾਂ ਹੇਠ ਲਤਾੜ ਕੇ।ਜੁਗਤਿ—ਜੀਵਨ ਦੀ ਜਾਚ। ਅੰਧੁ—ਅੰਨ੍ਹਾ। ਬੰਧੁ—ਬੰਨਾ। ਓਜਾੜੇ ਕਾ ਬੰਧੁ—ਉਜਾੜੇ ਦਾ ਬੰਨਾ, ਆਤਮਕ ਜੀਵਨ ਵਲੋਂ ਉਜਾੜ ਹੀ ਉਜਾੜ।2। ਗੁਰਪਰਸਾਦੀ—ਗੁਰੂ ਦੀ ਕਿਰਪਾ ਨਾਲ। ਉਲਟੀ ਕਰੈ—ਸੁਰਤਿ ਨੂੰ ਹਰਾਮ ਦੇਮਾਲ ਰਿਸ਼ਵਤ ਵਲੋਂ ਪਰਤਾਂਦਾ ਹੈ। ਜੀਵਤੁ ਮਰੈ—ਦੁਨੀਆ ਵਿਚ ਰਹਿੰਦਾਹੋਇਆ ਦੁਨਿਆਵੀ ਖ਼ਾਹਸ਼ਾਂ ਵਲੋਂ ਹਟਦਾ ਹੈ। ਬ੍ਰਹਮੁ—ਪਰਮਾਤਮਾ।3। ਦਾਨਸ—ਅਕਲ, ਦਾਨਸ਼। ਦਾਨਸਬੰਦੁ—ਦਾਨਸ਼ਮੰਦ, ਅਕਲਮੰਦ। ਦਿਲਿ—ਦਿਲ ਵਿਚ (ਟਿਕੀ ਹੋਈ ਬੁਰਾਈ)। ਮਲੁ—ਵਿਕਾਰਾਂ ਦੀ ਮੈਲ। ਖੋਵੈ—ਨਾਸਕਰਦਾ ਹੈ। ਪੜਿਆ—ਵਿਦਵਾਨ। ਬੂਝੈ—ਸਮਝਦਾ ਹੈ। ਜਿਸੁ ਸਿਰਿ—ਜਿਸਦੇ ਸਿਰ ਉਤੇ, ਜਿਸ ਦੇ ਮੱਥੇ ਉਤੇ। ਨੀਸਾਣੁ—ਨਿਸ਼ਾਨ, ਟਿੱਕਾ।4। ਅਰਥ:- ਇਹ ਮਨੁੱਖਾ ਸਰੀਰ (ਮਾਨੋ) ਇਕ ਕਾਗ਼ਜ਼ ਹੈ, ਅਤੇ ਮਨੁੱਖ ਦਾ ਮਨ(ਸਰੀਰ-ਕਾਗ਼ਜ਼ ਉਤੇ ਲਿਖਿਆ ਹੋਇਆ) ਦਰਗਾਹੀ ਪਰਵਾਨਾ ਹੈ। ਪਰਮੂਰਖ ਮਨੁੱਖ ਆਪਣੇ ਮੱਥੇ ਦੇ ਇਹ ਲੇਖ ਨਹੀਂ ਪੜ੍ਹਦਾ (ਭਾਵ, ਇਹ ਸਮਝਣਦਾ ਜਤਨ ਨਹੀਂ ਕਰਦਾ ਕਿ ਉਸ ਦੇ ਪਿਛਲੇ ਕੀਤੇ ਕਰਮਾਂ ਅਨੁਸਾਰ ਕਿਹੋਜਿਹੇ ਸੰਸਕਾਰ-ਲੇਖ ਉਸ ਦੇ ਮਨ ਵਿਚ ਮੌਜੂਦ ਹਨ ਜੋ ਉਸ ਨੂੰ ਹੁਣ ਹੋਰਪ੍ਰੇਰਨਾ ਕਰ ਰਹੇ ਹਨ)। ਮਾਇਆ ਦੇ ਤਿੰਨ ਗੁਣਾਂ ਦੇ ਅਸਰ ਹੇਠ ਰਹਿ ਕੇਕੀਤੇ ਹੋਏ ਕੰਮਾਂ ਦੇ ਸੰਸਕਾਰ ਰੱਬੀ ਨਿਯਮ ਅਨੁਸਾਰ ਹਰੇਕ ਮਨੁੱਖ ਦੇ ਮਨਵਿਚ ਉੱਕਰੇ ਜਾਂਦੇ ਹਨ। ਪਰ ਹੇ ਭਾਈ! ਵੇਖ (ਜਿਵੇਂ ਕੋਈ ਖੋਟਾ ਸਿੱਕਾ ਕੰਮਨਹੀਂ ਆਉਂਦਾ, ਤਿਵੇਂ ਖੋਟੇ ਕੀਤੇ ਕੰਮਾਂ ਦਾ) ਖੋਟਾ ਸੰਸਕਾਰ-ਲੇਖ ਭੀ ਕੰਮ ਨਹੀਂਆਉਂਦਾ।1। ਹੇ ਨਾਨਕ! ਜੇ ਰੁਪਏ ਆਦਿਕ ਸਿੱਕੇ ਵਿਚ ਚਾਂਦੀ ਹੋਵੇ ਤਾਂ ਹਰਕੋਈ ਉਸ ਨੂੰ ਖਰਾ ਸਿੱਕਾ ਆਖਦਾ ਹੈ (ਇਸੇ ਤਰ੍ਹਾਂ ਜਿਸ ਮਨ ਵਿਚ ਪਵਿਤ੍ਰਤਾਹੋਵੇ, ਉਸ ਨੂੰ ਖਰਾ ਆਖਿਆ ਜਾਂਦਾ ਹੈ)।1। ਰਹਾਉ। ਕਾਜ਼ੀ (ਜੇ ਇਕਪਾਸੇ ਤਾਂ ਇਸਲਾਮੀ ਧਰਮ ਦਾ ਨੇਤਾ ਹੈ ਤੇ ਦੂਜੇ ਪਾਸੇ ਹਾਕਮ ਭੀ ਹੈ, ਰਿਸ਼ਵਤ ਦੀ ਖ਼ਾਤਰ ਸ਼ਰਈ ਕਾਨੂੰਨ ਬਾਰੇ) ਝੂਠ ਬੋਲ ਕੇ ਹਰਾਮ ਦਾ ਮਾਲ(ਰਿਸ਼ਵਤ) ਖਾਂਦਾ ਹੈ। ਬ੍ਰਾਹਮਣਾਂ (ਕ੍ਰੋੜਾਂ ਸ਼ੂਦਰ-ਅਖਵਾਂਦੇ) ਬੰਦਿਆਂ ਨੂੰ ਦੁਖੀਕਰ ਕਰ ਕੇ ਤੀਰਥ-ਇਸ਼ਨਾਨ (ਭੀ) ਕਰਦਾ ਹੈ। ਜੋਗੀ ਭੀ ਅੰਨ੍ਹਾ ਹੈ ਤੇਜੀਵਨ ਦੀ ਜਾਚ ਨਹੀਂ ਜਾਣਦਾ। (ਇਹ ਤਿੰਨੇ ਆਪਣੇ ਵਲੋਂ ਧਰਮ-ਨੇਤਾਹਨ, ਪਰ) ਇਹਨਾਂ ਤਿੰਨਾਂ ਦੇ ਹੀ ਅੰਦਰ ਆਤਮਕ ਜੀਵਨ ਵਲੋਂ ਸੁੰਞ ਹੀ ਸੁੰਞਹੈ।2। ਅਸਲ ਜੋਗੀ ਉਹ ਹੈ ਜੋ ਜੀਵਨ ਦੀ ਸਹੀ ਜਾਚ ਸਮਝਦਾ ਹੈ ਤੇਗੁਰੂ ਦੀ ਕਿਰਪਾ ਨਾਲ ਇਕ ਪਰਮਾਤਮਾ ਨਾਲ ਡੂੰਘੀ ਸਾਂਝ ਪਾਂਦਾ ਹੈ। ਕਾਜ਼ੀਉਹ ਹੈ ਜੋ ਸੁਰਤਿ ਨੂੰ ਹਰਾਮ ਦੇ ਮਾਲ ਵਲੋਂ ਮੋੜਦਾ ਹੈ ਜੋ ਗੁਰੂ ਦੀ ਕਿਰਪਾਨਾਲ ਦੁਨੀਆ ਵਿਚ ਰਹਿੰਦਾ ਹੋਇਆ ਦੁਨਿਆਵੀ ਖ਼ਾਹਸ਼ਾਂ ਵਲੋਂ ਪਰਤਦਾਹੈ। ਬ੍ਰਾਹਮਣ ਉਹ ਹੈ ਜੋ ਸਰਬ-ਵਿਆਪਕ ਪ੍ਰਭੂ ਵਿਚ ਸੁਰਤਿ ਜੋੜਦਾ ਹੈ, ਇਸ ਤਰ੍ਹਾਂ ਆਪ ਭੀ ਸੰਸਾਰ-ਸਮੁੰਦਰ ਵਿਚੋਂ ਪਾਰ ਲੰਘਦਾ ਹੈ ਤੇ ਆਪਣੀਆਂਸਾਰੀਆਂ ਕੁਲਾਂ ਨੂੰ ਭੀ ਲੰਘਾ ਲੈਂਦਾ ਹੈ।3। ਉਹੀ ਮਨੁੱਖ ਅਕਲਮੰਦ ਹੈ ਜੋਆਪਣੇ ਦਿਲ ਵਿਚ ਟਿਕੀ ਹੋਈ ਬੁਰਾਈ ਨੂੰ ਦੂਰ ਕਰਦਾ ਹੈ। ਉਹੀਮੁਸਲਮਾਨ ਹੈ ਜੋ ਮਨ ਵਿਚੋਂ ਵਿਕਾਰਾਂ ਦੀ ਮੈਲ ਦੀ ਨਾਸ ਕਰਦਾ ਹੈ। ਉਹੀਵਿਦਵਾਨ ਹੈ ਜੋ ਜੀਵਨ ਦਾ ਸਹੀ ਰਸਤਾ ਸਮਝਦਾ ਹੈ, ਉਸ ਦੇ ਮੱਥੇ ਉਤੇਦਰਗਾਹ ਦਾ ਟਿੱਕਾ ਲੱਗਦਾ ਹੈ ਉਹੀ ਪ੍ਰਭੂ ਦੀ ਹਜ਼ੂਰੀ ਵਿਚ ਕਬੂਲ ਹੁੰਦਾ ਹੈ।4। अर्थ :-यह मनुखा शरीर (मानो) एक कागज है, और मनुख का मन (शरीर- (कागज) ऊपर लिखा हुआ) दरगाही परवाना है । पर मूर्ख मनुख अपने माथे के यह लेख नहीं पढ़ता (भावार्थ, यह समझने का यतन नहीं करता कि उस के पिछले कीये कर्मो अनुसार कैसे कैसे संस्कार-लेख उस के मन में मौजूद हैं जो उस को अब ओर प्रेरणा कर रहे हैं) । माया के तीन गुणों के असर में रह के किये हुए कामों के संस्कार रबी नियम अनुसार हरेक मनुख के मन में उॅकरे जाते हैं । पर हे भाई ! देख (जैसे कोई खोटा सिका काम नहीं आता, उसी प्रकार खोटे कीये कामों का) खोटा संस्कार-लेख भी काम नहीं आता ।1 । हे नानक ! अगर रुपए आदि सिके चांदी के हो तो हर कोई उस को खरा सिका कहता है (इसी प्रकार जिस मन में पवित्रता हो, उस को खरा कहा जाता है) ।1 ।रहाउ । काजी (अगर एक तरफ तो इसलामी धर्म का नेता है और दूजे तरफ हाकम भी है, रिशवत की खातिर शरई कानून बारे) झूठ बोल के हराम का माल (रिशवत) खाता है । ब्राहमण (करोड़ों शूदर-कहलाते) मनुष्यो को दुखी कर कर के तीर्थ-स्नान (भी) करता है । योगी भी अंधा है और जीवन की जाच नहीं जानता । (यह तिंने अपनी तरफ से धर्म-नेता हैं, पर) इन तीनो के ही अंदर आत्मिक जीवन की तरफ से सुन्न ही सुन्न है ।2 । असल योगी वह है जो जीवन की सही जाच समझता है और गुरु की कृपा के साथ एक भगवान के साथ गहरी साँझ पाता है । काजी वह है जो सुरति को हराम के माल की तरफ से मोड़ता है जो गुरु की कृपा के साथ दुनिया में रहता हुआ दुनिआवी ख्वाहिशों की तरफ से मुड़ता है । ब्राहमण वह है जो सर्व-व्यापक भगवान में सुरति जोड़ता है, इस तरह आप भी संसार-सागर में से पार निकलता है और अपनी सभी कुलों को भी निकाल लेता है ।3 । वही मनुख समझदार है जो आपने दिल में टिकी हुई बुराई को दूर करता है । वही मुसलमान है जो मन में से विकारों की मैल को नास करता है । वही विदवान है जो जीवन का सही मार्ग समझता है, उस के माथे पर दरगाह का टिका लगता है वही भगवान की हजूरी में कबूल होता है ।4 । http://www.facebook.com/GurbaniThoughtOfTheDay ( Waheguru Ji Ka Khalsa, Waheguru Ji Ki Fathe ) ਗੱਜ-ਵੱਜ ਕੇ ਫਤਹਿ ਬੁਲਾਓ ਜੀ ! ਵਾਹਿਗੁਰੂ ਜੀ ਕਾ ਖਾਲਸਾ !! ਵਾਹਿਗੁਰੂ ਜੀ ਕੀ ਫਤਹਿ !!

Amritvele da Hukamnama Sri Darbar Sahib, Sri Amritsar, Ang 678, 04-Jul-2019 www.facebook.com/HukamnamaSriDarbarSahibSriAmritsar ਧਨਾਸਰੀ ਮਹਲਾ ੫ ॥ ਜਿਨਿ ਤੁਮ ਭੇਜੇ ਤਿਨਹਿ ਬੁਲਾਏ ਸੁਖ ਸਹਜ ਸੇਤੀ ਘਰਿ ਆਉ ॥ ਅਨਦ ਮੰਗਲ ਗੁਨ ਗਾਉ ਸਹਜ ਧੁਨਿ ਨਿਹਚਲ ਰਾਜੁ ਕਮਾਉ ॥੧॥ ਤੁਮ ਘਰਿ ਆਵਹੁ ਮੇਰੇ ਮੀਤ ॥ ਤੁਮਰੇ ਦੋਖੀ ਹਰਿ ਆਪਿ ਨਿਵਾਰੇ ਅਪਦਾ ਭਈ ਬਿਤੀਤ ॥ ਰਹਾਉ ॥ ਪ੍ਰਗਟ ਕੀਨੇ ਪ੍ਰਭ ਕਰਨੇਹਾਰੇ ਨਾਸਨ ਭਾਜਨ ਥਾਕੇ ॥ ਘਰਿ ਮੰਗਲ ਵਾਜਹਿ ਨਿਤ ਵਾਜੇ ਅਪੁਨੈ ਖਸਮਿ ਨਿਵਾਜੇ ॥੨॥ धनासरी महला ५ ॥ जिनि तुम भेजे तिनहि बुलाए सुख सहज सेती घरि आउ ॥ अनद मंगल गुन गाउ सहज धुनि निहचल राजु कमाउ ॥१॥ तुम घरि आवहु मेरे मीत ॥ तुमरे दोखी हरि आपि निवारे अपदा भई बितीत ॥ रहाउ ॥ प्रगट कीने प्रभ करनेहारे नासन भाजन थाके ॥ घरि मंगल वाजहि नित वाजे अपुनै खसमि निवाजे ॥२॥ Dhanaasaree, Fifth Mehl: The One who sent you, has now recalled you; return to your home now in peace and pleasure. In bliss and ecstasy, sing His Glorious Praises; by this celestial tune, you shall acquire your everlasting kingdom. ||1|| Come back to your home, O my friend. The Lord Himself has eliminated your enemies, and your misfortunes are past. ||Pause|| God, the Creator Lord, has glorified you, and your running and rushing around has ended. In your home, there is rejoicing; the musical instruments continually play, and your Husband Lord has exalted you. ||2|| ਜਿਨਿ = ਜਿਸ (ਪਰਮਾਤਮਾ) ਨੇ। ਤੁਮ = ਤੈਨੂੰ (ਹੇ ਜਿੰਦੇ!) ਤਿਨਹਿ = ਉਸ ਨੇ ਹੀ। ਬੁਲਾਏ = (ਆਪਣੇ ਵਲ) ਪ੍ਰੇਰਨਾ ਕੀਤੀ ਹੈ। ਸਹਜ ਸੇਤੀ = ਆਤਮਕ ਅਡੋਲਤਾ ਨਾਲ। ਘਰਿ = ਘਰ ਵਿਚ, ਹਿਰਦੇ ਵਿਚ, ਸ੍ਵੈ-ਸਰੂਪ ਵਿਚ। ਆਉ = ਆ, ਟਿਕਿਆ ਰਹੁ। ਮੰਗਲ = ਖ਼ੁਸ਼ੀ। ਧੁਨਿ = ਰੌ। ਨਿਹਚਲ ਰਾਜੁ = ਅਟੱਲ ਹੁਕਮ ॥੧॥ ਮੇਰੇ ਮੀਤ = ਹੇ ਮੇਰੇ ਮਿੱਤਰ ਮਨ! ਦੋਖੀ = (ਕਾਮਾਦਿਕ) ਵੈਰੀ। ਨਿਵਾਰੇ = ਦੂਰ ਕਰ ਦਿੱਤੇ ਹਨ। ਅਪਦਾ = ਮੁਸੀਬਤ ॥ ਕਰਨੇਹਾਰੇ = ਸਭ ਕੁਝ ਕਰ ਸਕਣ ਵਾਲੇ ਨੇ। ਨਾਸਨ ਭਾਜਨ = ਭਟਕਣਾ। ਘਰਿ = ਹਿਰਦੇ ਵਿਚ। ਵਾਜਹਿ = ਵੱਜਦੇ ਹਨ। ਖਸਮਿ = ਖਸਮ ਨੇ। ਨਿਵਾਜੇ = ਆਦਰ-ਮਾਣ ਦਿੱਤਾ ॥੨॥ (ਹੇ ਮੇਰੀ ਜਿੰਦੇ!) ਜਿਸ ਨੇ ਤੈਨੂੰ (ਸੰਸਾਰ ਵਿਚ) ਭੇਜਿਆ ਹੈ, ਉਸੇ ਨੇ ਤੈਨੂੰ ਆਪਣੇ ਵਲ ਪ੍ਰੇਰਨਾ ਸ਼ੁਰੂ ਕੀਤੀ ਹੋਈ ਹੈ, ਤੂੰ ਆਨੰਦ ਨਾਲ ਆਤਮਕ ਅਡੋਲਤਾ ਨਾਲ ਹਿਰਦੇ-ਘਰ ਵਿਚ ਟਿਕੀ ਰਹੁ। ਹੇ ਜਿੰਦੇ! ਆਤਮਕ ਅਡੋਲਤਾ ਦੀ ਰੌ ਵਿਚ, ਆਨੰਦ ਖ਼ੁਸ਼ੀ ਪੈਦਾ ਕਰਨ ਵਾਲੇ ਹਰਿ-ਗੁਣ ਗਾਇਆ ਕਰ (ਇਸ ਤਰ੍ਹਾਂ ਕਾਮਾਦਿਕ ਵੈਰੀਆਂ ਉਤੇ) ਅਟੱਲ ਰਾਜ ਕਰ ॥੧॥ ਮੇਰੇ ਮਿੱਤਰ (ਮਨ)! (ਹੁਣ) ਤੂੰ ਹਿਰਦੇ-ਘਰ ਵਿਚ ਟਿਕਿਆ ਰਹੁ (ਆ ਜਾ)। ਪਰਮਾਤਮਾ ਨੇ ਆਪ ਹੀ (ਕਾਮਾਦਿਕ) ਤੇਰੇ ਵੈਰੀ ਦੂਰ ਕਰ ਦਿੱਤੇ ਹਨ, (ਕਾਮਾਦਿਕਾਂ ਤੋਂ ਪੈ ਰਹੀ ਮਾਰ ਦੀ) ਬਿਪਤਾ (ਹੁਣ) ਮੁੱਕ ਗਈ ਹੈ ॥ ਰਹਾਉ॥ (ਹੇ ਮੇਰੀ ਜਿੰਦੇ!) ਸਭ ਕੁਝ ਕਰ ਸਕਣ ਵਾਲੇ ਪ੍ਰਭੂ ਨੇ ਉਹਨਾਂ ਦੇ ਅੰਦਰ ਉਸ ਨੇ ਆਪਣਾ ਆਪ ਪਰਗਟ ਕਰ ਦਿੱਤਾ, ਉਹਨਾਂ ਦੀਆਂ ਭਟਕਣਾਂ ਮੁੱਕ ਗਈਆਂ। ਖਸਮ-ਪ੍ਰਭੂ ਨੇ ਉਨ੍ਹਾਂ ਉਤੇ ਮੇਹਰ ਕੀਤੀ, ਉਹਨਾਂ ਦੇ ਹਿਰਦੇ-ਘਰ ਵਿਚ ਆਤਮਕ ਆਨੰਦ ਦੇ (ਮਾਨੋ) ਵਾਜੇ ਸਦਾ ਵੱਜਣ ਲੱਗ ਪੈਂਦੇ ਹਨ ॥੨॥ (हे मेरी जिन्दे!) जिस ने तुझे (संसार में) भेजा है, उसी ने तुझे अपनी तरफ प्रेरणा शुरू किया हुआ है, तू आनंद से आत्मिका अदोलता से हृदये-घर में टिकी रह। हे जिन्दे! आत्मिक अदोलता की रोह में , आनंद पैदा करने वाले हरी-गुण गया कर (इस प्रकार कामादिक वैरियों पर) अटल राज कर॥१॥ मेरे मित्र (मन!) (अब) तूँ हृदय-घर में टिकर रह (आ जा)। परमत्मा ने संवय ही (कामादिक) तेरे वैरी दूर कर दिए हैं, (कामअदिक से पड़ रही मार की) बिपता (अब ख़तम हो गयी है॥ रहाउ॥ (हे मेरी जिन्दे!) सब कुछ कर सकने वाले प्रभु ने उनके अंदर अपना नाम प्रकट कर दिया, उनकी भटकन ख़तम हो गयी। खसम-प्रभु ने उनके ऊपर कृपा की, उनके हृदये-घर में आत्मिक आनंद के (मानो) बाजे सदा के लिए बजने लग गए हैं॥२॥ www.facebook.com/GurbaniThoughtOfTheDay ( Waheguru Ji Ka Khalsa, Waheguru Ji Ki Fathe ) ਗੱਜ-ਵੱਜ ਕੇ ਫਤਹਿ ਬੁਲਾਓ ਜੀ ! ਵਾਹਿਗੁਰੂ ਜੀ ਕਾ ਖਾਲਸਾ !! ਵਾਹਿਗੁਰੂ ਜੀ ਕੀ ਫਤਹਿ !!

Amrit vele da Hukamnama Sri Darbar Sahib, Sri Amritsar, Ang 670, 02-Jul-2019 www.facebook.com/HukamnamaSriDarbarSahibSriAmritsar ਧਨਾਸਰੀ ਮਹਲਾ ੪ ॥ ਮੇਰੇ ਸਾਹਾ ਮੈ ਹਰਿ ਦਰਸਨ ਸੁਖੁ ਹੋਇ ॥ ਹਮਰੀ ਬੇਦਨਿ ਤੂ ਜਾਨਤਾ ਸਾਹਾ ਅਵਰੁ ਕਿਆ ਜਾਨੈ ਕੋਇ ॥ ਰਹਾਉ ॥ ਸਾਚਾ ਸਾਹਿਬੁ ਸਚੁ ਤੂ ਮੇਰੇ ਸਾਹਾ ਤੇਰਾ ਕੀਆ ਸਚੁ ਸਭੁ ਹੋਇ ॥ ਝੂਠਾ ਕਿਸ ਕਉ ਆਖੀਐ ਸਾਹਾ ਦੂਜਾ ਨਾਹੀ ਕੋਇ ॥੧॥ ਸਭਨਾ ਵਿਚਿ ਤੂ ਵਰਤਦਾ ਸਾਹਾ ਸਭਿ ਤੁਝਹਿ ਧਿਆਵਹਿ ਦਿਨੁ ਰਾਤਿ ॥ ਸਭਿ ਤੁਝ ਹੀ ਥਾਵਹੁ ਮੰਗਦੇ ਮੇਰੇ ਸਾਹਾ ਤੂ ਸਭਨਾ ਕਰਹਿ ਇਕ ਦਾਤਿ ॥੨॥ धनासरी महला ४ ॥ मेरे साहा मै हरि दरसन सुखु होइ ॥ हमरी बेदनि तू जानता साहा अवरु किआ जानै कोइ ॥ रहाउ ॥ साचा साहिबु सचु तू मेरे साहा तेरा कीआ सचु सभु होइ ॥ झूठा किस कउ आखीऐ साहा दूजा नाही कोइ ॥१॥ सभना विचि तू वरतदा साहा सभि तुझहि धिआवहि दिनु राति ॥ सभि तुझ ही थावहु मंगदे मेरे साहा तू सभना करहि इक दाति ॥२॥ Dhanaasaree, Fourth Mehl: O my King, beholding the Blessed Vision of the Lord's Darshan, I am at peace. You alone know my inner pain, O King; what can anyone else know? ||Pause|| O True Lord and Master, You are truly my King; whatever You do, all that is True. Who should I call a liar? There is no other than You, O King. ||1|| You are pervading and permeating in all; O King, everyone meditates on You, day and night. Everyone begs of You, O my King; You alone give gifts to all. ||2|| ਦਰਸਨ ਸੁਖੁ = ਦਰਸਨ ਦਾ ਆਤਮਕ ਆਨੰਦ। ਹੋਇ = ਮਿਲ ਜਾਏ। ਬੇਦਨਿ = (ਦਿਲ ਦੀ) ਪੀੜ। ਅਵਰੁ ਕੋਇ = ਹੋਰ ਕੋਈ।ਰਹਾਉ। ਸਚੁ = ਸਦਾ-ਥਿਰ ਰਹਿਣ ਵਾਲਾ। ਕਉ = ਨੂੰ। ਕਿਸ ਕਉ = {ਲਫ਼ਜ਼ 'ਕਿਸੁ' ਦਾ ੁ ਸੰਬੰਧਕ 'ਕਉ' ਦੇ ਕਾਰਨ ਉੱਡ ਗਿਆ ਹੈ}।੧। ਵਰਤਦਾ = ਮੌਜੂਦ। ਸਭਿ = ਸਾਰੇ। ਥਾਵਹੁ = ਪਾਸੋਂ। ਤੂ ਇਕ-ਇਕ ਤੂ ਹੀ।੨। ਹੇ ਮੇਰੇ ਪਾਤਿਸ਼ਾਹ! (ਮੇਹਰ ਕਰ) ਮੈਨੂੰ ਤੇਰੇ ਦਰਸਨ ਦਾ ਆਨੰਦ ਪ੍ਰਾਪਤ ਹੋ ਜਾਏ। ਹੇ ਮੇਰੇ ਪਾਤਿਸ਼ਾਹ! ਮੇਰੇ ਦਿਲ ਦੀ ਪੀੜ ਤੂੰ ਹੀ ਜਾਣਦਾ ਹੈਂ। ਕੋਈ ਹੋਰ ਕੀ ਜਾਣ ਸਕਦਾ ਹੈ?।ਰਹਾਉ। ਹੇ ਮੇਰੇ ਪਾਤਿਸ਼ਾਹ! ਤੂੰ ਸਦਾ ਕਾਇਮ ਰਹਿਣ ਵਾਲਾ ਮਾਲਕ ਹੈਂ, ਤੂੰ ਅਟੱਲ ਹੈਂ। ਜੋ ਕੁਝ ਤੂੰ ਕਰਦਾ ਹੈਂ, ਉਹ ਭੀ ਉਕਾਈ-ਹੀਣ ਹੈ (ਉਸ ਵਿਚ ਭੀ ਕੋਈ ਊਣਤਾ ਨਹੀਂ)। ਹੇ ਪਾਤਿਸ਼ਾਹ! (ਸਾਰੇ ਸੰਸਾਰ ਵਿਚ ਤੈਥੋਂ ਬਿਨਾ) ਹੋਰ ਕੋਈ ਨਹੀਂ ਹੈ (ਇਸ ਵਾਸਤੇ) ਕਿਸੇ ਨੂੰ ਝੂਠਾ ਆਖਿਆ ਨਹੀਂ ਜਾ ਸਕਦਾ।੧। ਹੇ ਮੇਰੇ ਪਾਤਿਸ਼ਾਹ! ਤੂੰ ਸਭ ਜੀਵਾਂ ਵਿਚ ਮੌਜੂਦ ਹੈਂ, ਸਾਰੇ ਜੀਵ ਦਿਨ ਰਾਤ ਤੇਰਾ ਹੀ ਧਿਆਨ ਧਰਦੇ ਹਨ। ਹੇ ਮੇਰੇ ਪਾਤਿਸ਼ਾਹ! ਸਾਰੇ ਜੀਵ ਤੇਰੇ ਪਾਸੋਂ ਹੀ (ਮੰਗਾਂ) ਮੰਗਦੇ ਹਨ। ਇਕ ਤੂੰ ਹੀ ਸਭ ਜੀਵਾਂ ਨੂੰ ਦਾਤਾਂ ਦੇ ਰਿਹਾ ਹੈਂ।੨। हे मेरे पातशाह! (कृपा कर) मुझे तेरे दर्शन का आनंद प्राप्त हो जाये। हे मेरे पातशाह! मेरे दिल की पीड़ा को तू ही जनता है। कोई और क्या जान सकता है ? ।रहाउ। हे मेरे पातशाह! तू सदा कायम रहने वाला मालिक है, तू अटल है । जो कुछ तू करता है, वह भी त्रुटि-हीन हैं (उस में कोई भी उणता-कमी नहीं)। हे पातशाह! (सारे संसार में तेरे बिना) और कोई नहीं है (इस लिए) किसी को झूठा नहीं कहा जा सकता।1। हे मेरे पातशाह! तू सब जीवों में मौजूद है, सारे जीव दिन रात तेरा ही ध्यान करते हैं। हे मेरे पातशाह। सारे जीव तेरे से ही (मांगें) मांगते हैं। एक तू ही सब जीवों को दातें दे रहा है।२।t www.facebook.com/GurbaniThoughtOfTheDay (Waheguru Ji Ka Khalsa, Waheguru Ji Ki Fathe) ਗੱਜ-ਵੱਜ ਕੇ ਫਤਹਿ ਬੁਲਾਓ ਜੀ ! ਵਾਹਿਗੁਰੂ ਜੀ ਕਾ ਖਾਲਸਾ !! ਵਾਹਿਗੁਰੂ ਜੀ ਕੀ ਫਤਹਿ !! वाहिगुरू जी का खालसा श्री वाहिगुरू जी की फ़तेह।

Amritvele da Hukamnama Sri Darbar Sahib, Sri Amritsar, Ang 706, 01-Jul-2019 www.facebook.com/hukamnamaSriDarbarSahibSriAmritsar ਸਲੋਕ ॥ ਮਨ ਇਛਾ ਦਾਨ ਕਰਣੰ ਸਰਬਤ੍ਰ ਆਸਾ ਪੂਰਨਹ ॥ ਖੰਡਣੰ ਕਲਿ ਕਲੇਸਹ ਪ੍ਰਭ ਸਿਮਰਿ ਨਾਨਕ ਨਹ ਦੂਰਣਹ ॥੧॥ ਹਭਿ ਰੰਗ ਮਾਣਹਿ ਜਿਸੁ ਸੰਗਿ ਤੈ ਸਿਉ ਲਾਈਐ ਨੇਹੁ ॥ ਸੋ ਸਹੁ ਬਿੰਦ ਨ ਵਿਸਰਉ ਨਾਨਕ ਜਿਨਿ ਸੁੰਦਰੁ ਰਚਿਆ ਦੇਹੁ ॥੨॥ सलोक ॥ मन इछा दान करणं सरबत्र आसा पूरनह ॥ खंडणं कलि कलेसह प्रभ सिमरि नानक नह दूरणह ॥१॥ हभि रंग माणहि जिसु संगि तै सिउ लाईऐ नेहु ॥ सो सहु बिंद न विसरउ नानक जिनि सुंदरु रचिआ देहु ॥२॥ Shalok: He grants our hearts' desires, and fulfills all our hopes. He destroys pain and suffering; remember God in meditation, O Nanak - He is not far away. ||1|| Love Him, with whom you enjoy all pleasures. Do not forget that Lord, even for an instant; O Nanak, He fashioned this beautiful body. ||2|| ਮਨ ਇਛਾ = ਮਨ ਦੀ ਚਿਤਵਨੀ ਅਨੁਸਾਰ। ਦਾਨ ਕਰਣੰ = ਦਾਨ ਦੇਂਦਾ ਹੈ। ਸਰਬਤ੍ਰ = ਹਰ ਥਾਂ। ਕਲਿ = ਝਗੜੇ।੧। ਹਭਿ = ਸਭਿ, ਸਾਰੇ। ਮਾਣਹਿ = ਤੂੰ ਮਾਣਦਾ ਹੈਂ। ਜਿਸੁ ਸੰਗਿ = ਜਿਸ ਦੀ ਬਰਕਤਿ ਨਾਲ। ਤੈ ਸਿਉ = ਉਸ ਨਾਲ। ਬਿੰਦ = ਰਤਾ ਕੁ ਸਮਾ ਭੀ। ਨ ਵਿਸਰਉ = ਭੁੱਲ ਨਾਹ ਜਾਏ {ਵਿਸਰਉ = ਹੁਕਮੀ ਭਵਿੱਖਤ, ਅੰਨ ਪੁਰਖ, ਇਕ-ਵਚਨ}। ਜਿਨਿ = ਜਿਸ ਪ੍ਰਭੂ ਨੇ। ਸੁੰਦਰੁ ਦੇਹੁ = ਸੋਹਣਾ ਜਿਸਮ। {ਲਫ਼ਜ਼ 'ਦੇਹੁ' ਪੁਲਿੰਗ ਵਿਚ ਵਰਤਿਆ ਗਿਆ ਹੈ}।੨। ਹੇ ਨਾਨਕ! ਜੋ ਪ੍ਰਭੂ ਅਸਾਨੂੰ ਮਨ-ਮੰਨੀਆਂ ਦਾਤਾਂ ਦੇਂਦਾ ਹੈ ਜੋ ਸਭ ਥਾਂ (ਸਭ ਜੀਵਾਂ ਦੀਆਂ) ਆਸਾਂ ਪੂਰੀਆਂ ਕਰਦਾ ਹੈ, ਜੋ ਅਸਾਡੇ ਝਗੜੇ ਤੇ ਕਲੇਸ਼ ਨਾਸ ਕਰਨ ਵਾਲਾ ਹੈ ਉਸ ਨੂੰ ਯਾਦ ਕਰ, ਉਹ ਤੈਥੋਂ ਦੂਰ ਨਹੀਂ ਹੈ।੧। ਹੇ ਨਾਨਕ! ਜਿਸ ਪ੍ਰਭੂ ਦੀ ਬਰਕਤਿ ਨਾਲ ਤੂੰ ਸਾਰੀਆਂ ਮੌਜਾਂ ਮਾਣਦਾ ਹੈਂ, ਉਸ ਨਾਲ ਪ੍ਰੀਤ ਜੋੜ। ਜਿਸ ਪ੍ਰਭੂ ਨੇ ਤੇਰਾ ਸੋਹਣਾ ਸਰੀਰ ਬਣਾਇਆ ਹੈ, ਰੱਬ ਕਰ ਕੇ ਉਹ ਤੈਨੂੰ ਕਦੇ ਭੀ ਨਾਹ ਭੁੱਲੇ।੨। हे नानक! जो प्रभु हमें मन भवन सुख देता है जो सब जगह (सब जीवो की उम्मीदें पूरी करता है, जो हमारे झगड़े और कलेश नास करने वाला है उस को याद कर वेह तेरे से दूर नहीं है।1। हे नानक! जिस प्रभु की बरकत से तुम सभी आनंद करते हो, उस से प्रीत जोड़। जिस प्रभु ने तुम्हारा सुंदर सरीर बनाया है, भगवन कर के उसे कभी भी न भूल।२। www.facebook.com/GurbaniThoughtOfTheDay ( Waheguru Ji Ka Khalsa, Waheguru Ji Ki Fathe ) ਗੱਜ-ਵੱਜ ਕੇ ਫਤਹਿ ਬੁਲਾਓ ਜੀ ! ਵਾਹਿਗੁਰੂ ਜੀ ਕਾ ਖਾਲਸਾ ! ਵਾਹਿਗੁਰੂ ਜੀ ਕੀ ਫਤਹਿ !!

Amritvele da Hukamnama Sri Darbar Sahib, Sri Amritsar, Ang 685, 25-Jun-2019 www.facebook.com/hukamnamaSriDarbarSahibSriAmritsar ਧਨਾਸਰੀ ਮਹਲਾ ੧ ਘਰੁ ੨ ਅਸਟਪਦੀਆ ੴ ਸਤਿਗੁਰ ਪ੍ਰਸਾਦਿ ॥ ਗੁਰੁ ਸਾਗਰੁ ਰਤਨੀ ਭਰਪੂਰੇ ॥ ਅੰਮ੍ਰਿਤੁ ਸੰਤ ਚੁਗਹਿ ਨਹੀ ਦੂਰੇ ॥ ਹਰਿ ਰਸੁ ਚੋਗ ਚੁਗਹਿ ਪ੍ਰਭ ਭਾਵੈ ॥ ਸਰਵਰ ਮਹਿ ਹੰਸੁ ਪ੍ਰਾਨਪਤਿ ਪਾਵੈ ॥੧॥ ਕਿਆ ਬਗੁ ਬਪੁੜਾ ਛਪੜੀ ਨਾਇ ॥ ਕੀਚੜਿ ਡੂਬੈ ਮੈਲੁ ਨ ਜਾਇ ॥੧॥ ਰਹਾਉ ॥ धनासरी महला १ घरु २ असटपदीआ ੴ सतिगुर प्रसादि ॥ गुरु सागरु रतनी भरपूरे ॥ अम्रितु संत चुगहि नही दूरे ॥ हरि रसु चोग चुगहि प्रभ भावै ॥ सरवर महि हंसु प्रानपति पावै ॥१॥ किआ बगु बपुड़ा छपड़ी नाइ ॥ कीचड़ि डूबै मैलु न जाइ ॥१॥ रहाउ ॥ Dhanaasaree, First Mehl, Second House, Ashtapadees: One Universal Creator God. By The Grace Of The True Guru: The Guru is the ocean, filled with pearls. The Saints gather in the Ambrosial Nectar; they do not go far away from there. They taste the subtle essence of the Lord; they are loved by God. Within this pool, the swans find their Lord, the Lord of their souls. ||1|| What can the poor crane accomplish by bathing in the mud puddle? It sinks into the mire, and its filth is not washed away. ||1||Pause|| ਰਤਨੀ = ਰਤਨਾਂ ਨਾਲ, ਸੋਹਣੇ ਜੀਵਨ-ਉਪਦੇਸ਼। ਭਰਪੂਰੇ = ਨਕਾ ਨਕ ਭਰਿਆ ਹੋਇਆ। ਸੰਤ = ਗੁਰਮੁਖਿ ਬੰਦੇ। ਚੁਗਹਿ = ਚੁਗਦੇ ਹਨ। ਚੋਗ = ਖ਼ੁਰਾਕ, ਆਤਮਕ ਜੀਵਨ ਦੀ ਖ਼ੁਰਾਕ। ਪ੍ਰਾਨਪਤਿ = ਪਰਮਾਤਮਾ।੧। ਬਗੁ = ਬਗਲਾ। ਬਪੁੜਾ = ਵਿਚਾਰਾ। ਨਾਇ = ਨ੍ਹਾਉਂਦਾ ਹੈ। ਕੀਚੜਿ = ਚਿੱਕੜ ਵਿਚ।੧।ਰਹਾਉ। ਰਾਗ ਧਨਾਸਰੀ, ਘਰ ੨ ਵਿੱਚ ਗੁਰੂ ਨਾਨਕਦੇਵ ਜੀ ਦੀ ਅੱਠ-ਬੰਦਾਂ ਵਾਲੀ ਬਾਣੀ। ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। ਗੁਰੂ (ਮਾਨੋ) ਇਕ ਸਮੁੰਦਰ (ਹੈ ਜੋ ਪ੍ਰਭੂ ਦੀ ਸਿਫ਼ਤਿ-ਸਾਲਾਹ ਦੇ) ਰਤਨਾਂ ਨਾਲ ਨਕਾਨਕ ਭਰਿਆ ਹੋਇਆ ਹੈ। ਗੁਰਮੁਖ ਸਿੱਖ (ਉਸ ਸਾਗਰ ਵਿਚੋਂ) ਆਤਮਕ ਜੀਵਨ ਦੇਣ ਵਾਲੀ ਖ਼ੁਰਾਕ (ਪ੍ਰਾਪਤ ਕਰਦੇ ਹਨ ਜਿਵੇਂ ਹੰਸ ਮੋਤੀ) ਚੁਗਦੇ ਹਨ, (ਤੇ ਗੁਰੂ ਤੋਂ) ਦੂਰ ਨਹੀਂ ਰਹਿੰਦੇ। ਪ੍ਰਭੂ ਦੀ ਮੇਹਰ ਅਨੁਸਾਰ ਸੰਤ-ਹੰਸ ਹਰਿ-ਨਾਮ ਰਸ (ਦੀ) ਚੋਗ ਚੁਗਦੇ ਹਨ। (ਗੁਰਸਿੱਖ) ਹੰਸ (ਗੁਰੂ-) ਸਰੋਵਰ ਵਿਚ (ਟਿਕਿਆ ਰਹਿੰਦਾ ਹੈ, ਤੇ) ਜਿੰਦ ਦੇ ਮਾਲਕ ਪ੍ਰਭੂ ਨੂੰ ਲੱਭ ਲੈਂਦਾ ਹੈ।੧। ਵਿਚਾਰਾ ਬਗਲਾ ਛਪੜੀ ਵਿਚ ਕਾਹਦੇ ਲਈ ਨ੍ਹਾਉਂਦਾ ਹੈ? (ਕੁੱਝ ਨਹੀਂ ਖੱਟਦਾ, ਸਗੋਂ ਛਪੜੀ ਵਿਚ ਨ੍ਹਾ ਕੇ) ਚਿੱਕੜ ਵਿਚ ਡੁੱਬਦਾ ਹੈ, (ਉਸ ਦੀ ਇਹ) ਮੈਲ ਦੂਰ ਨਹੀਂ ਹੁੰਦੀ (ਜੇਹੜਾ ਮਨੁੱਖ ਗੁਰੂ-ਸਮੁੰਦਰ ਨੂੰ ਛੱਡ ਕੇ ਦੇਵੀ ਦੇਵਤਿਆਂ ਆਦਿਕ ਹੋਰ ਹੋਰ ਦੇ ਆਸਰੇ ਭਾਲਦਾ ਹੈ ਉਹ, ਮਾਨੋ, ਛਪੜੀ ਵਿਚ ਹੀ ਨ੍ਹਾ ਰਿਹਾ ਹੈ। ਉਥੋਂ ਉਹ ਹੋਰ ਮਾਇਆ-ਮੋਹ ਦੀ ਮੈਲ ਸਹੇੜ ਲੈਂਦਾ ਹੈ)।੧।ਰਹਾਉ। राग धनासरी, घर २ में गुरु नानक देव जी की आठ-बंदो वाली बाणी। अकाल पुरख एक है और सतगुरु की कृपा द्वारा मिलता है। गुरु (मानो) एक सागर (है जो प्रभु की सिफत सलाह के) रत्नों से लाबा-लब भरा हुआ है। गुरमुख सिख (उस सागर में) aatimik जीवन dene वाली खुराक (प्राप्त करते हैं जैसे हंस मोती) चुगते हैं, (और गुरु से) दूर नहीं रहते। प्रभु की कृपा अनुसार संत-हंस हरी-नाम रस (की) चोग चुगते हैं। (गुरसिख) हंस (गुरु-) सरोवर में (टिके रहते हैं, और) जिंद के मालिक प्रभु को ढूंढ़ लेते हैं।१। बेचारा बगुला तालाब में किस लिए नहाता है? (कुछ नहीं कमाता, बलिकी, तालाब में नहा कर) कीचड़ में डूबता है, (उस की यह) मैल दूर नहीं होती (जो मनुख गुरु-सागर को छोड़ कर देवी देवता आदि और और सहारे खोजते हैं वह, मानो तालाब में ही नहा रहे हैं। वहाँ वह और माया-मोह की मैल खिंच लेते हैं।१।रहाउ। । www.facebook.com/GurbaniThoughtOfTheDay ( Waheguru Ji Ka Khalsa, Waheguru Ji Ki Fathe ) ਗੱਜ-ਵੱਜ ਕੇ ਫਤਹਿ ਬੁਲਾਓ ਜੀ ! ਵਾਹਿਗੁਰੂ ਜੀ ਕਾ ਖਾਲਸਾ !! ਵਾਹਿਗੁਰੂ ਜੀ ਕੀ ਫਤਹਿ !! ਗੁਰੂ ਸੰਗਤ ਜੀ ਅੱਜ ਗੁਰੁਦਆਰਾ ਸਾਹਿਬ ਜਾ ਕੇ ਗੁਰੂ ਸਾਹਿਬ ਦੇ ਦਰਸ਼ਨ ਜਰੂਰ ਕਰਨਾ ਜੀ। गुरु सँगत जी आज गुरुद्वारा साहिब जा कर गुरु साहिब के दर्शन जरूर करना जी।

AMRITVELE DA HUKAMNAMA SRI DARBAR SAHIB, SRI AMRITSAR, ANG 767, 24-Jun-2019 http://www.facebook.com/hukamnamaSriDarbarSahibSriAmritsar ਰਾਗੁ ਸੂਹੀ ਛੰਤ ਮਹਲਾ ੩ ਘਰੁ ੨ ੴ ਸਤਿਗੁਰ ਪ੍ਰਸਾਦਿ ॥ ਸੁਖ ਸੋਹਿਲੜਾ ਹਰਿ ਧਿਆਵਹੁ ॥ ਗੁਰਮੁਖਿ ਹਰਿ ਫਲੁ ਪਾਵਹੁ ॥ ਗੁਰਮੁਖਿ ਫਲੁ ਪਾਵਹੁ ਹਰਿ ਨਾਮੁ ਧਿਆਵਹੁ ਜਨਮ ਜਨਮ ਕੇ ਦੂਖ ਨਿਵਾਰੇ ॥ ਬਲਿਹਾਰੀ ਗੁਰ ਅਪਣੇ ਵਿਟਹੁ ਜਿਨਿ ਕਾਰਜ ਸਭਿ ਸਵਾਰੇ ॥ ਹਰਿ ਪ੍ਰਭੁ ਕ੍ਰਿਪਾ ਕਰੇ ਹਰਿ ਜਾਪਹੁ ਸੁਖ ਫਲ ਹਰਿ ਜਨ ਪਾਵਹੁ ॥ ਨਾਨਕੁ ਕਹੈ ਸੁਣਹੁ ਜਨ ਭਾਈ ਸੁਖ ਸੋਹਿਲੜਾ ਹਰਿ ਧਿਆਵਹੁ ॥੧॥ रागु सूही छंत महला ३ घरु २ ੴ सतिगुर प्रसादि ॥ सुख सोहिलड़ा हरि धिआवहु ॥ गुरमुखि हरि फलु पावहु ॥ गुरमुखि फलु पावहु हरि नामु धिआवहु जनम जनम के दूख निवारे ॥ बलिहारी गुर अपणे विटहु जिनि कारज सभि सवारे ॥ हरि प्रभु क्रिपा करे हरि जापहु सुख फल हरि जन पावहु ॥ नानकु कहै सुणहु जन भाई सुख सोहिलड़ा हरि धिआवहु ॥१॥ Raag Soohee, Chhant, Third Mehl, Second House: One Universal Creator God. By The Grace Of The True Guru: Meditate on the Lord, and find peace and pleasure. As Gurmukh, obtain the Lord's fruitful rewards. As Gurmukh, obtain the fruit of the Lord, and meditate on the Lord's Name; the pains of countless lifetimes shall be erased. I am a sacrifice to my Guru, who has arranged and resolved all my affairs. The Lord God will bestow His Grace, if you meditate on the Lord; O humble servant of the Lord, you shall obtain the fruit of peace. Says Nanak, listen O humble Sibling of Destiny: meditate on the Lord, and find peace and pleasure. ||1|| ਸੁਖ = ਆਤਮਕ ਆਨੰਦ। ਸੋਹਿਲੜਾ = {सुख-केलःਸੋਹਿਲਾ} ਖ਼ੁਸ਼ੀ ਪੈਦਾ ਕਰਨ ਵਾਲਾ ਗੀਤ। ਗੁਰਮੁਖਿ = ਗੁਰੂ ਦੀ ਸਰਨ ਪੈ ਕੇ। ਨਿਵਾਰੇ = ਦੂਰ ਕਰਦਾ ਹੈ। ਵਿਟਹੁ = ਤੋਂ। ਬਲਿਹਾਰੀ = ਸਦਕੇ। ਜਿਨਿ = ਜਿਸ (ਗੁਰੂ) ਨੇ। ਸਭਿ = ਸਾਰੇ। ਜਾਪਹੁ = ਜਪਿਆ ਕਰੋ। ਨਾਨਕੁ ਕਹੈ = ਨਾਨਕ ਆਖਦਾ ਹੈ। ਜਨ ਭਾਈ = ਹੇ ਭਾਈ ਜਨੋ! ॥੧॥ ਰਾਗ ਸੂਹੀ, ਘਰ ੨ ਵਿੱਚ ਗੁਰੂ ਅਮਰਦਾਸ ਜੀ ਦੀ ਬਾਣੀ 'ਛੰਤ' (ਛੰਦ)। ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। ਹੇ ਭਾਈ ਜਨੋ! ਆਤਮਕ ਆਨੰਦ ਦੇਣ ਵਾਲਾ ਪ੍ਰਭੂ ਦੀ ਸਿਫ਼ਤ-ਸਾਲਾਹ ਦਾ ਗੀਤ ਗਾਇਆ ਕਰੋ। ਗੁਰੂ ਦੀ ਸਰਨ ਪੈ ਕੇ (ਸਿਫ਼ਤ-ਸਾਲਾਹ ਦਾ ਗੀਤ ਗਾਇਆਂ) ਪਰਮਾਤਮਾ ਦੇ ਦਰ ਤੋਂ (ਇਸ ਦਾ) ਫਲ ਪ੍ਰਾਪਤ ਕਰੋਗੇ। ਗੁਰੂ ਦੀ ਸਰਨ ਪੈ ਕੇ ਪਰਮਾਤਮਾ ਦਾ ਨਾਮ ਸਿਮਰਿਆ ਕਰੋ, (ਇਸ ਦਾ) ਫਲ ਹਾਸਲ ਕਰੋਗੇ, ਪਰਮਾਤਮਾ ਦਾ ਨਾਮ ਅਨੇਕਾਂ ਜਨਮਾਂ ਦੇ ਦੁੱਖ ਦੂਰ ਕਰ ਦੇਂਦਾ ਹੈ। ਜਿਸ ਗੁਰੂ ਨੇ ਤੁਹਾਡੇ (ਲੋਕ ਪਰਲੋਕ ਦੇ) ਸਾਰੇ ਕੰਮ ਸਵਾਰ ਦਿੱਤੇ ਹਨ, ਉਸ ਆਪਣੇ ਗੁਰੂ ਤੋਂ ਸਦਕੇ ਜਾਵੋ। ਪਰਮਾਤਮਾ ਦਾ ਨਾਮ ਜਪਿਆ ਕਰੋ। ਹਰੀ-ਪ੍ਰਭੂ ਕਿਰਪਾ ਕਰੇਗਾ, (ਉਸ ਦੇ ਦਰ ਤੋਂ) ਆਤਮਕ ਆਨੰਦ ਦਾ ਫਲ ਪ੍ਰਾਪਤ ਕਰ ਲਵੋਗੇ। ਨਾਨਕ ਆਖਦਾ ਹੈ ਕਿ ਹੇ ਭਾਈ ਜਨੋ! ਆਤਮਕ ਆਨੰਦ ਦੇਣ ਵਾਲਾ ਪ੍ਰਭੂ ਦੀ ਸਿਫ਼ਤ-ਸਾਲਾਹ ਦਾ ਗੀਤ ਗਾਂਦੇ ਰਿਹਾ ਕਰੋ ॥੧॥ राग सूही, घर २ में गुरु अमरदास जी की बाणी 'छंत' अकाल पुरख एक है और सतगुरु की कृपा द्वारा मिलता है। हे भाई जनों! आत्मिक आनंद देने वाले प्रभु की सिफत-सलाह का गीत गया करो। गुरु की सरन आ कर (सिफत-सलाह का गीत गाने से) परमात्मा के से से (इस का) फल प्राप्त करोगे। गुरु की सरन आ के परमात्मा का नाम सुमिरन करो, परमात्मा का नाम अनेकों जन्मों के दुःख दूर कर देता है। जिस गुरु ने तुम्हारे (लोक परलोक के) सारे काम स्वर दिए हैं, उस अपने गुरु से बलिहारे जाओ। परमात्मा का नाम जपा करो। हरी-प्रभु कृपा करेगा, (उस के दर से) आत्मिक आनंद का फल प्राप्त कर लोगे। नानक कहता है की हे भाई जनों! आत्मिक आनंद देने वाले प्रभु की सिफत सलाह का गीत गाते रहा करो॥१॥ http://www.facebook.com/GurbaniThoughtOfTheDay Sewadaar 9873626789 ( Waheguru Ji Ka Khalsa, Waheguru Ji Ki Fathe ) ਗੱਜ-ਵੱਜ ਕੇ ਫਤਹਿ ਬੁਲਾਓ ਜੀ ! ਵਾਹਿਗੁਰੂ ਜੀ ਕਾ ਖਾਲਸਾ !! ਵਾਹਿਗੁਰੂ ਜੀ ਕੀ ਫਤਹਿ !!